ਯਸਾਯਾਹ Chapter 10 PANIRV Bible Verse Images

ਯਸਾਯਾਹ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸਾਯਾਹ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸਾਯਾਹ 10:1 (PANIRV)
Square Portrait Landscape 4K UHD
ਹਾਏ ਉਹਨਾਂ ਉੱਤੇ ਜਿਹੜੇ ਬੁਰੀਆਂ ਬਿਧੀਆਂ ਬਣਾਉਂਦੇ ਹਨ, ਅਤੇ ਉਹਨਾਂ ਲਿਖਾਰੀਆਂ ਉੱਤੇ ਜਿਹੜੇ ਜ਼ੁਲਮ ਨੂੰ ਲਿਖੀ ਜਾਂਦੇ ਹਨ!

ਯਸਾਯਾਹ 10:2 (PANIRV)
Square Portrait Landscape 4K UHD
ਤਾਂ ਜੋ ਉਹ ਗਰੀਬਾਂ ਨੂੰ ਇਨਸਾਫ਼ ਤੋਂ ਮੋੜ ਦੇਣ, ਅਤੇ ਮੇਰੀ ਪਰਜਾ ਦੇ ਮਸਕੀਨਾਂ ਦਾ ਹੱਕ ਖੋਹ ਲੈਣ, ਭਈ ਵਿਧਵਾਂ ਉਹਨਾਂ ਦੀ ਲੁੱਟ ਹੋਣ, ਅਤੇ ਉਹ ਯਤੀਮਾਂ ਨੂੰ ਸ਼ਿਕਾਰ ਬਣਾਉਣ!

ਯਸਾਯਾਹ 10:3 (PANIRV)
Square Portrait Landscape 4K UHD
ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਅਤੇ ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਸ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ-ਧਨ ਕਿੱਥੇ ਛੱਡੋਗੇ?

ਯਸਾਯਾਹ 10:4 (PANIRV)
Square Portrait Landscape 4K UHD
ਸਿਰਫ਼ ਇਹ ਕਿ ਉਹ ਕੈਦੀਆਂ ਦੇ ਹੇਠ ਦੱਬੇ ਜਾਣ, ਅਤੇ ਵੱਢਿਆਂ ਹੋਇਆਂ ਦੇ ਹੇਠ ਡਿੱਗ ਪੈਣ। ਇਸ ਸਭ ਦੇ ਬਾਵਜੂਦ ਵੀ ਉਹ ਦਾ ਕ੍ਰੋਧ ਨਹੀਂ ਹਟਿਆ, ਸਗੋਂ ਉਹ ਦਾ ਹੱਥ ਹੁਣ ਤੱਕ ਚੁੱਕਿਆ ਹੋਇਆ ਹੈ।

ਯਸਾਯਾਹ 10:5 (PANIRV)
Square Portrait Landscape 4K UHD
ਹਾਏ ਅੱਸ਼ੂਰ ਦੇ ਰਾਜੇ ਉੱਤੇ - ਮੇਰੇ ਕ੍ਰੋਧ ਦੇ ਡੰਡੇ ਉੱਤੇ! ਉਹ ਲਾਠੀ ਜਿਹੜੀ ਉਹ ਦੇ ਹੱਥ ਵਿੱਚ ਹੈ, ਉਹ ਮੇਰਾ ਕਹਿਰ ਹੈ।

ਯਸਾਯਾਹ 10:6 (PANIRV)
Square Portrait Landscape 4K UHD
ਮੈਂ ਉਹ ਨੂੰ ਇੱਕ ਕੁਧਰਮੀ ਕੌਮ ਦੇ ਵਿਰੁੱਧ ਘੱਲਾਂਗਾ, ਅਤੇ ਜਿਨ੍ਹਾਂ ਲੋਕਾਂ ਉੱਤੇ ਮੇਰਾ ਕਹਿਰ ਭੜਕਿਆ ਹੈ, ਉਨ੍ਹਾਂ ਵਿਰੁੱਧ ਹੁਕਮ ਦਿਆਂਗਾ, ਭਈ ਉਹ ਲੁੱਟ ਲੁੱਟੇ ਅਤੇ ਮਾਲ ਚੁਰਾਵੇ, ਅਤੇ ਗਲੀਆਂ ਦੇ ਚਿੱਕੜ ਵਾਂਗੂੰ ਉਹਨਾਂ ਨੂੰ ਮਿੱਧੇ।

ਯਸਾਯਾਹ 10:7 (PANIRV)
Square Portrait Landscape 4K UHD
ਪਰ ਉਹ ਦਾ ਇਹ ਇਰਾਦਾ ਨਹੀਂ, ਨਾ ਉਹ ਦਾ ਮਨ ਅਜਿਹਾ ਸੋਚਦਾ ਹੈ, ਸਗੋਂ ਉਹ ਦੇ ਮਨ ਵਿੱਚ ਤਾਂ ਨਾਸ ਕਰਨਾ, ਅਤੇ ਬਹੁਤ ਸਾਰੀਆਂ ਕੌਮਾਂ ਨੂੰ ਵੱਢ ਸੁੱਟਣਾ ਹੈ।

ਯਸਾਯਾਹ 10:8 (PANIRV)
Square Portrait Landscape 4K UHD
ਉਹ ਤਾਂ ਆਖਦਾ ਹੈ, ਭਲਾ ਮੇਰੇ ਸਾਰੇ ਸੂਬੇਦਾਰ ਰਾਜਿਆਂ ਵਰਗੇ ਨਹੀਂ?

ਯਸਾਯਾਹ 10:9 (PANIRV)
Square Portrait Landscape 4K UHD
ਕੀ ਕਲਨੋ, ਕਰਕਮੀਸ਼ ਵਰਗਾ ਨਹੀਂ? ਕੀ ਹਮਾਥ, ਅਰਪਾਦ ਵਰਗਾ ਅਤੇ ਸਾਮਰਿਯਾ ਦੰਮਿਸ਼ਕ ਵਰਗਾ ਨਹੀਂ?

ਯਸਾਯਾਹ 10:10 (PANIRV)
Square Portrait Landscape 4K UHD
ਜਿਵੇਂ ਮੇਰਾ ਹੱਥ ਬੁੱਤਾਂ ਨਾਲ ਭਰੇ ਹੋਏ ਰਾਜਾਂ ਤੱਕ ਪਹੁੰਚਿਆ, ਜਿਨ੍ਹਾਂ ਦੀਆਂ ਖੋਦੀਆਂ ਹੋਈਆਂ ਮੂਰਤੀਆਂ, ਯਰੂਸ਼ਲਮ ਅਤੇ ਸਾਮਰਿਯਾ ਦੀਆਂ ਮੂਰਤਾਂ ਨਾਲੋਂ ਬਹੁਤੀਆਂ ਸਨ,

ਯਸਾਯਾਹ 10:11 (PANIRV)
Square Portrait Landscape 4K UHD
ਜਿਵੇਂ ਮੈਂ ਸਾਮਰਿਯਾ ਅਤੇ ਉਸ ਦੇ ਬੁੱਤਾਂ ਨਾਲ ਕੀਤਾ, ਭਲਾ, ਉਸੇ ਤਰ੍ਹਾਂ ਹੀ ਮੈਂ ਯਰੂਸ਼ਲਮ ਅਤੇ ਉਸ ਦੀਆਂ ਮੂਰਤੀਆਂ ਨਾਲ ਨਾ ਕਰਾਂ?

ਯਸਾਯਾਹ 10:12 (PANIRV)
Square Portrait Landscape 4K UHD
ਤਦ ਅਜਿਹਾ ਹੋਵੇਗਾ ਕਿ ਜਦ ਪ੍ਰਭੂ ਸੀਯੋਨ ਦੇ ਪਰਬਤ ਅਤੇ ਯਰੂਸ਼ਲਮ ਵਿੱਚ ਆਪਣਾ ਸਾਰਾ ਕੰਮ ਮੁਕਾ ਲਵੇਗਾ, ਤਾਂ ਮੈਂ ਅੱਸ਼ੂਰ ਦੇ ਰਾਜੇ ਨੂੰ ਉਸ ਦੇ ਘਮੰਡੀ ਦਿਲ ਦੀ ਕਰਨੀ ਅਤੇ ਉਸ ਦੀਆਂ ਉੱਚੀਆਂ ਅੱਖਾਂ ਦੀ ਸ਼ਾਨ ਦੀ ਸਜ਼ਾ ਦਿਆਂਗਾ।

ਯਸਾਯਾਹ 10:13 (PANIRV)
Square Portrait Landscape 4K UHD
ਉਹ ਤਾਂ ਆਖਦਾ ਹੈ, ਮੈਂ ਆਪਣੇ ਹੱਥ ਦੇ ਬਲ ਨਾਲ ਇਹ ਕੀਤਾ, ਨਾਲੇ ਆਪਣੀ ਬੁੱਧੀ ਨਾਲ ਕਿਉਂ ਜੋ ਮੈਂ ਸਮਝ ਰੱਖਦਾ ਹਾਂ! ਮੈਂ ਲੋਕਾਂ ਦੀਆਂ ਸਾਰੀਆਂ ਹੱਦਾਂ ਨੂੰ ਸਰਕਾਇਆ ਅਤੇ ਉਨ੍ਹਾਂ ਦੇ ਰੱਖੇ ਹੋਏ ਮਾਲ-ਧਨ ਨੂੰ ਲੁੱਟਿਆ, ਅਤੇ ਸੂਰਮੇ ਵਾਂਗੂੰ ਮੈਂ ਗੱਦੀਆਂ ਉੱਤੇ ਬਿਰਾਜਮਾਨ ਹੋਣ ਵਾਲਿਆਂ ਨੂੰ ਹੇਠਾਂ ਲਾਹ ਦਿੱਤਾ!

ਯਸਾਯਾਹ 10:14 (PANIRV)
Square Portrait Landscape 4K UHD
ਮੇਰੇ ਹੱਥ ਨੇ ਲੋਕਾਂ ਦੇ ਮਾਲ-ਧਨ ਨੂੰ ਐਂਵੇਂ ਲੱਭ ਲਿਆ ਹੈ, ਜਿਵੇਂ ਕੋਈ ਆਲ੍ਹਣੇ ਨੂੰ ਲੱਭ ਲੈਂਦਾ, ਅਤੇ ਜਿਵੇਂ ਕੋਈ ਛੱਡੇ ਹੋਏ ਆਂਡੇ ਸਮੇਟਦਾ ਹੈ, ਉਸੇ ਤਰ੍ਹਾਂ ਹੀ ਮੈਂ ਸਾਰੀ ਧਰਤੀ ਨੂੰ ਸਮੇਟ ਲਿਆ, ਅਤੇ ਨਾ ਕਿਸੇ ਨੇ ਖੰਭ ਹਿਲਾਇਆ, ਨਾ ਮੂੰਹ ਖੋਲ੍ਹਿਆ, ਨਾ ਚੀਂ-ਚੀਂ ਕੀਤੀ।

ਯਸਾਯਾਹ 10:15 (PANIRV)
Square Portrait Landscape 4K UHD
ਭਲਾ, ਕੁਹਾੜਾ ਆਪਣੇ ਚਲਾਉਣ ਵਾਲੇ ਅੱਗੇ ਆਕੜੇ? ਕੀ ਆਰਾ ਆਪਣੇ ਖਿੱਚਣ ਵਾਲੇ ਅੱਗੇ ਗਰੂਰ ਕਰੇ? ਕੀ ਡੰਡਾ ਆਪਣੇ ਚੁੱਕਣ ਵਾਲੇ ਨੂੰ ਹਿਲਾਵੇ, ਜਾਂ ਲਾਠੀ ਉਹ ਨੂੰ ਚੁੱਕੇ ਜਿਹੜਾ ਲੱਕੜ ਨਹੀਂ ਹੈ!

ਯਸਾਯਾਹ 10:16 (PANIRV)
Square Portrait Landscape 4K UHD
ਇਸ ਲਈ ਪ੍ਰਭੂ, ਸੈਨਾਂ ਦਾ ਯਹੋਵਾਹ, ਉਹ ਦੇ ਰਿਸ਼ਟ-ਪੁਸ਼ਟ ਸੂਰਮਿਆਂ ਵਿੱਚ ਨਿਰਬਲ ਕਰਨ ਵਾਲੇ ਰੋਗ ਘੱਲੇਗਾ ਅਤੇ ਉਹ ਦੇ ਤੇਜ ਦੇ ਹੇਠਾਂ ਅੱਗ ਦੇ ਸਾੜੇ ਵਾਂਗੂੰ ਸਾੜ ਬਲੇਗੀ।

ਯਸਾਯਾਹ 10:17 (PANIRV)
Square Portrait Landscape 4K UHD
ਇਸਰਾਏਲ ਦੀ ਜੋਤ ਅੱਗ, ਅਤੇ ਉਹ ਦਾ ਪਵਿੱਤਰ ਪੁਰਖ ਲੰਬ ਹੋਵੇਗਾ, ਉਹ ਉਸ ਦੇ ਕੰਡੇ ਅਤੇ ਕੰਡਿਆਲੇ ਇੱਕੋ ਹੀ ਦਿਨ ਵਿੱਚ ਸਾੜ ਕੇ ਭਸਮ ਕਰ ਦੇਵੇਗਾ।

ਯਸਾਯਾਹ 10:18 (PANIRV)
Square Portrait Landscape 4K UHD
ਉਹ ਉਸ ਦੇ ਜੰਗਲਾਂ ਅਤੇ ਉਸ ਦੀ ਫਲਦਾਰ ਭੂਮੀ ਦੇ ਪਰਤਾਪ ਨੂੰ ਅਤੇ ਜਾਨ ਤੇ ਮਾਸ ਨੂੰ ਮਿਟਾ ਦੇਵੇਗਾ, ਜਿਵੇਂ ਕੋਈ ਰੋਗੀ ਜਾਂਦਾ ਰਹਿੰਦਾ ਹੈ।

ਯਸਾਯਾਹ 10:19 (PANIRV)
Square Portrait Landscape 4K UHD
ਉਹ ਦੇ ਜੰਗਲਾਂ ਦੇ ਰੁੱਖਾਂ ਦੀ ਗਿਣਤੀ ਐਨੀ ਥੋੜ੍ਹੀ ਹੋਵੇਗੀ ਕਿ ਬੱਚਾ ਵੀ ਉਨ੍ਹਾਂ ਨੂੰ ਲਿਖ ਸਕੇਗਾ।

ਯਸਾਯਾਹ 10:20 (PANIRV)
Square Portrait Landscape 4K UHD
ਉਸ ਦਿਨ ਅਜਿਹਾ ਹੋਵੇਗਾ ਕਿ ਇਸਰਾਏਲ ਦੇ ਬਾਕੀ ਬਚੇ ਹੋਏ ਲੋਕ ਅਤੇ ਯਾਕੂਬ ਦੇ ਘਰਾਣੇ ਦੇ ਬਚੇ ਹੋਏ ਆਪਣੇ ਮਾਰਨ ਵਾਲੇ ਦਾ ਫੇਰ ਸਹਾਰਾ ਨਾ ਲੈਣਗੇ, ਪਰ ਇਸਰਾਏਲ ਦੇ ਪਵਿੱਤਰ ਪੁਰਖ ਯਹੋਵਾਹ ਦਾ ਸਚਿਆਈ ਨਾਲ ਸਹਾਰਾ ਲੈਣਗੇ।

ਯਸਾਯਾਹ 10:21 (PANIRV)
Square Portrait Landscape 4K UHD
ਇੱਕ ਬਕੀਆ ਅਰਥਾਤ ਯਾਕੂਬ ਦਾ ਬਕੀਆ, ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਗਾ।

ਯਸਾਯਾਹ 10:22 (PANIRV)
Square Portrait Landscape 4K UHD
ਭਾਵੇਂ ਤੇਰੀ ਪਰਜਾ ਇਸਰਾਏਲ ਸਮੁੰਦਰ ਦੀ ਰੇਤ ਵਾਂਗੂੰ ਹੋਵੇ, ਉਨ੍ਹਾਂ ਵਿੱਚੋਂ ਕੁਝ ਹੀ ਮੁੜਨਗੇ। ਬਰਬਾਦੀ ਦਾ ਪੱਕਾ ਫ਼ੈਸਲਾ ਹੋ ਚੁੱਕਾ ਹੈ, ਉਹ ਧਰਮ ਅਤੇ ਫੁਰਤੀ ਨਾਲ ਆਉਂਦਾ ਹੈ।

ਯਸਾਯਾਹ 10:23 (PANIRV)
Square Portrait Landscape 4K UHD
ਕਿਉਂ ਜੋ ਸੈਨਾਂ ਦਾ ਯਹੋਵਾਹ ਸਾਰੀ ਧਰਤੀ ਦੇ ਵਿਚਕਾਰ ਆਪਣੇ ਫ਼ੈਸਲੇ ਅਨੁਸਾਰ ਪੂਰੀ ਬਰਬਾਦੀ ਕਰੇਗਾ।

ਯਸਾਯਾਹ 10:24 (PANIRV)
Square Portrait Landscape 4K UHD
ਇਸ ਲਈ ਪ੍ਰਭੂ ਸੈਨਾਂ ਦਾ ਯਹੋਵਾਹ ਇਹ ਆਖਦਾ ਹੈ, ਹੇ ਮੇਰੀ ਪਰਜਾ ਸੀਯੋਨ ਦੇ ਵਾਸੀਓ, ਅੱਸ਼ੂਰੀਆਂ ਤੋਂ ਨਾ ਡਰੋ, ਜਦ ਉਹ ਡੰਡੇ ਨਾਲ ਮਾਰਨ ਅਤੇ ਤੁਹਾਡੇ ਉੱਤੇ ਮਿਸਰੀਆਂ ਵਾਂਗੂੰ ਆਪਣੀ ਲਾਠੀ ਚੁੱਕਣ।

ਯਸਾਯਾਹ 10:25 (PANIRV)
Square Portrait Landscape 4K UHD
ਕਿਉਂ ਜੋ ਬਹੁਤ ਥੋੜ੍ਹੇ ਸਮੇਂ ਵਿੱਚ ਮੇਰਾ ਕਹਿਰ ਮੁੱਕ ਜਾਵੇਗਾ ਅਤੇ ਮੇਰਾ ਕ੍ਰੋਧ ਉਨ੍ਹਾਂ ਦੀ ਬਰਬਾਦੀ ਲਈ ਹੋਵੇਗਾ।

ਯਸਾਯਾਹ 10:26 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਉਨ੍ਹਾਂ ਨੂੰ ਕੋਰੜੇ ਨਾਲ ਮਾਰੇਗਾ, ਜਿਵੇਂ ਓਰੇਬ ਦੀ ਚੱਟਾਨ ਉੱਤੇ ਮਿਦਯਾਨ ਨੂੰ ਮਾਰਿਆ ਅਤੇ ਜਿਵੇਂ ਉਸ ਨੇ ਆਪਣੀ ਲਾਠੀ ਮਿਸਰ ਉੱਤੇ ਚੁੱਕੀ, ਉਸੇ ਤਰ੍ਹਾਂ ਹੀ ਉਹ ਦੀ ਲਾਠੀ ਸਮੁੰਦਰ ਉੱਤੇ ਹੋਵੇਗੀ।

ਯਸਾਯਾਹ 10:27 (PANIRV)
Square Portrait Landscape 4K UHD
ਅਤੇ ਉਸ ਦਿਨ ਅਜਿਹਾ ਹੋਵੇਗਾ ਕਿ ਉਹ ਦਾ ਭਾਰ ਤੇਰੇ ਮੋਢਿਆਂ ਤੋਂ ਅਤੇ ਉਹ ਦਾ ਜੂਲਾ ਤੇਰੀ ਗਰਦਨ ਤੋਂ ਲਾਹ ਦਿੱਤਾ ਜਾਵੇਗਾ ਅਤੇ ਉਹ ਜੂਲਾ ਚਰਬੀ ਦੇ ਕਾਰਨ ਤੋੜਿਆ ਜਾਵੇਗਾ।

ਯਸਾਯਾਹ 10:28 (PANIRV)
Square Portrait Landscape 4K UHD
ਉਹ ਅੱਯਾਥ ਨਗਰ ਵਿੱਚ ਆਏ, ਉਹ ਮਿਗਰੋਨ ਨਗਰ ਦੇ ਵਿੱਚੋਂ ਦੀ ਲੰਘੇ, ਮਿਕਮਾਸ਼ ਨਗਰ ਵਿੱਚ ਉਨ੍ਹਾਂ ਨੇ ਆਪਣਾ ਸਮਾਨ ਰੱਖਿਆ ਹੈ!

ਯਸਾਯਾਹ 10:29 (PANIRV)
Square Portrait Landscape 4K UHD
ਉਹ ਘਾਟੀ ਦੇ ਪਾਰ ਹੋ ਗਏ, ਗਬਾ ਉਨ੍ਹਾਂ ਦਾ ਟਿਕਾਣਾ ਹੋਇਆ, ਰਾਮਾਹ ਕੰਬਦਾ ਹੈ, ਸ਼ਾਊਲ ਦਾ ਗਿਬਆਹ ਪਿੰਡ ਨੱਠ ਤੁਰਿਆ!

ਯਸਾਯਾਹ 10:30 (PANIRV)
Square Portrait Landscape 4K UHD
ਹੇ ਗੱਲੀਮ ਦੀ ਧੀਏ, ਉੱਚੀ ਦੇ ਕੇ ਚਿੱਲਾ! ਹੇ ਲੈਸ਼ਾਹ, ਧਿਆਨ ਦੇ! ਹੇ ਅਨਾਥੋਥ, ਉਹ ਨੂੰ ਉੱਤਰ ਦੇ!

ਯਸਾਯਾਹ 10:31 (PANIRV)
Square Portrait Landscape 4K UHD
ਮਦਮੇਨਾਹ ਨਗਰ ਭੱਜ ਤੁਰਿਆ, ਗੋਬੀਮ ਨਗਰ ਦੇ ਵਾਸੀ ਪਨਾਹ ਭਾਲਦੇ ਹਨ।

ਯਸਾਯਾਹ 10:32 (PANIRV)
Square Portrait Landscape 4K UHD
ਅੱਜ ਦੇ ਦਿਨ ਉਹ ਨੋਬ ਨਗਰ ਵਿੱਚ ਠਹਿਰਣਗੇ, ਉਹ ਸੀਯੋਨ ਦੀ ਧੀ ਦੇ ਪਰਬਤ ਉੱਤੇ, ਯਰੂਸ਼ਲਮ ਦੇ ਟਿੱਬੇ ਉੱਤੇ ਆਪਣੇ ਹੱਥ ਚੁੱਕ ਕੇ ਧਮਕਾਉਣਗੇ!

ਯਸਾਯਾਹ 10:33 (PANIRV)
Square Portrait Landscape 4K UHD
ਵੇਖੋ, ਪ੍ਰਭੂ ਸੈਨਾਂ ਦਾ ਯਹੋਵਾਹ, ਭਿਆਨਕ ਤਰੀਕੇ ਨਾਲ ਟਹਿਣੀਆਂ ਨੂੰ ਛਾਂਗੇਗਾ, ਲੰਮੇ ਕੱਦ ਦੇ ਵੱਢੇ ਜਾਣਗੇ, ਅਤੇ ਜਿਹੜੇ ਉੱਚੇ ਹਨ, ਉਹ ਨੀਵੇਂ ਕੀਤੇ ਜਾਣਗੇ।

ਯਸਾਯਾਹ 10:34 (PANIRV)
Square Portrait Landscape 4K UHD
ਉਹ ਸੰਘਣੇ ਜੰਗਲ ਨੂੰ ਕੁਹਾੜੇ ਨਾਲ ਵੱਢ ਸੁੱਟੇਗਾ, ਅਤੇ ਲਬਾਨੋਨ ਤੇਜਵਾਨ ਪਰਮੇਸ਼ੁਰ ਦੇ ਹੱਥੋਂ ਨਾਸ ਕੀਤਾ ਜਾਵੇਗਾ l

Available Bible Translations

American Standard Version
Isaiah 10 (ASV) »
King James Version
Isaiah 10 (KJV) »
GOD’S WORD® (GW)
Isaiah 10 (GW) »
World English Bible
Isaiah 10 (WEB) »
Louis Segond 1910
Ésaïe 10 (LSG) »
Luther Bibel 1912
Jesaja 10 (LUTH1912) »
इंडियन रिवाइज्ड वर्जन - हिंदी
यशायाह 10 (HINIRV) »
ভারতীয় সংশোধিত সংস্করণ - বাংলা
যিচয়া 10 (BENIRV) »
இந்தியன் ரீவைஸ்டு வேர்ஷன் - தமிழ்
ஏசாயா 10 (TAMIRV) »
इंडियन रिवाइज्ड वर्जन - मराठी
यशया 10 (MARIRV) »
ఇండియన్ రేవిజ్డ్ వెర్షన్ - తెలుగు
యెషయా 10 (TELIRV) »
ઇન્ડિયન રિવાયઝ્ડ વર્ઝન - ગુજરાતી
યશાયા 10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಶಾಯನು 10 (KANIRV) »
الكتاب المقدس باللغة العربية، فان دايك
إِشَعْيَاءَ 10 (AVD) »
תנ ך עברי מודרני
ישעיה 10 (HEB) »
Bíblia Sagrada Português
Isaías 10 (BSL) »
Kinh Thánh: Tiếng Việt
I-sai-a 10 (VIE) »
Reina Valera Antigua
Isaías 10 (RVA) »
La Sacra Bibbia
Isaia 10 (RIV) »
圣 经 简体中文和合本
以 赛 亚 书 10 (CUVS) »
聖 經 繁體中文和合本
以 賽 亞 書 10 (CUVT) »
Bibla e Shenjtë
Isaia 10 (ALB) »
Svenska Bibeln 1917
Jesaja 10 (SV1917) »
Библия на русском
Исаия 10 (RUSV) »
Українська Біблія
Ісая 10 (UKR) »
Szent Biblia - Magyar
Ézsaiás 10 (KAR) »
Българска Библия
Исая 10 (BULG) »
Det Norsk Bibel
Jesaja 10 (NORSK) »
Biblia Takatifu
Isaya 10 (SWHULB) »
Kitaabka Quduuska Ah
Ishacyaah 10 (SOM) »
De Heilige Schrift
Jesaja 10 (NLD) »
Dansk Bibel 1871
Esajas 10 (DA1871) »

ਯਸਾਯਾਹ (PANIRV) Chapter Selection

PANIRV Book Selection List