ਰਸੂਲਾਂ ਦੇ ਕਰਤੱਬ Chapter 10 PANIRV Bible Verse Images

ਰਸੂਲਾਂ ਦੇ ਕਰਤੱਬ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 10:1 (PANIRV)
Square Portrait Landscape 4K UHD
ਕੈਸਰਿਯਾ ਵਿੱਚ ਕੁਰਨੇਲਿਯੁਸ ਨਾਮ ਦਾ ਇੱਕ ਮਨੁੱਖ ਸੀ, ਜਿਹੜਾ ਇਤਾਲਿਯਾਨੀ ਨਾਮ ਦੇ ਦਲ ਦਾ ਸੂਬੇਦਾਰ ਸੀ।

ਰਸੂਲਾਂ ਦੇ ਕਰਤੱਬ 10:2 (PANIRV)
Square Portrait Landscape 4K UHD
ਉਹ ਧਰਮੀ ਸੀ ਅਤੇ ਆਪਣੇ ਸਾਰੇ ਪਰਿਵਾਰ ਦੇ ਸਮੇਤ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਸੀ ਅਤੇ ਲੋਕਾਂ ਨੂੰ ਬਹੁਤ ਦਾਨ ਦਿੰਦਾ ਸੀ, ਅਤੇ ਹਰ ਰੋਜ਼ ਪਰਮੇਸ਼ੁਰ ਅੱਗੇ ਬੇਨਤੀ ਕਰਦਾ ਸੀ।

ਰਸੂਲਾਂ ਦੇ ਕਰਤੱਬ 10:3 (PANIRV)
Square Portrait Landscape 4K UHD
ਉਹ ਨੇ ਦਿਨ ਦੇ ਤੀਜੇ ਪਹਿਰ ਦਰਸ਼ਣ ਵਿੱਚ ਸਾਫ਼ ਵੇਖਿਆ ਕਿ ਪਰਮੇਸ਼ੁਰ ਦਾ ਇੱਕ ਦੂਤ ਉਹ ਦੇ ਕੋਲ ਅੰਦਰ ਆਇਆ ਅਤੇ ਉਹ ਨੂੰ ਆਖਿਆ, ਹੇ ਕੁਰਨੇਲਿਯੁਸ!

ਰਸੂਲਾਂ ਦੇ ਕਰਤੱਬ 10:4 (PANIRV)
Square Portrait Landscape 4K UHD
ਉਹ ਨੇ ਉਸ ਦੀ ਵੱਲ ਧਿਆਨ ਕਰ ਕੇ ਵੇਖਿਆ ਅਤੇ ਡਰ ਕੇ ਕਿਹਾ, ਪ੍ਰਭੂ ਜੀ, ਕੀ ਹੈ? ਉਸ ਨੇ ਉਹ ਨੂੰ ਆਖਿਆ, ਤੇਰੀਆਂ ਪ੍ਰਾਰਥਨਾਵਾਂ ਅਤੇ ਤੇਰੇ ਦਾਨ ਯਾਦਗੀਰੀ ਦੇ ਲਈ ਪਰਮੇਸ਼ੁਰ ਦੇ ਹਜ਼ੂਰ ਪਹੁੰਚੇ ਹਨ

ਰਸੂਲਾਂ ਦੇ ਕਰਤੱਬ 10:5 (PANIRV)
Square Portrait Landscape 4K UHD
ਅਤੇ ਹੁਣ ਯਾਪਾ ਨੂੰ ਮਨੁੱਖ ਭੇਜ ਕੇ ਸ਼ਮਊਨ ਨੂੰ ਜਿਹੜਾ ਪਤਰਸ ਵੀ ਅਖਵਾਉਂਦਾ ਹੈ ਆਪਣੇ ਕੋਲ ਬੁਲਵਾ ਲੈ।

ਰਸੂਲਾਂ ਦੇ ਕਰਤੱਬ 10:6 (PANIRV)
Square Portrait Landscape 4K UHD
ਉਹ ਸ਼ਮਊਨ, ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਜਿਸ ਦਾ ਘਰ ਸਮੁੰਦਰ ਦੇ ਕੰਢੇ ਹੈ ਉਸ ਦੇ ਘਰ ਵਿੱਚ ਮਹਿਮਾਨ ਹੈ।

ਰਸੂਲਾਂ ਦੇ ਕਰਤੱਬ 10:7 (PANIRV)
Square Portrait Landscape 4K UHD
ਅਤੇ ਜਦੋਂ ਉਹ ਦੂਤ ਜਿਸ ਨੇ ਉਸ ਨਾਲ ਗੱਲਾਂ ਕੀਤੀਆਂ ਸਨ, ਚੱਲਿਆ ਗਿਆ ਤਾਂ ਉਹ ਨੇ ਆਪਣੇ ਸੇਵਕਾਂ ਵਿੱਚੋਂ ਦੋ ਆਦਮੀ ਅਤੇ ਉਨ੍ਹਾਂ ਵਿੱਚੋਂ ਜਿਹੜੇ ਨਿੱਤ ਉਹ ਦੇ ਨਾਲ ਰਹਿੰਦੇ ਸਨ ਇੱਕ ਧਰਮੀ ਸਿਪਾਹੀ ਨੂੰ ਸੱਦਿਆ

ਰਸੂਲਾਂ ਦੇ ਕਰਤੱਬ 10:8 (PANIRV)
Square Portrait Landscape 4K UHD
ਅਤੇ ਸਭ ਗੱਲਾਂ ਉਨ੍ਹਾਂ ਨੂੰ ਦੱਸ ਕੇ ਯਾਪਾ ਨੂੰ ਭੇਜਿਆ।

ਰਸੂਲਾਂ ਦੇ ਕਰਤੱਬ 10:9 (PANIRV)
Square Portrait Landscape 4K UHD
ਦੂਜੇ ਦਿਨ ਜਦੋਂ ਉਹ ਰਾਹ ਵਿੱਚ ਚੱਲੇ ਜਾਂਦੇ ਸਨ ਅਤੇ ਨਗਰ ਦੇ ਨੇੜੇ ਜਾ ਪਹੁੰਚੇ ਤਾਂ ਪਤਰਸ ਦੁਪਹਿਰ ਵੇਲੇ ਕੋਠੇ ਉੱਤੇ ਪ੍ਰਾਰਥਨਾ ਕਰਨ ਲਈ ਗਿਆ

ਰਸੂਲਾਂ ਦੇ ਕਰਤੱਬ 10:10 (PANIRV)
Square Portrait Landscape 4K UHD
ਅਤੇ ਉਹ ਨੂੰ ਭੁੱਖ ਲੱਗੀ ਅਤੇ ਉਹ ਨੇ ਚਾਹਿਆ ਕਿ ਕੁਝ ਖਾਵੇ ਪਰ ਜਦੋਂ ਉਹ ਤਿਆਰੀ ਹੀ ਕਰ ਰਹੇ ਸਨ ਉਹ ਬੇਸੁਧ ਹੋ ਗਿਆ।

ਰਸੂਲਾਂ ਦੇ ਕਰਤੱਬ 10:11 (PANIRV)
Square Portrait Landscape 4K UHD
ਅਤੇ ਉਸ ਨੇ ਵੇਖਿਆ, ਕਿ ਅਕਾਸ਼ ਖੁੱਲ੍ਹਾ ਹੈ ਅਤੇ ਇੱਕ ਵੱਡੀ ਚਾਦਰ ਦੇ ਸਮਾਨ ਜਿਸ ਦੇ ਚਾਰ ਪੱਲੇ ਸਨ ਅਕਾਸ਼ ਤੋਂ ਧਰਤੀ ਦੀ ਵੱਲ ਉਤਰਦੀ ਹੈ।

ਰਸੂਲਾਂ ਦੇ ਕਰਤੱਬ 10:12 (PANIRV)
Square Portrait Landscape 4K UHD
ਉਸ ਵਿੱਚ ਸਭ ਤਰ੍ਹਾਂ ਦੇ ਚੌਪਾਏ ਅਤੇ ਧਰਤੀ ਤੇ ਘਿੱਸਰਨ ਵਾਲੇ ਜੀਵ-ਜੰਤੂ ਅਤੇ ਅਕਾਸ਼ ਦੇ ਪੰਛੀ ਸਨ।

ਰਸੂਲਾਂ ਦੇ ਕਰਤੱਬ 10:13 (PANIRV)
Square Portrait Landscape 4K UHD
ਅਤੇ ਉਹ ਨੂੰ ਇੱਕ ਅਵਾਜ਼ ਆਈ ਕਿ ਹੇ ਪਤਰਸ ਉੱਠ, ਮਾਰ ਅਤੇ ਖਾ!

ਰਸੂਲਾਂ ਦੇ ਕਰਤੱਬ 10:14 (PANIRV)
Square Portrait Landscape 4K UHD
ਪਰ ਪਤਰਸ ਨੇ ਆਖਿਆ, ਨਾ ਪ੍ਰਭੂ ਜੀ ਇਸ ਤਰ੍ਹਾਂ ਨਹੀਂ ਹੋ ਸਕਦਾ ਕਿਉਂ ਜੋ ਮੈਂ ਕੋਈ ਅਸ਼ੁੱਧ ਜਾਂ ਮਾੜੀ ਚੀਜ਼ ਕਦੇ ਨਹੀਂ ਖਾਧੀ।

ਰਸੂਲਾਂ ਦੇ ਕਰਤੱਬ 10:15 (PANIRV)
Square Portrait Landscape 4K UHD
ਫਿਰ ਦੂਜੀ ਵਾਰ ਉਹ ਨੂੰ ਅਵਾਜ਼ ਆਈ ਕਿ, ਜੋ ਕੁਝ ਪਰਮੇਸ਼ੁਰ ਨੇ ਸ਼ੁੱਧ ਕੀਤਾ ਹੈ ਉਹ ਨੂੰ ਤੂੰ ਅਸ਼ੁੱਧ ਨਾ ਕਹਿ।

ਰਸੂਲਾਂ ਦੇ ਕਰਤੱਬ 10:16 (PANIRV)
Square Portrait Landscape 4K UHD
ਇਹ ਤਿੰਨ ਵਾਰੀ ਹੋਇਆ ਅਤੇ ਉਸੇ ਸਮੇਂ ਉਹ ਚੀਜ਼ ਅਕਾਸ਼ ਉੱਤੇ ਚੁੱਕੀ ਗਈ।

ਰਸੂਲਾਂ ਦੇ ਕਰਤੱਬ 10:17 (PANIRV)
Square Portrait Landscape 4K UHD
ਜਦੋਂ ਪਤਰਸ ਆਪਣੇ ਮਨ ਵਿੱਚ ਚਿੰਤਾ ਕਰ ਰਿਹਾ ਸੀ ਕਿ ਇਹ ਦਰਸ਼ਣ ਜਿਹੜਾ ਮੈਂ ਵੇਖਿਆ ਹੈ ਉਹ ਕੀ ਹੈ? ਤਾਂ ਵੇਖੋ ਉਹ ਮਨੁੱਖ ਜਿਹੜੇ ਕੁਰਨੇਲਿਯੁਸ ਦੇ ਭੇਜੇ ਹੋਏ ਸਨ ਸ਼ਮਊਨ ਦਾ ਘਰ ਪੁੱਛਦੇ ਹੋਏ ਬੂਹੇ ਉੱਤੇ ਆ ਗਏ।

ਰਸੂਲਾਂ ਦੇ ਕਰਤੱਬ 10:18 (PANIRV)
Square Portrait Landscape 4K UHD
ਅਤੇ ਅਵਾਜ਼ ਦੇ ਕੇ ਪੁੱਛਿਆ ਕਿ ਸ਼ਮਊਨ ਜਿਸ ਨੂੰ ਪਤਰਸ ਵੀ ਕਹਿੰਦੇ ਹਨ ਕੀ ਉਹ ਇੱਥੇ ਹੀ ਹੈ?

ਰਸੂਲਾਂ ਦੇ ਕਰਤੱਬ 10:19 (PANIRV)
Square Portrait Landscape 4K UHD
ਜਦੋਂ ਪਤਰਸ ਉਸ ਦਰਸ਼ਣ ਬਾਰੇ ਸੋਚ ਰਿਹਾ ਸੀ ਤਾਂ ਆਤਮਾ ਨੇ ਉਹ ਨੂੰ ਆਖਿਆ, ਵੇਖ ਤਿੰਨ ਮਨੁੱਖ ਤੈਨੂੰ ਲੱਭਦੇ ਹਨ।

ਰਸੂਲਾਂ ਦੇ ਕਰਤੱਬ 10:20 (PANIRV)
Square Portrait Landscape 4K UHD
ਪਰ ਤੂੰ ਉੱਠ, ਹੇਠਾਂ ਜਾ ਅਤੇ ਉਨ੍ਹਾਂ ਦੇ ਨਾਲ ਤੁਰ, ਕਿਉਂ ਜੋ ਉਨ੍ਹਾਂ ਨੂੰ ਮੈਂ ਭੇਜਿਆ ਹੈ।

ਰਸੂਲਾਂ ਦੇ ਕਰਤੱਬ 10:21 (PANIRV)
Square Portrait Landscape 4K UHD
ਤਦ ਪਤਰਸ ਨੇ ਉਨ੍ਹਾਂ ਮਨੁੱਖਾਂ ਕੋਲ ਆ ਕੇ ਕਿਹਾ ਕਿ ਵੇਖੋ, ਜਿਸ ਨੂੰ ਤੁਸੀਂ ਲੱਭਦੇ ਹੋ, ਉਹ ਮੈਂ ਹੀ ਹਾਂ। ਤੁਸੀਂ ਕਿਸ ਦੇ ਲਈ ਆਏ ਹੋ?

ਰਸੂਲਾਂ ਦੇ ਕਰਤੱਬ 10:22 (PANIRV)
Square Portrait Landscape 4K UHD
ਉਹ ਬੋਲੇ, ਕੁਰਨੇਲਿਯੁਸ ਸੂਬੇਦਾਰ ਜੋ ਧਰਮੀ ਮਨੁੱਖ ਅਤੇ ਪਰਮੇਸ਼ੁਰ ਦਾ ਡਰ ਰੱਖਣ ਵਾਲਾ ਅਤੇ ਯਹੂਦੀਆਂ ਦੀ ਸਾਰੀ ਕੌਮ ਵਿੱਚ ਨੇਕਨਾਮ ਹੈ ਉਹ ਨੂੰ ਇੱਕ ਪਵਿੱਤਰ ਦੂਤ ਨੇ ਹੁਕਮ ਦਿੱਤਾ ਕਿ ਤੁਹਾਨੂੰ ਆਪਣੇ ਘਰ ਬੁਲਾਵੇ ਅਤੇ ਤੁਹਾਡੇ ਕੋਲੋਂ ਬਚਨ ਸੁਣੇ।

ਰਸੂਲਾਂ ਦੇ ਕਰਤੱਬ 10:23 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਨੂੰ ਅੰਦਰ ਬੁਲਾ ਕੇ ਉਹਨਾਂ ਦੀ ਸੇਵਾ ਟਹਿਲ ਕੀਤੀ। ਦੂਜੇ ਦਿਨ ਉਹ ਉੱਠ ਕੇ ਉਨ੍ਹਾਂ ਦੇ ਨਾਲ ਗਿਆ ਅਤੇ ਕਈ ਭਰਾ ਯਾਪਾ ਦੇ ਰਹਿਣ ਵਾਲੇ ਉਹ ਦੇ ਨਾਲ ਹੋ ਤੁਰੇ।

ਰਸੂਲਾਂ ਦੇ ਕਰਤੱਬ 10:24 (PANIRV)
Square Portrait Landscape 4K UHD
ਅਗਲੇ ਦਿਨ ਉਹ ਕੈਸਰਿਯਾ ਵਿੱਚ ਪਹੁੰਚੇ ਅਤੇ ਕੁਰਨੇਲਿਯੁਸ ਆਪਣੇ ਘਰ ਵਾਲਿਆਂ ਅਤੇ ਪਿਆਰੇ ਮਿੱਤਰਾਂ ਨੂੰ ਇਕੱਠੇ ਕਰ ਕੇ ਉਹਨਾਂ ਦਾ ਰਾਹ ਵੇਖ ਰਿਹਾ ਸੀ।

ਰਸੂਲਾਂ ਦੇ ਕਰਤੱਬ 10:25 (PANIRV)
Square Portrait Landscape 4K UHD
ਜਦੋਂ ਪਤਰਸ ਅੰਦਰ ਜਾਣ ਲੱਗਾ ਤਾਂ ਇਸ ਤਰ੍ਹਾਂ ਹੋਇਆ ਕਿ ਕੁਰਨੇਲਿਯੁਸ ਉਹ ਨੂੰ ਆ ਮਿਲਿਆ ਅਤੇ ਉਹ ਦੇ ਪੈਰੀਂ ਪੈ ਕੇ ਮੱਥਾ ਟੇਕਿਆ।

ਰਸੂਲਾਂ ਦੇ ਕਰਤੱਬ 10:26 (PANIRV)
Square Portrait Landscape 4K UHD
ਪਰ ਪਤਰਸ ਨੇ ਉਸ ਨੂੰ ਉੱਠਾ ਕੇ ਆਖਿਆ, ਉੱਠ ਖੜ੍ਹਾ ਹੋ, ਮੈਂ ਵੀ ਤਾਂ ਇੱਕ ਮਨੁੱਖ ਹੀ ਹਾਂ।

ਰਸੂਲਾਂ ਦੇ ਕਰਤੱਬ 10:27 (PANIRV)
Square Portrait Landscape 4K UHD
ਅਤੇ ਉਸ ਨਾਲ ਗੱਲਾਂ ਕਰਦਾ ਅੰਦਰ ਗਿਆ ਅਤੇ ਵੇਖਿਆ, ਕਿ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ।

ਰਸੂਲਾਂ ਦੇ ਕਰਤੱਬ 10:28 (PANIRV)
Square Portrait Landscape 4K UHD
ਤਾਂ ਉਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪ ਜਾਣਦੇ ਹੋ ਜੋ ਯਹੂਦੀ ਆਦਮੀ ਨੂੰ ਕਿਸੇ ਪਰਾਈ ਕੌਮ ਵਾਲੇ ਨਾਲ ਮੇਲ-ਮਿਲਾਪ ਰੱਖਣਾ ਜਾਂ ਉਹ ਦੇ ਘਰ ਜਾਣਾ ਮਨਾ ਹੈ, ਪਰੰਤੂ ਪਰਮੇਸ਼ੁਰ ਨੇ ਮੇਰੇ ਉੱਤੇ ਪਰਗਟ ਕੀਤਾ ਹੈ ਕਿ ਮੈਂ ਕਿਸੇ ਵੀ ਮਨੁੱਖ ਨੂੰ ਅਸ਼ੁੱਧ ਜਾਂ ਮਾੜਾ ਨਾ ਆਖਾਂ।

ਰਸੂਲਾਂ ਦੇ ਕਰਤੱਬ 10:29 (PANIRV)
Square Portrait Landscape 4K UHD
ਇਸ ਲਈ ਮੈਂ ਜਦੋਂ ਬੁਲਾਇਆ ਗਿਆ ਤਾਂ ਇਸ ਦੇ ਵਿਰੁੱਧ ਕੁਝ ਨਾ ਆਖਿਆ ਅਤੇ ਚੱਲਿਆ ਆਇਆ। ਮੈਂ ਇਹ ਪੁੱਛਦਾ ਹਾਂ ਕਿ ਤੁਸੀਂ ਮੈਨੂੰ ਕਿਸ ਦੇ ਲਈ ਬੁਲਾਇਆ ਹੈ?

ਰਸੂਲਾਂ ਦੇ ਕਰਤੱਬ 10:30 (PANIRV)
Square Portrait Landscape 4K UHD
ਕੁਰਨੇਲਿਯੁਸ ਨੇ ਕਿਹਾ ਕਿ ਚਾਰ ਦਿਨ ਪਹਿਲਾਂ ਮੈਂ ਇਸੇ ਵੇਲੇ ਆਪਣੇ ਘਰ ਵਿੱਚ ਤੀਜੇ ਪਹਿਰ ਦੀ ਪ੍ਰਾਰਥਨਾ ਕਰ ਰਿਹਾ ਸੀ ਅਤੇ ਵੇਖੋ, ਇੱਕ ਪੁਰਖ ਚਮਕੀਲੇ ਬਸਤਰ ਪਹਿਨੇ ਮੇਰੇ ਸਾਹਮਣੇ ਖੜ੍ਹਾ ਸੀ।

ਰਸੂਲਾਂ ਦੇ ਕਰਤੱਬ 10:31 (PANIRV)
Square Portrait Landscape 4K UHD
ਅਤੇ ਕਹਿੰਦਾ ਸੀ, ਹੇ ਕੁਰਨੇਲਿਯੁਸ, ਤੇਰੀ ਪ੍ਰਾਰਥਨਾ ਸੁਣੀ ਗਈ ਅਤੇ ਤੇਰੇ ਦਾਨ ਪਰਮੇਸ਼ੁਰ ਦੀ ਹਜ਼ੂਰ ਵਿੱਚ ਯਾਦ ਕੀਤੇ ਗਏ।

ਰਸੂਲਾਂ ਦੇ ਕਰਤੱਬ 10:32 (PANIRV)
Square Portrait Landscape 4K UHD
ਇਸ ਲਈ ਯਾਪਾ ਵੱਲ ਮਨੁੱਖ ਭੇਜ ਅਤੇ ਸ਼ਮਊਨ ਨੂੰ ਜਿਹੜਾ ਪਤਰਸ ਅਖਵਾਉਂਦਾ ਹੈ ਬੁਲਾ ਲੈ। ਉਹ ਸਮੁੰਦਰ ਦੇ ਕੰਢੇ ਸ਼ਮਊਨ ਜਿਹੜਾ ਚਮੜੇ ਦਾ ਕੰਮ ਕਰਨ ਵਾਲਾ ਹੈ ਉਸ ਦੇ ਘਰ ਮਹਿਮਾਨ ਹੈ।

ਰਸੂਲਾਂ ਦੇ ਕਰਤੱਬ 10:33 (PANIRV)
Square Portrait Landscape 4K UHD
ਉਪਰੰਤ ਮੈਂ ਉਸੇ ਵੇਲੇ ਮਨੁੱਖ ਤੇਰੇ ਕੋਲ ਭੇਜੇ ਅਤੇ ਤੁਸੀਂ ਚੰਗਾ ਕੀਤਾ ਜੋ ਤੁਸੀਂ ਇੱਥੇ ਆਏ। ਹੁਣ ਅਸੀਂ ਸਭ ਪਰਮੇਸ਼ੁਰ ਦੇ ਅੱਗੇ ਹਾਜ਼ਰ ਹਾਂ ਕਿ ਜੋ ਕੁਝ ਪ੍ਰਭੂ ਨੇ ਤੈਨੂੰ ਹੁਕਮ ਦਿੱਤਾ ਹੈ ਉਸ ਨੂੰ ਸੁਣੀਏ।

ਰਸੂਲਾਂ ਦੇ ਕਰਤੱਬ 10:34 (PANIRV)
Square Portrait Landscape 4K UHD
ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ।

ਰਸੂਲਾਂ ਦੇ ਕਰਤੱਬ 10:35 (PANIRV)
Square Portrait Landscape 4K UHD
ਸਗੋਂ ਹਰੇਕ ਕੌਮ ਵਿੱਚੋਂ ਜੋ ਕੋਈ ਉਸ ਤੋਂ ਡਰਦਾ ਅਤੇ ਧਰਮ ਦੇ ਕੰਮ ਕਰਦਾ ਹੈ ਉਹ ਨੂੰ ਚੰਗਾ ਲੱਗਦਾ ਹੈ।

ਰਸੂਲਾਂ ਦੇ ਕਰਤੱਬ 10:36 (PANIRV)
Square Portrait Landscape 4K UHD
ਜਿਹੜਾ ਬਚਨ ਉਸ ਨੇ ਇਸਰਾਏਲ ਦੀ ਪਰਜਾ ਦੇ ਕੋਲ ਭੇਜਿਆ, ਜਦੋਂ ਯਿਸੂ ਮਸੀਹ ਦੇ ਵਸੀਲੇ ਤੋਂ ਜੋ ਸਭਨਾਂ ਦਾ ਪ੍ਰਭੂ ਹੈ, ਮੇਲ-ਮਿਲਾਪ ਦੀ ਖੁਸ਼ਖਬਰੀ ਸੁਣਾਈ।

ਰਸੂਲਾਂ ਦੇ ਕਰਤੱਬ 10:37 (PANIRV)
Square Portrait Landscape 4K UHD
ਤੁਸੀਂ ਆਪ ਹੀ ਉਸ ਬਚਨ ਨੂੰ ਜਾਣਦੇ ਹੋ ਜਿਹੜਾ ਯੂਹੰਨਾ ਦੇ ਬਪਤਿਸਮੇ ਦੇ ਪਰਚਾਰ ਤੋਂ ਬਾਅਦ, ਗਲੀਲ ਤੋਂ ਸਾਰੇ ਯਹੂਦਿਯਾ ਵਿੱਚ ਫੈਲ ਗਿਆ।

ਰਸੂਲਾਂ ਦੇ ਕਰਤੱਬ 10:38 (PANIRV)
Square Portrait Landscape 4K UHD
ਤੁਸੀਂ ਯਿਸੂ ਮਸੀਹ ਨਾਸਰੀ ਨੂੰ ਜਾਣਦੇ ਹੋ, ਕਿਵੇਂ ਪਰਮੇਸ਼ੁਰ ਨੇ ਉਹ ਨੂੰ ਪਵਿੱਤਰ ਆਤਮਾ ਅਤੇ ਸਮਰੱਥਾ ਨਾਲ ਮਸਹ ਕੀਤਾ, ਜੋ ਉਹ ਭਲਾ ਕਰਦਾ ਅਤੇ ਸਭਨਾਂ ਨੂੰ ਜੋ ਸ਼ੈਤਾਨ ਦੇ ਜਕੜੇ ਹੋਏ ਸਨ, ਚੰਗਾ ਕਰਦਾ ਫਿਰਿਆ ਕਿਉਂ ਜੋ ਪਰਮੇਸ਼ੁਰ ਉਹ ਦੇ ਨਾਲ ਸੀ।

ਰਸੂਲਾਂ ਦੇ ਕਰਤੱਬ 10:39 (PANIRV)
Square Portrait Landscape 4K UHD
ਅਸੀਂ ਉਨ੍ਹਾਂ ਸਭਨਾਂ ਕੰਮਾਂ ਦੇ ਗਵਾਹ ਹਾਂ ਜਿਹੜੇ ਉਹ ਨੇ ਯਹੂਦੀਆਂ ਦੇ ਦੇਸ ਅਤੇ ਯਰੂਸ਼ਲਮ ਵਿੱਚ ਕੀਤੇ ਅਤੇ ਉਨ੍ਹਾਂ ਨੇ ਉਹ ਨੂੰ ਰੁੱਖ ਉੱਤੇ ਲਟਕਾ ਕੇ ਮਾਰ ਸੁੱਟਿਆ।

ਰਸੂਲਾਂ ਦੇ ਕਰਤੱਬ 10:40 (PANIRV)
Square Portrait Landscape 4K UHD
ਉਹ ਨੂੰ ਪਰਮੇਸ਼ੁਰ ਨੇ ਤੀਜੇ ਦਿਨ ਮੁਰਦਿਆਂ ਵਿੱਚੋਂ ਜਿਉਂਦਾ ਕਰ ਕੇ ਉਹਨਾਂ ਤੇ ਪਰਗਟ ਕੀਤਾ।

ਰਸੂਲਾਂ ਦੇ ਕਰਤੱਬ 10:41 (PANIRV)
Square Portrait Landscape 4K UHD
ਸਭਨਾਂ ਲੋਕਾਂ ਉੱਤੇ ਨਹੀਂ, ਪਰ ਉਨ੍ਹਾਂ ਗਵਾਹਾਂ ਉੱਤੇ ਜਿਹੜੇ ਪਹਿਲਾਂ ਤੋਂ ਹੀ ਪਰਮੇਸ਼ੁਰ ਦੇ ਚੁਣੇ ਹੋਏ ਸਨ ਅਰਥਾਤ ਸਾਡੇ ਉੱਤੇ ਜਿਨ੍ਹਾਂ ਉਹ ਨੂੰ ਮੁਰਦਿਆਂ ਵਿੱਚੋਂ ਜੀ ਉੱਠਣ ਦੇ ਪਿੱਛੋਂ, ਉਸ ਦੇ ਨਾਲ ਖਾਧਾ ਪੀਤਾ।

ਰਸੂਲਾਂ ਦੇ ਕਰਤੱਬ 10:42 (PANIRV)
Square Portrait Landscape 4K UHD
ਅਤੇ ਉਹ ਨੇ ਸਾਨੂੰ ਆਗਿਆ ਦਿੱਤੀ ਕਿ ਲੋਕਾਂ ਦੇ ਅੱਗੇ ਪਰਚਾਰ ਕਰੋ ਅਤੇ ਗਵਾਹੀ ਦਿਓ ਜੋ ਇਹ ਉਹੋ ਹੈ, ਜਿਹੜਾ ਪਰਮੇਸ਼ੁਰ ਦੀ ਵੱਲੋਂ ਠਹਿਰਾਇਆ ਹੋਇਆ ਹੈ ਭਈ ਜਿਉਂਦਿਆਂ ਅਤੇ ਮਰਿਆਂ ਦਾ ਨਿਆਂ ਕਰੇ।

ਰਸੂਲਾਂ ਦੇ ਕਰਤੱਬ 10:43 (PANIRV)
Square Portrait Landscape 4K UHD
ਉਹ ਦੇ ਬਾਰੇ ਸਭ ਨਬੀ ਗਵਾਹੀ ਦਿੰਦੇ ਹਨ ਕਿ ਜੋ ਕੋਈ ਉਹ ਦੇ ਉੱਤੇ ਵਿਸ਼ਵਾਸ ਕਰੇ ਸੋ ਉਹ ਦੇ ਨਾਮ ਕਰਕੇ ਪਾਪਾਂ ਦੀ ਮਾਫ਼ੀ ਪਾਵੇਗਾ।

ਰਸੂਲਾਂ ਦੇ ਕਰਤੱਬ 10:44 (PANIRV)
Square Portrait Landscape 4K UHD
ਪਤਰਸ ਇਹ ਗੱਲਾਂ ਕਰਦਾ ਹੀ ਸੀ ਕਿ ਪਵਿੱਤਰ ਆਤਮਾ ਬਚਨ ਦੇ ਸਭ ਸੁਣਨ ਵਾਲਿਆਂ ਤੇ ਉਤਰਿਆ।

ਰਸੂਲਾਂ ਦੇ ਕਰਤੱਬ 10:45 (PANIRV)
Square Portrait Landscape 4K UHD
ਅਤੇ ਸੁੰਨਤ ਕੀਤੇ ਹੋਏ ਵਿਸ਼ਵਾਸੀ, ਜਿੰਨੇ ਪਤਰਸ ਦੇ ਨਾਲ ਆਏ ਸਨ ਸਭ ਹੈਰਾਨ ਹੋ ਗਏ ਜੋ ਪਰਾਈਆਂ ਕੌਮਾਂ ਦੇ ਲੋਕਾਂ ਉੱਤੇ ਵੀ ਪਵਿੱਤਰ ਆਤਮਾ ਨੂੰ ਵਹਾਇਆ ਗਿਆ ਹੈ।

ਰਸੂਲਾਂ ਦੇ ਕਰਤੱਬ 10:46 (PANIRV)
Square Portrait Landscape 4K UHD
ਕਿਉਂ ਜੋ ਉਨ੍ਹਾਂ ਨੇ ਉਹਨਾਂ ਨੂੰ ਤਰ੍ਹਾਂ-ਤਰ੍ਹਾਂ ਦੀਆਂ ਭਾਸ਼ਾ ਬੋਲਦੇ ਅਤੇ ਪਰਮੇਸ਼ੁਰ ਦੀ ਵਡਿਆਈ ਕਰਦੇ ਸੁਣਿਆ। ਤਦ ਪਤਰਸ ਨੇ ਅੱਗੋਂ ਆਖਿਆ,

ਰਸੂਲਾਂ ਦੇ ਕਰਤੱਬ 10:47 (PANIRV)
Square Portrait Landscape 4K UHD
ਕੀ ਕੋਈ ਪਾਣੀ ਨੂੰ ਰੋਕ ਸਕਦਾ ਹੈ ਕਿ ਇਹਨਾਂ ਲੋਕਾਂ ਨੂੰ ਜਿਨ੍ਹਾਂ ਸਾਡੇ ਵਾਂਗੂੰ ਪਵਿੱਤਰ ਆਤਮਾ ਪਾਇਆ ਹੈ ਬਪਤਿਸਮਾ ਨਾ ਦਿੱਤਾ ਜਾਵੇ।

ਰਸੂਲਾਂ ਦੇ ਕਰਤੱਬ 10:48 (PANIRV)
Square Portrait Landscape 4K UHD
ਅਤੇ ਉਸ ਨੇ ਹੁਕਮ ਦਿੱਤਾ ਕਿ ਉਹਨਾਂ ਨੂੰ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਦਿੱਤਾ ਜਾਵੇ। ਫਿਰ ਉਹਨਾਂ ਉਸ ਦੀ ਮਿੰਨਤ ਕੀਤੀ ਕਿ ਉਹ ਕੁਝ ਦਿਨ ਉੱਥੇ ਹੋਰ ਰਹੇ।

Available Bible Translations

American Standard Version
Acts 10 (ASV) »
King James Version
Acts 10 (KJV) »
GOD’S WORD® (GW)
Acts 10 (GW) »
Berean Bible
Acts 10 (BSB) »
World English Bible
Acts 10 (WEB) »
Louis Segond 1910
Actes 10 (LSG) »
इंडियन रिवाइज्ड वर्जन - हिंदी
प्रेरितों के काम 10 (HINIRV) »
ভারতীয় সংশোধিত সংস্করণ - বাংলা
पশিষ্যচরিত 10 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 10 (TAMIRV) »
इंडियन रिवाइज्ड वर्जन - मराठी
प्रेषितांचीं कृत्यें 10 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 10 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 10 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 10 (AVD) »
תנ ך עברי מודרני
מעשי השליחים 10 (HEB) »
Bíblia Sagrada Português
Atos 10 (BSL) »
Kinh Thánh: Tiếng Việt
Công Vụ Các Sứ đồ 10 (VIE) »
Reina Valera Antigua
Hechos 10 (RVA) »
La Sacra Bibbia
Atti 10 (RIV) »
圣 经 简体中文和合本
使 徒 行 传 10 (CUVS) »
聖 經 繁體中文和合本
使 徒 行 傳 10 (CUVT) »
Библия на русском
Деяния 10 (RUSV) »
Українська Біблія
Дії 10 (UKR) »
Szent Biblia - Magyar
Apostolok 10 (KAR) »
Българска Библия
Деяния 10 (BULG) »
De Heilige Schrift
Handelingen 10 (NLD) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List