ਹਿਜ਼ਕੀਏਲ Chapter 20 PANIRV Bible Verse Images

ਹਿਜ਼ਕੀਏਲ 20 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 20 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 20:1 (PANIRV)
Square Portrait Landscape 4K UHD
ਸੱਤਵੇਂ ਸਾਲ ਦੇ ਪੰਜਵੇਂ ਮਹੀਨੇ ਦੀ ਦਸ ਤਾਰੀਖ਼ ਨੂੰ ਇਹ ਹੋਇਆ ਕਿ ਇਸਰਾਏਲ ਦੇ ਕੁਝ ਬਜ਼ੁਰਗ ਮਨੁੱਖ ਯਹੋਵਾਹ ਤੋਂ ਕੁਝ ਪੁੱਛਣ ਨੂੰ ਆਏ ਅਤੇ ਮੇਰੇ ਸਾਹਮਣੇ ਬੈਠ ਗਏ।

ਹਿਜ਼ਕੀਏਲ 20:2 (PANIRV)
Square Portrait Landscape 4K UHD
ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 20:3 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਇਸਰਾਏਲ ਦੇ ਬਜ਼ੁਰਗਾਂ ਨਾਲ ਗੱਲ ਕਰ ਅਤੇ ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਮੇਰੇ ਕੋਲੋਂ ਪੁੱਛਣ ਆਏ ਹੋ? ਮੈਨੂੰ ਆਪਣੀ ਜਾਨ ਦੀ ਸਹੁੰ, ਤੁਸੀਂ ਮੇਰੇ ਕੋਲੋਂ ਕੁਝ ਨਾ ਪੁੱਛ ਸਕੋਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 20:4 (PANIRV)
Square Portrait Landscape 4K UHD
ਕੀ ਤੂੰ ਉਹਨਾਂ ਦਾ ਨਿਆਂ ਕਰੇਂਗਾ, ਹੇ ਮਨੁੱਖ ਦੇ ਪੁੱਤਰ? ਕੀ ਤੂੰ ਉਹਨਾਂ ਦਾ ਨਿਆਂ ਕਰੇਂਗਾ? ਉਹਨਾਂ ਦੇ ਪੁਰਖਿਆਂ ਦੇ ਘਿਣਾਉਣੇ ਕੰਮਾਂ ਦੇ ਬਾਰੇ ਉਹਨਾਂ ਨੂੰ ਦੱਸ।

ਹਿਜ਼ਕੀਏਲ 20:5 (PANIRV)
Square Portrait Landscape 4K UHD
ਤੂੰ ਉਹਨਾਂ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਤੋਂ ਮੈਂ ਇਸਰਾਏਲ ਨੂੰ ਚੁਣ ਲਿਆ ਅਤੇ ਯਾਕੂਬ ਦੇ ਘਰਾਣੇ ਨਾਲ ਸਹੁੰ ਖਾਧੀ ਅਤੇ ਮਿਸਰ ਦੇਸ ਵਿੱਚ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਮੈਂ ਉਹਨਾਂ ਦੇ ਸਾਹਮਣੇ ਸਹੁੰ ਖਾ ਕੇ ਆਖਿਆ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਹਿਜ਼ਕੀਏਲ 20:6 (PANIRV)
Square Portrait Landscape 4K UHD
ਉਸੇ ਦਿਨ ਮੈਂ ਉਹਨਾਂ ਨਾਲ ਸਹੁੰ ਖਾਧੀ ਤਾਂ ਜੋ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਉਸ ਦੇਸ ਵਿੱਚ ਲਿਆਵਾਂ ਜੋ ਮੈਂ ਉਹਨਾਂ ਦੇ ਲਈ ਚੁਣਿਆ ਸੀ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ।

ਹਿਜ਼ਕੀਏਲ 20:7 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਆਖਿਆ ਕਿ ਤੁਹਾਡੇ ਵਿੱਚੋਂ ਹਰ ਇੱਕ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਦੂਰ ਕਰ ਦੇਵੇ ਅਤੇ ਤੁਸੀਂ ਆਪਣੇ ਆਪ ਨੂੰ ਮਿਸਰ ਦੀਆਂ ਮੂਰਤੀਆਂ ਨਾਲ ਭਰਿਸ਼ਟ ਨਾ ਕਰੋ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਹਿਜ਼ਕੀਏਲ 20:8 (PANIRV)
Square Portrait Landscape 4K UHD
ਪਰ ਉਹ ਮੇਰੇ ਤੋਂ ਬਾਗੀ ਹੋਏ ਅਤੇ ਮੇਰੀ ਗੱਲ ਸੁਣਨੀ ਨਾ ਚਾਹੀ। ਉਹਨਾਂ ਵਿੱਚੋਂ ਕਿਸੇ ਨੇ ਵੀ ਆਪਣੀਆਂ ਅੱਖਾਂ ਦੀਆਂ ਘਿਣਾਉਣੀਆਂ ਵਸਤੂਆਂ ਨੂੰ ਨਾ ਸੁੱਟਿਆ, ਨਾ ਮਿਸਰ ਦੀਆਂ ਮੂਰਤੀਆਂ ਨੂੰ ਛੱਡਿਆ। ਤਦੋਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ, ਤਾਂ ਜੋ ਆਪਣੇ ਕ੍ਰੋਧ ਨੂੰ ਮਿਸਰ ਦੇ ਦੇਸ ਵਿੱਚ ਉਹਨਾਂ ਤੇ ਪੂਰਾ ਕਰਾਂ।

ਹਿਜ਼ਕੀਏਲ 20:9 (PANIRV)
Square Portrait Landscape 4K UHD
ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਅੱਖਾਂ ਵਿੱਚ ਪਲੀਤ ਨਾ ਕੀਤਾ ਜਾਵੇ, ਜਿਹਨਾਂ ਦੇ ਵਿੱਚ ਉਹ ਸਨ ਅਤੇ ਜਿਹਨਾਂ ਦੀਆਂ ਅੱਖਾਂ ਸਾਹਮਣੇ ਮੈਂ ਆਪਣੇ ਆਪ ਨੂੰ ਉਹਨਾਂ ਉੱਤੇ ਪਰਗਟ ਕੀਤਾ, ਜਦੋਂ ਮੈਂ ਉਹਨਾਂ ਨੂੰ ਮਿਸਰ ਤੋਂ ਕੱਢ ਲਿਆਇਆ।

ਹਿਜ਼ਕੀਏਲ 20:10 (PANIRV)
Square Portrait Landscape 4K UHD
ਇਸ ਲਈ ਮੈਂ ਉਹਨਾਂ ਨੂੰ ਮਿਸਰ ਦੇ ਦੇਸ ਵਿੱਚੋਂ ਕੱਢ ਕੇ ਉਜਾੜ ਵਿੱਚ ਲਿਆਇਆ

ਹਿਜ਼ਕੀਏਲ 20:11 (PANIRV)
Square Portrait Landscape 4K UHD
ਅਤੇ ਮੈਂ ਆਪਣੀਆਂ ਬਿਧੀਆਂ ਉਹਨਾਂ ਨੂੰ ਦਿੱਤੀਆਂ ਅਤੇ ਆਪਣੇ ਹੁਕਮਾਂ ਬਾਰੇ ਉਹਨਾਂ ਨੂੰ ਦੱਸਿਆ, ਤਾਂ ਕਿ ਮਨੁੱਖ ਉਹਨਾਂ ਤੇ ਅਮਲ ਕਰ ਕੇ ਉਹਨਾਂ ਵਿੱਚ ਜੀਉਂਦਾ ਰਹੇ।

ਹਿਜ਼ਕੀਏਲ 20:12 (PANIRV)
Square Portrait Landscape 4K UHD
ਨਾਲੇ ਮੈਂ ਆਪਣੇ ਸਬਤ ਵੀ ਉਹਨਾਂ ਨੂੰ ਦਿੱਤੇ, ਤਾਂ ਜੋ ਉਹ ਮੇਰੇ ਅਤੇ ਉਹਨਾਂ ਦੇ ਵਿਚਾਲੇ ਨਿਸ਼ਾਨ ਹੋਣ, ਤਾਂ ਜੋ ਉਹ ਜਾਣਨ ਕਿ ਮੈਂ ਯਹੋਵਾਹ ਉਹਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।

ਹਿਜ਼ਕੀਏਲ 20:13 (PANIRV)
Square Portrait Landscape 4K UHD
ਪਰ ਇਸਰਾਏਲ ਦਾ ਘਰਾਣਾ ਉਜਾੜ ਵਿੱਚ ਮੇਰੇ ਤੋਂ ਬਾਗੀ ਹੋ ਗਿਆ, ਉਹ ਮੇਰੀਆਂ ਬਿਧੀਆਂ ਉੱਤੇ ਨਾ ਤੁਰੇ ਅਤੇ ਮੇਰੇ ਹੁਕਮਾਂ ਨੂੰ ਰੱਦ ਕੀਤਾ, ਜਿਹਨਾਂ ਉੱਤੇ ਮਨੁੱਖ ਜੇਕਰ ਅਮਲ ਕਰੇ ਤਾਂ ਉਹਨਾਂ ਦੇ ਵਿੱਚ ਜੀਉਂਦਾ ਰਹੇ, ਪਰ ਉਹਨਾਂ ਮੇਰੇ ਸਬਤਾਂ ਨੂੰ ਬਹੁਤ ਪਲੀਤ ਕੀਤਾ। ਤਦ ਮੈਂ ਆਖਿਆ ਕਿ ਮੈਂ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਕਹਿਰ ਪਾ ਕੇ ਉਹਨਾਂ ਦਾ ਵਿਨਾਸ਼ ਕਰ ਦਿਆਂਗਾ।

ਹਿਜ਼ਕੀਏਲ 20:14 (PANIRV)
Square Portrait Landscape 4K UHD
ਪਰ ਮੈਂ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਮੇਰਾ ਨਾਮ ਉਹਨਾਂ ਕੌਮਾਂ ਦੀਆਂ ਨਜ਼ਰਾਂ ਵਿੱਚ ਪਲੀਤ ਨਾ ਹੋਵੇ, ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ ਸੀ।

ਹਿਜ਼ਕੀਏਲ 20:15 (PANIRV)
Square Portrait Landscape 4K UHD
ਨਾਲੇ ਮੈਂ ਉਜਾੜ ਵਿੱਚ ਉਹਨਾਂ ਦੇ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਨਹੀਂ ਲਿਆਵਾਂਗਾ, ਜੋ ਮੈਂ ਉਹਨਾਂ ਨੂੰ ਦਿੱਤਾ, ਜਿਸ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਸੀ ਅਤੇ ਜਿਹੜਾ ਸਾਰੇ ਦੇਸਾਂ ਦੀ ਸ਼ਾਨ ਹੈ।

ਹਿਜ਼ਕੀਏਲ 20:16 (PANIRV)
Square Portrait Landscape 4K UHD
ਕਿਉਂ ਜੋ ਉਹਨਾਂ ਨੇ ਮੇਰੇ ਹੁਕਮਾਂ ਨੂੰ ਰੱਦ ਕੀਤਾ ਅਤੇ ਮੇਰੀਆਂ ਬਿਧੀਆਂ ਵਿੱਚ ਨਾ ਚਲੇ ਸਗੋਂ ਮੇਰੇ ਸਬਤਾਂ ਨੂੰ ਪਲੀਤ ਕੀਤਾ, ਇਸ ਲਈ ਕਿ ਉਹਨਾਂ ਦੇ ਦਿਲ ਉਹਨਾਂ ਦੀਆਂ ਮੂਰਤਾਂ ਦੇ ਪਿੱਛੇ ਸਨ।

ਹਿਜ਼ਕੀਏਲ 20:17 (PANIRV)
Square Portrait Landscape 4K UHD
ਤਾਂ ਵੀ ਮੇਰੀਆਂ ਅੱਖਾਂ ਨੇ ਉਹਨਾਂ ਨੂੰ ਬਰਬਾਦ ਕਰਨ ਤੋਂ ਲਿਹਾਜ਼ ਕੀਤਾ, ਨਾ ਹੀ ਮੈਂ ਉਹਨਾਂ ਦਾ ਉਜਾੜ ਵਿੱਚ ਪੂਰਾ ਅੰਤ ਕੀਤਾ।

ਹਿਜ਼ਕੀਏਲ 20:18 (PANIRV)
Square Portrait Landscape 4K UHD
ਮੈਂ ਉਜਾੜ ਵਿੱਚ ਉਹਨਾਂ ਦੇ ਪੁੱਤਰਾਂ ਨੂੰ ਆਖਿਆ ਕਿ ਤੁਸੀਂ ਆਪਣੇ ਪੁਰਖਿਆਂ ਦੀਆਂ ਬਿਧੀਆਂ ਅਨੁਸਾਰ ਨਾ ਚੱਲੋ, ਨਾ ਉਹਨਾਂ ਦੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਦੀਆਂ ਮੂਰਤੀਆਂ ਨਾਲ ਆਪਣੇ ਆਪ ਨੂੰ ਭਰਿਸ਼ਟ ਨਾ ਕਰੋ।

ਹਿਜ਼ਕੀਏਲ 20:19 (PANIRV)
Square Portrait Landscape 4K UHD
ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਮੇਰੀਆਂ ਬਿਧੀਆਂ ਤੇ ਚੱਲੋ, ਮੇਰੇ ਹੁਕਮਾਂ ਦੀ ਪਾਲਣਾ ਕਰੋ ਅਤੇ ਉਹਨਾਂ ਨੂੰ ਮੰਨੋ

ਹਿਜ਼ਕੀਏਲ 20:20 (PANIRV)
Square Portrait Landscape 4K UHD
ਅਤੇ ਮੇਰੇ ਸਬਤਾਂ ਨੂੰ ਪਵਿੱਤਰ ਜਾਣੋ ਕਿ ਉਹ ਮੇਰੇ ਅਤੇ ਤੁਹਾਡੇ ਵਿਚਕਾਰ ਨਿਸ਼ਾਨ ਹੋਣ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।

ਹਿਜ਼ਕੀਏਲ 20:21 (PANIRV)
Square Portrait Landscape 4K UHD
ਪਰ ਪੁੱਤਰ ਮੇਰੇ ਵਿਰੁੱਧ ਵਿਦਰੋਹੀ ਹੋਏ, ਉਹ ਮੇਰੀਆਂ ਬਿਧੀਆਂ ਉੱਤੇ ਨਾ ਚੱਲੇ, ਨਾ ਮੇਰੇ ਹੁਕਮਾਂ ਦੀ ਪਾਲਣਾ ਕਰ ਕੇ ਅਮਲ ਕੀਤਾ, ਜਿਹਨਾਂ ਤੇ ਜੇਕਰ ਕੋਈ ਮਨੁੱਖ ਅਮਲ ਕਰੇ ਤਾਂ ਉਹਨਾਂ ਵਿੱਚ ਜੀਉਂਦਾ ਰਹੇਗਾ। ਉਹਨਾਂ ਨੇ ਮੇਰੇ ਸਬਤਾਂ ਨੂੰ ਪਲੀਤ ਕੀਤਾ, ਤਾਂ ਮੈਂ ਆਖਿਆ, ਮੈਂ ਆਪਣਾ ਕਹਿਰ ਉਹਨਾਂ ਉੱਤੇ ਵਹਾਵਾਂਗਾ ਜੋ ਉਜਾੜ ਵਿੱਚ ਉਹਨਾਂ ਉੱਤੇ ਆਪਣਾ ਗੁੱਸਾ ਪੂਰਾ ਕਰਾਂ।

ਹਿਜ਼ਕੀਏਲ 20:22 (PANIRV)
Square Portrait Landscape 4K UHD
ਫਿਰ ਵੀ ਮੈਂ ਆਪਣਾ ਹੱਥ ਰੋਕੀ ਰੱਖਿਆ ਅਤੇ ਆਪਣੇ ਨਾਮ ਦੇ ਲਈ ਅਜਿਹਾ ਕੀਤਾ, ਤਾਂ ਜੋ ਉਹ ਉਹਨਾਂ ਕੌਮਾਂ ਦੀ ਨਜ਼ਰ ਵਿੱਚ ਜਿਹਨਾਂ ਦੇ ਸਾਹਮਣੇ ਮੈਂ ਉਹਨਾਂ ਨੂੰ ਕੱਢ ਕੇ ਲਿਆਇਆ, ਪਲੀਤ ਨਾ ਕੀਤਾ ਜਾਵੇ।

ਹਿਜ਼ਕੀਏਲ 20:23 (PANIRV)
Square Portrait Landscape 4K UHD
ਨਾਲੇ ਮੈਂ ਉਜਾੜ ਵਿੱਚ ਉਹਨਾਂ ਨਾਲ ਸਹੁੰ ਖਾਧੀ ਕਿ ਮੈਂ ਉਹਨਾਂ ਨੂੰ ਕੌਮਾਂ ਵਿੱਚ ਖਿਲਾਰਾਂਗਾ ਅਤੇ ਦੇਸਾਂ ਵਿੱਚ ਬਖੇਰਾਂਗਾ।

ਹਿਜ਼ਕੀਏਲ 20:24 (PANIRV)
Square Portrait Landscape 4K UHD
ਇਸ ਲਈ ਜੋ ਉਹ ਮੇਰੇ ਹੁਕਮਾਂ ਤੇ ਅਮਲ ਨਹੀਂ ਕਰਦੇ ਸਨ, ਪਰ ਮੇਰੀਆਂ ਬਿਧੀਆਂ ਨੂੰ ਉਹਨਾਂ ਰੱਦਿਆ ਸੀ ਅਤੇ ਮੇਰੇ ਸਬਤਾਂ ਨੂੰ ਪਲੀਤ ਕਰਦੇ ਸਨ ਅਤੇ ਉਹਨਾਂ ਦੀ ਨਿਗਾਹ ਉਹਨਾਂ ਦੇ ਪੁਰਖਿਆਂ ਦੀਆਂ ਮੂਰਤੀਆਂ ਦੇ ਪਿੱਛੇ ਲੱਗੀ ਹੋਈ ਸੀ।

ਹਿਜ਼ਕੀਏਲ 20:25 (PANIRV)
Square Portrait Landscape 4K UHD
ਨਾਲੇ ਮੈਂ ਉਹਨਾਂ ਨੂੰ ਬਿਧੀਆਂ ਜਿਹੜੀਆਂ ਚੰਗੀਆਂ ਨਹੀਂ ਸਨ ਅਤੇ ਹੁਕਮ ਦਿੱਤੇ ਜਿਹਨਾਂ ਵਿੱਚ ਉਹ ਜੀਉਂਦੇ ਨਾ ਰਹਿਣ।

ਹਿਜ਼ਕੀਏਲ 20:26 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਉਹਨਾਂ ਦੇ ਹੀ ਤੋਹਫ਼ਿਆਂ ਵਿੱਚ ਅਰਥਾਤ ਉਹਨਾਂ ਦੇ ਸਾਰੇ ਕੁੱਖ ਦੇ ਖੋਲ੍ਹਣ ਵਾਲਿਆਂ ਨੂੰ ਅੱਗ ਵਿੱਚੋਂ ਦੀ ਲੰਘਾਉਣ ਦੇ ਕਾਰਨ ਭਰਿਸ਼ਟ ਕੀਤਾ, ਤਾਂ ਜੋ ਮੈਂ ਉਹਨਾਂ ਨੂੰ ਡਰਾਵਾਂ ਭਈ ਉਹ ਜਾਣਨ ਕਿ ਯਹੋਵਾਹ ਮੈਂ ਹਾਂ!

ਹਿਜ਼ਕੀਏਲ 20:27 (PANIRV)
Square Portrait Landscape 4K UHD
ਇਸ ਲਈ ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨਾਲ ਗੱਲ ਕਰ ਅਤੇ ਉਹਨਾਂ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਐਥੋਂ ਤੱਕ ਤੁਹਾਡੇ ਪੁਰਖਿਆਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਅਤੇ ਮੇਰੇ ਵਿਰੁੱਧ ਬੇਈਮਾਨੀ ਕੀਤੀ

ਹਿਜ਼ਕੀਏਲ 20:28 (PANIRV)
Square Portrait Landscape 4K UHD
ਕਿ ਜਦੋਂ ਮੈਂ ਉਹਨਾਂ ਨੂੰ ਉਸ ਦੇਸ ਵਿੱਚ ਲਿਆਇਆ ਜਿਹੜਾ ਉਹਨਾਂ ਨੂੰ ਦੇਣ ਦੀ ਮੈਂ ਸਹੁੰ ਖਾਧੀ ਸੀ, ਤਾਂ ਉਹਨਾਂ ਨੇ ਜਿਸ ਉੱਚੇ ਪਰਬਤ ਅਤੇ ਜਿਸ ਸੰਘਣੇ ਰੁੱਖ ਨੂੰ ਵੇਖਿਆ, ਉੱਥੇ ਹੀ ਆਪਣੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਹੀ ਕ੍ਰੋਧ ਦਿਵਾਉਣ ਵਾਲੇ ਚੜ੍ਹਾਵੇ ਚੜ੍ਹਾਏ। ਉੱਥੇ ਹੀ ਆਪਣੀ ਸੁਗੰਧੀ ਧੂਫ਼ ਧੁਖਾਈ ਅਤੇ ਉੱਥੇ ਆਪਣੀਆਂ ਪੀਣ ਦੀਆਂ ਭੇਟਾਂ ਡੋਲ੍ਹੀਆਂ।

ਹਿਜ਼ਕੀਏਲ 20:29 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਇਹ ਆਖਿਆ ਕਿ ਇਹ ਕੀ ਉੱਚਾ ਸਥਾਨ ਹੈ ਜਿੱਥੇ ਤੁਸੀਂ ਜਾਂਦੇ ਹੋ? ਉਹਨਾਂ ਨੇ ਉਸ ਦਾ ਨਾਮ ਬਾਮਾਹ ਰੱਖਿਆ ਜਿਹੜਾ ਅੱਜ ਤੱਕ ਹੈ।

ਹਿਜ਼ਕੀਏਲ 20:30 (PANIRV)
Square Portrait Landscape 4K UHD
ਇਸ ਲਈ ਤੂੰ ਇਸਰਾਏਲ ਦੇ ਘਰਾਣੇ ਨੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਤੁਸੀਂ ਵੀ ਆਪਣੇ ਪੁਰਖਿਆਂ ਦੇ ਰਾਹ ਵਿੱਚ ਭਰਿਸ਼ਟ ਹੁੰਦੇ ਹੋ? ਅਤੇ ਉਹਨਾਂ ਦੇ ਘਿਣਾਉਣੇ ਕੰਮਾਂ ਦੇ ਮਗਰ ਤੁਸੀਂ ਵੀ ਵਿਭਚਾਰ ਕਰਦੇ ਹੋ?

ਹਿਜ਼ਕੀਏਲ 20:31 (PANIRV)
Square Portrait Landscape 4K UHD
ਜਦੋਂ ਤੁਸੀਂ ਆਪਣੀਆਂ ਭੇਟਾਂ ਚੜ੍ਹਾਉਂਦੇ ਹੋ ਅਤੇ ਆਪਣੇ ਪੁੱਤਰਾਂ ਨੂੰ ਅੱਗ ਵਿੱਚੋਂ ਲੰਘਾ ਕੇ ਆਪਣੀਆਂ ਸਾਰੀਆਂ ਮੂਰਤੀਆਂ ਤੋਂ ਆਪਣੇ ਆਪ ਨੂੰ ਅੱਜ ਦੇ ਦਿਨ ਤੱਕ ਭਰਿਸ਼ਟ ਕਰਦੇ ਹੋ, ਤਾਂ ਹੇ ਇਸਰਾਏਲ ਦੇ ਘਰਾਣੇ, ਕੀ ਤੁਸੀਂ ਮੇਰੇ ਕੋਲੋਂ ਕੁਝ ਪੁੱਛ ਸਕਦੇ ਹੋ? ਪ੍ਰਭੂ ਯਹੋਵਾਹ ਆਖਦਾ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੇਰੇ ਕੋਲੋਂ ਤੁਸੀਂ ਕੁਝ ਨਾ ਪੁੱਛ ਸਕੋਗੇ।

ਹਿਜ਼ਕੀਏਲ 20:32 (PANIRV)
Square Portrait Landscape 4K UHD
ਉਹ ਗੱਲ ਜਿਹੜੀ ਤੁਹਾਡੇ ਮਨ ਵਿੱਚ ਆਉਂਦੀ ਹੈ, ਕਦੇ ਵੀ ਨਹੀਂ ਹੋਵੇਗੀ, ਕਿਉਂ ਜੋ ਤੁਸੀਂ ਕਹਿੰਦੇ ਹੋ ਕਿ ਅਸੀਂ ਵੀ ਦੇਸਾਂ ਦੀਆਂ ਕੌਮਾਂ ਤੇ ਟੱਬਰਾਂ ਵਾਂਗੂੰ ਲੱਕੜ ਅਤੇ ਪੱਥਰ ਦੀ ਪੂਜਾ ਕਰਾਂਗੇ।

ਹਿਜ਼ਕੀਏਲ 20:33 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਆਪਣੇ ਬਲਵਾਨ ਹੱਥ ਨਾਲ ਅਤੇ ਪਸਾਰੀ ਹੋਈ ਬਾਂਹ ਨਾਲ ਤੁਹਾਡੇ ਉੱਤੇ ਕਹਿਰ ਵਹਾ ਕੇ ਤੁਹਾਡੇ ਉੱਤੇ ਰਾਜ ਕਰਾਂਗਾ।

ਹਿਜ਼ਕੀਏਲ 20:34 (PANIRV)
Square Portrait Landscape 4K UHD
ਮੈਂ ਬਲਵਾਨ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਕਹਿਰ ਵਹਾ ਕੇ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿਹਨਾਂ ਵਿੱਚ ਤੁਸੀਂ ਖਿੱਲਰੇ ਹੋ ਇਕੱਠਿਆਂ ਕਰਾਂਗਾ।

ਹਿਜ਼ਕੀਏਲ 20:35 (PANIRV)
Square Portrait Landscape 4K UHD
ਮੈਂ ਤੁਹਾਨੂੰ ਲੋਕਾਂ ਦੀ ਉਜਾੜ ਵਿੱਚ ਲਿਆਵਾਂਗਾ ਅਤੇ ਉੱਥੇ ਆਹਮੋ-ਸਾਹਮਣੇ ਤੁਹਾਡਾ ਨਿਆਂ ਕਰਾਂਗਾ।

ਹਿਜ਼ਕੀਏਲ 20:36 (PANIRV)
Square Portrait Landscape 4K UHD
ਜਿਵੇਂ ਮੈਂ ਤੁਹਾਡੇ ਪੁਰਖਿਆਂ ਦਾ ਮਿਸਰ ਦੇਸ ਦੀ ਉਜਾੜ ਵਿੱਚ ਨਿਆਂ ਕੀਤਾ, ਪ੍ਰਭੂ ਯਹੋਵਾਹ ਦਾ ਵਾਕ ਹੈ, ਉਸੇ ਤਰ੍ਹਾਂ ਹੀ ਮੈਂ ਤੁਹਾਡਾ ਵੀ ਨਿਆਂ ਕਰਾਂਗਾ।

ਹਿਜ਼ਕੀਏਲ 20:37 (PANIRV)
Square Portrait Landscape 4K UHD
ਮੈਂ ਤੁਹਾਨੂੰ ਆੱਸੇ ਦੇ ਹੇਠੋਂ ਦੀ ਲੰਘਾਵਾਂਗਾ ਅਤੇ ਨੇਮ ਦੇ ਬੰਧਨ ਵਿੱਚ ਲਿਆਵਾਂਗਾ।

ਹਿਜ਼ਕੀਏਲ 20:38 (PANIRV)
Square Portrait Landscape 4K UHD
ਮੈਂ ਤੁਹਾਡੇ ਵਿੱਚੋਂ ਉਹਨਾਂ ਲੋਕਾਂ ਨੂੰ ਜਿਹੜੇ ਮੇਰੇ ਵਿਰੁੱਧ ਬਾਗੀ ਹਨ ਅੱਡ ਕਰਾਂਗਾ, ਮੈਂ ਉਹਨਾਂ ਨੂੰ ਉਸ ਦੇਸ ਵਿੱਚੋਂ ਜਿੱਥੇ ਉਹ ਪਰਦੇਸੀ ਹਨ, ਬਾਹਰ ਕੱਢ ਲਿਆਵਾਂਗਾ ਪਰ ਉਹ ਇਸਰਾਏਲ ਦੇ ਦੇਸ ਵਿੱਚ ਨਾ ਵੜਨਗੇ ਅਤੇ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।

ਹਿਜ਼ਕੀਏਲ 20:39 (PANIRV)
Square Portrait Landscape 4K UHD
ਤੈਨੂੰ ਹੇ ਇਸਰਾਏਲ ਦੇ ਘਰਾਣੇ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਾਓ ਅਤੇ ਆਪਣੀ-ਆਪਣੀ ਮੂਰਤੀ ਦੀ ਪੂਜਾ ਕਰੋ ਅਤੇ ਅੱਗੇ ਨੂੰ ਵੀ, ਜੇਕਰ ਤੁਸੀਂ ਮੇਰੀ ਨਾ ਸੁਣੋਗੇ, ਪਰ ਆਪਣੀਆਂ ਭੇਟਾਂ ਨਾਲ ਅਤੇ ਆਪਣੀਆਂ ਮੂਰਤੀਆਂ ਨਾਲ ਮੇਰੇ ਪਵਿੱਤਰ ਨਾਮ ਨੂੰ ਅੱਗੇ ਨੂੰ ਪਲੀਤ ਨਾ ਕਰੋਗੇ।

ਹਿਜ਼ਕੀਏਲ 20:40 (PANIRV)
Square Portrait Landscape 4K UHD
ਕਿਉਂ ਜੋ ਪ੍ਰਭੂ ਯਹੋਵਾਹ ਦਾ ਵਾਕ ਹੈ, ਮੇਰੇ ਪਵਿੱਤਰ ਪਰਬਤ ਅਰਥਾਤ ਇਸਰਾਏਲ ਦੇ ਉੱਚੇ ਪਰਬਤ ਤੇ ਸਾਰਾ ਇਸਰਾਏਲ ਦਾ ਘਰਾਣਾ, ਸਾਰੇ ਦੇ ਸਾਰੇ ਦੇਸ ਵਿੱਚ ਮੇਰੀ ਉਪਾਸਨਾ ਕਰਨਗੇ। ਉੱਥੇ ਮੈਂ ਉਹਨਾਂ ਨੂੰ ਪਰਵਾਨ ਕਰਾਂਗਾ ਅਤੇ ਉੱਥੇ ਤੁਹਾਡੀਆਂ ਚੁੱਕਣ ਦੀਆਂ ਭੇਟਾਂ, ਤੁਹਾਡੇ ਚੜ੍ਹਾਵੇ ਦੇ ਪਹਿਲੇ ਫਲ ਅਤੇ ਤੁਹਾਡੀਆਂ ਸਾਰੀਆਂ ਪਵਿੱਤਰ ਵਸਤਾਂ ਮੰਗਾਂਗਾ।

ਹਿਜ਼ਕੀਏਲ 20:41 (PANIRV)
Square Portrait Landscape 4K UHD
ਜਦੋਂ ਮੈਂ ਤੁਹਾਨੂੰ ਲੋਕਾਂ ਵਿੱਚੋਂ ਕੱਢ ਲਿਆਵਾਂਗਾ ਅਤੇ ਉਹਨਾਂ ਦੇਸਾਂ ਵਿੱਚੋਂ ਜਿੱਥੇ ਤੁਸੀਂ ਖਿੱਲਰ ਗਏ ਸੀ, ਇਕੱਠਾ ਕਰਾਂਗਾ ਤਦ ਮੈਂ ਤੁਹਾਨੂੰ ਸੁਗੰਧੀ ਧੂਫ਼ ਨਾਲ ਪਰਵਾਨ ਕਰਾਂਗਾ ਅਤੇ ਕੌਮਾਂ ਦੇ ਸਾਹਮਣੇ ਮੈਂ ਆਪਣੀ ਪਵਿੱਤਰਤਾਈ ਤੁਹਾਡੇ ਦੁਆਰਾ ਪਰਗਟ ਕਰਾਂਗਾ।

ਹਿਜ਼ਕੀਏਲ 20:42 (PANIRV)
Square Portrait Landscape 4K UHD
ਜਦੋਂ ਮੈਂ ਤੁਹਾਨੂੰ ਇਸਰਾਏਲ ਦੀ ਭੂਮੀ ਤੋਂ ਅਰਥਾਤ ਉਸ ਧਰਤੀ ਤੇ ਜਿਸ ਦੇ ਲਈ ਮੈਂ ਸਹੁੰ ਖਾਧੀ ਕਿ ਤੁਹਾਡੇ ਪੁਰਖਿਆਂ ਨੂੰ ਦੇਵਾਂ, ਲੈ ਆਵਾਂਗਾ, ਤਦ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।

ਹਿਜ਼ਕੀਏਲ 20:43 (PANIRV)
Square Portrait Landscape 4K UHD
ਉੱਥੇ ਤੁਸੀਂ ਆਪਣਿਆਂ ਮਾਰਗਾਂ ਅਤੇ ਆਪਣਿਆਂ ਸਾਰਿਆਂ ਕੰਮਾਂ ਨੂੰ ਜਿਹਨਾਂ ਵਿੱਚ ਤੁਸੀਂ ਭਰਿਸ਼ਟ ਹੋਏ, ਯਾਦ ਕਰੋਗੇ ਅਤੇ ਤੁਸੀਂ ਆਪਣੀ ਸਾਰੀ ਬੁਰਿਆਈ ਦੇ ਕਾਰਨ ਜੋ ਤੁਸੀਂ ਕੀਤੀ, ਆਪਣੀ ਹੀ ਨਜ਼ਰ ਵਿੱਚ ਘਿਣਾਉਣੇ ਹੋਵੋਗੇ।

ਹਿਜ਼ਕੀਏਲ 20:44 (PANIRV)
Square Portrait Landscape 4K UHD
ਪ੍ਰਭੂ ਯਹੋਵਾਹ ਦਾ ਵਾਕ ਹੈ, ਹੇ ਇਸਰਾਏਲ ਦੇ ਘਰਾਣੇ, ਜਦੋਂ ਮੈਂ ਤੁਹਾਡੇ ਬੁਰਿਆਂ ਮਾਰਗਾਂ ਅਤੇ ਕੁਕਰਮਾਂ ਦੇ ਅਨੁਸਾਰ ਨਹੀਂ, ਸਗੋਂ ਆਪਣੇ ਨਾਮ ਦੇ ਨਮਿੱਤ ਤੁਹਾਡੇ ਨਾਲ ਵਰਤਾਓ ਕਰਾਂਗਾ, ਤਾਂ ਤੁਸੀਂ ਜਾਣੋਗੇ ਕਿ ਮੈਂ ਯਹੋਵਾਹ ਹਾਂ।

ਹਿਜ਼ਕੀਏਲ 20:45 (PANIRV)
Square Portrait Landscape 4K UHD
ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 20:46 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਤੂੰ ਦੱਖਣ ਵੱਲ ਆਪਣਾ ਮੂੰਹ ਕਰ ਅਤੇ ਦੱਖਣ ਵੱਲ ਨੂੰ ਮੂੰਹ ਕਰਕੇ ਦੱਖਣ ਦੇ ਜੰਗਲੀ ਮੈਦਾਨ ਦੇ ਬਾਰੇ ਭਵਿੱਖਬਾਣੀ ਕਰ

ਹਿਜ਼ਕੀਏਲ 20:47 (PANIRV)
Square Portrait Landscape 4K UHD
ਅਤੇ ਦੱਖਣ ਦੇ ਜੰਗਲ ਨੂੰ ਆਖ, ਯਹੋਵਾਹ ਦਾ ਵਾਕ ਸੁਣ! ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਤੇਰੇ ਵਿੱਚ ਅੱਗ ਭੜਕਾਵਾਂਗਾ ਅਤੇ ਉਹ ਹਰੇਕ ਸੁੱਕੇ ਤੇ ਹਰੇ ਰੁੱਖ ਨੂੰ ਭਸਮ ਕਰ ਦੇਵੇਗੀ। ਭੜਕਦਾ ਹੋਇਆ ਚਿੰਗਾੜਾ ਨਾ ਬੁਝੇਗਾ ਅਤੇ ਦੱਖਣ ਤੋਂ ਉਤਰ ਤੱਕ ਸਾਰਿਆਂ ਦੇ ਮੂੰਹ ਉਹ ਦੇ ਨਾਲ ਝੁਲਸੇ ਜਾਣਗੇ।

ਹਿਜ਼ਕੀਏਲ 20:48 (PANIRV)
Square Portrait Landscape 4K UHD
ਸਾਰੇ ਪ੍ਰਾਣੀ ਵੇਖਣਗੇ ਕਿ ਮੈਂ ਯਹੋਵਾਹ ਨੇ ਉਹ ਨੂੰ ਭੜਕਾਇਆ ਹੈ, ਉਹ ਨਾ ਬੁਝੇਗੀ।

ਹਿਜ਼ਕੀਏਲ 20:49 (PANIRV)
Square Portrait Landscape 4K UHD
ਤਦ ਮੈਂ ਆਖਿਆ ਕਿ ਹਾਏ, ਪ੍ਰਭੂ ਯਹੋਵਾਹ! ਉਹ ਤਾਂ ਮੇਰੇ ਬਾਰੇ ਆਖਦੇ ਹਨ, ਕੀ ਇਹ ਦ੍ਰਿਸ਼ਟਾਂਤਾਂ ਵਿੱਚ ਨਹੀਂ ਬੋਲਦਾ?

Available Bible Translations

American Standard Version
Ezekiel 20 (ASV) »
King James Version
Ezekiel 20 (KJV) »
GOD’S WORD® (GW)
Ezekiel 20 (GW) »
World English Bible
Ezekiel 20 (WEB) »
Louis Segond 1910
Ézéchiel 20 (LSG) »
इंडियन रिवाइज्ड वर्जन - हिंदी
यहेजकेल 20 (HINIRV) »
ভারতীয় সংশোধিত সংস্করণ - বাংলা
যিহিষ্কেল 20 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 20 (TAMIRV) »
इंडियन रिवाइज्ड वर्जन - मराठी
यहेज्केल 20 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 20 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 20 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 20 (KANIRV) »
الكتاب المقدس باللغة العربية، فان دايك
حِزْقِيَال 20 (AVD) »
תנ ך עברי מודרני
יחזקאל 20 (HEB) »
Bíblia Sagrada Português
Ezequiel 20 (BSL) »
Kinh Thánh: Tiếng Việt
Ê-xê-ki-ên 20 (VIE) »
Reina Valera Antigua
Ezequiel 20 (RVA) »
La Sacra Bibbia
Ezechiele 20 (RIV) »
圣 经 简体中文和合本
以 西 结 书 20 (CUVS) »
聖 經 繁體中文和合本
以 西 結 書 20 (CUVT) »
Bibla e Shenjtë
Ezekieli 20 (ALB) »
Svenska Bibeln 1917
Hesekiel 20 (SV1917) »
Библия на русском
Иезекииль 20 (RUSV) »
Українська Біблія
Єзекіїль 20 (UKR) »
Szent Biblia - Magyar
Ezékiel 20 (KAR) »
Българска Библия
Езекил 20 (BULG) »
Det Norsk Bibel
Esekiel 20 (NORSK) »
Kitaabka Quduuska Ah
Yexesqeel 20 (SOM) »
De Heilige Schrift
Ezechiël 20 (NLD) »
Dansk Bibel 1871
Ezekiel 20 (DA1871) »

ਹਿਜ਼ਕੀਏਲ (PANIRV) Chapter Selection

PANIRV Book Selection List