2 ਸਮੂਏਲ Chapter 1 PANIRV Bible Verse Images

2 ਸਮੂਏਲ 1 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਸਮੂਏਲ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਸਮੂਏਲ 1:1 (PANIRV)
Square Portrait Landscape 4K UHD
ਸ਼ਾਊਲ ਦੇ ਮਰਨ ਤੋਂ ਬਾਅਦ, ਇਸ ਤਰ੍ਹਾਂ ਹੋਇਆ ਜਦ ਦਾਊਦ ਅਮਾਲੇਕੀਆਂ ਨੂੰ ਮਾਰ ਕੇ ਵਾਪਿਸ ਆਇਆ ਅਤੇ ਉਹ ਸਿਕਲਗ ਸ਼ਹਿਰ ਵਿੱਚ ਦੋ ਦਿਨ ਠਹਿਰਿਆ ਸੀ।

2 ਸਮੂਏਲ 1:2 (PANIRV)
Square Portrait Landscape 4K UHD
ਤਦ ਤੀਜੇ ਦਿਨ ਅਜਿਹਾ ਹੋਇਆ ਵੇਖੋ, ਇੱਕ ਮਨੁੱਖ ਸ਼ਾਊਲ ਦੇ ਡੇਰਿਆਂ ਵੱਲੋਂ ਕੱਪੜੇ ਪਾੜੇ ਹੋਏ ਅਤੇ ਸਿਰ ਉੱਤੇ ਮਿੱਟੀ ਪਾਈ ਹੋਈ ਆਇਆ ਅਤੇ ਅਜਿਹਾ ਹੋਇਆ ਕਿ ਜਿਸ ਵੇਲੇ ਦਾਊਦ ਦੇ ਕੋਲ ਪਹੁੰਚਿਆ ਤਾਂ ਧਰਤੀ ਉੱਤੇ ਡਿੱਗ ਕੇ ਮੂੰਹ ਦੇ ਭਾਰ ਨੀਵਾਂ ਹੋ ਕੇ ਮੱਥਾ ਟੇਕਿਆ।

2 ਸਮੂਏਲ 1:3 (PANIRV)
Square Portrait Landscape 4K UHD
ਦਾਊਦ ਨੇ ਉਸ ਨੂੰ ਆਖਿਆ, ਤੂੰ ਕਿੱਥੋਂ ਆਇਆ ਹੈ? ਉਸ ਨੇ ਉਹ ਨੂੰ ਆਖਿਆ, ਮੈਂ ਇਸਰਾਏਲ ਦੇ ਡੇਰਿਆਂ ਵਿੱਚੋਂ ਜਾਨ ਬਚਾ ਕੇ ਨਿੱਕਲ ਆਇਆ ਹਾਂ।

2 ਸਮੂਏਲ 1:4 (PANIRV)
Square Portrait Landscape 4K UHD
ਤਦ ਦਾਊਦ ਨੇ ਉਸ ਨੂੰ ਪੁੱਛਿਆ, ਕੀ ਗੱਲ ਹੋਈ? ਮੈਨੂੰ ਦੱਸ ਤਾਂ ਸਹੀ! ਉਸ ਨੇ ਆਖਿਆ, ਲੋਕ ਲੜਾਈ ਵਿੱਚੋਂ ਨੱਠ ਗਏ ਅਤੇ ਕਈ ਡਿੱਗ ਪਏ ਅਤੇ ਕਈ ਮਰ ਵੀ ਗਏ, ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਵੀ ਮਰ ਗਏ।

2 ਸਮੂਏਲ 1:5 (PANIRV)
Square Portrait Landscape 4K UHD
ਤਦ ਦਾਊਦ ਨੇ ਉਸ ਜੁਆਨ ਨੂੰ ਜਿਸ ਨੇ ਉਹ ਨੂੰ ਇਹ ਦੱਸਿਆ ਸੀ ਪੁੱਛਿਆ, ਤੂੰ ਕਿਵੇਂ ਜਾਣਦਾ ਹੈਂ ਜੋ ਸ਼ਾਊਲ ਅਤੇ ਉਹ ਦਾ ਪੁੱਤਰ ਯੋਨਾਥਾਨ ਮਰ ਗਏ ਹਨ?

2 ਸਮੂਏਲ 1:6 (PANIRV)
Square Portrait Landscape 4K UHD
ਉਸ ਜੁਆਨ ਨੇ ਜੋ ਉਹ ਨੂੰ ਦੱਸਦਾ ਸੀ ਆਖਿਆ, ਸੰਜੋਗ ਨਾਲ ਮੈਂ ਗਿਲਬੋਆ ਪਰਬਤ ਵਿੱਚ ਸੀ ਅਤੇ ਵੇਖੋ, ਉਸ ਵੇਲੇ ਸ਼ਾਊਲ ਆਪਣੀ ਬਰਛੀ ਉੱਤੇ ਢਾਸਣਾ ਲਾਈ ਪਿਆ ਸੀ ਅਤੇ ਵੇਖੋ, ਰਥ ਅਤੇ ਘੁੜਸਵਾਰ ਵੱਡੇ ਜ਼ੋਰ ਨਾਲ ਉਸ ਦੇ ਪਿੱਛੇ ਲੱਗੇ ਹੋਏ ਸਨ।

2 ਸਮੂਏਲ 1:7 (PANIRV)
Square Portrait Landscape 4K UHD
ਅਤੇ ਉਹ ਨੇ ਆਪਣੇ ਪਿੱਛੇ ਮੁੜ ਕੇ ਜਦੋਂ ਮੈਨੂੰ ਵੇਖਿਆ ਤਾਂ ਮੈਨੂੰ ਸੱਦਿਆ। ਮੈਂ ਆਖਿਆ, ਜੀ ਮੈਂ ਹਾਜ਼ਰ ਹਾਂ!

2 ਸਮੂਏਲ 1:8 (PANIRV)
Square Portrait Landscape 4K UHD
ਉਸਨੇ ਮੈਨੂੰ ਪੁੱਛਿਆ, ਤੂੰ ਕੌਣ ਹੈ? ਮੈਂ ਉਸ ਨੂੰ ਆਖਿਆ, ਮੈਂ ਅਮਾਲੇਕੀ ਹਾਂ।

2 ਸਮੂਏਲ 1:9 (PANIRV)
Square Portrait Landscape 4K UHD
ਫਿਰ ਉਸ ਨੇ ਮੈਨੂੰ ਆਖਿਆ, ਮੇਰੇ ਕੋਲ ਖੜ੍ਹਾ ਹੋ ਕੇ ਮੈਨੂੰ ਮਾਰ ਦੇ ਕਿਉਂ ਜੋ ਮੈਂ ਵੱਡੀ ਪੀੜ ਵਿੱਚ ਹਾਂ, ਅਤੇ ਪ੍ਰਾਣ ਅਜੇ ਤੱਕ ਵੀ ਮੇਰੇ ਵਿੱਚ ਹਨ।

2 ਸਮੂਏਲ 1:10 (PANIRV)
Square Portrait Landscape 4K UHD
ਤਦ ਮੈਂ ਉਸ ਦੇ ਉੱਤੇ ਖੜ੍ਹਾ ਹੋ ਕੇ ਉਸ ਨੂੰ ਮਾਰ ਸੁੱਟਿਆ ਕਿਉਂ ਜੋ ਮੈਂ ਜਾਣਦਾ ਸੀ ਕਿ ਡਿੱਗਣ ਤੋਂ ਬਾਅਦ ਇਸ ਦਾ ਬਚਣਾ ਮੁਸ਼ਕਿਲ ਹੈ ਅਤੇ ਮੈਂ ਉਹ ਦੇ ਸਿਰ ਦਾ ਮੁਕਟ ਅਤੇ ਉਹ ਦਾ ਕੜਾ, ਜੋ ਉਸ ਦੀ ਬਾਂਹ ਵਿੱਚ ਸੀ ਲਾਹ ਲਿਆ ਸੋ ਮੈਂ ਉਨ੍ਹਾਂ ਨੂੰ ਆਪਣੇ ਮਹਾਰਾਜ ਕੋਲ ਲੈ ਆਇਆ ਹਾਂ।

2 ਸਮੂਏਲ 1:11 (PANIRV)
Square Portrait Landscape 4K UHD
ਤਦ ਦਾਊਦ ਨੇ ਦੁੱਖੀ ਹੋ ਕੇ ਆਪਣੇ ਬਸਤਰ ਪਾੜੇ ਅਤੇ ਸਾਰਿਆਂ ਲੋਕਾਂ ਨੇ ਵੀ ਜੋ ਉਸ ਦੇ ਨਾਲ ਸਨ, ਅਜਿਹਾ ਹੀ ਕੀਤਾ।

2 ਸਮੂਏਲ 1:12 (PANIRV)
Square Portrait Landscape 4K UHD
ਓਹ ਰੋਏ-ਪਿੱਟੇ ਅਤੇ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਅਤੇ ਯਹੋਵਾਹ ਦੇ ਲੋਕਾਂ ਅਤੇ ਇਸਰਾਏਲ ਦੇ ਘਰਾਣੇ ਦੇ ਲਈ ਜੋ ਤਲਵਾਰ ਨਾਲ ਮਾਰੇ ਗਏ ਸਨ, ਸ਼ਾਮ ਤੱਕ ਦਾ ਵਰਤ ਰੱਖਿਆ।

2 ਸਮੂਏਲ 1:13 (PANIRV)
Square Portrait Landscape 4K UHD
ਫਿਰ ਦਾਊਦ ਨੇ ਉਸ ਜੁਆਨ ਨੂੰ ਜਿਹੜਾ ਇਹ ਖ਼ਬਰ ਲਿਆਇਆ ਸੀ ਪੁੱਛਿਆ, ਤੂੰ ਕਿੱਥੋਂ ਦਾ ਹੈ? ਉਸ ਨੇ ਆਖਿਆ, ਜੀ ਮੈਂ ਪਰਦੇਸੀ ਦਾ ਪੁੱਤਰ ਅਤੇ ਅਮਾਲੇਕੀ ਹਾਂ।

2 ਸਮੂਏਲ 1:14 (PANIRV)
Square Portrait Landscape 4K UHD
ਸੋ ਦਾਊਦ ਨੇ ਉਸ ਨੂੰ ਆਖਿਆ, ਕੀ ਤੈਨੂੰ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਉੱਤੇ ਉਸ ਦਾ ਨਾਸ ਕਰਨ ਲਈ ਹੱਥ ਚੁੱਕਣ ਤੋਂ ਡਰ ਨਾ ਲੱਗਿਆ?

2 ਸਮੂਏਲ 1:15 (PANIRV)
Square Portrait Landscape 4K UHD
ਫਿਰ ਦਾਊਦ ਨੇ ਇੱਕ ਜੁਆਨ ਨੂੰ ਬੁਲਾ ਕੇ ਆਖਿਆ, ਉਸ ਦੇ ਨੇੜੇ ਜਾ, ਉਸ ਨੂੰ ਮਾਰ ਸੁੱਟ! ਸੋ ਉਹ ਨੇ ਉਸ ਨੂੰ ਅਜਿਹਾ ਮਾਰਿਆ ਜੋ ਉਹ ਮਰ ਗਿਆ।

2 ਸਮੂਏਲ 1:16 (PANIRV)
Square Portrait Landscape 4K UHD
ਦਾਊਦ ਨੇ ਉਸ ਨੂੰ ਆਖਿਆ, ਤੇਰਾ ਖ਼ੂਨ ਤੇਰੇ ਹੀ ਸਿਰ ਉੱਤੇ ਹੋਵੇ ਕਿਉਂ ਜੋ ਤੂੰ ਆਪਣੀ ਗਵਾਹੀ ਆਪ ਦਿੱਤੀ ਅਤੇ ਆਖਿਆ ਕਿ ਮੈਂ ਯਹੋਵਾਹ ਦੇ ਅਭਿਸ਼ੇਕ ਕੀਤੇ ਹੋਏ ਨੂੰ ਜਿਉਂਦਿਆਂ ਹੀ ਮਾਰ ਮੁਕਾਇਆ!

2 ਸਮੂਏਲ 1:17 (PANIRV)
Square Portrait Landscape 4K UHD
ਦਾਊਦ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਲਈ ਇਹ ਵਿਰਲਾਪ ਕੀਤਾ,

2 ਸਮੂਏਲ 1:18 (PANIRV)
Square Portrait Landscape 4K UHD
ਅਤੇ ਉਹ ਨੇ ਉਨ੍ਹਾਂ ਯਹੂਦੀਆਂ ਨੂੰ ਕਮਾਣ ਦਾ ਗੀਤ ਸਿਖਾਉਣ ਦੀ ਆਗਿਆ ਦਿੱਤੀ। ਵੇਖੋ, ਉਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ:

2 ਸਮੂਏਲ 1:19 (PANIRV)
Square Portrait Landscape 4K UHD
ਹੇ ਇਸਰਾਏਲ, ਤੇਰਾ ਸਿਰੋਮਣੀ ਉੱਚਿਆਂ ਥਾਵਾਂ ਵਿੱਚ ਮਾਰਿਆ ਗਿਆ। ਹਾਏ ਸੂਰਬੀਰ ਕਿਵੇਂ ਡਿੱਗ ਪਿਆ!

2 ਸਮੂਏਲ 1:20 (PANIRV)
Square Portrait Landscape 4K UHD
ਗਥ ਵਿੱਚ ਇਹ ਖ਼ਬਰ ਨਾ ਦੱਸੋ, ਅਸ਼ਕਲੋਨ ਦੀਆਂ ਗਲੀਆਂ ਵਿੱਚ ਇਸ ਦੀ ਚਰਚਾ ਨਾ ਕਰੋ, ਅਜਿਹਾ ਨਾ ਹੋਵੇ ਜੋ ਫ਼ਲਿਸਤੀਆਂ ਦੀਆਂ ਧੀਆਂ ਅਨੰਦ ਹੋਣ, ਅਜਿਹਾ ਨਾ ਹੋਵੇ ਜੋ ਅਸੁੰਨਤੀਆਂ ਦੀਆਂ ਧੀਆਂ ਖੁਸ਼ੀ ਮਨਾਉਣ।

2 ਸਮੂਏਲ 1:21 (PANIRV)
Square Portrait Landscape 4K UHD
ਹੇ ਗਿਲਬੋਆ ਦੇ ਪਰਬਤੋਂ, ਤੁਹਾਡੇ ਉੱਤੇ ਨਾ ਤ੍ਰੇਲ, ਨਾ ਮੀਂਹ ਪਵੇ, ਨਾ ਚੁੱਕਣ ਦੀਆਂ ਭੇਟਾਂ ਦੀਆਂ ਪੈਲੀਆਂ ਹੋਣ ਕਿਉਂ ਜੋ ਉੱਥੇ ਸੂਰਮਿਆਂ ਦੀ ਢਾਲ਼ ਅਪਵਿੱਤਰ ਹੋ ਗਈ ਹਾਂ, ਸ਼ਾਊਲ ਦੀ ਢਾਲ਼, ਜਾਣੋ ਉਹ ਤੇਲ ਨਾਲ ਮਸਹ ਹੀ ਨਹੀਂ ਕੀਤੀ ਗਈ ਸੀ!

2 ਸਮੂਏਲ 1:22 (PANIRV)
Square Portrait Landscape 4K UHD
ਵੱਢਿਆਂ ਹੋਇਆਂ ਦੇ ਲਹੂ ਤੋਂ ਅਤੇ ਸੂਰਮਿਆਂ ਦੀ ਚਰਬੀ ਤੋਂ, ਯੋਨਾਥਾਨ ਦੀ ਕਮਾਣ ਨਾ ਪਿੱਛੇ ਮੁੜੀ, ਨਾ ਸ਼ਾਊਲ ਦੀ ਤਲਵਾਰ ਸੱਖਣੀ ਮੁੜੀ।

2 ਸਮੂਏਲ 1:23 (PANIRV)
Square Portrait Landscape 4K UHD
ਸ਼ਾਊਲ ਅਤੇ ਯੋਨਾਥਾਨ ਆਪਣੇ ਜੀਵਨ ਭਰ ਸਾਰਿਆਂ ਦੇ ਪਿਆਰੇ ਅਤੇ ਮਨਭਾਉਂਦੇ ਸਨ, ਅਤੇ ਉਹ ਆਪਣੀ ਮੌਤ ਵੇਲੇ ਵੀ ਵੱਖਰੇ ਨਾ ਹੋਏ। ਉਹ ਉਕਾਬਾਂ ਨਾਲੋਂ ਵੀ ਤੇਜ਼, ਅਤੇ ਬੱਬਰ ਸ਼ੇਰ ਨਾਲੋਂ ਵੀ ਤਕੜੇ ਸਨ।

2 ਸਮੂਏਲ 1:24 (PANIRV)
Square Portrait Landscape 4K UHD
ਹੇ ਇਸਰਾਏਲ ਦੀ ਧੀਓ, ਸ਼ਾਊਲ ਲਈ ਰੋਵੋ, ਜਿਸ ਨੇ ਤੁਹਾਨੂੰ ਲਾਲ ਰੰਗ ਦੇ ਕੱਪੜੇ ਪਹਿਨਾਏ, ਜਿਸ ਨੇ ਤੁਹਾਡੇ ਕੱਪੜਿਆਂ ਨੂੰ ਸੋਨੇ ਦੇ ਗਹਿਣਿਆਂ ਨਾਲ ਸਜਾਇਆ।

2 ਸਮੂਏਲ 1:25 (PANIRV)
Square Portrait Landscape 4K UHD
ਹਾਏ! ਓਹ ਸੂਰਮੇ ਕਿਵੇਂ ਲੜਾਈ ਦੇ ਵਿੱਚ ਢੇਰੀ ਹੋ ਗਏ! ਹੇ ਯੋਨਾਥਾਨ, ਤੂੰ ਆਪਣੇ ਉੱਚੇ ਥਾਵਾਂ ਵਿੱਚ ਮਾਰਿਆ ਗਿਆ!

2 ਸਮੂਏਲ 1:26 (PANIRV)
Square Portrait Landscape 4K UHD
ਹੇ ਮੇਰੇ ਭਰਾ ਯੋਨਾਥਾਨ, ਮੈਂ ਤੇਰੇ ਕਾਰਨ ਬਹੁਤ ਦੁੱਖੀ ਹਾਂ, ਤੂੰ ਮੈਨੂੰ ਬਹੁਤ ਹੀ ਪਿਆਰਾ ਸੀ: ਮੇਰੇ ਵੱਲ ਤੇਰੀ ਅਚਰਜ਼ ਪ੍ਰੀਤ ਸੀ, ਇਸਤਰੀਆਂ ਦੀ ਪ੍ਰੀਤ ਨਾਲੋਂ ਵੀ ਵੱਧ!

2 ਸਮੂਏਲ 1:27 (PANIRV)
Square Portrait Landscape 4K UHD
ਹਾਏ! ਉਹ ਸੂਰਮੇ ਕਿਵੇਂ ਢੇਰੀ ਹੋ ਗਏ, ਅਤੇ ਯੁੱਧ ਦੇ ਸ਼ਸਤਰ ਤਬਾਹ ਹੋ ਗਏ!

Available Bible Translations

American Standard Version
2 Samuel 1 (ASV) »
King James Version
2 Samuel 1 (KJV) »
GOD’S WORD® (GW)
2 Samuel 1 (GW) »
World English Bible
2 Samuel 1 (WEB) »
Louis Segond 1910
2 Samuel 1 (LSG) »
Luther Bibel 1912
2 Samuel 1 (LUTH1912) »
इंडियन रिवाइज्ड वर्जन - हिंदी
2 शमूएल 1 (HINIRV) »
ভারতীয় সংশোধিত সংস্করণ - বাংলা
2 চমূৱেল 1 (BENIRV) »
இந்தியன் ரீவைஸ்டு வேர்ஷன் - தமிழ்
2 சாமுவேல் 1 (TAMIRV) »
इंडियन रिवाइज्ड वर्जन - मराठी
2 शमुवेल 1 (MARIRV) »
ఇండియన్ రేవిజ్డ్ వెర్షన్ - తెలుగు
2 సమూయేలు 1 (TELIRV) »
ઇન્ડિયન રિવાયઝ્ડ વર્ઝન - ગુજરાતી
2 શમુએલ 1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಸಮುವೇಲನು 1 (KANIRV) »
الكتاب المقدس باللغة العربية، فان دايك
صَمُوئِيلَ ٱلثَّانِي 1 (AVD) »
תנ ך עברי מודרני
שמואל ב 1 (HEB) »
Bíblia Sagrada Português
2 Samuel 1 (BSL) »
Kinh Thánh: Tiếng Việt
2 Sa-mu-ên 1 (VIE) »
Reina Valera Antigua
2 Samuel 1 (RVA) »
La Sacra Bibbia
2 Samuele 1 (RIV) »
圣 经 简体中文和合本
撒 母 耳 记 下 1 (CUVS) »
聖 經 繁體中文和合本
撒 母 耳 記 下 1 (CUVT) »
Bibla e Shenjtë
2 Samuelit 1 (ALB) »
Библия на русском
2 Царств 1 (RUSV) »
Українська Біблія
2 Самуїлова 1 (UKR) »
Szent Biblia - Magyar
2 Sámuel 1 (KAR) »
Българска Библия
2 Царе 1 (BULG) »
Det Norsk Bibel
2 Samuel 1 (NORSK) »
Kitaabka Quduuska Ah
Samuu'eel Labaad 1 (SOM) »
De Heilige Schrift
2 Samuël 1 (NLD) »
Dansk Bibel 1871
2 Samuel 1 (DA1871) »

2 ਸਮੂਏਲ (PANIRV) Chapter Selection

PANIRV Book Selection List