2 ਸਮੂਏਲ 11 PANIRV
2 ਸਮੂਏਲ Chapter 11 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਜਦ ਸਾਲ ਦੇ ਅਰੰਭ ਦੇ ਦਿਨ ਆ ਗਏ, ਜਦੋਂ ਰਾਜੇ ਯੁੱਧ ਕਰਨ ਨੂੰ ਬਾਹਰ ਨਿੱਕਲਦੇ ਹਨ ਤਾਂ ਦਾਊਦ ਨੇ ਯੋਆਬ ਅਤੇ ਉਹ ਦੇ ਨਾਲ ਆਪਣੇ ਸੇਵਕਾਂ ਅਤੇ ਸਾਰੇ ਇਸਰਾਏਲ ਨੂੰ ਭੇਜਿਆ ਅਤੇ ਉਨ੍ਹਾਂ ਨੇ ਅੰਮੋਨੀਆਂ ਨੂੰ ਤਬਾਹ ਕਰ ਸੁੱਟਿਆ ਅਤੇ ਰੱਬਾਹ ਨੂੰ ਚਾਰੋਂ ਪਾਸਿਓਂ ਘੇਰ ਲਿਆ, ਪਰ ਦਾਊਦ ਯਰੂਸ਼ਲਮ ਵਿੱਚ ਹੀ ਰਿਹਾ।
Square Portrait Landscape 4K UHD
ਇੱਕ ਦਿਨ ਸ਼ਾਮ ਦੇ ਵੇਲੇ ਅਜਿਹਾ ਹੋਇਆ ਕਿ ਦਾਊਦ ਆਪਣੇ ਮੰਜੇ ਉੱਤੋਂ ਉੱਠ ਕੇ ਸ਼ਾਹੀ ਮਹਿਲ ਦੀ ਛੱਤ ਉੱਤੇ ਤੁਰਨ ਫਿਰਨ ਲੱਗਾ ਅਤੇ ਉੱਥੋਂ ਉਸ ਨੇ ਇੱਕ ਇਸਤਰੀ ਨੂੰ ਨਹਾਉਂਦੇ ਦੇਖਿਆ ਅਤੇ ਉਹ ਇਸਤਰੀ ਵੇਖਣ ਵਿੱਚ ਬਹੁਤ ਸੋਹਣੀ ਸੀ।
Square Portrait Landscape 4K UHD
ਤਦ ਦਾਊਦ ਨੇ ਉਸ ਇਸਤਰੀ ਦਾ ਪਤਾ ਕਰਨ ਲਈ ਸੇਵਕਾਂ ਨੂੰ ਭੇਜਿਆ। ਉਨ੍ਹਾਂ ਨੇ ਆਖਿਆ, ਭਲਾ, ਉਹ ਅਲੀਆਮ ਦੀ ਧੀ ਬਥ-ਸ਼ਬਾ ਹਿੱਤੀ ਊਰਿੱਯਾਹ ਦੀ ਇਸਤਰੀ ਨਹੀਂ?
Square Portrait Landscape 4K UHD
ਦਾਊਦ ਨੇ ਉਸ ਇਸਤਰੀ ਨੂੰ ਬੁਲਵਾ ਲਿਆ ਇਸ ਲਈ ਉਹ ਉਸ ਦੇ ਕੋਲ ਆਈ ਅਤੇ ਉਸ ਨੇ ਉਹ ਦੇ ਨਾਲ ਸੰਗ ਕੀਤਾ ਕਿਉਂ ਜੋ ਉਹ ਆਪਣੀ ਅਸ਼ੁੱਧਤਾਈ ਤੋਂ ਸ਼ੁੱਧ ਹੋਈ ਸੀ ਤਾਂ ਉਹ ਆਪਣੇ ਘਰ ਚੱਲੀ ਗਈ।
Square Portrait Landscape 4K UHD
ਉਹ ਇਸਤਰੀ ਗਰਭਵਤੀ ਹੋ ਗਈ ਸੋ ਉਸ ਨੇ ਦਾਊਦ ਕੋਲ ਸੁਨੇਹਾ ਭੇਜਿਆ ਕਿ ਮੈਂ ਗਰਭਵਤੀ ਹਾਂ।
Square Portrait Landscape 4K UHD
ਦਾਊਦ ਨੇ ਯੋਆਬ ਨੂੰ ਸੁਨੇਹਾ ਭੇਜਿਆ ਕਿ ਹਿੱਤੀ ਊਰਿੱਯਾਹ ਨੂੰ ਮੇਰੇ ਕੋਲ ਭੇਜ ਸੋ ਯੋਆਬ ਨੇ ਊਰਿੱਯਾਹ ਨੂੰ ਦਾਊਦ ਕੋਲ ਭੇਜਿਆ।
Square Portrait Landscape 4K UHD
ਜਦ ਊਰਿੱਯਾਹ ਆਇਆ ਤਾਂ ਦਾਊਦ ਨੇ ਪੁੱਛਿਆ, ਉਸ ਤੋਂ ਯੋਆਬ ਦੇ ਵਿਖੇ, ਸੈਨਾਂ ਦੇ ਵਿਖੇ ਅਤੇ ਯੁੱਧ ਦੇ ਹਲਾਤ ਬਾਰੇ ਪੁੱਛਿਆ?
Square Portrait Landscape 4K UHD
ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਜਾ ਆਪਣੇ ਘਰ ਪੈਰ ਧੋ। ਊਰਿੱਯਾਹ ਜਦ ਰਾਜੇ ਦੇ ਮਹਿਲ ਤੋਂ ਨਿੱਕਲਿਆ ਤਾਂ ਰਾਜੇ ਵੱਲੋਂ ਉਹ ਦੇ ਪਿੱਛੇ ਕੁਝ ਤੋਹਫ਼ੇ ਭੇਜੇ ਗਏ।
Square Portrait Landscape 4K UHD
ਇਸ ਲਈ ਊਰਿੱਯਾਹ ਰਾਜਾ ਦੇ ਮਹਿਲ ਦੇ ਬੂਹੇ ਉੱਤੇ ਆਪਣੇ ਮਾਲਕ ਦੇ ਸੇਵਕਾਂ ਨਾਲ ਸੌਂ ਗਿਆ ਅਤੇ ਆਪਣੇ ਘਰ ਨਾ ਗਿਆ।
Square Portrait Landscape 4K UHD
ਜਦ ਉਨ੍ਹਾਂ ਨੇ ਦਾਊਦ ਨੂੰ ਖ਼ਬਰ ਦਿੱਤੀ ਕਿ ਊਰਿੱਯਾਹ ਆਪਣੇ ਘਰ ਨਹੀਂ ਗਿਆ ਤਾਂ ਦਾਊਦ ਨੇ ਊਰਿੱਯਾਹ ਨੂੰ ਆਖਿਆ, ਭਲਾ, ਤੂੰ ਸਫ਼ਰ ਕਰ ਕੇ ਨਹੀਂ ਆਇਆ ਫਿਰ ਤੂੰ ਆਪਣੇ ਘਰ ਕਿਉਂ ਨਹੀਂ ਗਿਆ?
Square Portrait Landscape 4K UHD
ਤਦ ਊਰਿੱਯਾਹ ਨੇ ਦਾਊਦ ਨੂੰ ਆਖਿਆ, ਸੰਦੂਕ ਅਤੇ ਇਸਰਾਏਲ ਅਤੇ ਯਹੂਦਾਹ ਤੰਬੂਆਂ ਵਿੱਚ ਰਹਿੰਦੇ ਸਨ ਅਤੇ ਮੇਰਾ ਮਾਲਕ ਯੋਆਬ ਅਤੇ ਮੇਰੇ ਮਹਾਰਾਜ ਦੇ ਦਾਸ ਖੁੱਲ੍ਹੇ ਮੈਦਾਨ ਵਿੱਚ ਪਏ ਹੋਏ ਹਨ, ਫਿਰ ਮੈਂ ਕਿਵੇਂ ਆਪਣੇ ਘਰ ਵਿੱਚ ਜਾ ਕੇ ਖਾਵਾਂ-ਪੀਵਾਂ ਅਤੇ ਆਪਣੀ ਇਸਤਰੀ ਨਾਲ ਸੌਂ ਜਾਂਵਾਂ? ਤੇਰੀ ਜਾਨ ਅਤੇ ਤੇਰੇ ਪ੍ਰਾਣ ਦੀ ਸਹੁੰ ਮੈਂ ਅਜਿਹਾ ਕਦੀ ਨਾ ਕਰਾਂਗਾ!
Square Portrait Landscape 4K UHD
ਫਿਰ ਦਾਊਦ ਨੇ ਊਰਿੱਯਾਹ ਨੂੰ ਆਖਿਆ, ਅੱਜ ਵੀ ਏਥੇ ਰਹਿ ਅਤੇ ਸਵੇਰੇ ਮੈਂ ਤੈਨੂੰ ਵਿਦਾ ਕਰਾਂਗਾ। ਸੋ ਊਰਿੱਯਾਹ ਉਸ ਦਿਨ ਅਤੇ ਦੂਜੇ ਦਿਨ ਵੀ ਯਰੂਸ਼ਲਮ ਵਿੱਚ ਹੀ ਠਹਿਰ ਗਿਆ।
Square Portrait Landscape 4K UHD
ਤਦ ਦਾਊਦ ਨੇ ਉਹ ਨੂੰ ਸੱਦਿਆ ਤਾਂ ਉਹ ਨੇ ਉਸ ਦੇ ਅੱਗੇ ਖਾਧਾ ਅਤੇ ਪੀਤਾ ਅਤੇ ਉਸ ਨੇ ਉਹ ਨੂੰ ਮਤਵਾਲਾ ਕੀਤਾ ਅਤੇ ਉਹ ਸ਼ਾਮ ਨੂੰ ਬਾਹਰ ਜਾ ਕੇ ਆਪਣੇ ਮਾਲਕ ਦੇ ਸੇਵਕਾਂ ਦੇ ਨਾਲ ਮੰਜੇ ਉੱਤੇ ਸੁੱਤਾ ਰਿਹਾ, ਪਰ ਆਪਣੇ ਘਰ ਨਾ ਗਿਆ।
Square Portrait Landscape 4K UHD
ਸਵੇਰ ਨੂੰ ਦਾਊਦ ਨੇ ਯੋਆਬ ਦੇ ਲਈ ਚਿੱਠੀ ਲਿਖੀ ਅਤੇ ਊਰਿੱਯਾਹ ਦੇ ਹੱਥੀਂ ਉਹ ਨੂੰ ਭੇਜੀ।
Square Portrait Landscape 4K UHD
ਅਤੇ ਉਸ ਨੇ ਚਿੱਠੀ ਵਿੱਚ ਇਹ ਲਿਖਿਆ ਕਿ ਊਰਿੱਯਾਹ ਨੂੰ ਡਾਢੀ ਲੜਾਈ ਦੇ ਵੇਲੇ ਅੱਗੇ ਰੱਖਿਓ ਅਤੇ ਉਹ ਦੇ ਕੋਲੋਂ ਪਿੱਛੇ ਹੱਟ ਜਾਇਓ ਤਾਂ ਜੋ ਉਹ ਮਾਰਿਆ ਜਾਵੇ।
Square Portrait Landscape 4K UHD
ਤਦ ਅਜਿਹਾ ਹੋਇਆ ਕਿ ਯੋਆਬ ਨੇ ਸ਼ਹਿਰ ਨੂੰ ਚੰਗੀ ਤਰ੍ਹਾਂ ਵੇਖਿਆ ਅਤੇ ਉਸ ਨੇ ਊਰਿੱਯਾਹ ਨੂੰ ਅਜਿਹੇ ਥਾਂ ਵਿੱਚ ਠਹਿਰਾ ਦਿੱਤਾ ਜਿੱਥੇ ਉਸ ਨੇ ਜਾਣਿਆ ਕਿ ਉੱਥੇ ਸੂਰਮੇ ਹਨ।
Square Portrait Landscape 4K UHD
ਤਦ ਉਸ ਸ਼ਹਿਰ ਦੇ ਲੋਕ ਨਿੱਕਲੇ ਅਤੇ ਯੋਆਬ ਦੇ ਨਾਲ ਲੜਾਈ ਕੀਤੀ ਅਤੇ ਉੱਥੇ ਦਾਊਦ ਦੇ ਸੇਵਕਾਂ ਵਿੱਚੋਂ ਕਈ ਡਿੱਗ ਪਏ ਅਤੇ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ
Square Portrait Landscape 4K UHD
ਤਦ ਯੋਆਬ ਨੇ ਸੁਨੇਹਾ ਦੇਣ ਵਾਲੇ ਭੇਜ ਕੇ ਲੜਾਈ ਦੀ ਸਾਰੀ ਖ਼ਬਰ ਦਾਊਦ ਨੂੰ ਦੱਸੀ।
Square Portrait Landscape 4K UHD
ਉਸ ਨੂੰ ਇਸ ਤਰ੍ਹਾਂ ਸਮਝਾ ਕੇ ਆਖਿਆ, ਜਦ ਤੂੰ ਰਾਜਾ ਨੂੰ ਲੜਾਈ ਦੀ ਗੱਲ ਸੁਣਾ ਦੇਵੇਂ।
Square Portrait Landscape 4K UHD
ਜੇਕਰ ਅਜਿਹਾ ਹੋਵੇ ਕਿ ਰਾਜੇ ਦਾ ਕ੍ਰੋਧ ਭੜਕੇ ਅਤੇ ਉਹ ਤੈਨੂੰ ਆਖੇ ਕਿ ਜਦ ਤੁਸੀਂ ਲੜਨ ਨੂੰ ਗਏ ਤਾਂ ਸ਼ਹਿਰ ਦੇ ਇਨ੍ਹਾਂ ਨੇੜੇ ਕਿਉਂ ਗਏ? ਭਲਾ ਤੁਸੀਂ ਨਹੀਂ ਜਾਣਦੇ ਸੀ ਜੋ ਉਹ ਕੰਧ ਉੱਤੋਂ ਦੀ ਤੀਰ ਚਲਾਉਣਗੇ?
Square Portrait Landscape 4K UHD
ਯਰੂਬਸ਼ਥ ਦੇ ਪੁੱਤਰ ਅਬੀਮਲਕ ਨੂੰ ਕਿਸ ਨੇ ਮਾਰਿਆ? ਕੀ, ਇੱਕ ਇਸਤਰੀ ਨੇ ਚੱਕੀ ਦਾ ਉੱਪਰਲਾ ਹਿੱਸਾ ਉਹ ਦੇ ਉੱਤੇ ਕੱਢ ਕਿ ਮਾਰਿਆ ਜੋ ਉਹ ਤੇਬੇਸ ਵਿੱਚ ਮਰ ਗਿਆ? ਸੋ ਤੁਸੀਂ ਸ਼ਹਿਰ ਦੀ ਕੰਧ ਹੇਠ ਕਿਉਂ ਗਏ ਸੀ? ਤਦ ਆਖਿਓ, ਜੋ ਤੇਰਾ ਸੇਵਕ ਹਿੱਤੀ ਊਰਿੱਯਾਹ ਵੀ ਮਾਰਿਆ ਗਿਆ।
Square Portrait Landscape 4K UHD
ਸੋ ਦੂਤ ਚਲਾ ਗਿਆ ਅਤੇ ਜੋ ਕੁਝ ਯੋਆਬ ਨੇ ਆਖਿਆ ਸੀ ਸੋ ਦਾਊਦ ਨੂੰ ਆਖ ਸੁਣਾਇਆ।
Square Portrait Landscape 4K UHD
ਅਤੇ ਦੂਤ ਨੇ ਦਾਊਦ ਨੂੰ ਆਖਿਆ ਕਿ ਸੱਚ-ਮੁੱਚ ਲੋਕ ਸਾਡੇ ਉੱਤੇ ਭਾਰੀ ਪੈ ਗਏ ਅਤੇ ਉਹ ਮੈਦਾਨ ਵਿੱਚ ਸਾਡੇ ਕੋਲ ਆਏ ਸੋ ਅਸੀਂ ਉਨ੍ਹਾਂ ਨੂੰ ਫਾਟਕ ਤੱਕ ਮਾਰਦੇ ਗਏ।
Square Portrait Landscape 4K UHD
ਤਦ ਤੀਰ-ਅੰਦਾਜ਼ਾਂ ਨੇ ਕੰਧ ਉੱਤੇ ਦੀ ਤੁਹਾਡੇ ਲੋਕਾਂ ਤੇ ਨਿਸ਼ਾਨਾ ਲਾਇਆ। ਰਾਜਾ ਦੇ ਕਈ ਸਿਪਾਹੀ ਮਰ ਗਏ ਅਤੇ ਤੁਹਾਡਾ ਸੇਵਕ ਹਿੱਤੀ ਊਰਿੱਯਾਹ ਵੀ ਮਰ ਗਿਆ।
Square Portrait Landscape 4K UHD
ਸੋ ਦਾਊਦ ਨੇ ਦੂਤ ਨੂੰ ਆਖਿਆ, ਕਿ ਯੋਆਬ ਨੂੰ ਜਾ ਕੇ ਇਸ ਤਰ੍ਹਾਂ ਆਖ ਜੋ ਇਹ ਗੱਲ ਤੈਨੂੰ ਬੁਰੀ ਨਾ ਲੱਗੇ ਕਿਉਂ ਜੋ ਤਲਵਾਰ ਹਰੇਕ ਨੂੰ ਇੱਕੋ ਜਿਹਾ ਵੱਢਦੀ ਹੈ। ਤੂੰ ਸ਼ਹਿਰ ਦੇ ਵਿਰੁੱਧ ਦਲੇਰੀ ਨਾਲ ਲੜਾਈ ਕਰ ਅਤੇ ਉਹ ਨੂੰ ਢਾਹ ਦੇਹ। ਸੋ ਤੂੰ ਉਹ ਨੂੰ ਹੋਂਸਲਾ ਦੇਵੀਂ।
Square Portrait Landscape 4K UHD
ਜਦ ਊਰਿੱਯਾਹ ਦੀ ਪਤਨੀ ਨੇ ਆਪਣੇ ਪਤੀ ਦੀ ਮੌਤ ਬਾਰੇ ਜਾਣਿਆ ਤਦ ਉਹ ਅਫ਼ਸੋਸ ਵਿੱਚ ਬੈਠੀ।
Square Portrait Landscape 4K UHD
ਅਤੇ ਜਦ ਵਿਰਲਾਪ ਦੇ ਦਿਨ ਲੰਘ ਗਏ ਤਾਂ ਦਾਊਦ ਨੇ ਉਸ ਨੂੰ ਆਪਣੇ ਮਹਿਲ ਵਿੱਚ ਸੱਦਿਆ ਅਤੇ ਉਹ ਉਸ ਦੀ ਪਤਨੀ ਬਣੀ ਅਤੇ ਉਹ ਨੇ ਉਸ ਦੇ ਲਈ ਪੁੱਤਰ ਨੂੰ ਜਨਮ ਦਿੱਤਾ ਪਰ ਜੋ ਕੰਮ ਦਾਊਦ ਨੇ ਕੀਤਾ ਸੋ ਯਹੋਵਾਹ ਨੂੰ ਬੁਰਾ ਲੱਗਾ।
Available Bible Translations
2 Samuel 11 (ASV) »
2 Samuel 11 (KJV) »
2 Samuel 11 (GW) »
2 Samuel 11 (BSB) »
2 Samuel 11 (WEB) »
2 Samuel 11 (LSG) »
2 Samuel 11 (LUTH1912) »
2 शमूएल 11 (HINIRV) »
2 চমূৱেল 11 (BENIRV) »
2 சாமுவேல் 11 (TAMIRV) »
2 शमुवेल 11 (MARIRV) »
2 సమూయేలు 11 (TELIRV) »
2 શમુએલ 11 (GUJIRV) »
2 ಸಮುವೇಲನು 11 (KANIRV) »
صَمُوئِيلَ ٱلثَّانِي 11 (AVD) »
שמואל ב 11 (HEB) »
2 Samuel 11 (BSL) »
2 Sa-mu-ên 11 (VIE) »
2 Samuel 11 (RVA) »
2 Samuele 11 (RIV) »
撒 母 耳 记 下 11 (CUVS) »
撒 母 耳 記 下 11 (CUVT) »
2 Samuelit 11 (ALB) »
2 Samuelsboken 11 (SV1917) »
2 Царств 11 (RUSV) »
2 Самуїлова 11 (UKR) »
2 Sámuel 11 (KAR) »
2 Царе 11 (BULG) »
サムエル記下 11 (JPN) »
2 Samuel 11 (NORSK) »
2 Samweli 11 (SWHULB) »
2 Samuela 11 (POLUBG) »
Samuu'eel Labaad 11 (SOM) »
2 Samuël 11 (NLD) »
2 Samuel 11 (DA1871) »