ਯਿਰਮਿਯਾਹ Chapter 31 PANIRV Bible Verse Images

ਯਿਰਮਿਯਾਹ 31 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 31 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 31:1 (PANIRV)
Square Portrait Landscape 4K UHD
ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।

ਯਿਰਮਿਯਾਹ 31:2 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਉਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।

ਯਿਰਮਿਯਾਹ 31:3 (PANIRV)
Square Portrait Landscape 4K UHD
ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।

ਯਿਰਮਿਯਾਹ 31:4 (PANIRV)
Square Portrait Landscape 4K UHD
ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ

ਯਿਰਮਿਯਾਹ 31:5 (PANIRV)
Square Portrait Landscape 4K UHD
ਤੂੰ ਫਿਰ ਅੰਗੂਰਾਂ ਦਾ ਬਾਗ਼, ਸਾਮਰਿਯਾ ਦੇ ਪਰਬਤ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਉਹਨਾਂ ਦੇ ਫਲਾਂ ਦਾ ਭੋਗ ਲਾਉਣਗੇ।

ਯਿਰਮਿਯਾਹ 31:6 (PANIRV)
Square Portrait Landscape 4K UHD
ਇੱਕ ਦਿਨ ਆਵੇਗਾ ਕਿ ਇਫ਼ਰਾਈਮ ਦੇ ਪਰਬਤ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।

ਯਿਰਮਿਯਾਹ 31:7 (PANIRV)
Square Portrait Landscape 4K UHD
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!

ਯਿਰਮਿਯਾਹ 31:8 (PANIRV)
Square Portrait Landscape 4K UHD
ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਗੜੇ, ਗਰਭਵਤੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ!

ਯਿਰਮਿਯਾਹ 31:9 (PANIRV)
Square Portrait Landscape 4K UHD
ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ।

ਯਿਰਮਿਯਾਹ 31:10 (PANIRV)
Square Portrait Landscape 4K UHD
ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ-ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,

ਯਿਰਮਿਯਾਹ 31:11 (PANIRV)
Square Portrait Landscape 4K UHD
ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੂੰ ਉਹ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ।

ਯਿਰਮਿਯਾਹ 31:12 (PANIRV)
Square Portrait Landscape 4K UHD
ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ।

ਯਿਰਮਿਯਾਹ 31:13 (PANIRV)
Square Portrait Landscape 4K UHD
ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।

ਯਿਰਮਿਯਾਹ 31:14 (PANIRV)
Square Portrait Landscape 4K UHD
ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 31:15 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।

ਯਿਰਮਿਯਾਹ 31:16 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ ਯਹੋਵਾਹ ਦਾ ਵਾਕ ਹੈ, ਉਹ ਵੈਰੀਆਂ ਦੇ ਦੇਸ ਵਿੱਚੋਂ ਫਿਰ ਮੁੜਨਗੇ।

ਯਿਰਮਿਯਾਹ 31:17 (PANIRV)
Square Portrait Landscape 4K UHD
ਤੇਰੇ ਭਵਿੱਖਤ ਸਮੇਂ ਲਈ ਆਸ ਹੈ, ਯਹੋਵਾਹ ਦਾ ਵਾਕ ਹੈ। ਤੇਰੇ ਬੱਚੇ ਆਪਣੀ ਹੱਦ ਵਿੱਚ ਫਿਰ ਮੁੜਨਗੇ।

ਯਿਰਮਿਯਾਹ 31:18 (PANIRV)
Square Portrait Landscape 4K UHD
ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।

ਯਿਰਮਿਯਾਹ 31:19 (PANIRV)
Square Portrait Landscape 4K UHD
ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।

ਯਿਰਮਿਯਾਹ 31:20 (PANIRV)
Square Portrait Landscape 4K UHD
ਕੀ ਇਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 31:21 (PANIRV)
Square Portrait Landscape 4K UHD
ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ, ਅਤੇ ਆਪਣੇ ਲਈ ਮੁਨਾਰੇ ਬਣਾ, ਆਪਣਾ ਦਿਲ ਸ਼ਾਹੀ ਰਾਹ ਵੱਲ ਲਾ, ਹਾਂ, ਉਸ ਰਾਹ ਵੱਲ ਜਿਸ ਦੇ ਉੱਤੋਂ ਦੀ ਤੂੰ ਗਈ, ਹੇ ਇਸਰਾਏਲ ਦੀਏ ਕੁਆਰੀਏ, ਮੁੜ ਆ, ਤੂੰ ਆਪਣੇ ਇਹਨਾਂ ਸ਼ਹਿਰਾਂ ਵਿੱਚ ਮੁੜ ਆ!

ਯਿਰਮਿਯਾਹ 31:22 (PANIRV)
Square Portrait Landscape 4K UHD
ਤੂੰ ਕਦ ਤੱਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉਤਪੰਨ ਕੀਤੀ ਹੈ, ਭਈ ਔਰਤ ਮਰਦ ਨੂੰ ਘੇਰ ਲਵੇਂਗੀ!।

ਯਿਰਮਿਯਾਹ 31:23 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵੱਸੋਂ ਅਤੇ ਪਵਿੱਤਰ ਪਰਬਤ, ਯਹੋਵਾਹ ਤੈਨੂੰ ਬਰਕਤ ਦੇਵੇ!

ਯਿਰਮਿਯਾਹ 31:24 (PANIRV)
Square Portrait Landscape 4K UHD
ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਸ ਦੇ ਵਿੱਚ ਇਕੱਠੇ ਵੱਸਣਗੇ, ਹਾਲ੍ਹੀ ਅਤੇ ਉਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ

ਯਿਰਮਿਯਾਹ 31:25 (PANIRV)
Square Portrait Landscape 4K UHD
ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤ੍ਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ

ਯਿਰਮਿਯਾਹ 31:26 (PANIRV)
Square Portrait Landscape 4K UHD
ਇਸ ਉੱਤੇ ਮੈਂ ਜਾਗ ਉੱਠਿਆ ਅਤੇ ਵੇਖਿਆ ਅਤੇ ਮੇਰੀ ਨੀਂਦ ਮੇਰੇ ਲਈ ਮਿੱਠੀ ਸੀ।

ਯਿਰਮਿਯਾਹ 31:27 (PANIRV)
Square Portrait Landscape 4K UHD
ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ

ਯਿਰਮਿਯਾਹ 31:28 (PANIRV)
Square Portrait Landscape 4K UHD
ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਵੇਂ ਮੈਂ ਉਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਉਹਨਾਂ ਨੂੰ ਪੁੱਟਾਂ ਅਤੇ ਢਾਹਵਾਂ, ਉਲਟਾਵਾਂ ਅਤੇ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਠਾਂਗਾ ਭਈ ਮੈਂ ਉਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ

ਯਿਰਮਿਯਾਹ 31:29 (PANIRV)
Square Portrait Landscape 4K UHD
ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, ਮਾਪਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਖੱਟੇ ਹੋ ਗਏ।

ਯਿਰਮਿਯਾਹ 31:30 (PANIRV)
Square Portrait Landscape 4K UHD
ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਖਾਏਗਾ ਉਹ ਦੇ ਦੰਦ ਖੱਟੇ ਹੋ ਜਾਣਗੇ

ਯਿਰਮਿਯਾਹ 31:31 (PANIRV)
Square Portrait Landscape 4K UHD
ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ

ਯਿਰਮਿਯਾਹ 31:32 (PANIRV)
Square Portrait Landscape 4K UHD
ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ

ਯਿਰਮਿਯਾਹ 31:33 (PANIRV)
Square Portrait Landscape 4K UHD
ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ

ਯਿਰਮਿਯਾਹ 31:34 (PANIRV)
Square Portrait Landscape 4K UHD
ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।

ਯਿਰਮਿਯਾਹ 31:35 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।

ਯਿਰਮਿਯਾਹ 31:36 (PANIRV)
Square Portrait Landscape 4K UHD
ਜੇ ਇਹ ਬਿਧੀਆਂ ਮੇਰੇ ਅੱਗੋਂ ਹਟਾਈਆਂ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ।

ਯਿਰਮਿਯਾਹ 31:37 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ, ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ ਜਾਵੇ, ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ ਉਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 31:38 (PANIRV)
Square Portrait Landscape 4K UHD
ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨੇਲ ਦੇ ਬੁਰਜ ਤੋਂ ਨੁੱਕਰ ਦੇ ਫਾਟਕ ਤੱਕ ਬਣਾਇਆ ਜਾਵੇਗਾ

ਯਿਰਮਿਯਾਹ 31:39 (PANIRV)
Square Portrait Landscape 4K UHD
ਫੇਰ ਮਿਣਨ ਦੀ ਰੱਸੀ ਸਿੱਧੀ ਗਾਰੇਬ ਦੀ ਪਹਾੜੀ ਉੱਤੋਂ ਦੀ ਹੁੰਦੀ ਹੋਈ ਗੋਆਹ ਨੂੰ ਘੇਰ ਲਵੇਗੀ

ਯਿਰਮਿਯਾਹ 31:40 (PANIRV)
Square Portrait Landscape 4K UHD
ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੱਕ ਅਤੇ ਘੋੜੇ ਫਾਟਕ ਦੀ ਨੁੱਕਰ ਤੱਕ ਚੜ੍ਹਦੇ ਪਾਸੇ ਵੱਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫਿਰ ਸਦਾ ਤੱਕ ਨਾ ਕਦੀ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।

Available Bible Translations

American Standard Version
Jeremiah 31 (ASV) »
King James Version
Jeremiah 31 (KJV) »
GOD’S WORD® (GW)
Jeremiah 31 (GW) »
World English Bible
Jeremiah 31 (WEB) »
Louis Segond 1910
Jérémie 31 (LSG) »
Luther Bibel 1912
Jeremia 31 (LUTH1912) »
इंडियन रिवाइज्ड वर्जन - हिंदी
यिर्मयाह 31 (HINIRV) »
ভারতীয় সংশোধিত সংস্করণ - বাংলা
যিৰিমিয়া 31 (BENIRV) »
இந்தியன் ரீவைஸ்டு வேர்ஷன் - தமிழ்
எரேமியா 31 (TAMIRV) »
इंडियन रिवाइज्ड वर्जन - मराठी
यिर्मया 31 (MARIRV) »
ఇండియన్ రేవిజ్డ్ వెర్షన్ - తెలుగు
యిర్మీయా 31 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 31 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 31 (KANIRV) »
الكتاب المقدس باللغة العربية، فان دايك
إِرْمِيَا 31 (AVD) »
תנ ך עברי מודרני
ירמיה 31 (HEB) »
Bíblia Sagrada Português
Jeremias 31 (BSL) »
Kinh Thánh: Tiếng Việt
Giê-rê-mi-a 31 (VIE) »
Reina Valera Antigua
Jeremías 31 (RVA) »
La Sacra Bibbia
Geremia 31 (RIV) »
圣 经 简体中文和合本
耶 利 米 书 31 (CUVS) »
聖 經 繁體中文和合本
耶 利 米 書 31 (CUVT) »
Bibla e Shenjtë
Jeremia 31 (ALB) »
Svenska Bibeln 1917
Jeremia 31 (SV1917) »
Библия на русском
Иеремия 31 (RUSV) »
Українська Біблія
Єремія 31 (UKR) »
Szent Biblia - Magyar
Jeremiás 31 (KAR) »
Българска Библия
Еремия 31 (BULG) »
Det Norsk Bibel
Jeremia 31 (NORSK) »
Kitaabka Quduuska Ah
Yeremyaah 31 (SOM) »
De Heilige Schrift
Jeremia 31 (NLD) »
Dansk Bibel 1871
Jeremias 31 (DA1871) »

ਯਿਰਮਿਯਾਹ (PANIRV) Chapter Selection

PANIRV Book Selection List