ਪੈਦਾਇਸ਼ Chapter 23 PANIRV Bible Verse Images

ਪੈਦਾਇਸ਼ 23 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 23 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 23:1 (PANIRV)
Square Portrait Landscape 4K UHD
ਸਾਰਾਹ ਦੀ ਉਮਰ ਇੱਕ ਸੌ ਸਤਾਈ ਸਾਲਾਂ ਦੀ ਹੋਈ,

ਪੈਦਾਇਸ਼ 23:2 (PANIRV)
Square Portrait Landscape 4K UHD
ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ।

ਪੈਦਾਇਸ਼ 23:3 (PANIRV)
Square Portrait Landscape 4K UHD
ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠ ਕੇ ਹੇਤ ਦੇ ਪੁੱਤਰਾਂ ਨੂੰ ਆਖਣ ਲੱਗਾ,

ਪੈਦਾਇਸ਼ 23:4 (PANIRV)
Square Portrait Landscape 4K UHD
ਮੈਂ ਪਰਦੇਸੀ ਅਤੇ ਤੁਹਾਡੇ ਵਿੱਚ ਅਜਨਬੀ ਹਾਂ। ਤੁਸੀਂ ਆਪਣੇ ਵਿੱਚ ਇੱਕ ਕਬਰਿਸਤਾਨ ਮੇਰੀ ਵਿਰਾਸਤ ਕਰ ਦਿਓ ਤਾਂ ਜੋ ਮੈਂ ਆਪਣਾ ਮੁਰਦਾ ਦੱਬ ਦਿਆਂ।

ਪੈਦਾਇਸ਼ 23:5 (PANIRV)
Square Portrait Landscape 4K UHD
ਹੇਤ ਦੇ ਪੁੱਤਰਾਂ ਨੇ ਅਬਰਾਹਾਮ ਨੂੰ ਉੱਤਰ ਦਿੱਤਾ,

ਪੈਦਾਇਸ਼ 23:6 (PANIRV)
Square Portrait Landscape 4K UHD
ਪ੍ਰਭੂ ਜੀ, ਸਾਡੀ ਸੁਣੋ। ਸਾਡੇ ਵਿੱਚ ਤੁਸੀਂ ਪਰਮੇਸ਼ੁਰ ਦੇ ਸ਼ਹਿਜ਼ਾਦੇ ਹੋ। ਆਪਣੇ ਮੁਰਦੇ ਨੂੰ ਸਾਡੀਆਂ ਕਬਰਾਂ ਵਿੱਚੋਂ ਸਭ ਤੋਂ ਚੰਗੀ ਕਬਰ ਵਿੱਚ ਦੱਬ ਦਿਓ। ਤੁਹਾਡੇ ਮੁਰਦੇ ਨੂੰ ਦੱਬਣ ਲਈ ਸਾਡੇ ਵਿੱਚੋਂ ਕੋਈ ਵੀ ਆਪਣੀ ਕਬਰ ਲੈਣ ਤੋਂ ਤੁਹਾਨੂੰ ਨਹੀਂ ਰੋਕੇਗਾ।

ਪੈਦਾਇਸ਼ 23:7 (PANIRV)
Square Portrait Landscape 4K UHD
ਤਦ ਅਬਰਾਹਾਮ ਉੱਠਿਆ ਅਤੇ ਉਸ ਦੇਸ਼ ਦੇ ਲੋਕਾਂ ਅਰਥਾਤ ਹੇਤ ਦੇ ਪੁੱਤਰਾਂ ਦੇ ਅੱਗੇ ਝੁੱਕਿਆ,

ਪੈਦਾਇਸ਼ 23:8 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਕਿਹਾ ਕਿ ਜੇ ਤੁਹਾਡੀ ਮਰਜ਼ੀ ਹੋਵੇ ਕਿ ਮੈਂ ਆਪਣੇ ਮੁਰਦੇ ਨੂੰ ਆਪਣੇ ਅੱਗੋਂ ਦੱਬ ਦੇਵਾਂ ਤਾਂ ਮੇਰੀ ਅਰਜ਼ ਸੁਣੋ ਅਤੇ ਸੋਹਰ ਦੇ ਪੁੱਤਰ ਅਫ਼ਰੋਨ ਦੇ ਅੱਗੇ ਮੇਰੇ ਲਈ ਬੇਨਤੀ ਕਰੋ

ਪੈਦਾਇਸ਼ 23:9 (PANIRV)
Square Portrait Landscape 4K UHD
ਤਾਂ ਜੋ ਉਹ ਮੈਨੂੰ ਮਕਫ਼ੇਲਾਹ ਦੀ ਗੁਫ਼ਾ ਦੇਵੇ, ਜਿਹੜੀ ਉਸ ਦੇ ਖੇਤ ਦੇ ਬੰਨੇ ਨਾਲ ਹੈ। ਉਹ ਉਸ ਦਾ ਪੂਰਾ ਮੁੱਲ ਤੁਹਾਡੇ ਸਨਮੁਖ ਲੈ ਲਵੇ ਤਾਂ ਜੋ ਉਹ ਕਬਰਿਸਤਾਨ ਮੇਰੀ ਨਿੱਜ ਭੂਮੀ ਹੋਵੇ।

ਪੈਦਾਇਸ਼ 23:10 (PANIRV)
Square Portrait Landscape 4K UHD
ਅਫ਼ਰੋਨ ਹੇਤ ਦੇ ਪੁੱਤਰਾਂ ਦੇ ਵਿਚਕਾਰ ਬੈਠਾ ਹੋਇਆ ਸੀ, ਇਸ ਲਈ ਜਿੰਨ੍ਹੇ ਹਿੱਤੀ ਉਸ ਨਗਰ ਦੇ ਫਾਟਕ ਤੋਂ ਲੰਘਦੇ ਸਨ ਉਹਨਾਂ ਸਾਰਿਆਂ ਦੇ ਅੱਗੇ ਅਬਰਾਹਾਮ ਨੂੰ ਉੱਤਰ ਦਿੱਤਾ,

ਪੈਦਾਇਸ਼ 23:11 (PANIRV)
Square Portrait Landscape 4K UHD
ਨਹੀਂ, ਮੇਰੇ ਪ੍ਰਭੂ ਜੀ, ਮੇਰੀ ਸੁਣੋ। ਮੈਂ ਇਹ ਖੇਤ ਤੁਹਾਨੂੰ ਦਿੰਦਾ ਹਾਂ ਅਤੇ ਇਹ ਗੁਫ਼ਾ ਵੀ ਜਿਹੜੀ ਉਹ ਦੇ ਵਿੱਚ ਹੈ। ਮੈਂ ਆਪਣੀ ਕੌਮ ਦੇ ਪੁੱਤਰਾਂ ਦੇ ਸਾਹਮਣੇ ਤੁਹਾਨੂੰ ਦਿੰਦਾ ਹਾਂ। ਤੁਸੀਂ ਆਪਣੇ ਮੁਰਦੇ ਨੂੰ ਉੱਥੇ ਦੱਬ ਦਿਓ।

ਪੈਦਾਇਸ਼ 23:12 (PANIRV)
Square Portrait Landscape 4K UHD
ਫੇਰ ਅਬਰਾਹਾਮ ਉਸ ਦੇਸ਼ ਦੇ ਲੋਕਾਂ ਦੇ ਸਨਮੁਖ ਝੁਕਿਆ

ਪੈਦਾਇਸ਼ 23:13 (PANIRV)
Square Portrait Landscape 4K UHD
ਅਤੇ ਉਸ ਦੇਸ਼ ਦੇ ਲੋਕਾਂ ਦੇ ਸੁਣਦੇ ਹੋਏ ਅਫ਼ਰੋਨ ਨੂੰ ਆਖਿਆ, ਜੇਕਰ ਤੂੰ ਅਜਿਹਾ ਚਾਹੁੰਦਾ ਹੈ ਤਦ ਮੇਰੀ ਸੁਣ, ਮੈਂ ਉਸ ਖੇਤ ਦਾ ਮੁੱਲ ਦਿੰਦਾ ਹਾਂ। ਉਹ ਮੇਰੀ ਵੱਲੋਂ ਲੈ ਤਾਂ ਜੋ ਮੈਂ ਆਪਣੇ ਮੁਰਦੇ ਨੂੰ ਉੱਥੇ ਦੱਬਾਂ।

ਪੈਦਾਇਸ਼ 23:14 (PANIRV)
Square Portrait Landscape 4K UHD
ਅਫ਼ਰੋਨ ਨੇ ਇਹ ਆਖ ਕੇ ਅਬਰਾਹਾਮ ਨੂੰ ਉੱਤਰ ਦਿੱਤਾ,

ਪੈਦਾਇਸ਼ 23:15 (PANIRV)
Square Portrait Landscape 4K UHD
ਪ੍ਰਭੂ ਜੀ, ਮੇਰੀ ਸੁਣੋ ਇਸ ਜ਼ਮੀਨ ਦਾ ਮੁੱਲ, ਜੋ ਚਾਰ ਸੌ ਚਾਂਦੀ ਦੇ ਸਿੱਕੇ ਹੈ ਪਰ ਇਹ ਸਾਡੇ ਵਿੱਚਕਾਰ ਕੀ ਹੈ? ਆਪਣੇ ਮੁਰਦੇ ਨੂੰ ਦੱਬ ਦਿਓ।

ਪੈਦਾਇਸ਼ 23:16 (PANIRV)
Square Portrait Landscape 4K UHD
ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ।

ਪੈਦਾਇਸ਼ 23:17 (PANIRV)
Square Portrait Landscape 4K UHD
ਇਸ ਤਰ੍ਹਾਂ ਮਕਫ਼ੇਲਾਹ ਵਾਲਾ ਅਫ਼ਰੋਨ ਦਾ ਖੇਤ, ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫ਼ਾ ਅਤੇ ਸਾਰੇ ਰੁੱਖ ਜਿਹੜੇ ਖੇਤ ਵਿੱਚ ਅਤੇ ਜੋ ਉਸ ਦੇ ਬੰਨਿਆਂ ਦੇ ਉੱਤੇ ਸਨ,

ਪੈਦਾਇਸ਼ 23:18 (PANIRV)
Square Portrait Landscape 4K UHD
ਹਿੱਤੀਆਂ ਦੇ ਅਤੇ ਉਨ੍ਹਾਂ ਸਾਰਿਆਂ ਦੇ ਸਨਮੁਖ ਜਿਹੜੇ ਉਸ ਨਗਰ ਦੇ ਫਾਟਕ ਵਿੱਚੋਂ ਦੀ ਲੰਘਦੇ ਸਨ, ਇਹ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ।

ਪੈਦਾਇਸ਼ 23:19 (PANIRV)
Square Portrait Landscape 4K UHD
ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ।

ਪੈਦਾਇਸ਼ 23:20 (PANIRV)
Square Portrait Landscape 4K UHD
ਇਸ ਤਰ੍ਹਾਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫ਼ਾ, ਹੇਤ ਦੇ ਪੁੱਤਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ।

Available Bible Translations

American Standard Version
Genesis 23 (ASV) »
King James Version
Genesis 23 (KJV) »
GOD’S WORD® (GW)
Genesis 23 (GW) »
World English Bible
Genesis 23 (WEB) »
Louis Segond 1910
Genèse 23 (LSG) »
Luther Bibel 1912
Genesis 23 (LUTH1912) »
इंडियन रिवाइज्ड वर्जन - हिंदी
उत्पत्ति 23 (HINIRV) »
ভারতীয় সংশোধিত সংস্করণ - বাংলা
আদি 23 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 23 (TAMIRV) »
इंडियन रिवाइज्ड वर्जन - मराठी
उत्पत्ति 23 (MARIRV) »
ఇండియన్ రేవిజ్డ్ వెర్షన్ - తెలుగు
ఆదికాండం 23 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 23 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 23 (KANIRV) »
الكتاب المقدس باللغة العربية، فان دايك
اَلتَّكْوِينُ 23 (AVD) »
תנ ך עברי מודרני
בראשית 23 (HEB) »
Bíblia Sagrada Português
Gênesis 23 (BSL) »
Kinh Thánh: Tiếng Việt
Sáng Thế 23 (VIE) »
Reina Valera Antigua
Génesis 23 (RVA) »
La Sacra Bibbia
Genesi 23 (RIV) »
圣 经 简体中文和合本
创 世 纪 23 (CUVS) »
聖 經 繁體中文和合本
創 世 記 23 (CUVT) »
Bibla e Shenjtë
Zanafilla 23 (ALB) »
Svenska Bibeln 1917
1 Mosebok 23 (SV1917) »
Библия на русском
Бытие 23 (RUSV) »
Українська Біблія
Буття 23 (UKR) »
Szent Biblia - Magyar
1 Mózes 23 (KAR) »
Българска Библия
Битие 23 (BULG) »
聖書 日本語
創世記 23 (JPN) »
Biblia Takatifu
Mwanzo 23 (SWHULB) »
Kitaabka Quduuska Ah
Bilowgii 23 (SOM) »
De Heilige Schrift
Genesis 23 (NLD) »

ਪੈਦਾਇਸ਼ (PANIRV) Chapter Selection

PANIRV Book Selection List