ਖ਼ਰੋਜ Chapter 14 PANIRV Bible Verse Images

ਖ਼ਰੋਜ 14 Bible Verse Pictures. Choose from a large collection of inspirational, motivational and encouraging Bible verses with pictures of nature. Download and share ਖ਼ਰੋਜ 14 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਖ਼ਰੋਜ 14:1 (PANIRV)
Square Portrait Landscape 4K UHD
ਯਹੋਵਾਹ ਮੂਸਾ ਨਾਲ ਬੋਲਿਆ,

ਖ਼ਰੋਜ 14:2 (PANIRV)
Square Portrait Landscape 4K UHD
ਇਸਰਾਏਲੀਆਂ ਨੂੰ ਆਖ ਕਿ ਉਹ ਮੁੜ ਜਾਣ ਅਤੇ ਪੀ-ਹਹੀਰੋਥ ਦੇ ਸਾਹਮਣੇ ਮਿਗਦੋਲ ਅਤੇ ਸਮੁੰਦਰ ਦੇ ਵਿਚਕਾਰ ਬਆਲ-ਸਫ਼ੋਨ ਦੇ ਸਾਹਮਣੇ ਡੇਰਾ ਲਾਉਣ। ਉਸ ਦੇ ਸਾਹਮਣੇ ਸਮੁੰਦਰ ਦੇ ਕੋਲ ਡੇਰਾ ਲਾਓ।

ਖ਼ਰੋਜ 14:3 (PANIRV)
Square Portrait Landscape 4K UHD
ਫ਼ਿਰਊਨ ਇਸਰਾਏਲੀਆਂ ਲਈ ਆਖੇਗਾ ਕਿ ਉਹ ਧਰਤੀ ਵਿੱਚ ਫਸ ਗਏ ਹਨ ਅਤੇ ਉਜਾੜ ਨੇ ਉਨ੍ਹਾਂ ਨੂੰ ਰੋਕ ਲਿਆ ਹੈ।

ਖ਼ਰੋਜ 14:4 (PANIRV)
Square Portrait Landscape 4K UHD
ਮੈਂ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦਾ ਪਿੱਛਾ ਕਰੇਗਾ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਤੋਂ ਆਦਰ ਪਾਵਾਂਗਾ ਤਾਂ ਜੋ ਮਿਸਰੀ ਜਾਣਨ ਕਿ ਮੈਂ ਯਹੋਵਾਹ ਹਾਂ। ਫੇਰ ਉਨ੍ਹਾਂ ਨੇ ਉਸੇ ਤਰ੍ਹਾਂ ਹੀ ਕੀਤਾ।

ਖ਼ਰੋਜ 14:5 (PANIRV)
Square Portrait Landscape 4K UHD
ਤਾਂ ਮਿਸਰ ਦੇ ਰਾਜੇ ਨੂੰ ਦੱਸਿਆ ਗਿਆ ਕਿ ਉਹ ਲੋਕ ਨੱਠ ਗਏ ਹਨ। ਤਾਂ ਫ਼ਿਰਊਨ ਅਤੇ ਉਸ ਦੇ ਟਹਿਲੂਆਂ ਦੇ ਮਨ ਉਨ੍ਹਾਂ ਲੋਕਾਂ ਵੱਲੋਂ ਫਿਰ ਗਏ ਅਤੇ ਉਨ੍ਹਾਂ ਨੇ ਆਖਿਆ, ਇਹ ਕੀ ਹੈ ਜੋ ਆਪਾਂ ਕੀਤਾ ਕਿ ਆਪਾਂ ਇਸਰਾਏਲ ਨੂੰ ਆਪਣੀ ਟਹਿਲ ਤੋਂ ਜਾਣ ਦਿੱਤਾ?

ਖ਼ਰੋਜ 14:6 (PANIRV)
Square Portrait Landscape 4K UHD
ਤਾਂ ਉਸ ਨੇ ਆਪਣਾ ਰੱਥ ਜੁੜਾਇਆ ਅਤੇ ਆਪਣੀ ਪਰਜਾ ਨੂੰ ਨਾਲ ਲਿਆ

ਖ਼ਰੋਜ 14:7 (PANIRV)
Square Portrait Landscape 4K UHD
ਨਾਲੇ ਉਸ ਨੇ ਛੇ ਸੌ ਚੁਗਵੇਂ ਰੱਥ ਅਤੇ ਮਿਸਰ ਦੇ ਬਾਕੀ ਰੱਥ ਵੀ ਲਏ ਅਤੇ ਸਾਰਿਆਂ ਉੱਤੇ ਅਫ਼ਸਰ ਬਹਾਏ।

ਖ਼ਰੋਜ 14:8 (PANIRV)
Square Portrait Landscape 4K UHD
ਅਤੇ ਯਹੋਵਾਹ ਨੇ ਮਿਸਰ ਦੇ ਰਾਜੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਦਾ ਪਿੱਛਾ ਕੀਤਾ ਪਰ ਇਸਰਾਏਲੀ ਜ਼ਬਰਦਸਤੀ ਨਾਲ ਨਿੱਕਲਦੇ ਜਾਂਦੇ ਸਨ।

ਖ਼ਰੋਜ 14:9 (PANIRV)
Square Portrait Landscape 4K UHD
ਅਤੇ ਮਿਸਰੀਆਂ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਫ਼ਿਰਊਨ ਦੇ ਸਾਰੇ ਘੋੜੇ ਅਤੇ ਰੱਥ ਅਤੇ ਉਸ ਦੇ ਘੋੜ ਚੜ੍ਹੇ ਅਤੇ ਉਸ ਦੀ ਫੌਜ ਉਨ੍ਹਾਂ ਦੇ ਤੰਬੂ ਲਾਉਂਦਿਆਂ ਤੇ ਸਮੁੰਦਰ ਦੇ ਕੋਲ ਅਤੇ ਪੀ-ਹਹੀਰੋਥ ਦੇ ਕੋਲ ਬਆਲ-ਸਫ਼ੋਨ ਦੇ ਸਾਹਮਣੇ ਜਾ ਟੱਕਰੀ।

ਖ਼ਰੋਜ 14:10 (PANIRV)
Square Portrait Landscape 4K UHD
ਜਦ ਫ਼ਿਰਊਨ ਆਇਆ ਤਾਂ ਇਸਰਾਏਲੀਆਂ ਨੇ ਆਪਣੀਆਂ ਅੱਖਾਂ ਚੁੱਕੀਆਂ ਅਤੇ ਵੇਖੋ ਮਿਸਰੀ ਉਨ੍ਹਾਂ ਦੇ ਪਿੱਛੇ-ਪਿੱਛੇ ਆ ਰਹੇ ਸਨ ਤਾਂ ਉਹ ਬਹੁਤ ਹੀ ਡਰੇ ਅਤੇ ਇਸਰਾਏਲੀਆਂ ਨੇ ਯਹੋਵਾਹ ਦੇ ਅੱਗੇ ਤਰਲੇ ਕੀਤੇ।

ਖ਼ਰੋਜ 14:11 (PANIRV)
Square Portrait Landscape 4K UHD
ਉਪਰੰਤ ਉਨ੍ਹਾਂ ਨੇ ਮੂਸਾ ਨੂੰ ਆਖਿਆ, ਕੀ ਮਿਸਰ ਵਿੱਚ ਕਬਰਾਂ ਨਹੀਂ ਸਨ ਕਿ ਤੂੰ ਸਾਨੂੰ ਮਰਨ ਲਈ ਉਜਾੜ ਵਿੱਚ ਲਿਆਇਆ ਹੈਂ? ਇਹ ਤੂੰ ਸਾਡੇ ਨਾਲ ਕੀ ਕੀਤਾ ਜੋ ਸਾਨੂੰ ਮਿਸਰੋਂ ਕੱਢ ਲਿਆਇਆ ਹੈਂ?

ਖ਼ਰੋਜ 14:12 (PANIRV)
Square Portrait Landscape 4K UHD
ਇਹ ਉਹੋ ਹੀ ਗੱਲ ਤਾਂ ਨਹੀਂ ਜਿਹੜੀ ਅਸੀਂ ਤੈਨੂੰ ਮਿਸਰ ਵਿੱਚ ਆਖੀ ਸੀ ਕਿ ਸਾਨੂੰ ਰਹਿਣ ਦੇ ਕਿ ਅਸੀਂ ਮਿਸਰੀਆਂ ਦੀ ਟਹਿਲ ਕਰੀਏ ਕਿਉਂਕਿ ਸਾਨੂੰ ਮਿਸਰੀਆਂ ਦੀ ਟਹਿਲ ਕਰਨੀ ਉਜਾੜ ਵਿੱਚ ਮਰਨ ਨਾਲੋਂ ਚੰਗੀ ਸੀ?

ਖ਼ਰੋਜ 14:13 (PANIRV)
Square Portrait Landscape 4K UHD
ਮੂਸਾ ਨੇ ਪਰਜਾ ਨੂੰ ਆਖਿਆ, ਨਾ ਡਰੋ, ਖੜੇ ਰਹੋ ਅਤੇ ਯਹੋਵਾਹ ਦੇ ਬਚਾਉ ਨੂੰ ਵੇਖੋ ਜਿਹੜਾ ਅੱਜ ਦੇ ਦਿਨ ਤੁਹਾਡੇ ਲਈ ਕਰੇਗਾ ਕਿਉਂਕਿ ਜਿਹੜੇ ਮਿਸਰੀ ਤੁਸੀਂ ਅੱਜ ਵੇਖਦੇ ਹੋ ਫੇਰ ਸਦਾ ਤੱਕ ਕਦੀ ਨਾ ਵੇਖੋਗੇ।

ਖ਼ਰੋਜ 14:14 (PANIRV)
Square Portrait Landscape 4K UHD
ਯਹੋਵਾਹ ਤੁਹਾਡੇ ਲਈ ਜੰਗ ਕਰੇਗਾ ਪਰ ਤੁਸੀਂ ਚੁੱਪ ਹੀ ਰਹਿਣਾ।

ਖ਼ਰੋਜ 14:15 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਤੂੰ ਕਿਉਂ ਮੇਰੇ ਤਰਲੇ ਕਰਦਾ ਹੈਂ? ਇਸਰਾਏਲੀਆਂ ਨਾਲ ਗੱਲ ਕਰ ਕਿ ਉਹ ਅੱਗੇ ਤੁਰਨ।

ਖ਼ਰੋਜ 14:16 (PANIRV)
Square Portrait Landscape 4K UHD
ਤੂੰ ਆਪਣਾ ਢਾਂਗਾ ਚੁੱਕ ਅਤੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕਰ ਅਤੇ ਉਸ ਨੂੰ ਦੋ ਭਾਗ ਕਰ ਦੇ ਕਿ ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਥਾਂ ਥਾਣੀ ਲੰਘ ਜਾਣ।

ਖ਼ਰੋਜ 14:17 (PANIRV)
Square Portrait Landscape 4K UHD
ਵੇਖ ਮੈਂ ਮਿਸਰੀਆਂ ਦੇ ਮਨ ਕਠੋਰ ਹੋਣ ਦੇਵਾਂਗਾ ਅਤੇ ਉਹ ਉਨ੍ਹਾਂ ਦੇ ਪਿੱਛੇ ਜਾਣਗੇ ਅਤੇ ਮੈਂ ਫ਼ਿਰਊਨ ਅਤੇ ਉਸ ਦੀ ਸਾਰੀ ਫੌਜ ਅਤੇ ਰੱਥਾਂ ਅਤੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ।

ਖ਼ਰੋਜ 14:18 (PANIRV)
Square Portrait Landscape 4K UHD
ਜਦ ਮੈਂ ਫ਼ਿਰਊਨ ਉਸ ਦੇ ਰਥਾਂ ਅਤੇ ਉਸ ਦੇ ਘੋੜ ਚੜ੍ਹਿਆਂ ਤੋਂ ਆਦਰ ਪਾਵਾਂਗਾ ਤਦ ਮਿਸਰੀ ਜਾਣਨਗੇ ਕਿ ਮੈਂ ਯਹੋਵਾਹ ਹਾਂ।

ਖ਼ਰੋਜ 14:19 (PANIRV)
Square Portrait Landscape 4K UHD
ਅਤੇ ਪਰਮੇਸ਼ੁਰ ਦਾ ਦੂਤ ਜਿਹੜਾ ਇਸਰਾਏਲ ਦੇ ਡੇਰੇ ਦੇ ਅੱਗੇ ਤੁਰਿਆ ਜਾਂਦਾ ਸੀ ਮੁੜਿਆ ਅਤੇ ਉਨ੍ਹਾਂ ਦੇ ਪਿੱਛੇ ਚਲਿਆ ਗਿਆ ਅਤੇ ਬੱਦਲ ਦਾ ਥੰਮ੍ਹ ਉਨ੍ਹਾਂ ਦੇ ਅੱਗੋਂ ਮੁੜ ਕੇ ਪਿੱਛੇ ਆ ਖੜਾ ਹੋਇਆ।

ਖ਼ਰੋਜ 14:20 (PANIRV)
Square Portrait Landscape 4K UHD
ਉਹ ਮਿਸਰੀਆਂ ਦੇ ਡੇਰੇ ਅਤੇ ਇਸਰਾਏਲ ਦੇ ਡੇਰੇ ਦੇ ਵਿੱਚ ਆ ਗਿਆ ਅਤੇ ਬੱਦਲ ਅਤੇ ਅਨ੍ਹੇਰ ਤਾਂ ਸੀ ਪਰ ਉਸ ਨੇ ਰਾਤ ਨੂੰ ਚਾਨਣਾ ਕਰ ਦਿੱਤਾ ਅਤੇ ਉਹ ਸਾਰੀ ਰਾਤ ਇੱਕ ਦੂਜੇ ਦੇ ਨੇੜੇ ਨਾ ਆਏ।

ਖ਼ਰੋਜ 14:21 (PANIRV)
Square Portrait Landscape 4K UHD
ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਤੇ ਪਾਣੀ ਦੋ ਭਾਗ ਹੋ ਗਏ।

ਖ਼ਰੋਜ 14:22 (PANIRV)
Square Portrait Landscape 4K UHD
ਇਸਰਾਏਲੀ ਸਮੁੰਦਰ ਦੇ ਵਿੱਚ ਦੀ ਸੁੱਕੀ ਜ਼ਮੀਨ ਉੱਤੋਂ ਦੀ ਆਏ ਅਤੇ ਉਨ੍ਹਾਂ ਦੇ ਸੱਜੇ ਖੱਬੇ ਪਾਣੀ ਕੰਧ ਵਾਂਗੂੰ ਸਨ।

ਖ਼ਰੋਜ 14:23 (PANIRV)
Square Portrait Landscape 4K UHD
ਮਿਸਰੀਆਂ ਨੇ ਪਿੱਛਾ ਕੀਤਾ ਅਤੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਫ਼ਿਰਊਨ ਦੇ ਸਾਰੇ ਘੋੜੇ ਅਤੇ ਉਸ ਦੇ ਰੱਥ ਅਤੇ ਘੋੜ ਚੜ੍ਹੇ ਸਮੁੰਦਰ ਵਿੱਚ ਆ ਗਏ।

ਖ਼ਰੋਜ 14:24 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਸਵੇਰ ਦੇ ਪਹਿਰ ਯਹੋਵਾਹ ਨੇ ਮਿਸਰੀਆਂ ਦੇ ਡੇਰੇ ਨੂੰ ਅੱਗ ਅਤੇ ਬੱਦਲ ਦੇ ਥੰਮ੍ਹ ਦੇ ਵਿੱਚੋਂ ਦੀ ਡਿੱਠਾ ਅਤੇ ਮਿਸਰੀਆਂ ਦੇ ਡੇਰੇ ਨੂੰ ਗੜਬੜਾਹਟ ਵਿੱਚ ਪਾ ਦਿੱਤਾ।

ਖ਼ਰੋਜ 14:25 (PANIRV)
Square Portrait Landscape 4K UHD
ਅਤੇ ਉਨ੍ਹਾਂ ਦੇ ਰੱਥ ਦੇ ਪਹੀਏ ਲਾਹ ਸੁੱਟੇ ਕਿਉਂ ਜੋ ਉਹ ਭਾਰੀ ਚੱਲਦੇ ਸਨ। ਸੋ ਮਿਸਰੀਆਂ ਨੇ ਆਖਿਆ, ਅਸੀਂ ਇਸਰਾਏਲ ਦੇ ਅੱਗੋਂ ਨੱਠ ਚੱਲੀਏ ਕਿਉਂਕਿ ਯਹੋਵਾਹ ਉਨ੍ਹਾਂ ਲਈ ਮਿਸਰੀਆਂ ਦੇ ਵਿਰੁੱਧ ਲੜਦਾ ਹੈ।

ਖ਼ਰੋਜ 14:26 (PANIRV)
Square Portrait Landscape 4K UHD
ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣੇ ਹੱਥ ਸਮੁੰਦਰ ਉੱਤੇ ਲੰਮਾ ਕਰ ਤਾਂ ਜੋ ਪਾਣੀ ਮਿਸਰੀਆਂ ਉੱਤੇ, ਉਨ੍ਹਾਂ ਦੇ ਰਥਾਂ ਉੱਤੇ ਅਤੇ ਉਨ੍ਹਾਂ ਦੇ ਘੋੜ ਚੜ੍ਹਿਆਂ ਉੱਤੇ ਮੁੜ ਆਉਣ।

ਖ਼ਰੋਜ 14:27 (PANIRV)
Square Portrait Landscape 4K UHD
ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਤੇ ਪਹੁ ਫਟਣ ਵੇਲੇ ਸਮੁੰਦਰ ਆਪਣੇ ਪਹਿਲੇ ਬਲ ਨਾਲ ਮੁੜਿਆ ਅਤੇ ਮਿਸਰੀ ਉਸ ਦੀ ਵੱਲੋਂ ਨੱਠੇ ਪਰ ਯਹੋਵਾਹ ਨੇ ਮਿਸਰੀਆਂ ਨੂੰ ਸਮੁੰਦਰ ਦੇ ਵਿੱਚ ਛੰਡ ਸੁੱਟਿਆ।

ਖ਼ਰੋਜ 14:28 (PANIRV)
Square Portrait Landscape 4K UHD
ਉਪਰੰਤ ਪਾਣੀ ਮੁੜੇ ਅਤੇ ਉਨ੍ਹਾਂ ਨੇ ਰੱਥ ਅਤੇ ਘੋੜ ਚੜ੍ਹੇ ਅਤੇ ਫ਼ਿਰਊਨ ਦੀ ਸਾਰੀ ਫੌਜ ਜਿਹੜੀ ਉਨ੍ਹਾਂ ਦੇ ਮਗਰ ਸਮੁੰਦਰ ਵਿੱਚ ਆਈ ਸੀ ਢੱਕ ਲਈ ਅਤੇ ਉਨ੍ਹਾਂ ਵਿੱਚੋਂ ਇੱਕ ਵੀ ਨਾ ਬਚਿਆ।

ਖ਼ਰੋਜ 14:29 (PANIRV)
Square Portrait Landscape 4K UHD
ਪਰ ਇਸਰਾਏਲੀ ਖੁਸ਼ਕੀ ਉੱਤੋਂ ਸਮੁੰਦਰ ਦੇ ਵਿੱਚ ਦੀ ਚੱਲਦੇ ਗਏ ਅਤੇ ਪਾਣੀ ਉਨ੍ਹਾਂ ਦੇ ਸੱਜੇ ਖੱਬੇ ਕੰਧ ਵਾਂਗੂੰ ਸਨ।

ਖ਼ਰੋਜ 14:30 (PANIRV)
Square Portrait Landscape 4K UHD
ਸੋ ਉਸ ਦਿਨ ਯਹੋਵਾਹ ਨੇ ਇਸਰਾਏਲ ਨੂੰ ਮਿਸਰੀਆਂ ਦੇ ਹੱਥੋਂ ਇਸ ਤਰ੍ਹਾਂ ਬਚਾਇਆ ਅਤੇ ਇਸਰਾਏਲ ਨੇ ਮਿਸਰੀਆਂ ਦੇ ਮੁਰਦੇ ਸਮੁੰਦਰ ਦੇ ਕੰਢੇ ਉੱਤੇ ਵੇਖੇ।

ਖ਼ਰੋਜ 14:31 (PANIRV)
Square Portrait Landscape 4K UHD
ਇਸ ਤਰ੍ਹਾਂ ਇਸਰਾਏਲ ਨੇ ਉਹ ਵੱਡਾ ਕੰਮ ਵੇਖਿਆ ਜਿਹੜਾ ਯਹੋਵਾਹ ਨੇ ਮਿਸਰੀਆਂ ਦੇ ਵਿਰੁੱਧ ਕੀਤਾ ਸੀ ਤਾਂ ਲੋਕ ਯਹੋਵਾਹ ਕੋਲੋਂ ਡਰ ਗਏ ਅਤੇ ਉਨ੍ਹਾਂ ਨੇ ਯਹੋਵਾਹ ਉੱਤੇ ਅਤੇ ਉਸ ਦੇ ਦਾਸ ਮੂਸਾ ਉੱਤੇ ਪਰਤੀਤ ਕੀਤੀ।

Available Bible Translations

American Standard Version
Exodus 14 (ASV) »
King James Version
Exodus 14 (KJV) »
GOD’S WORD® (GW)
Exodus 14 (GW) »
World English Bible
Exodus 14 (WEB) »
Louis Segond 1910
Exode 14 (LSG) »
Luther Bibel 1912
Exodus 14 (LUTH1912) »
इंडियन रिवाइज्ड वर्जन - हिंदी
निर्गमन 14 (HINIRV) »
ভারতীয় সংশোধিত সংস্করণ - বাংলা
যাত্ৰা 14 (BENIRV) »
இந்தியன் ரீவைஸ்டு வேர்ஷன் - தமிழ்
யாத்திராகமம் 14 (TAMIRV) »
इंडियन रिवाइज्ड वर्जन - मराठी
निर्गम 14 (MARIRV) »
ఇండియన్ రేవిజ్డ్ వెర్షన్ - తెలుగు
నిర్గమకాండం 14 (TELIRV) »
ઇન્ડિયન રિવાયઝ્ડ વર્ઝન - ગુજરાતી
નિર્ગમન 14 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ವಿಮೋಚನಕಾಂಡ 14 (KANIRV) »
الكتاب المقدس باللغة العربية، فان دايك
اَلْخُرُوجُ 14 (AVD) »
תנ ך עברי מודרני
שמות 14 (HEB) »
Bíblia Sagrada Português
Êxodo 14 (BSL) »
Kinh Thánh: Tiếng Việt
Xuất Hành 14 (VIE) »
Reina Valera Antigua
Éxodo 14 (RVA) »
La Sacra Bibbia
Esodo 14 (RIV) »
圣 经 简体中文和合本
出 埃 及 记 14 (CUVS) »
聖 經 繁體中文和合本
出 埃 及 記 14 (CUVT) »
Bibla e Shenjtë
Eksodi 14 (ALB) »
Svenska Bibeln 1917
2 Mosebok 14 (SV1917) »
Библия на русском
Исход 14 (RUSV) »
Українська Біблія
Вихід 14 (UKR) »
Szent Biblia - Magyar
2 Mózes 14 (KAR) »
Българска Библия
Изход 14 (BULG) »
Biblia Takatifu
Kutoka 14 (SWHULB) »
Kitaabka Quduuska Ah
Baxniintii 14 (SOM) »
De Heilige Schrift
Exodus 14 (NLD) »

ਖ਼ਰੋਜ (PANIRV) Chapter Selection

PANIRV Book Selection List