2 ਸਮੂਏਲ Chapter 17 PANIRV Bible Verse Images

2 ਸਮੂਏਲ 17 Bible Verse Pictures. Choose from a large collection of inspirational, motivational and encouraging Bible verses with pictures of nature. Download and share 2 ਸਮੂਏਲ 17 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


2 ਸਮੂਏਲ 17:1 (PANIRV)
Square Portrait Landscape 4K UHD
ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ ਕਿ ਮੈਨੂੰ ਹੁਕਮ ਦਿਓ ਤਾਂ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁੱਖ ਚੁਣ ਲਵਾਂ ਅਤੇ ਅੱਜ ਰਾਤ ਨੂੰ ਹੀ ਉੱਠ ਕੇ ਦਾਊਦ ਦਾ ਪਿੱਛਾ ਕਰਾਂਗਾ,

2 ਸਮੂਏਲ 17:2 (PANIRV)
Square Portrait Landscape 4K UHD
ਜਿਸ ਵੇਲੇ ਉਹ ਥੱਕਿਆ ਹੋਇਆ ਹੋਵੇ ਅਤੇ ਉਹ ਦੇ ਹੱਥ ਢਿੱਲੇ ਹੋਣ ਤਾਂ ਮੈਂ ਉਸ ਉੱਤੇ ਹਮਲਾ ਕਰਾਂਗਾ ਅਤੇ ਉਸ ਨੂੰ ਡਰਾਵਾਂਗਾ ਅਤੇ ਉਸ ਦੇ ਨਾਲ ਦੇ ਸਾਰੇ ਭੱਜ ਜਾਣਗੇ ਅਤੇ ਮੈਂ ਸਿਰਫ਼ ਰਾਜਾ ਨੂੰ ਹੀ ਮਾਰ ਲਵਾਂਗਾ।

2 ਸਮੂਏਲ 17:3 (PANIRV)
Square Portrait Landscape 4K UHD
ਸਾਰੇ ਲੋਕਾਂ ਨੂੰ ਮੈਂ ਤੁਹਾਡੇ ਵੱਲ ਮੋੜ ਲਿਆਵਾਂਗਾ ਕਿਉਂ ਜੋ ਉਹ ਮਨੁੱਖ ਜਿਸ ਨੂੰ ਤੁਸੀਂ ਲੱਭਦੇ ਹੋ ਅਤੇ ਇਨ੍ਹਾਂ ਸਾਰੇ ਲੋਕਾਂ ਦਾ ਮੁੜਨਾ ਇੱਕੋ ਜਿਹਾ ਹੀ ਹੈ ਅਤੇ ਸਾਰੇ ਲੋਕ ਸੁੱਖ-ਸਾਂਦ ਨਾਲ ਰਹਿਣਗੇ।

2 ਸਮੂਏਲ 17:4 (PANIRV)
Square Portrait Landscape 4K UHD
ਇਹ ਗੱਲ ਅਬਸ਼ਾਲੋਮ ਅਤੇ ਸਾਰੇ ਇਸਰਾਏਲੀ ਬਜ਼ੁਰਗਾਂ ਨੂੰ ਚੰਗੀ ਲੱਗੀ।

2 ਸਮੂਏਲ 17:5 (PANIRV)
Square Portrait Landscape 4K UHD
ਉਸ ਵੇਲੇ ਅਬਸ਼ਾਲੋਮ ਨੇ ਆਖਿਆ, ਹੂਸ਼ਈ ਅਰਕੀ ਨੂੰ ਵੀ ਸੱਦ ਲਓ ਤਾਂ ਜੋ ਅਸੀਂ ਉਹ ਦੇ ਮੂੰਹੋਂ ਵੀ ਕੁਝ ਸੁਣੀਏ।

2 ਸਮੂਏਲ 17:6 (PANIRV)
Square Portrait Landscape 4K UHD
ਜਦ ਹੂਸ਼ਈ ਅਬਸ਼ਾਲੋਮ ਦੇ ਸਾਹਮਣੇ ਆਇਆ ਤਾਂ ਅਬਸ਼ਾਲੋਮ ਨੇ ਉਹ ਨੂੰ ਆਖਿਆ ਕਿ ਅਹੀਥੋਫ਼ਲ ਇਹ ਸਲਾਹ ਦਿੰਦਾ ਹੈ, ਸੋ ਅਸੀਂ ਅਜਿਹਾ ਕਰੀਏ ਜਾਂ ਨਹੀਂ? ਤੂੰ ਕੀ ਆਖਦਾ ਹੈਂ?

2 ਸਮੂਏਲ 17:7 (PANIRV)
Square Portrait Landscape 4K UHD
ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਇਹ ਸਲਾਹ ਜੋ ਅਹੀਥੋਫ਼ਲ ਨੇ ਦਿੱਤੀ ਹੈ, ਇਸ ਵੇਲੇ ਚੰਗੀ ਨਹੀਂ ਹੈ।

2 ਸਮੂਏਲ 17:8 (PANIRV)
Square Portrait Landscape 4K UHD
ਫਿਰ ਹੂਸ਼ਈ ਨੇ ਇਹ ਵੀ ਆਖਿਆ, ਤੁਸੀਂ ਆਪਣੇ ਪਿਤਾ ਅਤੇ ਉਹ ਦੇ ਮਨੁੱਖਾਂ ਨੂੰ ਜਾਣਦੇ ਹੋ ਕਿ ਉਹ ਕਿੰਨ੍ਹੇ ਵੱਡੇ ਸੂਰਮੇ ਹਨ ਅਤੇ ਇਸ ਵੇਲੇ ਉਹ ਆਪਣੇ ਜੀਆਂ ਵਿੱਚ ਉਸ ਰਿੱਛਣੀ ਵਾਂਗੂੰ ਕ੍ਰੋਧ ਵਿੱਚ ਹੋਣਗੇ ਜਿਸ ਦੇ ਬੱਚੇ ਉਜਾੜ ਵਿੱਚ ਖੋਹ ਲਏ ਗਏ ਹੋਣ। ਤੁਹਾਡਾ ਪਿਤਾ ਯੋਧਾ ਹੈ ਅਤੇ ਉਹ ਸਾਰੇ ਲੋਕਾਂ ਦੇ ਨਾਲ ਨਹੀਂ ਰਹੇਗਾ।

2 ਸਮੂਏਲ 17:9 (PANIRV)
Square Portrait Landscape 4K UHD
ਵੇਖੋ, ਜੋ ਉਹ ਹੁਣ ਕਿਸੇ ਖੋਹ ਵਿੱਚ ਜਾਂ ਕਿਸੇ ਹੋਰ ਸਥਾਨ ਥਾਂ ਵਿੱਚ ਲੁੱਕਿਆ ਹੋਵੇਗਾ ਅਤੇ ਜੇਕਰ ਪਹਿਲੇ ਹਮਲੇ ਵਿੱਚ ਹੀ ਇਨ੍ਹਾਂ ਲੋਕਾਂ ਵਿੱਚੋਂ ਕੁਝ ਮਾਰੇ ਜਾਣ ਤਾਂ ਸਾਰੇ ਸੁਣਨ ਵਾਲੇ ਇਹ ਆਖਣਗੇ ਕਿ ਅਬਸ਼ਾਲੋਮ ਦੇ ਲੋਕਾਂ ਵਿੱਚ ਵਾਢ ਪਾਈ ਗਈ।

2 ਸਮੂਏਲ 17:10 (PANIRV)
Square Portrait Landscape 4K UHD
ਇਸ ਕਾਰਨ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਉਸਦਾ ਵੀ ਹੌਂਸਲਾ ਟੁੱਟ ਜਾਵੇਗਾ, ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਕਿ ਤੁਹਾਡਾ ਪਿਤਾ ਸੂਰਮਾ ਹੈ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ।

2 ਸਮੂਏਲ 17:11 (PANIRV)
Square Portrait Landscape 4K UHD
ਇਸ ਲਈ ਮੈਂ ਇਹ ਸਲਾਹ ਦਿੰਦਾ ਹਾਂ ਕਿ ਸਾਰੇ ਇਸਰਾਏਲ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨ੍ਹੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ, ਅਤੇ ਤੁਸੀਂ ਆਪ ਯੁੱਧ ਕਰਨ ਲਈ ਜਾਓ।

2 ਸਮੂਏਲ 17:12 (PANIRV)
Square Portrait Landscape 4K UHD
ਉਸ ਵੇਲੇ ਉਹ ਜਿੱਥੇ ਕਿਤੇ ਵੀ ਹੋਵੇ, ਅਸੀਂ ਉਸ ਨੂੰ ਟੱਕਰਾਂਗੇ ਅਤੇ ਤ੍ਰੇਲ ਦੀ ਤਰ੍ਹਾਂ ਜੋ ਧਰਤੀ ਉੱਤੇ ਡਿੱਗਦੀ ਹੈ, ਉਸ ਦੇ ਉੱਤੇ ਜਾ ਪਵਾਂਗੇ। ਤਦ ਉਹ ਅਤੇ ਉਨ੍ਹਾਂ ਸਾਰੇ ਲੋਕਾਂ ਵਿੱਚੋਂ ਜੋ ਉਸ ਦੇ ਨਾਲ ਹਨ, ਇੱਕ ਵੀ ਜੀਉਂਦਾ ਨਾ ਰਹੇਗਾ।

2 ਸਮੂਏਲ 17:13 (PANIRV)
Square Portrait Landscape 4K UHD
ਜੇਕਰ ਉਹ ਕਿਸੇ ਸ਼ਹਿਰ ਵਿੱਚ ਵੜ ਗਿਆ ਹੋਵੇ ਤਾਂ ਸਾਰੇ ਇਸਰਾਏਲੀ ਰੱਸੀਆਂ ਲੈ ਕੇ ਉਸ ਸ਼ਹਿਰ ਨੂੰ ਚੜ੍ਹ ਜਾਣਗੇ ਅਤੇ ਅਸੀਂ ਉਹ ਨੂੰ ਨਦੀ ਵਿੱਚ ਅਜਿਹਾ ਖਿੱਚ ਲਿਆਵਾਂਗੇ, ਜੋ ਉੱਥੇ ਉੱਥੋਂ ਇੱਕ ਰੋੜਾ ਵੀ ਨਹੀਂ ਲੱਭੇਗਾ।

2 ਸਮੂਏਲ 17:14 (PANIRV)
Square Portrait Landscape 4K UHD
ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ। ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।

2 ਸਮੂਏਲ 17:15 (PANIRV)
Square Portrait Landscape 4K UHD
ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ, ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਇਸ ਤਰ੍ਹਾਂ ਸਲਾਹ ਦਿੱਤੀ ਹੈ,

2 ਸਮੂਏਲ 17:16 (PANIRV)
Square Portrait Landscape 4K UHD
ਇਸ ਲੈ ਹੁਣ ਛੇਤੀ ਹੀ ਕਿਸੇ ਨੂੰ ਭੇਜ ਕੇ ਦਾਊਦ ਨੂੰ ਆਖੋ ਕਿ ਅੱਜ ਦੀ ਰਾਤ ਉਜਾੜ ਦੇ ਪੱਤਣ ਕੋਲ ਨਾ ਰਹੋ ਪਰ ਛੇਤੀ ਨਾਲ ਪਾਰ ਲੰਘ ਜਾਓ, ਅਜਿਹਾ ਨਾ ਹੋਵੇ ਕਿ ਰਾਜਾ ਤੇ ਉਹ ਦੇ ਨਾਲ ਦੇ ਸਭ ਲੋਕ ਨਿਗਲੇ ਜਾਣ।

2 ਸਮੂਏਲ 17:17 (PANIRV)
Square Portrait Landscape 4K UHD
ਉਸ ਵੇਲੇ ਯੋਨਾਥਾਨ ਅਤੇ ਅਹੀਮਅਸ ਏਨ-ਰੋਗੇਲ ਵਿੱਚ ਰਹਿੰਦੇ ਸਨ ਤਾਂ ਜੋ ਉਨ੍ਹਾਂ ਦਾ ਆਉਣਾ-ਜਾਣਾ ਸ਼ਹਿਰ ਵਿੱਚ ਜਾਣਿਆ ਨਾ ਜਾਵੇ ਅਤੇ ਇੱਕ ਦਾਸੀ ਨੇ ਉਨ੍ਹਾਂ ਨੂੰ ਜਾ ਕੇ ਦੱਸਿਆ। ਤਦ ਉਹ ਗਏ ਅਤੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ।

2 ਸਮੂਏਲ 17:18 (PANIRV)
Square Portrait Landscape 4K UHD
ਫਿਰ ਵੀ ਇੱਕ ਜੁਆਨ ਨੇ ਉਨ੍ਹਾਂ ਨੂੰ ਵੇਖ ਕੇ ਅਬਸ਼ਾਲੋਮ ਨੂੰ ਜਾ ਕੇ ਦੱਸਿਆ, ਪਰ ਉਹ ਦੋਵੇਂ ਛੇਤੀ ਨਾਲ ਨਿੱਕਲ ਗਏ ਅਤੇ ਬਹੁਰੀਮ ਵਿੱਚ ਇੱਕ ਮਨੁੱਖ ਦੇ ਘਰ ਆਣ ਵੜੇ। ਉਸ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਦੇ ਵਿੱਚ ਉਤਰ ਗਏ।

2 ਸਮੂਏਲ 17:19 (PANIRV)
Square Portrait Landscape 4K UHD
ਅਤੇ ਉਸ ਦੀ ਪਤਨੀ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ, ਇਸ ਲਈ ਇਹ ਗੱਲ ਪਰਗਟ ਨਾ ਹੋਈ।

2 ਸਮੂਏਲ 17:20 (PANIRV)
Square Portrait Landscape 4K UHD
ਜਦ ਅਬਸ਼ਾਲੋਮ ਦੇ ਸੇਵਕ ਉਸ ਘਰ ਵਿੱਚ ਉਸ ਇਸਤਰੀ ਕੋਲ ਆਏ ਅਤੇ ਪੁੱਛਿਆ ਕਿ ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ? ਤਦ ਉਸ ਇਸਤਰੀ ਨੇ ਉਨ੍ਹਾਂ ਨੂੰ ਆਖਿਆ, ਉਹ ਤਾਂ ਨਦੀਓਂ ਪਾਰ ਲੰਘ ਗਏ ਹੋਣਗੇ ਅਤੇ ਉਨ੍ਹਾਂ ਨੇ ਉਹਨਾਂ ਨੂੰ ਜਾ ਕੇ ਲੱਭਿਆ ਪਰ ਜਦ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਮੁੜ ਆਏ।

2 ਸਮੂਏਲ 17:21 (PANIRV)
Square Portrait Landscape 4K UHD
ਜਦ ਉਹ ਮੁੜ ਗਏ ਤਾਂ ਉਹ ਖੂਹ ਵਿੱਚੋਂ ਨਿੱਕਲ ਕੇ ਤੁਰ ਪਏ ਅਤੇ ਜਾ ਕੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ ਅਤੇ ਉਹਨਾਂ ਨੇ ਦਾਊਦ ਨੂੰ ਆਖਿਆ, ਉੱਠੋ ਛੇਤੀ ਪਾਰ ਲੰਘ ਜਾਓ, ਕਿਉਂ ਜੋ ਅਹੀਥੋਫ਼ਲ ਨੇ ਤੁਹਾਡੇ ਵਿਖੇ ਇਸ ਤਰ੍ਹਾਂ ਸਲਾਹ ਦਿੱਤੀ ਹੈ।

2 ਸਮੂਏਲ 17:22 (PANIRV)
Square Portrait Landscape 4K UHD
ਤਦ ਦਾਊਦ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਉੱਠੇ ਅਤੇ ਯਰਦਨ ਤੋਂ ਪਾਰ ਲੰਘ ਗਏ। ਸਵੇਰ ਹੁੰਦਿਆਂ ਤੱਕ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਰਿਹਾ ਸੀ, ਜੋ ਯਰਦਨ ਤੋਂ ਪਾਰ ਨਾ ਲੰਘਿਆ ਹੋਵੇ।

2 ਸਮੂਏਲ 17:23 (PANIRV)
Square Portrait Landscape 4K UHD
ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ।

2 ਸਮੂਏਲ 17:24 (PANIRV)
Square Portrait Landscape 4K UHD
ਦਾਊਦ ਮਹਨਇਮ ਵਿੱਚ ਆਇਆ ਅਤੇ ਅਬਸ਼ਾਲੋਮ ਯਰਦਨ ਤੋਂ ਪਾਰ ਲੰਘ ਗਿਆ ਅਤੇ ਇਸਰਾਏਲ ਦੇ ਸਾਰੇ ਲੋਕ ਉਹ ਦੇ ਨਾਲ ਸਨ।

2 ਸਮੂਏਲ 17:25 (PANIRV)
Square Portrait Landscape 4K UHD
ਅਬਸ਼ਾਲੋਮ ਨੇ ਯੋਆਬ ਦੇ ਸਥਾਨ ਤੇ ਅਮਾਸਾ ਨੂੰ ਸੈਨਾਪਤੀ ਬਣਾਇਆ। ਇਹ ਅਮਾਸਾ ਇੱਕ ਯਿਥਰਾ ਨਾਮ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ, ਉਸ ਨੇ ਨਾਹਾਸ਼ ਦੀ ਧੀ ਅਬੀਗੈਲ ਨਾਲ ਜੋ ਯੋਆਬ ਦੀ ਮਾਂ ਅਤੇ ਸਰੂਯਾਹ ਦੀ ਭੈਣ ਸੀ, ਸੰਗ ਕੀਤਾ ਸੀ।

2 ਸਮੂਏਲ 17:26 (PANIRV)
Square Portrait Landscape 4K UHD
ਇਸਰਾਏਲ ਅਤੇ ਅਬਸ਼ਾਲੋਮ ਨੇ ਗਿਲਆਦ ਦੇ ਦੇਸ਼ ਵਿੱਚ ਤੰਬੂ ਲਾਏ।

2 ਸਮੂਏਲ 17:27 (PANIRV)
Square Portrait Landscape 4K UHD
ਜਦ ਦਾਊਦ ਮਹਨਇਮ ਵਿੱਚ ਪਹੁੰਚਿਆ ਤਾਂ ਅਜਿਹਾ ਹੋਇਆ ਕਿ ਨਾਹਾਸ਼ ਦਾ ਪੁੱਤਰ ਸ਼ੋਬੀ ਅੰਮੋਨੀਆਂ ਦੇ ਰੱਬਾਹ ਤੋਂ ਅਤੇ ਅੰਮੀਏਲ ਦਾ ਪੁੱਤਰ ਮਾਕੀਰ ਲੋ-ਦੇਬਾਰ ਤੋਂ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ

2 ਸਮੂਏਲ 17:28 (PANIRV)
Square Portrait Landscape 4K UHD
ਮੰਜੇ, ਤਸਲੇ, ਮਿੱਟੀ ਦੇ ਭਾਂਡੇ, ਕਣਕ, ਜੌਂ, ਆਟਾ, ਭੁੰਨਿਆ ਹੋਇਆ ਅਨਾਜ, ਰਵਾਂਹ ਦੀਆਂ ਫਲੀਆਂ, ਮਸਰ, ਭੁੰਨੇ ਹੋਏ ਛੋਲੇ,

2 ਸਮੂਏਲ 17:29 (PANIRV)
Square Portrait Landscape 4K UHD
ਸ਼ਹਿਦ, ਮੱਖਣ, ਭੇਡਾਂ ਅਤੇ ਗੋਕਾ ਪਨੀਰ ਦਾਊਦ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਖਾਣ ਲਈ ਲੈ ਆਏ, ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਲੋਕ ਉਜਾੜ ਵਿੱਚ ਭੁੱਖੇ, ਥੱਕੇ ਹੋਏ ਅਤੇ ਤਿਹਾਏ ਹੋਣਗੇ।

Available Bible Translations

American Standard Version
2 Samuel 17 (ASV) »
King James Version
2 Samuel 17 (KJV) »
GOD’S WORD® (GW)
2 Samuel 17 (GW) »
World English Bible
2 Samuel 17 (WEB) »
Louis Segond 1910
2 Samuel 17 (LSG) »
इंडियन रिवाइज्ड वर्जन - हिंदी
2 शमूएल 17 (HINIRV) »
ভারতীয় সংশোধিত সংস্করণ - বাংলা
2 চমূৱেল 17 (BENIRV) »
இந்தியன் ரீவைஸ்டு வேர்ஷன் - தமிழ்
2 சாமுவேல் 17 (TAMIRV) »
इंडियन रिवाइज्ड वर्जन - मराठी
2 शमुवेल 17 (MARIRV) »
ఇండియన్ రేవిజ్డ్ వెర్షన్ - తెలుగు
2 సమూయేలు 17 (TELIRV) »
ઇન્ડિયન રિવાયઝ્ડ વર્ઝન - ગુજરાતી
2 શમુએલ 17 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
2 ಸಮುವೇಲನು 17 (KANIRV) »
الكتاب المقدس باللغة العربية، فان دايك
صَمُوئِيلَ ٱلثَّانِي 17 (AVD) »
תנ ך עברי מודרני
שמואל ב 17 (HEB) »
Bíblia Sagrada Português
2 Samuel 17 (BSL) »
Kinh Thánh: Tiếng Việt
2 Sa-mu-ên 17 (VIE) »
Reina Valera Antigua
2 Samuel 17 (RVA) »
La Sacra Bibbia
2 Samuele 17 (RIV) »
圣 经 简体中文和合本
撒 母 耳 记 下 17 (CUVS) »
聖 經 繁體中文和合本
撒 母 耳 記 下 17 (CUVT) »
Bibla e Shenjtë
2 Samuelit 17 (ALB) »
Библия на русском
2 Царств 17 (RUSV) »
Українська Біблія
2 Самуїлова 17 (UKR) »
Szent Biblia - Magyar
2 Sámuel 17 (KAR) »
Българска Библия
2 Царе 17 (BULG) »
Kitaabka Quduuska Ah
Samuu'eel Labaad 17 (SOM) »
De Heilige Schrift
2 Samuël 17 (NLD) »
Dansk Bibel 1871
2 Samuel 17 (DA1871) »

2 ਸਮੂਏਲ (PANIRV) Chapter Selection

PANIRV Book Selection List