1 ਸਮੂਏਲ Chapter 1 PANIRV Bible Verse Images

1 ਸਮੂਏਲ 1 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਸਮੂਏਲ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਸਮੂਏਲ 1:1 (PANIRV)
Square Portrait Landscape 4K UHD
ਇਫ਼ਰਾਈਮ ਦੇ ਪਰਬਤ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ, ਜਿਸ ਦਾ ਨਾਮ ਅਲਕਾਨਾਹ ਸੀ, ਜੋ ਯਰੋਹਾਮ ਦਾ ਪੁੱਤਰ ਸੀ, ਜੋ ਅਲੀਹੂ ਦਾ ਪੁੱਤਰ ਜੋ ਤੋਹੁ ਦਾ ਪੁੱਤਰ, ਜੋ ਸੂਫ਼ ਇਫ਼ਰਾਥੀ ਦਾ ਪੁੱਤਰ ਸੀ।

1 ਸਮੂਏਲ 1:2 (PANIRV)
Square Portrait Landscape 4K UHD
ਉਹ ਦੀਆਂ ਦੋ ਪਤਨੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਦੋ ਪੁੱਤਰ ਸਨ, ਪਰ ਹੰਨਾਹ ਦੇ ਸੰਤਾਨ ਨਹੀਂ ਸੀ।

1 ਸਮੂਏਲ 1:3 (PANIRV)
Square Portrait Landscape 4K UHD
ਅਲਕਾਨਾਹ ਹਰੇਕ ਸਾਲ ਆਪਣੇ ਸ਼ਹਿਰ ਤੋਂ ਸ਼ੀਲੋਹ ਵਿੱਚ ਸੈਨਾਵਾਂ ਦੇ ਯਹੋਵਾਹ ਦੀ ਉਸਤਤ ਕਰਨ ਅਤੇ ਭੇਟ ਚੜ੍ਹਾਉਣ ਜਾਂਦਾ ਹੁੰਦਾ ਸੀ, ਜਿੱਥੇ ਏਲੀ ਦੇ ਦੋ ਪੁੱਤਰ ਹਾਫ਼ਨੀ ਅਤੇ ਫ਼ੀਨਹਾਸ, ਯਹੋਵਾਹ ਦੇ ਜਾਜਕ ਸਨ।

1 ਸਮੂਏਲ 1:4 (PANIRV)
Square Portrait Landscape 4K UHD
ਅਜਿਹਾ ਹੋਇਆ ਜਦੋਂ ਅਲਕਾਨਾਹ ਭੇਂਟ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤਰਾਂ ਅਤੇ ਧੀਆਂ ਨੂੰ ਉਸ ਵਿੱਚੋਂ ਹਿੱਸਾ ਦਿੰਦਾ ਹੁੰਦਾ ਸੀ।

1 ਸਮੂਏਲ 1:5 (PANIRV)
Square Portrait Landscape 4K UHD
ਪਰ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ ਕਿਉਂ ਜੋ ਉਹ ਹੰਨਾਹ ਨੂੰ ਪਿਆਰ ਕਰਦਾ ਸੀ, ਕਿਉਂਕਿ ਯਹੋਵਾਹ ਨੇ ਉਸ ਦੀ ਕੁੱਖ ਬੰਦ ਕਰ ਛੱਡੀ ਸੀ।

1 ਸਮੂਏਲ 1:6 (PANIRV)
Square Portrait Landscape 4K UHD
ਉਹ ਦੀ ਸੌਂਕਣ ਹੰਨਾਹ ਨੂੰ ਖਿਝਾਉਣ ਲਈ ਬਹੁਤ ਛੇੜਦੀ ਸੀ, ਕਿਉਂ ਜੋ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ।

1 ਸਮੂਏਲ 1:7 (PANIRV)
Square Portrait Landscape 4K UHD
ਹਰੇਕ ਸਾਲ ਜਦ ਉਹ ਯਹੋਵਾਹ ਦੇ ਘਰ ਜਾਂਦਾ ਸੀ ਤਦ ਇਸੇ ਤਰ੍ਹਾਂ ਉਹ ਨੂੰ ਖਿਝਾਉਂਦੀ ਸੀ ਇਸ ਲਈ ਉਹ ਰੋਂਦੀ ਰਹਿੰਦੀ ਅਤੇ ਕੁਝ ਨਾ ਖਾਂਦੀ ਸੀ।

1 ਸਮੂਏਲ 1:8 (PANIRV)
Square Portrait Landscape 4K UHD
ਸੋ ਅਜਿਹਾ ਹੋਇਆ ਜੋ ਉਹ ਦੇ ਪਤੀ ਅਲਕਾਨਾਹ ਨੇ ਉਹ ਨੂੰ ਆਖਿਆ, ਹੇ ਹੰਨਾਹ, ਤੂੰ ਕਿਉਂ ਰੋਂਦੀ ਹੈਂ ਅਤੇ ਖਾਂਦੀ ਕਿਉਂ ਨਹੀਂ ਅਤੇ ਤੇਰਾ ਮਨ ਕਿਉਂ ਕੁੜਦਾ ਰਹਿੰਦਾ ਹੈ? ਭਲਾ, ਕੀ ਮੈਂ ਤੇਰੇ ਲਈ ਦਸ ਪੁੱਤਰਾਂ ਨਾਲੋਂ ਚੰਗਾ ਨਹੀਂ?

1 ਸਮੂਏਲ 1:9 (PANIRV)
Square Portrait Landscape 4K UHD
ਜਦ ਉਹ ਸ਼ੀਲੋਹ ਵਿੱਚ ਖਾ ਪੀ ਚੁੱਕੇ ਤਾਂ ਹੰਨਾਹ ਉੱਠੀ ਅਤੇ ਉਸ ਵੇਲੇ ਏਲੀ ਜਾਜਕ ਯਹੋਵਾਹ ਦੀ ਹੈਕਲ ਦੀ ਚੁਗਾਠ ਕੋਲ ਗੱਦੀ ਉੱਤੇ ਬੈਠਾ ਹੋਇਆ ਸੀ।

1 ਸਮੂਏਲ 1:10 (PANIRV)
Square Portrait Landscape 4K UHD
ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ

1 ਸਮੂਏਲ 1:11 (PANIRV)
Square Portrait Landscape 4K UHD
ਅਤੇ ਉਹ ਨੇ ਸੁੱਖਣਾ ਸੁੱਖੀ ਅਤੇ ਆਖਿਆ, ਹੇ ਸੈਨਾਵਾਂ ਦੇ ਯਹੋਵਾਹ, ਜੋ ਤੂੰ ਆਪਣੀ ਦਾਸੀ ਦੇ ਦੁੱਖ ਵੱਲ ਧਿਆਨ ਕਰੇ ਅਤੇ ਮੈਨੂੰ ਚੇਤੇ ਕਰੇ ਅਤੇ ਆਪਣੀ ਦਾਸੀ ਨੂੰ ਨਾ ਭੁਲਾਵੇਂ ਅਤੇ ਆਪਣੀ ਦਾਸੀ ਨੂੰ ਪੁੱਤਰ ਦੇਵੇਂ ਤਾਂ ਮੈਂ ਉਹ ਨੂੰ ਜਿਨ੍ਹਾਂ ਚਿਰ ਉਹ ਜੀਉਂਦਾ ਰਹੇ ਯਹੋਵਾਹ ਨੂੰ ਦੇ ਦਿਆਂਗੀ ਅਤੇ ਉਹ ਦੇ ਸਿਰ ਉੱਤੇ ਉਸਤਰਾ ਕਦੀ ਨਾ ਫਿਰੇਗਾ।

1 ਸਮੂਏਲ 1:12 (PANIRV)
Square Portrait Landscape 4K UHD
ਜਦ ਉਹ ਯਹੋਵਾਹ ਦੇ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਏਲੀ ਨੇ ਉਹ ਦੇ ਚਿਹਰੇ ਵੱਲ ਵੇਖਿਆ।

1 ਸਮੂਏਲ 1:13 (PANIRV)
Square Portrait Landscape 4K UHD
ਪਰ ਹੰਨਾਹ ਆਪਣੇ ਮਨ ਵਿੱਚ ਹੀ ਆਖਦੀ ਸੀ ਉਹ ਦੇ ਸਿਰਫ਼ ਬੁੱਲ ਹੀ ਹਿੱਲਦੇ ਸਨ ਪਰ ਉਹ ਦੀ ਆਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਸਮਝਿਆ ਕਿ ਉਹ ਨਸ਼ੇ ਵਿੱਚ ਹੈ

1 ਸਮੂਏਲ 1:14 (PANIRV)
Square Portrait Landscape 4K UHD
ਸੋ ਏਲੀ ਨੇ ਉਹ ਨੂੰ ਆਖਿਆ, ਤੂੰ ਕਿੰਨ੍ਹਾਂ ਚਿਰ ਨਸ਼ੇ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ

1 ਸਮੂਏਲ 1:15 (PANIRV)
Square Portrait Landscape 4K UHD
ਤਦ ਹੰਨਾਹ ਨੇ ਉੱਤਰ ਦਿੱਤਾ ਅਤੇ ਆਖਿਆ, ਨਹੀਂ ਮੇਰੇ ਪ੍ਰਭੂ ਜੀ, ਮੈਂ ਤਾਂ ਉਦਾਸ ਮਨ ਦੀ ਔਰਤ ਹਾਂ। ਮੈਂ ਕਿਸੇ ਤਰ੍ਹਾਂ ਦੀ ਮੈ ਜਾਂ ਕੋਈ ਹੋਰ ਨਸ਼ਾ ਨਹੀਂ ਪੀਤਾ ਪਰ ਯਹੋਵਾਹ ਦੇ ਅੱਗੇ ਆਪਣੇ ਮਨ ਨੂੰ ਡੋਲ੍ਹਿਆ ਹੈ।

1 ਸਮੂਏਲ 1:16 (PANIRV)
Square Portrait Landscape 4K UHD
ਤੂੰ ਆਪਣੀ ਦਾਸੀ ਨੂੰ ਬੁਰੀ ਇਸਤਰੀ ਨਾ ਜਾਣ। ਮੈਂ ਤਾਂ ਆਪਣੀਆਂ ਚਿੰਤਾਂ ਅਤੇ ਦੁੱਖਾਂ ਦੇ ਢੇਰ ਹੋਣ ਕਰਕੇ, ਹੁਣ ਤੱਕ ਬੋਲਦੀ ਰਹੀ ਹਾਂ।

1 ਸਮੂਏਲ 1:17 (PANIRV)
Square Portrait Landscape 4K UHD
ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁੱਖ-ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।

1 ਸਮੂਏਲ 1:18 (PANIRV)
Square Portrait Landscape 4K UHD
ਉਹ ਨੇ ਆਖਿਆ ਤੇਰੀ ਦਯਾ ਤੇਰੀ ਦਾਸੀ ਉੱਤੇ ਹੋਵੇ। ਤਦ ਉਸ ਇਸਤਰੀ ਨੇ ਜਾ ਕੇ ਰੋਟੀ ਖਾਧੀ ਅਤੇ ਫੇਰ ਉਸ ਦਾ ਚਿਹਰਾ ਉਦਾਸ ਨਾ ਹੋਇਆ।

1 ਸਮੂਏਲ 1:19 (PANIRV)
Square Portrait Landscape 4K UHD
ਅਗਲੇ ਦਿਨ ਉਹਨਾਂ ਸਵੇਰੇ ਉੱਠ ਕੇ ਯਹੋਵਾਹ ਦੇ ਅੱਗੇ ਮੱਥਾ ਟੇਕਿਆ ਅਤੇ ਮੁੜ ਕੇ ਰਾਮਾਹ ਵਿੱਚ ਆਪਣੇ ਘਰ ਆਏ। ਤਦ ਅਲਕਾਨਾਹ ਨੇ ਆਪਣੀ ਪਤਨੀ ਹੰਨਾਹ ਨਾਲ ਸੰਗ ਕੀਤਾ ਸੋ ਯਹੋਵਾਹ ਨੇ ਉਸ ਨੂੰ ਚੇਤੇ ਕੀਤਾ,

1 ਸਮੂਏਲ 1:20 (PANIRV)
Square Portrait Landscape 4K UHD
ਹੰਨਾਹ ਦੇ ਗਰਭਵਤੀ ਹੋਣ ਦੇ ਪਿੱਛੋਂ ਜਦ ਦਿਨ ਪੂਰੇ ਹੋਏ ਤਾਂ ਉਸਨੇ ਪੁੱਤਰ ਨੂੰ ਜਨਮ ਦਿੱਤਾ ਤੇ ਉਸ ਦਾ ਨਾਮ ਸਮੂਏਲ ਰੱਖਿਆ ਕਿਉਂ ਜੋ ਉਹ ਨੇ ਆਖਿਆ ਭਈ ਮੈਂ ਉਹ ਨੂੰ ਯਹੋਵਾਹ ਕੋਲੋਂ ਮੰਗ ਕੇ ਲਿਆ ਹੈ।

1 ਸਮੂਏਲ 1:21 (PANIRV)
Square Portrait Landscape 4K UHD
ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਨਾਲ ਉਸ ਸਾਲ ਦੀ ਭੇਟ ਅਤੇ ਸੁੱਖਣਾ ਯਹੋਵਾਹ ਅੱਗੇ ਚੜਾਉਣ ਨੂੰ ਗਿਆ।

1 ਸਮੂਏਲ 1:22 (PANIRV)
Square Portrait Landscape 4K UHD
ਪਰ ਹੰਨਾਹ ਉਹਨਾਂ ਨਾਲ ਨਹੀਂ ਗਈ ਕਿਉਂ ਜੋ ਉਹ ਨੇ ਆਪਣੇ ਪਤੀ ਨੂੰ ਆਖਿਆ, ਜਿਨ੍ਹਾਂ ਚਿਰ ਬਾਲਕ ਦਾ ਦੁੱਧ ਨਾ ਛੁਡਾਇਆ ਜਾਵੇ ਮੈਂ ਇੱਥੇ ਹੀ ਰਹਾਂਗੀ ਅਤੇ ਫੇਰ ਉਹ ਨੂੰ ਲੈ ਕੇ ਜਾਂਵਾਂਗੀ ਜੋ ਉਹ ਯਹੋਵਾਹ ਦੇ ਸਾਹਮਣੇ ਆ ਜਾਵੇ ਅਤੇ ਫੇਰ ਸਦਾ ਉੱਥੇ ਹੀ ਰਹੇ।

1 ਸਮੂਏਲ 1:23 (PANIRV)
Square Portrait Landscape 4K UHD
ਇਸ ਲਈ ਉਹ ਦੇ ਪਤੀ ਅਲਕਾਨਾਹ ਨੇ ਉਸ ਨੂੰ ਆਖਿਆ, ਜੋ ਤੈਨੂੰ ਚੰਗਾ ਲੱਗੇ ਉਹੀ ਕਰ। ਜਦ ਤੱਕ ਤੂੰ ਉਸ ਦਾ ਦੁੱਧ ਨਾ ਛੁਡਾਵੇਂ ਇੱਥੇ ਹੀ ਰਹਿ। ਸਿਰਫ਼ ਯਹੋਵਾਹ ਆਪਣੇ ਬਚਨ ਨੂੰ ਪੂਰਾ ਕਰੇ। ਇਸ ਲਈ ਉਹ ਇਸਤਰੀ ਉੱਥੇ ਠਹਿਰੀ ਰਹੀ ਅਤੇ ਆਪਣੇ ਪੁੱਤਰ ਨੂੰ ਦੁੱਧ ਚੁੰਘਾਉਂਦੀ ਰਹੀ, ਜਦ ਤੱਕ ਉਸ ਦਾ ਦੁੱਧ ਨਾ ਛੁਡਾਇਆ ਗਿਆ।

1 ਸਮੂਏਲ 1:24 (PANIRV)
Square Portrait Landscape 4K UHD
ਜਦ ਉਹ ਨੇ ਉਸ ਦਾ ਦੁੱਧ ਛੁਡਾਇਆ ਤਾਂ ਉਸ ਨੂੰ ਆਪਣੇ ਨਾਲ ਲੈ ਗਈ ਅਤੇ ਤਿੰਨ ਸਾਲਾਂ ਦਾ ਵੱਛਾ, ਦਸ ਕਿੱਲੋ ਆਟਾ ਅਤੇ ਦਾਖ਼ਰਸ ਦੀ ਇੱਕ ਮੇਸ਼ੇਕ ਆਪਣੇ ਨਾਲ ਲੈ ਲਈ ਅਤੇ ਉਸ ਬਾਲਕ ਨੂੰ ਸ਼ੀਲੋਹ ਵਿੱਚ ਯਹੋਵਾਹ ਦੇ ਘਰ ਲੈ ਆਈ ਉਹ ਬਾਲਕ ਅਜੇ ਨਿਆਣਾ ਹੀ ਸੀ।

1 ਸਮੂਏਲ 1:25 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਵੱਛੇ ਨੂੰ ਭੇਂਟ ਚੜਾਇਆ ਅਤੇ ਬਾਲਕ ਨੂੰ ਏਲੀ ਕੋਲ ਲੈ ਆਏ

1 ਸਮੂਏਲ 1:26 (PANIRV)
Square Portrait Landscape 4K UHD
ਅਤੇ ਉਹ ਬੋਲੀ, ਹੇ ਮੇਰੇ ਸੁਆਮੀ, ਤੇਰੇ ਜੀਵਨ ਦੀ ਸਹੁੰ, ਹੇ ਸੁਆਮੀ, ਮੈਂ ਉਹੋ ਇਸਤਰੀ ਹਾਂ ਜਿਸ ਨੇ ਤੇਰੇ ਕੋਲ ਇੱਥੇ ਖੜ੍ਹੇ ਹੋ ਕੇ ਯਹੋਵਾਹ ਦੇ ਅੱਗੇ ਪ੍ਰਾਰਥਨਾ ਕੀਤੀ ਸੀ

1 ਸਮੂਏਲ 1:27 (PANIRV)
Square Portrait Landscape 4K UHD
ਮੈਂ ਇਸ ਬਾਲਕ ਦੇ ਲਈ ਪ੍ਰਾਰਥਨਾ ਕੀਤੀ ਸੀ ਸੋ ਯਹੋਵਾਹ ਨੇ ਮੇਰੀ ਬੇਨਤੀ ਜੋ ਮੈਂ ਉਸ ਕੋਲੋਂ ਮੰਗੀ ਸੀ, ਪੂਰੀ ਕੀਤੀ

1 ਸਮੂਏਲ 1:28 (PANIRV)
Square Portrait Landscape 4K UHD
ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।

Available Bible Translations

American Standard Version
1 Samuel 1 (ASV) »
King James Version
1 Samuel 1 (KJV) »
GOD’S WORD® (GW)
1 Samuel 1 (GW) »
World English Bible
1 Samuel 1 (WEB) »
Louis Segond 1910
1 Samuel 1 (LSG) »
Luther Bibel 1912
1 Samuel 1 (LUTH1912) »
इंडियन रिवाइज्ड वर्जन - हिंदी
1 शमूएल 1 (HINIRV) »
ভারতীয় সংশোধিত সংস্করণ - বাংলা
1 চমূৱেল 1 (BENIRV) »
இந்தியன் ரீவைஸ்டு வேர்ஷன் - தமிழ்
1 சாமுவேல் 1 (TAMIRV) »
इंडियन रिवाइज्ड वर्जन - मराठी
1 शमुवेल 1 (MARIRV) »
ఇండియన్ రేవిజ్డ్ వెర్షన్ - తెలుగు
1 సమూయేలు 1 (TELIRV) »
ઇન્ડિયન રિવાયઝ્ડ વર્ઝન - ગુજરાતી
1 શમુએલ 1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಸಮುವೇಲನು 1 (KANIRV) »
الكتاب المقدس باللغة العربية، فان دايك
صَمُوئِيلَ ٱلْأَوَّلُ 1 (AVD) »
תנ ך עברי מודרני
שמואל א 1 (HEB) »
Bíblia Sagrada Português
1 Samuel 1 (BSL) »
Kinh Thánh: Tiếng Việt
1 Sa-mu-ên 1 (VIE) »
Reina Valera Antigua
1 Samuel 1 (RVA) »
La Sacra Bibbia
1 Samuele 1 (RIV) »
圣 经 简体中文和合本
撒 母 耳 记 上 1 (CUVS) »
聖 經 繁體中文和合本
撒 母 耳 記 上 1 (CUVT) »
Bibla e Shenjtë
1 Samuelit 1 (ALB) »
Библия на русском
1 Царств 1 (RUSV) »
Українська Біблія
1 Самуїлова 1 (UKR) »
Szent Biblia - Magyar
1 Sámuel 1 (KAR) »
Българска Библия
1 Царе 1 (BULG) »
Det Norsk Bibel
1 Samuel 1 (NORSK) »
Kitaabka Quduuska Ah
Samuu'eel Kowaad 1 (SOM) »
De Heilige Schrift
1 Samuël 1 (NLD) »
Dansk Bibel 1871
1 Samuel 1 (DA1871) »

1 ਸਮੂਏਲ (PANIRV) Chapter Selection

PANIRV Book Selection List