ਹਿਜ਼ਕੀਏਲ Chapter 29 PANIRV Bible Verse Images

ਹਿਜ਼ਕੀਏਲ 29 Bible Verse Pictures. Choose from a large collection of inspirational, motivational and encouraging Bible verses with pictures of nature. Download and share ਹਿਜ਼ਕੀਏਲ 29 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਹਿਜ਼ਕੀਏਲ 29:1 (PANIRV)
Square Portrait Landscape 4K UHD
ਦਸਵੇਂ ਸਾਲ ਦੇ ਦਸਵੇਂ ਮਹੀਨੇ ਦੀ ਬਾਰ੍ਹਾਂ ਤਾਰੀਖ਼ ਨੂੰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ

ਹਿਜ਼ਕੀਏਲ 29:2 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਤੂੰ ਮਿਸਰ ਦੇ ਰਾਜਾ ਫ਼ਿਰਊਨ ਦੇ ਵਿਰੁੱਧ ਅਤੇ ਉਹ ਦੇ ਅਤੇ ਸਾਰੇ ਮਿਸਰ ਦੇਸ ਦੇ ਵਿਰੁੱਧ ਆਪਣਾ ਮੂੰਹ ਕਰ ਕੇ ਭਵਿੱਖਬਾਣੀ ਕਰ,

ਹਿਜ਼ਕੀਏਲ 29:3 (PANIRV)
Square Portrait Landscape 4K UHD
ਬੋਲ ਅਤੇ ਤੂੰ ਆਖ, ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਮਿਸਰ ਦੇ ਰਾਜਾ ਫ਼ਿਰਊਨ, ਵੇਖ, ਮੈਂ ਤੇਰੇ ਵਿਰੁੱਧ ਹਾਂ! ਤੂੰ ਵੱਡਾ ਜਲ ਜੰਤੂ ਹੈਂ, ਜਿਹੜਾ ਆਪਣਿਆਂ ਦਰਿਆਵਾਂ ਵਿੱਚ ਲੇਟ ਰਹਿੰਦਾ ਹੈ, ਅਤੇ ਆਖਦਾ ਹੈ ਕਿ ਮੇਰਾ ਦਰਿਆ ਨੀਲ ਮੇਰਾ ਹੀ ਹੈ, ਅਤੇ ਮੈਂ ਉਹ ਨੂੰ ਆਪਣੇ ਲਈ ਬਣਾਇਆ ਹੈ।

ਹਿਜ਼ਕੀਏਲ 29:4 (PANIRV)
Square Portrait Landscape 4K UHD
ਪਰ ਮੈਂ ਤੇਰੇ ਜਬਾੜਿਆਂ ਵਿੱਚ ਕੁੰਡੀਆਂ ਪਾਵਾਂਗਾ, ਅਤੇ ਤੇਰਿਆਂ ਦਰਿਆਵਾਂ ਦੀਆਂ ਮੱਛੀਆਂ ਤੇਰੀ ਖੱਲ ਤੇ ਚਿੰਬੇੜ ਦਿਆਂਗਾ, ਨਾਲੇ ਤੈਨੂੰ ਤੇਰਿਆਂ ਦਰਿਆਵਾਂ ਵਿੱਚੋਂ ਬਾਹਰ ਧੂਹ ਕੱਢਾਂਗਾ, ਨਾਲੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਵੀ, ਜਿਹੜੀਆਂ ਤੇਰੀ ਖੱਲ ਉੱਤੇ ਚਿੰਬੜੀਆਂ ਹੋਈਆਂ ਹਨ।

ਹਿਜ਼ਕੀਏਲ 29:5 (PANIRV)
Square Portrait Landscape 4K UHD
ਮੈਂ ਤੈਨੂੰ ਤੇ ਤੇਰਿਆਂ ਦਰਿਆਵਾਂ ਦੀਆਂ ਸਾਰੀਆਂ ਮੱਛੀਆਂ ਨੂੰ ਉਜਾੜ ਵਿੱਚ ਸੁੱਟ ਦਿਆਂਗਾ, ਤੂੰ ਖੁੱਲ੍ਹੇ ਖੇਤ ਵਿੱਚ ਪਿਆ ਰਹੇਂਗਾ, ਤੂੰ ਨਾ ਇੱਕ ਥਾਂ ਕੀਤਾ ਜਾਵੇਂਗਾ ਨਾ ਇਕੱਠਾ ਕੀਤਾ ਜਾਵੇਂਗਾ, ਮੈਂ ਤੈਨੂੰ ਧਰਤੀ ਦੇ ਦਰਿੰਦਿਆਂ ਅਤੇ ਅਕਾਸ਼ ਦੇ ਪੰਛੀਆਂ ਨੂੰ ਖਾਣ ਲਈ ਦਿਆਂਗਾ।

ਹਿਜ਼ਕੀਏਲ 29:6 (PANIRV)
Square Portrait Landscape 4K UHD
ਮਿਸਰ ਦੇ ਸਾਰੇ ਵਾਸੀ ਜਾਣਨਗੇ ਕਿ ਮੈਂ ਯਹੋਵਾਹ ਹਾਂ, ਇਸ ਲਈ ਕਿ ਉਹ ਇਸਰਾਏਲ ਦੇ ਘਰਾਣੇ ਲਈ ਕੇਵਲ ਕਾਨੇ ਦਾ ਸਹਾਰਾ ਸਨ।

ਹਿਜ਼ਕੀਏਲ 29:7 (PANIRV)
Square Portrait Landscape 4K UHD
ਜਦ ਉਹਨਾਂ ਨੇ ਤੈਨੂੰ ਹੱਥ ਵਿੱਚ ਫੜਿਆ ਤਾਂ ਤੂੰ ਟੁੱਟ ਗਿਆ ਅਤੇ ਉਹਨਾਂ ਸਾਰਿਆਂ ਦੇ ਮੋਢੇ ਫੱਟੜ ਕਰ ਦਿੱਤੇ, ਫੇਰ ਜਦੋਂ ਉਹਨਾਂ ਨੇ ਤੇਰਾ ਸਹਾਰਾ ਲਿਆ, ਤਾਂ ਤੂੰ ਟੋਟੇ-ਟੋਟੇ ਹੋ ਗਿਆ, ਅਤੇ ਉਹਨਾਂ ਸਾਰਿਆਂ ਦੇ ਲੱਕ ਹਿੱਲ ਗਏ।

ਹਿਜ਼ਕੀਏਲ 29:8 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਵੇਖ, ਮੈਂ ਇੱਕ ਤਲਵਾਰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਵਿੱਚੋਂ ਆਦਮੀਆਂ ਅਤੇ ਪਸ਼ੂਆਂ ਨੂੰ ਵੱਢ ਸੁੱਟਾਂਗਾ।

ਹਿਜ਼ਕੀਏਲ 29:9 (PANIRV)
Square Portrait Landscape 4K UHD
ਮਿਸਰ ਦੇਸ ਉੱਜੜ ਜਾਵੇਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ, ਕਿਉਂ ਜੋ ਉਹ ਨੇ ਆਖਿਆ ਹੈ ਕਿ ਨਦੀ ਮੇਰੀ ਹੀ ਹੈ ਅਤੇ ਮੈਂ ਹੀ ਉਹ ਨੂੰ ਬਣਾਇਆ ਹੈ।

ਹਿਜ਼ਕੀਏਲ 29:10 (PANIRV)
Square Portrait Landscape 4K UHD
ਇਸ ਲਈ ਵੇਖ, ਮੈਂ ਤੇਰਾ ਅਤੇ ਤੇਰੀਆਂ ਨਦੀਆਂ ਦਾ ਵਿਰੋਧੀ ਹਾਂ ਅਤੇ ਮਿਸਰ ਦੇਸ ਨੂੰ ਮਿਗਦੋਲ ਸਵੇਨੇਹ ਤੋਂ ਕੂਸ਼ ਦੀ ਹੱਦ ਤੱਕ ਪੂਰੀ ਤਰ੍ਹਾਂ ਉਜਾੜ ਦਿਆਂਗਾ।

ਹਿਜ਼ਕੀਏਲ 29:11 (PANIRV)
Square Portrait Landscape 4K UHD
ਕਿਸੇ ਮਨੁੱਖ ਦਾ ਪੈਰ ਉਹ ਦੇ ਵਿੱਚ ਦੀ ਨਾ ਲੰਘੇਗਾ, ਨਾ ਕਿਸੇ ਪਸ਼ੂ ਦਾ ਖੁਰ ਉਹ ਦੇ ਵਿੱਚ ਲੰਘੇਗਾ, ਨਾ ਉਹ ਚਾਲ੍ਹੀ ਸਾਲ ਤੱਕ ਅਬਾਦ ਹੋਵੇਗਾ।

ਹਿਜ਼ਕੀਏਲ 29:12 (PANIRV)
Square Portrait Landscape 4K UHD
ਮੈਂ ਉੱਜੜੇ ਦੇਸਾਂ ਵਿੱਚ ਮਿਸਰ ਦੇਸ ਨੂੰ ਉਜਾੜ ਦਿਆਂਗਾ ਅਤੇ ਉੱਜੜੇ ਹੋਏ ਸ਼ਹਿਰਾਂ ਵਿੱਚ ਉਹ ਦੇ ਸ਼ਹਿਰ ਚਾਲ੍ਹੀ ਸਾਲ ਤੱਕ ਉਜਾੜ ਰਹਿਣਗੇ ਅਤੇ ਮੈਂ ਮਿਸਰੀਆਂ ਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਦੇਸਾਂ ਵਿੱਚ ਉਹਨਾਂ ਨੂੰ ਤਿੱਤਰ-ਬਿੱਤਰ ਕਰਾਂਗਾ।

ਹਿਜ਼ਕੀਏਲ 29:13 (PANIRV)
Square Portrait Landscape 4K UHD
ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ ਕਿ ਚਾਲ੍ਹੀ ਸਾਲ ਦੇ ਅੰਤ ਵਿੱਚ ਮੈਂ ਮਿਸਰੀਆਂ ਨੂੰ ਉਹਨਾਂ ਲੋਕਾਂ ਵਿੱਚੋਂ ਜਿੱਥੇ ਉਹ ਖਿੱਲਰ ਗਏ ਸਨ, ਫੇਰ ਇਕੱਠਾ ਕਰਾਂਗਾ।

ਹਿਜ਼ਕੀਏਲ 29:14 (PANIRV)
Square Portrait Landscape 4K UHD
ਮੈਂ ਮਿਸਰ ਦੇ ਦੇਸ ਨਿਕਾਲੇ ਵਾਲਿਆਂ ਨੂੰ ਫੇਰ ਲਿਆਵਾਂਗਾ ਅਤੇ ਉਹਨਾਂ ਨੂੰ ਉਹਨਾਂ ਦੀ ਜਨਮ ਭੂਮੀ ਵਿੱਚ ਅਰਥਾਤ ਪਥਰੋਸ ਦੇ ਦੇਸ ਵਿੱਚ ਮੋੜ ਲਿਆਵਾਂਗਾ ਅਤੇ ਉੱਥੇ ਉਹਨਾਂ ਦਾ ਨਿੱਕਾ ਜਿਹਾ ਰਾਜ ਬਣੇਗਾ

ਹਿਜ਼ਕੀਏਲ 29:15 (PANIRV)
Square Portrait Landscape 4K UHD
ਇਹ ਰਾਜਾਂ ਵਿੱਚੋਂ ਨਿੱਕਾ ਜਿਹਾ ਹੋਵੇਗਾ ਅਤੇ ਫੇਰ ਕੌਮਾਂ ਉੱਤੇ ਆਪਣੇ ਆਪ ਨੂੰ ਉੱਚਾ ਨਾ ਕਰ ਸਕੇਗਾ, ਕਿਉਂ ਜੋ ਮੈਂ ਉਹਨਾਂ ਨੂੰ ਨੀਵਾਂ ਕਰਾਂਗਾ, ਤਾਂ ਜੋ ਫੇਰ ਕੌਮਾਂ ਉੱਪਰ ਹਕੂਮਤ ਨਾ ਕਰਨ

ਹਿਜ਼ਕੀਏਲ 29:16 (PANIRV)
Square Portrait Landscape 4K UHD
ਅਤੇ ਉਹ ਅੱਗੇ ਲਈ ਇਸਰਾਏਲ ਦੇ ਘਰਾਣੇ ਦਾ ਭਰੋਸਾ ਨਹੀਂ ਹੋਵੇਗਾ। ਜਦੋਂ ਉਹ ਉਹਨਾਂ ਦੇ ਅੰਤ ਵੱਲ ਵੇਖਣਗੇ, ਤਾਂ ਉਹਨਾਂ ਦੇ ਪਾਪ ਉਹਨਾਂ ਨੂੰ ਚੇਤੇ ਆਉਣਗੇ ਅਤੇ ਉਹ ਜਾਣਨਗੇ ਕਿ ਮੈਂ ਪ੍ਰਭੂ ਯਹੋਵਾਹ ਹਾਂ!

ਹਿਜ਼ਕੀਏਲ 29:17 (PANIRV)
Square Portrait Landscape 4K UHD
ਸਤਾਈਵੇਂ ਸਾਲ ਦੇ ਪਹਿਲੇ ਮਹੀਨੇ ਦੀ ਪਹਿਲੀ ਤਾਰੀਖ਼ ਨੂੰ ਯਹੋਵਾਹ ਦਾ ਵਾਕ ਮੇਰੇ ਕੋਲ ਆਇਆ ਤੇ ਆਖਿਆ ਕਿ

ਹਿਜ਼ਕੀਏਲ 29:18 (PANIRV)
Square Portrait Landscape 4K UHD
ਹੇ ਮਨੁੱਖ ਦੇ ਪੁੱਤਰ, ਬਾਬਲ ਦੇ ਰਾਜਾ ਨਬੂਕਦਨੱਸਰ ਨੇ ਆਪਣੀ ਫੌਜ ਤੋਂ ਸੂਰ ਦੀ ਵਿਰੋਧਤਾ ਵਿੱਚ ਵੱਡੀ ਸੇਵਾ ਕਰਵਾਈ ਹੈ। ਹਰੇਕ ਦਾ ਸਿਰ ਗੰਜਾ ਹੋ ਗਿਆ ਅਤੇ ਹਰੇਕ ਦਾ ਮੋਢਾ ਛਿੱਲਿਆ ਗਿਆ ਪਰ ਨਾ ਉਹ ਨੇ, ਨਾ ਉਹ ਦੀ ਫੌਜ ਨੇ ਉਸ ਸੇਵਾ ਦੇ ਬਦਲੇ ਜਿਹੜੀ ਉਹਨਾਂ ਉਹ ਦੀ ਵਿਰੋਧਤਾ ਵਿੱਚ ਕੀਤੀ ਸੀ, ਸੂਰ ਤੋਂ ਕੁਝ ਫਲ ਪ੍ਰਾਪਤ ਕੀਤਾ।

ਹਿਜ਼ਕੀਏਲ 29:19 (PANIRV)
Square Portrait Landscape 4K UHD
ਇਸ ਲਈ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਮਿਸਰ ਦਾ ਦੇਸ ਬਾਬਲ ਦੇ ਰਾਜਾ ਨਬੂਕਦਨੱਸਰ ਨੂੰ ਦੇ ਦਿਆਂਗਾ, ਉਹ ਉਸ ਦੀ ਭੀੜ ਨੂੰ ਲੈ ਜਾਵੇਗਾ ਅਤੇ ਉਸ ਨੂੰ ਲੁੱਟ ਲਵੇਗਾ, ਅਤੇ ਉਹ ਨੂੰ ਲੁੱਟ ਦਾ ਮਾਲ ਬਣਾਵੇਗਾ ਅਤੇ ਇਹ ਉਸ ਦੀ ਫੌਜ ਦੀ ਕਮਾਈ ਹੋਵੇਗੀ।

ਹਿਜ਼ਕੀਏਲ 29:20 (PANIRV)
Square Portrait Landscape 4K UHD
ਮੈਂ ਮਿਸਰ ਦਾ ਦੇਸ ਉਸ ਸੇਵਾ ਦੇ ਬਦਲੇ ਜੋ ਉਸ ਕੀਤੀ ਉਹ ਨੂੰ ਦਿੱਤਾ, ਪ੍ਰਭੂ ਯਹੋਵਾਹ ਦਾ ਵਾਕ ਹੈ।

ਹਿਜ਼ਕੀਏਲ 29:21 (PANIRV)
Square Portrait Landscape 4K UHD
ਮੈਂ ਉਸ ਵੇਲੇ ਇਸਰਾਏਲ ਦੇ ਘਰਾਣੇ ਦਾ ਸਿੰਗ ਉਗਾਵਾਂਗਾ ਅਤੇ ਉਹਨਾਂ ਦੇ ਵਿੱਚ ਤੇਰਾ ਮੂੰਹ ਖੋਲ੍ਹਾਂਗਾ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ!

Available Bible Translations

American Standard Version
Ezekiel 29 (ASV) »
King James Version
Ezekiel 29 (KJV) »
GOD’S WORD® (GW)
Ezekiel 29 (GW) »
World English Bible
Ezekiel 29 (WEB) »
Louis Segond 1910
Ézéchiel 29 (LSG) »
इंडियन रिवाइज्ड वर्जन - हिंदी
यहेजकेल 29 (HINIRV) »
ভারতীয় সংশোধিত সংস্করণ - বাংলা
যিহিষ্কেল 29 (BENIRV) »
இந்தியன் ரீவைஸ்டு வேர்ஷன் - தமிழ்
எசேக்கியேல் 29 (TAMIRV) »
इंडियन रिवाइज्ड वर्जन - मराठी
यहेज्केल 29 (MARIRV) »
ఇండియన్ రేవిజ్డ్ వెర్షన్ - తెలుగు
యెహెజ్కేలు 29 (TELIRV) »
ઇન્ડિયન રિવાયઝ્ડ વર્ઝન - ગુજરાતી
હઝકિયેલ 29 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೆಜ್ಕೇಲನು 29 (KANIRV) »
الكتاب المقدس باللغة العربية، فان دايك
حِزْقِيَال 29 (AVD) »
תנ ך עברי מודרני
יחזקאל 29 (HEB) »
Bíblia Sagrada Português
Ezequiel 29 (BSL) »
Kinh Thánh: Tiếng Việt
Ê-xê-ki-ên 29 (VIE) »
Reina Valera Antigua
Ezequiel 29 (RVA) »
La Sacra Bibbia
Ezechiele 29 (RIV) »
圣 经 简体中文和合本
以 西 结 书 29 (CUVS) »
聖 經 繁體中文和合本
以 西 結 書 29 (CUVT) »
Bibla e Shenjtë
Ezekieli 29 (ALB) »
Svenska Bibeln 1917
Hesekiel 29 (SV1917) »
Библия на русском
Иезекииль 29 (RUSV) »
Українська Біблія
Єзекіїль 29 (UKR) »
Szent Biblia - Magyar
Ezékiel 29 (KAR) »
Българска Библия
Езекил 29 (BULG) »
Det Norsk Bibel
Esekiel 29 (NORSK) »
Kitaabka Quduuska Ah
Yexesqeel 29 (SOM) »
De Heilige Schrift
Ezechiël 29 (NLD) »
Dansk Bibel 1871
Ezekiel 29 (DA1871) »

ਹਿਜ਼ਕੀਏਲ (PANIRV) Chapter Selection

PANIRV Book Selection List