ਯਿਰਮਿਯਾਹ 23 PANIRV
ਯਿਰਮਿਯਾਹ Chapter 23 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਹਾਏ ਉਹਨਾਂ ਅਯਾਲੀਆਂ ਉੱਤੇ ਜਿਹੜੇ ਮੇਰੀ ਚਰਾਈ ਦੀਆਂ ਭੇਡਾਂ ਨੂੰ ਮਾਰ ਮੁਕਾਉਂਦੇ ਅਤੇ ਉਹਨਾਂ ਨੂੰ ਖੇਰੂੰ-ਖੇਰੂੰ ਕਰਦੇ ਹਨ, ਯਹੋਵਾਹ ਦਾ ਵਾਕ ਹੈ!
Square Portrait Landscape 4K UHD
ਇਸ ਲਈ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਉਹਨਾਂ ਅਯਾਲੀਆਂ ਦੇ ਵਿਰੁੱਧ ਹਾਂ ਜਿਹੜੇ ਮੇਰੀ ਪਰਜਾ ਨੂੰ ਚਾਰਦੇ ਹਨ। ਤੁਸੀਂ ਮੇਰੇ ਇੱਜੜ ਨੂੰ ਖੇਰੂੰ-ਖੇਰੂੰ ਕੀਤਾ ਅਤੇ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ ਅਤੇ ਉਹਨਾਂ ਦੀ ਪਰਵਾਹ ਨਹੀਂ ਕੀਤੀ। ਵੇਖੋ, ਮੈਂ ਤੁਹਾਡੇ ਕੰਮਾਂ ਦੀ ਬੁਰਿਆਈ ਤੁਹਾਡੇ ਉੱਤੇ ਲਿਆਵਾਂਗਾ, ਯਹੋਵਾਹ ਦਾ ਵਾਕ ਹੈ
Square Portrait Landscape 4K UHD
ਮੈਂ ਆਪਣੇ ਇੱਜੜ ਦੇ ਬਕੀਏ ਉਹਨਾਂ ਦੇਸਾਂ ਵਿੱਚੋਂ ਇਕੱਠੇ ਕਰਾਂਗਾ ਜਿੱਥੇ ਮੈਂ ਉਹਨਾਂ ਨੂੰ ਹੱਕ ਕੇ ਕੱਢ ਦਿੱਤਾ। ਮੈਂ ਉਹਨਾਂ ਨੂੰ ਉਹਨਾਂ ਦੇ ਵਾੜਿਆਂ ਵਿੱਚ ਮੋੜ ਲਿਆਵਾਂਗਾ ਅਤੇ ਉਹ ਫਲਣਗੇ ਅਤੇ ਵਧਣਗੇ
Square Portrait Landscape 4K UHD
ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਦਾਊਦ ਲਈ ਇੱਕ ਧਰਮੀ ਸ਼ਾਖ ਖੜੀ ਕਰਾਂਗਾ। ਉਹ ਰਾਜਾ ਹੋ ਕੇ ਰਾਜ ਕਰੇਗਾ ਅਤੇ ਬੁੱਧਵਾਨ ਹੋਵੇਗਾ ਅਤੇ ਦੇਸ ਵਿੱਚ ਇਨਸਾਫ਼ ਅਤੇ ਧਰਮ ਦੇ ਕੰਮ ਕਰੇਗਾ
Square Portrait Landscape 4K UHD
ਉਹ ਦੇ ਦਿਨਾਂ ਵਿੱਚ ਯਹੂਦਾਹ ਬਚਾਇਆ ਜਾਵੇਗਾ ਅਤੇ ਇਸਰਾਏਲ ਸੁੱਖ ਨਾਲ ਵੱਸੇਗਾ ਅਤੇ ਉਹ ਦਾ ਇਹ ਨਾਮ ਹੋਵੇਗਾ ਜਿਸ ਦੇ ਨਾਲ ਉਹ ਪੁਕਾਰਿਆ ਜਾਵੇਗਾ, “ਯਹੋਵਾਹ ਸਾਡਾ ਧਰਮ”
Square Portrait Landscape 4K UHD
ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਉਹ ਫਿਰ ਨਾ ਆਖਣਗੇ, “ਯਹੋਵਾਹ ਦੀ ਸਹੁੰ ਜਿਹੜਾ ਇਸਰਾਏਲੀਆਂ ਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ”
Square Portrait Landscape 4K UHD
ਪਰ “ਯਹੋਵਾਹ ਦੀ ਸਹੁੰ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਉਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਉਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ।” ਤਾਂ ਉਹ ਆਪਣੀ ਭੂਮੀ ਵਿੱਚ ਵੱਸਣਗੇ।
Square Portrait Landscape 4K UHD
ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।
Square Portrait Landscape 4K UHD
ਕਿਉਂ ਜੋ ਦੇਸ ਜਨਾਹਕਾਰਾਂ ਨਾਲ ਭਰ ਗਿਆ ਹੈ, ਸਰਾਪ ਦੇ ਕਾਰਨ ਧਰਤੀ ਸੋਗ ਕਰਦੀ ਹੈ, ਅਤੇ ਉਜਾੜ ਦੀਆਂ ਚਾਰਗਾਹਾਂ ਸੁੱਕ ਗਈਆਂ ਹਨ। ਉਹਨਾਂ ਦਾ ਰਾਹ ਬੁਰਾ ਹੈ, ਉਹਨਾਂ ਦਾ ਗਭਰੇਟਾ ਚੰਗਾ ਨਹੀਂ,
Square Portrait Landscape 4K UHD
ਕਿਉਂ ਜੋ ਨਬੀ ਤੇ ਜਾਜਕ ਭਰਿਸ਼ਟ ਹਨ, ਨਾਲੇ ਮੇਰੇ ਭਵਨ ਵਿੱਚ ਮੈਂ ਉਹਨਾਂ ਦੀ ਬਦੀ ਪਾਈ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਇਸ ਲਈ ਉਹਨਾਂ ਦਾ ਰਾਹ ਉਹਨਾਂ ਲਈ ਅਨ੍ਹੇਰੇ ਵਿੱਚ ਤਿਲਕਣੀਆਂ ਥਾਵਾਂ ਵਾਂਗੂੰ ਹੋਵੇਗਾ, ਜਿਹੜੇ ਵਿੱਚ ਉਹ ਹੱਕੇ ਜਾਣਗੇ ਅਤੇ ਡਿੱਗ ਪੈਣਗੇ, ਕਿਉਂ ਜੋ ਮੈਂ ਉਹਨਾਂ ਉੱਤੇ ਬੁਰਿਆਈ ਲਿਆਵਾਂਗਾ, ਉਹਨਾਂ ਦੀ ਸਜ਼ਾ ਦੇ ਸਾਲ ਵਿੱਚ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਸਾਮਰਿਯਾ ਦੇ ਨਬੀਆਂ ਵਿੱਚ ਮੈਂ ਮੂਰਖਤਾਈ ਵੇਖੀ, ਉਹਨਾਂ ਨੇ ਬਆਲ ਵੱਲੋਂ ਅਗੰਮ ਵਾਚਿਆ, ਅਤੇ ਮੇਰੀ ਪਰਜਾ ਇਸਰਾਏਲ ਨੂੰ ਕੁਰਾਹੇ ਪਾਇਆ।
Square Portrait Landscape 4K UHD
ਪਰ ਯਰੂਸ਼ਲਮ ਦੇ ਨਬੀਆਂ ਵਿੱਚ ਮੈਂ ਇੱਕ ਡਰਾਉਣੀ ਗੱਲ ਵੇਖੀ! ਉਹ ਵਿਭਚਾਰ ਕਰਦੇ ਅਤੇ ਮੱਕਾਰੀ ਨਾਲ ਚੱਲਦੇ ਹਨ। ਉਹ ਕੁਕਰਮੀਆਂ ਦੇ ਹੱਥਾਂ ਨੂੰ ਤਕੜਾ ਕਰਦੇ ਹਨ, ਸੋ ਕੋਈ ਮਨੁੱਖ ਆਪਣੀ ਬੁਰਿਆਈ ਤੋਂ ਨਹੀਂ ਮੁੜਦਾ। ਉਹ ਸਾਰੇ ਮੇਰੇ ਲਈ ਸਦੂਮ ਵਰਗੇ ਹੋ ਗਏ ਹਨ, ਅਤੇ ਉਹ ਦੇ ਵਾਸੀ ਅਮੂਰਾਹ ਵਰਗੇ।
Square Portrait Landscape 4K UHD
ਇਸ ਲਈ ਸੈਨਾਂ ਦਾ ਯਹੋਵਾਹ ਨਬੀਆਂ ਦੇ ਬਾਰੇ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਉਹਨਾਂ ਨੂੰ ਨਾਗਦੌਣਾ ਖੁਆਵਾਂਗਾ, ਅਤੇ ਉਹਨਾਂ ਨੂੰ ਜ਼ਹਿਰ ਵਾਲਾ ਪਾਣੀ ਪਿਲਾਵਾਂਗਾ, ਕਿਉਂ ਜੋ ਯਰੂਸ਼ਲਮ ਦੇ ਨਬੀਆਂ ਤੋਂ ਸਾਰੀ ਧਰਤੀ ਵਿੱਚ ਪਲੀਤੀ ਖਿੱਲਰ ਗਈ ਹੈ।
Square Portrait Landscape 4K UHD
ਸੈਨਾਂ ਦਾ ਯਹੋਵਾਹ ਐਉਂ ਆਖਦਾ ਹੈ, - ਤੁਸੀਂ ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਕ ਬੋਲਦੇ ਹਨ। ਉਹ ਵਿਅਰਥ ਦੱਸਦੇ ਹਨ, ਉਹ ਆਪਣੇ ਦਿਲ ਦੇ ਦਰਸ਼ਣ ਦੱਸਦੇ ਹਨ ਪਰ ਉਹ ਯਹੋਵਾਹ ਦੇ ਮੂੰਹੋਂ ਨਹੀਂ ਬੋਲਦੇ
Square Portrait Landscape 4K UHD
ਉਹ ਉਹਨਾਂ ਨੂੰ ਜਿਹੜੇ ਮੇਰੀ ਨਿਰਾਦਰੀ ਕਰਦੇ ਕਹਿੰਦੇ ਰਹਿੰਦੇ ਹਨ ਭਈ ਯਹੋਵਾਹ ਬੋਲਿਆ ਕਿ ਤੁਹਾਡੇ ਲਈ ਸ਼ਾਂਤੀ ਹੋਵੇਗੀ ਅਤੇ ਉਹਨਾਂ ਸਾਰਿਆਂ ਨੂੰ ਜਿਹੜੇ ਆਪਣੇ ਦਿਲ ਦੇ ਆਕੀਪੁਣੇ ਵਿੱਚ ਚੱਲਦੇ ਹਨ ਉਹ ਆਖਦੇ ਹਨ, ਤੁਹਾਡੇ ਉੱਤੇ ਬੁਰਿਆਈ ਨਾ ਆਵੇਗੀ।
Square Portrait Landscape 4K UHD
ਕੌਣ ਹੈ ਜੋ ਯਹੋਵਾਹ ਦੀ ਸੰਗਤ ਵਿੱਚ ਖਲੋਤਾ ਰਿਹਾ, ਭਈ ਉਹ ਦੇ ਬਚਨ ਨੂੰ ਵੇਖੇ ਅਤੇ ਸੁਣੇ? ਜਾਂ ਕਿਸ ਉਹ ਦੇ ਬਚਨ ਉੱਤੇ ਧਿਆਨ ਦਿੱਤਾ ਅਤੇ ਸੁਣਿਆ?
Square Portrait Landscape 4K UHD
ਵੇਖੋ, ਯਹੋਵਾਹ ਦਾ ਤੂਫਾਨ! ਉਹ ਦਾ ਗੁੱਸਾ ਬਾਹਰ ਨਿੱਕਲਿਆ ਹੈ, ਹਾਂ, ਇੱਕ ਵਾਵਰੋਲੇ ਦਾ ਤੂਫਾਨ, ਜਿਹੜਾ ਦੁਸ਼ਟਾਂ ਦੇ ਸਿਰ ਉੱਤੇ ਵਗੇਗਾ!
Square Portrait Landscape 4K UHD
ਯਹੋਵਾਹ ਦਾ ਕ੍ਰੋਧ ਨਾ ਮੁੜੇਗਾ, ਜਦ ਤੱਕ ਉਹ ਆਪਣੇ ਦਿਲ ਦੇ ਪਰੋਜਨ ਨੂੰ ਪੂਰੀ ਤਰ੍ਹਾਂ ਕਾਇਮ ਨਾ ਕਰੇ। ਓੜਕ ਦੇ ਦਿਨਾਂ ਵਿੱਚ ਤੁਸੀਂ ਇਹ ਨੂੰ ਸਫ਼ਾਈ ਨਾਲ ਸਮਝੋਗੇ।
Square Portrait Landscape 4K UHD
ਮੈਂ ਇਹਨਾਂ ਨਬੀਆਂ ਨੂੰ ਨਹੀਂ ਭੇਜਿਆ, ਤਦ ਵੀ ਉਹ ਦੌੜੇ ਫਿਰਦੇ ਹਨ। ਮੈਂ ਉਹਨਾਂ ਨਾਲ ਗੱਲ ਨਹੀਂ ਕੀਤੀ, ਤਦ ਵੀ ਉਹ ਅਗੰਮ ਵਾਕ ਬੋਲਦੇ ਹਨ।
Square Portrait Landscape 4K UHD
ਪਰ ਜੇ ਉਹ ਮੇਰੀ ਸੰਗਤ ਵਿੱਚ ਖਲੋਂਦੇ, ਤਾਂ ਉਹ ਮੇਰੀਆਂ ਗੱਲਾਂ ਮੇਰੀ ਪਰਜਾ ਨੂੰ ਸੁਣਾਉਂਦੇ, ਅਤੇ ਉਹ ਉਹਨਾਂ ਨੂੰ ਉਹਨਾਂ ਦੇ ਬੁਰਿਆਂ ਰਾਹਾਂ ਤੋਂ, ਉਹਨਾਂ ਦੀਆਂ ਬੁਰੀਆਂ ਕਰਤੂਤਾਂ ਤੋਂ ਮੋੜਦੇ।
Square Portrait Landscape 4K UHD
ਕੀ ਮੈਂ ਨੇੜੇ ਦਾ ਹੀ ਪਰਮੇਸ਼ੁਰ ਹਾਂ ਅਤੇ ਦੂਰ ਦਾ ਪਰਮੇਸ਼ੁਰ ਨਹੀਂ ਹਾਂ? ਯਹੋਵਾਹ ਦਾ ਵਾਕ ਹੈ
Square Portrait Landscape 4K UHD
ਕੀ ਕੋਈ ਮਨੁੱਖ ਆਪਣੇ ਆਪ ਨੂੰ ਪੜਦੇ ਵਿੱਚ ਲੁਕਾ ਲਵੇਗਾ ਕਿ ਮੈਂ ਉਹ ਨੂੰ ਨਾ ਵੇਖਾਂ? ਯਹੋਵਾਹ ਦਾ ਵਾਕ ਹੈ। ਕੀ ਅਕਾਸ਼ ਅਤੇ ਧਰਤੀ ਮੇਰੇ ਨਾਲ ਨਹੀਂ ਭਰੇ ਹੋਏ? ਯਹੋਵਾਹ ਦਾ ਵਾਕ ਹੈ
Square Portrait Landscape 4K UHD
ਜੋ ਕੁਝ ਨਬੀਆਂ ਨੇ ਆਖਿਆ ਹੈ, ਉਹ ਮੈਂ ਸੁਣਿਆ ਹੈ। ਉਹ ਮੇਰੇ ਨਾਮ ਉੱਤੇ ਇਹ ਆਖ ਕੇ ਝੂਠੇ ਅਗੰਮ ਵਾਕ ਬੋਲਦੇ ਹਨ ਕਿ ਮੈਂ ਸੁਫ਼ਨਾ ਵੇਖਿਆ ਹੈ, ਮੈਂ ਸੁਫ਼ਨਾ ਵੇਖਿਆ ਹੈ!
Square Portrait Landscape 4K UHD
ਕਦ ਤੱਕ ਇਹ ਝੂਠੇ ਅਗੰਮ ਵਾਕ ਨਬੀਆਂ ਦੇ ਦਿਲ ਵਿੱਚ ਹੋਣਗੇ ਕਿ ਉਹ ਆਪਣੇ ਦਿਲ ਦੇ ਭੁਲੇਖੇ ਦੇ ਅਗੰਮ ਵਾਕ ਬੋਲਣ?
Square Portrait Landscape 4K UHD
ਜਿਹੜੇ ਸੋਚਦੇ ਹਨ ਭਈ ਉਹ ਮੇਰੀ ਪਰਜਾ ਨੂੰ ਮੇਰਾ ਨਾਮ ਆਪਣੇ ਸੁਫ਼ਨਿਆਂ ਨਾਲ ਭੁਲਾ ਦੇਣ, ਜਿਹਨਾਂ ਨੇ ਹਰ ਮਨੁੱਖ ਆਪਣੇ ਗੁਆਂਢੀ ਨੂੰ ਦੱਸਦਾ ਹੈ ਜਿਵੇਂ ਉਹਨਾਂ ਦੇ ਪੁਰਖੇ ਮੇਰਾ ਨਾਮ ਬਆਲ ਦੇ ਕਾਰਨ ਭੁੱਲ ਗਏ ਸਨ
Square Portrait Landscape 4K UHD
ਉਹ ਨਬੀ ਜਿਹ ਦੇ ਕੋਲ ਸੁਫ਼ਨਾ ਹੈ ਉਹ ਸੁਫ਼ਨਾ ਦੱਸੇ, ਅਤੇ ਜਿਹ ਦੇ ਕੋਲ ਮੇਰਾ ਬਚਨ ਹੈ ਉਹ ਇਮਾਨਦਾਰੀ ਨਾਲ ਮੇਰਾ ਬਚਨ ਬੋਲੇ। ਤੂੜੀ ਦਾ ਕਣਕ ਨਾਲ ਕੀ ਮੇਲ? ਯਹੋਵਾਹ ਦਾ ਵਾਕ ਹੈ
Square Portrait Landscape 4K UHD
ਕੀ ਮੇਰਾ ਬਚਨ ਅੱਗ ਵਾਂਗੂੰ ਨਹੀਂ? ਯਹੋਵਾਹ ਦਾ ਵਾਕ ਹੈ, ਅਤੇ ਵਦਾਣ ਵਾਂਗੂੰ ਜਿਹੜਾ ਚੱਟਾਨ ਨੂੰ ਚੂਰ-ਚੂਰ ਕਰ ਸੁੱਟਦਾ ਹੈ?
Square Portrait Landscape 4K UHD
ਇਸ ਲਈ ਵੇਖੋ, ਮੈਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਮੇਰੇ ਬਚਨ ਇੱਕ ਦੂਜੇ ਤੋਂ ਚੁਰਾ ਲੈਂਦੇ ਹਨ
Square Portrait Landscape 4K UHD
ਵੇਖੋ, ਮੈਂ ਉਹਨਾਂ ਨਬੀਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਆਪਣੀਆਂ ਜੀਭਾਂ ਵਰਤਦੇ ਹਨ ਅਤੇ ਕਹਿੰਦੇ, “ਯਹੋਵਾਹ ਦਾ ਵਾਕ”
Square Portrait Landscape 4K UHD
ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਜਦ ਤੂੰ ਇਹ ਪਰਜਾ ਜਾਂ ਨਬੀ ਜਾਂ ਜਾਜਕ ਪੁੱਛਣ ਕਿ ਯਹੋਵਾਹ ਦਾ ਭਾਰ ਕੀ ਹੈ? ਤਦ ਤੂੰ ਉਹਨਾਂ ਨੂੰ ਆਖੀਂ, ਤੁਸੀਂ ਉਹ ਦਾ ਭਾਰ ਹੋ! ਮੈਂ ਤੁਹਾਨੂੰ ਸੁੱਟ ਦਿਆਂਗਾ! ਯਹੋਵਾਹ ਦਾ ਵਾਕ ਹੈ
Square Portrait Landscape 4K UHD
ਉਹ ਨਬੀ ਅਤੇ ਜਾਜਕ ਅਤੇ ਪਰਜਾ ਜਿਹੜੇ ਆਖਣ, “ਯਹੋਵਾਹ ਦਾ ਭਾਰ,” ਮੈਂ ਉਸ ਨੂੰ ਅਤੇ ਉਸ ਦੇ ਘਰਾਣੇ ਨੂੰ ਸਜ਼ਾ ਦਿਆਂਗਾ
Square Portrait Landscape 4K UHD
ਤੁਸੀਂ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਆਖੋ, ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਕੀ ਬੋਲਿਆ ਹੈ?
Square Portrait Landscape 4K UHD
ਯਹੋਵਾਹ ਦੇ ਭਾਰ ਦਾ ਤੁਸੀਂ ਫਿਰ ਚੇਤਾ ਨਾ ਕਰੋਗੇ ਕਿਉਂ ਜੋ ਯਹੋਵਾਹ ਦਾ ਭਾਰ ਹਰ ਮਨੁੱਖ ਦੀ ਆਪਣੀ ਗੱਲ ਹੈ। ਤੁਸੀਂ ਜਿਉਂਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਚਨ ਵਿਗਾੜ ਦਿੱਤਾ ਹੈ
Square Portrait Landscape 4K UHD
ਤੂੰ ਨਬੀ ਨੂੰ ਐਉਂ ਆਖ, ਤੈਨੂੰ ਯਹੋਵਾਹ ਨੇ ਕੀ ਉੱਤਰ ਦਿੱਤਾ ਹੈ? ਅਤੇ ਯਹੋਵਾਹ ਦਾ ਕੀ ਬਚਨ ਹੈ?
Square Portrait Landscape 4K UHD
ਪਰ ਜੇ ਤੁਸੀਂ ਆਖੋ, “ਯਹੋਵਾਹ ਦਾ ਭਾਰ,” ਤਾਂ ਯਹੋਵਾਹ ਐਉਂ ਆਖਦਾ ਹੈ, ਇਸ ਲਈ ਕਿ ਤੁਸੀਂ ਇਹ ਗੱਲ ਕਹਿੰਦੇ ਹੋ, “ਯਹੋਵਾਹ ਦਾ ਭਾਰ,” ਅਤੇ ਮੈਂ ਤੁਹਾਨੂੰ ਅਖਵਾ ਭੇਜਿਆ ਕਿ “ਯਹੋਵਾਹ ਦਾ ਭਾਰ” ਨਾ ਆਖੋ
Square Portrait Landscape 4K UHD
ਤਾਂ ਵੇਖੋ, ਮੈਂ ਸੱਚੀ ਮੁੱਚੀ ਤੁਹਾਨੂੰ ਚੁੱਕ ਸੁੱਟਾਂਗਾ ਅਤੇ ਤੁਹਾਨੂੰ ਇਸ ਸ਼ਹਿਰ ਨੂੰ ਜਿਹੜਾ ਮੈਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤਾ ਆਪਣੀ ਹਜ਼ੂਰੀ ਤੋਂ ਰੱਦ ਕਰ ਦਿਆਂਗਾ
Square Portrait Landscape 4K UHD
ਅਤੇ ਮੈਂ ਸਦਾ ਦਾ ਉਲਾਹਮਾ ਅਤੇ ਸਦਾ ਦੀ ਸ਼ਰਮਿੰਦਗੀ ਤੁਹਾਡੇ ਉੱਤੇ ਲਿਆਵਾਂਗਾ ਜਿਹੜੀ ਕਦੀ ਵੀ ਨਾ ਭੁੱਲੇਗੀ।
Available Bible Translations
Jeremiah 23 (ASV) »
Jeremiah 23 (KJV) »
Jeremiah 23 (GW) »
Jeremiah 23 (BSB) »
Jeremiah 23 (WEB) »
Jérémie 23 (LSG) »
Jeremia 23 (LUTH1912) »
यिर्मयाह 23 (HINIRV) »
যিৰিমিয়া 23 (BENIRV) »
எரேமியா 23 (TAMIRV) »
यिर्मया 23 (MARIRV) »
యిర్మీయా 23 (TELIRV) »
યર્મિયા 23 (GUJIRV) »
ಯೆರೆಮೀಯನು 23 (KANIRV) »
إِرْمِيَا 23 (AVD) »
ירמיה 23 (HEB) »
Jeremias 23 (BSL) »
Giê-rê-mi-a 23 (VIE) »
Jeremías 23 (RVA) »
Geremia 23 (RIV) »
耶 利 米 书 23 (CUVS) »
耶 利 米 書 23 (CUVT) »
Jeremia 23 (ALB) »
Jeremia 23 (SV1917) »
Иеремия 23 (RUSV) »
Єремія 23 (UKR) »
Jeremiás 23 (KAR) »
Еремия 23 (BULG) »
エレミヤ書 23 (JPN) »
Jeremia 23 (NORSK) »
Yeremia 23 (SWHULB) »
Jeremiasza 23 (POLUBG) »
Yeremyaah 23 (SOM) »
Jeremia 23 (NLD) »
Jeremias 23 (DA1871) »