ਯਿਰਮਿਯਾਹ 51 PANIRV
ਯਿਰਮਿਯਾਹ Chapter 51 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਵੇਖ, ਮੈਂ ਇੱਕ ਨਾਸ ਕਰਨ ਵਾਲੀ ਹਵਾ ਚਲਾਵਾਂਗਾ, ਬਾਬਲ ਦੇ ਵਿਰੁੱਧ, ਲੇਬ-ਕਾਮਾਈ ਦੇ ਵਿਰੁੱਧ।
Square Portrait Landscape 4K UHD
ਮੈਂ ਬਾਬਲ ਲਈ ਉਡਾਵੇ ਘੱਲਾਂਗਾ, ਉਹ ਉਸ ਨੂੰ ਉਡਾਉਣਗੇ, ਉਹ ਦੇਸ ਨੂੰ ਸੱਖਣਾ ਕਰਨਗੇ, ਜਦ ਉਹ ਆਲਿਓਂ-ਦੁਆਲਿਓਂ ਉਸ ਦੇ ਵਿਰੁੱਧ, ਉਸ ਦੀ ਬਿਪਤਾ ਦੇ ਦਿਨ ਹੋਣਗੇ।
Square Portrait Landscape 4K UHD
ਤੀਰ-ਅੰਦਾਜ਼ ਆਪਣਾ ਧਣੁੱਖ ਤੀਰ-ਅੰਦਾਜ਼ ਦੇ ਵਿਰੁੱਧ ਚੜ੍ਹਾਵੇ, ਅਤੇ ਉਸ ਦੇ ਵਿਰੁੱਧ ਜੋ ਆਪਣੇ ਆਪ ਨੂੰ ਸੰਜੋ ਵਿੱਚ ਚੁੱਕਦਾ ਹੈ, ਤੁਸੀਂ ਉਸ ਦੇ ਜੁਆਨਾਂ ਦਾ ਸਰਫ਼ਾ ਨਾ ਕਰੋ, ਉਸ ਦੀ ਸਾਰੀ ਸੈਨਾਂ ਦਾ ਸੱਤਿਆ ਨਾਸ ਕਰ ਦਿਓ!
Square Portrait Landscape 4K UHD
ਉਹ ਮਾਰੇ ਜਾ ਕੇ ਕਸਦੀਆਂ ਦੇ ਦੇਸ ਵਿੱਚ ਡਿੱਗਣਗੇ, ਵਿੰਨ੍ਹੇ ਹੋਏ ਉਸ ਦੀਆਂ ਗਲੀਆਂ ਵਿੱਚ।
Square Portrait Landscape 4K UHD
ਕਿਉਂ ਜੋ ਇਸਰਾਏਲ ਅਤੇ ਯਹੂਦਾਹ, ਸੈਨਾਂ ਦੇ ਯਹੋਵਾਹ ਆਪਣੇ ਪਰਮੇਸ਼ੁਰ ਵੱਲੋਂ ਤਿਆਗੇ ਨਾ ਗਏ, ਭਾਵੇਂ ਉਹਨਾਂ ਦਾ ਦੇਸ ਇਸਰਾਏਲ ਦੇ ਪਵਿੱਤਰ ਪੁਰਖ ਦੇ ਅੱਗੇ ਦੋਸ਼ ਨਾਲ ਭਰਿਆ ਹੋਇਆ ਹੈ।
Square Portrait Landscape 4K UHD
ਬਾਬਲ ਦੇ ਵਿਚਕਾਰੋਂ ਨੱਠੋ, ਹਰੇਕ ਮਨੁੱਖ ਆਪਣੀ ਜਾਨ ਬਚਾਵੇ! ਉਸ ਦੀ ਬਦੀ ਵਿੱਚ ਮਾਰੇ ਨਾ ਜਾਓ, ਕਿਉਂ ਜੋ ਇਹ ਯਹੋਵਾਹ ਦੇ ਬਦਲੇ ਦਾ ਵੇਲਾ ਹੈ, ਉਹ ਉਸ ਨੂੰ ਵੱਟਾ ਦੇਵੇਗਾ।
Square Portrait Landscape 4K UHD
ਬਾਬਲ ਯਹੋਵਾਹ ਦੇ ਹੱਥ ਵਿੱਚ ਇੱਕ ਸੋਨੇ ਦਾ ਕਟੋਰਾ ਸੀ, ਜਿਸ ਸਾਰੀ ਧਰਤੀ ਨੂੰ ਨਸ਼ਈ ਕੀਤਾ, ਕੌਮਾਂ ਨੇ ਉਸ ਦੀ ਮਧ ਪੀਤੀ ਇਸ ਲਈ ਕੌਮਾਂ ਖੀਵੀਆਂ ਹੋ ਗਈਆਂ।
Square Portrait Landscape 4K UHD
ਬਾਬਲ ਮਲਕੜੇ ਡਿੱਗ ਪਿਆ ਅਤੇ ਭੰਨਿਆ ਤੋੜਿਆ ਗਿਆ, ਉਸ ਦੇ ਉੱਤੇ ਰੋਵੋ! ਉਸ ਦੇ ਦੁੱਖ ਲਈ ਬਲਸਾਨ ਲਓ, ਸ਼ਾਇਦ ਉਹ ਚੰਗਾ ਹੋ ਜਾਵੇ।
Square Portrait Landscape 4K UHD
ਅਸੀਂ ਤਾਂ ਬਾਬਲ ਨੂੰ ਚੰਗਾ ਕਰਨਾ ਚਾਹੁੰਦੇ ਸੀ, ਪਰ ਉਹ ਚੰਗਾ ਨਾ ਹੋਇਆ। ਤੁਸੀਂ ਉਸ ਨੂੰ ਛੱਡੋ, ਆਓ, ਅਸੀਂ ਹਰੇਕ ਆਪਣੇ ਦੇਸ ਨੂੰ ਤੁਰ ਚੱਲੀਏ, ਕਿਉਂ ਜੋ ਉਸ ਦਾ ਨਿਆਂ ਅਕਾਸ਼ ਦੇ ਨੇੜੇ ਪਹੁੰਚਿਆ, ਅਤੇ ਬੱਦਲਾਂ ਤੱਕ ਉੱਠ ਗਿਆ ਹੈ।
Square Portrait Landscape 4K UHD
ਯਹੋਵਾਹ ਨੇ ਸਾਡੇ ਧਰਮ ਨੂੰ ਪਰਗਟ ਕੀਤਾ ਹੈ, ਆਓ, ਸੀਯੋਨ ਵਿੱਚ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੰਮ ਦਾ ਵਰਣਨ ਕਰੀਏ।
Square Portrait Landscape 4K UHD
ਤੀਰਾਂ ਨੂੰ ਤਿੱਖਾ ਕਰੋ, ਢਾਲਾਂ ਨੂੰ ਤਕੜਾਈ ਨਾਲ ਫੜੋ! ਯਹੋਵਾਹ ਨੇ ਮਾਦੀ ਰਾਜਿਆਂ ਦੀ ਰੂਹ ਨੂੰ ਪਰੇਰਿਆ ਹੈ, ਕਿਉਂ ਜੋ ਉਸ ਦਾ ਪਰੋਜਨ ਬਾਬਲ ਦੇ ਉਜਾੜ ਦੇਣ ਦਾ ਹੈ, ਇਹ ਯਹੋਵਾਹ ਦਾ ਬਦਲਾ, ਹਾਂ, ਉਹ ਦੀ ਹੈਕਲ ਦਾ ਬਦਲਾ ਹੈ!
Square Portrait Landscape 4K UHD
ਬਾਬਲ ਦੀ ਸ਼ਹਿਰਪਨਾਹ ਦੇ ਵਿਰੁੱਧ ਝੰਡਾ ਖੜਾ ਕਰੋ, ਪਹਿਰੇ ਨੂੰ ਤਕੜਾ ਕਰੋ, ਪਹਿਰੇਦਾਰ ਨੂੰ ਕਾਇਮ ਕਰੋ, ਘਾਤ ਦੇ ਥਾਂ ਤਿਆਰ ਕਰੋ, ਕਿਉਂ ਜੋ ਯਹੋਵਾਹ ਨੇ ਮਤਾ ਪਕਾਇਆ ਸੋ ਕੀਤਾ ਵੀ, ਜਿਹੜਾ ਉਹ ਬਾਬਲ ਦੇ ਵਾਸੀਆਂ ਦੇ ਬਾਰੇ ਬੋਲਿਆ ਸੀ।
Square Portrait Landscape 4K UHD
ਬਹੁਤਿਆਂ ਖ਼ਜ਼ਾਨਿਆਂ ਵਾਲੀਏ, ਤੂੰ ਜਿਹੜੀ ਬਹੁਤਿਆਂ ਪਾਣੀਆਂ ਉੱਤੇ ਵੱਸਦੀ ਹੈਂ, ਤੇਰਾ ਅੰਤ ਆ ਗਿਆ, ਤੇਰੀ ਮਾਰ-ਧਾੜ ਦਾ ਹਾੜਾ ਭਰ ਗਿਆ।
Square Portrait Landscape 4K UHD
ਸੈਨਾਂ ਦੇ ਯਹੋਵਾਹ ਨੇ ਆਪਣੀ ਜਾਨ ਦੀ ਸਹੁੰ ਖਾਧੀ ਹੈ, ਮੈਂ ਜ਼ਰੂਰ ਤੈਨੂੰ ਆਦਮੀਆਂ ਨਾਲ ਸਲਾ ਵਾਂਗੂੰ ਭਰ ਦਿਆਂਗਾ, ਉਹ ਤੇਰੇ ਉੱਤੇ ਫਤਹ ਦਾ ਨਾਰਾ ਮਾਰਨਗੇ!
Square Portrait Landscape 4K UHD
ਉਸ ਨੇ ਧਰਤੀ ਨੂੰ ਆਪਣੀ ਸ਼ਕਤੀ ਨਾਲ ਬਣਾਇਆ, ਉਸ ਆਪਣੀ ਬੁੱਧ ਨਾਲ ਜਗਤ ਨੂੰ ਕਾਇਮ ਕੀਤਾ, ਅਤੇ ਆਪਣੀ ਸਮਝ ਨਾਲ ਅਕਾਸ਼ਾਂ ਨੂੰ ਤਾਣਿਆ।
Square Portrait Landscape 4K UHD
ਜਦ ਉਹ ਆਪਣੀ ਆਵਾਜ਼ ਕੱਢਦਾ ਹੈ, ਤਾਂ ਅਕਾਸ਼ ਵਿੱਚ ਪਾਣੀਆਂ ਦਾ ਸ਼ੋਰ ਹੁੰਦਾ ਹੈ, ਉਹ ਧਰਤੀ ਦੇ ਕੰਢਿਆਂ ਤੋਂ ਭਾਫ਼ ਨੂੰ ਚੁੱਕਦਾ ਹੈ, ਉਹ ਵਰਖਾ ਲਈ ਬਿਜਲੀਆਂ ਬਣਾਉਂਦਾ ਹੈ, ਉਹ ਆਪਣਿਆਂ ਖ਼ਜ਼ਾਨਿਆਂ ਤੋਂ ਹਵਾ ਵਗਾਉਂਦਾ ਹੈ।
Square Portrait Landscape 4K UHD
ਹਰੇਕ ਆਦਮੀ ਪਸ਼ੂ ਜਿਹਾ ਵਹਿਸ਼ੀ ਅਤੇ ਗਿਆਨਹੀਣ ਹੋ ਗਿਆ ਹੈ, ਹਰੇਕ ਸਰਾਫ਼ ਆਪਣੀ ਮੂਰਤ ਤੋਂ ਸ਼ਰਮਿੰਦਾ ਹੈ, ਕਿਉਂ ਜੋ ਉਸ ਦੀ ਢਾਲੀ ਹੋਈ ਮੂਰਤ ਝੂਠੀ ਹੈ, ਉਸ ਦੇ ਵਿੱਚ ਸਾਹ ਨਹੀਂ।
Square Portrait Landscape 4K UHD
ਉਹ ਫੋਕੇ ਹਨ, ਉਹ ਧੋਖੇ ਦਾ ਕੰਮ ਹਨ, ਉਹ ਆਪਣੀ ਸਜ਼ਾ ਦੇ ਵੇਲੇ ਮਿਟ ਜਾਣਗੇ।
Square Portrait Landscape 4K UHD
ਯਾਕੂਬ ਦਾ ਹਿੱਸਾ ਉਹਨਾਂ ਵਰਗਾ ਨਹੀਂ, ਕਿਉਂ ਜੋ ਉਹ ਉਹਨਾਂ ਸਭਨਾਂ ਦਾ ਸਿਰਜਣਹਾਰ ਹੈ, ਉਹ ਉਸ ਦੀ ਮਿਲਖ਼ ਦਾ ਗੋਤ ਹੈ, - ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
Square Portrait Landscape 4K UHD
ਤੂੰ ਮੇਰੇ ਲਈ ਹਥੌੜਾ ਅਤੇ ਲੜਾਈ ਦਾ ਹਥਿਆਰ ਹੈਂ, ਤੇਰੇ ਨਾਲ ਮੈਂ ਕੌਮਾਂ ਨੂੰ ਭੰਨਾਂਗਾ, ਤੇਰੇ ਨਾਲ ਪਾਤਸ਼ਾਹੀਆਂ ਦਾ ਨਾਸ ਕਰਾਂਗਾ।
Square Portrait Landscape 4K UHD
ਮੈਂ ਤੇਰੇ ਨਾਲ ਘੋੜੇ ਅਤੇ ਉਸ ਦੇ ਸਵਾਰ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਰਥ ਅਤੇ ਸਾਰਥੀ ਨੂੰ ਭੰਨ ਸੁੱਟਾਂਗਾ।
Square Portrait Landscape 4K UHD
ਮੈਂ ਤੇਰੇ ਨਾਲ ਮਨੁੱਖ ਅਤੇ ਔਰਤ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਬੁੱਢੇ ਅਤੇ ਜੁਆਨ ਨੂੰ ਭੰਨ ਸੁੱਟਾਂਗਾ ਮੈਂ ਤੇਰੇ ਨਾਲ ਗੱਭਰੂ ਅਤੇ ਕੁਆਰੀ ਨੂੰ ਭੰਨ ਸੁੱਟਾਂਗਾ।
Square Portrait Landscape 4K UHD
ਮੈਂ ਤੇਰੇ ਨਾਲ ਅਯਾਲੀ ਅਤੇ ਉਸ ਦੇ ਇੱਜੜ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਹਾਲ੍ਹੀ ਅਤੇ ਉਸ ਦੀ ਜੋਗ ਨੂੰ ਭੰਨ ਸੁੱਟਾਂਗਾ, ਮੈਂ ਤੇਰੇ ਨਾਲ ਸੂਬੇਦਾਰ ਅਤੇ ਰਈਸਾਂ ਨੂੰ ਭੰਨ ਸੁੱਟਾਂਗਾ।
Square Portrait Landscape 4K UHD
ਮੈਂ ਬਾਬਲ ਅਤੇ ਕਸਦੀਆਂ ਦੇ ਸਾਰੇ ਵਾਸੀਆਂ ਨੂੰ ਉਸ ਸਾਰੀ ਬੁਰਿਆਈ ਦਾ ਜਿਹੜੀ ਉਹਨਾਂ ਸੀਯੋਨ ਵਿੱਚ ਤੁਹਾਡੇ ਵੇਖਦਿਆਂ ਕੀਤੀ ਬਦਲਾ ਦਿਆਂਗਾ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਵੇਖ, ਹੇ ਨਾਸ ਕਰਨ ਵਾਲੇ ਪਰਬਤ, ਮੈਂ ਤੇਰੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਸ ਨੇ ਸਾਰੀ ਧਰਤੀ ਨੂੰ ਨਾਸ ਕਰ ਦਿੱਤਾ ਹੈ, ਮੈਂ ਤੇਰੇ ਵਿਰੁੱਧ ਆਪਣੇ ਹੱਥ ਪਸਾਰਾਂਗਾ, ਅਤੇ ਤੈਨੂੰ ਚਟਾਨਾਂ ਵਿੱਚੋਂ ਰੇੜ੍ਹ ਦਿਆਂਗਾ, ਤੈਨੂੰ ਬਲਿਆ ਹੋਇਆ ਪਰਬਤ ਬਣਾ ਦਿਆਂਗਾ।
Square Portrait Landscape 4K UHD
ਉਹ ਤੇਰੇ ਵਿੱਚੋਂ ਨਾ ਕੋਈ ਪੱਥਰ ਖੂੰਜੇ ਲਈ, ਨਾ ਕੋਈ ਪੱਥਰ ਨੀਹਾਂ ਲਈ ਲੈਣਗੇ, ਪਰ ਤੂੰ ਸਦਾ ਲਈ ਵਿਰਾਨ ਰਹੇਂਗਾ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਤੁਸੀਂ ਦੇਸ ਵਿੱਚ ਝੰਡਾ ਖੜਾ ਕਰੋ, ਕੌਮਾਂ ਵਿੱਚ ਤੁਰ੍ਹੀ ਫੂਕੋ, ਕੌਮਾਂ ਨੂੰ ਉਸ ਦੇ ਵਿਰੁੱਧ ਤਿਆਰ ਕਰੋ, ਪਾਤਸ਼ਾਹੀਆਂ ਨੂੰ ਉਸ ਦੇ ਵਿਰੁੱਧ ਬੁਲਾਓ, ਅਰਥਾਤ ਅਰਾਰਾਤ, ਮਿੰਨੀ ਅਤੇ ਅਸ਼ਕਨਜ਼ ਨੂੰ, ਉਸ ਦੇ ਵਿਰੁੱਧ ਸੈਨਾਪਤੀ ਠਹਿਰਾਓ, ਵਾਲਾਂ ਵਾਲੀਆਂ ਸਲਾ ਵਾਂਗੂੰ ਘੋੜਿਆਂ ਨੂੰ ਚੜ੍ਹਾ ਲਿਆਓ!
Square Portrait Landscape 4K UHD
ਉਸ ਦੇ ਵਿਰੁੱਧ ਕੌਮਾਂ ਨੂੰ ਤਿਆਰ ਕਰੋ, ਮਾਦੀ ਰਾਜਿਆਂ ਨੂੰ, ਉਸ ਦੇ ਸੂਬੇਦਾਰਾਂ ਨੂੰ, ਅਤੇ ਉਸ ਦੇ ਸਾਰੇ ਰਈਸਾਂ ਨੂੰ, ਉਹਨਾਂ ਦੀ ਹਕੂਮਤ ਦੇ ਹਰੇਕ ਦੇਸ ਨੂੰ!
Square Portrait Landscape 4K UHD
ਉਹ ਦੇਸ ਕੰਬਦਾ ਹੈ ਅਤੇ ਪੀੜਾਂ ਲੱਗੀਆਂ ਹੋਈਆਂ ਹਨ, ਕਿਉਂ ਜੋ ਯਹੋਵਾਹ ਦੇ ਪਰੋਜਨ ਬਾਬਲ ਦੇ ਵਿਰੁੱਧ ਕਾਇਮ ਹਨ, ਭਈ ਬਾਬਲ ਦੇ ਦੇਸ ਨੂੰ ਵਿਰਾਨ ਕਰੇ, ਜਿਸ ਦੇ ਵਿੱਚ ਕੋਈ ਨਾ ਵੱਸੇ।
Square Portrait Landscape 4K UHD
ਬਾਬਲ ਦੇ ਸੂਰਮਿਆਂ ਨੇ ਲੜਨਾ ਛੱਡ ਦਿੱਤਾ ਹੈ, ਉਹ ਆਪਣੇ ਗੜ੍ਹਾਂ ਵਿੱਚ ਰਹਿੰਦੇ ਹਨ, ਉਹਨਾਂ ਦੀ ਸੂਰਮਤਾਈ ਘੱਟ ਗਈ ਹੈ, ਉਹ ਔਰਤਾਂ ਵਾਂਗੂੰ ਹੋ ਗਏ, ਉਸ ਦੇ ਵਾਸ ਸੜ ਗਏ, ਉਸ ਦੇ ਅਰਲ ਤੋੜੇ ਗਏ।
Square Portrait Landscape 4K UHD
ਇੱਕ ਨੱਠਣ ਵਾਲਾ ਦੂਜੇ ਨੱਠਣ ਵਾਲੇ ਨੂੰ ਮਿਲਣ ਲਈ, ਅਤੇ ਇੱਕ ਦੱਸਣ ਵਾਲਾ ਦੂਜੇ ਦੱਸਣ ਵਾਲੇ ਨੂੰ ਮਿਲਣ ਲਈ ਨੱਠੇਗਾ, ਬਾਬਲ ਦੇ ਰਾਜਾ ਨੂੰ ਦੱਸਣ ਲਈ, ਭਈ ਉਹ ਦਾ ਸ਼ਹਿਰ ਹਰ ਪਾਸਿਓਂ ਲੈ ਲਿਆ ਗਿਆ।
Square Portrait Landscape 4K UHD
ਪੱਤਣ ਵੀ ਖੋਹ ਲਏ ਗਏ, ਕਾਨੇ ਅੱਗ ਨਾਲ ਸਾੜੇ ਗਏ, ਅਤੇ ਯੋਧੇ ਘਬਰਾ ਗਏ!
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਕਹਿੰਦਾ ਹੈ, ਕਿ ਬਾਬਲ ਦੀ ਧੀ ਪਿੜ ਵਾਂਗੂੰ ਹੈ, ਉਸ ਵੇਲੇ ਜਦ ਗਾਹੁੰਦੇ ਹਨ, ਥੋੜਾ ਚਿਰ ਬਾਕੀ ਹੈ, ਕਿ ਉਸ ਦੀ ਫਸਲ ਦਾ ਵੇਲਾ ਆ ਜਾਵੇਗਾ।
Square Portrait Landscape 4K UHD
ਬਾਬਲ ਦੇ ਰਾਜਾ ਨਬੂਕਦਨੱਸਰ ਨੇ ਮੈਨੂੰ ਭੱਖ ਲਿਆ, ਉਸ ਨੇ ਮੈਨੂੰ ਭੰਨ ਸੁੱਟਿਆ ਹੈ, ਉਸ ਨੇ ਮੈਨੂੰ ਇੱਕ ਸੱਖਣਾ ਭਾਂਡਾ ਕਰ ਦਿੱਤਾ ਹੈ, ਉਸ ਨੇ ਸਰਾਲ ਵਾਂਗੂੰ ਮੈਨੂੰ ਹੜੱਪ ਲਿਆ, ਉਸ ਨੇ ਆਪਣੇ ਢਿੱਡ ਨੂੰ ਮੇਰਿਆਂ ਪਦਾਰਥਾਂ ਨਾਲ ਭਰ ਲਿਆ, ਉਸ ਨੇ ਮੈਨੂੰ ਕੱਢ ਦਿੱਤਾ!
Square Portrait Landscape 4K UHD
ਸੀਯੋਨ ਦੇ ਵੱਸਣ ਵਾਲੀ ਆਖੇਗੀ, ਮੇਰਾ ਅਤੇ ਮੇਰੇ ਸਾਕਾਂ ਦਾ ਜ਼ੁਲਮ ਬਾਬਲ ਉੱਤੇ ਹੋਵੇ! ਯਰੂਸ਼ਲਮ ਆਖੇਗੀ, ਮੇਰਾ ਲਹੂ ਕਸਦੀਆਂ ਵਾਲਿਆ ਵਾਸੀਆਂ ਉੱਤੇ ਹੋਵੇ!
Square Portrait Landscape 4K UHD
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਤੇਰਾ ਮੁਕੱਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ।
Square Portrait Landscape 4K UHD
ਬਾਬਲ ਥੇਹ ਹੋ ਜਾਵੇਗਾ, ਉਹ ਗਿੱਦੜਾਂ ਦੀ ਖੋਹ ਹੋਵੇਗਾ, ਉਹ ਹੈਰਾਨੀ ਅਤੇ ਸੂੰ-ਸੂੰ ਦਾ ਕਾਰਨ ਹੋਵੇਗਾ, ਉੱਥੇ ਕੋਈ ਨਾ ਵੱਸੇਗਾ।
Square Portrait Landscape 4K UHD
ਉਹ ਇਕੱਠੇ ਜੁਆਨ ਬੱਬਰ ਸ਼ੇਰਾਂ ਵਾਂਗੂੰ ਬੁੱਕਣਗੇ, ਉਹ ਸ਼ੇਰਨੀ ਦੇ ਬੱਚਿਆਂ ਵਾਂਗੂੰ ਗੁਰ ਗੁਰ ਕਰਨਗੇ।
Square Portrait Landscape 4K UHD
ਉਹਨਾਂ ਦੀ ਮਸਤੀ ਵਿੱਚ ਮੈਂ ਉਹਨਾਂ ਦੀ ਦਾਵਤ ਕਰਾਂਗਾ, ਭਈ ਉਹ ਖੀਵੇ ਹੋ ਜਾਣ ਅਤੇ ਖੁਸ਼ ਹੋਣ, ਸਦਾ ਦੀ ਨੀਂਦ ਸੌਂ ਜਾਣ, ਅਤੇ ਨਾ ਜਾਗਣ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਮੈਂ ਉਹਨਾਂ ਨੂੰ ਲੇਲਿਆਂ ਵਾਂਗੂੰ ਮੇਂਢਿਆਂ ਅਤੇ ਬੱਕਰਿਆਂ ਵਾਂਗੂੰ ਘਾਤ ਹੋਣ ਲਈ ਹੇਠਾਂ ਲਾਹ ਲਿਆਵਾਂਗਾ।
Square Portrait Landscape 4K UHD
ਸ਼ੇਸ਼ਕ ਕਿਵੇਂ ਲੈ ਲਿਆ ਗਿਆ, ਸਾਰੀ ਧਰਤੀ ਦੀ ਵਡਿਆਈ ਫੜੀ ਗਈ! ਬਾਬਲ ਕਿਵੇਂ ਕੌਮਾਂ ਵਿੱਚ ਵਿਰਾਨ ਹੋ ਗਿਆ।
Square Portrait Landscape 4K UHD
ਬਾਬਲ ਉੱਤੇ ਸਮੁੰਦਰ ਚੜ੍ਹ ਗਿਆ, ਉਹ ਉਸ ਦੀਆਂ ਠਾਠਾਂ ਦੀ ਵਾਫ਼ਰੀ ਨਾਲ ਕੱਜਿਆ ਗਿਆ।
Square Portrait Landscape 4K UHD
ਉਸ ਦੇ ਸ਼ਹਿਰ ਵਿਰਾਨ ਹੋ ਗਏ, ਉਹ ਧਰਤੀ ਸੁੱਕੀ ਅਤੇ ਥਲ ਹੋ ਗਈ, ਉਹ ਧਰਤੀ ਜਿਸ ਵਿੱਚ ਕੋਈ ਨਹੀਂ ਵੱਸਦਾ, ਜਿਹ ਦੇ ਵਿੱਚੋਂ ਦੀ ਆਦਮ ਵੰਸ਼ ਨਹੀਂ ਲੰਘਦਾ।
Square Portrait Landscape 4K UHD
ਮੈਂ ਬਾਬਲ ਵਿੱਚ ਬੇਲ ਉੱਤੇ ਸਜ਼ਾ ਲਾਵਾਂਗਾ, ਮੈਂ ਉਸ ਦੇ ਨਿਗਲੇ ਹੋਏ ਨੂੰ ਉਸ ਦੇ ਮੂੰਹੋਂ ਕੱਢਾਂਗਾ, ਕੌਮਾਂ ਫਿਰ ਉਸ ਦੀ ਵੱਲ ਨਾ ਵੱਗਣਗੀਆਂ, ਹਾਂ, ਬਾਬਲ ਦੀ ਕੰਧ ਢਾਹੀ ਜਾਵੇਗੀ!
Square Portrait Landscape 4K UHD
ਹੇ ਮੇਰੀ ਪਰਜਾ, ਉਸ ਦੇ ਵਿਚਕਾਰੋਂ ਨਿੱਕਲ ਜਾ, ਹਰ ਮਨੁੱਖ ਯਹੋਵਾਹ ਦੇ ਤੇਜ ਕ੍ਰੋਧ ਤੋਂ ਆਪਣੀ ਜਾਨ ਬਚਾਵੇ!
Square Portrait Landscape 4K UHD
ਨਾ ਤਾਂ ਤੁਹਾਡਾ ਦਿਲ ਘਬਰਾਏ ਅਤੇ ਨਾ ਤੁਸੀਂ ਡਰੋ, ਦੇਸ ਦੇ ਅਵਾਈਆਂ ਦੇ ਸੁਣਨ ਕਰਕੇ, - ਇੱਕ ਸਾਲ ਇੱਕ ਅਫ਼ਵਾਹ ਆਉਂਦੀ ਹੈ, ਉਹ ਦੇ ਪਿੱਛੋਂ ਦੂਜੇ ਸਾਲ ਹੋਰ ਅਫ਼ਵਾਹ, ਦੇਸ ਵਿੱਚ ਧੱਕਾ ਧੋੜਾ ਅਤੇ ਹਾਕਮ, ਹਾਕਮ ਦੇ ਵਿਰੁੱਧ ਹੋਵੇਗਾ।
Square Portrait Landscape 4K UHD
ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਜਦ ਮੈਂ ਬਾਬਲ ਦੀਆਂ ਘੜ੍ਹੀਆਂ ਹੋਈਆਂ ਮੂਰਤਾਂ ਉੱਤੇ ਸਜ਼ਾ ਲਿਆਵਾਂਗਾ, ਉਹ ਦਾ ਸਾਰਾ ਦੇਸ ਸ਼ਰਮਿੰਦਾ ਹੋ ਜਾਵੇਗਾ, ਉਸ ਦੇ ਸਾਰੇ ਵੱਢੇ ਹੋਏ ਉਸ ਦੇ ਵਿਚਕਾਰ ਡਿੱਗ ਪੈਣਗੇ।
Square Portrait Landscape 4K UHD
ਤਦ ਅਕਾਸ਼ ਅਤੇ ਧਰਤੀ, ਅਤੇ ਸਭ ਜੋ ਉਹ ਦੇ ਵਿੱਚ ਹੈ, ਬਾਬਲ ਉੱਤੇ ਜੈਕਾਰਾ ਗਜਾਉਣਗੇ, ਕਿਉਂ ਜੋ ਲੁੱਟਣ ਵਾਲਾ ਉੱਤਰ ਵੱਲੋਂ ਉਸ ਦੇ ਵਿਰੁੱਧ ਆਵੇਗਾ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਜਿਵੇਂ ਬਾਬਲ ਨੇ ਇਸਰਾਏਲ ਦੇ ਵੱਢੇ ਹੋਏ ਡੇਗੇ, ਤਿਵੇਂ ਸਾਰੇ ਦੇਸ ਦੇ ਵੱਢੇ ਹੋਏ ਬਾਬਲ ਲਈ ਡਿੱਗਣਗੇ!
Square Portrait Landscape 4K UHD
ਤੁਸੀਂ ਜਿਹੜੇ ਤਲਵਾਰ ਤੋਂ ਬਚ ਗਏ ਹੋ, ਤੁਸੀਂ ਜਾਓ ਅਤੇ ਨਾ ਖਲੋਵੋ! ਯਹੋਵਾਹ ਨੂੰ ਦੂਰੋਂ ਯਾਦ ਕਰੋ, ਯਰੂਸ਼ਲਮ ਤੁਹਾਡੇ ਦਿਲਾਂ ਉੱਤੇ ਆਵੇ।
Square Portrait Landscape 4K UHD
ਅਸੀਂ ਸ਼ਰਮਿੰਦੇ ਹਾਂ ਕਿਉਂ ਜੋ ਅਸੀਂ ਤਾਹਨੇ ਸੁਣੇ ਹਨ, ਨਮੋਸ਼ੀ ਨੇ ਸਾਡੇ ਮੂੰਹਾਂ ਨੂੰ ਕੱਜ ਦਿੱਤਾ ਹੈ, ਕਿਉਂ ਜੋ ਯਹੋਵਾਹ ਦੇ ਭਵਨ ਦੇ ਪਵਿੱਤਰ ਸਥਾਨਾਂ ਉੱਤੇ ਪਰਾਏ ਆ ਗਏ ਹਨ!
Square Portrait Landscape 4K UHD
ਇਸ ਲਈ ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਜਦ ਮੈਂ ਉਸ ਦੀਆਂ ਘੜ੍ਹੀਆਂ ਹੋਈਆਂ ਮੂਰਤਾਂ ਦੀ ਖ਼ਬਰ ਲਵਾਂਗਾ, ਉਸ ਦੇ ਸਾਰੇ ਦੇਸ ਵਿੱਚ ਵੱਢੇ ਹੋਏ ਹੂੰਗਣਗੇ!
Square Portrait Landscape 4K UHD
ਭਾਵੇਂ ਬਾਬਲ ਅਕਾਸ਼ ਉੱਤੇ ਚੜ੍ਹ ਜਾਵੇ, ਭਾਵੇਂ ਉਹ ਆਪਣੇ ਬਲਵੰਤ ਉਚਿਆਈ ਨੂੰ ਪੱਕਾ ਕਰੇ, ਤਦ ਵੀ ਮੇਰੀ ਵੱਲੋਂ ਬਰਬਾਦ ਕਰਨ ਵਾਲੇ ਉਸ ਦੇ ਉੱਤੇ ਆਉਣਗੇ, ਯਹੋਵਾਹ ਦਾ ਵਾਕ ਹੈ।
Square Portrait Landscape 4K UHD
ਬਾਬਲ ਵਿੱਚ ਚਿੱਲਾਉਣ ਦੀ, ਕਸਦੀਆਂ ਦੇ ਦੇਸ ਵਿੱਚੋਂ ਵੱਡੇ ਭੰਨ ਤੋੜ ਦੀ ਅਵਾਜ਼ ਆਉਂਦੀ ਹੈ!
Square Portrait Landscape 4K UHD
ਯਹੋਵਾਹ ਤਾਂ ਬਾਬਲ ਨੂੰ ਵਿਰਾਨ ਕਰ ਰਿਹਾ ਹੈ, ਉਸ ਦੇ ਵਿੱਚੋਂ ਵੱਡੀ ਆਵਾਜ਼ ਨੂੰ ਮਿਟਾਉਂਦਾ ਹੈ, ਉਸ ਦੀਆਂ ਠਿੱਲਾਂ ਬਹੁਤਿਆਂ ਪਾਣੀਆਂ ਵਾਂਗੂੰ ਗੱਜਦੀਆਂ ਹਨ, ਉਹਨਾਂ ਦੀ ਅਵਾਜ਼ ਦਾ ਸ਼ੋਰ ਉਠਾਇਆ ਗਿਆ ਹੈ।
Square Portrait Landscape 4K UHD
ਬਰਬਾਦ ਕਰਨ ਵਾਲਾ ਉਸ ਦੇ ਉੱਤੇ, ਬਾਬਲ ਦੇ ਉੱਤੇ, ਆ ਗਿਆ ਹੈ, ਉਸ ਦੇ ਸੂਰਮੇ ਫੜੇ ਗਏ, ਉਹਨਾਂ ਦੇ ਧਣੁੱਖ ਤੋੜੇ ਜਾਂਦੇ ਹਨ, ਯਹੋਵਾਹ ਤਾਂ ਬਦਲਾ ਲੈਣ ਵਾਲਾ ਪਰਮੇਸ਼ੁਰ ਹੈ, ਉਹ ਜ਼ਰੂਰ ਬਦਲਾ ਲਵੇਗਾ!
Square Portrait Landscape 4K UHD
ਮੈਂ ਉਸ ਦੇ ਸਰਦਾਰਾਂ ਅਤੇ ਬੁੱਧਵਾਨਾਂ ਨੂੰ ਉਸ ਦੇ ਸੂਬੇਦਾਰਾਂ, ਉਸ ਦੇ ਰਈਸਾਂ, ਉਸ ਦੇ ਸੂਰਮਿਆਂ ਨੂੰ ਖੀਵੇ ਕਰਾਂਗਾ, ਉਹ ਸਦਾ ਦੀ ਨੀਂਦ ਸੌਂ ਜਾਣਗੇ ਅਤੇ ਨਾ ਜਾਗਣਗੇ! ਰਾਜਾ ਦਾ ਵਾਕ ਹੈ ਜਿਹ ਦਾ ਨਾਮ ਸੈਨਾਂ ਦਾ ਯਹੋਵਾਹ ਹੈ।
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਬਾਬਲ ਦੀ ਚੌੜੀ ਸ਼ਹਿਰਪਨਾਹ ਮੁੱਢੋਂ ਢਾਹੀ ਜਾਵੇਗੀ, ਉਸ ਦੇ ਉੱਚੇ ਫਾਟਕ ਅੱਗ ਨਾਲ ਸਾੜੇ ਜਾਣਗੇ, ਲੋਕ ਫੋਕੀਆਂ ਗੱਲਾਂ ਲਈ ਮਿਹਨਤ ਕਰਨਗੇ, ਅਤੇ ਉੱਮਤਾਂ ਕੇਵਲ ਅੱਗ ਲਈ ਥੱਕ ਜਾਣਗੀਆਂ।
Square Portrait Landscape 4K UHD
ਇਹ ਉਹ ਬਚਨ ਹੈ ਜਿਹ ਦਾ ਯਿਰਮਿਯਾਹ ਨਬੀ ਨੇ ਮਹਸੇਯਾਹ ਦੇ ਪੋਤੇ ਨੇਰੀਯਾਹ ਦੇ ਪੁੱਤਰ ਸਰਾਯਾਹ ਨੂੰ ਹੁਕਮ ਦਿੱਤਾ ਜਦ ਉਹ ਯਹੂਦਾਹ ਦੇ ਰਾਜਾ ਸਿਦਕੀਯਾਹ ਨਾਲ ਉਹ ਦੀ ਪਾਤਸ਼ਾਹੀ ਦੇ ਚੌਥੇ ਸਾਲ ਬਾਬਲ ਨੂੰ ਗਿਆ। ਸਰਾਯਾਹ ਵੱਡਾ ਮੋਦੀ ਸੀ
Square Portrait Landscape 4K UHD
ਯਿਰਮਿਯਾਹ ਨੇ ਉਹ ਸਾਰੀ ਬੁਰਿਆਈ ਜਿਹੜੀ ਬਾਬਲ ਉੱਤੇ ਆਉਣ ਵਾਲੀ ਸੀ ਲਿਖੀ ਅਰਥਾਤ ਇਹ ਸਾਰੀਆਂ ਗੱਲਾਂ ਜਿਹੜੀਆਂ ਬਾਬਲ ਦੇ ਬਾਰੇ ਲਿਖੀਆਂ ਗਈਆਂ ਸਨ
Square Portrait Landscape 4K UHD
ਯਿਰਮਿਯਾਹ ਨੇ ਸਰਾਯਾਹ ਨੂੰ ਆਖਿਆ, ਜਦ ਤੂੰ ਬਾਬਲ ਵਿੱਚ ਆਵੇਂਗਾ ਤਾਂ ਵੇਖੀਂ ਕਿ ਤੂੰ ਇਹਨਾਂ ਸਾਰੀਆਂ ਗੱਲਾਂ ਨੂੰ ਪੜ੍ਹੇਂ
Square Portrait Landscape 4K UHD
ਤਾਂ ਤੂੰ ਆਖੀਂ, ਹੇ ਯਹੋਵਾਹ, ਤੂੰ ਇਸ ਸਥਾਨ ਦੀ ਬਰਬਾਦੀ ਲਈ ਗੱਲ ਕੀਤੀ ਸੀ ਭਈ ਇਹ ਦੇ ਵਿੱਚ ਕੋਈ ਨਾ ਵੱਸੇਗਾ ਆਦਮੀ ਤੋਂ ਡੰਗਰ ਤੱਕ, ਕਿਉਂ ਜੋ ਇਹ ਸਦਾ ਲਈ ਵਿਰਾਨ ਹੋਵੇਗਾ
Square Portrait Landscape 4K UHD
ਜਦ ਤੂੰ ਇਸ ਪੋਥੀ ਨੂੰ ਪੜ੍ਹ ਲਵੇਂ ਤਾਂ ਤੂੰ ਇਹ ਦੇ ਨਾਲ ਇੱਕ ਪੱਥਰ ਬੰਨ੍ਹੀਂ ਅਤੇ ਫ਼ਰਾਤ ਵਿੱਚ ਸੁੱਟ ਦੇਵੀਂ
Square Portrait Landscape 4K UHD
ਤਾਂ ਤੂੰ ਆਖੀਂ, ਬਾਬਲ ਉਸ ਬੁਰਿਆਈ ਦੇ ਕਾਰਨ ਜਿਹੜੀ ਮੈਂ ਉਸ ਦੇ ਉੱਤੇ ਲਿਆਵਾਂਗਾ ਇਸੇ ਤਰ੍ਹਾਂ ਡੁੱਬ ਜਾਵੇਗਾ ਅਤੇ ਫਿਰ ਨਾ ਉੱਠੇਗਾ ਅਤੇ ਉਹ ਥੱਕ ਜਾਣਗੇ। ਯਿਰਮਿਯਾਹ ਦੀਆਂ ਗੱਲਾਂ ਇਥੋਂ ਤੱਕ ਹਨ।
Available Bible Translations
Jeremiah 51 (ASV) »
Jeremiah 51 (KJV) »
Jeremiah 51 (GW) »
Jeremiah 51 (BSB) »
Jeremiah 51 (WEB) »
Jérémie 51 (LSG) »
Jeremia 51 (LUTH1912) »
यिर्मयाह 51 (HINIRV) »
যিৰিমিয়া 51 (BENIRV) »
எரேமியா 51 (TAMIRV) »
यिर्मया 51 (MARIRV) »
యిర్మీయా 51 (TELIRV) »
યર્મિયા 51 (GUJIRV) »
ಯೆರೆಮೀಯನು 51 (KANIRV) »
إِرْمِيَا 51 (AVD) »
ירמיה 51 (HEB) »
Jeremias 51 (BSL) »
Giê-rê-mi-a 51 (VIE) »
Jeremías 51 (RVA) »
Geremia 51 (RIV) »
耶 利 米 书 51 (CUVS) »
耶 利 米 書 51 (CUVT) »
Jeremia 51 (ALB) »
Jeremia 51 (SV1917) »
Иеремия 51 (RUSV) »
Єремія 51 (UKR) »
Jeremiás 51 (KAR) »
Еремия 51 (BULG) »
エレミヤ書 51 (JPN) »
Jeremia 51 (NORSK) »
Yeremia 51 (SWHULB) »
Jeremiasza 51 (POLUBG) »
Yeremyaah 51 (SOM) »
Jeremia 51 (NLD) »
Jeremias 51 (DA1871) »