ਹਿਜ਼ਕੀਏਲ 12 PANIRV
ਹਿਜ਼ਕੀਏਲ Chapter 12 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਹੇ ਮਨੁੱਖ ਦੇ ਪੁੱਤਰ ਤੂੰ ਇੱਕ ਵਿਦਰੋਹੀ ਘਰਾਣੇ ਦੇ ਵਿੱਚ ਰਹਿੰਦਾ ਹੈਂ, ਜਿਹਨਾਂ ਦੀਆਂ ਅੱਖਾਂ ਹਨ ਕਿ ਉਹ ਵੇਖਣ ਪਰ ਉਹ ਨਹੀਂ ਵੇਖਦੇ ਅਤੇ ਉਹਨਾਂ ਦੇ ਕੰਨ ਹਨ ਕਿ ਉਹ ਸੁਣਨ ਪਰ ਉਹ ਨਹੀਂ ਸੁਣਦੇ, ਕਿਉਂ ਜੋ ਉਹ ਵਿਦਰੋਹੀ ਘਰਾਣਾ ਹੈ।
Square Portrait Landscape 4K UHD
ਇਸ ਲਈ ਤੂੰ ਹੇ ਮਨੁੱਖ ਦੇ ਪੁੱਤਰ, ਦੇਸ ਨਿਕਾਲੇ ਲਈ ਸਮਾਨ ਬੰਨ੍ਹ ਅਤੇ ਦਿਨ ਨੂੰ ਉਹਨਾਂ ਦੇ ਵੇਖਦਿਆਂ ਦੇਸੋਂ ਨਿੱਕਲ ਜਾ। ਤੂੰ ਉਹਨਾਂ ਦੇ ਸਾਹਮਣੇ ਆਪਣੇ ਸਥਾਨ ਤੋਂ ਦੂਜੇ ਸਥਾਨ ਵੱਲ ਦੇਸ ਨਿਕਾਲੇ ਵਾਂਗੂੰ ਨਿੱਕਲ ਜਾ। ਸ਼ਾਇਦ ਉਹ ਵੇਖਣ, ਪਰ ਉਹ ਤਾਂ ਇੱਕ ਵਿਦਰੋਹੀ ਘਰਾਣਾ ਹੈ।
Square Portrait Landscape 4K UHD
ਤੂੰ ਦਿਨ ਨੂੰ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਆਪਣਾ ਸਮਾਨ ਬਾਹਰ ਕੱਢ, ਜਿਵੇਂ ਦੇਸ ਨਿਕਾਲੇ ਦਾ ਸਮਾਨ ਅਤੇ ਸ਼ਾਮ ਨੂੰ ਉਹਨਾਂ ਦੇ ਸਾਹਮਣੇ ਉਹਨਾਂ ਵਾਂਗੂੰ ਨਿੱਕਲ ਜਾ, ਜੋ ਗੁਲਾਮੀ ਲਈ ਨਿੱਕਲ ਜਾਂਦੇ ਹਨ।
Square Portrait Landscape 4K UHD
ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਕੰਧ ਵਿੱਚ ਰਾਹ ਬਣਾ ਉਸ ਰਾਹ ਨਿੱਕਲ ਜਾ।
Square Portrait Landscape 4K UHD
ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੂੰ ਉਹ ਨੂੰ ਆਪਣੇ ਮੋਢੇ ਤੇ ਚੁੱਕ ਅਤੇ ਹਨ੍ਹੇਰੇ ਵਿੱਚ ਉਹ ਨੂੰ ਕੱਢ ਲੈ ਜਾ। ਤੂੰ ਆਪਣਾ ਚਿਹਰਾ ਢੱਕ ਤਾਂ ਜੋ ਤੂੰ ਦੇਸ ਨੂੰ ਨਾ ਵੇਖ ਸਕੇਂ, ਕਿਉਂ ਜੋ ਮੈਂ ਤੈਨੂੰ ਇਸਰਾਏਲ ਦੇ ਘਰਾਣੇ ਲਈ ਇੱਕ ਨਿਸ਼ਾਨ ਠਹਿਰਾਇਆ ਹੈ।
Square Portrait Landscape 4K UHD
ਇਸ ਲਈ ਜਿਵੇਂ ਮੈਨੂੰ ਹੁਕਮ ਹੋਇਆ ਸੀ, ਮੈਂ ਉਸੇ ਤਰ੍ਹਾਂ ਕੀਤਾ। ਮੈਂ ਦਿਨ ਵੇਲੇ ਆਪਣਾ ਸਮਾਨ ਕੱਢਿਆ ਜਿਵੇਂ ਦੇਸ ਨਿਕਾਲੇ ਲਈ ਕੱਢਦੇ ਹਨ ਅਤੇ ਸ਼ਾਮ ਵੇਲੇ ਆਪਣੇ ਹੱਥ ਨਾਲ ਕੰਧ ਵਿੱਚ ਰਾਹ ਬਣਾਇਆ, ਤਾਂ ਮੈਂ ਹਨ੍ਹੇਰੇ ਵਿੱਚ ਉਹ ਨੂੰ ਕੱਢਿਆ ਅਤੇ ਉਹਨਾਂ ਦੇ ਵੇਖਦਿਆਂ ਹੋਇਆਂ ਮੋਢੇ ਤੇ ਚੁੱਕ ਲਿਆ।
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਕੀ ਇਸਰਾਏਲ ਦੇ ਘਰਾਣੇ ਨੇ ਜੋ ਵਿਦਰੋਹੀ ਘਰਾਣਾ ਹੈ, ਤੇਰੇ ਕੋਲੋਂ ਇਹ ਨਹੀਂ ਪੁੱਛਿਆ ਕਿ ਤੂੰ ਕੀ ਕਰਦਾ ਹੈਂ?
Square Portrait Landscape 4K UHD
ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਹ ਵਾਕ ਯਰੂਸ਼ਲਮ ਦੇ ਸ਼ਹਿਜ਼ਾਦੇ ਲਈ ਅਤੇ ਇਸਰਾਏਲ ਦੇ ਸਾਰੇ ਘਰਾਣੇ ਲਈ ਹੈ, ਜੋ ਉਸ ਵਿੱਚ ਰਹਿੰਦੇ ਹਨ।
Square Portrait Landscape 4K UHD
ਉਹਨਾਂ ਨੂੰ ਆਖ ਦੇ ਕਿ ਮੈਂ ਤੁਹਾਡੇ ਲਈ ਇੱਕ ਨਿਸ਼ਾਨ ਹਾਂ। ਜਿਵੇਂ ਮੈਂ ਕੀਤਾ ਹੈ ਉਸੇ ਤਰ੍ਹਾਂ ਹੀ ਉਹਨਾਂ ਨਾਲ ਕੀਤਾ ਜਾਵੇਗਾ। ਉਹ ਦੇਸ ਨਿਕਾਲਾ ਪਾਉਣਗੇ ਅਤੇ ਗੁਲਾਮੀ ਵਿੱਚ ਜਾਣਗੇ।
Square Portrait Landscape 4K UHD
ਸ਼ਹਿਜ਼ਾਦਾ ਜਿਹੜਾ ਤੁਹਾਡੇ ਵਿੱਚ ਹੈ, ਹਨ੍ਹੇਰੇ ਵਿੱਚ ਆਪਣਾ ਸਮਾਨ ਮੋਢੇ ਤੇ ਚੁੱਕ ਕੇ ਨਿੱਕਲ ਜਾਵੇਗਾ। ਉਹ ਕੰਧ ਵਿੱਚ ਰਾਹ ਬਣਾਏਗਾ, ਤਾਂ ਜੋ ਉਸ ਰਾਹ ਨਿੱਕਲ ਜਾਵੇ। ਉਹ ਆਪਣਾ ਚਿਹਰਾ ਢੱਕੇਗਾ, ਕਿਉਂ ਜੋ ਉਹ ਆਪਣੀਆਂ ਅੱਖਾਂ ਨਾਲ ਦੇਸ ਨੂੰ ਨਾ ਵੇਖੇਗਾ।
Square Portrait Landscape 4K UHD
ਮੈਂ ਆਪਣਾ ਜਾਲ਼ ਉਸ ਉੱਤੇ ਪਾਵਾਂਗਾ ਅਤੇ ਉਹ ਮੇਰੀ ਫਾਹੀ ਵਿੱਚ ਫਸ ਜਾਵੇਗਾ ਅਤੇ ਮੈਂ ਉਸ ਨੂੰ ਕਸਦੀਆਂ ਦੇ ਦੇਸ ਬਾਬਲ ਵਿੱਚ ਪਹੁੰਚਾ ਦਿਆਂਗਾ, ਪਰ ਉਹ ਉਸ ਨੂੰ ਨਹੀਂ ਵੇਖੇਗਾ ਅਤੇ ਉਹ ਉੱਥੇ ਹੀ ਮਰ ਜਾਵੇਗਾ।
Square Portrait Landscape 4K UHD
ਮੈਂ ਉਸ ਦੇ ਆਲੇ-ਦੁਆਲੇ ਦੇ ਸਹਾਇਕਾਂ ਨੂੰ ਅਤੇ ਉਸ ਦੇ ਸਾਰੇ ਜੱਥਿਆਂ ਨੂੰ ਸਾਰੀਆਂ ਦਿਸ਼ਾਵਾਂ ਵੱਲ ਖਿਲਾਰ ਦਿਆਂਗਾ ਅਤੇ ਮੈਂ ਤਲਵਾਰ ਕੱਢ ਕੇ ਉਹਨਾਂ ਦਾ ਪਿੱਛਾ ਕਰਾਂਗਾ।
Square Portrait Landscape 4K UHD
ਜਦੋਂ ਮੈਂ ਉਹਨਾਂ ਨੂੰ ਕੌਮਾਂ ਵਿੱਚ ਭਟਕਾਵਾਂਗਾ ਅਤੇ ਦੇਸਾਂ ਵਿੱਚ ਤਿੱਤਰ-ਬਿੱਤਰ ਕਰਾਂਗਾ, ਤਦ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।
Square Portrait Landscape 4K UHD
ਪਰ ਮੈਂ ਉਹਨਾਂ ਵਿੱਚੋਂ ਕਈਆਂ ਨੂੰ ਤਲਵਾਰ, ਕਾਲ ਅਤੇ ਮਰੀ ਤੋਂ ਬਚਾ ਲਵਾਂਗਾ, ਤਾਂ ਜੋ ਉਹ ਕੌਮਾਂ ਦੇ ਵਿੱਚ ਜਿੱਥੇ ਕਿਤੇ ਜਾਣ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਦੱਸਣ, ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ।
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਤੂੰ ਆਪਣੀ ਰੋਟੀ ਕੰਬਦੇ ਹੋਏ ਖਾ ਅਤੇ ਕੰਬਦੇ ਹੋਏ ਤੇ ਡਰਦੇ ਹੋਏ ਪਾਣੀ ਪੀ!
Square Portrait Landscape 4K UHD
ਉਸ ਦੇਸ ਦੇ ਲੋਕਾਂ ਨੂੰ ਤੂੰ ਆਖ ਕਿ ਇਸਰਾਏਲ ਦੀ ਭੂਮੀ ਦੇ ਬਾਰੇ ਅਤੇ ਯਰੂਸ਼ਲਮ ਦੇ ਵਾਸੀਆਂ ਦੇ ਬਾਰੇ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਉਹ ਆਪਣੀ ਰੋਟੀ ਫ਼ਿਕਰ ਨਾਲ ਖਾਣਗੇ ਅਤੇ ਆਪਣਾ ਪਾਣੀ ਚਿੰਤਾ ਨਾਲ ਪੀਣਗੇ, ਕਿਉਂ ਜੋ ਉਸ ਦਾ ਦੇਸ ਉਹ ਦੇ ਵਾਸੀਆਂ ਦੇ ਜ਼ੁਲਮ ਦੇ ਕਾਰਨ ਉਹ ਦੀ ਭਰਪੂਰੀ ਤੋਂ ਖਾਲੀ ਕੀਤਾ ਜਾਵੇਗਾ।
Square Portrait Landscape 4K UHD
ਵੱਸਦੇ ਸ਼ਹਿਰ ਉੱਜੜ ਜਾਣਗੇ, ਦੇਸ ਵਿਰਾਨ ਹੋ ਜਾਵੇਗਾ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ!
Square Portrait Landscape 4K UHD
ਹੇ ਮਨੁੱਖ ਦੇ ਪੁੱਤਰ! ਇਸਰਾਏਲੀਆਂ ਦੀ ਭੂਮੀ ਵਿੱਚ ਇਹ ਕਹਾਉਤ ਹੈ, ਕਿ ਸਮਾਂ ਲੰਘਦਾ ਜਾਂਦਾ ਹੈ ਅਤੇ ਹਰ ਦਰਸ਼ਣ ਮਿਟ ਜਾਂਦਾ ਹੈ?
Square Portrait Landscape 4K UHD
ਇਸ ਲਈ ਉਹਨਾਂ ਨੂੰ ਆਖ ਦੇ ਕਿ ਪ੍ਰਭੂ ਯਹੋਵਾਹ ਇਹ ਕਹਿੰਦਾ ਹੈ ਕਿ ਮੈਂ ਇਸ ਕਹਾਉਤ ਨੂੰ ਮੁਕਾ ਦਿਆਂਗਾ ਅਤੇ ਫੇਰ ਇਹ ਨੂੰ ਇਸਰਾਏਲ ਵਿੱਚ ਨਾ ਵਰਤਣਗੇ, ਸਗੋਂ ਤੂੰ ਉਹਨਾਂ ਨੂੰ ਆਖ ਕਿ ਸਮਾਂ ਆ ਗਿਆ ਹੈ ਅਤੇ ਹਰੇਕ ਦਰਸ਼ਣ ਦਾ ਸਿੱਟਾ ਨੇੜੇ ਹੈ।
Square Portrait Landscape 4K UHD
ਕਿਉਂ ਜੋ ਅੱਗੇ ਤੋਂ ਇਸਰਾਏਲ ਦੇ ਘਰਾਣੇ ਵਿੱਚ ਕੋਈ ਝੂਠਾ ਦਰਸ਼ਣ ਨਾ ਵੇਖੇਗਾ ਅਤੇ ਚਾਪਲੂਸੀ ਨਾਲ ਵਿਭਾਜਨ ਨਹੀਂ ਹੋਵੇਗਾ।
Square Portrait Landscape 4K UHD
ਕਿਉਂ ਜੋ ਮੈਂ ਯਹੋਵਾਹ ਹਾਂ, ਮੈਂ ਬਚਨ ਕਰਾਂਗਾ ਅਤੇ ਮੇਰਾ ਬਚਨ ਜ਼ਰੂਰ ਪੂਰਾ ਹੋਵੇਗਾ। ਉਸ ਦੇ ਪੂਰਾ ਹੋਣ ਵਿੱਚ ਢਿੱਲ ਨਾ ਹੋਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਹੇ ਵਿਦਰੋਹੀ ਘਰਾਣੇ, ਮੈਂ ਤੁਹਾਡੇ ਸਮੇਂ ਵਿੱਚ ਬਚਨ ਕਰ ਕੇ ਉਹ ਨੂੰ ਜ਼ਰੂਰ ਪੂਰਾ ਕਰਾਂਗਾ।
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਵੇਖ, ਇਸਰਾਏਲ ਦਾ ਘਰਾਣਾ ਆਖਦਾ ਹੈ ਕਿ ਜਿਹੜਾ ਦਰਸ਼ਣ ਉਸ ਵੇਖਿਆ ਹੈ, ਬਹੁਤ ਸਮੇਂ ਬਾਅਦ ਪੂਰਾ ਹੋਵੇਗਾ ਅਤੇ ਇਹ ਭਵਿੱਖਬਾਣੀ ਦੂਰ ਦੇ ਸਮਿਆਂ ਲਈ ਹੈ।
Square Portrait Landscape 4K UHD
ਇਸ ਲਈ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਅੱਗੇ ਲਈ ਮੇਰੀ ਕਿਸੇ ਗੱਲ ਦੇ ਪੂਰੇ ਹੋਣ ਵਿੱਚ ਢਿੱਲ ਨਾ ਪਵੇਗੀ, ਸਗੋਂ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਜਿਹੜੀ ਗੱਲ ਮੈਂ ਆਖਾਂਗਾ, ਉਹ ਪੂਰੀ ਹੋ ਜਾਵੇਗੀ।
Available Bible Translations
Ezekiel 12 (ASV) »
Ezekiel 12 (KJV) »
Ezekiel 12 (GW) »
Ezekiel 12 (BSB) »
Ezekiel 12 (WEB) »
Ézéchiel 12 (LSG) »
Hesekiel 12 (LUTH1912) »
यहेजकेल 12 (HINIRV) »
যিহিষ্কেল 12 (BENIRV) »
எசேக்கியேல் 12 (TAMIRV) »
यहेज्केल 12 (MARIRV) »
యెహెజ్కేలు 12 (TELIRV) »
હઝકિયેલ 12 (GUJIRV) »
ಯೆಹೆಜ್ಕೇಲನು 12 (KANIRV) »
حِزْقِيَال 12 (AVD) »
יחזקאל 12 (HEB) »
Ezequiel 12 (BSL) »
Ê-xê-ki-ên 12 (VIE) »
Ezequiel 12 (RVA) »
Ezechiele 12 (RIV) »
以 西 结 书 12 (CUVS) »
以 西 結 書 12 (CUVT) »
Ezekieli 12 (ALB) »
Hesekiel 12 (SV1917) »
Иезекииль 12 (RUSV) »
Єзекіїль 12 (UKR) »
Ezékiel 12 (KAR) »
Езекил 12 (BULG) »
エゼキエル書 12 (JPN) »
Esekiel 12 (NORSK) »
Ezekieli 12 (SWHULB) »
Ezechiela 12 (POLUBG) »
Yexesqeel 12 (SOM) »
Ezechiël 12 (NLD) »
Ezekiel 12 (DA1871) »