ਯਿਰਮਿਯਾਹ Chapter 5 PANIRV Bible Verse Images

ਯਿਰਮਿਯਾਹ 5 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 5 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 5:1 (PANIRV)
Square Portrait Landscape 4K UHD
ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਉੱਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਹ ਨੂੰ ਮਾਫ਼ ਕਰ ਦਿਆਂਗਾ।

ਯਿਰਮਿਯਾਹ 5:2 (PANIRV)
Square Portrait Landscape 4K UHD
ਭਾਵੇਂ ਉਹ ਆਖਦੇ ਹਨ “ਜੀਉਂਦੇ ਯਹੋਵਾਹ ਦੀ ਸਹੁੰ,” ਉਹ ਜ਼ਰੂਰ ਝੂਠੀ ਸਹੁੰ ਖਾਂਦੇ ਹਨ।

ਯਿਰਮਿਯਾਹ 5:3 (PANIRV)
Square Portrait Landscape 4K UHD
ਹੇ ਯਹੋਵਾਹ, ਕੀ ਤੇਰੀਆਂ ਅੱਖਾਂ ਸਚਿਆਈ ਦੇ ਉੱਤੇ ਨਹੀਂ ਹਨ? ਤੂੰ ਉਹਨਾਂ ਨੂੰ ਮਾਰਿਆ ਕੁੱਟਿਆ, ਪਰ ਉਹ ਨਹੀਂ ਝੁਰੇ, ਤੂੰ ਉਹਨਾਂ ਨੂੰ ਮੁਕਾ ਦਿੱਤਾ, ਪਰ ਉਹ ਸਿੱਖਿਆ ਲੈਣ ਤੋਂ ਮੁੱਕਰ ਗਏ। ਉਹਨਾਂ ਨੇ ਆਪਣੇ ਚਿਹਰਿਆਂ ਨੂੰ ਪੱਥਰ ਨਾਲੋਂ ਵੀ ਸਖ਼ਤ ਕੀਤਾ ਹੈ, ਪਰ ਉਹ ਮੁੜਨ ਤੋਂ ਮੁੱਕਰ ਗਏ ਹਨ।

ਯਿਰਮਿਯਾਹ 5:4 (PANIRV)
Square Portrait Landscape 4K UHD
ਤਦ ਮੈਂ ਆਖਿਆ, ਇਹ ਸੱਚ-ਮੁੱਚ ਗਰੀਬ ਹਨ, ਇਹ ਬੇਅਕਲ ਹਨ, ਤਾਂ ਯਹੋਵਾਹ ਦੇ ਰਾਹ ਨੂੰ ਨਹੀਂ ਜਾਣਦੇ, ਨਾ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ।

ਯਿਰਮਿਯਾਹ 5:5 (PANIRV)
Square Portrait Landscape 4K UHD
ਮੈਂ ਵੱਡਿਆਂ ਕੋਲ ਜਾਂਵਾਂਗਾ, ਮੈਂ ਉਹਨਾਂ ਦੇ ਨਾਲ ਬੋਲਾਂਗਾ, ਉਹ ਤਾਂ ਯਹੋਵਾਹ ਦੇ ਰਾਹ ਨੂੰ ਜਾਣਦੇ ਹਨ, ਅਤੇ ਆਪਣੇ ਪਰਮੇਸ਼ੁਰ ਦੇ ਇਨਸਾਫ਼ ਨੂੰ ਵੀ। ਪਰ ਉਹਨਾਂ ਨੇ ਰਲ ਮਿਲ ਕੇ ਜੂਲਾ ਭੰਨ ਸੁੱਟਿਆ ਹੈ, ਅਤੇ ਬੰਧਨਾਂ ਨੂੰ ਤੋੜ ਛੱਡਿਆ ਹੈ।

ਯਿਰਮਿਯਾਹ 5:6 (PANIRV)
Square Portrait Landscape 4K UHD
ਇਸ ਲਈ ਜੰਗਲ ਦਾ ਬੱਬਰ ਸ਼ੇਰ ਉਹਨਾਂ ਨੂੰ ਮਾਰ ਸੁੱਟੇਗਾ, ਅਤੇ ਉਜਾੜ ਦਾ ਬਘਿਆੜ ਉਹਨਾਂ ਨੂੰ ਨਾਸ ਕਰੇਗਾ, ਚੀਤਾ ਉਹਨਾਂ ਦੇ ਸ਼ਹਿਰਾਂ ਦੀ ਘਾਤ ਵਿੱਚ ਰਹਿੰਦਾ ਹੈ, - ਹਰੇਕ ਜਿਹੜਾ ਉਹਨਾਂ ਵਿੱਚੋਂ ਬਾਹਰ ਜਾਵੇ ਪਾੜਿਆ ਜਾਵੇਗਾ, ਕਿਉਂ ਜੋ ਉਹਨਾਂ ਦੇ ਅਪਰਾਧ ਬਹੁਤ ਹੋ ਗਏ, ਉਹਨਾਂ ਦੀਆਂ ਫਿਰਤਾਂ ਵਧ ਗਈਆਂ ਹਨ।

ਯਿਰਮਿਯਾਹ 5:7 (PANIRV)
Square Portrait Landscape 4K UHD
ਮੈਂ ਤੈਨੂੰ ਕਿਵੇਂ ਮਾਫ਼ ਕਰ ਸਕਦਾ ਹਾਂ? ਤੇਰੇ ਪੁੱਤਰਾਂ ਨੇ ਮੈਨੂੰ ਤਿਆਗ ਦਿੱਤਾ ਹੈ, ਅਤੇ ਉਹਨਾਂ ਦੀ ਸਹੁੰ ਖਾਧੀ ਹੈ ਜਿਹੜੇ ਦੇਵਤੇ ਵੀ ਨਹੀਂ! ਜਦ ਮੈਂ ਉਹਨਾਂ ਨੂੰ ਰਜਾ ਕੇ ਖੁਆਇਆ, ਉਹਨਾਂ ਨੇ ਵਿਭਚਾਰ ਕੀਤਾ, ਉਹ ਟੋਲੀਆਂ ਬਣ ਕੇ ਕੰਜਰੀਆਂ ਦੇ ਘਰ ਵਿੱਚ ਇਕੱਠੇ ਹੋਏ!

ਯਿਰਮਿਯਾਹ 5:8 (PANIRV)
Square Portrait Landscape 4K UHD
ਉਹ ਰੱਜੇ ਹੋਏ ਘੋੜਿਆਂ ਵਾਂਗੂੰ ਫਿਰਦੇ ਸਨ, ਹਰੇਕ ਆਪਣੇ ਗੁਆਂਢੀ ਦੀ ਔਰਤ ਉੱਤੇ ਹਿਣਕਦਾ ਹੈ।

ਯਿਰਮਿਯਾਹ 5:9 (PANIRV)
Square Portrait Landscape 4K UHD
ਕੀ ਮੈਂ ਇਹਨਾਂ ਗੱਲਾਂ ਦੀ ਖ਼ਬਰ ਨਾ ਲਵਾਂਗਾ? ਯਹੋਵਾਹ ਦਾ ਵਾਕ ਹੈ, ਅਤੇ ਮੇਰੀ ਜਾਨ ਅਜਿਹੀ ਕੌਮ ਕੋਲੋਂ ਬਦਲਾ ਨਾ ਲਵੇਗੀ?

ਯਿਰਮਿਯਾਹ 5:10 (PANIRV)
Square Portrait Landscape 4K UHD
ਤੁਸੀਂ ਉਹ ਦੀਆਂ ਕੰਧਾਂ ਉੱਤੇ ਚੜ੍ਹ ਜਾਓ ਅਤੇ ਨਾਸ ਕਰੋ, ਪਰ ਉਹ ਨੂੰ ਮੂਲੋਂ ਹੀ ਨਾ ਮੁਕਾ ਦਿਓ। ਉਹ ਦੀਆਂ ਡਾਲੀਆਂ ਛਾਂਗ ਸੁੱਟੋ, ਉਹ ਯਹੋਵਾਹ ਦੀਆਂ ਨਹੀਂ ਹਨ।

ਯਿਰਮਿਯਾਹ 5:11 (PANIRV)
Square Portrait Landscape 4K UHD
ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਮੇਰੇ ਨਾਲ ਬੜਾ ਦਗ਼ਾ ਕੀਤਾ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 5:12 (PANIRV)
Square Portrait Landscape 4K UHD
ਉਹਨਾਂ ਨੇ ਯਹੋਵਾਹ ਦਾ ਇਨਕਾਰ ਕੀਤਾ, ਅਤੇ ਆਖਿਆ ਇਹ ਉਹ ਨਹੀਂ, ਸਾਡੇ ਉੱਤੇ ਕੋਈ ਬੁਰਿਆਈ ਨਹੀਂ ਆਵੇਗੀ, ਅਸੀਂ ਨਾ ਤਲਵਾਰ ਨਾ ਕਾਲ ਵੇਖਾਂਗੇ।

ਯਿਰਮਿਯਾਹ 5:13 (PANIRV)
Square Portrait Landscape 4K UHD
ਨਬੀ ਹਵਾ ਬਣ ਜਾਣਗੇ, ਬਚਨ ਉਹਨਾਂ ਵਿੱਚ ਹੈ ਨਹੀਂ, ਐਉਂ ਉਹਨਾਂ ਨਾਲ ਹੋ ਜਾਵੇਗਾ।

ਯਿਰਮਿਯਾਹ 5:14 (PANIRV)
Square Portrait Landscape 4K UHD
ਸੋ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਐਉਂ ਫਰਮਾਉਂਦਾ ਹੈ, ਇਸ ਲਈ ਕਿ ਤੁਸੀਂ ਇਹ ਬਚਨ ਆਖਿਆ ਹੈ, ਵੇਖ, ਮੈਂ ਇਹਨਾਂ ਗੱਲਾਂ ਨੂੰ ਤੇਰੇ ਮੂੰਹ ਵਿੱਚ ਅੱਗ ਬਣਾ ਦਿੰਦਾ ਹਾਂ, ਅਤੇ ਇਸ ਪਰਜਾ ਨੂੰ ਲੱਕੜੀ, ਇਹ ਉਹਨਾਂ ਨੂੰ ਖਾ ਜਾਵੇਗੀ।

ਯਿਰਮਿਯਾਹ 5:15 (PANIRV)
Square Portrait Landscape 4K UHD
ਹੇ ਇਸਰਾਏਲ ਦੇ ਘਰਾਣੇ, ਵੇਖੋ, ਦੂਰੋਂ ਇੱਕ ਕੌਮ ਨੂੰ ਤੁਹਾਡੇ ਉੱਤੇ ਚੜ੍ਹਾ ਲਿਆਵਾਂਗਾ, ਯਹੋਵਾਹ ਦਾ ਵਾਕ ਹੈ। ਉਹ ਇੱਕ ਸੂਰਮੀ ਕੌਮ ਹੈ, ਉਹ ਇੱਕ ਸਨਾਤਨੀ ਕੌਮ ਹੈ, ਇੱਕ ਕੌਮ ਜਿਹ ਦੀ ਬੋਲੀ ਤੂੰ ਨਹੀਂ ਜਾਣਦਾ, ਅਤੇ ਨਾ ਸਮਝ ਸਕਦਾ ਹੈ ਕਿ ਉਹ ਕੀ ਬੋਲਦੀ ਹੈ।

ਯਿਰਮਿਯਾਹ 5:16 (PANIRV)
Square Portrait Landscape 4K UHD
ਉਹਨਾਂ ਦਾ ਤਰਕਸ਼ ਖੁੱਲ੍ਹੀ ਗੋਰ ਹੈ, ਉਹ ਸਾਰਿਆਂ ਦੇ ਸਾਰੇ ਸੂਰਮੇ ਹਨ।

ਯਿਰਮਿਯਾਹ 5:17 (PANIRV)
Square Portrait Landscape 4K UHD
ਉਹ ਤੇਰੀ ਫ਼ਸਲ ਅਤੇ ਤੇਰੀ ਰੋਟੀ ਖਾ ਜਾਣਗੇ, ਉਹ ਤੇਰੇ ਇੱਜੜਾਂ ਨੂੰ ਅਤੇ ਤੇਰੇ ਵੱਗਾਂ ਨੂੰ ਖਾ ਜਾਣਗੇ, ਉਹ ਤੇਰੇ ਅੰਗੂਰ ਅਤੇ ਤੇਰੀ ਹੰਜ਼ੀਰ ਚੱਟ ਕਰ ਲੈਣਗੇ, ਉਹ ਤੇਰੇ ਗੜ੍ਹ ਵਾਲੇ ਸ਼ਹਿਰ ਜਿਹਨਾਂ ਉੱਤੇ ਤੇਰਾ ਮਾਣ ਹੈ ਤਲਵਾਰ ਨਾਲ ਢਾਹ ਦੇਣਗੇ।

ਯਿਰਮਿਯਾਹ 5:18 (PANIRV)
Square Portrait Landscape 4K UHD
ਪਰ ਉਹਨਾਂ ਦਿਨਾਂ ਵਿੱਚ ਵੀ ਮੈਂ ਤੈਨੂੰ ਮੂਲੋਂ ਹੀ ਨਾ ਮੁਕਾਵਾਂਗਾ, ਯਹੋਵਾਹ ਦਾ ਵਾਕ ਹੈ

ਯਿਰਮਿਯਾਹ 5:19 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਆਖਣਗੇ, ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਡੇ ਨਾਲ ਇਹ ਕਿਉਂ ਕੀਤਾ ਹੈ? ਤਦ ਤੁਸੀਂ ਉਹਨਾਂ ਨੂੰ ਆਖੋਗੇ, ਜਿਵੇਂ ਤੁਸੀਂ ਮੈਨੂੰ ਤਿਆਗ ਦਿੱਤਾ ਅਤੇ ਆਪਣੇ ਦੇਸ ਵਿੱਚ ਓਪਰੇ ਦੇਵਤੇ ਦੀ ਪੂਜਾ ਕੀਤੀ ਤਿਵੇਂ ਤੁਸੀਂ ਪਰਾਇਆਂ ਦੀ ਸੇਵਾ ਉਸੇ ਦੇਸ ਵਿੱਚ ਜਿਹੜਾ ਤੁਹਾਡਾ ਨਹੀਂ ਹੈ ਕਰੋਗੇ।

ਯਿਰਮਿਯਾਹ 5:20 (PANIRV)
Square Portrait Landscape 4K UHD
ਯਾਕੂਬ ਦੇ ਘਰਾਣੇ ਵਿੱਚ ਇਹ ਦੱਸੋ, ਅਤੇ ਯਹੂਦਾਹ ਵਿੱਚ ਇਹ ਸੁਣਾਓ,

ਯਿਰਮਿਯਾਹ 5:21 (PANIRV)
Square Portrait Landscape 4K UHD
ਹੇ ਮੂਰਖ ਅਤੇ ਬੇਸਮਝ ਲੋਕੋ, ਇਹ ਨੂੰ ਸੁਣੋ ਤਾਂ, ਤੁਸੀਂ ਜਿਹਨਾਂ ਦੀਆਂ ਅੱਖਾਂ ਤਾਂ ਹਨ ਪਰ ਵੇਖਦੇ ਨਹੀਂ, ਜਿਹਨਾਂ ਦੇ ਕੰਨ ਤਾਂ ਹਨ ਪਰ ਸੁਣਦੇ ਨਹੀਂ,

ਯਿਰਮਿਯਾਹ 5:22 (PANIRV)
Square Portrait Landscape 4K UHD
ਕੀ ਤੁਸੀਂ ਮੈਥੋਂ ਨਹੀਂ ਡਰਦੇ? ਯਹੋਵਾਹ ਦਾ ਵਾਕ ਹੈ, ਕੀ ਤੁਸੀਂ ਮੇਰੇ ਅੱਗੇ ਨਾ ਕੰਬੋਗੇ, ਜਿਹਨੇ ਰੇਤ ਨੂੰ ਸਮੁੰਦਰ ਦੇ ਬੰਨੇ ਉੱਤੇ, ਸਦਾ ਦੀ ਬਿਧੀ ਕਰਕੇ ਰੱਖਿਆ ਹੈ, ਭਈ ਉਹ ਉਸ ਤੋਂ ਲੰਘ ਨਹੀਂ ਸਕਦਾ? ਭਾਵੇਂ ਉਹ ਦੀਆਂ ਲਹਿਰਾਂ ਉੱਛਲਣ ਪਰ ਉਹ ਨੂੰ ਦਬਾ ਨਹੀਂ ਸਕਦੀਆਂ, ਭਾਵੇਂ ਉਹ ਗੱਜਣ ਪਰ ਉਹ ਉਸ ਤੋਂ ਲੰਘ ਨਹੀਂ ਸਕਦੀਆਂ।

ਯਿਰਮਿਯਾਹ 5:23 (PANIRV)
Square Portrait Landscape 4K UHD
ਪਰ ਇਸ ਪਰਜਾ ਦਾ ਦਿਲ ਜ਼ਿੱਦੀ ਅਤੇ ਆਕੀ ਹੈ, ਉਹ ਇੱਕ ਪਾਸੇ ਹੋ ਕੇ ਚਲੇ ਗਏ।

ਯਿਰਮਿਯਾਹ 5:24 (PANIRV)
Square Portrait Landscape 4K UHD
ਉਹ ਆਪਣੇ ਮਨ ਵਿੱਚ ਨਹੀਂ ਆਖਦੇ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਡਰੀਏ, ਜਿਹੜਾ ਸਾਨੂੰ ਰੁੱਤ ਸਿਰ ਮੀਂਹ ਦਿੰਦਾ ਹੈ, ਪਹਿਲਾ ਅਤੇ ਪਿਛਲਾ ਮੀਂਹ, ਉਹ ਫ਼ਸਲ ਦੇ ਮਿੱਥੇ ਹੋਏ ਹਫ਼ਤਿਆਂ ਨੂੰ ਸਾਡੇ ਲਈ ਸਾਂਭ ਕੇ ਰੱਖਦਾ ਹੈ।

ਯਿਰਮਿਯਾਹ 5:25 (PANIRV)
Square Portrait Landscape 4K UHD
ਤੁਹਾਡੀਆਂ ਬੁਰਿਆਈਆਂ ਨੇ ਇਹ ਚੀਜ਼ਾਂ ਤੁਹਾਥੋਂ ਦੂਰ ਕਰ ਦਿੱਤੀਆਂ ਹਨ, ਤੁਹਾਡੇ ਪਾਪਾਂ ਨੇ ਇਹ ਚੰਗੀਆਂ ਚੀਜ਼ਾਂ ਤੁਹਾਥੋਂ ਡੱਕ ਲਈਆਂ ਹਨ।

ਯਿਰਮਿਯਾਹ 5:26 (PANIRV)
Square Portrait Landscape 4K UHD
ਮੇਰੀ ਪਰਜਾ ਵਿੱਚ ਤਾਂ ਦੁਸ਼ਟ ਪਾਏ ਗਏ, ਉਹ ਫਾਂਧੀਆਂ ਵਾਂਗੂੰ ਘਾਤ ਵਿੱਚ ਬੈਠਦੇ ਹਨ, ਉਹ ਫਾਹੀ ਲਾਉਂਦੇ ਹਨ, ਉਹ ਮਨੁੱਖਾਂ ਨੂੰ ਫੜ੍ਹਦੇ ਹਨ।

ਯਿਰਮਿਯਾਹ 5:27 (PANIRV)
Square Portrait Landscape 4K UHD
ਜਿਵੇਂ ਪਿੰਜਰਾ ਪੰਛੀਆਂ ਨਾਲ ਭਰਿਆ ਹੋਇਆ ਹੁੰਦਾ ਹੈ, ਤਿਵੇਂ ਉਹਨਾਂ ਦੇ ਘਰ ਮੱਕਾਰੀ ਨਾਲ ਭਰੇ ਹੋਏ ਹਨ, ਇਸੇ ਲਈ ਉਹ ਵੱਡੇ ਅਤੇ ਧਨੀ ਹੋ ਗਏ ਹਨ।

ਯਿਰਮਿਯਾਹ 5:28 (PANIRV)
Square Portrait Landscape 4K UHD
ਉਹ ਮੋਟੇ ਹੋ ਗਏ ਅਤੇ ਫਿੱਟ ਗਏ, ਨਾਲੇ ਉਹ ਬੁਰੀਆਂ ਗੱਲਾਂ ਵਿੱਚ ਵਧ ਗਏ, ਉਹ ਇਨਸਾਫ਼ ਵੀ ਨਹੀਂ ਕਰਦੇ, ਨਾ ਹੀ ਯਤੀਮਾਂ ਦਾ, ਭਈ ਉਹ ਸਫ਼ਲ ਹੋਣ, ਉਹ ਕੰਗਾਲਾਂ ਦਾ ਇਨਸਾਫ਼ ਨਾਲ ਨਿਆਂ ਨਹੀਂ ਕਰਦੇ।

ਯਿਰਮਿਯਾਹ 5:29 (PANIRV)
Square Portrait Landscape 4K UHD
ਕੀ ਮੈਂ ਇਹਨਾਂ ਗੱਲਾਂ ਦੀ ਸਜ਼ਾ ਨਾ ਦਿਆਂਗਾ? ਯਹੋਵਾਹ ਦਾ ਵਾਕ ਹੈ, ਕੀ ਮੈਂ ਆਪ ਹੀ ਵੱਟਾ ਨਾ ਲਵਾਂਗਾ, ਅਜਿਹੀ ਕੌਮ ਤੋਂ ਜਿਵੇਂ ਇਹ ਹੈ?

ਯਿਰਮਿਯਾਹ 5:30 (PANIRV)
Square Portrait Landscape 4K UHD
ਇੱਕ ਅਚਰਜ਼ ਅਤੇ ਭਿਆਨਕ ਗੱਲ ਦੇਸ ਵਿੱਚ ਹੋਈ ਹੈ,

ਯਿਰਮਿਯਾਹ 5:31 (PANIRV)
Square Portrait Landscape 4K UHD
ਨਬੀ ਝੂਠੇ ਅਗੰਮ ਵਾਚਦੇ ਹਨ, ਜਾਜਕ ਉਹਨਾਂ ਦੇ ਕਾਰਨ ਹੁਕਮ ਚਲਾਉਂਦੇ ਹਨ, ਅਤੇ ਮੇਰੀ ਪਰਜਾ ਐਉਂ ਹੀ ਪਸੰਦ ਕਰਦੀ ਹੈ! ਪਰ ਜਦ ਓੜਕ ਹੋਵੇਗਾ ਤਾਂ ਤੁਸੀਂ ਕੀ ਕਰੋਗੇ?।

Available Bible Translations

American Standard Version
Jeremiah 5 (ASV) »
King James Version
Jeremiah 5 (KJV) »
GOD’S WORD® (GW)
Jeremiah 5 (GW) »
World English Bible
Jeremiah 5 (WEB) »
Louis Segond 1910
Jérémie 5 (LSG) »
Luther Bibel 1912
Jeremia 5 (LUTH1912) »
इंडियन रिवाइज्ड वर्जन - हिंदी
यिर्मयाह 5 (HINIRV) »
ভারতীয় সংশোধিত সংস্করণ - বাংলা
যিৰিমিয়া 5 (BENIRV) »
இந்தியன் ரீவைஸ்டு வேர்ஷன் - தமிழ்
எரேமியா 5 (TAMIRV) »
इंडियन रिवाइज्ड वर्जन - मराठी
यिर्मया 5 (MARIRV) »
ఇండియన్ రేవిజ్డ్ వెర్షన్ - తెలుగు
యిర్మీయా 5 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 5 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 5 (KANIRV) »
الكتاب المقدس باللغة العربية، فان دايك
إِرْمِيَا 5 (AVD) »
תנ ך עברי מודרני
ירמיה 5 (HEB) »
Bíblia Sagrada Português
Jeremias 5 (BSL) »
Kinh Thánh: Tiếng Việt
Giê-rê-mi-a 5 (VIE) »
Reina Valera Antigua
Jeremías 5 (RVA) »
La Sacra Bibbia
Geremia 5 (RIV) »
圣 经 简体中文和合本
耶 利 米 书 5 (CUVS) »
聖 經 繁體中文和合本
耶 利 米 書 5 (CUVT) »
Bibla e Shenjtë
Jeremia 5 (ALB) »
Svenska Bibeln 1917
Jeremia 5 (SV1917) »
Библия на русском
Иеремия 5 (RUSV) »
Українська Біблія
Єремія 5 (UKR) »
Szent Biblia - Magyar
Jeremiás 5 (KAR) »
Българска Библия
Еремия 5 (BULG) »
Det Norsk Bibel
Jeremia 5 (NORSK) »
Biblia Takatifu
Yeremia 5 (SWHULB) »
Kitaabka Quduuska Ah
Yeremyaah 5 (SOM) »
De Heilige Schrift
Jeremia 5 (NLD) »
Dansk Bibel 1871
Jeremias 5 (DA1871) »

ਯਿਰਮਿਯਾਹ (PANIRV) Chapter Selection

PANIRV Book Selection List