1 ਰਾਜਿਆਂ 7 PANIRV
1 ਰਾਜਿਆਂ Chapter 7 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਸੁਲੇਮਾਨ ਨੇ ਆਪਣੇ ਮਹਿਲ ਨੂੰ ਤੇਰ੍ਹਾਂ ਸਾਲਾਂ ਵਿੱਚ ਬਣਾਇਆ ਅਤੇ ਸਾਰੇ ਮਹਿਲ ਨੂੰ ਸੰਪੂਰਨ ਕੀਤਾ।
Square Portrait Landscape 4K UHD
ਉਸ ਨੇ “ਲਬਾਨੋਨ ਬਣ ਦੀ ਲੱਕੜ ਨਾਲ ਮਹਿਲ” ਬਣਾਇਆ ਜਿਹ ਦੀ ਲੰਬਾਈ ਸੌ ਹੱਥ, ਚੁੜਾਈ ਪੰਜਾਹ ਹੱਥ ਅਤੇ ਉਚਾਈ ਤੀਹ ਹੱਥ ਦੀ ਸੀ ਅਤੇ ਉਹ ਦਿਆਰ ਦੇ ਥੰਮਾਂ ਦੀਆਂ ਚਾਰ ਕਤਾਰਾਂ ਉੱਤੇ ਸੀ ਅਤੇ ਥੰਮਾਂ ਦੇ ਉੱਤੇ ਦਿਆਰ ਦੇ ਸ਼ਤੀਰ ਸਨ।
Square Portrait Landscape 4K UHD
ਉਹ ਬਾਲਿਆਂ ਦੇ ਉੱਪਰਲੀ ਵੱਲੋਂ ਦਿਆਰ ਨਾਲ ਢੱਕਿਆ ਗਿਆ ਜਿਹੜੇ ਪੰਤਾਲੀਆਂ ਥੰਮਾਂ ਉੱਤੇ ਸਨ ਅਤੇ ਇੱਕ-ਇੱਕ ਕਤਾਰ ਵਿੱਚ ਪੰਦਰਾਂ-ਪੰਦਰਾਂ ਸਨ।
Square Portrait Landscape 4K UHD
ਤਿੰਨ ਕਤਾਰਾਂ ਚੁਗਾਠਾਂ ਦੀਆਂ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਸਤਰਾਂ ਵਿੱਚ ਸਨ।
Square Portrait Landscape 4K UHD
ਸਾਰੇ ਦਰਵਾਜ਼ੇ ਅਤੇ ਚੁਗਾਠਾਂ ਚੌਰਸ ਸਨ ਅਤੇ ਖਿੜਕੀਆਂ ਆਹਮੋ-ਸਾਹਮਣੇ ਤਿੰਨ ਮੰਜ਼ਲਾਂ ਵਿੱਚ ਸਨ।
Square Portrait Landscape 4K UHD
ਉਸ ਨੇ ਥੰਮਾਂ ਦਾ ਇੱਕ ਦਲਾਨ ਬਣਾਇਆ ਜਿਸ ਦੀ ਲੰਬਾਈ ਪੰਜਾਹ ਹੱਥ, ਚੁੜਾਈ ਤੀਹ ਹੱਥ ਅਤੇ ਇੱਕ ਦਲਾਨ ਉਸ ਦੇ ਸਾਹਮਣੇ ਸੀ ਅਤੇ ਉਨ੍ਹਾਂ ਦੇ ਅੱਗੇ ਥੰਮ੍ਹ ਅਤੇ ਇੱਕ ਚਬੂਤਰਾ ਸੀ।
Square Portrait Landscape 4K UHD
ਉਸ ਨੇ ਇੱਕ ਦਲਾਨ ਰਾਜ ਗੱਦੀ ਲਈ ਬਣਾਇਆ ਜਿੱਥੇ ਉਹ ਨਿਆਂ ਕਰਦਾ ਸੀ ਅਰਥਾਤ ਨਿਆਂ ਦਾ ਦਲਾਨ ਅਤੇ ਉਹ ਥੱਲਿਓਂ ਛੱਤ ਤੱਕ ਦਿਆਰ ਨਾਲ ਢੱਕਿਆ ਗਿਆ।
Square Portrait Landscape 4K UHD
ਉਸ ਦਾ ਮਹਿਲ ਜਿੱਥੇ ਉਹ ਰਹਿੰਦਾ ਸੀ ਅਤੇ ਚੌਂਕ ਜਿਹੜਾ ਮਹਿਲ ਦੇ ਦਲਾਨ ਦੇ ਪਿਛਵਾੜੇ ਸੀ ਉਹ ਉਸੇ ਕਾਰੀਗਰੀ ਦਾ ਸੀ ਅਤੇ ਉਸ ਨੇ ਇੱਕ ਮਹਿਲ ਫ਼ਿਰਊਨ ਦੀ ਧੀ ਲਈ ਬਣਾਇਆ ਜਿਸ ਨੂੰ ਸੁਲੇਮਾਨ ਨੇ ਵਿਆਹ ਲਿਆ ਸੀ। ਉਹ ਇਸੇ ਦਲਾਨ ਵਰਗਾ ਸੀ।
Square Portrait Landscape 4K UHD
ਇਹ ਸਾਰੇ ਅੰਦਰੋਂ ਬਾਹਰੋਂ ਬਹੁਮੁੱਲੇ ਪੱਥਰਾਂ ਦੇ ਸਨ ਜਿਨ੍ਹਾਂ ਦੀ ਘੜਤ ਮਿਣਤੀ ਦੇ ਅਨੁਸਾਰ ਸੀ ਅਤੇ ਆਰੇ ਨਾਲ ਚੀਰੇ ਹੋਏ ਸਨ ਅਰਥਾਤ ਨੀਂਹ ਤੋਂ ਲੈ ਕੇ ਛੱਜੇ ਤੱਕ ਅਤੇ ਬਾਹਰ ਵੱਡੇ ਵਿਹੜੇ ਤੱਕ।
Square Portrait Landscape 4K UHD
ਨੀਂਹਾਂ ਬਹੁਮੁੱਲੇ ਪੱਥਰਾਂ ਦੀ ਅਤੇ ਵੱਡੇ-ਵੱਡੇ ਪੱਥਰਾਂ ਦੀ ਸੀ ਅਰਥਾਤ ਦਸ ਹੱਥ ਦੇ ਪੱਥਰ ਅਤੇ ਅੱਠ ਹੱਥ ਦੇ ਪੱਥਰ।
Square Portrait Landscape 4K UHD
ਉੱਤੇ ਵੀ ਬਹੁਮੁੱਲੇ ਅਤੇ ਮਿਣਤੀ ਅਨੁਸਾਰ ਘੜੇ ਹੋਏ ਪੱਥਰ ਸਨ ਨਾਲੇ ਦਿਆਰ ਸੀ।
Square Portrait Landscape 4K UHD
ਵੱਡੇ ਵਿਹੜੇ ਦੇ ਦੁਆਲੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਸਨ ਅਤੇ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ। ਇਸ ਤਰ੍ਹਾਂ ਯਹੋਵਾਹ ਦੇ ਭਵਨ ਦੇ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਦਲਾਨ ਲਈ ਵੀ ਸੀ।
Square Portrait Landscape 4K UHD
ਸੁਲੇਮਾਨ ਪਾਤਸ਼ਾਹ ਨੇ ਸੁਨੇਹਾ ਭੇਜ ਕੇ ਹੂਰਾਮ ਨੂੰ ਸੂਰ ਤੋਂ ਬੁਲਾ ਲਿਆ।
Square Portrait Landscape 4K UHD
ਉਹ ਨਫ਼ਤਾਲੀ ਦੇ ਗੋਤ ਵਿੱਚੋਂ ਵਿਧਵਾ ਦਾ ਪੁੱਤਰ ਸੀ, ਅਤੇ ਉਹ ਦਾ ਪਿਤਾ ਇੱਕ ਸੂਰੀ ਠਠਿਆਰ ਸੀ। ਉਹ ਬੁੱਧ, ਸਮਝ ਅਤੇ ਹੁਨਰ ਵਿੱਚ ਇਸ ਤਰ੍ਹਾਂ ਭਰਪੂਰ ਸੀ ਕਿ ਉਹ ਪਿੱਤਲ ਦੇ ਸਾਰੇ ਕੰਮ ਕਰ ਸਕੇ। ਉਹ ਸੁਲੇਮਾਨ ਪਾਤਸ਼ਾਹ ਕੋਲ ਆਇਆ ਅਤੇ ਉਸ ਦਾ ਸਾਰਾ ਕੰਮ ਕੀਤਾ।
Square Portrait Landscape 4K UHD
ਉਹ ਨੇ ਪਿੱਤਲ ਨੂੰ ਢਾਲ਼ ਕੇ ਥੰਮ੍ਹ ਬਣਾਏ ਇੱਕ ਥੰਮ੍ਹ ਦੀ ਉਚਿਆਈ ਅਠਾਰਾਂ ਹੱਥ ਸੀ ਅਤੇ ਦੂਜੇ ਦਾ ਘੇਰ ਬਾਰਾਂ ਹੱਥ ਦੀ ਰੱਸੀ ਦੇ ਨਾਪ ਦਾ ਸੀ।
Square Portrait Landscape 4K UHD
ਉਹ ਨੇ ਥੰਮਾਂ ਦੇ ਸਿਰਾਂ ਉੱਤੇ ਦੇਣ ਲਈ ਦੋ ਮੁਕਟ ਪਿੱਤਲ ਢਾਲ਼ ਕੇ ਬਣਾਏ। ਇੱਕ ਪੰਜ ਹੱਥ ਉੱਚਾ ਸੀ ਅਤੇ ਦੂਜਾ ਵੀ ਪੰਜ ਹੱਥ ਉੱਚਾ ਸੀ।
Square Portrait Landscape 4K UHD
ਥੰਮਾਂ ਦੇ ਸਿਰਾਂ ਉੱਪਰਲੇ ਮੁਕਟਾਂ ਲਈ ਬਣਤ ਦੀਆਂ ਜਾਲੀਆਂ ਅਤੇ ਗੋਠਵੀਆਂ ਮਾਲਾਂ ਸਨ, ਸੱਤ ਇੱਕ ਮੁਕਟ ਲਈ ਸੱਤ ਦੂਜੇ ਮੁਕਟ ਲਈ।
Square Portrait Landscape 4K UHD
ਇਸੇ ਤਰ੍ਹਾਂ ਉਸ ਨੇ ਥੰਮਾਂ ਨੂੰ ਬਣਾਇਆ ਅਤੇ ਇੱਕ-ਇੱਕ ਜਾਲੀ ਉੱਤੇ ਦੋ ਕਤਾਰਾਂ ਅਨਾਰਾਂ ਦੀਆਂ ਦੁਆਲੇ ਬਣਾਈਆਂ, ਤਾਂ ਜੋ ਉਨ੍ਹਾਂ ਦੋਹਾਂ ਮੁਕਟਾਂ ਨੂੰ ਜੋ ਉਨ੍ਹਾਂ ਦੋਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਢੱਕਣ ਅਤੇ ਇਸੇ ਤਰ੍ਹਾਂ ਦੂਜੇ ਮੁਕਟ ਲਈ ਬਣਾਇਆ।
Square Portrait Landscape 4K UHD
ਉਹ ਮੁਕਟ ਜਿਹੜੇ ਥੰਮਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੱਕ ਸੋਸਨੀ ਕੰਮ ਦੇ ਸਨ।
Square Portrait Landscape 4K UHD
ਉਨ੍ਹਾਂ ਦੋਹਾਂ ਥੰਮਾਂ ਦੇ ਉੱਤੇ ਉਤਾਹਾਂ ਵੀ ਮੁਕਟ ਸਨ ਜੋ ਉਸ ਗੁਲਾਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ, ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ-ਦੁਆਲੇ ਕਤਾਰਾਂ ਵਿੱਚ ਦੋ ਸੌ ਅਨਾਰ ਸਨ।
Square Portrait Landscape 4K UHD
ਉਹ ਨੇ ਹੈਕਲ ਦੇ ਬਰਾਂਡੇ ਕੋਲ ਥੰਮ੍ਹ ਟਿਕਾ ਦਿੱਤੇ ਇੱਕ ਥੰਮ੍ਹ ਸੱਜੇ ਪਾਸੇ ਟਿਕਾਇਆ ਅਤੇ ਉਸ ਦਾ ਨਾਮ ਯਾਕੀਨ ਰੱਖਿਆ ਅਤੇ ਦੂਜਾ ਥੰਮ੍ਹ ਖੱਬੇ ਪਾਸੇ ਟਿਕਾਇਆ ਅਤੇ ਉਸ ਦਾ ਨਾਮ ਬੋਅਜ਼ ਰੱਖਿਆ।
Square Portrait Landscape 4K UHD
ਥੰਮਾਂ ਦੇ ਸਿਰਾਂ ਉੱਤੇ ਸੋਸਨੀ ਕੰਮ ਸੀ, ਸੋ ਥੰਮਾਂ ਦਾ ਕੰਮ ਸੰਪੂਰਨ ਹੋਇਆ।
Square Portrait Landscape 4K UHD
ਫੇਰ ਉਹ ਨੇ ਇੱਕ ਸਾਗਰੀ ਹੌਦ ਢਾਲ਼ ਕੇ ਬਣਾਇਆ ਜਿਹੜਾ ਕੰਢੇ ਤੋਂ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ, ਉਹ ਪੰਜ ਹੱਥ ਉੱਚਾ ਸੀ ਅਤੇ ਉਸ ਦਾ ਘੇਰਾ ਤੀਹ ਹੱਥ ਦੀ ਰੱਸੀ ਨਾਲ ਮਿਣਿਆ ਹੋਇਆ ਸੀ।
Square Portrait Landscape 4K UHD
ਉਸ ਦੇ ਕੰਢੇ ਦੇ ਹੇਠ ਆਲੇ-ਦੁਆਲੇ ਗੋਲੇ ਇੱਕ ਹੱਥ ਵਿੱਚ ਦਸ ਸਨ, ਜਿਹੜੇ ਸਾਗਰੀ ਹੌਦ ਦੇ ਚੁਫ਼ੇਰੇ ਸਨ। ਗੋਲੇ ਦੋ ਕਤਾਰਾਂ ਵਿੱਚ ਸਨ ਅਤੇ ਉਹ ਉਸ ਦੇ ਨਾਲ ਹੀ ਢਾਲ਼ੇ ਹੋਏ ਸਨ।
Square Portrait Landscape 4K UHD
ਉਹ ਬਾਰਾਂ ਬਲ਼ਦਾਂ ਦੇ ਉੱਤੇ ਧਰਿਆ ਹੋਇਆ ਸੀ। ਤਿੰਨਾਂ ਦੇ ਮੂੰਹ ਉੱਤਰ ਵੱਲ, ਤਿੰਨਾਂ ਦੇ ਮੂੰਹ ਪੱਛਮ ਵੱਲ, ਤਿੰਨਾਂ ਦੇ ਮੂੰਹ ਦੱਖਣ ਵੱਲ ਅਤੇ ਤਿੰਨਾਂ ਦੇ ਮੂੰਹ ਪੂਰਬ ਵੱਲ ਸਨ। ਸਾਗਰੀ ਹੌਦ ਉਨ੍ਹਾਂ ਦੇ ਉੱਤੇ ਧਰਿਆ ਹੋਇਆ ਸੀ ਅਤੇ ਉਨ੍ਹਾਂ ਸਾਰਿਆਂ ਦੇ ਪਿਛਲੇ ਅੰਗ ਅੰਦਰਵਾਰ ਨੂੰ ਸਨ।
Square Portrait Landscape 4K UHD
ਉਸ ਦੀ ਮੋਟਾਈ ਇੱਕ ਚੱਪਾ ਭਰ ਸੀ। ਉਸ ਦੇ ਕੰਢੇ ਕਟੋਰੇ ਦੇ ਕੰਢੇ ਵਾਂਗੂੰ ਸੋਸਨ ਦੇ ਫੁੱਲਾਂ ਵਰਗੇ ਸਨ ਅਤੇ ਉਸ ਦੇ ਵਿੱਚ ਚਾਲ੍ਹੀ ਹਜ਼ਾਰ ਲੀਟਰ ਸਮਾਉਂਦਾ ਸੀ।
Square Portrait Landscape 4K UHD
ਉਸ ਨੇ ਦਸ ਕੁਰਸੀਆਂ ਪਿੱਤਲ ਦੀਆਂ ਬਣਾਈਆਂ। ਉਨ੍ਹਾਂ ਵਿੱਚ ਇੱਕ-ਇੱਕ ਕੁਰਸੀ ਦੀ ਲੰਬਾਈ ਚਾਰ ਹੱਥ, ਚੁੜਾਈ ਚਾਰ ਹੱਥ ਅਤੇ ਉਚਿਆਈ ਤਿੰਨ ਹੱਥ ਸੀ।
Square Portrait Landscape 4K UHD
ਉਨ੍ਹਾਂ ਕੁਰਸੀਆਂ ਦੀ ਬਣਤ ਇਸ ਤਰ੍ਹਾਂ ਸੀ ਕਿ ਉਨ੍ਹਾਂ ਦੀਆਂ ਪਟੜੀਆਂ ਸਨ ਅਤੇ ਪਟੜੀਆਂ ਵਿੱਚ ਜੋੜ ਸਨ।
Square Portrait Landscape 4K UHD
ਪਟੜੀਆਂ ਦੇ ਉੱਤੇ ਜਿਹੜੀਆਂ ਜੋੜਾਂ ਵਿੱਚ ਸਨ ਸ਼ੇਰ ਬਲ਼ਦ ਅਤੇ ਕਰੂਬ ਸਨ ਅਤੇ ਜੋੜ ਦੇ ਉੱਤੇ ਵੀ ਇਸੇ ਤਰ੍ਹਾਂ ਹੀ ਸੀ ਅਤੇ ਸ਼ੇਰਾਂ ਅਤੇ ਬਲ਼ਦਾਂ ਦੇ ਹੇਠ ਲਟਕਵੇਂ ਹਾਰ ਸਨ।
Square Portrait Landscape 4K UHD
ਹਰ ਕੁਰਸੀ ਲਈ ਪਿੱਤਲ ਦੇ ਚਾਰ ਪਹੀਏ ਸਨ ਅਤੇ ਉਨ੍ਹਾਂ ਦੀਆਂ ਧੁਰਾਂ ਪਿੱਤਲ ਦੀਆਂ ਸਨ। ਉਨ੍ਹਾਂ ਦੇ ਚੋਹਾਂ ਪਹੀਆਂ ਹੇਠ ਫਰਸ਼ੀਆਂ ਸਨ ਹੌਦ ਦੇ ਹੇਠ ਢਲਵੀਆਂ ਫਰਸ਼ੀਆਂ ਸਨ ਅਤੇ ਹਰ ਇੱਕ ਦੇ ਪਾਸੇ ਉੱਤੇ ਹਾਰ ਸਨ।
Square Portrait Landscape 4K UHD
ਉਹ ਦਾ ਮੂੰਹ ਮੁਕਟ ਦੇ ਵਿੱਚ ਅਤੇ ਉੱਤੇ ਇੱਕ ਹੱਥ ਸੀ। ਉਹ ਦਾ ਮੂੰਹ ਗੋਲ ਅਤੇ ਕੁਰਸੀ ਦੀ ਬਣਤ ਅਨੁਸਾਰ ਡੇਢ ਹੱਥ ਸੀ ਅਤੇ ਉਹ ਦੇ ਮੂੰਹ ਦੇ ਉੱਤੇ ਵੀ ਉੱਕਰਾਈ ਦਾ ਕੰਮ ਸੀ ਅਤੇ ਉਨ੍ਹਾਂ ਦੀਆਂ ਪਟੜੀਆਂ ਚੋਰਸ ਸਨ, ਗੋਲ ਨਹੀਂ ਸਨ।
Square Portrait Landscape 4K UHD
ਉਹ ਚਾਰ ਪਹੀਏ ਉਨ੍ਹਾਂ ਪਟੜੀਆਂ ਦੇ ਹੇਠ ਸਨ ਅਤੇ ਪਹੀਆਂ ਦੇ ਧੁਰੇ ਕੁਰਸੀ ਵਿੱਚ ਲੱਗੇ ਹੋਏ ਸਨ ਅਤੇ ਹਰ ਪਹੀਏ ਦੀ ਉਚਿਆਈ ਡੇਢ ਹੱਥ ਸੀ।
Square Portrait Landscape 4K UHD
ਪਹੀਏ ਦੀ ਬਣਤਰ ਰਥ ਦੇ ਪਹੀਆਂ ਦੀ ਬਣਤਰ ਵਾਂਗੂੰ ਸੀ, ਉਨ੍ਹਾਂ ਦੇ ਧੁਰੇ, ਉਨ੍ਹਾਂ ਦੇ ਆਓਲ, ਉਨ੍ਹਾਂ ਦੀਆਂ ਪੁੱਠੀਆਂ, ਉਨ੍ਹਾਂ ਦੀਆਂ ਅਰਾਂ ਅਤੇ ਉਨ੍ਹਾਂ ਦੀਆਂ ਨਾਭਾਂ ਸਭ ਢਲੀਆਂ ਹੋਈਆਂ ਸਨ।
Square Portrait Landscape 4K UHD
ਹਰ ਕੁਰਸੀ ਦੀਆਂ ਚੌਹਾਂ ਨੁੱਕਰਾਂ ਉੱਤੇ ਚਾਰ ਫਰਸ਼ੀਆਂ ਸਨ ਅਤੇ ਉਹ ਫਰਸ਼ੀਆਂ ਕੁਰਸੀਆਂ ਦੇ ਵਿੱਚੋਂ ਸਨ।
Square Portrait Landscape 4K UHD
ਕੁਰਸੀ ਦੇ ਸਿਰੇ ਵਿੱਚ ਆਲੇ-ਦੁਆਲੇ ਅੱਧ ਹੱਥ ਦੀ ਇੱਕ ਗੋਲ ਉਚਾਨ ਸੀ ਅਤੇ ਕੁਰਸੀ ਦੇ ਸਿਰ ਉੱਤੇ ਉਹ ਦੇ ਢਾਸਣੇ ਅਤੇ ਪਟੜੀਆਂ ਉਸੇ ਵਿੱਚੋਂ ਸਨ।
Square Portrait Landscape 4K UHD
ਉਹ ਦੇ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬ, ਸ਼ੇਰ ਅਤੇ ਖਜ਼ੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ-ਦੁਆਲੇ ਹਾਰ ਸਨ।
Square Portrait Landscape 4K UHD
ਇਸੇ ਤਰ੍ਹਾਂ ਉਸ ਨੇ ਦਸੇ ਕੁਰਸੀਆਂ ਬਣਾਈਆਂ ਉਨ੍ਹਾਂ ਦਾ ਇੱਕੋ ਹੀ ਸਾਂਚਾ, ਇੱਕੋ ਹੀ ਨਾਪ ਅਤੇ ਇੱਕੋ ਹੀ ਰੂਪ ਸੀ।
Square Portrait Landscape 4K UHD
ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਈਆਂ ਅਤੇ ਇੱਕ-ਇੱਕ ਹੌਦੀ ਵਿੱਚ ਅੱਠ ਸੌ ਲੀਟਰ ਸਮਾਉਂਦਾ ਸੀ। ਹਰ ਇੱਕ ਹੌਦੀ ਚਾਰ ਹੱਥ ਦੀ ਸੀ। ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ।
Square Portrait Landscape 4K UHD
ਉਸ ਪੰਜ ਕੁਰਸੀਆਂ ਭਵਨ ਦੇ ਸੱਜੇ ਪਾਸੇ ਅਤੇ ਪੰਜ ਭਵਨ ਦੇ ਖੱਬੇ ਪਾਸੇ ਰੱਖੀਆਂ ਅਤੇ ਉਹ ਸਾਗਰੀ ਹੌਦ ਉਸ ਨੇ ਭਵਨ ਦੇ ਸੱਜੇ ਪਾਸੇ ਪੂਰਬ ਵੱਲ ਦੱਖਣ ਦੇ ਸਾਹਮਣੇ ਰੱਖ ਦਿੱਤਾ।
Square Portrait Landscape 4K UHD
ਹੂਰਾਮ ਨੇ ਉਨ੍ਹਾਂ ਹੌਦੀਆਂ, ਬਾਟੀਆਂ ਅਤੇ ਕੜਛਿਆਂ ਨੂੰ ਬਣਾਇਆ ਅਤੇ ਹੂਰਾਮ ਨੇ ਉਹ ਸਾਰਾ ਕੰਮ ਜਿਹੜਾ ਉਸ ਨੇ ਯਹੋਵਾਹ ਦੇ ਭਵਨ ਉੱਤੇ ਸੁਲੇਮਾਨ ਪਾਤਸ਼ਾਹ ਲਈ ਬਣਾਇਆ ਸੀ ਸੰਪੂਰਨ ਕੀਤਾ।
Square Portrait Landscape 4K UHD
ਅਰਥਾਤ ਉਹ ਦੋ ਥੰਮ੍ਹ ਅਤੇ ਕੌਲਾਂ ਵਰਗੇ ਮੁਕਟ ਜਿਹੜੇ ਉਨ੍ਹਾਂ ਥੰਮਾਂ ਦੇ ਸਿਰਾਂ ਉੱਤੇ ਸਨ ਅਤੇ ਦੋ ਜਾਲੀਆਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ।
Square Portrait Landscape 4K UHD
ਉਨ੍ਹਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ ਦੋ ਕਤਾਰਾਂ ਜਿਹੜੀਆਂ ਥੰਮਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ।
Square Portrait Landscape 4K UHD
ਉਹ ਦਸ ਕੁਰਸੀਆਂ ਅਤੇ ਉਨ੍ਹਾਂ ਕੁਰਸੀਆਂ ਦੀਆਂ ਦਸ ਹੌਦੀਆਂ।
Square Portrait Landscape 4K UHD
ਇੱਕ ਸਾਗਰੀ ਹੌਦ ਅਤੇ ਸਾਗਰੀ ਹੌਦ ਦੇ ਹੇਠ ਬਾਰਾਂ ਬਲ਼ਦ।
Square Portrait Landscape 4K UHD
ਵਲਟੋਹੀਆਂ, ਬਾਟੀਆਂ ਅਤੇ ਕੜਛੇ ਅਤੇ ਇਹ ਸਾਰੇ ਭਾਂਡੇ ਜਿਹੜੇ ਹੂਰਾਮ ਨੇ ਸੁਲੇਮਾਨ ਪਾਤਸ਼ਾਹ ਲਈ ਯਹੋਵਾਹ ਦੇ ਭਵਨ ਦੇ ਵਾਸਤੇ ਬਣਾਏ, ਮਾਂਜੇ ਹੋਏ ਪਿੱਤਲ ਦੇ ਸਨ।
Square Portrait Landscape 4K UHD
ਯਰਦਨ ਦੇ ਮੈਦਾਨ ਵਿੱਚ ਪਾਤਸ਼ਾਹ ਨੇ ਉਨ੍ਹਾਂ ਨੂੰ ਚੀਕਣੀ ਮਿੱਟੀ ਦੀ ਭੂਮੀ ਵਿੱਚ ਢਾਲਿਆ ਜਿਹੜੀ ਸੁੱਕੋਥ ਅਤੇ ਸਾਰਥਾਨ ਦੇ ਵਿਚਾਲੇ ਸੀ।
Square Portrait Landscape 4K UHD
ਸੁਲੇਮਾਨ ਨੇ ਇਹ ਸਾਰੇ ਭਾਂਡੇ ਨਾ ਤੋਲੇ। ਉਹ ਐਨੇ ਵੱਧ ਸਨ ਕਿ ਉਹ ਪਿੱਤਲ ਦੇ ਭਾਰ ਦਾ ਪਤਾ ਨਾ ਲਗਾ ਸਕੇ।
Square Portrait Landscape 4K UHD
ਸੁਲੇਮਾਨ ਨੇ ਇਹ ਸਾਰੇ ਭਾਂਡੇ ਬਣਾਏ ਜਿਹੜੇ ਯਹੋਵਾਹ ਦੇ ਭਵਨ ਲਈ ਸਨ ਅਰਥਾਤ ਸੋਨੇ ਦੀ ਜਗਵੇਦੀ ਅਤੇ ਸੋਨੇ ਦੀ ਮੇਜ਼ ਜਿਹ ਦੇ ਉੱਤੇ ਹਜ਼ੂਰੀ ਦੀ ਰੋਟੀ ਹੁੰਦੀ ਸੀ।
Square Portrait Landscape 4K UHD
ਕੁੰਦਨ ਸੋਨੇ ਦੇ ਸ਼ਮਾਦਾਨ ਪੰਜ ਸੱਜੇ ਪਾਸੇ ਵੱਲ ਅਤੇ ਪੰਜ ਖੱਬੇ ਪਾਸੇ ਵੱਲ ਵਿੱਚਲੀ ਕੋਠੜੀ ਦੇ ਅੱਗੇ ਅਤੇ ਸੋਨੇ ਦੇ ਫੁੱਲ, ਦੀਵੇ ਅਤੇ ਚਿਮਟੇ।
Square Portrait Landscape 4K UHD
ਕੁੰਦਨ ਸੋਨੇ ਦੇ ਭਾਂਡੇ, ਬਾਟੇ, ਗੁਲਤਰਾਸ਼, ਕੌਲੀਆਂ ਅਤੇ ਅੰਗੀਠੀਆਂ ਨਾਲੇ ਸੋਨੇ ਦੇ ਕਬਜ਼ੇ ਜਿਹੜੇ ਅੰਦਰਲੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਅੱਤ ਪਵਿੱਤਰ ਸਥਾਨ ਲਈ ਅਤੇ ਭਵਨ ਦੇ ਦਰਵਾਜ਼ਿਆਂ ਲਈ ਅਰਥਾਤ ਹੈਕਲ ਲਈ।
Square Portrait Landscape 4K UHD
ਇਸ ਤਰ੍ਹਾਂ ਯਹੋਵਾਹ ਦੇ ਭਵਨ ਦਾ ਸਾਰਾ ਕੰਮ ਜਿਹੜਾ ਸੁਲੇਮਾਨ ਨੇ ਬਣਾਇਆ ਸੰਪੂਰਨ ਹੋਇਆ ਤਾਂ ਸੁਲੇਮਾਨ ਆਪਣੇ ਪਿਤਾ ਦਾਊਦ ਦੀਆਂ ਪਵਿੱਤਰ ਚੀਜ਼ਾਂ ਅੰਦਰ ਲਿਆਇਆ ਅਰਥਾਤ ਸੋਨਾ, ਚਾਂਦੀ, ਅਤੇ ਭਾਂਡੇ। ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੇ ਖਜ਼ਾਨੇ ਵਿੱਚ ਰੱਖ ਦਿੱਤਾ।
Available Bible Translations
1 Kings 7 (ASV) »
1 Kings 7 (KJV) »
1 Kings 7 (GW) »
1 Kings 7 (BSB) »
1 Kings 7 (WEB) »
1 Rois 7 (LSG) »
1 Könige 7 (LUTH1912) »
1 राजाओं 7 (HINIRV) »
1 ৰাজাৱলী 7 (BENIRV) »
1 இராஜாக்கள் 7 (TAMIRV) »
1 राजे 7 (MARIRV) »
1 రాజులు 7 (TELIRV) »
1 રાજાઓ 7 (GUJIRV) »
1 ಅರಸುಗಳು 7 (KANIRV) »
اَلْمُلُوكِ ٱلْأَوَّلُ 7 (AVD) »
מלכים א 7 (HEB) »
1 Reis 7 (BSL) »
1 Các Vua 7 (VIE) »
1 Reyes 7 (RVA) »
1 Re 7 (RIV) »
列 王 记 上 7 (CUVS) »
列 王 紀 上 7 (CUVT) »
1 Mbretërve 7 (ALB) »
1 Kungaboken 7 (SV1917) »
3 Царств 7 (RUSV) »
1 царів 7 (UKR) »
1 Királyok 7 (KAR) »
3 Царе 7 (BULG) »
列王紀上 7 (JPN) »
1 Kongebok 7 (NORSK) »
1 Wafalme 7 (SWHULB) »
1 Królewska 7 (POLUBG) »
Boqorradii Kowaad 7 (SOM) »
1 Koningen 7 (NLD) »
1 Kongebog 7 (DA1871) »