ਯਸਾਯਾਹ 36 PANIRV
ਯਸਾਯਾਹ Chapter 36 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਹਿਜ਼ਕੀਯਾਹ ਰਾਜਾ ਦੇ ਸ਼ਾਸਨ ਦੇ ਚੌਧਵੇਂ ਸਾਲ ਵਿੱਚ ਅੱਸ਼ੂਰ ਦੇ ਰਾਜੇ ਸਨਹੇਰੀਬ ਨੇ ਯਹੂਦਾਹ ਦੇ ਸਾਰੇ ਗੜ੍ਹ ਵਾਲੇ ਸ਼ਹਿਰਾਂ ਉੱਤੇ ਚੜ੍ਹਾਈ ਕੀਤੀ ਅਤੇ ਉਨ੍ਹਾਂ ਨੂੰ ਲੈ ਲਿਆ।
Square Portrait Landscape 4K UHD
ਫੇਰ ਅੱਸ਼ੂਰ ਦੇ ਰਾਜਾ ਨੇ ਰਬਸ਼ਾਕੇਹ ਸੈਨਾਪਤੀ ਨੂੰ ਲਾਕੀਸ਼ ਸ਼ਹਿਰ ਤੋਂ ਯਰੂਸ਼ਲਮ ਨੂੰ ਹਿਜ਼ਕੀਯਾਹ ਰਾਜਾ ਕੋਲ ਵੱਡੀ ਫੌਜ ਨਾਲ ਭੇਜਿਆ ਅਤੇ ਉਹ ਉੱਪਰਲੇ ਤਲਾਬ ਦੀ ਨਾਲੀ ਕੋਲ ਧੋਬੀ ਘਾਟ ਦੇ ਰਾਹ ਵਿੱਚ ਖੜ੍ਹਾ ਸੀ।
Square Portrait Landscape 4K UHD
ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜਿਹੜਾ ਮਹਿਲ ਦਾ ਪ੍ਰਬੰਧਕ ਸੀ ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਇਹ ਤਿੰਨੋਂ ਉਸ ਨੂੰ ਮਿਲਣ ਲਈ ਬਾਹਰ ਆਏ।
Square Portrait Landscape 4K UHD
ਤਦ ਰਬਸ਼ਾਕੇਹ ਨੇ ਉਹਨਾਂ ਨੂੰ ਆਖਿਆ, ਤੁਸੀਂ ਹਿਜ਼ਕੀਯਾਹ ਨੂੰ ਆਖੋ, ਅੱਸ਼ੂਰ ਦਾ ਮਹਾਰਾਜਾ ਇਹ ਆਖਦਾ ਹੈ, ਤੂੰ ਕਿਹੜੀ ਸ਼ਰਧਾ ਉੱਤੇ ਭਰੋਸਾ ਕਰੀਂ ਬੈਠਾ ਹੈ?
Square Portrait Landscape 4K UHD
ਮੈਂ ਕਹਿੰਦਾ ਹਾਂ ਕਿ ਭਲਾ, ਮੂੰਹ ਨਾਲ ਗੱਲਾਂ ਕਰਨੀਆਂ ਹੀ ਯੁੱਧ ਦੇ ਲਈ ਤੇਰੀ ਯੋਜਨਾ ਅਤੇ ਬਲ ਹੈ। ਹੁਣ ਤੈਨੂੰ ਕਿਸ ਦੇ ਉੱਤੇ ਭਰੋਸਾ ਹੈ ਜੋ ਤੂੰ ਮੇਰੇ ਵਿਰੁੱਧ ਵਿਦਰੋਹ ਕੀਤਾ ਹੈ?
Square Portrait Landscape 4K UHD
ਵੇਖ, ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ ਅਜਿਹਾ ਹੀ ਕਰਦਾ ਹੈ।
Square Portrait Landscape 4K UHD
ਪਰ ਜੇ ਤੂੰ ਮੈਨੂੰ ਆਖੇਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ, ਤੁਸੀਂ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
Square Portrait Landscape 4K UHD
ਇਸ ਲਈ ਹੁਣ ਮੇਰੇ ਸੁਆਮੀ ਅੱਸ਼ੂਰ ਦੇ ਰਾਜੇ ਦੇ ਨਾਲ ਸਮਝੌਤਾ ਕਰ। ਮੈਂ ਤੈਨੂੰ ਦੋ ਹਜ਼ਾਰ ਘੋੜੇ ਦਿੰਦਾ ਹਾਂ ਜੇ ਤੂੰ ਉਹਨਾਂ ਉੱਤੇ ਆਪਣੀ ਵੱਲੋਂ ਸਵਾਰ ਬਿਠਾ ਸਕੇਂ।
Square Portrait Landscape 4K UHD
ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਨੂੰ ਵੀ ਹਰਾ ਸਕੇਂਗਾ? ਜਦ ਕਿ ਤੂੰ ਆਪ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?
Square Portrait Landscape 4K UHD
ਫੇਰ ਭਲਾ, ਮੈਂ ਯਹੋਵਾਹ ਦੇ ਬਿਨ੍ਹਾਂ ਹੀ ਇਸ ਦੇਸ ਨੂੰ ਨਾਸ ਕਰਨ ਲਈ ਚੜ੍ਹਾਈ ਕੀਤੀ ਹੈ? ਯਹੋਵਾਹ ਨੇ ਆਪ ਮੈਨੂੰ ਆਖਿਆ, ਇਸ ਦੇਸ ਉੱਤੇ ਚੜ੍ਹਾਈ ਕਰ ਕੇ ਇਸ ਨੂੰ ਨਾਸ ਕਰ ਦੇ!
Square Portrait Landscape 4K UHD
ਤਦ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ, ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ, ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ, ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।
Square Portrait Landscape 4K UHD
ਪਰ ਰਬਸ਼ਾਕੇਹ ਨੇ ਆਖਿਆ, ਕੀ ਮੇਰੇ ਸੁਆਮੀ ਨੇ ਮੈਨੂੰ ਤੇਰੇ ਸੁਆਮੀ ਦੇ ਕੋਲ ਜਾਂ ਤੇਰੇ ਕੋਲ ਹੀ ਇਹ ਗੱਲਾਂ ਆਖਣ ਲਈ ਭੇਜਿਆ ਹੈ ਪਰ ਇਹਨਾਂ ਮਨੁੱਖਾਂ ਕੋਲ ਨਹੀਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹੋਏ ਹਨ - ਜਿਨ੍ਹਾਂ ਨੂੰ ਤੁਹਾਡੇ ਨਾਲ ਆਪਣਾ ਬਿਸ਼ਟਾ ਖਾਣਾ ਅਤੇ ਆਪਣਾ ਮੂਤਰ ਪੀਣਾ ਪਵੇਗਾ?
Square Portrait Landscape 4K UHD
ਤਦ ਰਬਸ਼ਾਕੇਹ ਖੜ੍ਹਾ ਹੋ ਗਿਆ ਅਤੇ ਯਹੂਦੀਆਂ ਦੀ ਭਾਸ਼ਾ ਵਿੱਚ ਉੱਚੀ ਅਵਾਜ਼ ਨਾਲ ਬੋਲਿਆ ਅਤੇ ਆਖਿਆ, ਤੁਸੀਂ ਅੱਸ਼ੂਰ ਦੇ ਮਹਾਰਾਜ ਦੀਆਂ ਗੱਲਾਂ ਸੁਣੋ!
Square Portrait Landscape 4K UHD
ਰਾਜਾ ਇਹ ਫ਼ਰਮਾਉਂਦਾ ਹੈ ਕਿ ਹਿਜ਼ਕੀਯਾਹ ਤੁਹਾਨੂੰ ਧੋਖਾ ਨਾ ਦੇਵੇ ਕਿਉਂ ਜੋ ਉਹ ਤੁਹਾਨੂੰ ਛੁਡਾ ਨਾ ਸਕੇਗਾ।
Square Portrait Landscape 4K UHD
ਨਾ ਹੀ ਹਿਜ਼ਕੀਯਾਹ ਇਹ ਆਖ ਕੇ ਯਹੋਵਾਹ ਉੱਤੇ ਤੁਹਾਡਾ ਭਰੋਸਾ ਕਰਾਵੇ ਭਈ ਯਹੋਵਾਹ ਜ਼ਰੂਰ ਸਾਨੂੰ ਛੁਡਾਵੇਗਾ, ਇਹ ਸ਼ਹਿਰ ਅੱਸ਼ੂਰ ਦੇ ਰਾਜੇ ਦੇ ਹੱਥੀਂ ਨਹੀਂ ਦਿੱਤਾ ਜਾਵੇਗਾ।
Square Portrait Landscape 4K UHD
ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।
Square Portrait Landscape 4K UHD
ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜਿਹੜਾ ਤੁਹਾਡੇ ਦੇਸ ਵਾਂਗੂੰ ਅਨਾਜ ਅਤੇ ਨਵੀਂ ਮਧ ਦਾ ਦੇਸ, ਰੋਟੀ ਅਤੇ ਅੰਗੂਰੀ ਬਾਗ਼ਾਂ ਦਾ ਦੇਸ ਹੈ।
Square Portrait Landscape 4K UHD
ਖ਼ਬਰਦਾਰ, ਕਿਤੇ ਹਿਜ਼ਕੀਯਾਹ ਇਹ ਆਖ ਕੇ ਤੁਹਾਨੂੰ ਨਾ ਭਰਮਾਵੇ ਕਿ ਯਹੋਵਾਹ ਸਾਨੂੰ ਛੁਡਾਵੇਗਾ!
Square Portrait Landscape 4K UHD
ਭਲਾ, ਕੌਮਾਂ ਦੇ ਦੇਵਤਿਆਂ ਵਿੱਚੋਂ ਕਿਸੇ ਨੇ ਵੀ ਆਪਣੇ ਦੇਸ ਨੂੰ ਅੱਸ਼ੂਰ ਦੇ ਰਾਜੇ ਦੇ ਹੱਥੋਂ ਕਦੀ ਛੁਡਾਇਆ ਹੈ? ਹਮਾਥ ਅਤੇ ਅਰਪਾਦ ਸ਼ਹਿਰ ਦੇ ਦੇਵਤੇ ਕਿੱਥੇ ਹਨ? ਸਫ਼ਰਵਇਮ ਸ਼ਹਿਰ ਦੇ ਦੇਵਤੇ ਕਿੱਥੇ ਹਨ? ਕੀ ਉਹਨਾਂ ਨੇ ਸਾਮਰਿਯਾ ਨੂੰ ਮੇਰੇ ਹੱਥੋਂ ਛੁਡਾ ਲਿਆ?
Square Portrait Landscape 4K UHD
ਦੇਸ਼-ਦੇਸ਼ ਦੇ ਸਾਰਿਆਂ ਦੇਵਤਿਆਂ ਵਿੱਚੋਂ ਉਹ ਕਿਹੜੇ ਹਨ, ਜਿਨ੍ਹਾਂ ਨੇ ਆਪਣਾ ਦੇਸ ਮੇਰੇ ਹੱਥੋਂ ਛੁਡਾ ਲਿਆ ਹੋਵੇ, ਫੇਰ ਕੀ ਯਹੋਵਾਹ ਮੇਰੇ ਹੱਥੋਂ ਯਰੂਸ਼ਲਮ ਨੂੰ ਛੁਡਾ ਲਵੇਗਾ?
Square Portrait Landscape 4K UHD
ਪਰ ਲੋਕਾਂ ਨੇ ਚੁੱਪ ਵੱਟ ਲਈ ਅਤੇ ਉਹ ਨੂੰ ਇੱਕ ਗੱਲ ਦਾ ਵੀ ਉੱਤਰ ਨਾ ਦਿੱਤਾ, ਕਿਉਂ ਜੋ ਰਾਜੇ ਦਾ ਹੁਕਮ ਇਹ ਸੀ ਕਿ ਤੁਸੀਂ ਉਸ ਨੂੰ ਉੱਤਰ ਨਾ ਦੇਣਾ।
Square Portrait Landscape 4K UHD
ਤਦ ਹਿਲਕੀਯਾਹ ਦਾ ਪੁੱਤਰ ਅਲਯਾਕੀਮ ਜੋ ਮਹਿਲ ਦਾ ਪ੍ਰਬੰਧਕ ਸੀ, ਅਤੇ ਸ਼ਬਨਾ ਮੁਨੀਮ ਅਤੇ ਆਸਾਫ਼ ਦਾ ਪੁੱਤਰ ਯੋਆਹ ਜੋ ਲਿਖਾਰੀ ਸੀ, ਕੱਪੜੇ ਪਾੜ ਕੇ ਹਿਜ਼ਕੀਯਾਹ ਦੇ ਕੋਲ ਆਏ ਅਤੇ ਉਨ੍ਹਾਂ ਨੇ ਉਸ ਨੂੰ ਰਬਸ਼ਾਕੇਹ ਦੀਆਂ ਗੱਲਾਂ ਦੱਸੀਆਂ।
Available Bible Translations
Isaiah 36 (ASV) »
Isaiah 36 (KJV) »
Isaiah 36 (GW) »
Isaiah 36 (BSB) »
Isaiah 36 (WEB) »
Ésaïe 36 (LSG) »
Jesaja 36 (LUTH1912) »
यशायाह 36 (HINIRV) »
যিচয়া 36 (BENIRV) »
ஏசாயா 36 (TAMIRV) »
यशया 36 (MARIRV) »
యెషయా 36 (TELIRV) »
યશાયા 36 (GUJIRV) »
ಯೆಶಾಯನು 36 (KANIRV) »
إِشَعْيَاءَ 36 (AVD) »
ישעיה 36 (HEB) »
Isaías 36 (BSL) »
I-sai-a 36 (VIE) »
Isaías 36 (RVA) »
Isaia 36 (RIV) »
以 赛 亚 书 36 (CUVS) »
以 賽 亞 書 36 (CUVT) »
Isaia 36 (ALB) »
Jesaja 36 (SV1917) »
Исаия 36 (RUSV) »
Ісая 36 (UKR) »
Ézsaiás 36 (KAR) »
Исая 36 (BULG) »
イザヤ書 36 (JPN) »
Jesaja 36 (NORSK) »
Isaya 36 (SWHULB) »
Izajasza 36 (POLUBG) »
Ishacyaah 36 (SOM) »
Jesaja 36 (NLD) »
Esajas 36 (DA1871) »