1 ਸਮੂਏਲ 30 PANIRV
1 ਸਮੂਏਲ Chapter 30 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਜਦ ਦਾਊਦ ਆਪਣੇ ਸਾਥੀਆਂ ਨਾਲ ਤੀਜੇ ਦਿਨ ਸਿਕਲਗ ਵਿੱਚ ਪਹੁੰਚਿਆ, ਤਦ ਅਮਾਲੇਕੀਆਂ ਨੇ ਦੱਖਣੀ ਦੇਸ ਅਤੇ ਸਿਕਲਗ ਉੱਤੇ ਹਮਲਾ ਕੀਤਾ, ਅਤੇ ਸਿਕਲਗ ਨੂੰ ਮਾਰਿਆ ਅਤੇ ਉਹ ਨੂੰ ਸਾੜ ਸੁੱਟਿਆ।
Square Portrait Landscape 4K UHD
ਅਤੇ ਜਿਹੜੀਆਂ ਇਸਤਰੀਆਂ ਉੱਥੇ ਸਨ ਉਹਨਾਂ ਨੂੰ ਅਤੇ ਜਿੰਨ੍ਹੇ ਵੀ ਨਿੱਕੇ ਵੱਡੇ ਸਨ ਸਾਰਿਆਂ ਨੂੰ ਗ਼ੁਲਾਮ ਬਣਾ ਲਿਆ। ਪਰ ਕਿਸੇ ਨੂੰ ਮਾਰਿਆ ਨਹੀਂ ਸਗੋਂ ਉਹਨਾਂ ਨੂੰ ਆਪਣੇ ਨਾਲ ਲੈ ਕੇ ਆਪਣੇ ਰਾਹ ਚੱਲ ਪਏ।
Square Portrait Landscape 4K UHD
ਜਦ ਦਾਊਦ ਅਤੇ ਉਸ ਦੇ ਸਾਥੀ ਸ਼ਹਿਰ ਵਿੱਚ ਵੜੇ ਤਾਂ ਵੇਖੋ, ਉਹ ਅੱਗ ਨਾਲ ਸੜਿਆ ਪਿਆ ਸੀ ਅਤੇ ਉਨ੍ਹਾਂ ਦੀਆਂ ਇਸਤਰੀਆਂ ਅਤੇ ਉਨ੍ਹਾਂ ਦੇ ਪੁੱਤਰ ਅਤੇ ਧੀਆਂ ਸਾਰੇ ਗ਼ੁਲਾਮ ਹੋ ਗਏ ਸਨ।
Square Portrait Landscape 4K UHD
ਤਦ ਦਾਊਦ ਅਤੇ ਉਹ ਦੇ ਨਾਲ ਦੇ ਲੋਕ ਉੱਚੀ ਅਵਾਜ਼ ਨਾਲ ਅਜਿਹਾ ਰੋਏ ਜੋ ਹੋਰ ਰੋਣ ਦਾ ਉਨ੍ਹਾਂ ਵਿੱਚ ਜ਼ੋਰ ਨਾ ਰਿਹਾ।
Square Portrait Landscape 4K UHD
ਦਾਊਦ ਦੀਆਂ ਦੋਵੇਂ ਪਤਨੀਆਂ, ਯਿਜ਼ਰਾਏਲੀ ਅਹੀਨੋਅਮ ਅਤੇ ਅਬੀਗੈਲ ਵੀ ਜੋ ਅੱਗੇ ਕਰਮਲੀ ਨਾਬਾਲ ਦੀ ਇਸਤਰੀ ਸੀ, ਗ਼ੁਲਾਮ ਬਣ ਗਈਆਂ ਸਨ।
Square Portrait Landscape 4K UHD
ਦਾਊਦ ਵੱਡੇ ਸੰਕਟ ਵਿੱਚ ਪਿਆ ਕਿਉਂ ਜੋ ਲੋਕ ਉਹ ਨੂੰ ਵੱਟੇ ਮਾਰਨ ਦੀ ਯੋਜਨਾ ਬਣਾ ਰਹੇ ਸਨ ਇਸ ਲਈ ਜੋ ਸੱਭੇ ਆਪੋ ਆਪਣੇ ਪੁੱਤਰਾਂ ਧੀਆਂ ਵੱਲੋਂ ਬਹੁਤ ਦੁਖੀ ਸਨ। ਪਰ ਦਾਊਦ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਕਰ ਆਪਣੇ ਆਪ ਨੂੰ ਤਕੜਾ ਕੀਤਾ
Square Portrait Landscape 4K UHD
ਅਤੇ ਦਾਊਦ ਨੇ ਅਹੀਮਲਕ ਦੇ ਪੁੱਤਰ ਅਬਯਾਥਾਰ ਜਾਜਕ ਨੂੰ ਆਖਿਆ, ਮੈਂ ਤੇਰੇ ਅੱਗੇ ਬੇਨਤੀ ਕਰਨਾ ਜੋ ਐਥੇ ਮੇਰੇ ਕੋਲ ਏਫੋਦ ਲੈ ਆ। ਸੋ ਅਬਯਾਥਾਰ ਉੱਥੇ ਦਾਊਦ ਕੋਲ ਏਫ਼ੋਦ ਲੈ ਆਇਆ
Square Portrait Landscape 4K UHD
ਤਾਂ ਦਾਊਦ ਨੇ ਯਹੋਵਾਹ ਕੋਲੋਂ ਗੱਲ ਪੁੱਛੀ ਅਤੇ ਆਖਿਆ, ਮੈਂ ਉਸ ਦਲ ਦਾ ਪਿੱਛਾ ਕਰਨ ਜਾਂਵਾਂ ਕਿ ਨਹੀਂ? ਕੀ ਮੈਂ ਉਨ੍ਹਾਂ ਕੋਲ ਪਹੁੰਚਾਂਗਾ ਜਾਂ ਨਹੀਂ? ਉਸ ਨੇ ਉੱਤਰ ਦਿੱਤਾ, ਪਿੱਛਾ ਕਰ ਕਿਉਂ ਜੋ ਜ਼ਰੂਰ ਤੂੰ ਉਨ੍ਹਾਂ ਕੋਲ ਪਹੁੰਚੇਗਾ ਅਤੇ ਨਿਸੰਗ ਤੂੰ ਉਨ੍ਹਾਂ ਕੋਲੋਂ ਸਭ ਕੁਝ ਛੁਡਾ ਲਵੇਂਗਾ।
Square Portrait Landscape 4K UHD
ਸੋ ਦਾਊਦ ਅਤੇ ਉਹ ਦੇ ਨਾਲ ਦੇ ਛੇ ਸੌ ਮਨੁੱਖ ਬਸੋਰ ਦੇ ਨਾਲੇ ਤੱਕ ਆਏ, ਅਤੇ ਉਹ ਜੋ ਪਿੱਛੇ ਛੱਡੇ ਗਏ ਸੋ ਉੱਥੇ ਹੀ ਰਹੇ।
Square Portrait Landscape 4K UHD
ਪਰ ਦਾਊਦ ਮਗਰ ਲੱਗਾ ਰਿਹਾ ਉਹ ਅਤੇ ਚਾਰ ਸੌ ਮਨੁੱਖ ਬਾਕੀ ਜੋ ਦੋ ਸੌ ਪਿੱਛੇ ਰਹਿ ਗਏ ਸਨ ਜੋ ਅਜਿਹੇ ਥੱਕ ਗਏ ਸਨ ਕਿ ਬਸੋਰ ਦੇ ਨਾਲੇ ਦੇ ਪਾਰ ਨਾ ਲੰਘ ਸਕੇ।
Square Portrait Landscape 4K UHD
ਉਨ੍ਹਾਂ ਨੂੰ ਮੈਦਾਨ ਵਿੱਚ ਇੱਕ ਮਿਸਰੀ ਮਨੁੱਖ ਮਿਲਿਆ, ਸੋ ਉਹ ਨੂੰ ਦਾਊਦ ਕੋਲ ਲੈ ਆਏ ਅਤੇ ਉਹ ਨੂੰ ਰੋਟੀ ਦਿੱਤੀ ਅਤੇ ਉਹ ਨੇ ਖਾਧੀ ਅਤੇ ਉਹ ਨੂੰ ਪਾਣੀ ਵੀ ਪਿਲਾਇਆ।
Square Portrait Landscape 4K UHD
ਨਾਲੇ ਉਨ੍ਹਾਂ ਨੇ ਇੱਕ ਹੰਜ਼ੀਰ ਦੀ ਪਿੰਨੀ ਅਤੇ ਦੋ ਗੁੱਛੇ ਸੌਗੀ ਦੇ ਉਹ ਨੂੰ ਦਿੱਤੇ ਅਤੇ ਜਦ ਉਹ ਨੇ ਖਾਧੇ ਤਾਂ ਉਹ ਦੇ ਵਿੱਚ ਜਾਨ ਆ ਗਈ ਕਿਉਂ ਜੋ ਉਹ ਨੇ ਤਿੰਨ ਦਿਨ ਅਤੇ ਤਿੰਨ ਰਾਤਾਂ ਤੋਂ ਨਾ ਰੋਟੀ ਖਾਧੀ, ਨਾ ਹੀ ਪਾਣੀ ਪੀਤਾ ਸੀ।
Square Portrait Landscape 4K UHD
ਤਦ ਦਾਊਦ ਨੇ ਉਹ ਨੂੰ ਪੁੱਛਿਆ, ਤੂੰ ਕਿਸ ਦਾ ਬੰਦਾ ਹੈਂ ਅਤੇ ਤੂੰ ਕਿੱਥੋਂ ਦਾ ਹੈ? ਉਹ ਬੋਲਿਆ, ਜੀ ਮੈਂ ਇੱਕ ਮਿਸਰੀ ਜੁਆਨ ਹਾਂ ਅਤੇ ਇੱਕ ਅਮਾਲੇਕੀ ਦਾ ਸੇਵਕ ਹਾਂ ਅਤੇ ਮੇਰਾ ਮਾਲਕ ਮੈਨੂੰ ਛੱਡ ਗਿਆ ਹੈ ਕਿਉਂ ਜੋ ਤਿੰਨ ਦਿਨ ਹੋਏ ਹਨ ਤਾਂ ਮੈਂ ਬਿਮਾਰ ਪੈ ਗਿਆ।
Square Portrait Landscape 4K UHD
ਅਸੀਂ ਕਰੇਤੀਆਂ ਦੇ ਦੱਖਣ ਅਤੇ ਯਹੂਦਾਹ ਦੇ ਦੇਸ ਉੱਤੇ ਅਤੇ ਕਾਲੇਬ ਦੇ ਦੱਖਣ ਉੱਤੇ ਵੀ ਲੁੱਟ ਮਾਰ ਕੀਤੀ ਸੀ ਅਤੇ ਸਿਕਲਗ ਨੂੰ ਅਸੀਂ ਅੱਗ ਨਾਲ ਸਾੜ ਸੁੱਟਿਆ।
Square Portrait Landscape 4K UHD
ਤਦ ਦਾਊਦ ਨੇ ਉਹ ਨੂੰ ਆਖਿਆ, ਭਲਾ, ਤੂੰ ਮੈਨੂੰ ਉਹਨਾਂ ਦੇ ਕੋਲ ਪਹੁੰਚਾ ਸਕਦਾ ਹੈਂ? ਉਹ ਬੋਲਿਆ, ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਚੁੱਕ ਜੋ ਤੂੰ ਮੈਨੂੰ ਜਾਨੋਂ ਨਾ ਮਾਰੇਂਗਾ ਅਤੇ ਨਾ ਮੇਰੇ ਮਾਲਕ ਦੇ ਹੱਥ ਮੈਨੂੰ ਸੌਪੇਂਗਾ ਤਾਂ ਮੈਂ ਉਹਨਾਂ ਕੋਲ ਤੈਨੂੰ ਪਹੁੰਚਾਵਾਂਗਾ।
Square Portrait Landscape 4K UHD
ਜਦ ਉਹ ਉਸ ਨੂੰ ਉੱਥੇ ਲੈ ਗਿਆ ਤਾਂ ਵੇਖੋ, ਉਹ ਸਾਰੀ ਧਰਤੀ ਉੱਤੇ ਖਿੰਡੇ ਹੋਏ ਸਨ ਅਤੇ ਉਸ ਢੇਰ ਸਾਰੀ ਲੁੱਟ ਦੇ ਕਾਰਨ ਜੋ ਉਨ੍ਹਾਂ ਨੇ ਫ਼ਲਿਸਤੀਆਂ ਦੇ ਦੇਸ ਅਤੇ ਯਹੂਦਾਹ ਦੇ ਦੇਸ ਵਿੱਚੋਂ ਲੁੱਟੀ ਸੀ ਖਾਂਦੇ-ਪੀਂਦੇ ਅਤੇ ਨੱਚਦੇ ਸਨ।
Square Portrait Landscape 4K UHD
ਦਾਊਦ ਨੇ ਰਾਤ ਦੇ ਪਹਿਲੇ ਪਹਿਰ ਤੋਂ ਲੈ ਕੇ ਦੂਜੇ ਦਿਨ ਸ਼ਾਮ ਤੱਕ ਉਨ੍ਹਾਂ ਨੂੰ ਮਾਰ ਸੁੱਟਿਆ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ ਸਿਰਫ਼ ਚਾਰ ਸੌ ਜੁਆਨ ਊਠਾਂ ਉੱਤੇ ਚੜ੍ਹ ਕੇ ਭੱਜ ਨਿੱਕਲੇ।
Square Portrait Landscape 4K UHD
ਅਤੇ ਜੋ ਕੁਝ ਅਮਾਲੇਕੀ ਨਾਲ ਲੈ ਗਏ ਸਨ ਦਾਊਦ ਨੇ ਸਭ ਨੂੰ ਛੁਡਾ ਲਿਆ ਅਤੇ ਦਾਊਦ ਨੇ ਆਪਣੀਆਂ ਦੋਹਾਂ ਪਤਨੀਆਂ ਨੂੰ ਵੀ ਛੁਡਾਇਆ।
Square Portrait Landscape 4K UHD
ਉਨ੍ਹਾਂ ਦੀ ਕਿਸੇ ਵਸਤੂ ਦਾ ਘਾਟਾ ਨਾ ਹੋਇਆ, ਨਾ ਨਿੱਕੀ ਨਾ ਵੱਡੀ, ਨਾ ਧੀ ਨਾ ਪੁੱਤਰ, ਨਾ ਲੁੱਟ ਨਾ ਕੋਈ ਵਸਤੂ ਜੋ ਉਨ੍ਹਾਂ ਆਪਣੇ ਲਈ ਲੁੱਟੀ ਸੀ, ਦਾਊਦ ਨੇ ਸਭ ਕੁਝ ਮੋੜ ਲਿਆਂਦਾ।
Square Portrait Landscape 4K UHD
ਅਤੇ ਦਾਊਦ ਨੇ ਸਾਰੇ ਇੱਜੜ ਅਤੇ ਡੰਗਰ ਲੈ ਲਏ ਅਤੇ ਉਨ੍ਹਾਂ ਨੂੰ ਰਹਿੰਦੇ ਡੰਗਰਾਂ ਦੇ ਅੱਗੇ ਹੱਕ ਦਿੱਤਾ ਅਤੇ ਆਖਦੇ ਸਨ ਜੋ ਇਹ ਦਾਊਦ ਦੀ ਲੁੱਟ ਹੈ।
Square Portrait Landscape 4K UHD
ਦਾਊਦ ਉਨ੍ਹਾਂ ਦੋ ਸੌ ਮਨੁੱਖਾਂ ਕੋਲ ਜੋ ਥੱਕ ਕੇ ਦਾਊਦ ਦੇ ਨਾਲ ਨਹੀਂ ਜਾ ਸਕੇ, ਜਿਹੜੇ ਉਨ੍ਹਾਂ ਨੇ ਬਸੋਰ ਦੇ ਨਾਲੇ ਕੋਲ ਹੀ ਰਹਿਣ ਦਿੱਤੇ ਸਨ ਮੁੜ ਆਇਆ ਅਤੇ ਉਹ ਦਾਊਦ ਦੇ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਮਿਲਣ ਨੂੰ ਨਿੱਕਲੇ ਅਤੇ ਜਦ ਦਾਊਦ ਉਨ੍ਹਾਂ ਲੋਕਾਂ ਦੇ ਨੇੜੇ ਆਇਆ ਤਾਂ ਉਸ ਨੇ ਉਨ੍ਹਾਂ ਦੀ ਸੁੱਖ-ਸਾਂਦ ਪੁੱਛੀ।
Square Portrait Landscape 4K UHD
ਉਸ ਵੇਲੇ ਜਿਹੜੇ ਦਾਊਦ ਦੇ ਨਾਲ ਗਏ ਸਨ ਉਹਨਾਂ ਵਿੱਚੋਂ ਸਭਨਾਂ ਦੁਸ਼ਟ ਅਤੇ ਬੁਰਿਆਰ ਲੋਕਾਂ ਨੇ ਆਖਿਆ, ਇਹ ਜੋ ਸਾਡੇ ਨਾਲ ਨਹੀਂ ਗਏ ਇਸ ਕਰਕੇ ਅਸੀਂ ਉਸ ਲੁੱਟ ਵਿੱਚੋਂ ਜੋ ਅਸੀਂ ਛੁਡਾਈ ਹੈ ਨਿਰਾ ਉਨ੍ਹਾਂ ਦੀਆਂ ਵਹੁਟੀਆਂ ਅਤੇ ਪੁੱਤਰਾਂ ਧੀਆਂ ਤੋਂ ਬਿਨ੍ਹਾਂ ਜੋ ਉਹ ਲੈ ਕੇ ਤੁਰ ਜਾਣ ਹੋਰ ਕੁਝ ਨਾ ਦਿਆਂਗੇ।
Square Portrait Landscape 4K UHD
ਤਾਂ ਦਾਊਦ ਬੋਲਿਆ, ਹੇ ਮੇਰੇ ਭਰਾਵੋ, ਜੋ ਪਰਮੇਸ਼ੁਰ ਨੇ ਸਾਨੂੰ ਦਿੱਤਾ ਹੈ ਉਸ ਲੁੱਟ ਨਾਲ ਅਜਿਹਾ ਨਹੀਂ ਕਰਨਾ ਚਾਹੀਦਾ ਕਿਉਂ ਜੋ ਉਸੇ ਨੇ ਸਾਨੂੰ ਬਚਾਇਆ ਅਤੇ ਜਿਸ ਨੇ ਸਾਨੂੰ ਲੁੱਟਿਆ ਸੀ ਉਹ ਦਲ ਸਾਡੇ ਹੱਥ ਵਿੱਚ ਕਰ ਦਿੱਤਾ।
Square Portrait Landscape 4K UHD
ਇਸ ਗੱਲ ਵਿੱਚ ਭਲਾ, ਤੁਹਾਡੀ ਕੌਣ ਸੁਣੇਗਾ? ਕਿਉਂ ਜੋ ਜਿਵੇਂ ਜਿਹੜਾ ਕੋਈ ਲੜਾਈ ਵਿੱਚ ਜਾਂਦਾ ਹੈ, ਜਿਹੀ ਵੰਡ ਉਹ ਨੂੰ ਮਿਲਦੀ ਹੈ ਤਿਹਾ ਹੀ ਜਿਹੜਾ ਕੋਈ ਡੇਰੇ ਵਿੱਚ ਰਹੇ ਮਿਲੇਗੀ। ਦੋਹਾਂ ਦੀ ਇੱਕੋ ਜਿਹੀ ਵੰਡ ਹੋਵੇਗੀ।
Square Portrait Landscape 4K UHD
ਸੋ ਉਸ ਦਿਨ ਤੋਂ ਉਸ ਨੇ ਇਸਰਾਏਲ ਦੇ ਲਈ ਇਹ ਬਿਧੀ ਅਤੇ ਹੁਕਮ ਠਹਿਰਾ ਦਿੱਤਾ ਜੋ ਅੱਜ ਤੱਕ ਹੈ।
Square Portrait Landscape 4K UHD
ਜਦ ਦਾਊਦ ਸਿਕਲਗ ਵਿੱਚ ਆਇਆ ਤਾਂ ਉਸ ਨੇ ਲੁੱਟ ਵਿੱਚੋਂ ਯਹੂਦਾਹ ਦੇ ਬਜ਼ੁਰਗਾਂ ਅਤੇ ਆਪਣੇ ਮਿੱਤਰਾਂ ਦੇ ਲਈ ਕੁਝ ਭੇਜਿਆ ਅਤੇ ਆਖਿਆ, ਵੇਖੋ, ਯਹੋਵਾਹ ਦੇ ਵੈਰੀਆਂ ਦੇ ਮਾਲ ਦੀ ਲੁੱਟ ਵਿੱਚੋਂ ਇਹ ਤੁਹਾਡੇ ਲਈ ਇੱਕ ਸੁਗ਼ਾਤ ਹੈ।
Square Portrait Landscape 4K UHD
ਅਤੇ ਜਿਹੜੇ ਬੈਤਏਲ ਵਿੱਚ ਸਨ ਉਨ੍ਹਾਂ ਕੋਲ ਭੇਜਿਆ ਅਤੇ ਉਨ੍ਹਾਂ ਕੋਲ ਜੋ ਦੱਖਣੀ ਰਾਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯੱਤੀਰ ਵਿੱਚ ਸਨ
Square Portrait Landscape 4K UHD
ਅਤੇ ਉਨ੍ਹਾਂ ਕੋਲ ਜੋ ਅਰੋਏਰ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਸਿਫਮੋਥ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਅਸ਼ਤਮੋਆ ਵਿੱਚ ਸਨ
Square Portrait Landscape 4K UHD
ਅਤੇ ਉਨ੍ਹਾਂ ਕੋਲ ਜੋ ਰਾਕਾਲ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਯਰਹਮਿਏਲੀਆਂ ਦੇ ਸ਼ਹਿਰਾਂ ਵਿੱਚ ਅਤੇ ਉਨ੍ਹਾਂ ਕੋਲ ਜੋ ਕੇਨੀਆਂ ਦੇ ਸ਼ਹਿਰਾਂ ਵਿੱਚ ਸਨ
Square Portrait Landscape 4K UHD
ਨਾਲੇ ਉਨ੍ਹਾਂ ਕੋਲ ਜੋ ਹਾਰਮਾਹ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਕੋਰਾਸ਼ਾਨ ਵਿੱਚ ਸਨ ਅਤੇ ਉਨ੍ਹਾਂ ਕੋਲ ਜੋ ਅਤਾਕ ਵਿੱਚ ਸਨ
Square Portrait Landscape 4K UHD
ਅਤੇ ਉਨ੍ਹਾਂ ਕੋਲ ਜੋ ਹਬਰੋਨ ਵਿੱਚ ਸਨ ਅਤੇ ਉਨ੍ਹਾਂ ਸਭਨਾਂ ਥਾਵਾਂ ਵਿੱਚ ਜਿੱਥੇ-ਜਿੱਥੇ ਦਾਊਦ ਅਤੇ ਉਹ ਦੇ ਲੋਕ ਭੌਂਦੇ ਰਹੇ ਸਨ ਭੇਜਿਆ।
Available Bible Translations
1 Samuel 30 (ASV) »
1 Samuel 30 (KJV) »
1 Samuel 30 (GW) »
1 Samuel 30 (BSB) »
1 Samuel 30 (WEB) »
1 Samuel 30 (LSG) »
1 Samuel 30 (LUTH1912) »
1 शमूएल 30 (HINIRV) »
1 চমূৱেল 30 (BENIRV) »
1 சாமுவேல் 30 (TAMIRV) »
1 शमुवेल 30 (MARIRV) »
1 సమూయేలు 30 (TELIRV) »
1 શમુએલ 30 (GUJIRV) »
1 ಸಮುವೇಲನು 30 (KANIRV) »
صَمُوئِيلَ ٱلْأَوَّلُ 30 (AVD) »
שמואל א 30 (HEB) »
1 Samuel 30 (BSL) »
1 Sa-mu-ên 30 (VIE) »
1 Samuel 30 (RVA) »
1 Samuele 30 (RIV) »
撒 母 耳 记 上 30 (CUVS) »
撒 母 耳 記 上 30 (CUVT) »
1 Samuelit 30 (ALB) »
1 Samuelsboken 30 (SV1917) »
1 Царств 30 (RUSV) »
1 Самуїлова 30 (UKR) »
1 Sámuel 30 (KAR) »
1 Царе 30 (BULG) »
サムエル記上 30 (JPN) »
1 Samuel 30 (NORSK) »
1 Samweli 30 (SWHULB) »
1 Samuela 30 (POLUBG) »
Samuu'eel Kowaad 30 (SOM) »
1 Samuël 30 (NLD) »
1 Samuel 30 (DA1871) »