ਅਸਤਸਨਾ Chapter 1 PANIRV Bible Verse Images

ਅਸਤਸਨਾ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਸਤਸਨਾ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਸਤਸਨਾ 1:1 (PANIRV)
Square Portrait Landscape 4K UHD
ਇਹ ਉਹ ਬਚਨ ਹਨ ਜਿਹੜੇ ਮੂਸਾ ਨੇ ਸਾਰੇ ਇਸਰਾਏਲ ਨੂੰ ਯਰਦਨ ਦੇ ਪਾਰ ਉਜਾੜ ਵਿੱਚ ਆਖੇ, ਜੋ ਸੂਫ ਦੇ ਸਾਹਮਣੇ ਦੇ ਅਰਾਬਾਹ ਵਿੱਚ ਪਾਰਾਨ, ਤੋਫਲ, ਲਾਬਾਨ, ਹਸੇਰੋਥ ਅਤੇ ਦੀਜ਼ਾਹਾਬ ਦੇ ਵਿਚਕਾਰ ਹੈ।

ਅਸਤਸਨਾ 1:2 (PANIRV)
Square Portrait Landscape 4K UHD
ਹੋਰੇਬ ਤੋਂ ਕਾਦੇਸ਼-ਬਰਨੇਆ ਤੱਕ ਸੇਈਰ ਪਰਬਤ ਦਾ ਗਿਆਰ੍ਹਾਂ ਦਿਨ ਦਾ ਸਫ਼ਰ ਹੈ।

ਅਸਤਸਨਾ 1:3 (PANIRV)
Square Portrait Landscape 4K UHD
ਅਜਿਹਾ ਹੋਇਆ ਕਿ ਚਾਲੀਵੇਂ ਸਾਲ ਦੇ ਗਿਆਰਵੇਂ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਮੂਸਾ ਨੇ ਇਸਰਾਏਲੀਆਂ ਨਾਲ ਉਹ ਸਾਰੀਆਂ ਗੱਲਾਂ ਕੀਤੀਆਂ, ਜਿਨ੍ਹਾਂ ਦਾ ਯਹੋਵਾਹ ਨੇ ਉਸ ਨੂੰ ਉਨ੍ਹਾਂ ਦੇ ਲਈ ਹੁਕਮ ਦਿੱਤਾ ਸੀ,

ਅਸਤਸਨਾ 1:4 (PANIRV)
Square Portrait Landscape 4K UHD
ਅਰਥਾਤ ਜਦ ਮੂਸਾ ਨੇ ਅਮੋਰੀਆਂ ਦੇ ਰਾਜਾ ਸੀਹੋਨ ਨੂੰ ਜਿਹੜਾ ਹਸ਼ਬੋਨ ਦਾ ਵਾਸੀ ਸੀ ਅਤੇ ਬਾਸ਼ਾਨ ਦੇ ਰਾਜਾ ਓਗ ਨੂੰ ਜਿਹੜਾ ਅਸ਼ਤਾਰੋਥ ਦਾ ਵਾਸੀ ਸੀ, ਅਦਰਈ ਵਿੱਚ ਮਾਰ ਦਿੱਤਾ,

ਅਸਤਸਨਾ 1:5 (PANIRV)
Square Portrait Landscape 4K UHD
ਤਦ ਯਰਦਨ ਦੇ ਪਾਰ ਮੋਆਬ ਦੇ ਦੇਸ਼ ਵਿੱਚ ਮੂਸਾ ਬਿਵਸਥਾ ਦੀ ਵਿਆਖਿਆ ਇਸ ਤਰ੍ਹਾਂ ਕਰਨ ਲੱਗਾ,

ਅਸਤਸਨਾ 1:6 (PANIRV)
Square Portrait Landscape 4K UHD
“ਸਾਡੇ ਪਰਮੇਸ਼ੁਰ ਯਹੋਵਾਹ ਨੇ ਹੋਰੇਬ ਵਿੱਚ ਸਾਨੂੰ ਕਿਹਾ ਸੀ, ਤੁਹਾਨੂੰ ਇਸ ਪਰਬਤ ਵਿੱਚ ਰਹਿੰਦੇ ਹੋਏ ਬਹੁਤ ਦਿਨ ਹੋ ਗਏ ਹਨ,

ਅਸਤਸਨਾ 1:7 (PANIRV)
Square Portrait Landscape 4K UHD
ਇਸ ਲਈ ਹੁਣ ਤੁਸੀਂ ਇੱਥੋਂ ਕੂਚ ਕਰੋ ਅਤੇ ਅਮੋਰੀਆਂ ਦੇ ਪਹਾੜੀ ਦੇਸ਼ ਨੂੰ ਅਤੇ ਅਰਾਬਾਹ ਦੇ ਨੇੜੇ-ਤੇੜੇ ਦੇ ਸਥਾਨਾਂ ਵਿੱਚ, ਪਹਾੜੀ ਦੇਸ਼ ਵਿੱਚ, ਮੈਦਾਨ ਵਿੱਚ, ਦੱਖਣ ਵੱਲ ਅਤੇ ਸਮੁੰਦਰ ਦੇ ਕੰਢਿਆਂ ਉੱਤੇ, ਲਬਾਨੋਨ ਪਰਬਤ ਵਿੱਚ ਅਤੇ ਵੱਡੇ ਦਰਿਆ ਫ਼ਰਾਤ ਤੱਕ ਰਹਿਣ ਵਾਲੇ ਕਨਾਨੀਆਂ ਦੇ ਦੇਸ਼ ਵਿੱਚ ਚਲੇ ਜਾਓ।

ਅਸਤਸਨਾ 1:8 (PANIRV)
Square Portrait Landscape 4K UHD
ਵੇਖੋ, ਮੈਂ ਇਸ ਦੇਸ਼ ਨੂੰ ਤੁਹਾਡੇ ਸਾਹਮਣੇ ਰੱਖ ਦਿੱਤਾ ਹੈ, ਜਿਸ ਦੇਸ਼ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਦੇ ਨਾਲ ਅਰਥਾਤ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਸਹੁੰ ਖਾਧੀ ਸੀ ਕਿ ਮੈਂ ਇਸ ਦੇਸ਼ ਨੂੰ ਤੁਹਾਨੂੰ ਅਤੇ ਤੁਹਾਡੇ ਬਾਅਦ ਤੁਹਾਡੇ ਵੰਸ਼ ਨੂੰ ਦਿਆਂਗਾ, ਇਸ ਲਈ ਜਾਓ ਅਤੇ ਇਸ ਦੇਸ਼ ਨੂੰ ਆਪਣੇ ਅਧੀਨ ਕਰ ਲਓ।”

ਅਸਤਸਨਾ 1:9 (PANIRV)
Square Portrait Landscape 4K UHD
ਫਿਰ ਉਸੇ ਸਮੇਂ ਮੈਂ ਤੁਹਾਨੂੰ ਕਿਹਾ, “ਮੈਂ ਇਕੱਲਾ ਤੁਹਾਡਾ ਭਾਰ ਨਹੀਂ ਚੁੱਕ ਸਕਦਾ,

ਅਸਤਸਨਾ 1:10 (PANIRV)
Square Portrait Landscape 4K UHD
ਕਿਉਂ ਜੋ ਤੁਹਾਡੇ ਪਰਮੇਸ਼ੁਰ ਯਹੋਵਾਹ ਨੇ ਤੁਹਾਨੂੰ ਇਸ ਹੱਦ ਤੱਕ ਵਧਾਇਆ ਹੈ ਕਿ ਵੇਖੋ, ਅੱਜ ਤੁਸੀਂ ਅਕਾਸ਼ ਦੇ ਤਾਰਿਆਂ ਵਾਂਗੂੰ ਹੋ ਗਏ ਹੋ।

ਅਸਤਸਨਾ 1:11 (PANIRV)
Square Portrait Landscape 4K UHD
ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਤੁਹਾਨੂੰ ਹਜ਼ਾਰ ਗੁਣਾ ਵਧਾਵੇ ਅਤੇ ਤੁਹਾਨੂੰ ਬਰਕਤ ਦੇਵੇ, ਜਿਵੇਂ ਉਸ ਨੇ ਤੁਹਾਡੇ ਨਾਲ ਵਾਇਦਾ ਕੀਤਾ ਹੈ।

ਅਸਤਸਨਾ 1:12 (PANIRV)
Square Portrait Landscape 4K UHD
ਮੈਂ ਇਕੱਲਾ ਕਿਵੇਂ ਤੁਹਾਡੀਆਂ ਮੁਸੀਬਤਾਂ, ਤੁਹਾਡਾ ਭਾਰ ਅਤੇ ਤੁਹਾਡਾ ਕੁੜਕੁੜਾਉਣਾ ਸਹਿਣ ਕਰਾਂ?

ਅਸਤਸਨਾ 1:13 (PANIRV)
Square Portrait Landscape 4K UHD
ਤੁਸੀਂ ਆਪਣੇ ਵਿੱਚੋਂ ਬੁੱਧਵਾਨ, ਸਿਆਣੇ ਅਤੇ ਗਿਆਨ ਰੱਖਣ ਵਾਲੇ ਮਨੁੱਖ ਗੋਤਾਂ ਅਨੁਸਾਰ ਚੁਣ ਲਓ ਤਾਂ ਜੋ ਮੈਂ ਉਹਨਾਂ ਨੂੰ ਤੁਹਾਡੇ ਉੱਤੇ ਪ੍ਰਧਾਨ ਠਹਿਰਾਵਾਂ।”

ਅਸਤਸਨਾ 1:14 (PANIRV)
Square Portrait Landscape 4K UHD
ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਇਹ ਚੰਗੀ ਗੱਲ ਹੈ, ਜਿਹੜੀ ਤੂੰ ਸਾਨੂੰ ਕਰਨ ਲਈ ਆਖੀ ਹੈ।”

ਅਸਤਸਨਾ 1:15 (PANIRV)
Square Portrait Landscape 4K UHD
ਇਸ ਲਈ ਮੈਂ ਤੁਹਾਡੇ ਗੋਤਾਂ ਦੇ ਪ੍ਰਧਾਨਾਂ ਨੂੰ ਲਿਆ ਜਿਹੜੇ ਬੁੱਧਵਾਨ ਅਤੇ ਗਿਆਨੀ ਮਨੁੱਖ ਸਨ ਅਤੇ ਤੁਹਾਡੇ ਉੱਤੇ ਪ੍ਰਧਾਨ ਠਹਿਰਾਇਆ ਅਰਥਾਤ ਹਜ਼ਾਰਾਂ ਦੇ ਪ੍ਰਧਾਨ, ਸੈਂਕੜਿਆਂ ਦੇ ਪ੍ਰਧਾਨ, ਪੰਜਾਹਾਂ ਦੇ ਪ੍ਰਧਾਨ ਅਤੇ ਦਸਾਂ ਦੇ ਪ੍ਰਧਾਨ, ਨਾਲ ਹੀ ਤੁਹਾਡੇ ਗੋਤਾਂ ਦੇ ਆਗੂਆਂ ਨੂੰ ਵੀ ਲਿਆ।

ਅਸਤਸਨਾ 1:16 (PANIRV)
Square Portrait Landscape 4K UHD
ਉਸੇ ਵੇਲੇ ਮੈਂ ਤੁਹਾਡੇ ਨਿਆਂਈਆਂ ਨੂੰ ਹੁਕਮ ਦੇ ਕੇ ਆਖਿਆ, “ਆਪਣੇ ਭਰਾਵਾਂ ਦੇ ਵਿਚਕਾਰਲੇ ਝਗੜੇ ਸੁਣੋ ਅਤੇ ਮਨੁੱਖ ਅਤੇ ਉਸ ਦੇ ਭਰਾ ਦਾ ਅਤੇ ਉਸ ਪਰਦੇਸੀ ਦਾ ਜਿਹੜਾ ਤੁਹਾਡੇ ਵਿੱਚ ਰਹਿੰਦਾ ਹੈ, ਧਰਮ ਨਾਲ ਨਿਆਂ ਕਰੋ।

ਅਸਤਸਨਾ 1:17 (PANIRV)
Square Portrait Landscape 4K UHD
ਨਿਆਂ ਕਰਨ ਦੇ ਵੇਲੇ ਕਿਸੇ ਦਾ ਪੱਖਪਾਤ ਨਾ ਕਰਿਓ। ਤੁਸੀਂ ਵੱਡੇ-ਛੋਟੇ ਦੀ ਗੱਲ ਨੂੰ ਇੱਕੋ ਜਿਹੀ ਸੁਣਿਓ ਅਤੇ ਤੁਸੀਂ ਮਨੁੱਖ ਦੇ ਮੂੰਹ ਨੂੰ ਵੇਖ ਕੇ ਨਾ ਡਰਿਓ, ਕਿਉਂ ਜੋ ਨਿਆਂ ਪਰਮੇਸ਼ੁਰ ਦਾ ਹੈ ਅਤੇ ਜਿਹੜੀ ਗੱਲ ਤੁਹਾਡੇ ਲਈ ਬਹੁਤ ਔਖੀ ਹੋਵੇ, ਉਹ ਤੁਸੀਂ ਮੇਰੇ ਕੋਲ ਲਿਆਓ ਅਤੇ ਮੈਂ ਉਸ ਨੂੰ ਸੁਣਾਂਗਾ।”

ਅਸਤਸਨਾ 1:18 (PANIRV)
Square Portrait Landscape 4K UHD
ਮੈਂ ਉਸ ਵੇਲੇ ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਦਾ ਹੁਕਮ ਦਿੱਤਾ, ਜਿਹੜੀਆਂ ਤੁਹਾਡੇ ਕਰਨ ਦੀਆਂ ਸਨ।

ਅਸਤਸਨਾ 1:19 (PANIRV)
Square Portrait Landscape 4K UHD
ਫੇਰ ਅਸੀਂ ਹੋਰੇਬ ਤੋਂ ਕੂਚ ਕਰ ਕੇ ਉਸ ਵੱਡੀ ਅਤੇ ਭਿਆਨਕ ਉਜਾੜ ਵਿੱਚੋਂ ਦੀ ਗਏ ਜਿਹੜੀ ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਦੇ ਕੋਲ ਵੇਖੀ ਸੀ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਸੀ ਅਤੇ ਅਸੀਂ ਕਾਦੇਸ਼-ਬਰਨੇਆ ਵਿੱਚ ਆਏ।

ਅਸਤਸਨਾ 1:20 (PANIRV)
Square Portrait Landscape 4K UHD
ਫੇਰ ਮੈਂ ਤੁਹਾਨੂੰ ਆਖਿਆ, “ਤੁਸੀਂ ਅਮੋਰੀਆਂ ਦੇ ਪਹਾੜੀ ਦੇਸ਼ ਕੋਲ ਪਹੁੰਚ ਗਏ ਹੋ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।

ਅਸਤਸਨਾ 1:21 (PANIRV)
Square Portrait Landscape 4K UHD
ਵੇਖੋ, ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੇ ਇਹ ਦੇਸ਼ ਰੱਖਿਆ ਹੈ। ਅੱਗੇ ਵਧ ਕੇ ਹਮਲਾ ਕਰੋ ਅਤੇ ਇਸ ਨੂੰ ਅਧਿਕਾਰ ਵਿੱਚ ਲੈ ਲਓ, ਜਿਵੇਂ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਆਖਿਆ ਹੈ! ਨਾ ਡਰੋ ਅਤੇ ਨਾ ਘਬਰਾਓ!”

ਅਸਤਸਨਾ 1:22 (PANIRV)
Square Portrait Landscape 4K UHD
ਫਿਰ ਤੁਸੀਂ ਸਾਰੇ ਮੇਰੇ ਕੋਲ ਆ ਕੇ ਆਖਣ ਲੱਗੇ, “ਅਸੀਂ ਆਪਣੇ ਅੱਗੇ ਮਨੁੱਖਾਂ ਨੂੰ ਭੇਜਾਂਗੇ ਤਾਂ ਜੋ ਉਹ ਸਾਡੇ ਲਈ ਉਸ ਦੇਸ਼ ਦਾ ਭੇਤ ਲੈਣ ਅਤੇ ਵਾਪਸ ਆ ਕੇ ਸਾਨੂੰ ਉਸ ਰਾਹ ਦਾ ਪਤਾ ਦੇਣ ਜਿਸ ਦੇ ਵਿੱਚੋਂ ਹੋ ਕੇ ਅਸੀਂ ਅੱਗੇ ਜਾਣਾ ਹੈ ਅਤੇ ਸਾਨੂੰ ਕਿਹੜੇ ਸ਼ਹਿਰਾਂ ਵਿੱਚ ਪਹੁੰਚਣਾ ਹੈ।”

ਅਸਤਸਨਾ 1:23 (PANIRV)
Square Portrait Landscape 4K UHD
ਇਹ ਗੱਲ ਮੈਨੂੰ ਚੰਗੀ ਲੱਗੀ, ਇਸ ਲਈ ਮੈਂ ਤੁਹਾਡੇ ਵਿੱਚੋਂ ਬਾਰਾਂ ਮਨੁੱਖ ਅਰਥਾਤ ਹਰੇਕ ਗੋਤ ਤੋਂ ਇੱਕ-ਇੱਕ ਮਨੁੱਖ ਚੁਣ ਲਿਆ।

ਅਸਤਸਨਾ 1:24 (PANIRV)
Square Portrait Landscape 4K UHD
ਉਹ ਮੁੜ ਕੇ ਉਸ ਪਹਾੜੀ ਦੇਸ਼ ਨੂੰ ਗਏ ਅਤੇ ਅਸ਼ਕੋਲ ਦੀ ਵਾਦੀ ਵਿੱਚ ਪਹੁੰਚ ਕੇ ਉਸ ਦੇਸ਼ ਦਾ ਭੇਤ ਲਿਆ।

ਅਸਤਸਨਾ 1:25 (PANIRV)
Square Portrait Landscape 4K UHD
ਉਨ੍ਹਾਂ ਨੇ ਉਸ ਦੇਸ਼ ਦੇ ਫਲਾਂ ਵਿੱਚੋਂ ਕੁਝ ਆਪਣੇ ਹੱਥਾਂ ਵਿੱਚ ਲਿਆ ਅਤੇ ਉਸ ਨੂੰ ਸਾਡੇ ਕੋਲ ਲਿਆਏ ਅਤੇ ਸਾਨੂੰ ਖ਼ਬਰ ਦਿੰਦੇ ਹੋਏ ਆਖਿਆ, “ਉਹ ਦੇਸ਼ ਚੰਗਾ ਹੈ, ਜਿਹੜਾ ਯਹੋਵਾਹ ਸਾਡਾ ਪਰਮੇਸ਼ੁਰ ਸਾਨੂੰ ਦਿੰਦਾ ਹੈ।”

ਅਸਤਸਨਾ 1:26 (PANIRV)
Square Portrait Landscape 4K UHD
ਪਰ ਤੁਸੀਂ ਉੱਥੇ ਜਾਣਾ ਨਹੀਂ ਚਾਹੁੰਦੇ ਸੀ, ਸਗੋਂ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮ ਦੇ ਵਿਰੁੱਧ ਹੋ ਗਏ

ਅਸਤਸਨਾ 1:27 (PANIRV)
Square Portrait Landscape 4K UHD
ਜਦ ਕਿ ਤੁਸੀਂ ਆਪਣੇ ਤੰਬੂਆਂ ਵਿੱਚ ਬੁੜਬੁੜ ਕਰਨ ਲੱਗ ਪਏ ਅਤੇ ਆਖਿਆ, “ਯਹੋਵਾਹ ਸਾਡੇ ਨਾਲ ਵੈਰ ਰੱਖਦਾ ਹੈ, ਇਸ ਲਈ ਸਾਨੂੰ ਮਿਸਰ ਦੇਸ਼ ਤੋਂ ਕੱਢ ਕੇ ਲੈ ਆਇਆ ਤਾਂ ਜੋ ਸਾਨੂੰ ਅਮੋਰੀਆਂ ਦੇ ਹੱਥਾਂ ਵਿੱਚ ਦੇ ਦੇਵੇ, ਜੋ ਸਾਡਾ ਨਾਸ ਕਰ ਦੇਣ।

ਅਸਤਸਨਾ 1:28 (PANIRV)
Square Portrait Landscape 4K UHD
ਅਸੀਂ ਕਿੱਧਰ ਜਾਈਏ? ਸਾਡੇ ਭਰਾਵਾਂ ਨੇ ਇਹ ਆਖ ਕੇ ਸਾਡਾ ਹੌਂਸਲਾ ਤੋੜ ਦਿੱਤਾ ਹੈ ਕਿ ਉਹ ਲੋਕ ਸਾਡੇ ਤੋਂ ਵੱਡੇ ਅਤੇ ਉੱਚੇ-ਲੰਮੇ ਹਨ! ਉਹਨਾਂ ਦੇ ਸ਼ਹਿਰ ਵੱਡੇ ਅਤੇ ਅਕਾਸ਼ ਤੱਕ ਉੱਚੇ ਗੜ੍ਹਾਂ ਵਾਲੇ ਹਨ ਅਤੇ ਅਸੀਂ ਉੱਥੇ ਅਨਾਕੀਆਂ ਨੂੰ ਵੀ ਵੇਖਿਆ ਹੈ!”

ਅਸਤਸਨਾ 1:29 (PANIRV)
Square Portrait Landscape 4K UHD
ਤਦ ਮੈਂ ਤੁਹਾਨੂੰ ਆਖਿਆ, “ਤੁਸੀਂ ਉਨ੍ਹਾਂ ਤੋਂ ਨਾ ਘਬਰਾਓ ਅਤੇ ਨਾ ਹੀ ਡਰੋ।

ਅਸਤਸਨਾ 1:30 (PANIRV)
Square Portrait Landscape 4K UHD
ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਅੱਗੇ-ਅੱਗੇ ਜਾਂਦਾ ਹੈ। ਉਹ ਤੁਹਾਡੇ ਲਈ ਲੜੇਗਾ, ਜਿਵੇਂ ਉਸ ਨੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਮਿਸਰ ਵਿੱਚ ਕੀਤਾ

ਅਸਤਸਨਾ 1:31 (PANIRV)
Square Portrait Landscape 4K UHD
ਅਤੇ ਉਜਾੜ ਵਿੱਚ ਵੀ, ਜਿੱਥੇ ਤੁਸੀਂ ਵੇਖਿਆ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਚੁੱਕਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਤੁਹਾਡੇ ਸਾਰੇ ਰਾਹਾਂ ਵਿੱਚ ਜਿੱਥੇ ਤੁਸੀਂ ਜਾਂਦੇ ਸੀ ਚੁੱਕ ਕੇ ਰੱਖਿਆ, ਜਦ ਤੱਕ ਤੁਸੀਂ ਇਸ ਸਥਾਨ ਤੱਕ ਨਹੀਂ ਪਹੁੰਚੇ।”

ਅਸਤਸਨਾ 1:32 (PANIRV)
Square Portrait Landscape 4K UHD
ਪਰ ਇਸ ਗੱਲ ਵਿੱਚ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਵਿਸ਼ਵਾਸ ਨਾ ਕੀਤਾ,

ਅਸਤਸਨਾ 1:33 (PANIRV)
Square Portrait Landscape 4K UHD
ਜੋ ਰਾਹ ਵਿੱਚ ਤੁਹਾਡੇ ਅੱਗੇ-ਅੱਗੇ ਚੱਲਦਾ ਸੀ ਤਾਂ ਜੋ ਉਹ ਤੁਹਾਡੇ ਲਈ ਡੇਰੇ ਲਾਉਣ ਦਾ ਸਥਾਨ ਲੱਭੇ, ਰਾਤ ਨੂੰ ਅੱਗ ਵਿੱਚ ਅਤੇ ਦਿਨ ਨੂੰ ਬੱਦਲ ਵਿੱਚ ਹੋ ਕੇ ਉਹ ਤੁਹਾਨੂੰ ਉਹ ਰਾਹ ਵਿਖਾਉਂਦਾ ਸੀ, ਜਿਸ ਵਿੱਚ ਤੁਸੀਂ ਜਾਣਾ ਹੁੰਦਾ ਸੀ।

ਅਸਤਸਨਾ 1:34 (PANIRV)
Square Portrait Landscape 4K UHD
ਯਹੋਵਾਹ ਨੇ ਤੁਹਾਡੀਆਂ ਗੱਲਾਂ ਦਾ ਰੌਲ਼ਾ ਸੁਣਿਆ, ਤਦ ਉਸ ਦਾ ਕ੍ਰੋਧ ਭੜਕਿਆ ਅਤੇ ਉਸ ਨੇ ਇਹ ਆਖ ਕੇ ਸਹੁੰ ਖਾਧੀ,

ਅਸਤਸਨਾ 1:35 (PANIRV)
Square Portrait Landscape 4K UHD
“ਇਸ ਬੁਰੀ ਪੀੜ੍ਹੀ ਵਿੱਚੋਂ ਇੱਕ ਵੀ ਮਨੁੱਖ ਉਸ ਚੰਗੇ ਦੇਸ਼ ਨੂੰ ਨਾ ਵੇਖੇਗਾ, ਜਿਸ ਨੂੰ ਦੇਣ ਦੀ ਸਹੁੰ ਮੈਂ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।

ਅਸਤਸਨਾ 1:36 (PANIRV)
Square Portrait Landscape 4K UHD
ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਉਸ ਦੇਸ਼ ਨੂੰ ਵੇਖੇਗਾ ਅਤੇ ਮੈਂ ਉਹ ਦੇਸ਼ ਜਿੱਥੇ ਉਸ ਨੇ ਪੈਰ ਰੱਖੇ ਹਨ, ਉਸ ਨੂੰ ਅਤੇ ਉਸ ਦੇ ਪੁੱਤਰਾਂ ਨੂੰ ਦਿਆਂਗਾ ਕਿਉਂ ਜੋ ਉਹ ਯਹੋਵਾਹ ਦੇ ਪਿੱਛੇ ਪੂਰੀ ਰੀਤੀ ਨਾਲ ਤੁਰਿਆ ਹੈ।”

ਅਸਤਸਨਾ 1:37 (PANIRV)
Square Portrait Landscape 4K UHD
ਤੁਹਾਡੇ ਕਾਰਨ ਯਹੋਵਾਹ ਮੇਰੇ ਨਾਲ ਵੀ ਇਹ ਆਖ ਕੇ ਗੁੱਸੇ ਹੋਇਆ, “ਤੂੰ ਵੀ ਉੱਥੇ ਨਹੀਂ ਜਾਵੇਂਗਾ।

ਅਸਤਸਨਾ 1:38 (PANIRV)
Square Portrait Landscape 4K UHD
ਨੂਨ ਦਾ ਪੁੱਤਰ ਯਹੋਸ਼ੁਆ ਜਿਹੜਾ ਤੇਰੇ ਅੱਗੇ ਖੜ੍ਹਾ ਰਹਿੰਦਾ ਹੈ, ਉਹ ਉੱਥੇ ਜਾਵੇਗਾ। ਉਹ ਨੂੰ ਹੌਂਸਲਾ ਦੇ ਕਿਉਂ ਜੋ ਉਹ ਇਸਰਾਏਲ ਨੂੰ ਉਸ ਦੀ ਵਿਰਾਸਤ ਦੁਆਵੇਗਾ।”

ਅਸਤਸਨਾ 1:39 (PANIRV)
Square Portrait Landscape 4K UHD
ਫਿਰ ਤੁਹਾਡੇ ਬੱਚੇ ਜਿਨ੍ਹਾਂ ਦੇ ਵਿਖੇ ਤੁਸੀਂ ਆਖਦੇ ਸੀ ਕਿ ਉਹ ਲੁੱਟ ਵਿੱਚ ਚਲੇ ਜਾਣਗੇ ਅਤੇ ਤੁਹਾਡੇ ਪੁੱਤਰ ਜੋ ਹੁਣੇ ਭਲੇ ਬੁਰੇ ਦੀ ਸਿਆਣ ਨਹੀਂ ਰੱਖਦੇ, ਉਹ ਉੱਥੇ ਪ੍ਰਵੇਸ਼ ਕਰਨਗੇ ਅਤੇ ਮੈਂ ਉਹ ਦੇਸ਼ ਉਹਨਾਂ ਨੂੰ ਦਿਆਂਗਾ ਅਤੇ ਉਹ ਉਸ ਨੂੰ ਅਧਿਕਾਰ ਵਿੱਚ ਲੈ ਲੈਣਗੇ।

ਅਸਤਸਨਾ 1:40 (PANIRV)
Square Portrait Landscape 4K UHD
ਪਰ ਤੁਸੀਂ ਘੁੰਮ ਕੇ ਕੂਚ ਕਰੋ ਅਤੇ ਲਾਲ ਸਮੁੰਦਰ ਦੇ ਰਾਹ ਤੋਂ ਉਜਾੜ ਵੱਲ ਜਾਓ।

ਅਸਤਸਨਾ 1:41 (PANIRV)
Square Portrait Landscape 4K UHD
ਤਦ ਤੁਸੀਂ ਮੈਨੂੰ ਉੱਤਰ ਦੇ ਕੇ ਆਖਿਆ, “ਅਸੀਂ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਹੈ। ਹੁਣ ਅਸੀਂ ਉੱਪਰ ਜਾ ਕੇ ਲੜਾਂਗੇ, ਜਿਵੇਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਹੁਕਮ ਦਿੱਤਾ ਹੈ।” ਫਿਰ ਤੁਹਾਡੇ ਵਿੱਚੋਂ ਹਰੇਕ ਨੇ ਆਪਣੇ ਯੁੱਧ ਦੇ ਸ਼ਸਤਰ ਬੰਨ੍ਹੇ ਅਤੇ ਪਹਾੜੀ ਦੇਸ਼ ਉੱਤੇ ਹਮਲਾ ਕਰਨ ਨੂੰ ਇੱਕ ਛੋਟੀ ਜਿਹੀ ਗੱਲ ਜਾਣਿਆ।

ਅਸਤਸਨਾ 1:42 (PANIRV)
Square Portrait Landscape 4K UHD
ਪਰ ਯਹੋਵਾਹ ਨੇ ਮੈਨੂੰ ਆਖਿਆ, “ਉਨ੍ਹਾਂ ਨੂੰ ਆਖ ਕਿ ਉੱਪਰ ਨਾ ਜਾਓ ਅਤੇ ਨਾ ਲੜੋ ਕਿਉਂ ਜੋ ਮੈਂ ਤੁਹਾਡੇ ਨਾਲ ਨਹੀਂ ਹਾਂ, ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਮਾਰੇ ਜਾਓ।”

ਅਸਤਸਨਾ 1:43 (PANIRV)
Square Portrait Landscape 4K UHD
ਮੈਂ ਤੁਹਾਨੂੰ ਇਹ ਗੱਲ ਆਖ ਦਿੱਤੀ, ਪਰ ਤੁਸੀਂ ਨਾ ਸੁਣਿਆ ਸਗੋਂ ਤੁਸੀਂ ਯਹੋਵਾਹ ਦੇ ਹੁਕਮ ਦੇ ਵਿਰੁੱਧ ਹੋ ਗਏ ਅਤੇ ਢਿਠਾਈ ਨਾਲ ਪਹਾੜੀ ਦੇਸ਼ ਵਿੱਚ ਚੜ੍ਹ ਗਏ।

ਅਸਤਸਨਾ 1:44 (PANIRV)
Square Portrait Landscape 4K UHD
ਤਦ ਅਮੋਰੀਆਂ ਨੇ ਜਿਹੜੇ ਉਸ ਪਹਾੜੀ ਦੇਸ਼ ਵਿੱਚ ਵੱਸਦੇ ਸਨ, ਨਿੱਕਲ ਕੇ ਤੁਹਾਡਾ ਸਾਹਮਣਾ ਕੀਤਾ ਅਤੇ ਤੁਹਾਨੂੰ ਭਜਾਇਆ, ਜਿਵੇਂ ਸ਼ਹਿਦ ਦੀਆਂ ਮੱਖੀਆਂ ਕਰਦੀਆਂ ਹਨ ਅਤੇ ਤੁਹਾਨੂੰ ਸੇਈਰ ਵਿੱਚ ਹਾਰਮਾਹ ਤੱਕ ਮਾਰਦੇ ਗਏ।

ਅਸਤਸਨਾ 1:45 (PANIRV)
Square Portrait Landscape 4K UHD
ਫੇਰ ਤੁਸੀਂ ਵਾਪਸ ਆ ਕੇ ਯਹੋਵਾਹ ਅੱਗੇ ਰੋਏ, ਪਰ ਯਹੋਵਾਹ ਨੇ ਤੁਹਾਡੀ ਅਵਾਜ਼ ਨਾ ਸੁਣੀ ਅਤੇ ਨਾ ਹੀ ਆਪਣਾ ਕੰਨ ਤੁਹਾਡੇ ਵੱਲ ਲਾਇਆ।

ਅਸਤਸਨਾ 1:46 (PANIRV)
Square Portrait Landscape 4K UHD
ਇਸ ਲਈ ਤੁਸੀਂ ਕਾਦੇਸ਼ ਵਿੱਚ ਬਹੁਤ ਦਿਨਾਂ ਤੱਕ ਟਿਕੇ ਰਹੇ, ਸਗੋਂ ਬਹੁਤ ਹੀ ਲੰਮੇ ਸਮੇਂ ਤੱਕ ਟਿਕੇ ਰਹੇ।

Available Bible Translations

American Standard Version
Deuteronomy 1 (ASV) »
King James Version
Deuteronomy 1 (KJV) »
GOD’S WORD® (GW)
Deuteronomy 1 (GW) »
World English Bible
Deuteronomy 1 (WEB) »
Louis Segond 1910
Deutéronome 1 (LSG) »
इंडियन रिवाइज्ड वर्जन - हिंदी
व्यवस्थाविवरण 1 (HINIRV) »
ভারতীয় সংশোধিত সংস্করণ - বাংলা
দ্বিতীয় বিৱৰণ 1 (BENIRV) »
இந்தியன் ரீவைஸ்டு வேர்ஷன் - தமிழ்
உபாகமம் 1 (TAMIRV) »
इंडियन रिवाइज्ड वर्जन - मराठी
अनुवाद 1 (MARIRV) »
ఇండియన్ రేవిజ్డ్ వెర్షన్ - తెలుగు
ద్వితీయోపదేశ కాండము 1 (TELIRV) »
ઇન્ડિયન રિવાયઝ્ડ વર્ઝન - ગુજરાતી
પુનર્નિયમ 1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಧರ್ಮೋಪದೇಶಕಾಂಡ 1 (KANIRV) »
الكتاب المقدس باللغة العربية، فان دايك
اَلتَّثْنِيَة 1 (AVD) »
תנ ך עברי מודרני
דברים 1 (HEB) »
Bíblia Sagrada Português
Deuteronômio 1 (BSL) »
Kinh Thánh: Tiếng Việt
Phục Truyền Luật Lệ 1 (VIE) »
Reina Valera Antigua
Deuteronomio 1 (RVA) »
圣 经 简体中文和合本
申 命 记 1 (CUVS) »
聖 經 繁體中文和合本
申 命 記 1 (CUVT) »
Svenska Bibeln 1917
5 Mosebok 1 (SV1917) »
Библия на русском
Второзаконие 1 (RUSV) »
Українська Біблія
Повторення Закону 1 (UKR) »
Szent Biblia - Magyar
5 Mózes 1 (KAR) »
Българска Библия
Второзаконие 1 (BULG) »
聖書 日本語
申命記 1 (JPN) »
Biblia Takatifu
Torati 1 (SWHULB) »
De Heilige Schrift
Deuteronomium 1 (NLD) »
Dansk Bibel 1871
5 Mosebog 1 (DA1871) »

ਅਸਤਸਨਾ (PANIRV) Chapter Selection

PANIRV Book Selection List