2 ਰਾਜਿਆਂ Chapter 4 PANIRV Bible Verse Images

2 ਰਾਜਿਆਂ 4 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਰਾਜਿਆਂ 4 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਰਾਜਿਆਂ 4:1 (PANIRV)
Square Portrait Landscape 4K UHD
ਨਬੀਆਂ ਦੇ ਦਲ ਵਿੱਚੋਂ ਇੱਕ ਦੀ ਪਤਨੀ ਨੇ ਅਲੀਸ਼ਾ ਅੱਗੇ ਦੁਹਾਈ ਦਿੱਤੀ ਕਿ ਤੇਰਾ ਦਾਸ ਮੇਰਾ ਪਤੀ ਮਰ ਗਿਆ ਹੈ ਅਤੇ ਤੂੰ ਜਾਣਦਾ ਹੈਂ ਕਿ ਤੇਰਾ ਦਾਸ ਯਹੋਵਾਹ ਦਾ ਭੈਅ ਮੰਨਦਾ ਸੀ। ਹੁਣ ਲੈਣਦਾਰ ਮੇਰੇ ਦੋ ਪੁੱਤਰਾਂ ਨੂੰ ਆਪਣੇ ਗੁਲਾਮ ਬਣਾਉਣ ਲਈ ਲੈਣ ਆਇਆ ਹੈ।

2 ਰਾਜਿਆਂ 4:2 (PANIRV)
Square Portrait Landscape 4K UHD
ਅਲੀਸ਼ਾ ਨੇ ਉਸ ਨੂੰ ਆਖਿਆ, “ਮੈਂ ਤੇਰੇ ਲਈ ਕੀ ਕਰਾਂ? ਮੈਨੂੰ ਦੱਸ ਤੇਰੇ ਕੋਲ ਘਰ ਵਿੱਚ ਕੀ ਹੈ?” ਉਹ ਬੋਲੀ, “ਤੇਰੀ ਦਾਸੀ ਦੇ ਘਰ ਵਿੱਚ ਇੱਕ ਕੁੱਪੀ ਤੇਲ ਤੋਂ ਬਿਨ੍ਹਾਂ ਕੁਝ ਵੀ ਨਹੀਂ।”

2 ਰਾਜਿਆਂ 4:3 (PANIRV)
Square Portrait Landscape 4K UHD
ਤਾਂ ਉਹ ਬੋਲਿਆ, “ਤੂੰ ਜਾ ਤੇ ਆਪਣੇ ਸਾਰੇ ਗੁਆਂਢੀਆਂ ਤੋਂ ਖਾਲੀ ਭਾਂਡੇ ਮੰਗ ਲੈ ਅਤੇ ਉਹ ਥੋੜੇ ਨਾ ਹੋਣ।

2 ਰਾਜਿਆਂ 4:4 (PANIRV)
Square Portrait Landscape 4K UHD
ਜਦੋਂ ਤੂੰ ਅੰਦਰ ਆ ਜਾਵੇਂ ਤਾਂ ਆਪਣੇ ਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਵੀਂ ਅਤੇ ਉਨ੍ਹਾਂ ਸਾਰੇ ਭਾਂਡਿਆਂ ਵਿੱਚ ਤੇਲ ਪਾਈ ਜਾਵੀਂ। ਜਿਹੜਾ ਭਰ ਜਾਏ ਉਹ ਨੂੰ ਅਲੱਗ ਰੱਖ ਦੇਵੀਂ।”

2 ਰਾਜਿਆਂ 4:5 (PANIRV)
Square Portrait Landscape 4K UHD
ਉਹ ਉਸ ਦੇ ਅੱਗਿਓਂ ਚੱਲੀ ਗਈ ਤੇ ਆਪਣੇ ਅਤੇ ਆਪਣੇ ਪੁੱਤਰਾਂ ਲਈ ਬੂਹਾ ਬੰਦ ਕਰ ਲਿਆ। ਉਹ ਉਸ ਦੇ ਕੋਲ ਲਿਆਉਂਦੇ ਗਏ ਤੇ ਉਹ ਪਾਈ ਗਈ।

2 ਰਾਜਿਆਂ 4:6 (PANIRV)
Square Portrait Landscape 4K UHD
ਜਦੋਂ ਭਾਂਡੇ ਭਰ ਗਏ ਤਾਂ ਉਸ ਨੇ ਆਪਣੇ ਪੁੱਤਰ ਨੂੰ ਆਖਿਆ, “ਮੇਰੇ ਕੋਲ ਇੱਕ ਹੋਰ ਭਾਂਡਾ ਲਿਆ।” ਉਹ ਨੇ ਉਸ ਨੂੰ ਆਖਿਆ ਕਿ ਹੋਰ ਤਾਂ ਕੋਈ ਭਾਂਡਾ ਨਹੀਂ ਹੈ ਤਾਂ ਤੇਲ ਬੰਦ ਹੋ ਗਿਆ।

2 ਰਾਜਿਆਂ 4:7 (PANIRV)
Square Portrait Landscape 4K UHD
ਤਦ ਉਹ ਪਰਮੇਸ਼ੁਰ ਦੇ ਜਨ ਕੋਲ ਆਈ ਤੇ ਉਹ ਨੂੰ ਦੱਸਿਆ ਅਤੇ ਉਹ ਬੋਲਿਆ, “ਜਾ ਕੇ ਤੇਲ ਵੇਚ ਤੇ ਆਪਣਾ ਕਰਜ਼ਾ ਭਰ ਦੇ ਅਤੇ ਜੋ ਬਚੇ ਉਹ ਦੇ ਨਾਲ ਤੂੰ ਤੇਰੇ ਪੁੱਤਰ ਗੁਜ਼ਾਰਾ ਕਰਿਓ।”

2 ਰਾਜਿਆਂ 4:8 (PANIRV)
Square Portrait Landscape 4K UHD
ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਅਲੀਸ਼ਾ ਸ਼ੂਨੇਮ ਵੱਲੋਂ ਦੀ ਹੋ ਕੇ ਲੰਘਿਆ, ਜਿੱਥੇ ਇੱਕ ਪਤਵੰਤੀ ਔਰਤ ਸੀ। ਉਹ ਨੇ ਉਸ ਨੂੰ ਰੋਟੀ ਖਾਣ ਲਈ ਮਜ਼ਬੂਰ ਕੀਤਾ। ਫੇਰ ਜਦੋਂ ਕਦੀ ਉਹ ਉੱਧਰ ਦੀ ਲੰਘਦਾ ਸੀ ਰੋਟੀ ਖਾਣ ਲਈ ਉੱਧਰੇ ਮੁੜ ਪੈਂਦਾ ਸੀ।

2 ਰਾਜਿਆਂ 4:9 (PANIRV)
Square Portrait Landscape 4K UHD
ਤਦ ਉਹ ਨੇ ਆਪਣੇ ਪਤੀ ਨੂੰ ਆਖਿਆ, “ਵੇਖ, ਉਹ ਜਿਹੜਾ ਬਹੁਤ ਕਰਕੇ ਸਾਡੇ ਪਾਸਿਓਂ ਲੰਘਦਾ ਹੈ, ਪਰਮੇਸ਼ੁਰ ਦਾ ਪਵਿੱਤਰ ਜਨ ਜਾਪਦਾ ਹੈ।

2 ਰਾਜਿਆਂ 4:10 (PANIRV)
Square Portrait Landscape 4K UHD
ਅਸੀਂ ਇੱਕ ਨਿੱਕਾ ਜਿਹਾ ਚੁਬਾਰਾ ਉਹ ਦੇ ਲਈ ਬਣਾਈਏ ਅਤੇ ਉੱਥੇ ਉਸ ਦੇ ਲਈ ਇੱਕ ਮੰਜਾ, ਇੱਕ ਮੇਜ਼, ਇੱਕ ਚੌਂਕੀ ਤੇ ਇੱਕ ਦੀਵਾ ਰੱਖੀਏ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਡੇ ਕੋਲ ਆਵੇ ਤਾਂ ਉੱਥੇ ਰਹਿ ਸਕੇਗਾ।”

2 ਰਾਜਿਆਂ 4:11 (PANIRV)
Square Portrait Landscape 4K UHD
ਇੱਕ ਦਿਨ ਇਸ ਤਰ੍ਹਾਂ ਹੋਇਆ ਕਿ ਉਹ ਉੱਧਰ ਆਇਆ ਅਤੇ ਉਸ ਚੁਬਾਰੇ ਵਿੱਚ ਜਾ ਕੇ ਉੱਥੇ ਹੀ ਲੇਟਿਆ।

2 ਰਾਜਿਆਂ 4:12 (PANIRV)
Square Portrait Landscape 4K UHD
ਤਦ ਉਸ ਨੇ ਆਪਣੇ ਚੇਲੇ ਗੇਹਾਜੀ ਨੂੰ ਆਖਿਆ, “ਇਸ ਸ਼ੂਨੰਮੀ ਔਰਤ ਨੂੰ ਸੱਦ,” ਤਦ ਉਹ ਨੇ ਉਹ ਨੂੰ ਸੱਦਿਆ ਤੇ ਉਹ ਉਸ ਦੇ ਅੱਗੇ ਖੜ੍ਹੀ ਹੋ ਗਈ।

2 ਰਾਜਿਆਂ 4:13 (PANIRV)
Square Portrait Landscape 4K UHD
ਉਸ ਨੇ ਚੇਲੇ ਨੂੰ ਕਿਹਾ ਕਿ ਉਹ ਨੂੰ ਆਖ ਕਿ ਵੇਖ ਤੂੰ ਜੋ ਐਨੇ ਧਿਆਨ ਨਾਲ ਸਾਡੀ ਸੇਵਾ ਕਰਦੀ ਰਹੀ, ਤੇਰੇ ਲਈ ਕੀ ਕੀਤਾ ਜਾਵੇ? ਕੀ ਅਸੀਂ ਰਾਜਾ ਜਾਂ ਸੈਨਾਪਤੀ ਨਾਲ ਤੇਰੇ ਬਾਰੇ ਗੱਲ ਕਰੀਏ? ਪਰ ਉਹ ਬੋਲੀ, “ਮੈਂ ਤਾਂ ਆਪਣੇ ਹੀ ਲੋਕਾਂ ਦੇ ਵਿਚਕਾਰ ਵੱਸਦੀ ਹਾਂ।”

2 ਰਾਜਿਆਂ 4:14 (PANIRV)
Square Portrait Landscape 4K UHD
ਫੇਰ ਉਸ ਨੇ ਕਿਹਾ ਤਾਂ ਉਹ ਦੇ ਲਈ ਕੀ ਕੀਤਾ ਜਾਵੇ? ਅੱਗੋਂ ਗੇਹਾਜੀ ਬੋਲਿਆ, “ਸੱਚ-ਮੁੱਚ ਉਹ ਦੇ ਕੋਈ ਪੁੱਤਰ ਨਹੀਂ ਹੈ ਅਤੇ ਉਹ ਦਾ ਪਤੀ ਬਿਰਧ ਹੈ।”

2 ਰਾਜਿਆਂ 4:15 (PANIRV)
Square Portrait Landscape 4K UHD
ਉਸ ਨੇ ਕਿਹਾ, “ਉਹ ਨੂੰ ਸੱਦ।” ਸੋ ਉਸ ਨੇ ਉਹ ਨੂੰ ਸੱਦਿਆ ਤੇ ਉਹ ਦਰਵਾਜ਼ੇ ਵਿੱਚ ਆ ਖੜ੍ਹੀ ਹੋਈ।

2 ਰਾਜਿਆਂ 4:16 (PANIRV)
Square Portrait Landscape 4K UHD
ਤਦ ਉਹ ਬੋਲਿਆ, “ਇਸੇ ਰੁੱਤੇ ਬਸੰਤ ਦੇ ਦਿਨਾਂ ਦੇ ਨੇੜ੍ਹੇ ਤੇਰੇ ਇੱਕ ਪੁੱਤਰ ਹੋਵੇਗਾ।” ਉਹ ਬੋਲੀ, “ਨਹੀਂ, ਮੇਰੇ ਸੁਆਮੀ ਪਰਮੇਸ਼ੁਰ ਦੇ ਜਨ ਆਪਣੀ ਦਾਸੀ ਨਾਲ ਝੂਠ ਨਾ ਬੋਲ।”

2 ਰਾਜਿਆਂ 4:17 (PANIRV)
Square Portrait Landscape 4K UHD
ਪਰ ਉਹ ਔਰਤ ਗਰਭਵਤੀ ਹੋਈ ਅਤੇ ਜਿਵੇਂ ਅਲੀਸ਼ਾ ਨੇ ਆਖਿਆ ਸੀ ਉਸੇ ਰੁੱਤੇ ਬਸੰਤ ਦੇ ਨੇੜ੍ਹੇ ਉਹ ਦੇ ਪੁੱਤਰ ਜੰਮਿਆ।

2 ਰਾਜਿਆਂ 4:18 (PANIRV)
Square Portrait Landscape 4K UHD
ਜਦੋਂ ਬਾਲਕ ਵੱਡਾ ਹੋਇਆ, ਤਾਂ ਇੱਕ ਦਿਨ ਉਹ ਆਪਣੇ ਪਿਉ ਕੋਲ ਵਾਢਿਆਂ ਵੱਲ ਚੱਲਿਆ ਗਿਆ।

2 ਰਾਜਿਆਂ 4:19 (PANIRV)
Square Portrait Landscape 4K UHD
ਅਤੇ ਉਹ ਆਪਣੇ ਪਿਉ ਨੂੰ ਆਖਣ ਲੱਗਾ, “ਹਾਏ ਮੇਰਾ ਸਿਰ, ਹਾਏ ਮੇਰਾ ਸਿਰ!” ਉਹ ਨੇ ਆਪਣੇ ਇੱਕ ਸੇਵਕ ਨੂੰ ਆਖਿਆ, “ਉਹ ਨੂੰ ਉਹ ਦੀ ਮਾਂ ਕੋਲ ਲੈ ਜਾ।”

2 ਰਾਜਿਆਂ 4:20 (PANIRV)
Square Portrait Landscape 4K UHD
ਜਦੋਂ ਉਹ ਉਸ ਨੂੰ ਚੁੱਕ ਕੇ ਉਹ ਦੀ ਮਾਂ ਕੋਲ ਅੰਦਰ ਲੈ ਗਿਆ, ਤਾਂ ਉਹ ਦੁਪਹਿਰ ਤੱਕ ਉਹ ਦੇ ਗੋਡਿਆਂ ਉੱਤੇ ਬੈਠਾ ਰਿਹਾ, ਫੇਰ ਮਰ ਗਿਆ।

2 ਰਾਜਿਆਂ 4:21 (PANIRV)
Square Portrait Landscape 4K UHD
ਤਦ ਉਹ ਨੇ ਉੱਤੇ ਜਾ ਕੇ ਉਹ ਨੂੰ ਪਰਮੇਸ਼ੁਰ ਦੇ ਜਨ ਦੇ ਮੰਜੇ ਉੱਤੇ ਲਿਟਾ ਦਿੱਤਾ ਅਤੇ ਦਰਵਾਜ਼ਾ ਬੰਦ ਕਰ ਕੇ ਬਾਹਰ ਚਲੀ ਗਈ।

2 ਰਾਜਿਆਂ 4:22 (PANIRV)
Square Portrait Landscape 4K UHD
ਉਹ ਨੇ ਆਪਣੇ ਪਤੀ ਨੂੰ ਸੱਦ ਕੇ ਆਖਿਆ, “ਜੁਆਨਾਂ ਵਿੱਚੋਂ ਇੱਕ ਜਣਾ ਨਾਲੇ ਇੱਕ ਗਧੀ ਮੇਰੇ ਕੋਲ ਭੇਜ ਕਿ ਮੈਂ ਪਰਮੇਸ਼ੁਰ ਦੇ ਜਨ ਕੋਲ ਭੱਜ ਕੇ ਜਾਂਵਾਂ ਤੇ ਮੁੜ ਆਵਾਂ।”

2 ਰਾਜਿਆਂ 4:23 (PANIRV)
Square Portrait Landscape 4K UHD
ਅੱਗੋਂ ਉਹ ਬੋਲਿਆ, “ਅੱਜ ਤੂੰ ਕਿਉਂ ਉਹ ਦੇ ਕੋਲ ਜਾਂਦੀ ਹੈਂ, ਨਾ ਨਵਾਂ ਚੰਦ ਹੈ ਨਾ ਸਬਤ?” ਪਰ ਉਹ ਬੋਲੀ ਸਲਾਮਤੀ ਹੀ ਹੋਵੇਗੀ।

2 ਰਾਜਿਆਂ 4:24 (PANIRV)
Square Portrait Landscape 4K UHD
ਤਦ ਉਹ ਨੇ ਗਧੀ ਉੱਤੇ ਕਾਠੀ ਕੱਸੀ ਅਤੇ ਆਪਣੇ ਸੇਵਕ ਨੂੰ ਆਖਿਆ, “ਹੱਕ ਲੈ ਤੇ ਅੱਗੇ ਵੱਧ। ਜਦ ਤੱਕ ਮੈਂ ਤੈਨੂੰ ਨਾ ਆਖਾਂ ਮੇਰੇ ਕਾਰਨ ਸਵਾਰੀ ਹੱਕਣ ਵਿੱਚ ਢਿੱਲ ਨਾ ਕਰੀਂ।”

2 ਰਾਜਿਆਂ 4:25 (PANIRV)
Square Portrait Landscape 4K UHD
ਸੋ ਉਹ ਰਾਹ ਪੈ ਗਈ ਤੇ ਪਰਮੇਸ਼ੁਰ ਦੇ ਜਨ ਕੋਲ ਕਰਮਲ ਦੇ ਪਰਬਤ ਉੱਤੇ ਗਈ ਅਤੇ ਜਦੋਂ ਪਰਮੇਸ਼ੁਰ ਦੇ ਜਨ ਨੇ ਉਹ ਨੂੰ ਦੂਰੋਂ ਵੇਖਿਆ, ਤਾਂ ਉਸ ਨੇ ਆਪਣੇ ਦਾਸ ਗੇਹਾਜੀ ਨੂੰ ਆਖਿਆ, “ਵੇਖ, ਓਹ ਸ਼ੂਨੰਮੀ ਔਰਤ ਹੈ।”

2 ਰਾਜਿਆਂ 4:26 (PANIRV)
Square Portrait Landscape 4K UHD
ਤੂੰ ਹੁਣ ਭੱਜ ਕੇ ਉਹ ਨੂੰ ਮਿਲ ਤੇ ਉਹ ਨੂੰ ਪੁੱਛ ਕਿ ਤੂੰ ਰਾਜੀ ਬਾਜ਼ੀ ਤਾਂ ਹੈਂ? ਤੇਰਾ ਪਤੀ ਰਾਜੀ ਬਾਜ਼ੀ ਹੈ? ਬਾਲਕ ਰਾਜੀ ਬਾਜ਼ੀ ਹੈ? ਅੱਗੋਂ ਉਹ ਬੋਲੀ, “ਸੁੱਖ-ਸਾਂਦ ਹੈ।”

2 ਰਾਜਿਆਂ 4:27 (PANIRV)
Square Portrait Landscape 4K UHD
ਪਰ ਜਦੋਂ ਉਹ ਪਰਮੇਸ਼ੁਰ ਦੇ ਜਨ ਕੋਲ ਪਰਬਤ ਉੱਤੇ ਆਈ, ਤਾਂ ਉਸ ਦੇ ਪੈਰ ਫੜ ਲਏ ਅਤੇ ਗੇਹਾਜੀ ਉਹ ਨੂੰ ਪਰੇ ਹਟਾਉਣ ਲਈ ਨੇੜੇ ਆਇਆ ਪਰ ਪਰਮੇਸ਼ੁਰ ਦੇ ਜਨ ਨੇ ਆਖਿਆ, “ਉਹ ਨੂੰ ਰਹਿਣ ਦੇ, ਕਿਉਂ ਜੋ ਉਹ ਦਾ ਮਨ ਭਰਿਆ ਹੋਇਆ ਹੈ ਪਰ ਯਹੋਵਾਹ ਨੇ ਇਹ ਮੇਰੇ ਤੋਂ ਲੁਕਾਇਆ ਤੇ ਮੈਨੂੰ ਨਾ ਦੱਸਿਆ।”

2 ਰਾਜਿਆਂ 4:28 (PANIRV)
Square Portrait Landscape 4K UHD
ਤਦ ਉਹ ਬੋਲੀ, “ਕੀ ਮੈਂ ਆਪਣੇ ਸੁਆਮੀ ਕੋਲੋਂ ਪੁੱਤਰ ਮੰਗਿਆ ਸੀ? ਕੀ ਮੈਂ ਇਹ ਨਹੀਂ ਸੀ ਆਖਿਆ ਕਿ ਮੈਨੂੰ ਧੋਖਾ ਨਾ ਦੇਵੀਂ?”

2 ਰਾਜਿਆਂ 4:29 (PANIRV)
Square Portrait Landscape 4K UHD
ਤਾਂ ਉਸ ਨੇ ਗੇਹਾਜੀ ਨੂੰ ਕਿਹਾ, “ਆਪਣਾ ਲੱਕ ਬੰਨ੍ਹ ਅਤੇ ਮੇਰੀ ਲਾਠੀ ਆਪਣੇ ਹੱਥ ਵਿੱਚ ਲੈ ਕੇ ਆਪਣਾ ਰਾਹ ਫੜ। ਜੇ ਕੋਈ ਆਦਮੀ ਤੈਨੂੰ ਮਿਲੇ ਤਾਂ ਉਹ ਨੂੰ ਪਰਨਾਮ ਨਾ ਕਰੀਂ ਅਤੇ ਜੇ ਕੋਈ ਆਦਮੀ ਪਰਨਾਮ ਕਰੇਂ ਤਾਂ ਤੂੰ ਉਹ ਨੂੰ ਉੱਤਰ ਨਾ ਦੇਵੀਂ। ਫੇਰ ਤੂੰ ਮੁੰਡੇ ਦੇ ਮੂੰਹ ਉੱਤੇ ਮੇਰੀ ਲਾਠੀ ਰੱਖ ਦੇਵੀਂ।”

2 ਰਾਜਿਆਂ 4:30 (PANIRV)
Square Portrait Landscape 4K UHD
ਪਰ ਮੁੰਡੇ ਦੀ ਮਾਂ ਬੋਲੀ, “ਜੀਉਂਦੇ ਯਹੋਵਾਹ ਦੀ ਤੇ ਤੇਰੀ ਜਾਨ ਦੀ ਸਹੁੰ ਮੈਂ ਤੈਨੂੰ ਨਹੀਂ ਛੱਡਾਂਗੀ।” ਸੋ ਉਹ ਉੱਠ ਕੇ ਉਹ ਦੇ ਮਗਰ ਤੁਰ ਪਿਆ।

2 ਰਾਜਿਆਂ 4:31 (PANIRV)
Square Portrait Landscape 4K UHD
ਗੇਹਾਜੀ ਉਨ੍ਹਾਂ ਤੋਂ ਪਹਿਲਾਂ ਤੁਰ ਗਿਆ ਤੇ ਮੁੰਡੇ ਦੇ ਮੂੰਹ ਉੱਤੇ ਲਾਠੀ ਰੱਖੀ ਪਰ ਨਾ ਅਵਾਜ਼ ਸੀ ਨਾ ਸੁਰਤ, ਇਸ ਲਈ ਉਹ ਉਸ ਨੂੰ ਮਿਲਣ ਲਈ ਮੁੜਿਆ ਅਤੇ ਉਸ ਨੂੰ ਦੱਸਿਆ ਕਿ ਬਾਲਕ ਨਹੀਂ ਜਾਗਿਆ।

2 ਰਾਜਿਆਂ 4:32 (PANIRV)
Square Portrait Landscape 4K UHD
ਜਦੋਂ ਅਲੀਸ਼ਾ ਘਰ ਵਿੱਚ ਆਇਆ, ਵੇਖੋ ਬਾਲਕ ਮਰਿਆ ਹੋਇਆ ਉਸ ਦੇ ਮੰਜੇ ਉੱਤੇ ਪਿਆ ਸੀ।

2 ਰਾਜਿਆਂ 4:33 (PANIRV)
Square Portrait Landscape 4K UHD
ਉਹ ਅੰਦਰ ਗਿਆ ਅਤੇ ਉਨ੍ਹਾਂ ਦੋਵਾਂ ਲਈ ਦਰਵਾਜ਼ਾ ਬੰਦ ਕਰ ਲਿਆ ਅਤੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ।

2 ਰਾਜਿਆਂ 4:34 (PANIRV)
Square Portrait Landscape 4K UHD
ਤਦ ਉਹ ਚੜ੍ਹ ਕੇ ਬਾਲਕ ਉੱਤੇ ਲੇਟ ਗਿਆ, ਉਸ ਨੇ ਆਪਣਾ ਮੂੰਹ ਉਹ ਦੇ ਮੂੰਹ ਉੱਤੇ, ਆਪਣੀਆਂ ਅੱਖਾਂ ਉਹ ਦੀਆਂ ਅੱਖਾਂ ਉੱਤੇ, ਆਪਣੇ ਹੱਥ ਉਹ ਦੇ ਹੱਥਾਂ ਉੱਤੇ ਰੱਖੇ ਅਤੇ ਉਹ ਦੇ ਉੱਤੇ ਪਸਰ ਗਿਆ ਤਦ ਉਸ ਬੱਚੇ ਦਾ ਸਰੀਰ ਨਿੱਘਾ ਹੋ ਗਿਆ।

2 ਰਾਜਿਆਂ 4:35 (PANIRV)
Square Portrait Landscape 4K UHD
ਫੇਰ ਉਹ ਉੱਠਿਆ ਅਤੇ ਇੱਕ ਵਾਰੀ ਘਰ ਵਿੱਚ ਇੱਧਰ-ਉੱਧਰ ਟਹਿਲਿਆ ਤਦ ਉਹ ਚੜ੍ਹ ਕੇ ਉਹ ਦੇ ਉੱਤੇ ਪਸਰ ਗਿਆ ਤੇ ਬਾਲਕ ਸੱਤ ਵਾਰੀ ਛਿੱਕਿਆ ਅਤੇ ਮੁੰਡੇ ਨੇ ਆਪਣੀਆਂ ਅੱਖਾਂ ਖੋਲ੍ਹੀਆਂ।

2 ਰਾਜਿਆਂ 4:36 (PANIRV)
Square Portrait Landscape 4K UHD
ਤਦ ਉਸ ਨੇ ਗੇਹਾਜੀ ਨੂੰ ਸੱਦ ਕੇ ਆਖਿਆ, “ਇਸ ਸ਼ੂਨੰਮੀ ਨੂੰ ਸੱਦ ਲੈ।” ਸੋ ਉਸ ਨੇ ਉਹ ਨੂੰ ਸੱਦਿਆ ਅਤੇ ਜਦੋਂ ਉਹ ਉਸ ਦੇ ਕੋਲ ਅੰਦਰ ਆਈ ਤਾਂ ਉਹ ਬੋਲਿਆ, “ਆਪਣੇ ਪੁੱਤਰ ਨੂੰ ਚੁੱਕ ਲੈ।”

2 ਰਾਜਿਆਂ 4:37 (PANIRV)
Square Portrait Landscape 4K UHD
ਤਦ ਉਹ ਅੰਦਰ ਆਈ ਤੇ ਉਸ ਦੇ ਚਰਨਾਂ ਉੱਤੇ ਡਿੱਗੀ, ਆਪਣੇ ਆਪ ਨੂੰ ਧਰਤੀ ਤੇ ਨਿਵਾਇਆ ਅਤੇ ਆਪਣੇ ਪੁੱਤਰ ਨੂੰ ਚੁੱਕ ਕੇ ਬਾਹਰ ਚੱਲੀ ਗਈ।

2 ਰਾਜਿਆਂ 4:38 (PANIRV)
Square Portrait Landscape 4K UHD
ਫੇਰ ਅਲੀਸ਼ਾ ਗਿਲਗਾਲ ਨੂੰ ਮੁੜਿਆ, ਦੇਸ ਵਿੱਚ ਕਾਲ ਸੀ ਅਤੇ ਨਬੀਆਂ ਦੇ ਪੁੱਤਰ ਉਸ ਦੇ ਅੱਗੇ ਬੈਠੇ ਹੋਏ ਸਨ ਅਤੇ ਉਸ ਨੇ ਆਪਣੇ ਬਾਲਕੇ ਨੂੰ ਆਖਿਆ, “ਦੇਗ ਚੜ੍ਹਾ ਦੇ ਅਤੇ ਨਬੀਆਂ ਦੇ ਪੁੱਤਰਾਂ ਲਈ ਭਾਜੀ ਉਬਾਲ।”

2 ਰਾਜਿਆਂ 4:39 (PANIRV)
Square Portrait Landscape 4K UHD
ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ, ਉਸ ਨੂੰ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ, ਉਸ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਉਹਨਾਂ ਨੇ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ, ਪਰ ਉਨ੍ਹਾਂ ਨੂੰ ਉਹਨਾਂ ਦੀ ਪਛਾਣ ਨਹੀਂ ਸੀ।

2 ਰਾਜਿਆਂ 4:40 (PANIRV)
Square Portrait Landscape 4K UHD
ਸੋ ਉਨ੍ਹਾਂ ਨੇ ਬੰਦਿਆਂ ਦੇ ਖਾਣ ਲਈ ਦਿੱਤਾ, ਤਾਂ ਜਦੋਂ ਉਹ ਭਾਜੀ ਖਾ ਰਹੇ ਸਨ ਤਦ ਉਹ ਚੀਕ ਉੱਠੇ ਕਿ ਹੇ ਪਰਮੇਸ਼ੁਰ ਦੇ ਜਨ, ਦੇਗ ਵਿੱਚ ਤਾਂ ਮੌਤ ਹੈ! ਅਤੇ ਉਹ ਖਾ ਨਾ ਸਕੇ।

2 ਰਾਜਿਆਂ 4:41 (PANIRV)
Square Portrait Landscape 4K UHD
ਪਰ ਉਹ ਬੋਲਿਆ, “ਆਟਾ ਲਿਆਓ ਅਤੇ ਉਸ ਨੇ ਉਹ ਦੇਗ ਵਿੱਚ ਪਾ ਦਿੱਤਾ,” ਤਦ ਆਖਿਆ ਕਿ ਲੋਕਾਂ ਨੂੰ ਦਿਓ ਕਿ ਉਹ ਖਾਣ ਅਤੇ ਦੇਗ ਵਿੱਚ ਕੋਈ ਕਸਰ ਨਾ ਰਹੀ।

2 ਰਾਜਿਆਂ 4:42 (PANIRV)
Square Portrait Landscape 4K UHD
ਬਆਲ-ਸ਼ਲੀਸ਼ਾਹ ਤੋਂ ਇੱਕ ਮਨੁੱਖ ਆਇਆ ਅਤੇ ਪਰਮੇਸ਼ੁਰ ਦੇ ਜਨ ਲਈ ਪਹਿਲੇ ਫਲਾਂ ਦੇ ਜੌਂਵਾਂ ਦੀਆਂ ਵੀਹ ਰੋਟੀਆਂ ਤੇ ਅਨਾਜ ਦੇ ਹਰੇ-ਹਰੇ ਸਿੱਟੇ ਆਪਣੀ ਝੋਲੀ ਵਿੱਚ ਲਿਆਇਆ। ਉਹ ਬੋਲਿਆ, “ਇਨ੍ਹਾਂ ਲੋਕਾਂ ਨੂੰ ਦੇ ਜੋ ਉਹ ਖਾਣ।”

2 ਰਾਜਿਆਂ 4:43 (PANIRV)
Square Portrait Landscape 4K UHD
ਪਰ ਉਸ ਦੇ ਸੇਵਕ ਨੇ ਆਖਿਆ, “ਮੈਂ ਸੌ ਆਦਮੀਆਂ ਦੇ ਅੱਗੇ ਇਹ ਕਿਵੇਂ ਰੱਖ ਸਕਦਾ ਹਾਂ?” ਅੱਗੋਂ ਉਹ ਬੋਲਿਆ, “ਲੋਕਾਂ ਨੂੰ ਦੇ ਕਿ ਉਹ ਖਾਣ।” ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਉਹ ਖਾਣਗੇ ਤੇ ਬਾਕੀ ਛੱਡਣਗੇ।

2 ਰਾਜਿਆਂ 4:44 (PANIRV)
Square Portrait Landscape 4K UHD
ਸੋ ਉਸ ਨੇ ਉਨ੍ਹਾਂ ਦੇ ਅੱਗੇ ਰੱਖਿਆ ਅਤੇ ਉਨ੍ਹਾਂ ਨੇ ਖਾਧਾ ਤੇ ਯਹੋਵਾਹ ਦੇ ਬਚਨ ਅਨੁਸਾਰ ਬਾਕੀ ਵੀ ਛੱਡ ਦਿੱਤਾ।

Available Bible Translations

American Standard Version
2 Kings 4 (ASV) »
King James Version
2 Kings 4 (KJV) »
GOD’S WORD® (GW)
2 Kings 4 (GW) »
World English Bible
2 Kings 4 (WEB) »
Louis Segond 1910
2 Rois 4 (LSG) »
इंडियन रिवाइज्ड वर्जन - हिंदी
2 राजाओं 4 (HINIRV) »
ভারতীয় সংশোধিত সংস্করণ - বাংলা
2 ৰাজাৱলি 4 (BENIRV) »
இந்தியன் ரீவைஸ்டு வேர்ஷன் - தமிழ்
2 இராஜாக்கள் 4 (TAMIRV) »
इंडियन रिवाइज्ड वर्जन - मराठी
2 राजे 4 (MARIRV) »
ఇండియన్ రేవిజ్డ్ వెర్షన్ - తెలుగు
2 రాజులు 4 (TELIRV) »
ઇન્ડિયન રિવાયઝ્ડ વર્ઝન - ગુજરાતી
2 રાજાઓ 4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಅರಸುಗಳು 4 (KANIRV) »
الكتاب المقدس باللغة العربية، فان دايك
اَلْمُلُوكِ ٱلثَّانِي 4 (AVD) »
תנ ך עברי מודרני
מלכים ב 4 (HEB) »
Bíblia Sagrada Português
2 Reis 4 (BSL) »
Kinh Thánh: Tiếng Việt
2 Các Vua 4 (VIE) »
Reina Valera Antigua
2 Reyes 4 (RVA) »
La Sacra Bibbia
2 Re 4 (RIV) »
圣 经 简体中文和合本
列 王 记 下 4 (CUVS) »
聖 經 繁體中文和合本
列 王 紀 下 4 (CUVT) »
Bibla e Shenjtë
2 Mbretërve 4 (ALB) »
Svenska Bibeln 1917
2 Kungaboken 4 (SV1917) »
Библия на русском
4 Царств 4 (RUSV) »
Українська Біблія
2 царів 4 (UKR) »
Szent Biblia - Magyar
2 Királyok 4 (KAR) »
Българска Библия
4 Царе 4 (BULG) »
聖書 日本語
列王紀下 4 (JPN) »
Kitaabka Quduuska Ah
Boqorradii Labaad 4 (SOM) »
De Heilige Schrift
2 Koningen 4 (NLD) »

2 ਰਾਜਿਆਂ (PANIRV) Chapter Selection

PANIRV Book Selection List