ਯਿਰਮਿਯਾਹ Chapter 27 PANIRV Bible Verse Images

ਯਿਰਮਿਯਾਹ 27 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 27 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 27:1 (PANIRV)
Square Portrait Landscape 4K UHD
ਯਹੂਦਾਹ ਦੇ ਰਾਜਾ ਯੋਸ਼ੀਯਾਹ ਦੇ ਪੁੱਤਰ ਯਹੋਯਾਕੀਮ ਦੀ ਪਾਤਸ਼ਾਹੀ ਦੇ ਅਰੰਭ ਵਿੱਚ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਇਹ ਬਚਨ ਆਇਆ

ਯਿਰਮਿਯਾਹ 27:2 (PANIRV)
Square Portrait Landscape 4K UHD
ਅਤੇ ਯਹੋਵਾਹ ਨੇ ਮੈਨੂੰ ਇਸ ਤਰ੍ਹਾਂ ਆਖਿਆ ਕਿ ਨਹਿਣ ਅਤੇ ਜੂਲੇ ਆਪਣੇ ਲਈ ਬਣਾ ਅਤੇ ਉਹਨਾਂ ਨੂੰ ਆਪਣੀ ਧੌਣ ਉੱਤੇ ਰੱਖ

ਯਿਰਮਿਯਾਹ 27:3 (PANIRV)
Square Portrait Landscape 4K UHD
ਅਤੇ ਉਹਨਾਂ ਨੂੰ ਅਦੋਮ ਦੇ ਰਾਜੇ ਕੋਲ, ਮੋਆਬ ਦੇ ਰਾਜੇ, ਅੰਮੋਨੀਆਂ ਦੇ ਰਾਜੇ, ਸੂਰ ਦੇ ਰਾਜੇ ਅਤੇ ਸੀਦੋਨ ਦੇ ਰਾਜੇ ਕੋਲ ਉਹਨਾਂ ਰਾਜਦੂਤਾਂ ਦੇ ਹੱਥੀਂ ਘੱਲੀ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਕੋਲ ਆਏ ਹਨ

ਯਿਰਮਿਯਾਹ 27:4 (PANIRV)
Square Portrait Landscape 4K UHD
ਤੂੰ ਉਹਨਾਂ ਨੂੰ ਉਹਨਾਂ ਦੇ ਮਾਲਕਾਂ ਲਈ ਇਹ ਹੁਕਮ ਦੇਈਂ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਭਈ ਤੁਸੀਂ ਆਪਣੇ ਮਾਲਕਾਂ ਨੂੰ ਐਉਂ ਆਖਣਾ,

ਯਿਰਮਿਯਾਹ 27:5 (PANIRV)
Square Portrait Landscape 4K UHD
ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ

ਯਿਰਮਿਯਾਹ 27:6 (PANIRV)
Square Portrait Landscape 4K UHD
ਹੁਣ ਮੈ ਇਹ ਸਾਰੇ ਦੇਸ ਆਪਣੇ ਟਹਿਲੂਏ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਦੇ ਦਿੱਤੇ ਹਨ, ਨਾਲੇ ਖੇਤ ਦੇ ਪਸ਼ੂ ਵੀ ਭਈ ਉਹ ਉਸ ਦੀ ਸੇਵਾ ਕਰਨ

ਯਿਰਮਿਯਾਹ 27:7 (PANIRV)
Square Portrait Landscape 4K UHD
ਸਾਰੀਆਂ ਕੌਮਾਂ ਉਹ ਦੀ ਉਹ ਦੇ ਪੁੱਤਰਾਂ ਪੋਤਿਆਂ ਦੀ ਟਹਿਲ ਕਰਨਗੀਆਂ ਜਦ ਤੱਕ ਕਿ ਉਸ ਦੇ ਦੇਸ ਦਾ ਵੇਲਾ ਨਾ ਆਵੇ, ਤਦ ਉਹ ਸਾਰੀਆਂ ਕੌਮਾਂ ਅਤੇ ਵੱਡੇ-ਵੱਡੇ ਰਾਜਾ ਆਣ ਕੇ ਉਸ ਨੂੰ ਗੁਲਾਮ ਬਣਾਉਣਗੇ

ਯਿਰਮਿਯਾਹ 27:8 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਹੜੀ ਕੌਮ ਜਾਂ ਪਾਤਸ਼ਾਹੀ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਨਾ ਕਰੇਗੀ ਅਤੇ ਆਪਣੀ ਧੌਣ ਬਾਬਲ ਦੇ ਰਾਜਾ ਦੇ ਜੂਲੇ ਹੇਠ ਨਾ ਦੇਵੇਗੀ, ਯਹੋਵਾਹ ਦਾ ਵਾਕ ਹੈ, ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਬਵਾਂ ਨਾਲ ਸਜ਼ਾ ਦਿਆਂਗਾ ਇਥੋਂ ਤੱਕ ਕਿ ਉਹ ਦੇ ਹੱਥੋਂ ਉਸ ਦਾ ਨਾਸ ਕਰਵਾ ਦਿਆਂਗਾ

ਯਿਰਮਿਯਾਹ 27:9 (PANIRV)
Square Portrait Landscape 4K UHD
ਤੁਸੀਂ ਆਪਣੇ ਨਬੀਆਂ, ਆਪਣੇ ਫ਼ਾਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ

ਯਿਰਮਿਯਾਹ 27:10 (PANIRV)
Square Portrait Landscape 4K UHD
ਉਹ ਤਾਂ ਤੁਹਾਡੇ ਨਾਲ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਤੁਹਾਨੂੰ ਤੁਹਾਡੀ ਭੂਮੀ ਵਿੱਚੋਂ ਦੂਰ ਲੈ ਜਾਣ ਅਤੇ ਮੈਂ ਤੁਹਾਨੂੰ ਹੱਕ ਦਿਆਂ ਤੁਸੀਂ ਮਿੱਟ ਜਾਓ

ਯਿਰਮਿਯਾਹ 27:11 (PANIRV)
Square Portrait Landscape 4K UHD
ਉਹ ਕੌਮ ਜਿਹੜੀ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀ ਧੌਣ ਦੇ ਦੇਵੇਗੀ ਅਤੇ ਉਸ ਦੀ ਟਹਿਲ ਕਰੇਗੀ ਉਹ ਨੂੰ ਮੈਂ ਉਸ ਦੀ ਭੂਮੀ ਵਿੱਚ ਰਹਿਣ ਦਿਆਂਗਾ ਭਈ ਉਸ ਨੂੰ ਵਾਹੇ ਅਤੇ ਉਸ ਵਿੱਚ ਵੱਸੇ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 27:12 (PANIRV)
Square Portrait Landscape 4K UHD
ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਮੈਂ ਇਹ ਸਾਰੀਆਂ ਗੱਲਾਂ ਬੋਲਿਆ ਕਿ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ

ਯਿਰਮਿਯਾਹ 27:13 (PANIRV)
Square Portrait Landscape 4K UHD
ਤੂੰ ਅਤੇ ਤੇਰੇ ਕੋਲ ਤਲਵਾਰ, ਕਾਲ ਅਤੇ ਬਵਾ ਨਾਲ ਕਿਉਂ ਮਰੋਗੇ ਜਿਵੇਂ ਯਹੋਵਾਹ ਉਹਨਾਂ ਕੌਮਾਂ ਦੇ ਬਾਰੇ ਬੋਲਿਆ ਜਿਹੜੀਆਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰਨਗੀਆਂ?

ਯਿਰਮਿਯਾਹ 27:14 (PANIRV)
Square Portrait Landscape 4K UHD
ਉਹਨਾਂ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ ਕਿਉਂ ਜੋ ਉਹ ਤੁਹਾਡੇ ਲਈ ਝੂਠੇ ਅਗੰਮ ਵਾਕ ਵਾਚਦੇ ਹਨ

ਯਿਰਮਿਯਾਹ 27:15 (PANIRV)
Square Portrait Landscape 4K UHD
ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ, ਪਰ ਉਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ ਤਾਂ ਜੋ ਮੈਂ ਤੁਹਾਨੂੰ ਹੱਕ ਦਿਆਂ ਅਤੇ ਤੁਸੀਂ ਮਿਟ ਜਾਓ, ਤੁਸੀਂ ਵੀ ਅਤੇ ਉਹ ਨਬੀ ਵੀ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ।

ਯਿਰਮਿਯਾਹ 27:16 (PANIRV)
Square Portrait Landscape 4K UHD
ਤਦ ਮੈਂ ਜਾਜਕਾਂ ਨਾਲ ਅਤੇ ਇਸ ਸਾਰੀ ਪਰਜਾ ਨਾਲ ਗੱਲ ਕੀਤੀ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੇ ਨਬੀਆਂ ਦੀਆਂ ਗੱਲਾਂ ਨਾ ਸੁਣੋ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹਨ ਅਤੇ ਆਖਦੇ ਹਨ, ਵੇਖੋ, ਯਹੋਵਾਹ ਦੇ ਭਵਨ ਦੇ ਭਾਂਡੇ ਬਾਬਲ ਵਿੱਚੋਂ ਛੇਤੀ ਮੁੜ ਲਿਆਂਦੇ ਜਾਣਗੇ। ਉਹ ਤਾਂ ਤੁਹਾਡੇ ਲਈ ਝੂਠੇ ਅਗੰਮ ਵਾਚਦੇ ਹਨ

ਯਿਰਮਿਯਾਹ 27:17 (PANIRV)
Square Portrait Landscape 4K UHD
ਉਹਨਾਂ ਦੀ ਨਾ ਸੁਣੋ! ਬਾਬਲ ਦੇ ਰਾਜਾ ਦੀ ਟਹਿਲ ਕਰੋ ਅਤੇ ਜੀਉਂਦੇ ਰਹੋ। ਇਹ ਸ਼ਹਿਰ ਕਿਉਂ ਬਰਬਾਦ ਹੋਵੇ?

ਯਿਰਮਿਯਾਹ 27:18 (PANIRV)
Square Portrait Landscape 4K UHD
ਪਰ ਜੇ ਉਹ ਨਬੀ ਹੋਣ ਅਤੇ ਯਹੋਵਾਹ ਦਾ ਬਚਨ ਉਹਨਾਂ ਦੇ ਕੋਲ ਹੋਵੇ ਤਾਂ ਉਹ ਸੈਨਾਂ ਦੇ ਯਹੋਵਾਹ ਅੱਗੇ ਸਿਫ਼ਾਰਸ਼ ਕਰਨ ਭਈ ਉਹ ਭਾਂਡੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਉਹ ਬਾਬਲ ਵਿੱਚ ਨਾ ਲਿਆਂਦੇ ਜਾਣ।

ਯਿਰਮਿਯਾਹ 27:19 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹਨਾਂ ਥੰਮ੍ਹਾਂ ਅਤੇ ਵੱਡੇ ਹੌਦ ਅਤੇ ਕੁਰਸੀਆਂ ਅਤੇ ਬਾਕੀ ਭਾਂਡਿਆਂ ਦੇ ਬਾਰੇ ਜਿਹੜੇ ਇਸ ਸ਼ਹਿਰ ਵਿੱਚ ਬਚ ਰਹੇ ਹਨ

ਯਿਰਮਿਯਾਹ 27:20 (PANIRV)
Square Portrait Landscape 4K UHD
ਜਿਹਨਾਂ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨਾ ਲੈ ਗਿਆ ਜਦ ਯਹੂਦਾਹ ਦੇ ਰਾਜਾ ਯਹੋਯਾਕੀਮ ਦੇ ਪੁੱਤਰ ਯਕਾਨਯਾਹ ਨੂੰ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਸ਼ਰੀਫਾਂ ਨੂੰ ਯਰੂਸ਼ਲਮ ਵਿੱਚੋਂ ਗ਼ੁਲਾਮ ਕਰ ਕੇ ਬਾਬਲ ਨੂੰ ਲੈ ਗਿਆ ਸੀ

ਯਿਰਮਿਯਾਹ 27:21 (PANIRV)
Square Portrait Landscape 4K UHD
ਹਾਂ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਉਹਨਾਂ ਭਾਂਡਿਆਂ ਬਾਰੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਇਸ ਤਰ੍ਹਾਂ ਆਖਦਾ ਹੈ,

ਯਿਰਮਿਯਾਹ 27:22 (PANIRV)
Square Portrait Landscape 4K UHD
ਉਹ ਬਾਬਲ ਵਿੱਚ ਲੈ ਜਾਏ ਜਾਣਗੇ ਅਤੇ ਉੱਥੇ ਉਸ ਦਿਨ ਤੱਕ ਰਹਿਣਗੇ ਜਦ ਤੱਕ ਮੈਂ ਉਹਨਾਂ ਵੱਲ ਧਿਆਨ ਨਾ ਦੇ, ਯਹੋਵਾਹ ਦਾ ਵਾਕ ਹੈ। ਤਾਂ ਮੈਂ ਉਹਨਾਂ ਨੂੰ ਲਿਆਵਾਂਗਾ ਅਤੇ ਮੁੜ ਇਸ ਸਥਾਨ ਵਿੱਚ ਰੱਖਾਂਗਾ।

Available Bible Translations

American Standard Version
Jeremiah 27 (ASV) »
King James Version
Jeremiah 27 (KJV) »
GOD’S WORD® (GW)
Jeremiah 27 (GW) »
World English Bible
Jeremiah 27 (WEB) »
Louis Segond 1910
Jérémie 27 (LSG) »
Luther Bibel 1912
Jeremia 27 (LUTH1912) »
इंडियन रिवाइज्ड वर्जन - हिंदी
यिर्मयाह 27 (HINIRV) »
ভারতীয় সংশোধিত সংস্করণ - বাংলা
যিৰিমিয়া 27 (BENIRV) »
இந்தியன் ரீவைஸ்டு வேர்ஷன் - தமிழ்
எரேமியா 27 (TAMIRV) »
इंडियन रिवाइज्ड वर्जन - मराठी
यिर्मया 27 (MARIRV) »
ఇండియన్ రేవిజ్డ్ వెర్షన్ - తెలుగు
యిర్మీయా 27 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 27 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 27 (KANIRV) »
الكتاب المقدس باللغة العربية، فان دايك
إِرْمِيَا 27 (AVD) »
תנ ך עברי מודרני
ירמיה 27 (HEB) »
Bíblia Sagrada Português
Jeremias 27 (BSL) »
Kinh Thánh: Tiếng Việt
Giê-rê-mi-a 27 (VIE) »
Reina Valera Antigua
Jeremías 27 (RVA) »
La Sacra Bibbia
Geremia 27 (RIV) »
圣 经 简体中文和合本
耶 利 米 书 27 (CUVS) »
聖 經 繁體中文和合本
耶 利 米 書 27 (CUVT) »
Bibla e Shenjtë
Jeremia 27 (ALB) »
Svenska Bibeln 1917
Jeremia 27 (SV1917) »
Библия на русском
Иеремия 27 (RUSV) »
Українська Біблія
Єремія 27 (UKR) »
Szent Biblia - Magyar
Jeremiás 27 (KAR) »
Българска Библия
Еремия 27 (BULG) »
Det Norsk Bibel
Jeremia 27 (NORSK) »
Kitaabka Quduuska Ah
Yeremyaah 27 (SOM) »
De Heilige Schrift
Jeremia 27 (NLD) »
Dansk Bibel 1871
Jeremias 27 (DA1871) »

ਯਿਰਮਿਯਾਹ (PANIRV) Chapter Selection

PANIRV Book Selection List