1 ਸਮੂਏਲ Chapter 17 PANIRV Bible Verse Images

1 ਸਮੂਏਲ 17 Bible Verse Pictures. Choose from a large collection of inspirational, motivational and encouraging Bible verses with pictures of nature. Download and share 1 ਸਮੂਏਲ 17 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


1 ਸਮੂਏਲ 17:1 (PANIRV)
Square Portrait Landscape 4K UHD
ਹੁਣ ਫ਼ਲਿਸਤੀਆਂ ਨੇ ਲੜਾਈ ਦੇ ਲਈ ਆਪਣੇ ਦਲਾਂ ਨੂੰ ਇਕੱਠਾ ਕੀਤਾ ਅਤੇ ਯਹੂਦਾਹ ਦੇ ਸ਼ਹਿਰ ਸੋਕੋਹ ਵਿੱਚ ਇਕੱਠੇ ਹੋਏ ਅਤੇ ਸੋਕੋਹ ਅਤੇ ਅਜ਼ੇਕਾਹ ਦੇ ਵਿਚਕਾਰ ਅਫ਼ਸ-ਦੰਮੀਮ ਵਿੱਚ ਡੇਰੇ ਲਾਏ।

1 ਸਮੂਏਲ 17:2 (PANIRV)
Square Portrait Landscape 4K UHD
ਸ਼ਾਊਲ ਅਤੇ ਇਸਰਾਏਲ ਦੇ ਲੋਕਾਂ ਨੇ ਵੀ ਇਕੱਠੇ ਹੋ ਕੇ ਏਲਾਹ ਦੀ ਘਾਟੀ ਵਿੱਚ ਡੇਰੇ ਲਾਏ ਅਤੇ ਲੜਾਈ ਦੇ ਲਈ ਫ਼ਲਿਸਤੀਆਂ ਦੇ ਸਾਹਮਣੇ ਕਤਾਰਾਂ ਬੰਨ੍ਹੀਆਂ।

1 ਸਮੂਏਲ 17:3 (PANIRV)
Square Portrait Landscape 4K UHD
ਇੱਕ ਪਾਸੇ ਦੇ ਪਰਬਤ ਉੱਤੇ ਫ਼ਲਿਸਤੀ ਖੜ੍ਹੇ ਸਨ ਅਤੇ ਦੂਜੇ ਪਾਸੇ ਦੇ ਪਰਬਤ ਉੱਤੇ ਇਸਰਾਏਲੀ ਖੜ੍ਹੇ ਸਨ ਅਤੇ ਉਨ੍ਹਾਂ ਦੋਹਾਂ ਦੇ ਵਿਚਕਾਰ ਇੱਕ ਘਾਟੀ ਸੀ।

1 ਸਮੂਏਲ 17:4 (PANIRV)
Square Portrait Landscape 4K UHD
ਉਸ ਵੇਲੇ ਫ਼ਲਿਸਤੀਆਂ ਦੇ ਡੇਰੇ ਵਿੱਚੋਂ ਗਾਥੀ ਗੋਲਿਅਥ ਨਾਂ ਦਾ ਇੱਕ ਸੂਰਮਾ ਮਨੁੱਖ ਨਿੱਕਲਿਆ। ਉਹ ਦਾ ਕੱਦ ਛੇ ਹੱਥ ਅਤੇ ਇੱਕ ਗਿੱਠ ਉੱਚਾ ਸੀ।

1 ਸਮੂਏਲ 17:5 (PANIRV)
Square Portrait Landscape 4K UHD
ਅਤੇ ਉਹ ਦੇ ਸਿਰ ਉੱਤੇ ਇੱਕ ਪਿੱਤਲ ਦਾ ਟੋਪ ਸੀ ਅਤੇ ਇੱਕ ਸੰਜੋ ਉਹ ਨੇ ਪਹਿਨੀ ਹੋਈ ਸੀ ਜੋ ਤੋਲ ਵਿੱਚ ਡੇਢ ਮਣ ਪਿੱਤਲ ਦੀ ਸੀ।

1 ਸਮੂਏਲ 17:6 (PANIRV)
Square Portrait Landscape 4K UHD
ਅਤੇ ਉਹ ਦੀਆਂ ਦੋਹਾਂ ਲੱਤਾਂ ਉੱਤੇ ਪਿੱਤਲ ਦੇ ਕਵਚ ਸਨ ਅਤੇ ਉਹ ਦੇ ਦੋਹਾਂ ਮੋਢਿਆਂ ਦੇ ਵਿਚਕਾਰ ਪਿੱਤਲ ਦੀ ਬਰਛੀ ਸੀ।

1 ਸਮੂਏਲ 17:7 (PANIRV)
Square Portrait Landscape 4K UHD
ਅਤੇ ਉਹ ਦੇ ਬਰਛੇ ਦਾ ਡੰਡਾ ਜੁਲਾਹੇ ਦੀ ਤੁਰ ਵਰਗਾ ਸੀ ਅਤੇ ਉਹ ਦੇ ਬਰਛੇ ਦਾ ਫਲ ਸਾਢੇ ਸੱਤ ਸੇਰ ਲੋਹੇ ਦਾ ਸੀ ਅਤੇ ਇੱਕ ਮਨੁੱਖ ਢਾਲ਼ ਚੁੱਕ ਕੇ ਉਹ ਦੇ ਅੱਗੇ ਤੁਰਦਾ ਸੀ।

1 ਸਮੂਏਲ 17:8 (PANIRV)
Square Portrait Landscape 4K UHD
ਸੋ ਉਹ ਨਿੱਕਲ ਕੇ ਖੜ੍ਹਾ ਹੋਇਆ ਅਤੇ ਇਸਰਾਏਲ ਦੇ ਦਲਾਂ ਵੱਲ ਉਹ ਨੇ ਪੁਕਾਰ ਕੇ ਆਖਿਆ, ਤੁਸੀਂ ਲੜਾਈ ਦੇ ਲਈ ਕਿਉਂ ਕਤਾਰ ਬੰਨ੍ਹੀ ਹੈ? ਕੀ, ਮੈਂ ਫ਼ਲਿਸਤੀ ਨਹੀਂ ਅਤੇ ਤੁਸੀਂ ਸ਼ਾਊਲ ਦੇ ਦਾਸ ਨਹੀਂ? ਸੋ ਤੁਸੀਂ ਆਪਣੇ ਲਈ ਕਿਸੇ ਮਨੁੱਖ ਨੂੰ ਚੁਣੋ ਅਤੇ ਉਹ ਮੇਰੇ ਕੋਲ ਆਵੇ।

1 ਸਮੂਏਲ 17:9 (PANIRV)
Square Portrait Landscape 4K UHD
ਜੇ ਕਦੀ ਉਹ ਮੇਰੇ ਨਾਲ ਲੜਨ ਜੋਗਾ ਹੋਵੇ ਅਤੇ ਮੈਨੂੰ ਮਾਰ ਲਵੇ ਤਾਂ ਅਸੀਂ ਤੁਹਾਡੇ ਗ਼ੁਲਾਮ ਬਣਾਂਗੇ ਪਰ ਜੇ ਕਦੀ ਉਸ ਦੇ ਉੱਤੇ ਮੈਂ ਤਕੜਾ ਹੋਵਾਂ ਅਤੇ ਉਹ ਨੂੰ ਮਾਰ ਲਵਾਂ ਤਾਂ ਤੁਸੀਂ ਸਾਡੇ ਗ਼ੁਲਾਮ ਹੋਵੋਗੇ ਅਤੇ ਸਾਡੀ ਗ਼ੁਲਾਮੀ ਕਰੋਗੇ।

1 ਸਮੂਏਲ 17:10 (PANIRV)
Square Portrait Landscape 4K UHD
ਫੇਰ ਉਹ ਫ਼ਲਿਸਤੀ ਬੋਲਿਆ, ਅੱਜ ਮੈਂ ਇਸਰਾਏਲ ਦੇ ਦਲਾਂ ਨੂੰ ਲਲਕਾਰਦਾ ਹਾਂ। ਮੇਰੇ ਲਈ ਕੋਈ ਮਨੁੱਖ ਠਹਿਰਾ ਲਓ ਜੋ ਅਸੀਂ ਆਪਸ ਵਿੱਚ ਯੁੱਧ ਕਰੀਏ।

1 ਸਮੂਏਲ 17:11 (PANIRV)
Square Portrait Landscape 4K UHD
ਜਿਸ ਵੇਲੇ ਸ਼ਾਊਲ ਅਤੇ ਸਾਰੇ ਇਸਰਾਏਲ ਨੇ ਉਸ ਫ਼ਲਿਸਤੀ ਦੀਆਂ ਗੱਲਾਂ ਸੁਣੀਆਂ ਤਾਂ ਉਹ ਘਬਰਾ ਗਏ ਅਤੇ ਡਰ ਗਏ।

1 ਸਮੂਏਲ 17:12 (PANIRV)
Square Portrait Landscape 4K UHD
ਦਾਊਦ ਬੈਤਲਹਮ ਯਹੂਦਾਹ ਦੇ ਅਫਰਾਥੀ ਯੱਸੀ ਦਾ ਪੁੱਤਰ ਸੀ ਜਿਸ ਦੇ ਅੱਠ ਪੁੱਤਰ ਸਨ ਅਤੇ ਉਹ ਆਪ ਸ਼ਾਊਲ ਦੇ ਦਿਨਾਂ ਵਿੱਚ ਉਹ ਬਜ਼ੁਰਗ ਅਤੇ ਕਮਜ਼ੋਰ ਹੋ ਗਿਆ ਸੀ।

1 ਸਮੂਏਲ 17:13 (PANIRV)
Square Portrait Landscape 4K UHD
ਯੱਸੀ ਦੇ ਤਿੰਨ ਵੱਡੇ ਪੁੱਤਰ ਲੜਾਈ ਦੇ ਵਿੱਚ ਸ਼ਾਊਲ ਦੇ ਮਗਰ ਜਾ ਲੱਗੇ ਅਤੇ ਉਨ੍ਹਾਂ ਤਿੰਨਾਂ ਵਿੱਚੋਂ ਜੋ ਲੜਨ ਗਏ ਸਨ ਉਹਨਾਂ ਵਿੱਚੋਂ ਪਹਿਲੌਠੇ ਦਾ ਨਾਮ ਅਲੀਆਬ ਸੀ ਅਤੇ ਦੂਜੇ ਦਾ ਨਾਮ ਅਬੀਨਾਦਾਬ ਅਤੇ ਤੀਜੇ ਦਾ ਨਾਮ ਸ਼ੰਮਾਹ ਸੀ।

1 ਸਮੂਏਲ 17:14 (PANIRV)
Square Portrait Landscape 4K UHD
ਦਾਊਦ ਸਭ ਤੋਂ ਛੋਟਾ ਸੀ ਅਤੇ ਤਿੰਨ ਵੱਡੇ ਪੁੱਤਰ ਸ਼ਾਊਲ ਦੇ ਮਗਰ ਲੱਗੇ

1 ਸਮੂਏਲ 17:15 (PANIRV)
Square Portrait Landscape 4K UHD
ਪਰ ਦਾਊਦ ਸ਼ਾਊਲ ਕੋਲੋਂ ਵੱਖਰਾ ਹੋ ਕੇ ਆਪਣੇ ਪਿਤਾ ਦੇ ਇੱਜੜ ਨੂੰ ਬੈਤਲਹਮ ਵਿੱਚ ਚਰਾਉਣ ਗਿਆ ਸੀ।

1 ਸਮੂਏਲ 17:16 (PANIRV)
Square Portrait Landscape 4K UHD
ਸੋ ਉਹ ਫ਼ਲਿਸਤੀ ਹਰ ਰੋਜ਼ ਸਵੇਰੇ ਅਤੇ ਸ਼ਾਮ ਨੂੰ ਨੇੜੇ ਆਉਂਦਾ ਸੀ। ਚਾਲੀਆਂ ਦਿਨਾਂ ਤੱਕ ਉਹ ਆਪਣੇ ਆਪ ਨੂੰ, ਅੱਗੇ ਕਰਦਾ ਰਿਹਾ।

1 ਸਮੂਏਲ 17:17 (PANIRV)
Square Portrait Landscape 4K UHD
ਫੇਰ ਯੱਸੀ ਨੇ ਆਪਣੇ ਪੁੱਤਰ ਦਾਊਦ ਨੂੰ ਆਖਿਆ, ਇਹ ਪੰਜ ਸੇਰ ਭੁੰਨੇ ਹੋਏ ਦਾਣੇ ਅਤੇ ਇਹ ਦਸ ਰੋਟੀਆਂ ਲੈ ਕੇ ਆਪਣੇ ਭਰਾਵਾਂ ਕੋਲ ਛਾਉਣੀ ਵੱਲ ਜਾ।

1 ਸਮੂਏਲ 17:18 (PANIRV)
Square Portrait Landscape 4K UHD
ਅਤੇ ਇਹ ਦਸ ਟਿੱਕੀਆਂ ਪਨੀਰ ਦੀਆਂ ਉਨ੍ਹਾਂ ਦੇ ਸੂਬੇਦਾਰ ਦੇ ਲਈ ਲੈ ਜਾ ਅਤੇ ਆਪਣੇ ਭਰਾਵਾਂ ਦਾ ਹਾਲ ਚਾਲ ਵੇਖ ਅਤੇ ਉਨ੍ਹਾਂ ਦੀ ਕੁਝ ਨਿਸ਼ਾਨੀ ਲੈ ਆ।

1 ਸਮੂਏਲ 17:19 (PANIRV)
Square Portrait Landscape 4K UHD
ਉਸ ਵੇਲੇ ਸ਼ਾਊਲ ਅਤੇ ਇਸਰਾਏਲ ਦੇ ਸਭ ਲੋਕ ਏਲਾਹ ਦੀ ਘਾਟੀ ਚ ਫ਼ਲਿਸਤੀਆਂ ਦੇ ਨਾਲ ਲੜਦੇ ਪਏ ਸਨ।

1 ਸਮੂਏਲ 17:20 (PANIRV)
Square Portrait Landscape 4K UHD
ਦਾਊਦ ਨੇ ਸਵੇਰ ਦੇ ਵੇਲੇ ਉੱਠ ਕੇ ਭੇਡਾਂ ਨੂੰ ਰਾਖੇ ਦੇ ਕੋਲ ਛੱਡਿਆ ਅਤੇ ਜਿਵੇਂ ਯੱਸੀ ਨੇ ਉਹ ਨੂੰ ਆਖਿਆ ਸੀ ਵਸਤਾਂ ਲੈ ਕੇ ਤੁਰ ਪਿਆ ਅਤੇ ਜਿਸ ਵੇਲੇ ਦਲ ਲੜਨ ਲਈ ਨਿੱਕਲਦਾ ਅਤੇ ਲੜਾਈ ਦੇ ਲਈ ਲਲਕਾਰਦਾ ਸੀ ਉਸ ਸਮੇਂ ਉਹ ਮੋਰਚੇ ਵਿੱਚ ਪਹੁੰਚ ਗਿਆ।

1 ਸਮੂਏਲ 17:21 (PANIRV)
Square Portrait Landscape 4K UHD
ਅਤੇ ਇਸਰਾਏਲ ਅਤੇ ਫ਼ਲਿਸਤੀਆਂ ਨੇ ਆਪੋ ਆਪਣੇ ਦਲ ਦੀਆਂ ਆਹਮੋ-ਸਾਹਮਣੇ ਕਤਾਰਾਂ ਬੰਨ੍ਹੀਆਂ ਸਨ।

1 ਸਮੂਏਲ 17:22 (PANIRV)
Square Portrait Landscape 4K UHD
ਸੋ ਦਾਊਦ ਨੇ ਆਪਣੀਆਂ ਵਸਤਾਂ ਉਹ ਦੇ ਕੋਲ ਰੱਖੀਆਂ ਜੋ ਸਮਾਨ ਦੀ ਰਾਖੀ ਕਰਦਾ ਸੀ, ਅਤੇ ਆਪ ਦਲ ਵੱਲ ਦੌੜ ਗਿਆ ਅਤੇ ਆ ਕੇ ਆਪਣੇ ਭਰਾਵਾਂ ਦੀ ਖ਼ਬਰ ਪੁੱਛੀ।

1 ਸਮੂਏਲ 17:23 (PANIRV)
Square Portrait Landscape 4K UHD
ਉਹ ਉਨ੍ਹਾਂ ਨਾਲ ਅਜੇ ਗੱਲਾਂ ਕਰਦਾ ਹੀ ਸੀ ਜੋ ਵੇਖੋ, ਉਹ ਜ਼ੋਰਾਵਰ ਗਾਥੀ ਗੋਲਿਅਥ ਨਾਮ ਫ਼ਲਿਸਤੀ ਕਤਾਰਾਂ ਵਿੱਚੋਂ ਨਿੱਕਲਿਆ ਅਤੇ ਉਸ ਨੇ ਪਹਿਲਾਂ ਦੀ ਤਰ੍ਹਾਂ ਗੱਲਾਂ ਕੀਤੀਆਂ ਅਤੇ ਦਾਊਦ ਨੇ ਸੁਣੀਆਂ।

1 ਸਮੂਏਲ 17:24 (PANIRV)
Square Portrait Landscape 4K UHD
ਇਸਰਾਏਲ ਦੇ ਸਭ ਲੋਕ ਉਸ ਮਨੁੱਖ ਨੂੰ ਵੇਖ ਕੇ ਉਸ ਦੇ ਅੱਗੋਂ ਭੱਜੇ ਅਤੇ ਬਹੁਤ ਡਰ ਗਏ

1 ਸਮੂਏਲ 17:25 (PANIRV)
Square Portrait Landscape 4K UHD
ਤਦ ਇਸਰਾਏਲ ਦੇ ਲੋਕਾਂ ਨੇ ਆਖਿਆ, ਤੁਸੀਂ ਇਸ ਮਨੁੱਖ ਨੂੰ ਵੇਖਿਆ ਜੋ ਨਿੱਕਲਿਆ ਹੈ। ਸੱਚ-ਮੁੱਚ ਇਹ ਤਾਂ ਇਸਰਾਏਲ ਨੂੰ ਸ਼ਰਮਿੰਦਾ ਕਰਨ ਲਈ ਆਇਆ ਹੈ ਅਤੇ ਅਜਿਹਾ ਹੋਵੇਗਾ ਭਈ ਜਿਹੜਾ ਉਸ ਨੂੰ ਮਾਰੇਗਾ ਤਾਂ ਰਾਜਾ ਉਹ ਨੂੰ ਵੱਡੇ ਧਨ ਨਾਲ ਧਨਵਾਨ ਕਰੇਗਾ ਅਤੇ ਆਪਣੀ ਧੀ ਉਸ ਦੇ ਨਾਲ ਵਿਆਹ ਦੇਵੇਗਾ ਅਤੇ ਉਹ ਦੇ ਪਿਤਾ ਦੇ ਟੱਬਰ ਨੂੰ ਇਸਰਾਏਲ ਵਿੱਚ ਅਜ਼ਾਦ ਕਰੇਗਾ।

1 ਸਮੂਏਲ 17:26 (PANIRV)
Square Portrait Landscape 4K UHD
ਤਦ ਦਾਊਦ ਨੇ ਆਪਣੇ ਦੁਆਲੇ ਦੇ ਲੋਕਾਂ ਕੋਲੋਂ ਪੁੱਛਿਆ ਕਿ ਜਿਹੜਾ ਮਨੁੱਖ ਇਸ ਫ਼ਲਿਸਤੀ ਨੂੰ ਮਾਰੇ ਅਤੇ ਇਸ ਕਲੰਕ ਨੂੰ ਇਸਰਾਏਲ ਉੱਤੋਂ ਹਟਾਵੇ ਤਾਂ ਉਹ ਨੂੰ ਕੀ ਮਿਲੇਗਾ ਕਿਉਂ ਜੋ ਇਹ ਅਸੁੰਨਤੀ ਫ਼ਲਿਸਤੀ ਹੈ ਕੌਣ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰੇ?

1 ਸਮੂਏਲ 17:27 (PANIRV)
Square Portrait Landscape 4K UHD
ਲੋਕਾਂ ਨੇ ਇਸ ਤਰ੍ਹਾਂ ਦਾ ਉੱਤਰ ਦਿੱਤਾ ਕਿ ਜਿਹੜਾ ਉਸ ਨੂੰ ਮਾਰੇ ਉਸ ਮਨੁੱਖ ਨੂੰ ਇਹ ਮਿਲੇਗਾ।

1 ਸਮੂਏਲ 17:28 (PANIRV)
Square Portrait Landscape 4K UHD
ਉਸੇ ਵੇਲੇ ਉਹ ਦੇ ਵੱਡੇ ਭਰਾ ਅਲੀਆਬ ਨੇ ਉਹ ਦੀਆਂ ਗੱਲਾਂ ਸੁਣੀਆਂ ਜੋ ਉਹ ਲੋਕਾਂ ਨਾਲ ਕਰ ਰਿਹਾ ਸੀ ਅਤੇ ਅਲੀਆਬ ਦਾ ਕ੍ਰੋਧ ਦਾਊਦ ਉੱਤੇ ਭੜਕਿਆ ਅਤੇ ਉਹ ਬੋਲਿਆ, ਤੂੰ ਕਿਉਂ ਇੱਥੇ ਆਇਆ ਹੈਂ ਅਤੇ ਉੱਥੇ ਉਜਾੜ ਵਿੱਚ ਉਨ੍ਹਾਂ ਥੋੜੀਆਂ ਜਿਹੀਆਂ ਭੇਡਾਂ ਨੂੰ ਤੂੰ ਕਿਸ ਦੇ ਭਰੋਸੇ ਛੱਡ ਆਇਆ ਹੈਂ? ਮੈਂ ਤੇਰਾ ਘਮੰਡ ਅਤੇ ਤੇਰੇ ਮਨ ਦੀ ਬੁਰਿਆਈ ਨੂੰ ਜਾਣਦਾ ਹਾਂ। ਤੂੰ ਲੜਾਈ ਵੇਖਣ ਨੂੰ ਹੀ ਆਇਆ ਹੈਂ

1 ਸਮੂਏਲ 17:29 (PANIRV)
Square Portrait Landscape 4K UHD
ਦਾਊਦ ਬੋਲਿਆ, ਮੈਂ ਹੁਣ ਕੀ ਕੀਤਾ ਹੈ? ਕੀ, ਮੈਂ ਗੱਲ ਵੀ ਨਹੀਂ ਕਰ ਸਕਦਾ?।

1 ਸਮੂਏਲ 17:30 (PANIRV)
Square Portrait Landscape 4K UHD
ਉਹ ਉਸ ਕੋਲੋਂ ਮੁੜ ਕੇ ਦੂਜੇ ਦੀ ਵੱਲ ਗਿਆ ਅਤੇ ਉਹੋ ਗੱਲਾਂ ਫੇਰ ਕੀਤੀਆਂ। ਸੋ ਲੋਕਾਂ ਨੇ ਉਹ ਨੂੰ ਪਹਿਲੇ ਵਰਗਾ ਹੀ ਉੱਤਰ ਦਿੱਤਾ।

1 ਸਮੂਏਲ 17:31 (PANIRV)
Square Portrait Landscape 4K UHD
ਅਤੇ ਜਦ ਉਹ ਗੱਲਾਂ ਜੋ ਦਾਊਦ ਨੇ ਆਖੀਆਂ ਸਨ ਸੁਣੀਆਂ ਗਈਆਂ ਤਾਂ ਉਹਨਾਂ ਨੇ ਸ਼ਾਊਲ ਕੋਲ ਉਨ੍ਹਾਂ ਦੀ ਖ਼ਬਰ ਦਿੱਤੀ ਅਤੇ ਉਸ ਨੇ ਉਹ ਨੂੰ ਆਪਣੇ ਕੋਲ ਬੁਲਾਇਆ।

1 ਸਮੂਏਲ 17:32 (PANIRV)
Square Portrait Landscape 4K UHD
ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਉਸ ਮਨੁੱਖ ਕਰਕੇ ਕਿਸੇ ਦਾ ਮਨ ਨਾ ਘਬਰਾਵੇ। ਤੁਹਾਡਾ ਦਾਸ ਜਾਵੇਗਾ ਅਤੇ ਉਸ ਫ਼ਲਿਸਤੀ ਨਾਲ ਲੜੇਗਾ।

1 ਸਮੂਏਲ 17:33 (PANIRV)
Square Portrait Landscape 4K UHD
ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਤੂੰ ਉਸ ਫ਼ਲਿਸਤੀ ਦਾ ਸਾਹਮਣਾ ਕਰਨ ਅਤੇ ਉਸ ਦੇ ਨਾਲ ਲੜਨ ਯੋਗ ਨਹੀਂ ਹੈਂ ਕਿਉਂ ਜੋ ਤੂੰ ਮੁੰਡਾ ਹੀ ਹੈਂ ਅਤੇ ਉਹ ਬਚਪਨ ਤੋਂ ਹੀ ਯੋਧਾ ਹੈ।

1 ਸਮੂਏਲ 17:34 (PANIRV)
Square Portrait Landscape 4K UHD
ਤਦ ਦਾਊਦ ਨੇ ਸ਼ਾਊਲ ਨੂੰ ਉੱਤਰ ਦਿੱਤਾ, ਤੁਹਾਡਾ ਦਾਸ ਆਪਣੇ ਪਿਤਾ ਦੀਆਂ ਭੇਡਾਂ ਦੀ ਰਾਖੀ ਕਰਦਾ ਸੀ ਅਤੇ ਜਦ ਇੱਕ ਸ਼ੇਰ ਅਤੇ ਇੱਕ ਰਿੱਛ ਆਇਆ ਅਤੇ ਇੱਜੜ ਵਿੱਚੋਂ ਇੱਕ ਬੱਚਾ ਲੈ ਗਿਆ।

1 ਸਮੂਏਲ 17:35 (PANIRV)
Square Portrait Landscape 4K UHD
ਤਦ ਮੈਂ ਉਹ ਦੇ ਮਗਰ ਨਿੱਕਲਿਆ ਅਤੇ ਉਸ ਨੂੰ ਮਾਰਿਆ ਅਤੇ ਉਸ ਦੇ ਮੂੰਹ ਵਿੱਚੋਂ ਉਹ ਨੂੰ ਛੁਡਾਇਆ ਅਤੇ ਜਦ ਉਸ ਨੇ ਮੇਰੇ ਉੱਤੇ ਹਮਲਾ ਕੀਤਾ ਤਾਂ ਮੈਂ ਉਸ ਨੂੰ ਵਾਲਾਂ ਤੋਂ ਫੜ੍ਹ ਕੇ ਮਾਰਿਆ ਅਤੇ ਉਸ ਨੂੰ ਜਾਨੋਂ ਮਾਰ ਦਿੱਤਾ।

1 ਸਮੂਏਲ 17:36 (PANIRV)
Square Portrait Landscape 4K UHD
ਤੁਹਾਡੇ ਦਾਸ ਨੇ ਸ਼ੇਰ ਅਤੇ ਰਿੱਛ ਦੋਹਾਂ ਨੂੰ ਮਾਰਿਆ ਹੈ ਸੋ ਇਹ ਅਸੁੰਨਤੀ ਫ਼ਲਿਸਤੀ ਉਨ੍ਹਾਂ ਵਿੱਚੋਂ ਇੱਕ ਵਰਗਾ ਹੋਵੇਗਾ ਜੋ ਜਿਉਂਦੇ ਪਰਮੇਸ਼ੁਰ ਦੇ ਦਲਾਂ ਨੂੰ ਸ਼ਰਮਿੰਦਾ ਕਰ ਰਿਹਾ ਹੈ!

1 ਸਮੂਏਲ 17:37 (PANIRV)
Square Portrait Landscape 4K UHD
ਫੇਰ ਦਾਊਦ ਨੇ ਇਹ ਵੀ ਆਖਿਆ, ਜਿਸ ਯਹੋਵਾਹ ਨੇ ਮੈਨੂੰ ਸ਼ੇਰ ਦੇ ਪੰਜੇ ਅਤੇ ਰਿੱਛ ਦੇ ਪੰਜੇ ਤੋਂ ਛੁਡਾਇਆ ਹੈ ਉਹੋ ਹੀ ਮੈਨੂੰ ਉਸ ਫ਼ਲਿਸਤੀ ਦੇ ਹੱਥੋਂ ਛੁਡਾਵੇਗਾ। ਤਦ ਸ਼ਾਊਲ ਨੇ ਦਾਊਦ ਨੂੰ ਆਖਿਆ, ਜਾ ਫੇਰ ਅਤੇ ਯਹੋਵਾਹ ਤੇਰੇ ਨਾਲ ਹੋਵੇ।

1 ਸਮੂਏਲ 17:38 (PANIRV)
Square Portrait Landscape 4K UHD
ਤਾਂ ਸ਼ਾਊਲ ਨੇ ਆਪਣੇ ਹਥਿਆਰ ਦਾਊਦ ਨੂੰ ਪਹਿਨਾਏ ਅਤੇ ਇੱਕ ਪਿੱਤਲ ਦਾ ਟੋਪ ਉਹ ਦੇ ਸਿਰ ਉੱਤੇ ਧਰਿਆ ਅਤੇ ਸੰਜੋ ਵੀ ਉਹ ਨੂੰ ਪਹਿਨਾਈ

1 ਸਮੂਏਲ 17:39 (PANIRV)
Square Portrait Landscape 4K UHD
ਅਤੇ ਦਾਊਦ ਨੇ ਆਪਣੀ ਤਲਵਾਰ ਸੰਜੋ ਉੱਤੇ ਬੰਨ੍ਹੀ ਅਤੇ ਤੁਰਨ ਦਾ ਜਤਨ ਕੀਤਾ ਕਿਉਂ ਜੋ ਉਹ ਨੇ ਇਨ੍ਹਾਂ ਨੂੰ ਕਦੇ ਪਹਿਨਿਆ ਨਹੀਂ ਸੀ। ਤਦ ਦਾਊਦ ਨੇ ਸ਼ਾਊਲ ਨੂੰ ਆਖਿਆ, ਇਨ੍ਹਾਂ ਨਾਲ ਤਾਂ ਮੈਥੋਂ ਨਹੀਂ ਤੁਰਿਆ ਜਾਂਦਾ ਕਿਉਂ ਜੋ ਮੈਂ ਉਨ੍ਹਾਂ ਨੂੰ ਪਰਖਿਆ ਨਹੀਂ ਹੈ। ਸੋ ਦਾਊਦ ਨੇ ਉਹ ਸਭ ਆਪਣੇ ਉੱਤੋਂ ਉਤਾਰ ਦਿੱਤੇ।

1 ਸਮੂਏਲ 17:40 (PANIRV)
Square Portrait Landscape 4K UHD
ਅਤੇ ਉਹ ਨੇ ਆਪਣੀ ਸੋਟੀ ਹੱਥ ਵਿੱਚ ਫੜ ਲਈ ਅਤੇ ਉਹ ਨੇ ਉਸ ਸੋਤੇ ਵਿੱਚੋਂ ਪੰਜ ਚੀਕਣੇ ਪੱਥਰ ਚੁਣ ਲਏ ਅਤੇ ਉਨ੍ਹਾਂ ਨੂੰ ਆਜੜੀ ਦੇ ਝੋਲੇ ਵਿੱਚ ਜੋ ਉਹ ਦੇ ਕੋਲ ਸੀ ਅਰਥਾਤ ਗੁਥਲੀ ਵਿੱਚ ਰੱਖ ਲਿਆ ਅਤੇ ਉਹ ਦਾ ਗੁਲੇਲ ਉਹ ਦੇ ਹੱਥ ਵਿੱਚ ਸੀ ਸੋ ਉਹ ਉਸ ਫ਼ਲਿਸਤੀ ਦੇ ਨੇੜੇ ਜਾਣ ਲੱਗਾ।

1 ਸਮੂਏਲ 17:41 (PANIRV)
Square Portrait Landscape 4K UHD
ਤਦ ਫ਼ਲਿਸਤੀ ਤੁਰਿਆ ਅਤੇ ਦਾਊਦ ਦੇ ਨੇੜੇ ਆਉਣ ਲੱਗਾ ਅਤੇ ਉਸ ਦੀ ਢਾਲ਼ ਚੁੱਕਣ ਵਾਲਾ ਉਸ ਦੇ ਅੱਗੇ ਸੀ।

1 ਸਮੂਏਲ 17:42 (PANIRV)
Square Portrait Landscape 4K UHD
ਜਦ ਫ਼ਲਿਸਤੀ ਨੇ ਆਲੇ-ਦੁਆਲੇ ਵੇਖ ਕੇ ਦਾਊਦ ਨੂੰ ਵੇਖਿਆ ਤਾਂ ਉਹ ਨੂੰ ਤੁੱਛ ਜਾਣਿਆ ਕਿਉਂ ਜੋ ਉਹ ਮੁੰਡਾ ਹੀ ਸੀ। ਉਹ ਦਾ ਰੰਗ ਲਾਲ ਅਤੇ ਉਹ ਸੋਹਣੇ ਰੂਪ ਦਾ ਸੀ।

1 ਸਮੂਏਲ 17:43 (PANIRV)
Square Portrait Landscape 4K UHD
ਸੋ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਕੀ, ਮੈਂ ਕੋਈ ਕੁੱਤਾ ਹਾਂ ਜੋ ਤੂੰ ਸੋਟੀ ਲੈ ਕੇ ਮੇਰੇ ਕੋਲ ਆਇਆ ਹੈਂ? ਅਤੇ ਫ਼ਲਿਸਤੀ ਆਪਣੇ ਦੇਵਤਿਆਂ ਦੇ ਨਾਮ ਲੈ ਕੇ ਦਾਊਦ ਨੂੰ ਬੁਰਾ ਬੋਲਣ ਲੱਗਾ।

1 ਸਮੂਏਲ 17:44 (PANIRV)
Square Portrait Landscape 4K UHD
ਤਦ ਫ਼ਲਿਸਤੀ ਨੇ ਦਾਊਦ ਨੂੰ ਆਖਿਆ, ਮੇਰੇ ਕੋਲ ਆ ਜੋ ਮੈਂ ਤੇਰਾ ਮਾਸ ਅਕਾਸ਼ ਦੇ ਪੰਛੀਆਂ ਅਤੇ ਜੰਗਲੀ ਜਾਨਵਰਾਂ ਨੂੰ ਖੁਆਵਾਂ!

1 ਸਮੂਏਲ 17:45 (PANIRV)
Square Portrait Landscape 4K UHD
ਪਰ ਦਾਊਦ ਨੇ ਫ਼ਲਿਸਤੀ ਨੂੰ ਆਖਿਆ, ਤੂੰ ਤਲਵਾਰ ਅਤੇ ਬਰਛਾ ਅਤੇ ਢਾਲ਼ ਲੈ ਕੇ ਮੇਰੇ ਕੋਲ ਆਉਂਦਾ ਹੈ ਪਰ ਮੈਂ ਸੈਨਾਵਾਂ ਦੇ ਯਹੋਵਾਹ ਦੇ ਨਾਮ ਉੱਤੇ ਜੋ ਇਸਰਾਏਲ ਦੇ ਦਲਾਂ ਦਾ ਪਰਮੇਸ਼ੁਰ ਹੈ ਜਿਸ ਨੂੰ ਤੂੰ ਲਲਕਾਰਿਆ ਹੈ ਤੇਰੇ ਕੋਲ ਆਉਂਦਾ ਹਾਂ!

1 ਸਮੂਏਲ 17:46 (PANIRV)
Square Portrait Landscape 4K UHD
ਅਤੇ ਅੱਜ ਹੀ ਯਹੋਵਾਹ ਮੇਰੇ ਹੱਥ ਵਿੱਚ ਤੈਨੂੰ ਕਰ ਦੇਵੇਗਾ ਅਤੇ ਮੈਂ ਤੈਨੂੰ ਮਾਰ ਸੁੱਟਾਂਗਾ ਅਤੇ ਤੇਰਾ ਸਿਰ ਤੈਥੋਂ ਵੱਖਰਾ ਕਰ ਦਿਆਂਗਾ ਅਤੇ ਅੱਜ ਹੀ ਫ਼ਲਿਸਤੀਆਂ ਦੇ ਦਲਾਂ ਦੀਆਂ ਲਾਸ਼ਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਜਾਨਵਰਾਂ ਨੂੰ ਦੇਵਾਂਗਾ ਜੋ ਸਾਰਾ ਸੰਸਾਰ ਜਾਣੇ ਜੋ ਇਸਰਾਏਲ ਵਿੱਚ ਇੱਕ ਪਰਮੇਸ਼ੁਰ ਹੈ।

1 ਸਮੂਏਲ 17:47 (PANIRV)
Square Portrait Landscape 4K UHD
ਅਤੇ ਇਸ ਸਾਰੇ ਦਲ ਨੂੰ ਵੀ ਖ਼ਬਰ ਹੋਵੇਗੀ ਜੋ ਯਹੋਵਾਹ ਤਲਵਾਰ ਅਤੇ ਬਰਛੀ ਨਾਲ ਨਹੀਂ ਬਚਾਉਂਦਾ ਕਿਉਂ ਜੋ ਯੁੱਧ ਯਹੋਵਾਹ ਦਾ ਹੈ ਅਤੇ ਉਹੋ ਹੀ ਤੁਹਾਨੂੰ ਸਾਡੇ ਹੱਥ ਵਿੱਚ ਦੇਵੇਗਾ!

1 ਸਮੂਏਲ 17:48 (PANIRV)
Square Portrait Landscape 4K UHD
ਅਤੇ ਅਜਿਹਾ ਹੋਇਆ ਜਦ ਫ਼ਲਿਸਤੀ ਉੱਠਿਆ ਅਤੇ ਅੱਗੇ ਵੱਧ ਕੇ ਦਾਊਦ ਨਾਲ ਲੜਨ ਨੂੰ ਨੇੜੇ ਆਇਆ ਤਾਂ ਦਾਊਦ ਨੇ ਛੇਤੀ ਕੀਤੀ ਅਤੇ ਦਲ ਦੀ ਵੱਲ ਫ਼ਲਿਸਤੀ ਨਾਲ ਲੜਨ ਨੂੰ ਭੱਜਿਆ।

1 ਸਮੂਏਲ 17:49 (PANIRV)
Square Portrait Landscape 4K UHD
ਅਤੇ ਦਾਊਦ ਨੇ ਆਪਣੀ ਗੁਥਲੀ ਵਿੱਚ ਹੱਥ ਪਾ ਕੇ ਉਹ ਦੇ ਵਿੱਚੋਂ ਇੱਕ ਪੱਥਰ ਕੱਢਿਆ ਅਤੇ ਗੁਲੇਲ ਵਿੱਚ ਰੱਖ ਕੇ ਫ਼ਲਿਸਤੀ ਦੇ ਮੱਥੇ ਨੂੰ ਅਜਿਹਾ ਮਾਰਿਆ ਜੋ ਉਹ ਪੱਥਰ ਉਸ ਦੇ ਮੱਥੇ ਵਿੱਚ ਖੁੱਭ ਗਿਆ ਅਤੇ ਉਹ ਮੂੰਹ ਦੇ ਭਾਰ ਧਰਤੀ ਉੱਤੇ ਡਿੱਗ ਪਿਆ!

1 ਸਮੂਏਲ 17:50 (PANIRV)
Square Portrait Landscape 4K UHD
ਸੋ ਦਾਊਦ ਨੇ ਇੱਕ ਗੁਲੇਲ ਅਤੇ ਇੱਕ ਪੱਥਰ ਨਾਲ ਫ਼ਲਿਸਤੀ ਨੂੰ ਜਿੱਤ ਲਿਆ ਅਤੇ ਉਸ ਫ਼ਲਿਸਤੀ ਨੂੰ ਮਾਰਿਆ ਅਤੇ ਵੱਢ ਸੁੱਟਿਆ ਪਰ ਦਾਊਦ ਦੇ ਹੱਥ ਵਿੱਚ ਤਲਵਾਰ ਨਹੀਂ ਸੀ।

1 ਸਮੂਏਲ 17:51 (PANIRV)
Square Portrait Landscape 4K UHD
ਇਸ ਕਰਕੇ ਦਾਊਦ ਭੱਜ ਕੇ ਫ਼ਲਿਸਤੀ ਦੇ ਉੱਤੇ ਚੜ੍ਹ ਖੜ੍ਹਾ ਹੋਇਆ ਅਤੇ ਉਸ ਦੀ ਤਲਵਾਰ ਫੜ੍ਹ ਕੇ ਮਿਆਨੋਂ ਖਿੱਚ ਲਈ ਅਤੇ ਉਸ ਨੂੰ ਮਾਰ ਕੇ ਉਸ ਦਾ ਸਿਰ ਉਸੇ ਤਲਵਾਰ ਨਾਲ ਵੱਢ ਸੁੱਟਿਆ ਅਤੇ ਜਦ ਫ਼ਲਿਸਤੀਆਂ ਨੇ ਆਪਣਾ ਸੂਰਮਾ ਮਰਿਆ ਹੋਇਆ ਵੇਖਿਆ ਤਾਂ ਉਹ ਭੱਜ ਗਏ।

1 ਸਮੂਏਲ 17:52 (PANIRV)
Square Portrait Landscape 4K UHD
ਤਾਂ ਇਸਰਾਏਲ ਅਤੇ ਯਹੂਦਾਹ ਦੇ ਲੋਕ ਉੱਠੇ ਅਤੇ ਘਾਟੀ ਤੱਕ ਅਤੇ ਅਕਰੋਨ ਦੇ ਫਾਟਕਾਂ ਤੱਕ ਲਲਕਾਰਦੇ ਹੋਏ ਫ਼ਲਿਸਤੀਆਂ ਦੇ ਮਗਰ ਪਏ ਅਤੇ ਜਿਹੜੇ ਫ਼ਲਿਸਤੀਆਂ ਵਿੱਚੋਂ ਜਖ਼ਮੀ ਹੋ ਗਏ ਸੋ ਸ਼ਅਰਯਿਮ ਦੇ ਰਾਹ ਵਿੱਚ ਗਥ ਅਤੇ ਅਕਰੋਨ ਤੱਕ ਡਿੱਗਦੇ ਗਏ।

1 ਸਮੂਏਲ 17:53 (PANIRV)
Square Portrait Landscape 4K UHD
ਤਦ ਇਸਰਾਏਲੀ ਫ਼ਲਿਸਤੀਆਂ ਦੇ ਮਗਰੋਂ ਮੁੜ ਆਏ ਅਤੇ ਉਨ੍ਹਾਂ ਦੇ ਡੇਰਿਆਂ ਨੂੰ ਲੁੱਟ ਲਿਆ।

1 ਸਮੂਏਲ 17:54 (PANIRV)
Square Portrait Landscape 4K UHD
ਅਤੇ ਦਾਊਦ ਉਸ ਫ਼ਲਿਸਤੀ ਦਾ ਸਿਰ ਲੈ ਕੇ ਯਰੂਸ਼ਲਮ ਵਿੱਚ ਆਇਆ ਪਰ ਉਸ ਦੇ ਸ਼ਸਤਰਾਂ ਨੂੰ ਉਹ ਨੇ ਆਪਣੇ ਡੇਰੇ ਵਿੱਚ ਰੱਖਿਆ।

1 ਸਮੂਏਲ 17:55 (PANIRV)
Square Portrait Landscape 4K UHD
ਜਿਸ ਵੇਲੇ ਸ਼ਾਊਲ ਨੇ ਦਾਊਦ ਨੂੰ ਫ਼ਲਿਸਤੀ ਨਾਲ ਲੜਨ ਲਈ ਜਾਂਦਿਆਂ ਵੇਖਿਆ ਤਾਂ ਉਸ ਨੇ ਸੈਨਾਪਤੀ ਅਬੀਨੇਰ ਕੋਲੋਂ ਪੁੱਛਿਆ, ਅਬਨੇਰ ਇਹ ਮੁੰਡਾ ਕਿਸ ਦਾ ਪੁੱਤਰ ਹੈ? ਅਬਨੇਰ ਬੋਲਿਆ, ਹੇ ਮਹਾਰਾਜ, ਤੇਰੇ ਜੀਵਨ ਦੀ ਸਹੁੰ ਮੈਂ ਨਹੀਂ ਜਾਣਦਾ।

1 ਸਮੂਏਲ 17:56 (PANIRV)
Square Portrait Landscape 4K UHD
ਤਦ ਰਾਜੇ ਨੇ ਆਖਿਆ, ਤੂੰ ਪਤਾ ਕਰ ਜੋ ਮੁੰਡਾ ਕਿਸ ਦਾ ਪੁੱਤਰ ਹੈ।

1 ਸਮੂਏਲ 17:57 (PANIRV)
Square Portrait Landscape 4K UHD
ਸੋ ਜਦ ਦਾਊਦ ਉਸ ਫ਼ਲਿਸਤੀ ਨੂੰ ਵੱਢ ਕੇ ਮੁੜਿਆ ਤਾਂ ਅਬਨੇਰ ਨੇ ਉਹ ਨੂੰ ਫੜ੍ਹ ਲਿਆ ਅਤੇ ਸ਼ਾਊਲ ਕੋਲ ਲੈ ਗਿਆ ਅਤੇ ਫ਼ਲਿਸਤੀ ਦਾ ਸਿਰ ਉਹ ਦੇ ਹੱਥ ਵਿੱਚ ਸੀ।

1 ਸਮੂਏਲ 17:58 (PANIRV)
Square Portrait Landscape 4K UHD
ਤਦ ਸ਼ਾਊਲ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਪੁੱਤਰ ਹੈਂ? ਤਦ ਦਾਊਦ ਨੇ ਉੱਤਰ ਦਿੱਤਾ, ਮੈਂ ਤੁਹਾਡੇ ਦਾਸ ਬੈਤਲਹਮ ਦੇ ਵਾਸੀ ਯੱਸੀ ਦਾ ਪੁੱਤਰ ਹਾਂ।

Available Bible Translations

American Standard Version
1 Samuel 17 (ASV) »
King James Version
1 Samuel 17 (KJV) »
GOD’S WORD® (GW)
1 Samuel 17 (GW) »
World English Bible
1 Samuel 17 (WEB) »
Louis Segond 1910
1 Samuel 17 (LSG) »
इंडियन रिवाइज्ड वर्जन - हिंदी
1 शमूएल 17 (HINIRV) »
ভারতীয় সংশোধিত সংস্করণ - বাংলা
1 চমূৱেল 17 (BENIRV) »
இந்தியன் ரீவைஸ்டு வேர்ஷன் - தமிழ்
1 சாமுவேல் 17 (TAMIRV) »
इंडियन रिवाइज्ड वर्जन - मराठी
1 शमुवेल 17 (MARIRV) »
ఇండియన్ రేవిజ్డ్ వెర్షన్ - తెలుగు
1 సమూయేలు 17 (TELIRV) »
ઇન્ડિયન રિવાયઝ્ડ વર્ઝન - ગુજરાતી
1 શમુએલ 17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
1 ಸಮುವೇಲನು 17 (KANIRV) »
الكتاب المقدس باللغة العربية، فان دايك
صَمُوئِيلَ ٱلْأَوَّلُ 17 (AVD) »
תנ ך עברי מודרני
שמואל א 17 (HEB) »
Bíblia Sagrada Português
1 Samuel 17 (BSL) »
Kinh Thánh: Tiếng Việt
1 Sa-mu-ên 17 (VIE) »
Reina Valera Antigua
1 Samuel 17 (RVA) »
La Sacra Bibbia
1 Samuele 17 (RIV) »
圣 经 简体中文和合本
撒 母 耳 记 上 17 (CUVS) »
聖 經 繁體中文和合本
撒 母 耳 記 上 17 (CUVT) »
Bibla e Shenjtë
1 Samuelit 17 (ALB) »
Библия на русском
1 Царств 17 (RUSV) »
Українська Біблія
1 Самуїлова 17 (UKR) »
Szent Biblia - Magyar
1 Sámuel 17 (KAR) »
Българска Библия
1 Царе 17 (BULG) »
Kitaabka Quduuska Ah
Samuu'eel Kowaad 17 (SOM) »
De Heilige Schrift
1 Samuël 17 (NLD) »
Dansk Bibel 1871
1 Samuel 17 (DA1871) »

1 ਸਮੂਏਲ (PANIRV) Chapter Selection

PANIRV Book Selection List