1 ਇਤਿਹਾਸ Chapter 16 PANIRV Bible Verse Images

1 ਇਤਿਹਾਸ 16 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਇਤਿਹਾਸ 16 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਇਤਿਹਾਸ 16:1 (PANIRV)
Square Portrait Landscape 4K UHD
ਸੋ ਉਹ ਪਰਮੇਸ਼ੁਰ ਦੇ ਸੰਦੂਕ ਨੂੰ ਚੁੱਕ ਲਿਆਏ ਅਤੇ ਉਸ ਨੂੰ ਤੰਬੂ ਵਿੱਚ ਰੱਖਿਆ ਜਿਹੜਾ ਦਾਊਦ ਨੇ ਉਸ ਦੇ ਲਈ ਖੜਾ ਕੀਤਾ ਸੀ ਅਤੇ ਹੋਮ ਦੀਆਂ ਬਲੀਆਂ ਤੇ ਸੁੱਖ-ਸਾਂਦ ਦੀਆਂ ਭੇਟਾਂ ਪਰਮੇਸ਼ੁਰ ਦੇ ਅੱਗੇ ਚੜ੍ਹਾਈਆਂ।

1 ਇਤਿਹਾਸ 16:2 (PANIRV)
Square Portrait Landscape 4K UHD
ਜਦ ਦਾਊਦ ਹੋਮ ਦੀਆਂ ਬਲੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾ ਚੁੱਕਾ, ਤਾਂ ਉਸ ਨੇ ਯਹੋਵਾਹ ਦਾ ਨਾਮ ਲੈ ਕੇ ਲੋਕਾਂ ਨੂੰ ਅਸੀਸਾਂ ਦਿੱਤੀਆਂ

1 ਇਤਿਹਾਸ 16:3 (PANIRV)
Square Portrait Landscape 4K UHD
ਅਤੇ ਉਸ ਨੇ ਸਾਰੇ ਇਸਰਾਏਲੀ ਲੋਕਾਂ ਨੂੰ, ਕੀ ਪੁਰਸ਼, ਕੀ ਇਸਤਰੀ ਹਰੇਕ ਨੂੰ ਇੱਕ-ਇੱਕ ਰੋਟੀ, ਇੱਕ-ਇੱਕ ਟੁੱਕੜਾ ਮਾਸ ਦਾ ਅਤੇ ਇੱਕ-ਇੱਕ ਸੋਗੀ ਦੀ ਟਿੱਕੀ ਵੰਡ ਦਿੱਤੀ।

1 ਇਤਿਹਾਸ 16:4 (PANIRV)
Square Portrait Landscape 4K UHD
ਉਸ ਨੇ ਲੇਵੀਆਂ ਵਿੱਚੋਂ ਕਈਆਂ ਨੂੰ ਠਹਿਰਾਇਆ ਜੋ ਯਹੋਵਾਹ ਦੇ ਸੰਦੂਕ ਦੇ ਅੱਗੇ ਸੇਵਾ ਕਰਨ, ਅਤੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਚਰਚਾ, ਧੰਨਵਾਦ ਅਤੇ ਉਸਤਤ ਕਰਨ

1 ਇਤਿਹਾਸ 16:5 (PANIRV)
Square Portrait Landscape 4K UHD
ਅਰਥਾਤ ਆਸਾਫ਼ ਮੁਖੀਆ ਤੇ ਦੂਜੇ ਜ਼ਕਰਯਾਹ, ਯਈਏਲ, ਸ਼ਮੀਰਾਮੋਥ, ਯਹੀਏਲ, ਮੱਤਿਥਯਾਹ, ਅਲੀਆਬ, ਬਨਾਯਾਹ, ਓਬੇਦ-ਅਦੋਮ ਅਤੇ ਯਈਏਲ ਨੂੰ, ਸਿਤਾਰਾਂ ਤੇ ਬਰਬਤਾਂ ਦੇ ਨਾਲ ਅਤੇ ਆਸਾਫ਼ ਛੈਣਿਆਂ ਨਾਲ ਵਜਾਉਂਦਾ ਸੀ।

1 ਇਤਿਹਾਸ 16:6 (PANIRV)
Square Portrait Landscape 4K UHD
ਬਨਾਯਾਹ ਤੇ ਯਹਜ਼ੀਏਲ ਜਾਜਕ ਤੁਰ੍ਹੀਆਂ ਨਾਲ ਪਰਮੇਸ਼ੁਰ ਦੇ ਨੇਮ ਦੇ ਸੰਦੂਕ ਦੇ ਅੱਗੇ ਸਦਾ ਵਜਾਉਂਦੇ ਸਨ।

1 ਇਤਿਹਾਸ 16:7 (PANIRV)
Square Portrait Landscape 4K UHD
ਉਸੇ ਦਿਨ ਦਾਊਦ ਨੇ ਆਸਾਫ਼ ਤੇ ਉਹ ਦੇ ਭਰਾਵਾਂ ਦੇ ਹੱਥ ਵਿੱਚ ਇਹ ਯਹੋਵਾਹ ਲਈ ਧੰਨਵਾਦ ਦਾ ਗੀਤ ਪਹਿਲਾਂ ਸੌਂਪ ਦਿੱਤਾ,

1 ਇਤਿਹਾਸ 16:8 (PANIRV)
Square Portrait Landscape 4K UHD
ਯਹੋਵਾਹ ਦਾ ਧੰਨਵਾਦ ਕਰੋ, ਉਹ ਦਾ ਨਾਮ ਲੈ ਕੇ ਪੁਕਾਰੋ, ਉੱਮਤਾਂ ਵਿੱਚ ਉਹ ਦੇ ਕਾਰਜਾਂ ਨੂੰ ਪਰਗਟ ਕਰੋ।

1 ਇਤਿਹਾਸ 16:9 (PANIRV)
Square Portrait Landscape 4K UHD
ਉਹ ਨੂੰ ਗਾਓ, ਉਸ ਲਈ ਭਜਨ ਗਾਓ, ਉਹ ਦੇ ਸਾਰੇ ਅਚਰਜ਼ ਕੰਮਾਂ ਉੱਤੇ ਧਿਆਨ ਕਰੋ।

1 ਇਤਿਹਾਸ 16:10 (PANIRV)
Square Portrait Landscape 4K UHD
ਉਹ ਦੇ ਪਵਿੱਤਰ ਨਾਮ ਉੱਤੇ ਮਾਣ ਕਰੋ, ਯਹੋਵਾਹ ਦੇ ਖੋਜ਼ੀਆਂ ਦੇ ਮਨ ਅਨੰਦ ਹੋਣ।

1 ਇਤਿਹਾਸ 16:11 (PANIRV)
Square Portrait Landscape 4K UHD
ਯਹੋਵਾਹ ਤੇ ਉਹ ਦੇ ਸਮਰੱਥ ਦੀ ਭਾਲ ਕਰੋ, ਸਦਾ ਉਹ ਦੇ ਦਰਸ਼ਣ ਨੂੰ ਲੋਚੋ।

1 ਇਤਿਹਾਸ 16:12 (PANIRV)
Square Portrait Landscape 4K UHD
ਉਹ ਦੇ ਅਚਰਜ਼ ਕੰਮਾਂ ਨੂੰ ਜਿਹੜੇ ਉਸ ਨੇ ਕੀਤੇ ਹਨ ਚੇਤੇ ਰੱਖੋ, ਉਹ ਦੇ ਅਚੰਭਿਆਂ ਨੂੰ ਅਤੇ ਉਹ ਦੇ ਮੂੰਹ ਦੇ ਨਿਯਮਾਂ ਨੂੰ ਵੀ।

1 ਇਤਿਹਾਸ 16:13 (PANIRV)
Square Portrait Landscape 4K UHD
ਹੇ ਉਹ ਦੇ ਦਾਸ ਇਸਰਾਏਲ ਦੇ ਵੰਸ਼, ਹੇ ਯਾਕੂਬ ਦੀ ਸੰਤਾਨ, ਜਿਹੜੇ ਉਹ ਦੇ ਚੁਣੇ ਹੋਏ ਹੋ,

1 ਇਤਿਹਾਸ 16:14 (PANIRV)
Square Portrait Landscape 4K UHD
ਉਹੋ ਯਹੋਵਾਹ ਸਾਡਾ ਪਰਮੇਸ਼ੁਰ ਹੈ ਸਾਰੀ ਧਰਤੀ ਵਿੱਚ ਉਹ ਦੇ ਨਿਆਂ ਹਨ।

1 ਇਤਿਹਾਸ 16:15 (PANIRV)
Square Portrait Landscape 4K UHD
ਉਹ ਦਾ ਨੇਮ ਸਦਾ ਤੱਕ ਚੇਤੇ ਰੱਖੋ, ਉਸ ਬਚਨ ਨੂੰ ਜਿਹ ਦਾ ਉਸ ਨੇ ਹਜ਼ਾਰਾਂ ਪੀੜ੍ਹੀਆਂ ਲਈ ਹੁਕਮ ਕੀਤਾ,

1 ਇਤਿਹਾਸ 16:16 (PANIRV)
Square Portrait Landscape 4K UHD
ਜਿਹੜਾ ਉਹ ਨੇ ਅਬਰਾਹਾਮ ਨਾਲ ਬੰਨ੍ਹਿਆ, ਅਤੇ ਇਸਹਾਕ ਨਾਲ ਉਹ ਦੀ ਸਹੁੰ ਖਾਧੀ,

1 ਇਤਿਹਾਸ 16:17 (PANIRV)
Square Portrait Landscape 4K UHD
ਅਤੇ ਉਹ ਨੂੰ ਯਾਕੂਬ ਲਈ ਬਿਧੀ ਕਰਕੇ ਅਤੇ ਇਸਰਾਏਲ ਲਈ ਅਨੰਤ ਨੇਮ ਕਰਕੇ ਦ੍ਰਿੜ੍ਹ ਕੀਤਾ।

1 ਇਤਿਹਾਸ 16:18 (PANIRV)
Square Portrait Landscape 4K UHD
ਅਤੇ ਆਖਿਆ, ਮੈਂ ਕਨਾਨ ਦੇਸ ਤੈਨੂੰ ਦਿਆਂਗਾ ਉਹ ਤੁਹਾਡੀ ਮਿਲਖ਼ ਦਾ ਹਿੱਸਾ ਹੈ,

1 ਇਤਿਹਾਸ 16:19 (PANIRV)
Square Portrait Landscape 4K UHD
ਜਦ ਤੁਸੀਂ ਗਿਣਤੀ ਵਿੱਚ ਥੋੜੇ ਸਗੋਂ ਬਹੁਤ ਹੀ ਥੋੜੇ ਅਤੇ ਉਹ ਦੇ ਵਿੱਚ ਪਰਦੇਸੀ ਸੀ,

1 ਇਤਿਹਾਸ 16:20 (PANIRV)
Square Portrait Landscape 4K UHD
ਅਤੇ ਉਹ ਕੌਮ ਤੋਂ ਕੌਮ ਵਿੱਚ ਤੇ ਇੱਕ ਰਾਜ ਤੋਂ ਦੂਜੀ ਉੱਮਤ ਵਿੱਚ ਫਿਰਦੇ ਰਹੇ।

1 ਇਤਿਹਾਸ 16:21 (PANIRV)
Square Portrait Landscape 4K UHD
ਉਸ ਨੇ ਕਿਸੇ ਨੂੰ ਉਨ੍ਹਾਂ ਉੱਤੇ ਅਨ੍ਹੇਰ ਨਾ ਕਰਨ ਦਿੱਤਾ ਸਗੋਂ ਉਨ੍ਹਾਂ ਦੇ ਕਾਰਨ ਰਾਜਿਆਂ ਨੂੰ ਝਿੜਕਿਆ,

1 ਇਤਿਹਾਸ 16:22 (PANIRV)
Square Portrait Landscape 4K UHD
ਕਿ ਮੇਰੇ ਮਸਹ ਕੀਤੇ ਹੋਇਆਂ ਨੂੰ ਨਾ ਛੂਹੋ, ਅਤੇ ਮੇਰੇ ਨਬੀਆਂ ਨੂੰ ਨੁਕਸਾਨ ਨਾ ਪਹੁੰਚਾਓ।

1 ਇਤਿਹਾਸ 16:23 (PANIRV)
Square Portrait Landscape 4K UHD
ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ, ਉਸ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ।

1 ਇਤਿਹਾਸ 16:24 (PANIRV)
Square Portrait Landscape 4K UHD
ਕੌਮਾਂ ਦੇ ਵਿੱਚ ਉਸ ਦੇ ਪਰਤਾਪ ਦਾ ਅਤੇ ਸਾਰੇ ਲੋਕਾਂ ਵਿੱਚ ਉਸ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।

1 ਇਤਿਹਾਸ 16:25 (PANIRV)
Square Portrait Landscape 4K UHD
ਇਸ ਲਈ ਕਿ ਯਹੋਵਾਹ ਮਹਾਨ ਅਤੇ ਅੱਤ ਉਸਤਤ ਜੋਗ ਹੈ, ਉਹ ਸਾਰੇ ਦੇਵਤਿਆਂ ਨਾਲੋਂ ਭੈਅ ਦਾਇਕ ਹੈ।

1 ਇਤਿਹਾਸ 16:26 (PANIRV)
Square Portrait Landscape 4K UHD
ਲੋਕਾਂ ਦੇ ਸਾਰੇ ਦੇਵਤੇ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।

1 ਇਤਿਹਾਸ 16:27 (PANIRV)
Square Portrait Landscape 4K UHD
ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਅਨੰਦਤਾਈ ਉਸ ਦੇ ਸਥਾਨ ਵਿੱਚ ਹਨ।

1 ਇਤਿਹਾਸ 16:28 (PANIRV)
Square Portrait Landscape 4K UHD
ਹੇ ਲੋਕਾਂ ਦੇ ਕੁਲੋ, ਯਹੋਵਾਹ ਨੂੰ ਮੰਨੋ, ਹਾਂ ਪਰਤਾਪ ਅਤੇ ਸਮਰੱਥਾ ਯਹੋਵਾਹ ਦੀ ਮੰਨੋ,

1 ਇਤਿਹਾਸ 16:29 (PANIRV)
Square Portrait Landscape 4K UHD
ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਭੇਟਾਂ ਲੈ ਕੇ ਉਸ ਦੇ ਦਰਬਾਰ ਵਿੱਚ ਆਓ, ਪਵਿੱਤਰਤਾਈ ਦੀ ਸਜਾਵਟ ਨਾਲ ਯਹੋਵਾਹ ਨੂੰ ਮੱਥਾ ਟੇਕੋ।

1 ਇਤਿਹਾਸ 16:30 (PANIRV)
Square Portrait Landscape 4K UHD
ਹੇ ਸਾਰੀ ਸਰਿਸ਼ਟੀ, ਉਸ ਦੇ ਸਨਮੁਖ ਥਰ-ਥਰ ਕਰੋ ਜਗਤ ਤਾਂ ਕਾਇਮ ਹੈ, ਉਹ ਨਹੀਂ ਹਿੱਲੇਗਾ।

1 ਇਤਿਹਾਸ 16:31 (PANIRV)
Square Portrait Landscape 4K UHD
ਅਕਾਸ਼ ਅਨੰਦ ਕਰਨ ਅਤੇ ਧਰਤੀ ਖੁਸ਼ੀ ਮਨਾਵੇ, ਅਤੇ ਕੌਮਾਂ ਵਿੱਚ ਲੋਕ ਆਖਣ, ਯਹੋਵਾਹ ਰਾਜ ਕਰਦਾ ਹੈ।

1 ਇਤਿਹਾਸ 16:32 (PANIRV)
Square Portrait Landscape 4K UHD
ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ, ਮੈਦਾਨ ਤੇ ਜੋ ਕੁਝ ਉਸ ਦੇ ਵਿੱਚ ਹੈ ਬਾਗ਼-ਬਾਗ਼ ਹੋਵੇ,

1 ਇਤਿਹਾਸ 16:33 (PANIRV)
Square Portrait Landscape 4K UHD
ਤਾਂ ਬਣ ਦੇ ਰੁੱਖ ਯਹੋਵਾਹ ਦੇ ਹਜ਼ੂਰ ਜੈਕਾਰਾ ਗਜਾਉਣਗੇ, ਕਿਉਂ ਜੋ ਉਹ ਧਰਤੀ ਦੇ ਨਿਆਂ ਲਈ ਆ ਰਿਹਾ ਹੈ।

1 ਇਤਿਹਾਸ 16:34 (PANIRV)
Square Portrait Landscape 4K UHD
ਯਹੋਵਾਹ ਦਾ ਧੰਨਵਾਦ ਕਰੋ ਕਿਉਂਕਿ ਉਹ ਭਲਾ ਹੈ, ਅਤੇ ਉਹ ਦੀ ਦਯਾ ਸਦਾ ਤੱਕ ਹੈ।

1 ਇਤਿਹਾਸ 16:35 (PANIRV)
Square Portrait Landscape 4K UHD
ਤੁਸੀਂ ਆਖੋ, ਹੇ ਸਾਡੀ ਮੁਕਤੀ ਦੇ ਪਰਮੇਸ਼ੁਰ, ਸਾਨੂੰ ਬਚਾ, ਅਤੇ ਸਾਨੂੰ ਇਕੱਠਾ ਕਰ ਤੇ ਸਾਨੂੰ ਕੌਮਾਂ ਤੋਂ ਛੁਡਾ, ਤਾਂ ਜੋ ਅਸੀਂ ਤੇਰੇ ਪਵਿੱਤਰ ਨਾਮ ਦਾ ਧੰਨਵਾਦ ਕਰੀਏ, ਤੇਰੀ ਉਸਤਤ ਵਿੱਚ ਫੁੱਲ ਫੁੱਲ ਬਹੀਏ।

1 ਇਤਿਹਾਸ 16:36 (PANIRV)
Square Portrait Landscape 4K UHD
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ, ਆਦ ਤੋਂ ਅੰਤ ਤੱਕ ਮੁਬਾਰਕ ਹੋਵੇ। ਤੇ ਸਾਰੀ ਪਰਜਾ ਨੇ “ਆਮੀਨ” ਆਖਿਆ ਅਤੇ ਯਹੋਵਾਹ ਦੀ ਉਸਤਤ ਕੀਤੀ।

1 ਇਤਿਹਾਸ 16:37 (PANIRV)
Square Portrait Landscape 4K UHD
ਉਸ ਨੇ ਉੱਥੇ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਆਸਾਫ਼ ਅਤੇ ਉਸ ਦੇ ਭਰਾਵਾਂ ਨੂੰ ਛੱਡਿਆ, ਤਾਂ ਜੋ ਹਰ ਰੋਜ਼ ਦੇ ਜ਼ਰੂਰੀ ਕੰਮਾਂ ਦੇ ਅਨੁਸਾਰ ਸੇਵਾ ਕਰਨ

1 ਇਤਿਹਾਸ 16:38 (PANIRV)
Square Portrait Landscape 4K UHD
ਅਤੇ ਓਬੋਦ ਅਦੋਮ, ਉਨ੍ਹਾਂ ਦੇ ਭਰਾਵਾਂ ਨੂੰ ਓਬੇਦ-ਅਦੋਮ ਯਦੂਥੂਨ ਦੇ ਪੁੱਤਰ ਅਤੇ ਹੋਸਾਹ ਨੂੰ ਜੋ ਅਠਾਹਟ ਸਨ, ਦਰਬਾਨ ਹੋਣ ਲਈ

1 ਇਤਿਹਾਸ 16:39 (PANIRV)
Square Portrait Landscape 4K UHD
ਨਾਲੇ ਸਾਦੋਕ ਜਾਜਕ ਤੇ ਉਹ ਦੇ ਭਰਾਵਾਂ ਨੂੰ ਜਿਹੜੇ ਜਾਜਕ ਸਨ, ਤਾਂ ਕਿ ਉਹ ਯਹੋਵਾਹ ਦੇ ਡੇਰੇ ਦੇ ਸਾਹਮਣੇ ਜਿਹੜਾ ਗਿਬਓਨ ਦੇ ਉੱਚੇ ਥਾਂ ਉੱਤੇ ਸੀ,

1 ਇਤਿਹਾਸ 16:40 (PANIRV)
Square Portrait Landscape 4K UHD
ਯਹੋਵਾਹ ਦੀ ਬਿਵਸਥਾ ਦੀਆਂ ਸਾਰੀਆਂ ਲਿਖੀਆਂ ਹੋਈਆਂ ਗੱਲਾਂ ਦੇ ਅਨੁਸਾਰ ਜਿਨ੍ਹਾਂ ਦਾ ਉਸ ਨੇ ਇਸਰਾਏਲ ਨੂੰ ਹੁਕਮ ਦਿੱਤਾ ਸੀ, ਹਰ ਰੋਜ਼ ਸਵੇਰ ਅਤੇ ਸ਼ਾਮ ਨੂੰ ਹੋਮ ਦੀ ਜਗਵੇਦੀ ਉੱਤੇ ਯਹੋਵਾਹ ਦੇ ਲਈ ਹੋਮ ਦੀਆਂ ਬਲੀਆਂ ਚੜ੍ਹਾਉਣ

1 ਇਤਿਹਾਸ 16:41 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਨਾਲ ਹੇਮਾਨ ਤੇ ਯਦੂਥੂਨ ਤੇ ਰਹਿੰਦੇ, ਜਿਹੜੇ ਚੁਣੇ ਹੋਏ ਸਨ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਕੀਤਾ ਗਿਆ ਹੈ, ਤਾਂ ਜੋ ਯਹੋਵਾਹ ਦਾ ਧੰਨਵਾਦ ਕਰਨ ਕਿ ਉਹ ਦੀ ਦਯਾ ਸਦਾ ਲਈ ਹੈ

1 ਇਤਿਹਾਸ 16:42 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਨਾਲ ਹੇਮਾਨ ਅਤੇ ਯਦੂਥੂਨ ਸਨ ਅਤੇ ਵਜਾਉਣ ਵਾਲਿਆਂ ਦੇ ਲਈ ਤੁਰ੍ਹੀਆਂ ਤੇ ਛੈਣੇ ਤੇ ਪਰਮੇਸ਼ੁਰ ਦੇ ਗੀਤ ਗਾਉਣ ਲਈ ਵਾਜੇ ਸਨ ਅਤੇ ਯਦੂਥੂਨ ਦੇ ਪੁੱਤਰ ਦਰਬਾਨ ਸਨ

1 ਇਤਿਹਾਸ 16:43 (PANIRV)
Square Portrait Landscape 4K UHD
ਤਾਂ ਸਭ ਲੋਕ ਆਪੋ ਆਪਣੇ ਘਰਾਂ ਨੂੰ ਤੁਰ ਗਏ ਅਤੇ ਦਾਊਦ ਮੁੜ ਪਿਆ ਤਾਂ ਕਿ ਆਪਣੇ ਪਰਿਵਾਰ ਨੂੰ ਅਸੀਸ ਦੇਵੇ।

Available Bible Translations

American Standard Version
1 Chronicles 16 (ASV) »
King James Version
1 Chronicles 16 (KJV) »
GOD’S WORD® (GW)
1 Chronicles 16 (GW) »
World English Bible
1 Chronicles 16 (WEB) »
Louis Segond 1910
1 Chroniques 16 (LSG) »
इंडियन रिवाइज्ड वर्जन - हिंदी
1 इतिहास 16 (HINIRV) »
ভারতীয় সংশোধিত সংস্করণ - বাংলা
1 বংশাৱলি 16 (BENIRV) »
இந்தியன் ரீவைஸ்டு வேர்ஷன் - தமிழ்
1 நாளாகமம் 16 (TAMIRV) »
इंडियन रिवाइज्ड वर्जन - मराठी
1 इतिहास 16 (MARIRV) »
ఇండియన్ రేవిజ్డ్ వెర్షన్ - తెలుగు
1 దినవృత్తాంతాలు 16 (TELIRV) »
ઇન્ડિયન રિવાયઝ્ડ વર્ઝન - ગુજરાતી
1 કાળવૃતાંત 16 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಪೂರ್ವಕಾಲವೃತ್ತಾಂತ 16 (KANIRV) »
الكتاب المقدس باللغة العربية، فان دايك
١ أخبار 16 (AVD) »
תנ ך עברי מודרני
דברי הימים א 16 (HEB) »
Bíblia Sagrada Português
1 Crônicas 16 (BSL) »
Kinh Thánh: Tiếng Việt
1 Sử Ký 16 (VIE) »
Reina Valera Antigua
1 Crónicas 16 (RVA) »
圣 经 简体中文和合本
历 代 志 上 16 (CUVS) »
聖 經 繁體中文和合本
歷 代 志 上 16 (CUVT) »
Bibla e Shenjtë
1 Kronikave 16 (ALB) »
Библия на русском
1 Паралипоменон 16 (RUSV) »
Українська Біблія
1 хроніки 16 (UKR) »
Szent Biblia - Magyar
1 Krónika 16 (KAR) »
Българска Библия
1 Летописи 16 (BULG) »
De Heilige Schrift
1 Kronieken 16 (NLD) »

1 ਇਤਿਹਾਸ (PANIRV) Chapter Selection

PANIRV Book Selection List