ਯਸਾਯਾਹ Chapter 1 PANIRV Bible Verse Images

ਯਸਾਯਾਹ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 1:1 (PANIRV)
Square Portrait Landscape 4K UHD
ਆਮੋਸ ਦੇ ਪੁੱਤਰ ਯਸਾਯਾਹ ਦਾ ਦਰਸ਼ਣ, ਜਿਹੜਾ ਉਸ ਨੇ ਯਹੂਦਾਹ ਦੇ ਰਾਜਿਆਂ ਉੱਜ਼ੀਯਾਹ, ਯੋਥਾਮ, ਆਹਾਜ਼ ਅਤੇ ਹਿਜ਼ਕੀਯਾਹ ਦੇ ਸ਼ਾਸਨ ਦਿਨਾਂ ਵਿੱਚ ਯਹੂਦਾਹ ਅਤੇ ਯਰੂਸ਼ਲਮ ਦੇ ਵਿਖੇ ਵੇਖਿਆ।

ਯਸਾਯਾਹ 1:2 (PANIRV)
Square Portrait Landscape 4K UHD
ਹੇ ਅਕਾਸ਼, ਸੁਣ ਅਤੇ ਹੇ ਧਰਤੀ, ਕੰਨ ਲਾ, ਯਹੋਵਾਹ ਇਹ ਫ਼ਰਮਾਉਂਦਾ ਹੈ, ਮੈਂ ਪੁੱਤਰਾਂ ਨੂੰ ਪਾਲਿਆ ਪੋਸਿਆ ਅਤੇ ਉਨ੍ਹਾਂ ਨੂੰ ਵੱਡਾ ਕੀਤਾ ਪਰ ਉਹ ਮੇਰੇ ਵਿਰੁੱਧ ਹੋ ਗਏ।

ਯਸਾਯਾਹ 1:3 (PANIRV)
Square Portrait Landscape 4K UHD
ਬਲ਼ਦ ਆਪਣੇ ਮਾਲਕ ਨੂੰ, ਅਤੇ ਗਧਾ ਆਪਣੇ ਸੁਆਮੀ ਦੀ ਖੁਰਲੀ ਨੂੰ ਜਾਣਦਾ ਹੈ, ਪਰ ਇਸਰਾਏਲ ਨਹੀਂ ਜਾਣਦਾ, ਮੇਰੀ ਪਰਜਾ ਨਹੀਂ ਸੋਚਦੀ

ਯਸਾਯਾਹ 1:4 (PANIRV)
Square Portrait Landscape 4K UHD
ਹਾਏ, ਪਾਪੀ ਕੌਮ! ਬਦੀ ਨਾਲ ਲੱਦੇ ਹੋਏ ਲੋਕ, ਬੁਰਿਆਰਾਂ ਦੀ ਨਸਲ, ਕੁਕਰਮੀ ਪੁੱਤਰ! ਉਨ੍ਹਾਂ ਨੇ ਯਹੋਵਾਹ ਨੂੰ ਤਿਆਗ ਦਿੱਤਾ, ਉਨ੍ਹਾਂ ਨੇ ਇਸਰਾਏਲ ਦੇ ਪਵਿੱਤਰ ਪੁਰਖ ਨੂੰ ਤੁੱਛ ਜਾਣਿਆ, ਉਹ ਪੂਰੀ ਤਰ੍ਹਾਂ ਹੀ ਬੇਮੁੱਖ ਹੋ ਗਏ।

ਯਸਾਯਾਹ 1:5 (PANIRV)
Square Portrait Landscape 4K UHD
ਤੁਸੀਂ ਕਿਉਂ ਹੋਰ ਮਾਰ ਖਾਣਾ ਚਾਹੁੰਦੇ ਹੋ, ਤੁਸੀਂ ਕਿਉਂ ਵਿਦਰੋਹ ਕਰਨ ਤੇ ਅੜੇ ਰਹਿੰਦੇ ਹੋ? ਤੁਹਾਡਾ ਸਾਰਾ ਸਿਰ ਜ਼ਖਮਾਂ ਨਾਲ ਅਤੇ ਤੁਹਾਡਾ ਸਾਰਾ ਦਿਲ ਪੀੜ੍ਹਿਤ ਹੈ।

ਯਸਾਯਾਹ 1:6 (PANIRV)
Square Portrait Landscape 4K UHD
ਪੈਰ ਦੀ ਤਲੀ ਤੋਂ ਸਿਰ ਤੱਕ ਉਸ ਵਿੱਚ ਤੰਦਰੁਸਤੀ ਨਹੀਂ, ਸਿਰਫ਼ ਸੱਟ, ਚੋਟ ਅਤੇ ਖੁੱਲ੍ਹੇ ਜ਼ਖਮ ਹਨ, ਜਿਹੜੇ ਨਾ ਸਾਫ਼ ਕੀਤੇ ਗਏ, ਨਾ ਬੰਨ੍ਹੇ ਗਏ, ਨਾ ਤੇਲ ਨਾਲ ਨਰਮ ਕੀਤੇ ਗਏ।

ਯਸਾਯਾਹ 1:7 (PANIRV)
Square Portrait Landscape 4K UHD
ਤੁਹਾਡਾ ਦੇਸ ਉਜਾੜ ਹੈ, ਤੁਹਾਡੇ ਨਗਰ ਅੱਗ ਨਾਲ ਸੜੇ ਪਏ ਹਨ, ਤੁਹਾਡੇ ਸਾਹਮਣੇ ਪਰਦੇਸੀ ਤੁਹਾਡੀ ਜ਼ਮੀਨ ਨੂੰ ਖਾਈ ਜਾਂਦੇ ਹਨ, ਅਤੇ ਉਹ ਅਜਿਹਾ ਉਜਾੜ ਹੋ ਗਿਆ ਹੈ ਜਿਵੇਂ ਪਰਦੇਸੀਆਂ ਨੇ ਉਹ ਨੂੰ ਪਲਟਾ ਦਿੱਤਾ ਹੋਵੇ।

ਯਸਾਯਾਹ 1:8 (PANIRV)
Square Portrait Landscape 4K UHD
ਸੀਯੋਨ ਦੀ ਧੀ ਅਰਥਾਤ ਯਰੂਸ਼ਲਮ ਨਗਰੀ ਅੰਗੂਰੀ ਬਾਗ਼ ਦੇ ਛੱਪਰ ਵਾਂਗੂੰ ਛੱਡੀ ਗਈ, ਕਕੜੀਆਂ ਦੇ ਖੇਤ ਦੀ ਝੌਂਪੜੀ ਵਾਂਗੂੰ, ਜਾਂ ਘੇਰੇ ਹੋਏ ਨਗਰ ਵਾਂਗੂੰ ਇਕੱਲੀ ਖੜ੍ਹੀ ਹੈ।

ਯਸਾਯਾਹ 1:9 (PANIRV)
Square Portrait Landscape 4K UHD
ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ।

ਯਸਾਯਾਹ 1:10 (PANIRV)
Square Portrait Landscape 4K UHD
ਹੇ ਸਦੂਮ ਸ਼ਹਿਰ ਦੇ ਆਗੂਓ, ਯਹੋਵਾਹ ਦਾ ਬਚਨ ਸੁਣੋ, ਹੇ ਅਮੂਰਾਹ ਦੇ ਲੋਕੋ, ਸਾਡੇ ਪਰਮੇਸ਼ੁਰ ਦੀ ਬਿਵਸਥਾ ਤੇ ਕੰਨ ਲਾਓ!

ਯਸਾਯਾਹ 1:11 (PANIRV)
Square Portrait Landscape 4K UHD
ਯਹੋਵਾਹ ਆਖਦਾ ਹੈ, ਮੈਨੂੰ ਤੁਹਾਡੀਆਂ ਬਲੀਆਂ ਦੀ ਬਹੁਤਾਇਤ ਨਾਲ ਕੀ ਕੰਮ?। ਮੈਂ ਤਾਂ ਮੇਂਢਿਆਂ ਦੀਆਂ ਹੋਮ ਬਲੀਆਂ ਨਾਲ, ਅਤੇ ਪਲੇ ਹੋਏ ਪਸ਼ੂਆਂ ਦੀ ਚਰਬੀ ਨਾਲ ਰੱਜ ਗਿਆ ਹਾਂ, ਬਲ਼ਦਾਂ ਜਾਂ ਲੇਲਿਆਂ ਜਾਂ ਬੱਕਰਿਆਂ ਦੇ ਲਹੂ ਨਾਲ ਮੈਂ ਪ੍ਰਸੰਨ ਨਹੀਂ ਹੁੰਦਾ।

ਯਸਾਯਾਹ 1:12 (PANIRV)
Square Portrait Landscape 4K UHD
ਜਦ ਤੁਸੀਂ ਮੇਰੇ ਸਨਮੁਖ ਹਾਜ਼ਰ ਹੁੰਦੇ ਹੋ, ਤਾਂ ਕੌਣ ਇਹ ਚਾਹੁੰਦਾ ਹੈ ਕਿ ਤੁਸੀਂ ਮੇਰੇ ਵੇਹੜਿਆਂ ਨੂੰ ਮਿੱਧੋ?

ਯਸਾਯਾਹ 1:13 (PANIRV)
Square Portrait Landscape 4K UHD
ਅੱਗੇ ਨੂੰ ਵਿਅਰਥ ਚੜ੍ਹਾਵੇ ਨਾ ਲਿਆਓ, ਤੁਹਾਡੀ ਧੂਪ ਮੇਰੇ ਲਈ ਘਿਣਾਉਣੀ ਹੈ, ਅਮੱਸਿਆ ਅਤੇ ਸਬਤ, ਸਭਾ ਦਾ ਦਿਨ - ਤੁਹਾਡੀ ਬਦੀ ਅਤੇ ਵਿਅਰਥ ਸਭਾਵਾਂ ਮੈਂ ਨਹੀਂ ਝੱਲ ਸਕਦਾ।

ਯਸਾਯਾਹ 1:14 (PANIRV)
Square Portrait Landscape 4K UHD
ਤੁਹਾਡੀਆਂ ਅਮੱਸਿਆ ਅਤੇ ਤੁਹਾਡੇ ਨਿਯੁਕਤ ਕੀਤੇ ਹੋਏ ਪਰਬਾਂ ਤੋਂ ਮੇਰੇ ਜੀ ਨੂੰ ਘਿਣ ਆਉਂਦੀ ਹੈ, ਉਹ ਮੇਰੇ ਲਈ ਬੋਝ ਹਨ, ਜਿਨ੍ਹਾਂ ਨੂੰ ਚੁੱਕਦੇ-ਚੁੱਕਦੇ ਮੈਂ ਥੱਕ ਗਿਆ ਹਾਂ!

ਯਸਾਯਾਹ 1:15 (PANIRV)
Square Portrait Landscape 4K UHD
ਜਦ ਤੁਸੀਂ ਆਪਣੇ ਹੱਥ ਪਸਾਰੋਗੇ, ਤਾਂ ਮੈਂ ਤੁਹਾਡੇ ਵੱਲੋਂ ਆਪਣੀਆਂ ਅੱਖਾਂ ਬੰਦ ਕਰ ਲਵਾਂਗਾ, ਨਾਲੇ ਭਾਵੇਂ ਤੁਸੀਂ ਕਿੰਨੀ ਹੀ ਪ੍ਰਾਰਥਨਾ ਕਰੋ, ਮੈਂ ਨਹੀਂ ਸੁਣਾਂਗਾ, ਕਿਉਂ ਜੋ ਤੁਹਾਡੇ ਹੱਥ ਲਹੂ ਨਾਲ ਭਰੇ ਹੋਏ ਹਨ।

ਯਸਾਯਾਹ 1:16 (PANIRV)
Square Portrait Landscape 4K UHD
ਨਹਾਓ, ਆਪਣੇ ਆਪ ਨੂੰ ਪਵਿੱਤਰ ਕਰੋ, ਆਪਣੇ ਬੁਰੇ ਕੰਮਾਂ ਨੂੰ ਮੇਰੀਆਂ ਅੱਖਾਂ ਦੇ ਅੱਗੋਂ ਦੂਰ ਕਰੋ, ਬੁਰਿਆਈ ਨੂੰ ਛੱਡ ਦਿਓ।

ਯਸਾਯਾਹ 1:17 (PANIRV)
Square Portrait Landscape 4K UHD
ਨੇਕੀ ਕਰਨਾ ਸਿੱਖੋ, ਨਿਆਂ ਨੂੰ ਭਾਲੋ, ਜ਼ਾਲਮ ਨੂੰ ਸੁਧਾਰੋ, ਯਤੀਮ ਦਾ ਨਿਆਂ ਕਰੋ, ਵਿਧਵਾ ਦਾ ਮੁਕੱਦਮਾ ਲੜੋ।

ਯਸਾਯਾਹ 1:18 (PANIRV)
Square Portrait Landscape 4K UHD
ਯਹੋਵਾਹ ਆਖਦਾ ਹੈ, ਆਓ, ਅਸੀਂ ਸਲਾਹ ਕਰੀਏ, ਭਾਵੇਂ ਤੁਹਾਡੇ ਪਾਪ ਕਿਰਮਚ ਵਰਗੇ ਸੁਰਖ਼ ਹੋਣ, ਉਹ ਬਰਫ਼ ਜਿਹੇ ਚਿੱਟੇ ਹੋ ਜਾਣਗੇ, ਭਾਵੇਂ ਉਹ ਲਾਲ ਸੂਹੇ ਹੋਣ, ਉਹ ਉੱਨ ਜਿਹੇ ਸਫ਼ੇਦ ਹੋ ਜਾਣਗੇ।

ਯਸਾਯਾਹ 1:19 (PANIRV)
Square Portrait Landscape 4K UHD
ਜੇ ਤੁਸੀਂ ਖੁਸ਼ੀ ਨਾਲ ਮੇਰੇ ਹੁਕਮ ਮੰਨੋ, ਤਾਂ ਤੁਸੀਂ ਦੇਸ ਦੇ ਉੱਤਮ ਪਦਾਰਥ ਖਾਓਗੇ।

ਯਸਾਯਾਹ 1:20 (PANIRV)
Square Portrait Landscape 4K UHD
ਪਰ ਜੇ ਤੁਸੀਂ ਨਾ ਮੰਨੋ ਅਤੇ ਵਿਦਰੋਹੀ ਹੋ ਜਾਓ, ਤਾਂ ਤੁਸੀਂ ਤਲਵਾਰ ਨਾਲ ਵੱਢੇ ਜਾਓਗੇ। ਇਹ ਯਹੋਵਾਹ ਦਾ ਮੁੱਖ ਵਾਕ ਹੈ।

ਯਸਾਯਾਹ 1:21 (PANIRV)
Square Portrait Landscape 4K UHD
ਉਹ ਵਿਸ਼ਵਾਸਯੋਗ ਨਗਰੀ ਕਿਵੇਂ ਵੇਸਵਾ ਹੋ ਗਈ! ਜਿਹੜੀ ਨਿਆਂ ਨਾਲ ਭਰੀ ਹੋਈ ਸੀ ਅਤੇ ਜਿਸ ਦੇ ਵਿੱਚ ਧਰਮ ਵੱਸਦਾ ਸੀ, ਪਰ ਹੁਣ ਉੱਥੇ ਖੂਨੀ ਹੀ ਵੱਸਦੇ ਹਨ!

ਯਸਾਯਾਹ 1:22 (PANIRV)
Square Portrait Landscape 4K UHD
ਤੇਰੀ ਚਾਂਦੀ ਖੋਟ ਬਣ ਗਈ, ਤੇਰੀ ਮੈਅ ਵਿੱਚ ਪਾਣੀ ਮਿਲਿਆ ਹੋਇਆ ਹੈ।

ਯਸਾਯਾਹ 1:23 (PANIRV)
Square Portrait Landscape 4K UHD
ਤੇਰੇ ਹਾਕਮ ਜ਼ਿੱਦੀ ਅਤੇ ਚੋਰਾਂ ਦੇ ਸਾਥੀ ਹਨ, ਹਰੇਕ ਰਿਸ਼ਵਤ ਦਾ ਲਾਲਚੀ ਹੈ, ਅਤੇ ਨਜ਼ਰਾਨੇ ਦੇ ਪਿੱਛੇ ਪੈਂਦਾ ਹੈ, ਉਹ ਯਤੀਮ ਦਾ ਨਿਆਂ ਨਹੀਂ ਕਰਦੇ ਅਤੇ ਵਿਧਵਾ ਦਾ ਮੁਕੱਦਮਾ ਉਨ੍ਹਾਂ ਕੋਲ ਨਹੀਂ ਪਹੁੰਚਦਾ।

ਯਸਾਯਾਹ 1:24 (PANIRV)
Square Portrait Landscape 4K UHD
ਇਸ ਲਈ ਪ੍ਰਭੂ ਸੈਨਾਂ ਦੇ ਯਹੋਵਾਹ, ਇਸਰਾਏਲ ਦੇ ਸ਼ਕਤੀਮਾਨ ਦਾ ਵਾਕ ਹੈ, ਸੁਣੋ, ਮੈਂ ਆਪਣੇ ਵਿਰੋਧੀਆਂ ਤੋਂ ਅਰਾਮ ਪਾਵਾਂਗਾ, ਅਤੇ ਆਪਣੇ ਵੈਰੀਆਂ ਤੋਂ ਬਦਲਾ ਲਵਾਂਗਾ!

ਯਸਾਯਾਹ 1:25 (PANIRV)
Square Portrait Landscape 4K UHD
ਮੈਂ ਆਪਣਾ ਹੱਥ ਤੇਰੇ ਵਿਰੁੱਧ ਫੇਰਾਂਗਾ, ਮੈਂ ਤੇਰਾ ਖੋਟ ਤਾਕੇ ਸਿੱਕੇ ਨਾਲ ਕੱਢਾਂਗਾ, ਅਤੇ ਮੈਂ ਤੇਰੀ ਸਾਰੀ ਮਿਲਾਵਟ ਦੂਰ ਕਰਾਂਗਾ,

ਯਸਾਯਾਹ 1:26 (PANIRV)
Square Portrait Landscape 4K UHD
ਤਦ ਮੈਂ ਤੇਰੇ ਨਿਆਂਈਆਂ ਨੂੰ ਅੱਗੇ ਵਾਂਗੂੰ, ਅਤੇ ਤੇਰੇ ਸਲਾਹਕਾਰਾਂ ਨੂੰ ਪਹਿਲਾਂ ਵਾਂਗੂੰ ਬਹਾਲ ਕਰਾਂਗਾ, ਫੇਰ ਤੂੰ ਧਰਮੀ ਸ਼ਹਿਰ, ਸਤਵੰਤੀ ਨਗਰੀ ਸਦਾਵੇਂਗੀ।

ਯਸਾਯਾਹ 1:27 (PANIRV)
Square Portrait Landscape 4K UHD
ਸੀਯੋਨ ਨਿਆਂ ਨਾਲ ਅਤੇ ਉਹ ਦੇ ਤੋਬਾ ਕਰਨ ਵਾਲੇ ਧਰਮ ਨਾਲ ਛੁਟਕਾਰਾ ਪਾਉਣਗੇ।

ਯਸਾਯਾਹ 1:28 (PANIRV)
Square Portrait Landscape 4K UHD
ਪਰ ਅਪਰਾਧੀਆਂ ਅਤੇ ਪਾਪੀਆਂ ਦਾ ਨਾਸ ਇਕੱਠਾ ਹੀ ਹੋਵੇਗਾ, ਅਤੇ ਯਹੋਵਾਹ ਨੂੰ ਤਿਆਗਣ ਵਾਲੇ ਮੁੱਕ ਜਾਣਗੇ।

ਯਸਾਯਾਹ 1:29 (PANIRV)
Square Portrait Landscape 4K UHD
ਕਿਉਂ ਜੋ ਉਹ ਤਾਂ ਉਨ੍ਹਾਂ ਬਲੂਤਾਂ ਤੋਂ ਅਰਥਾਤ ਜਿਨ੍ਹਾਂ ਦੀ ਤੁਸੀਂ ਪੂਜਾ ਕਰਦੇ ਸੀ, ਲੱਜਿਆਵਾਨ ਹੋਣਗੇ, ਜਿਨ੍ਹਾਂ ਨੂੰ ਤੁਸੀਂ ਪਸੰਦ ਕਰਦੇ ਸੀ, ਅਤੇ ਜਿਨ੍ਹਾਂ ਬਾਗ਼ਾਂ ਨੂੰ ਤੁਸੀਂ ਚੁਣਿਆ ਸੀ, ਉਨ੍ਹਾਂ ਦੇ ਕਾਰਨ ਤੁਸੀਂ ਖੱਜਲ ਹੋਵੋਗੇ।

ਯਸਾਯਾਹ 1:30 (PANIRV)
Square Portrait Landscape 4K UHD
ਤੁਸੀਂ ਤਾਂ ਉਸ ਬਲੂਤ ਵਾਂਗੂੰ ਜਿਸ ਦੇ ਪੱਤੇ ਕੁਮਲਾ ਗਏ ਹਨ, ਜਾਂ ਉਸ ਬਾਗ਼ ਵਾਂਗੂੰ ਹੋ ਜਾਓਗੇ ਜਿਸ ਦੇ ਵਿੱਚ ਪਾਣੀ ਨਹੀਂ।

ਯਸਾਯਾਹ 1:31 (PANIRV)
Square Portrait Landscape 4K UHD
ਬਲਵਾਨ ਕੱਚੀ ਸਣ ਜਿਹਾ ਹੋ ਜਾਵੇਗਾ, ਅਤੇ ਉਹ ਦਾ ਕੰਮ ਚੰਗਿਆੜੇ ਜਿਹਾ। ਉਹ ਦੋਵੇਂ ਇਕੱਠੇ ਸੜਨਗੇ, ਅਤੇ ਕੋਈ ਬੁਝਾਉਣ ਵਾਲਾ ਨਹੀਂ ਹੋਵੇਗਾ।

Available Bible Translations

American Standard Version
Isaiah 1 (ASV) »
King James Version
Isaiah 1 (KJV) »
GOD’S WORD® (GW)
Isaiah 1 (GW) »
Berean Bible
Isaiah 1 (BSB) »
World English Bible
Isaiah 1 (WEB) »
Louis Segond 1910
Ésaïe 1 (LSG) »
Luther Bibel 1912
Jesaja 1 (LUTH1912) »
इंडियन रिवाइज्ड वर्जन - हिंदी
यशायाह 1 (HINIRV) »
ভারতীয় সংশোধিত সংস্করণ - বাংলা
যিচয়া 1 (BENIRV) »
இந்தியன் ரீவைஸ்டு வேர்ஷன் - தமிழ்
ஏசாயா 1 (TAMIRV) »
इंडियन रिवाइज्ड वर्जन - मराठी
यशया 1 (MARIRV) »
ఇండియన్ రేవిజ్డ్ వెర్షన్ - తెలుగు
యెషయా 1 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 1 (KANIRV) »
الكتاب المقدس باللغة العربية، فان دايك
إِشَعْيَاءَ 1 (AVD) »
תנ ך עברי מודרני
ישעיה 1 (HEB) »
Bíblia Sagrada Português
Isaías 1 (BSL) »
Kinh Thánh: Tiếng Việt
I-sai-a 1 (VIE) »
Reina Valera Antigua
Isaías 1 (RVA) »
La Sacra Bibbia
Isaia 1 (RIV) »
圣 经 简体中文和合本
以 赛 亚 书 1 (CUVS) »
聖 經 繁體中文和合本
以 賽 亞 書 1 (CUVT) »
Bibla e Shenjtë
Isaia 1 (ALB) »
Svenska Bibeln 1917
Jesaja 1 (SV1917) »
Библия на русском
Исаия 1 (RUSV) »
Українська Біблія
Ісая 1 (UKR) »
Szent Biblia - Magyar
Ézsaiás 1 (KAR) »
Българска Библия
Исая 1 (BULG) »
聖書 日本語
イザヤ書 1 (JPN) »
Det Norsk Bibel
Jesaja 1 (NORSK) »
Biblia Takatifu
Isaya 1 (SWHULB) »
Kitaabka Quduuska Ah
Ishacyaah 1 (SOM) »
De Heilige Schrift
Jesaja 1 (NLD) »
Dansk Bibel 1871
Esajas 1 (DA1871) »

ਯਸਾਯਾਹ (PANIRV) Chapter Selection

PANIRV Book Selection List