ਅਸਤਸਨਾ Chapter 8 PANIRV Bible Verse Images

ਅਸਤਸਨਾ 8 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਸਤਸਨਾ 8 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਸਤਸਨਾ 8:1 (PANIRV)
Square Portrait Landscape 4K UHD
ਤੁਸੀਂ ਇਸ ਸਾਰੇ ਹੁਕਮਨਾਮੇ ਦੀ ਜਿਹੜਾ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਪੂਰਾ ਕਰਨ ਦੀ ਪਾਲਣਾ ਕਰੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਵਧੋ ਅਤੇ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰੋ, ਜਿਸ ਦੀ ਸਹੁੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ।

ਅਸਤਸਨਾ 8:2 (PANIRV)
Square Portrait Landscape 4K UHD
ਤੁਸੀਂ ਉਸ ਸਾਰੇ ਰਸਤੇ ਨੂੰ ਯਾਦ ਰੱਖਿਓ ਜਿਸ ਦੇ ਵਿੱਚ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਚਾਲ੍ਹੀ ਸਾਲ ਤੱਕ ਉਜਾੜ ਵਿੱਚ ਲਈ ਫਿਰਦਾ ਰਿਹਾ, ਤਾਂ ਜੋ ਉਹ ਤੁਹਾਨੂੰ ਅਧੀਨ ਹੋਣਾ ਸਿਖਾਵੇ ਅਤੇ ਤੁਹਾਨੂੰ ਪਰਖੇ ਅਤੇ ਜਾਣੇ ਕਿ ਤੁਹਾਡੇ ਮਨ ਵਿੱਚ ਕੀ ਹੈ ਅਰਥਾਤ ਕੀ ਤੁਸੀਂ ਉਸ ਦੇ ਹੁਕਮਾਂ ਉੱਤੇ ਚੱਲੋਗੇ ਵੀ ਕਿ ਨਹੀਂ?

ਅਸਤਸਨਾ 8:3 (PANIRV)
Square Portrait Landscape 4K UHD
ਉਸ ਨੇ ਤੁਹਾਨੂੰ ਅਧੀਨ ਕੀਤਾ, ਤੁਹਾਨੂੰ ਭੁੱਖੇ ਹੋਣ ਦਿੱਤਾ ਅਤੇ ਤੁਹਾਨੂੰ ਉਹ ਮੰਨਾ ਖਿਲਾਇਆ, ਜਿਸ ਨੂੰ ਨਾ ਤੁਸੀਂ, ਨਾ ਤੁਹਾਡੇ ਪਿਉ-ਦਾਦੇ ਜਾਣਦੇ ਸਨ, ਤਾਂ ਜੋ ਤੁਹਾਨੂੰ ਸਿਖਾਵੇ ਕਿ ਮਨੁੱਖ ਸਿਰਫ਼ ਰੋਟੀ ਨਾਲ ਹੀ ਜੀਉਂਦਾ ਨਹੀਂ ਰਹੇਗਾ ਪਰ ਹਰੇਕ ਬਚਨ ਨਾਲ ਜਿਹੜਾ ਯਹੋਵਾਹ ਦੇ ਮੂੰਹੋਂ ਨਿੱਕਲਦਾ ਹੈ, ਮਨੁੱਖ ਜੀਉਂਦਾ ਰਹੇਗਾ।

ਅਸਤਸਨਾ 8:4 (PANIRV)
Square Portrait Landscape 4K UHD
ਇਨ੍ਹਾਂ ਚਾਲ੍ਹੀ ਸਾਲਾਂ ਵਿੱਚ ਨਾ ਤੁਹਾਡੇ ਬਸਤਰ ਪੁਰਾਣੇ ਹੋਏ ਅਤੇ ਨਾ ਹੀ ਤੁਹਾਡੇ ਪੈਰ ਸੁੱਜੇ।

ਅਸਤਸਨਾ 8:5 (PANIRV)
Square Portrait Landscape 4K UHD
ਤੁਸੀਂ ਆਪਣੇ ਮਨ ਵਿੱਚ ਵਿਚਾਰ ਕਰੋ ਕਿ ਜਿਵੇਂ ਮਨੁੱਖ ਆਪਣੇ ਪੁੱਤਰ ਨੂੰ ਤਾੜਨਾ ਦਿੰਦਾ ਹੈ, ਉਸੇ ਤਰ੍ਹਾਂ ਹੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਤਾੜਨਾ ਦਿੰਦਾ ਰਿਹਾ।

ਅਸਤਸਨਾ 8:6 (PANIRV)
Square Portrait Landscape 4K UHD
ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੀ ਪਾਲਨਾ ਕਰੋ ਤਾਂ ਜੋ ਉਸ ਦੇ ਰਾਹਾਂ ਉੱਤੇ ਚੱਲੋ ਅਤੇ ਉਸ ਤੋਂ ਡਰਦੇ ਰਹੋ,

ਅਸਤਸਨਾ 8:7 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਇੱਕ ਚੰਗੇ ਦੇਸ਼ ਵਿੱਚ ਲੈ ਕੇ ਜਾ ਰਿਹਾ ਹੈ, ਇੱਕ ਅਜਿਹਾ ਦੇਸ਼ ਜਿੱਥੇ ਪਾਣੀ ਦੇ ਨਾਲੇ, ਚਸ਼ਮੇ ਅਤੇ ਡੂੰਘੇ ਸੋਤੇ ਹਨ, ਜਿਹੜੇ ਘਾਟੀਆਂ ਅਤੇ ਪਹਾੜਾਂ ਵਿੱਚ ਵਗਦੇ ਹਨ,

ਅਸਤਸਨਾ 8:8 (PANIRV)
Square Portrait Landscape 4K UHD
ਇੱਕ ਅਜਿਹਾ ਦੇਸ਼ ਜਿੱਥੇ ਕਣਕ, ਜੌਂ, ਅੰਗੂਰ, ਹੰਜ਼ੀਰ ਅਤੇ ਅਨਾਰ ਹੁੰਦੇ ਹਨ, ਇੱਕ ਅਜਿਹਾ ਦੇਸ਼ ਜਿੱਥੇ ਜ਼ੈਤੂਨ ਦਾ ਤੇਲ ਅਤੇ ਸ਼ਹਿਦ ਹੁੰਦਾ ਹੈ,

ਅਸਤਸਨਾ 8:9 (PANIRV)
Square Portrait Landscape 4K UHD
ਇੱਕ ਅਜਿਹਾ ਦੇਸ਼ ਜਿਸ ਦੇ ਵਿੱਚ ਤੁਸੀਂ ਤੰਗੀ ਦੀ ਰੋਟੀ ਨਾ ਖਾਓਗੇ ਅਤੇ ਉੱਥੇ ਤੁਹਾਨੂੰ ਕਿਸੇ ਚੀਜ਼ ਦੀ ਥੁੜ ਨਾ ਹੋਵੇਗੀ, ਇੱਕ ਅਜਿਹਾ ਦੇਸ਼ ਜਿਸ ਦੇ ਪੱਥਰ ਲੋਹੇ ਦੇ ਹਨ ਅਤੇ ਜਿਸ ਦੀਆਂ ਪਹਾੜੀਆਂ ਨੂੰ ਪੁੱਟ ਕੇ ਤੁਸੀਂ ਤਾਂਬਾ ਕੱਢੋਗੇ।

ਅਸਤਸਨਾ 8:10 (PANIRV)
Square Portrait Landscape 4K UHD
ਤੁਸੀਂ ਰੱਜ ਕੇ ਖਾਓਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਉਸ ਚੰਗੇ ਦੇਸ਼ ਦੇ ਕਾਰਨ ਜਿਹੜਾ ਉਸ ਨੇ ਤੁਹਾਨੂੰ ਦਿੱਤਾ ਹੈ, ਮੁਬਾਰਕ ਆਖੋਗੇ।

ਅਸਤਸਨਾ 8:11 (PANIRV)
Square Portrait Landscape 4K UHD
ਚੌਕਸ ਰਹੋ, ਕਿਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਉਸ ਦੇ ਹੁਕਮਾਂ, ਕਨੂੰਨਾਂ ਅਤੇ ਬਿਧੀਆਂ ਨੂੰ ਨਾ ਮੰਨੋ, ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ।

ਅਸਤਸਨਾ 8:12 (PANIRV)
Square Portrait Landscape 4K UHD
ਅਜਿਹਾ ਨਾ ਹੋਵੇ ਕਿ ਜਦ ਤੁਸੀਂ ਰੱਜ ਕੇ ਖਾਓ ਅਤੇ ਚੰਗੇ ਘਰ ਬਣਾ ਕੇ ਉਨ੍ਹਾਂ ਵਿੱਚ ਵੱਸ ਜਾਓ,

ਅਸਤਸਨਾ 8:13 (PANIRV)
Square Portrait Landscape 4K UHD
ਜਦ ਤੁਹਾਡੇ ਚੌਣੇ ਅਤੇ ਤੁਹਾਡੇ ਇੱਜੜ ਵੱਧ ਜਾਣ ਅਤੇ ਤੁਹਾਡਾ ਸੋਨਾ-ਚਾਂਦੀ ਵੱਧ ਜਾਵੇ, ਸਗੋਂ ਤੁਹਾਡਾ ਸਭ ਕੁਝ ਹੀ ਵੱਧ ਜਾਵੇ,

ਅਸਤਸਨਾ 8:14 (PANIRV)
Square Portrait Landscape 4K UHD
ਤਦ ਤੁਹਾਡੇ ਮਨ ਵਿੱਚ ਹੰਕਾਰ ਆ ਜਾਵੇ ਅਤੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ, ਜਿਸ ਨੇ ਤੁਹਾਨੂੰ ਮਿਸਰ ਦੇਸ਼ ਤੋਂ ਅਰਥਾਤ ਗੁਲਾਮੀ ਦੇ ਘਰ ਤੋਂ ਕੱਢਿਆ

ਅਸਤਸਨਾ 8:15 (PANIRV)
Square Portrait Landscape 4K UHD
ਅਤੇ ਜਿਹੜਾ ਤੁਹਾਨੂੰ ਵੱਡੀ ਅਤੇ ਭਿਆਨਕ ਉਜਾੜ ਦੇ ਵਿੱਚ ਲੈ ਕੇ ਚੱਲਿਆ, ਜਿੱਥੇ ਜ਼ਹਿਰੀਲੇ ਸੱਪ ਅਤੇ ਬਿੱਛੂ ਸਨ ਅਤੇ ਸੁੱਕੀ ਜ਼ਮੀਨ ਤੋਂ ਜਿੱਥੇ ਪਾਣੀ ਨਹੀਂ ਸੀ, ਜਿਸ ਨੇ ਤੁਹਾਡੇ ਲਈ ਪਥਰੀਲੀ ਚੱਟਾਨ ਤੋਂ ਪਾਣੀ ਕੱਢਿਆ,

ਅਸਤਸਨਾ 8:16 (PANIRV)
Square Portrait Landscape 4K UHD
ਜਿਸ ਨੇ ਤੁਹਾਨੂੰ ਉਜਾੜ ਵਿੱਚ ਮੰਨਾ ਖਿਲਾਇਆ, ਜਿਸ ਨੂੰ ਤੁਹਾਡੇ ਪਿਉ-ਦਾਦੇ ਨਹੀਂ ਜਾਣਦੇ ਸਨ, ਤਾਂ ਜੋ ਉਹ ਤੁਹਾਨੂੰ ਅਧੀਨ ਕਰੇ ਅਤੇ ਤੁਹਾਨੂੰ ਪਰਖੇ ਅਤੇ ਅੰਤ ਵਿੱਚ ਤੁਹਾਡਾ ਭਲਾ ਕਰੇ,

ਅਸਤਸਨਾ 8:17 (PANIRV)
Square Portrait Landscape 4K UHD
ਕਿਤੇ ਤੁਸੀਂ ਆਪਣੇ ਮਨ ਵਿੱਚ ਆਖੋ ਕਿ ਸਾਡੇ ਬਲ ਅਤੇ ਸਾਡੇ ਹੱਥਾਂ ਦੀ ਸ਼ਕਤੀ ਨੇ ਇਹ ਧਨ ਕਮਾਇਆ ਹੈ।

ਅਸਤਸਨਾ 8:18 (PANIRV)
Square Portrait Landscape 4K UHD
ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਰੱਖਿਓ ਕਿਉਂ ਜੋ ਉਹ ਹੀ ਤੁਹਾਨੂੰ ਬਲ ਦਿੰਦਾ ਹੈ ਕਿ ਤੁਸੀਂ ਧਨ ਕਮਾਓ ਤਾਂ ਜੋ ਉਹ ਆਪਣਾ ਨੇਮ ਕਾਇਮ ਰੱਖੇ, ਜਿਸ ਦੀ ਸਹੁੰ ਉਸ ਨੇ ਤੁਹਾਡੇ ਪੁਰਖਿਆਂ ਨਾਲ ਖਾਧੀ ਸੀ, ਜਿਵੇਂ ਅੱਜ ਦੇ ਦਿਨ ਹੈ।

ਅਸਤਸਨਾ 8:19 (PANIRV)
Square Portrait Landscape 4K UHD
ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਸੱਚ-ਮੁੱਚ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਭੁੱਲ ਜਾਓ ਅਤੇ ਦੂਜੇ ਦੇਵਤਿਆਂ ਦੇ ਪਿੱਛੇ ਚੱਲੋ, ਉਹਨਾਂ ਦੀ ਪੂਜਾ ਕਰੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ, ਤਾਂ ਮੈਂ ਅੱਜ ਤੁਹਾਡੇ ਵਿਰੁੱਧ ਸਾਖੀ ਦਿੰਦਾ ਹਾਂ ਕਿ ਤੁਸੀਂ ਜ਼ਰੂਰ ਨਾਸ ਹੋ ਜਾਓਗੇ।

ਅਸਤਸਨਾ 8:20 (PANIRV)
Square Portrait Landscape 4K UHD
ਉਨ੍ਹਾਂ ਕੌਮਾਂ ਵਾਂਗੂੰ ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਅੱਗਿਓਂ ਨਾਸ ਕਰਦਾ ਹੈ, ਤੁਸੀਂ ਵੀ ਨਾਸ ਹੋ ਜਾਓਗੇ, ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨਹੀਂ ਸੁਣੀ।

Available Bible Translations

American Standard Version
Deuteronomy 8 (ASV) »
King James Version
Deuteronomy 8 (KJV) »
GOD’S WORD® (GW)
Deuteronomy 8 (GW) »
World English Bible
Deuteronomy 8 (WEB) »
Louis Segond 1910
Deutéronome 8 (LSG) »
इंडियन रिवाइज्ड वर्जन - हिंदी
व्यवस्थाविवरण 8 (HINIRV) »
ভারতীয় সংশোধিত সংস্করণ - বাংলা
দ্বিতীয় বিৱৰণ 8 (BENIRV) »
இந்தியன் ரீவைஸ்டு வேர்ஷன் - தமிழ்
உபாகமம் 8 (TAMIRV) »
इंडियन रिवाइज्ड वर्जन - मराठी
अनुवाद 8 (MARIRV) »
ఇండియన్ రేవిజ్డ్ వెర్షన్ - తెలుగు
ద్వితీయోపదేశ కాండము 8 (TELIRV) »
ઇન્ડિયન રિવાયઝ્ડ વર્ઝન - ગુજરાતી
પુનર્નિયમ 8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಧರ್ಮೋಪದೇಶಕಾಂಡ 8 (KANIRV) »
الكتاب المقدس باللغة العربية، فان دايك
اَلتَّثْنِيَة 8 (AVD) »
תנ ך עברי מודרני
דברים 8 (HEB) »
Bíblia Sagrada Português
Deuteronômio 8 (BSL) »
Kinh Thánh: Tiếng Việt
Phục Truyền Luật Lệ 8 (VIE) »
Reina Valera Antigua
Deuteronomio 8 (RVA) »
圣 经 简体中文和合本
申 命 记 8 (CUVS) »
聖 經 繁體中文和合本
申 命 記 8 (CUVT) »
Svenska Bibeln 1917
5 Mosebok 8 (SV1917) »
Библия на русском
Второзаконие 8 (RUSV) »
Українська Біблія
Повторення Закону 8 (UKR) »
Szent Biblia - Magyar
5 Mózes 8 (KAR) »
Българска Библия
Второзаконие 8 (BULG) »
聖書 日本語
申命記 8 (JPN) »
Biblia Takatifu
Torati 8 (SWHULB) »
De Heilige Schrift
Deuteronomium 8 (NLD) »
Dansk Bibel 1871
5 Mosebog 8 (DA1871) »

ਅਸਤਸਨਾ (PANIRV) Chapter Selection

PANIRV Book Selection List