ਰਸੂਲਾਂ ਦੇ ਕਰਤੱਬ Chapter 15 PANIRV Bible Verse Images

ਰਸੂਲਾਂ ਦੇ ਕਰਤੱਬ 15 Bible Verse Pictures. Choose from a large collection of inspirational, motivational and encouraging Bible verses with pictures of nature. Download and share ਰਸੂਲਾਂ ਦੇ ਕਰਤੱਬ 15 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰਸੂਲਾਂ ਦੇ ਕਰਤੱਬ 15:1 (PANIRV)
Square Portrait Landscape 4K UHD
ਕਈ ਆਦਮੀ ਯਹੂਦਿਯਾ ਤੋਂ ਆ ਕੇ, ਭਰਾਵਾਂ ਨੂੰ ਸਿਖਾਉਣ ਲੱਗੇ ਕਿ ਜੇ ਮੂਸਾ ਦੀ ਰੀਤ ਦੇ ਅਨੁਸਾਰ ਤੁਹਾਡੀ ਸੁੰਨਤ ਨਾ ਕਰਾਈ ਜਾਵੇ ਤਾਂ ਤੁਹਾਡੀ ਮੁਕਤੀ ਨਹੀਂ ਹੋ ਸਕਦੀ।

ਰਸੂਲਾਂ ਦੇ ਕਰਤੱਬ 15:2 (PANIRV)
Square Portrait Landscape 4K UHD
ਜਦੋਂ ਪੌਲੁਸ ਅਤੇ ਬਰਨਬਾਸ ਦਾ ਉਨ੍ਹਾਂ ਨਾਲ ਝਗੜਾ ਅਤੇ ਵਾਦ-ਵਿਵਾਦ ਹੋਇਆ ਤਾਂ ਇਹ ਗੱਲ ਠਹਿਰੀ ਜੋ ਪੌਲੁਸ ਅਤੇ ਬਰਨਬਾਸ ਅਤੇ ਕਈ ਹੋਰ ਮਨੁੱਖ ਉਨ੍ਹਾਂ ਵਿੱਚੋਂ ਇਸ ਗੱਲ ਦੇ ਸਹੀ ਕਰਨ ਨੂੰ ਰਸੂਲਾਂ ਅਤੇ ਬਜ਼ੁਰਗਾਂ ਦੇ ਕੋਲ ਯਰੂਸ਼ਲਮ ਨੂੰ ਜਾਣ।

ਰਸੂਲਾਂ ਦੇ ਕਰਤੱਬ 15:3 (PANIRV)
Square Portrait Landscape 4K UHD
ਜਦੋਂ ਉਹ ਕਲੀਸਿਯਾ ਵੱਲੋਂ ਕੁਝ ਦੂਰ ਪਹੁੰਚਾਏ ਗਏ ਤਾਂ ਫ਼ੈਨੀਕੇ ਅਤੇ ਸਾਮਰਿਯਾ ਦੇ ਵਿੱਚੋਂ ਦੀ ਲੰਘਦੇ ਹੋਏ ਪਰਾਈਆਂ ਕੌਮਾਂ ਦਿਆਂ ਲੋਕਾਂ ਦੇ ਮਨ ਫਿਰਾਉਣ ਦੀ ਖੁਸ਼ਖਬਰੀ ਸੁਣਾਉਂਦੇ ਗਏ ਅਤੇ ਸਭ ਭਰਾਵਾਂ ਨੂੰ ਬਹੁਤ ਖੁਸ਼ ਕੀਤਾ।

ਰਸੂਲਾਂ ਦੇ ਕਰਤੱਬ 15:4 (PANIRV)
Square Portrait Landscape 4K UHD
ਜਦੋਂ ਯਰੂਸ਼ਲਮ ਵਿੱਚ ਪਹੁੰਚੇ ਤਾਂ ਕਲੀਸਿਯਾ, ਰਸੂਲਾਂ ਅਤੇ ਬਜ਼ੁਰਗਾਂ ਨੇ ਉਹਨਾਂ ਦੀ ਸੇਵਾ ਕੀਤੀ ਅਤੇ ਉਹਨਾਂ ਨੇ ਜੋ ਕੁਝ ਪਰਮੇਸ਼ੁਰ ਨੇ ਉਹਨਾਂ ਦੇ ਨਾਲ ਕੀਤਾ ਸੀ ਸੁਣਾ ਦਿੱਤਾ।

ਰਸੂਲਾਂ ਦੇ ਕਰਤੱਬ 15:5 (PANIRV)
Square Portrait Landscape 4K UHD
ਤਦ ਕਈਆਂ ਨੇ ਫ਼ਰੀਸੀਆਂ ਦੇ ਪੰਥ ਵਿੱਚੋਂ ਜਿਨ੍ਹਾਂ ਵਿਸ਼ਵਾਸ ਕੀਤਾ, ਉੱਠ ਕੇ ਕਿਹਾ ਕਿ ਉਨ੍ਹਾਂ ਦੀ ਸੁੰਨਤ ਕਰਨੀ ਅਤੇ ਮੂਸਾ ਦੀ ਬਿਵਸਥਾ ਨੂੰ ਮੰਨਣ ਦਾ ਹੁਕਮ ਦੇਣਾ ਚਾਹੀਦਾ ਹੈ।

ਰਸੂਲਾਂ ਦੇ ਕਰਤੱਬ 15:6 (PANIRV)
Square Portrait Landscape 4K UHD
ਤਦ ਰਸੂਲ ਅਤੇ ਬਜ਼ੁਰਗ ਇਕੱਠੇ ਹੋਏ ਕਿ ਉਹ ਇਸ ਗੱਲ ਨੂੰ ਸੋਚਣ।

ਰਸੂਲਾਂ ਦੇ ਕਰਤੱਬ 15:7 (PANIRV)
Square Portrait Landscape 4K UHD
ਅਤੇ ਜਦੋਂ ਬਹੁਤ ਵਿਵਾਦ ਹੋਇਆ ਤਾਂ ਪਤਰਸ ਨੇ ਉੱਠ ਕੇ ਉਨ੍ਹਾਂ ਨੂੰ ਆਖਿਆ, ਹੇ ਭਰਾਵੋ, ਤੁਸੀਂ ਜਾਣਦੇ ਹੋ ਜੋ ਪਹਿਲੇ ਦਿਨਾਂ ਤੋਂ ਪਰਮੇਸ਼ੁਰ ਨੇ ਤੁਹਾਡੇ ਵਿੱਚੋਂ ਮੈਨੂੰ ਚੁਣਿਆ, ਜੋ ਪਰਾਈਆਂ ਕੌਮਾਂ ਮੇਰੀ ਜ਼ੁਬਾਨੀ ਖੁਸ਼ਖਬਰੀ ਦਾ ਬਚਨ ਸੁਣਨ ਅਤੇ ਵਿਸ਼ਵਾਸ ਕਰਨ।

ਰਸੂਲਾਂ ਦੇ ਕਰਤੱਬ 15:8 (PANIRV)
Square Portrait Landscape 4K UHD
ਅਤੇ ਪਰਮੇਸ਼ੁਰ ਨੇ ਜੋ ਮਨਾਂ ਦਾ ਜਾਚਣ ਵਾਲਾ ਹੈ, ਉਹਨਾਂ ਨੂੰ ਵੀ ਸਾਡੀ ਤਰ੍ਹਾਂ ਪਵਿੱਤਰ ਆਤਮਾ ਦੇ ਕੇ ਉਨ੍ਹਾਂ ਉੱਤੇ ਗਵਾਹੀ ਦਿੱਤੀ।

ਰਸੂਲਾਂ ਦੇ ਕਰਤੱਬ 15:9 (PANIRV)
Square Portrait Landscape 4K UHD
ਅਤੇ ਵਿਸ਼ਵਾਸ ਨਾਲ ਉਨ੍ਹਾਂ ਦੇ ਮਨ ਸ਼ੁੱਧ ਕਰ ਕੇ ਸਾਡੇ ਅਤੇ ਉਨ੍ਹਾਂ ਦੇ ਵਿੱਚ ਕੁਝ ਭੇਦਭਾਵ ਨਾ ਰੱਖਿਆ।

ਰਸੂਲਾਂ ਦੇ ਕਰਤੱਬ 15:10 (PANIRV)
Square Portrait Landscape 4K UHD
ਹੁਣ ਕਿਉਂ ਤੁਸੀਂ ਪਰਮੇਸ਼ੁਰ ਨੂੰ ਪਰਤਾਉਂਦੇ ਹੋ, ਕਿ ਚੇਲਿਆਂ ਦੀ ਧੌਣ ਤੇ ਜੂਲਾ ਰੱਖੋ ਜਿਸ ਨੂੰ ਨਾ ਸਾਡੇ ਪਿਉ-ਦਾਦੇ, ਨਾ ਅਸੀਂ ਚੁੱਕ ਸਕੇ?

ਰਸੂਲਾਂ ਦੇ ਕਰਤੱਬ 15:11 (PANIRV)
Square Portrait Landscape 4K UHD
ਪਰ ਸਾਨੂੰ ਵਿਸ਼ਵਾਸ ਹੈ ਕਿ ਜਿਸ ਤਰ੍ਹਾਂ ਉਹ ਵੀ ਮੁਕਤੀ ਪਾ ਗਏ ਅਸੀਂ ਵੀ ਪ੍ਰਭੂ ਯਿਸੂ ਦੀ ਕਿਰਪਾ ਨਾਲ ਮੁਕਤੀ ਪਾਵਾਂਗੇ।

ਰਸੂਲਾਂ ਦੇ ਕਰਤੱਬ 15:12 (PANIRV)
Square Portrait Landscape 4K UHD
ਤਾਂ ਸਾਰੀ ਸਭਾ ਚੁੱਪ ਰਹੀ ਅਤੇ ਉਹ ਬਰਨਬਾਸ ਅਤੇ ਪੌਲੁਸ ਦੀਆਂ ਇਹ ਗੱਲਾਂ ਸੁਣਨ ਲੱਗੇ ਜੋ ਪਰਮੇਸ਼ੁਰ ਵੱਲੋਂ ਕਿਹੋ ਜਿਹੇ ਨਿਸ਼ਾਨ ਅਤੇ ਅਚਰਜ਼ ਕੰਮ, ਉਹਨਾਂ ਦੇ ਹੱਥੀਂ ਪਰਾਈਆਂ ਕੌਮਾਂ ਵਿੱਚ ਵਿਖਾਏ ਗਏ।

ਰਸੂਲਾਂ ਦੇ ਕਰਤੱਬ 15:13 (PANIRV)
Square Portrait Landscape 4K UHD
ਅਤੇ ਜਦੋਂ ਉਹ ਚੁੱਪ ਹੋਏ ਤਾਂ ਯਾਕੂਬ ਅੱਗੋਂ ਕਹਿਣ ਲੱਗਾ, ਹੇ ਭਰਾਵੋ, ਮੇਰੀ ਸੁਣੋ।

ਰਸੂਲਾਂ ਦੇ ਕਰਤੱਬ 15:14 (PANIRV)
Square Portrait Landscape 4K UHD
ਸ਼ਮਊਨ ਨੇ ਦੱਸਿਆ ਹੈ ਕਿ ਕਿਸ ਪਰਕਾਰ ਪਰਮੇਸ਼ੁਰ ਨੇ ਪਹਿਲਾਂ ਪਰਾਈਆਂ ਕੌਮਾਂ ਉੱਤੇ ਨਿਗਾਹ ਕੀਤੀ ਤਾਂ ਜੋ ਉਹਨਾਂ ਵਿੱਚੋਂ ਇੱਕ ਪਰਜਾ ਆਪਣੇ ਨਾਮ ਦੇ ਲਈ ਚੁਣੇ

ਰਸੂਲਾਂ ਦੇ ਕਰਤੱਬ 15:15 (PANIRV)
Square Portrait Landscape 4K UHD
ਅਤੇ ਨਬੀਆਂ ਦੇ ਬਚਨ ਇਸ ਨਾਲ ਮਿਲਦੇ ਹਨ ਜਿਵੇਂ ਲਿਖਿਆ ਹੈ, -

ਰਸੂਲਾਂ ਦੇ ਕਰਤੱਬ 15:16 (PANIRV)
Square Portrait Landscape 4K UHD
“ਇਹ ਤੋਂ ਪਿੱਛੋਂ ਮੈਂ ਮੁੜ ਆਵਾਂਗਾ, ਅਤੇ ਦਾਊਦ ਦੇ ਡਿੱਗੇ ਹੋਏ ਡੇਰੇ ਨੂੰ ਬਣਾਵਾਂਗਾ, ਅਤੇ ਉਹ ਦੇ ਖੋਲੇ ਨੂੰ ਫਿਰ ਬਣਾ ਕੇ ਖੜ੍ਹਾ ਕਰਾਂਗਾ,

ਰਸੂਲਾਂ ਦੇ ਕਰਤੱਬ 15:17 (PANIRV)
Square Portrait Landscape 4K UHD
ਤਾਂ ਜੋ ਬਾਕੀ ਦੇ ਆਦਮੀ ਅਰਥਾਤ ਸਾਰੀਆਂ ਪਰਾਈਆਂ ਕੌਮਾਂ ਜੋ ਮੇਰੇ ਨਾਮ ਦੇ ਅਖਵਾਉਂਦੇ ਹਨ ਪ੍ਰਭੂ ਨੂੰ ਭਾਲਣ।”

ਰਸੂਲਾਂ ਦੇ ਕਰਤੱਬ 15:18 (PANIRV)
Square Portrait Landscape 4K UHD
ਇਹ ਉਹ ਹੀ ਪ੍ਰਭੂ ਆਖਦਾ ਹੈ, ਜਿਹੜਾ ਸੰਸਾਰ ਦੀ ਉਤਪਤੀ ਤੋਂ ਹੀ ਇਹ ਗੱਲਾਂ ਪਰਗਟ ਕਰਦਾ ਆਇਆ ਹੈ।

ਰਸੂਲਾਂ ਦੇ ਕਰਤੱਬ 15:19 (PANIRV)
Square Portrait Landscape 4K UHD
ਮੇਰੀ ਸਲਾਹ ਇਹ ਹੈ ਕਿ ਪਰਾਈਆਂ ਕੌਮਾਂ ਵਿੱਚੋਂ ਜਿਹੜੇ ਪਰਮੇਸ਼ੁਰ ਦੀ ਵੱਲ ਮੁੜਦੇ ਹਨ, ਅਸੀਂ ਉਹਨਾਂ ਨੂੰ ਪਰੇਸ਼ਾਨ ਨਾ ਕਰੀਏ।

ਰਸੂਲਾਂ ਦੇ ਕਰਤੱਬ 15:20 (PANIRV)
Square Portrait Landscape 4K UHD
ਸਗੋਂ ਉਹਨਾਂ ਨੂੰ ਲਿਖ ਭੇਜੀਏ ਕਿ ਮੂਰਤਾਂ ਦੀਆਂ ਪਲੀਤਗੀਆਂ, ਹਰਾਮਕਾਰੀ ਅਤੇ ਗਲ਼ ਘੁੱਟੇ ਹੋਏ ਦੇ ਮਾਸ ਅਤੇ ਲਹੂ ਤੋਂ ਬਚੇ ਰਹਿਣ।

ਰਸੂਲਾਂ ਦੇ ਕਰਤੱਬ 15:21 (PANIRV)
Square Portrait Landscape 4K UHD
ਕਿਉਂ ਜੋ ਪਹਿਲੇ ਸਮਿਆਂ ਤੋਂ ਹਰ ਨਗਰ ਵਿੱਚ ਮੂਸਾ ਦੇ ਪਰਚਾਰਕ ਹੁੰਦੇ ਆਏ ਹਨ ਅਤੇ ਹਰ ਸਬਤ ਦੇ ਦਿਨ ਪ੍ਰਾਰਥਨਾ ਘਰਾਂ ਵਿੱਚ ਉਹ ਦੀ ਬਿਵਸਥਾ ਪੜ੍ਹੀ ਜਾਂਦੀ ਹੈ।

ਰਸੂਲਾਂ ਦੇ ਕਰਤੱਬ 15:22 (PANIRV)
Square Portrait Landscape 4K UHD
ਤਦ ਰਸੂਲਾਂ, ਬਜ਼ੁਰਗਾਂ ਅਤੇ ਸਾਰੀ ਕਲੀਸਿਯਾ ਨੂੰ ਇਹ ਚੰਗਾ ਲੱਗਿਆ ਕਿ ਆਪਣੇ ਵਿੱਚੋਂ ਮਨੁੱਖ ਚੁਣ ਕੇ ਪੌਲੁਸ ਅਤੇ ਬਰਨਬਾਸ ਦੇ ਨਾਲ ਅੰਤਾਕਿਯਾ ਨੂੰ ਭੇਜੀਏ, ਅਰਥਾਤ ਯਹੂਦਾ ਨੂੰ ਜਿਹੜਾ ਬਰਸਬਾਸ ਅਖਵਾਉਂਦਾ ਅਤੇ ਸੀਲਾਸ ਨੂੰ ਜਿਹੜੇ ਭਰਾਵਾਂ ਵਿੱਚ ਆਗੂ ਸੀ।

ਰਸੂਲਾਂ ਦੇ ਕਰਤੱਬ 15:23 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਹੱਥ ਇਹ ਲਿਖ ਭੇਜਿਆ ਕਿ ਉਨ੍ਹਾਂ ਭਰਾਵਾਂ ਨੂੰ ਜਿਹੜੇ ਪਰਾਈਆਂ ਕੌਮਾਂ ਵਿੱਚੋਂ ਹੋ ਕੇ ਅੰਤਾਕਿਯਾ, ਸੀਰੀਯਾ ਅਤੇ ਕਿਲਕਿਯਾ ਵਿੱਚ ਰਹਿੰਦੇ ਹਨ ਰਸੂਲਾਂ, ਬਜ਼ੁਰਗਾਂ ਅਤੇ ਭਰਾਵਾਂ ਦਾ ਪਰਨਾਮ

ਰਸੂਲਾਂ ਦੇ ਕਰਤੱਬ 15:24 (PANIRV)
Square Portrait Landscape 4K UHD
ਜਦੋਂ ਅਸੀਂ ਸੁਣਿਆ ਜੋ ਕਈ ਸਾਡੇ ਵਿੱਚੋਂ ਨਿੱਕਲੇ ਜਿਨ੍ਹਾਂ ਤੁਹਾਡੇ ਮਨਾਂ ਨੂੰ ਵਿਗਾੜ ਕੇ ਤੁਹਾਨੂੰ ਗੱਲਾਂ ਨਾਲ ਡਰਾ ਦਿੱਤਾ, ਪਰ ਅਸੀਂ ਉਹਨਾਂ ਨੂੰ ਕੋਈ ਹੁਕਮ ਨਹੀਂ ਦਿੱਤਾ।

ਰਸੂਲਾਂ ਦੇ ਕਰਤੱਬ 15:25 (PANIRV)
Square Portrait Landscape 4K UHD
ਤਾਂ ਅਸੀਂ ਇੱਕ ਮਨ ਹੋ ਕੇ ਇਹ ਚੰਗਾ ਸਮਝਿਆ ਜੋ ਕੁਝ ਪੁਰਖ ਚੁਣ ਕੇ ਆਪਣੇ ਪਿਆਰੇ ਬਰਨਬਾਸ ਅਤੇ ਪੌਲੁਸ ਦੇ ਨਾਲ, ਤੁਹਾਡੇ ਕੋਲ ਭੇਜੀਏ,

ਰਸੂਲਾਂ ਦੇ ਕਰਤੱਬ 15:26 (PANIRV)
Square Portrait Landscape 4K UHD
ਜੋ ਅਜਿਹੇ ਮਨੁੱਖ ਹਨ ਕਿ ਜਿਨ੍ਹਾਂ ਆਪਣੇ ਪ੍ਰਾਣ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਮ ਦੇ ਲਈ ਜੋਖਮ ਵਿੱਚ ਪਾ ਦਿੱਤੇ।

ਰਸੂਲਾਂ ਦੇ ਕਰਤੱਬ 15:27 (PANIRV)
Square Portrait Landscape 4K UHD
ਸੋ ਅਸੀਂ ਯਹੂਦਾਹ ਅਤੇ ਸੀਲਾਸ ਨੂੰ ਭੇਜਿਆ ਹੈ ਜੋ ਆਪਣੇ ਮੂੰਹੋਂ ਇਹ ਗੱਲਾਂ ਤੁਹਾਨੂੰ ਦੱਸਣਗੇ।

ਰਸੂਲਾਂ ਦੇ ਕਰਤੱਬ 15:28 (PANIRV)
Square Portrait Landscape 4K UHD
ਕਿਉਂਕਿ ਪਵਿੱਤਰ ਆਤਮਾ ਨੇ ਅਤੇ ਅਸੀਂ ਚੰਗਾ ਸਮਝਿਆ ਜੋ ਇਨ੍ਹਾਂ ਜ਼ਰੂਰੀ ਗੱਲਾਂ ਤੋਂ ਬਿਨ੍ਹਾਂ ਤੁਹਾਡੇ ਉੱਤੇ ਹੋਰ ਕੁਝ ਭਾਰ ਨਾ ਪਾਈਏ

ਰਸੂਲਾਂ ਦੇ ਕਰਤੱਬ 15:29 (PANIRV)
Square Portrait Landscape 4K UHD
ਕਿ ਤੁਸੀਂ ਮੂਰਤੀਆਂ ਦੇ ਚੜ੍ਹਾਵਿਆਂ, ਲਹੂ ਅਤੇ ਗਲ਼ ਘੁੱਟਿਆਂ ਹੋਇਆਂ ਦੇ ਮਾਸ ਅਤੇ ਹਰਾਮਕਾਰੀ ਤੋਂ ਬਚੇ ਰਹੋ। ਜੇ ਤੁਸੀਂ ਇਨ੍ਹਾਂ ਗੱਲਾਂ ਤੋਂ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਤੁਹਾਡਾ ਭਲਾ ਹੋਵੇਗਾ। ਤੁਹਾਡਾ ਭਲਾ ਹੋਵੇ।

ਰਸੂਲਾਂ ਦੇ ਕਰਤੱਬ 15:30 (PANIRV)
Square Portrait Landscape 4K UHD
ਫੇਰ ਉਹ ਵਿਦਿਆ ਹੋ ਕੇ ਅੰਤਾਕਿਯਾ ਪਹੁੰਚੇ ਅਤੇ ਸੰਗਤ ਨੂੰ ਇਕੱਠੀ ਕਰ ਕੇ ਚਿੱਠੀ ਦਿੱਤੀ।

ਰਸੂਲਾਂ ਦੇ ਕਰਤੱਬ 15:31 (PANIRV)
Square Portrait Landscape 4K UHD
ਉਹ ਪੜ੍ਹ ਕੇ ਇਸ ਤਸੱਲੀ ਦੀਆਂ ਗੱਲਾਂ ਨਾਲ ਬਹੁਤ ਅਨੰਦ ਹੋਏ।

ਰਸੂਲਾਂ ਦੇ ਕਰਤੱਬ 15:32 (PANIRV)
Square Portrait Landscape 4K UHD
ਯਹੂਦਾ ਅਤੇ ਸੀਲਾਸ ਨੇ ਜੋ ਆਪ ਵੀ ਨਬੀ ਸਨ, ਭਰਾਵਾਂ ਨੂੰ ਬਹੁਤ ਸਾਰੀਆਂ ਗੱਲਾਂ ਨਾਲ ਉਪਦੇਸ਼ ਦੇ ਕੇ ਉਹਨਾਂ ਤਕੜੇ ਕੀਤਾ।

ਰਸੂਲਾਂ ਦੇ ਕਰਤੱਬ 15:33 (PANIRV)
Square Portrait Landscape 4K UHD
ਅਤੇ ਉਹ ਕੁਝ ਦਿਨ ਰਹਿ ਕੇ ਆਪਣੇ ਭੇਜਣ ਵਾਲਿਆਂ ਦੇ ਕੋਲ ਜਾਣ ਨੂੰ ਭਰਾਵਾਂ ਕੋਲੋਂ ਸੁੱਖ-ਸਾਂਦ ਨਾਲ ਵਿਦਾ ਹੋਏ।

ਰਸੂਲਾਂ ਦੇ ਕਰਤੱਬ 15:34 (PANIRV)
Square Portrait Landscape 4K UHD
ਪਰ ਸੀਲਾਸ ਨੂੰ ਉੱਥੇ ਰਹਿਣਾ ਚੰਗਾ ਲੱਗਿਆ,

ਰਸੂਲਾਂ ਦੇ ਕਰਤੱਬ 15:35 (PANIRV)
Square Portrait Landscape 4K UHD
ਪਰ ਪੌਲੁਸ ਅਤੇ ਬਰਨਬਾਸ ਅੰਤਾਕਿਯਾ ਵਿੱਚ ਰਹਿ ਕੇ ਹੋਰ ਬਹੁਤਿਆਂ ਦੇ ਨਾਲ ਪ੍ਰਭੂ ਦਾ ਬਚਨ ਸਿਖਾਉਂਦੇ ਅਤੇ ਉਹ ਦੀ ਖੁਸ਼ਖਬਰੀ ਸੁਣਾਉਂਦੇ ਸਨ।

ਰਸੂਲਾਂ ਦੇ ਕਰਤੱਬ 15:36 (PANIRV)
Square Portrait Landscape 4K UHD
ਕਈ ਦਿਨਾਂ ਪਿੱਛੋਂ ਪੌਲੁਸ ਨੇ ਬਰਨਬਾਸ ਨੂੰ ਆਖਿਆ ਕਿ ਆਉ ਹਰੇਕ ਨਗਰ ਵਿੱਚ ਜਿੱਥੇ ਅਸੀਂ ਪਰਮੇਸ਼ੁਰ ਦਾ ਬਚਨ ਸੁਣਾਇਆ ਸੀ, ਫਿਰ ਜਾ ਕੇ ਭਰਾਵਾਂ ਦੀ ਖ਼ਬਰ ਲਈਏ ਕਿ ਉਨ੍ਹਾਂ ਦਾ ਕੀ ਹਾਲ ਹੈ।

ਰਸੂਲਾਂ ਦੇ ਕਰਤੱਬ 15:37 (PANIRV)
Square Portrait Landscape 4K UHD
ਅਤੇ ਬਰਨਬਾਸ ਦੀ ਇਹ ਸਲਾਹ ਹੋਈ ਜੋ ਅਸੀਂ ਯੂਹੰਨਾ ਨੂੰ ਜਿਸ ਨੂੰ ਮਰਕੁਸ ਵੀ ਕਹਿੰਦੇ ਹਨ ਆਪਣੇ ਨਾਲ ਲੈ ਚੱਲੀਏ।

ਰਸੂਲਾਂ ਦੇ ਕਰਤੱਬ 15:38 (PANIRV)
Square Portrait Landscape 4K UHD
ਪਰ ਪੌਲੁਸ ਨੂੰ ਇਹ ਚੰਗਾ ਨਾ ਲੱਗਿਆ ਕਿ ਉਹ ਨੂੰ ਨਾਲ ਲੈ ਚੱਲੀਏ, ਜਿਹੜਾ ਪਮਫ਼ੁਲਿਯਾ ਤੋਂ ਉਨ੍ਹਾਂ ਕੋਲੋਂ ਅੱਡ ਹੋਇਆ ਅਤੇ ਉਨ੍ਹਾਂ ਦੇ ਨਾਲ ਕੰਮ ਨੂੰ ਨਾ ਗਿਆ ਸੀ।

ਰਸੂਲਾਂ ਦੇ ਕਰਤੱਬ 15:39 (PANIRV)
Square Portrait Landscape 4K UHD
ਤਦ ਉਨ੍ਹਾਂ ਵਿੱਚ ਅਜਿਹਾ ਵਿਵਾਦ ਹੋਇਆ ਕਿ ਉਹ ਇੱਕ ਦੂਜੇ ਤੋਂ ਵੱਖ ਹੋ ਗਏ ਅਤੇ ਬਰਨਬਾਸ ਮਰਕੁਸ ਨੂੰ ਨਾਲ ਲੈ ਕੇ ਜਹਾਜ਼ ਉੱਤੇ ਚੜ੍ਹਿਆ ਅਤੇ ਕੁਪਰੁਸ ਨੂੰ ਚੱਲਿਆ ਗਿਆ।

ਰਸੂਲਾਂ ਦੇ ਕਰਤੱਬ 15:40 (PANIRV)
Square Portrait Landscape 4K UHD
ਪਰ ਪੌਲੁਸ ਨੇ ਸੀਲਾਸ ਨੂੰ ਚੁਣਿਆ ਅਤੇ ਜਦੋਂ ਭਰਾਵਾਂ ਦੇ ਕੋਲੋਂ ਪਰਮੇਸ਼ੁਰ ਦੀ ਕਿਰਪਾ ਵਿੱਚ ਸੌਂਪਿਆ ਗਿਆ ਤਾਂ ਉਹ ਤੁਰ ਪਿਆ।

ਰਸੂਲਾਂ ਦੇ ਕਰਤੱਬ 15:41 (PANIRV)
Square Portrait Landscape 4K UHD
ਅਤੇ ਸੀਰੀਯਾ ਅਤੇ ਕਿਲਕਿਯਾ ਵਿੱਚ ਫ਼ਿਰਦਿਆਂ ਹੋਇਆਂ ਉਸ ਨੇ ਕਲੀਸਿਯਾ ਨੂੰ ਮਜ਼ਬੂਤ ਕੀਤਾ।

Available Bible Translations

American Standard Version
Acts 15 (ASV) »
King James Version
Acts 15 (KJV) »
GOD’S WORD® (GW)
Acts 15 (GW) »
Berean Bible
Acts 15 (BSB) »
World English Bible
Acts 15 (WEB) »
Louis Segond 1910
Actes 15 (LSG) »
इंडियन रिवाइज्ड वर्जन - हिंदी
प्रेरितों के काम 15 (HINIRV) »
ভারতীয় সংশোধিত সংস্করণ - বাংলা
पশিষ্যচরিত 15 (BENIRV) »
இந்தியன் ரீவைஸ்டு வேர்ஷன் - தமிழ்
அப்போஸ்தலருடைய நடபடிகள் 15 (TAMIRV) »
इंडियन रिवाइज्ड वर्जन - मराठी
प्रेषितांचीं कृत्यें 15 (MARIRV) »
ఇండియన్ రేవిజ్డ్ వెర్షన్ - తెలుగు
అపొస్తలుల కార్యములు 15 (TELIRV) »
ઇન્ડિયન રિવાયઝ્ડ વર્ઝન - ગુજરાતી
પ્રેરિતોનાં ક્રત્યો 15 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅಪೊಸ್ತಲರ ಕೃತ್ಯಗಳು 15 (KANIRV) »
الكتاب المقدس باللغة العربية، فان دايك
أَعْمَالُ ٱلرُّسُلِ 15 (AVD) »
תנ ך עברי מודרני
מעשי השליחים 15 (HEB) »
Bíblia Sagrada Português
Atos 15 (BSL) »
Kinh Thánh: Tiếng Việt
Công Vụ Các Sứ đồ 15 (VIE) »
Reina Valera Antigua
Hechos 15 (RVA) »
La Sacra Bibbia
Atti 15 (RIV) »
圣 经 简体中文和合本
使 徒 行 传 15 (CUVS) »
聖 經 繁體中文和合本
使 徒 行 傳 15 (CUVT) »
Библия на русском
Деяния 15 (RUSV) »
Українська Біблія
Дії 15 (UKR) »
Szent Biblia - Magyar
Apostolok 15 (KAR) »
Българска Библия
Деяния 15 (BULG) »
De Heilige Schrift
Handelingen 15 (NLD) »

ਰਸੂਲਾਂ ਦੇ ਕਰਤੱਬ (PANIRV) Chapter Selection

PANIRV Book Selection List