ਅਸਤਸਨਾ 20 PANIRV
ਅਸਤਸਨਾ Chapter 20 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਜਦ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਜਾਓ ਅਤੇ ਘੋੜੇ, ਰਥ ਅਤੇ ਆਪਣੇ ਤੋਂ ਵੱਧ ਸੈਨਾਂ ਨੂੰ ਵੇਖੋ, ਤਦ ਉਨ੍ਹਾਂ ਤੋਂ ਨਾ ਡਰਿਓ, ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਹੈ, ਜੋ ਤੁਹਾਨੂੰ ਮਿਸਰ ਦੇਸ਼ ਤੋਂ ਕੱਢ ਲਿਆਇਆ।
Square Portrait Landscape 4K UHD
ਅਜਿਹਾ ਹੋਵੇ ਕਿ ਜਦ ਤੁਸੀਂ ਯੁੱਧ ਕਰਨ ਲਈ ਨੇੜੇ ਜਾਓ, ਤਦ ਜਾਜਕ ਸੈਨਾਂ ਦੇ ਕੋਲ ਜਾ ਕੇ ਉਨ੍ਹਾਂ ਨਾਲ ਗੱਲਾਂ ਕਰੇ,
Square Portrait Landscape 4K UHD
ਅਤੇ ਉਨ੍ਹਾਂ ਨੂੰ ਆਖੇ, “ਹੇ ਇਸਰਾਏਲ ਸੁਣ, ਅੱਜ ਤੁਸੀਂ ਆਪਣੇ ਵੈਰੀਆਂ ਨਾਲ ਯੁੱਧ ਕਰਨ ਲਈ ਨੇੜੇ ਆਏ ਹੋ। ਤੁਹਾਡਾ ਮਨ ਕੱਚਾ ਨਾ ਹੋਵੇ, ਤੁਸੀਂ ਨਾ ਡਰੋ, ਨਾ ਘਬਰਾਓ ਅਤੇ ਨਾ ਉਨ੍ਹਾਂ ਦੇ ਅੱਗੇ ਕੰਬੋ,
Square Portrait Landscape 4K UHD
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਨਾਲ ਜਾਂਦਾ ਹੈ, ਤਾਂ ਜੋ ਉਹ ਤੁਹਾਨੂੰ ਬਚਾਉਣ ਲਈ ਤੁਹਾਡੇ ਵੈਰੀਆਂ ਨਾਲ ਯੁੱਧ ਕਰੇ।”
Square Portrait Landscape 4K UHD
ਫੇਰ ਪ੍ਰਧਾਨ ਲੋਕਾਂ ਨੂੰ ਆਖਣ, “ਤੁਹਾਡੇ ਵਿੱਚੋਂ ਕੌਣ ਹੈ ਜਿਸ ਨੇ ਨਵਾਂ ਘਰ ਬਣਾਇਆ ਹੋਵੇ, ਪਰ ਉਸ ਦਾ ਸਮਰਪਣ ਨਾ ਕੀਤਾ ਹੋਵੇ? ਉਹ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਸਮਰਪਣ ਕਰੇ।
Square Portrait Landscape 4K UHD
ਅਤੇ ਕੌਣ ਹੈ, ਜਿਸ ਨੇ ਅੰਗੂਰੀ ਬਾਗ਼ ਲਾਇਆ ਹੋਵੇ ਪਰ ਉਸ ਦਾ ਫਲ ਨਾ ਵਰਤਿਆ ਹੋਵੇ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਦਾ ਫਲ ਵਰਤੇ।
Square Portrait Landscape 4K UHD
ਅਤੇ ਕੌਣ ਹੈ, ਜਿਸ ਨੇ ਕਿਸੇ ਕੁੜੀ ਨਾਲ ਮੰਗਣੀ ਕੀਤੀ ਹੋਵੇ, ਪਰ ਉਸ ਨਾਲ ਵਿਆਹ ਨਹੀਂ ਕੀਤਾ, ਉਹ ਵੀ ਆਪਣੇ ਘਰ ਨੂੰ ਮੁੜ ਜਾਵੇ ਕਿਤੇ ਅਜਿਹਾ ਨਾ ਹੋਵੇ ਕਿ ਉਹ ਯੁੱਧ ਵਿੱਚ ਮਰ ਜਾਵੇ ਅਤੇ ਦੂਜਾ ਮਨੁੱਖ ਉਸ ਨਾਲ ਵਿਆਹ ਕਰੇ।”
Square Portrait Landscape 4K UHD
ਫੇਰ ਪ੍ਰਧਾਨ ਲੋਕਾਂ ਨੂੰ ਇਹ ਵੀ ਆਖਣ, “ਕੌਣ-ਕੌਣ ਹੈ, ਜੋ ਡਰਦਾ ਹੈ ਅਤੇ ਮਨ ਦਾ ਕੱਚਾ ਹੈ? ਉਹ ਵੀ ਆਪਣੇ ਘਰ ਨੂੰ ਮੁੜ ਜਾਵੇ, ਕਿਤੇ ਅਜਿਹਾ ਨਾ ਹੋਵੇ ਕਿ ਉਸ ਦੇ ਕਾਰਨ ਉਸ ਦੇ ਭਰਾਵਾਂ ਦਾ ਹੌਂਸਲਾ ਵੀ ਟੁੱਟ ਜਾਵੇ।”
Square Portrait Landscape 4K UHD
ਫੇਰ ਜਦ ਅਧਿਕਾਰੀ ਲੋਕਾਂ ਨੂੰ ਇਹ ਗੱਲਾਂ ਆਖ ਚੁੱਕਣ ਤਾਂ ਉਹ ਸੈਨਾਂ ਲਈ ਲੋਕਾਂ ਉੱਤੇ ਸੈਨਾਪਤੀ ਠਹਿਰਾਉਣ।
Square Portrait Landscape 4K UHD
ਜਦ ਤੁਸੀਂ ਕਿਸੇ ਸ਼ਹਿਰ ਨਾਲ ਯੁੱਧ ਕਰਨ ਲਈ ਨੇੜੇ ਜਾਓ, ਤਾਂ ਪਹਿਲਾਂ ਤੁਸੀਂ ਉਸ ਨੂੰ ਸੁਲਾਹ ਲਈ ਹੋਕਾ ਦਿਓ।
Square Portrait Landscape 4K UHD
ਜੇਕਰ ਉਹ ਤੁਹਾਡੇ ਨਾਲ ਸੁਲਾਹ ਕਰਨ ਲਈ ਤਿਆਰ ਹੋਵੇ ਅਤੇ ਤੁਹਾਡੇ ਲਈ ਫਾਟਕ ਖੋਲ੍ਹ ਦੇਵੇ, ਤਾਂ ਅਜਿਹਾ ਹੋਵੇ ਕਿ ਉੱਥੇ ਦੇ ਸਾਰੇ ਲੋਕ ਤੁਹਾਡੇ ਅਧੀਨ ਹੋ ਕੇ ਤੁਹਾਡੀ ਬੇਗਾਰੀ ਅਤੇ ਟਹਿਲ ਸੇਵਾ ਕਰਨ।
Square Portrait Landscape 4K UHD
ਜੇ ਉਹ ਤੁਹਾਡੇ ਨਾਲ ਸੁਲਾਹ ਨਾ ਕਰੇ ਪਰ ਤੁਹਾਡੇ ਨਾਲ ਯੁੱਧ ਕਰਨਾ ਚਾਹੇ ਤਾਂ ਤੁਸੀਂ ਉਸ ਦੇ ਆਲੇ-ਦੁਆਲੇ ਘੇਰਾ ਪਾ ਲਿਓ,
Square Portrait Landscape 4K UHD
ਅਤੇ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਉਸ ਨੂੰ ਤੁਹਾਡੇ ਹੱਥਾਂ ਵਿੱਚ ਦੇ ਦੇਵੇ, ਤਾਂ ਤੁਸੀਂ ਉਸ ਦੇ ਸਾਰੇ ਪੁਰਖ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਓ,
Square Portrait Landscape 4K UHD
ਪਰ ਇਸਤਰੀਆਂ, ਬੱਚੇ, ਪਸ਼ੂ ਅਰਥਾਤ ਉਸ ਸ਼ਹਿਰ ਦਾ ਸਾਰਾ ਲੁੱਟ ਦਾ ਮਾਲ ਤੁਸੀਂ ਆਪਣੇ ਲਈ ਲੁੱਟ ਲਿਓ ਅਤੇ ਤੁਸੀਂ ਆਪਣੇ ਵੈਰੀਆਂ ਦੀ ਲੁੱਟ ਨੂੰ ਵਰਤਿਓ, ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਤੁਹਾਨੂੰ ਦੇਵੇਗਾ।
Square Portrait Landscape 4K UHD
ਇਸੇ ਤਰ੍ਹਾਂ ਹੀ ਤੁਸੀਂ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਿਓ, ਜਿਹੜੇ ਤੁਹਾਡੇ ਤੋਂ ਬਹੁਤ ਦੂਰ ਹਨ, ਪਰ ਉਹ ਇੱਥੇ ਦੀਆਂ ਕੌਮਾਂ ਦੇ ਸ਼ਹਿਰ ਨਹੀਂ ਹਨ।
Square Portrait Landscape 4K UHD
ਪਰ ਜਿਹੜੇ ਸ਼ਹਿਰ ਇਨ੍ਹਾਂ ਲੋਕਾਂ ਦੇ ਹਨ, ਜਿਹੜੇ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹੈ, ਉਨ੍ਹਾਂ ਵਿੱਚ ਕਿਸੇ ਵੀ ਪ੍ਰਾਣੀ ਨੂੰ ਜੀਉਂਦਾ ਨਾ ਰਹਿਣ ਦਿਓ,
Square Portrait Landscape 4K UHD
ਪਰ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਓ ਅਰਥਾਤ ਹਿੱਤੀਆਂ, ਅਮੋਰੀਆਂ, ਕਨਾਨੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਦਾ, ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਸੀ,
Square Portrait Landscape 4K UHD
ਕਿਉਂਕਿ ਅਜਿਹਾ ਨਾ ਹੋਵੇ ਕਿ ਉਹ ਤੁਹਾਨੂੰ ਆਪਣੇ ਵਰਗੇ ਘਿਣਾਉਣੇ ਕੰਮ ਕਰਨਾ ਸਿਖਾਉਣ, ਜਿਹੜੇ ਉਨ੍ਹਾਂ ਨੇ ਆਪਣੇ ਦੇਵਤਿਆਂ ਲਈ ਕੀਤੇ ਹਨ, ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਵਿਰੁੱਧ ਪਾਪ ਕਰਨ ਲੱਗੋ।
Square Portrait Landscape 4K UHD
ਜਦ ਤੁਸੀਂ ਯੁੱਧ ਕਰਦੇ ਹੋਏ ਕਿਸੇ ਸ਼ਹਿਰ ਨੂੰ ਜਿੱਤਣ ਲਈ ਬਹੁਤ ਦਿਨਾਂ ਤੱਕ ਉਸ ਨੂੰ ਘੇਰ ਕੇ ਰੱਖੋ, ਤਾਂ ਤੁਸੀਂ ਉਸ ਦੇ ਰੁੱਖਾਂ ਨੂੰ ਕੁਹਾੜੀ ਨਾਲ ਵੱਢ ਕੇ ਨਾਸ ਨਾ ਕਰਿਓ ਕਿਉਂ ਜੋ ਤੁਸੀਂ ਉਨ੍ਹਾਂ ਦੇ ਫਲ ਖਾ ਸਕਦੇ ਹੋ, ਇਸ ਲਈ ਤੁਸੀਂ ਉਨ੍ਹਾਂ ਨੂੰ ਨਾ ਵੱਢਿਓ। ਭਲਾ, ਖੇਤ ਦੇ ਰੁੱਖ ਆਦਮੀ ਵਰਗੇ ਹਨ ਕਿ ਤੁਸੀਂ ਉਨ੍ਹਾਂ ਨੂੰ ਘੇਰ ਕੇ ਰੱਖੋ?
Square Portrait Landscape 4K UHD
ਸਿਰਫ਼ ਉਹ ਰੁੱਖ ਜਿਨ੍ਹਾਂ ਦੇ ਬਾਰੇ ਤੁਸੀਂ ਜਾਣਦੇ ਹੋ ਕਿ ਫਲਦਾਰ ਨਹੀਂ ਹਨ, ਉਨ੍ਹਾਂ ਨੂੰ ਤੁਸੀਂ ਵੱਢ ਕੇ ਨਾਸ ਕਰ ਸੁੱਟਿਓ, ਅਤੇ ਤੁਸੀਂ ਉਸ ਸ਼ਹਿਰ ਦੇ ਵਿਰੁੱਧ ਉਸ ਸਮੇਂ ਤੱਕ ਘੇਰਾਬੰਦੀ ਕਰਕੇ ਰੱਖਿਓ, ਜਦ ਤੱਕ ਉਹ ਜਿੱਤਿਆ ਨਾ ਜਾਵੇ।
Available Bible Translations
Deuteronomy 20 (ASV) »
Deuteronomy 20 (KJV) »
Deuteronomy 20 (GW) »
Deuteronomy 20 (BSB) »
Deuteronomy 20 (WEB) »
Deutéronome 20 (LSG) »
Deuteronomium 20 (LUTH1912) »
व्यवस्थाविवरण 20 (HINIRV) »
দ্বিতীয় বিৱৰণ 20 (BENIRV) »
உபாகமம் 20 (TAMIRV) »
अनुवाद 20 (MARIRV) »
ద్వితీయోపదేశ కాండము 20 (TELIRV) »
પુનર્નિયમ 20 (GUJIRV) »
ಧರ್ಮೋಪದೇಶಕಾಂಡ 20 (KANIRV) »
اَلتَّثْنِيَة 20 (AVD) »
דברים 20 (HEB) »
Deuteronômio 20 (BSL) »
Phục Truyền Luật Lệ 20 (VIE) »
Deuteronomio 20 (RVA) »
Deuteronomio 20 (RIV) »
申 命 记 20 (CUVS) »
申 命 記 20 (CUVT) »
Ligji i Përtërirë 20 (ALB) »
5 Mosebok 20 (SV1917) »
Второзаконие 20 (RUSV) »
Повторення Закону 20 (UKR) »
5 Mózes 20 (KAR) »
Второзаконие 20 (BULG) »
申命記 20 (JPN) »
5 Mosebok 20 (NORSK) »
Torati 20 (SWHULB) »
Powtórzonego 20 (POLUBG) »
Sharciga Kunoqoshadiisa 20 (SOM) »
Deuteronomium 20 (NLD) »
5 Mosebog 20 (DA1871) »