ਪੈਦਾਇਸ਼ Chapter 26 PANIRV Bible Verse Images

ਪੈਦਾਇਸ਼ 26 Bible Verse Pictures. Choose from a large collection of inspirational, motivational and encouraging Bible verses with pictures of nature. Download and share ਪੈਦਾਇਸ਼ 26 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਪੈਦਾਇਸ਼ 26:1 (PANIRV)
Square Portrait Landscape 4K UHD
ਉਸ ਦੇਸ਼ ਵਿੱਚ ਕਾਲ ਪਿਆ ਅਤੇ ਇਹ ਪਹਿਲੇ ਕਾਲ ਤੋਂ ਵੱਖ ਸੀ, ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ। ਇਸ ਕਾਰਨ ਇਸਹਾਕ ਗਰਾਰ ਨੂੰ, ਫ਼ਲਿਸਤੀਆਂ ਦੇ ਰਾਜਾ ਅਬੀਮਲਕ ਕੋਲ ਚਲਾ ਗਿਆ।

ਪੈਦਾਇਸ਼ 26:2 (PANIRV)
Square Portrait Landscape 4K UHD
ਤਦ ਯਹੋਵਾਹ ਨੇ ਉਸ ਨੂੰ ਦਰਸ਼ਣ ਦੇ ਕੇ ਆਖਿਆ, ਮਿਸਰ ਨੂੰ ਨਾ ਜਾਈਂ ਪਰ ਉਸ ਦੇਸ਼ ਵਿੱਚ ਜਾਈਂ, ਜਿਹੜਾ ਮੈਂ ਤੈਨੂੰ ਦੱਸਾਂਗਾ।

ਪੈਦਾਇਸ਼ 26:3 (PANIRV)
Square Portrait Landscape 4K UHD
ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।

ਪੈਦਾਇਸ਼ 26:4 (PANIRV)
Square Portrait Landscape 4K UHD
ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।

ਪੈਦਾਇਸ਼ 26:5 (PANIRV)
Square Portrait Landscape 4K UHD
ਕਿਉਂ ਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਤੇ ਮੇਰੇ ਹੁਕਮਾਂ, ਮੇਰੀ ਬਿਧੀਆਂ ਅਤੇ ਮੇਰੀ ਬਿਵਸਥਾ ਦੀ ਪਾਲਨਾ ਕੀਤੀ।

ਪੈਦਾਇਸ਼ 26:6 (PANIRV)
Square Portrait Landscape 4K UHD
ਇਸਹਾਕ ਗਰਾਰ ਵਿੱਚ ਵੱਸਿਆ ਰਿਹਾ

ਪੈਦਾਇਸ਼ 26:7 (PANIRV)
Square Portrait Landscape 4K UHD
ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।

ਪੈਦਾਇਸ਼ 26:8 (PANIRV)
Square Portrait Landscape 4K UHD
ਜਦ ਉਸ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਅਬੀਮਲਕ ਫ਼ਲਿਸਤੀਆਂ ਦੇ ਰਾਜਾ ਨੇ ਇੱਕ ਦਿਨ ਖਿੜਕੀ ਵਿੱਚੋਂ ਦੀ ਝਾਤੀ ਮਾਰ ਕੇ ਵੇਖਿਆ ਤਾਂ ਵੇਖੋ ਇਸਹਾਕ ਆਪਣੀ ਪਤਨੀ ਰਿਬਕਾਹ ਨਾਲ ਲਾਡ-ਪਿਆਰ ਕਰ ਰਿਹਾ ਹੈ।

ਪੈਦਾਇਸ਼ 26:9 (PANIRV)
Square Portrait Landscape 4K UHD
ਤਦ ਅਬੀਮਲਕ ਨੇ ਇਸਹਾਕ ਨੂੰ ਬੁਲਾ ਕੇ ਆਖਿਆ, ਵੇਖ ਉਹ ਸੱਚ-ਮੁੱਚ ਤੇਰੀ ਪਤਨੀ ਹੈ ਅਤੇ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਸ ਨੂੰ ਆਖਿਆ, ਮੈਂ ਇਹ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ।

ਪੈਦਾਇਸ਼ 26:10 (PANIRV)
Square Portrait Landscape 4K UHD
ਅਬੀਮਲਕ ਨੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਇਸ ਤਰ੍ਹਾਂ ਤਾਂ ਲੋਕਾਂ ਵਿੱਚੋਂ ਕੋਈ ਤੇਰੀ ਪਤਨੀ ਦੇ ਸੰਗ ਲੇਟਦਾ ਤਾਂ ਤੂੰ ਸਾਨੂੰ ਵੀ ਪਾਪ ਦਾ ਭਾਗੀ ਬਣਾਉਂਦਾ।

ਪੈਦਾਇਸ਼ 26:11 (PANIRV)
Square Portrait Landscape 4K UHD
ਤਦ ਅਬੀਮਲਕ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜੋ ਕੋਈ ਇਸ ਮਨੁੱਖ ਅਤੇ ਇਸ ਦੀ ਪਤਨੀ ਨੂੰ ਹੱਥ ਲਾਵੇਗਾ, ਉਹ ਜ਼ਰੂਰ ਮਾਰਿਆ ਜਾਵੇਗਾ।

ਪੈਦਾਇਸ਼ 26:12 (PANIRV)
Square Portrait Landscape 4K UHD
ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ।

ਪੈਦਾਇਸ਼ 26:13 (PANIRV)
Square Portrait Landscape 4K UHD
ਸੋ ਉਹ ਵੱਧ ਗਿਆ ਅਤੇ ਵੱਧਦਾ ਚਲਾ ਗਿਆ ਅਤੇ ਉਹ ਅੱਤ ਵੱਡਾ ਮਨੁੱਖ ਹੋ ਗਿਆ।

ਪੈਦਾਇਸ਼ 26:14 (PANIRV)
Square Portrait Landscape 4K UHD
ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ।

ਪੈਦਾਇਸ਼ 26:15 (PANIRV)
Square Portrait Landscape 4K UHD
ਇਸ ਲਈ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਸੇਵਕਾਂ ਨੇ ਉਸ ਦੇ ਜੀਉਂਦੇ ਜੀ ਪੁੱਟੇ ਸਨ, ਫ਼ਲਿਸਤੀਆਂ ਨੇ ਬੰਦ ਕਰ ਦਿੱਤੇ ਅਤੇ ਮਿੱਟੀ ਨਾਲ ਭਰ ਦਿੱਤੇ।

ਪੈਦਾਇਸ਼ 26:16 (PANIRV)
Square Portrait Landscape 4K UHD
ਅਬੀਮਲਕ ਨੇ ਇਸਹਾਕ ਨੂੰ ਆਖਿਆ, ਸਾਡੇ ਕੋਲੋਂ ਚਲਾ ਜਾ, ਕਿਉਂ ਜੋ ਤੂੰ ਸਾਡੇ ਨਾਲੋਂ ਵੱਡਾ ਬਲਵੰਤ ਹੋ ਗਿਆ ਹੈਂ।

ਪੈਦਾਇਸ਼ 26:17 (PANIRV)
Square Portrait Landscape 4K UHD
ਤਦ ਇਸਹਾਕ ਉੱਥੋਂ ਚਲਾ ਗਿਆ ਅਤੇ ਗਰਾਰ ਦੀ ਘਾਟੀ ਵਿੱਚ ਆਪਣਾ ਤੰਬੂ ਲਾਇਆ ਅਤੇ ਉੱਥੇ ਰਹਿਣ ਲੱਗਾ।

ਪੈਦਾਇਸ਼ 26:18 (PANIRV)
Square Portrait Landscape 4K UHD
ਤਦ ਇਸਹਾਕ ਨੇ ਪਾਣੀ ਦੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ, ਅਤੇ ਜਿਹੜੇ ਫ਼ਲਿਸਤੀਆਂ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕਰ ਦਿੱਤੇ ਸਨ, ਦੁਬਾਰਾ ਪੁੱਟਿਆ ਅਤੇ ਉਸ ਨੇ ਉਨ੍ਹਾਂ ਖੂਹਾਂ ਦੇ ਨਾਮ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ।

ਪੈਦਾਇਸ਼ 26:19 (PANIRV)
Square Portrait Landscape 4K UHD
ਇਸਹਾਕ ਦੇ ਸੇਵਕਾਂ ਨੂੰ ਘਾਟੀ ਵਿੱਚ ਪੁੱਟਦੇ ਹੋਏ, ਸੁੰਬ ਫੁੱਟਦੇ ਪਾਣੀ ਦਾ ਇੱਕ ਖੂਹ ਲੱਭਿਆ।

ਪੈਦਾਇਸ਼ 26:20 (PANIRV)
Square Portrait Landscape 4K UHD
ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ।

ਪੈਦਾਇਸ਼ 26:21 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਦੇ ਵਿਖੇ ਵੀ ਕੌੜੇ ਬਚਨ ਬੋਲੇ ਤਦ ਉਹ ਨੇ ਉਸ ਖੂਹ ਦਾ ਨਾਮ ਸਿਟਨਾ ਰੱਖਿਆ।

ਪੈਦਾਇਸ਼ 26:22 (PANIRV)
Square Portrait Landscape 4K UHD
ਤਦ ਉਹ ਉੱਥੋਂ ਅੱਗੇ ਤੁਰ ਪਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਵਿਖੇ ਉਨ੍ਹਾਂ ਨੇ ਕੌੜੇ ਬਚਨ ਨਹੀਂ ਬੋਲੇ, ਇਸ ਲਈ ਉਹ ਨੇ ਉਸ ਖੂਹ ਦਾ ਨਾਮ ਇਹ ਆਖ ਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ। ਉਹ ਉੱਥੋਂ ਉਤਾਹਾਂ ਬਏਰਸ਼ਬਾ ਨੂੰ ਗਿਆ,

ਪੈਦਾਇਸ਼ 26:23 (PANIRV)
Square Portrait Landscape 4K UHD
ਉਸੇ ਰਾਤ ਯਹੋਵਾਹ ਨੇ ਉਹ ਨੂੰ ਦਰਸ਼ਣ ਦਿੱਤਾ ਅਤੇ ਆਖਿਆ, ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ।

ਪੈਦਾਇਸ਼ 26:24 (PANIRV)
Square Portrait Landscape 4K UHD
ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ।

ਪੈਦਾਇਸ਼ 26:25 (PANIRV)
Square Portrait Landscape 4K UHD
ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ।

ਪੈਦਾਇਸ਼ 26:26 (PANIRV)
Square Portrait Landscape 4K UHD
ਤਦ ਅਬੀਮਲਕ ਆਪਣੇ ਮਿੱਤਰ ਅਹੁੱਜ਼ਥ ਅਤੇ ਆਪਣੇ ਸੈਨਾਪਤੀ ਫ਼ੀਕੋਲ ਨੂੰ ਨਾਲ ਲੈ ਕੇ ਗਰਾਰ ਤੋਂ ਉਹ ਦੇ ਕੋਲ ਆਏ।

ਪੈਦਾਇਸ਼ 26:27 (PANIRV)
Square Portrait Landscape 4K UHD
ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ, ਜਦ ਕਿ ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਆਪਣੇ ਵਿੱਚੋਂ ਕੱਢ ਦਿੱਤਾ ਸੀ?

ਪੈਦਾਇਸ਼ 26:28 (PANIRV)
Square Portrait Landscape 4K UHD
ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ।

ਪੈਦਾਇਸ਼ 26:29 (PANIRV)
Square Portrait Landscape 4K UHD
ਜਿਵੇਂ ਅਸੀਂ ਤੁਹਾਨੂੰ ਹੱਥ ਨਹੀਂ ਲਾਇਆ ਅਤੇ ਤੁਹਾਡੇ ਨਾਲ ਭਲਿਆਈ ਹੀ ਕੀਤੀ ਅਤੇ ਤੁਹਾਨੂੰ ਸ਼ਾਂਤੀ ਨਾਲ ਤੋਰ ਦਿੱਤਾ, ਉਸੇ ਤਰ੍ਹਾਂ ਤੁਸੀਂ ਵੀ ਸਾਡੇ ਨਾਲ ਬੁਰਿਆਈ ਨਾ ਕਰਿਓ। ਹੁਣ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ।

ਪੈਦਾਇਸ਼ 26:30 (PANIRV)
Square Portrait Landscape 4K UHD
ਤਦ ਉਸ ਨੇ ਉਹਨਾਂ ਦੀ ਦਾਵਤ ਕੀਤੀ ਅਤੇ ਉਨ੍ਹਾਂ ਨੇ ਖਾਧਾ ਪੀਤਾ।

ਪੈਦਾਇਸ਼ 26:31 (PANIRV)
Square Portrait Landscape 4K UHD
ਸਵੇਰੇ ਉੱਠ ਕੇ ਹਰ ਇੱਕ ਨੇ ਆਪਣੇ ਭਰਾ ਨਾਲ ਸਹੁੰ ਖਾਧੀ ਅਤੇ ਇਸਹਾਕ ਨੇ ਉਨ੍ਹਾਂ ਨੂੰ ਤੋਰ ਦਿੱਤਾ ਅਤੇ ਓਹ ਸ਼ਾਂਤੀ ਨਾਲ ਉੱਥੋਂ ਚਲੇ ਗਏ।

ਪੈਦਾਇਸ਼ 26:32 (PANIRV)
Square Portrait Landscape 4K UHD
ਉਸੇ ਦਿਨ ਇਹ ਹੋਇਆ ਕਿ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਦੇ ਵਿਖੇ ਜਿਹੜਾ ਉਨ੍ਹਾਂ ਪੁੱਟਿਆ ਸੀ, ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਿਆ ਹੈ।

ਪੈਦਾਇਸ਼ 26:33 (PANIRV)
Square Portrait Landscape 4K UHD
ਤਦ ਉਸ ਨੇ ਉਸ ਖੂਹ ਦਾ ਨਾਮ ਸ਼ਿਬਆਹ ਰੱਖਿਆ। ਇਸ ਕਾਰਨ ਉਸ ਨਗਰ ਦਾ ਨਾਮ ਅੱਜ ਤੱਕ ਬਏਰਸ਼ਬਾ ਹੈ।

ਪੈਦਾਇਸ਼ 26:34 (PANIRV)
Square Portrait Landscape 4K UHD
ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ।

ਪੈਦਾਇਸ਼ 26:35 (PANIRV)
Square Portrait Landscape 4K UHD
ਅਤੇ ਇਹ ਗੱਲ ਇਸਹਾਕ ਅਤੇ ਰਿਬਕਾਹ ਦੇ ਮਨਾਂ ਲਈ ਕੁੜੱਤਣ ਸੀ।

Available Bible Translations

American Standard Version
Genesis 26 (ASV) »
King James Version
Genesis 26 (KJV) »
GOD’S WORD® (GW)
Genesis 26 (GW) »
World English Bible
Genesis 26 (WEB) »
Louis Segond 1910
Genèse 26 (LSG) »
Luther Bibel 1912
Genesis 26 (LUTH1912) »
इंडियन रिवाइज्ड वर्जन - हिंदी
उत्पत्ति 26 (HINIRV) »
ভারতীয় সংশোধিত সংস্করণ - বাংলা
আদি 26 (BENIRV) »
இந்தியன் ரீவைஸ்டு வேர்ஷன் - தமிழ்
ஆதியாகமம் 26 (TAMIRV) »
इंडियन रिवाइज्ड वर्जन - मराठी
उत्पत्ति 26 (MARIRV) »
ఇండియన్ రేవిజ్డ్ వెర్షన్ - తెలుగు
ఆదికాండం 26 (TELIRV) »
ઇન્ડિયન રિવાયઝ્ડ વર્ઝન - ગુજરાતી
ઉત્પત્તિ 26 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಆದಿಕಾಂಡ 26 (KANIRV) »
الكتاب المقدس باللغة العربية، فان دايك
اَلتَّكْوِينُ 26 (AVD) »
תנ ך עברי מודרני
בראשית 26 (HEB) »
Bíblia Sagrada Português
Gênesis 26 (BSL) »
Kinh Thánh: Tiếng Việt
Sáng Thế 26 (VIE) »
Reina Valera Antigua
Génesis 26 (RVA) »
La Sacra Bibbia
Genesi 26 (RIV) »
圣 经 简体中文和合本
创 世 纪 26 (CUVS) »
聖 經 繁體中文和合本
創 世 記 26 (CUVT) »
Bibla e Shenjtë
Zanafilla 26 (ALB) »
Svenska Bibeln 1917
1 Mosebok 26 (SV1917) »
Библия на русском
Бытие 26 (RUSV) »
Українська Біблія
Буття 26 (UKR) »
Szent Biblia - Magyar
1 Mózes 26 (KAR) »
Българска Библия
Битие 26 (BULG) »
聖書 日本語
創世記 26 (JPN) »
Biblia Takatifu
Mwanzo 26 (SWHULB) »
Kitaabka Quduuska Ah
Bilowgii 26 (SOM) »
De Heilige Schrift
Genesis 26 (NLD) »

ਪੈਦਾਇਸ਼ (PANIRV) Chapter Selection

PANIRV Book Selection List