ਯਿਰਮਿਯਾਹ Chapter 6 PANIRV Bible Verse Images

ਯਿਰਮਿਯਾਹ 6 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਿਰਮਿਯਾਹ 6 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਿਰਮਿਯਾਹ 6:1 (PANIRV)
Square Portrait Landscape 4K UHD
ਹੇ ਬਿਨਯਾਮੀਨੀਓ, ਆਪਣੇ ਬਚਾਉ ਲਈ ਯਰੂਸ਼ਲਮ ਵਿੱਚੋਂ ਨੱਠੋ, ਤਕੋਆਹ ਵਿੱਚ ਤੁਰ੍ਹੀ ਫੂਕੋ, ਬੈਤ ਹੱਕਾਰਮ ਵਿੱਚ ਨਿਸ਼ਾਨ ਖੜਾ ਕਰੋ, ਕਿਉਂ ਜੋ ਉੱਤਰ ਵੱਲੋਂ ਇੱਕ ਬੁਰਿਆਈ ਅਤੇ ਵੱਡੀ ਤਬਾਹੀ ਝਾਕਦੀ ਹੈ।

ਯਿਰਮਿਯਾਹ 6:2 (PANIRV)
Square Portrait Landscape 4K UHD
ਮੈਂ ਸੀਯੋਨ ਦੀ ਧੀ ਨੂੰ ਜਿਹੜੀ ਸੋਹਣੀ ਅਤੇ ਨਾਜ਼ੁਕ ਹੈ ਮਾਰ ਸੁੱਟਾਂਗਾ।

ਯਿਰਮਿਯਾਹ 6:3 (PANIRV)
Square Portrait Landscape 4K UHD
ਆਜੜੀ ਆਪਣੇ ਇੱਜੜਾਂ ਸਣੇ ਉਸ ਦੇ ਕੋਲ ਆਉਣਗੇ, ਉਹ ਉਸ ਦੇ ਵਿਰੁੱਧ ਆਲੇ-ਦੁਆਲੇ ਆਪਣੇ ਤੰਬੂ ਲਾਉਣਗੇ, ਹਰੇਕ ਆਪੋ ਆਪਣੇ ਥਾਂ ਵਿੱਚ ਚਰਾਵੇਗਾ।

ਯਿਰਮਿਯਾਹ 6:4 (PANIRV)
Square Portrait Landscape 4K UHD
ਉਹ ਦੇ ਵਿਰੁੱਧ ਲੜਾਈ ਛੇੜੋ, ਉੱਠੋ! ਅਸੀਂ ਦੁਪਹਿਰ ਵੇਲੇ ਚੜ੍ਹਾਈ ਕਰੀਏ! ਹਾਏ ਸਾਨੂੰ! ਦਿਨ ਜੋ ਢਲਦਾ ਜਾਂਦਾ ਹੈ, ਅਤੇ ਸ਼ਾਮਾਂ ਦੇ ਪਰਛਾਵੇਂ ਵਧਦੇ ਜਾਂਦੇ ਹਨ।

ਯਿਰਮਿਯਾਹ 6:5 (PANIRV)
Square Portrait Landscape 4K UHD
ਉੱਠੋ! ਅਸੀਂ ਰਾਤ ਨੂੰ ਚੜ੍ਹਾਈ ਕਰੀਏ, ਅਤੇ ਉਹ ਦੇ ਮਹਿਲਾਂ ਨੂੰ ਢਾਹ ਸੁੱਟੀਏ!।

ਯਿਰਮਿਯਾਹ 6:6 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, ਤੁਸੀਂ ਰੁੱਖਾਂ ਨੂੰ ਵੱਢ ਸੁੱਟੋ, ਯਰੂਸ਼ਲਮ ਦੇ ਵਿਰੁੱਧ ਦਮਦਮਾ ਬੰਨ੍ਹੋ, ਇਹ ਉਹ ਸ਼ਹਿਰ ਹੈ ਜਿਹ ਨੂੰ ਸਜ਼ਾ ਦੇਣੀ ਚਾਹੀਦੀ ਹੈ, ਉਹ ਦੇ ਵਿੱਚ ਧੱਕਾ ਧੋੜਾ ਹੀ ਹੈ।

ਯਿਰਮਿਯਾਹ 6:7 (PANIRV)
Square Portrait Landscape 4K UHD
ਜਿਵੇਂ ਖੂਹ ਆਪਣੇ ਪਾਣੀ ਨੂੰ ਤਾਜ਼ਾ ਰੱਖਦਾ ਹੈ, ਤਿਵੇਂ ਉਹ ਆਪਣੀ ਬੁਰਿਆਈ ਨੂੰ ਤਾਜ਼ਾ ਰੱਖਦੀ ਹੈ। ਧੱਕਾ ਅਤੇ ਲੁੱਟ ਉਹ ਦੇ ਵਿੱਚ ਸੁਣੀ ਜਾਂਦੀ ਹੈ, ਮੇਰੇ ਅੱਗੇ ਸਦਾ ਬਿਮਾਰੀ ਅਤੇ ਘਾਓ ਹਨ।

ਯਿਰਮਿਯਾਹ 6:8 (PANIRV)
Square Portrait Landscape 4K UHD
ਹੇ ਯਰੂਸ਼ਲਮ ਸਿੱਖਿਆ ਲੈ, ਮਤੇ ਮੇਰਾ ਦਿਲ ਤੈਥੋਂ ਖੱਟਾ ਪੈ ਜਾਵੇ, ਮਤੇ ਮੈਂ ਤੈਨੂੰ ਵਿਰਾਨ ਕਰ ਛੱਡਾਂ, ਅਤੇ ਮੈਂ ਤੈਨੂੰ ਬੇ ਚਿਰਾਗ ਕਰ ਦੇ!

ਯਿਰਮਿਯਾਹ 6:9 (PANIRV)
Square Portrait Landscape 4K UHD
ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਉਹ ਇਸਰਾਏਲ ਦੀ ਰਹਿੰਦ-ਖੁਹੰਦ ਨੂੰ ਅੰਗੂਰ ਵਾਂਗੂੰ ਉੱਕਾ ਹੀ ਚੁੱਗ ਲੈਣਗੇ, ਤੂੰ ਆਪਣਾ ਹੱਥ ਅੰਗੂਰ ਚੁਗਣ ਵਾਲੇ ਵਾਂਗੂੰ ਟਹਿਣੀਆਂ ਉੱਤੇ ਫੇਰ।

ਯਿਰਮਿਯਾਹ 6:10 (PANIRV)
Square Portrait Landscape 4K UHD
ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਜੋ ਉਹ ਸੁਣਨ? ਵੇਖੋ, ਉਹਨਾਂ ਦੇ ਕੰਨ ਬੰਦ ਹਨ, ਉਹ ਧਿਆਨ ਨਹੀਂ ਦੇ ਸਕਦੇ, ਵੇਖੋ, ਯਹੋਵਾਹ ਦਾ ਬਚਨ ਉਹਨਾਂ ਲਈ ਇੱਕ ਨਿਆਦਰੀ ਹੈ, ਉਹ ਉਸ ਦੇ ਵਿੱਚੋਂ ਮਗਨ ਨਹੀਂ ਹਨ।

ਯਿਰਮਿਯਾਹ 6:11 (PANIRV)
Square Portrait Landscape 4K UHD
ਮੈਂ ਯਹੋਵਾਹ ਦੇ ਗਜ਼ਬ ਨਾਲ ਭਰਿਆ ਹੋਇਆ ਹਾਂ, ਮੈਂ ਉਹ ਨੂੰ ਸਹਿੰਦਾ-ਸਹਿੰਦਾ ਥੱਕ ਗਿਆ ਹਾਂ, ਇਹ ਨੂੰ ਗਲੀ ਵਿੱਚ ਬੱਚਿਆਂ ਉੱਤੇ ਉਲੱਦ ਦੇ, ਨਾਲੇ ਜੁਆਨਾਂ ਦੇ ਇਕੱਠ ਉੱਤੇ ਵੀ। ਨਾਲੇ ਮਨੁੱਖ ਆਪਣੀ ਔਰਤ ਨਾਲ ਫੜਿਆ ਜਾਵੇਗਾ, ਅਤੇ ਬੁੱਢਾ ਵੱਡੀ ਉਮਰ ਵਾਲੇ ਨਾਲ।

ਯਿਰਮਿਯਾਹ 6:12 (PANIRV)
Square Portrait Landscape 4K UHD
ਉਹਨਾਂ ਦੇ ਘਰ ਦੂਜਿਆਂ ਦੇ ਹਵਾਲੇ ਕੀਤੇ ਜਾਣਗੇ, ਨਾਲੇ ਉਹਨਾਂ ਦੇ ਖੇਤ ਅਤੇ ਉਹਨਾਂ ਦੀਆਂ ਔਰਤਾਂ ਵੀ, ਮੈਂ ਆਪਣਾ ਹੱਥ ਦੇਸ ਦੇ ਵਾਸੀਆਂ ਦੇ ਵਿਰੁੱਧ ਚੁੱਕਾਂਗਾ, ਯਹੋਵਾਹ ਦਾ ਵਾਕ ਹੈ।

ਯਿਰਮਿਯਾਹ 6:13 (PANIRV)
Square Portrait Landscape 4K UHD
ਉਹਨਾਂ ਵਿੱਚੋਂ ਛੋਟੇ ਤੋਂ ਲੈ ਕੇ ਵੱਡੇ ਤੱਕ ਸਾਰਿਆਂ ਦੇ ਸਾਰੇ ਨਫ਼ੇ ਦੇ ਲੋਭੀ ਹਨ, ਅਤੇ ਨਬੀ ਤੋਂ ਲੈ ਕੇ ਜਾਜਕ ਤੱਕ ਸਾਰਿਆਂ ਦੇ ਸਾਰੇ ਧੋਖਾ ਕਰਦੇ ਹਨ।

ਯਿਰਮਿਯਾਹ 6:14 (PANIRV)
Square Portrait Landscape 4K UHD
ਉਹਨਾਂ ਨੇ ਮੇਰੀ ਪਰਜਾ ਦੇ ਫੱਟਾਂ ਨੂੰ ਥੋੜਾ ਜਿਹਾ ਚੰਗਾ ਕੀਤਾ ਹੈ, ਉਹ ਆਖਦੇ ਹਨ ਸ਼ਾਂਤੀ, ਸ਼ਾਂਤੀ! ਪਰ ਸ਼ਾਂਤੀ ਹੈ ਨਹੀਂ।

ਯਿਰਮਿਯਾਹ 6:15 (PANIRV)
Square Portrait Landscape 4K UHD
ਕੀ ਉਹ ਲੱਜਿਆਵਾਨ ਹੋਏ ਜਦ ਉਹਨਾਂ ਨੇ ਘਿਣਾਉਣੇ ਕੰਮ ਕੀਤੇ? ਨਹੀਂ, ਮੂਲੋਂ ਹੀ ਲੱਜਿਆਵਾਨ ਨਾ ਹੋਏ! ਉਹਨਾਂ ਨੇ ਲਾਲ ਪੀਲਾ ਹੋਣ ਨੂੰ ਜਾਣਿਆ ਵੀ ਨਾ! ਇਸ ਲਈ ਉਹ ਡਿੱਗਿਆਂ ਹੋਇਆਂ ਵਿੱਚ ਡਿੱਗ ਪੈਣਗੇ, ਜਿਸ ਵੇਲੇ ਮੈਂ ਉਹਨਾਂ ਦੀ ਖ਼ਬਰ ਲਵਾਂਗਾ। ਉਹ ਠੁਕਰਾਏ ਜਾਣਗੇ, ਯਹੋਵਾਹ ਆਖਦਾ ਹੈ।

ਯਿਰਮਿਯਾਹ 6:16 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਤੁਸੀਂ ਰਾਹਾਂ ਵਿੱਚ ਖਲੋ ਜਾਓ ਅਤੇ ਵੇਖੋ, ਅਤੇ ਪੁਰਾਣੇ ਰਸਤਿਆਂ ਲਈ ਪੁੱਛੋ, ਕਿ ਅੱਛਾ ਰਾਹ ਕਿੱਥੇ ਹੈ? ਤਾਂ ਉਹ ਦੇ ਵਿੱਚ ਚੱਲੋ। ਤੁਸੀਂ ਆਪਣੀਆਂ ਜਾਨਾਂ ਲਈ ਅਰਾਮ ਪਾਓਗੇ, ਪਰ ਉਹਨਾਂ ਆਖਿਆ, ਅਸੀਂ ਉਹਨਾਂ ਵਿੱਚ ਨਾ ਚੱਲਾਂਗੇ।

ਯਿਰਮਿਯਾਹ 6:17 (PANIRV)
Square Portrait Landscape 4K UHD
ਮੈਂ ਤੁਹਾਡੇ ਲਈ ਰਾਖੇ ਠਹਿਰਾਏ ਅਤੇ ਆਖਿਆ, ਤੁਸੀਂ ਤੁਰ੍ਹੀ ਦੀ ਅਵਾਜ਼ ਵੱਲ ਧਿਆਨ ਦਿਓ, ਪਰ ਉਹਨਾਂ ਆਖਿਆ ਅਸੀਂ ਧਿਆਨ ਨਾ ਦੇਵਾਂਗੇ।

ਯਿਰਮਿਯਾਹ 6:18 (PANIRV)
Square Portrait Landscape 4K UHD
ਇਸ ਲਈ ਹੇ ਕੌਮੋਂ, ਤੁਸੀਂ ਸੁਣੋ, ਹੇ ਮੰਡਲੀ, ਤੂੰ ਜਾਣ ਜੋ ਉਹਨਾਂ ਉੱਤੇ ਕੀ ਹੋਣ ਵਾਲਾ ਹੈ।

ਯਿਰਮਿਯਾਹ 6:19 (PANIRV)
Square Portrait Landscape 4K UHD
ਹੇ ਧਰਤੀ ਸੁਣ! ਮੈਂ ਇਸ ਪਰਜਾ ਉੱਤੇ ਬੁਰਿਆਈ ਲਿਆ ਰਿਹਾ ਹਾਂ। ਇਹ ਉਹਨਾਂ ਦੇ ਵਿਚਾਰਾਂ ਦਾ ਫਲ ਹੈ, ਉਹਨਾਂ ਨੇ ਤਾਂ ਮੇਰੇ ਬਚਨ ਉੱਤੇ ਧਿਆਨ ਨਹੀਂ ਦਿੱਤਾ, ਮੇਰੀ ਬਿਵਸਥਾ ਨੂੰ ਉਹਨਾਂ ਨੇ ਰੱਦ ਕਰ ਦਿੱਤਾ।

ਯਿਰਮਿਯਾਹ 6:20 (PANIRV)
Square Portrait Landscape 4K UHD
ਕਾਹਦੇ ਲਈ ਸ਼ਬਾ ਤੋਂ ਲੁਬਾਨ ਅਤੇ ਦੂਰ ਦੇਸ ਤੋਂ ਬੇਦ-ਮੁਸ਼ਕ ਮੇਰੇ ਕੋਲ ਆਉਂਦੇ ਹਨ? ਤੇਰੀਆਂ ਹੋਮ ਦੀਆਂ ਭੇਟਾਂ ਮੈਨੂੰ ਨਹੀਂ ਭਾਉਂਦੀਆਂ, ਅਤੇ ਤੇਰੀਆਂ ਬਲੀਆਂ ਮੈਨੂੰ ਪਸੰਦ ਨਹੀਂ।

ਯਿਰਮਿਯਾਹ 6:21 (PANIRV)
Square Portrait Landscape 4K UHD
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖ, ਮੈਂ ਇਸ ਪਰਜਾ ਦੇ ਅੱਗੇ ਠੇਡਾ ਖਾਣ ਵਾਲੀਆਂ ਚੀਜ਼ਾਂ ਰੱਖਾਂਗਾ, ਪਿਉ ਅਤੇ ਪੁੱਤਰ ਇਕੱਠੇ ਠੇਡਾ ਖਾਣਗੇ, ਗੁਆਂਢੀ ਅਤੇ ਉਹ ਦਾ ਮਿੱਤਰ ਨਾਸ ਹੋ ਜਾਣਗੇ।

ਯਿਰਮਿਯਾਹ 6:22 (PANIRV)
Square Portrait Landscape 4K UHD
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਲੋਕ ਉੱਤਰ ਦੇਸ ਵਲੋਂ ਲੱਗੇ ਆਉਂਦੇ ਹਨ, ਅਤੇ ਇੱਕ ਵੱਡੀ ਕੌਮ ਧਰਤੀ ਦੀਆਂ ਹੱਦਾਂ ਤੋਂ ਜਾਗ ਉੱਠੀ ਹੈ।

ਯਿਰਮਿਯਾਹ 6:23 (PANIRV)
Square Portrait Landscape 4K UHD
ਉਹ ਧਣੁੱਖ ਅਤੇ ਭਾਲਾ ਫੜ੍ਹਦੇ ਹਨ, ਉਹ ਜ਼ਾਲਮ ਅਤੇ ਬੇਰਹਿਮ ਹਨ, ਉਹਨਾਂ ਦੀ ਅਵਾਜ਼ ਸਮੁੰਦਰ ਵਾਂਗੂੰ ਗੱਜਦੀ ਹੈ, ਉਹ ਘੋੜਿਆਂ ਉੱਤੇ ਚੜ੍ਹਦੇ ਹਨ, ਉਹ ਜੰਗੀ ਮਨੁੱਖਾਂ ਵਾਂਗੂੰ ਪਾਲਾਂ ਬੰਨ੍ਹਦੇ ਹਨ, ਹੇ ਸੀਯੋਨ ਦੀਏ ਧੀਏ, ਤੇਰੇ ਵਿਰੁੱਧ!

ਯਿਰਮਿਯਾਹ 6:24 (PANIRV)
Square Portrait Landscape 4K UHD
ਅਸੀਂ ਉਹ ਦੀ ਖ਼ਬਰ ਸੁਣੀ ਹੈ, ਸਾਡੇ ਹੱਥ ਢਿੱਲੇ ਪੈ ਗਏ ਹਨ, ਸਾਨੂੰ ਦੁੱਖ ਲੱਗਾ, ਜਿਵੇਂ ਜਣਨ ਵਾਲੀ ਔਰਤ ਨੂੰ ਪੀੜਾਂ।

ਯਿਰਮਿਯਾਹ 6:25 (PANIRV)
Square Portrait Landscape 4K UHD
ਖੇਤ ਵਿੱਚ ਨਾ ਜਾਓ ਨਾ ਰਾਹ ਵਿੱਚ ਚੱਲੋ, ਕਿਉਂ ਜੋ ਵੈਰੀ ਦੇ ਕੋਲ ਤਲਵਾਰ ਹੈ, ਅਤੇ ਹਰ ਪਾਸਿਓਂ ਭੈਅ ਹੈ।

ਯਿਰਮਿਯਾਹ 6:26 (PANIRV)
Square Portrait Landscape 4K UHD
ਹੇ ਮੇਰੀ ਪਰਜਾ ਦੀਏ ਧੀਏ, ਆਪਣੇ ਲੱਕ ਉੱਤੇ ਤੱਪੜ ਬੰਨ੍ਹ, ਅਤੇ ਸੁਆਹ ਵਿੱਚ ਲੇਟਿਆ ਰਹਿ। ਤੂੰ ਸੋਗ ਕਰ ਜਿਵੇਂ ਇਕਲੌਤੇ ਪੁੱਤਰ ਉੱਤੇ ਕਰੀਦਾ ਹੈ, ਤੂੰ ਬਹੁਤ ਭਾਰੀ ਸਿਆਪਾ ਕਰ, - ਸੱਤਿਆਨਾਸ ਕਰਨ ਵਾਲਾ ਅਚਾਨਕ ਸਾਡੇ ਉੱਤੇ ਆ ਪਵੇਗਾ।

ਯਿਰਮਿਯਾਹ 6:27 (PANIRV)
Square Portrait Landscape 4K UHD
ਮੈਂ ਤੈਨੂੰ ਆਪਣੀ ਪਰਜਾ ਵਿੱਚ ਇੱਕ ਬੁਰਜ ਅਤੇ ਇੱਕ ਗੜ੍ਹ ਬਣਾਇਆ ਹੈ, ਭਈ ਤੂੰ ਉਹਨਾਂ ਦੇ ਰਾਹਾਂ ਨੂੰ ਜਾਣੇ ਅਤੇ ਪਰਖੇਂ।

ਯਿਰਮਿਯਾਹ 6:28 (PANIRV)
Square Portrait Landscape 4K UHD
ਉਹ ਸਾਰਿਆਂ ਦੇ ਸਾਰੇ ਢੀਠ ਤੇ ਆਕੀ ਹਨ, ਉਹ ਚੁਗਲੀਆਂ ਕਰਦੇ ਫਿਰਦੇ ਹਨ, ਉਹ ਪਿੱਤਲ ਅਤੇ ਲੋਹਾ ਹਨ, ਉਹ ਸਾਰਿਆਂ ਦੇ ਸਾਰੇ ਭੈੜੇ ਕੰਮ ਕਰਦੇ ਹਨ।

ਯਿਰਮਿਯਾਹ 6:29 (PANIRV)
Square Portrait Landscape 4K UHD
ਧੌਕਣੀ ਜ਼ੋਰ ਨਾਲ ਫੂਕਦੇ ਹਨ, ਸਿੱਕਾ ਅੱਗ ਨਾਲ ਭਸਮ ਹੋ ਜਾਂਦਾ ਹੈ, ਸਾਫ਼ ਕਰਨ ਦਾ ਕੰਮ ਐਂਵੇਂ ਜਾਂਦਾ ਹੈ, ਪਰ ਬੁਰਿਆਈ ਵੱਖ ਨਹੀਂ ਹੋਏ।

ਯਿਰਮਿਯਾਹ 6:30 (PANIRV)
Square Portrait Landscape 4K UHD
ਉਹ “ਰੱਦੀ ਚਾਂਦੀ” ਅਖਵਾਉਣਗੇ, ਕਿਉਂਕਿ ਯਹੋਵਾਹ ਨੇ ਉਹਨਾਂ ਨੂੰ ਰੱਦ ਕੀਤਾ ਹੈ।

Available Bible Translations

American Standard Version
Jeremiah 6 (ASV) »
King James Version
Jeremiah 6 (KJV) »
GOD’S WORD® (GW)
Jeremiah 6 (GW) »
World English Bible
Jeremiah 6 (WEB) »
Louis Segond 1910
Jérémie 6 (LSG) »
Luther Bibel 1912
Jeremia 6 (LUTH1912) »
इंडियन रिवाइज्ड वर्जन - हिंदी
यिर्मयाह 6 (HINIRV) »
ভারতীয় সংশোধিত সংস্করণ - বাংলা
যিৰিমিয়া 6 (BENIRV) »
இந்தியன் ரீவைஸ்டு வேர்ஷன் - தமிழ்
எரேமியா 6 (TAMIRV) »
इंडियन रिवाइज्ड वर्जन - मराठी
यिर्मया 6 (MARIRV) »
ఇండియన్ రేవిజ్డ్ వెర్షన్ - తెలుగు
యిర్మీయా 6 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયા 6 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆರೆಮೀಯನು 6 (KANIRV) »
الكتاب المقدس باللغة العربية، فان دايك
إِرْمِيَا 6 (AVD) »
תנ ך עברי מודרני
ירמיה 6 (HEB) »
Bíblia Sagrada Português
Jeremias 6 (BSL) »
Kinh Thánh: Tiếng Việt
Giê-rê-mi-a 6 (VIE) »
Reina Valera Antigua
Jeremías 6 (RVA) »
La Sacra Bibbia
Geremia 6 (RIV) »
圣 经 简体中文和合本
耶 利 米 书 6 (CUVS) »
聖 經 繁體中文和合本
耶 利 米 書 6 (CUVT) »
Bibla e Shenjtë
Jeremia 6 (ALB) »
Svenska Bibeln 1917
Jeremia 6 (SV1917) »
Библия на русском
Иеремия 6 (RUSV) »
Українська Біблія
Єремія 6 (UKR) »
Szent Biblia - Magyar
Jeremiás 6 (KAR) »
Българска Библия
Еремия 6 (BULG) »
Det Norsk Bibel
Jeremia 6 (NORSK) »
Biblia Takatifu
Yeremia 6 (SWHULB) »
Kitaabka Quduuska Ah
Yeremyaah 6 (SOM) »
De Heilige Schrift
Jeremia 6 (NLD) »
Dansk Bibel 1871
Jeremias 6 (DA1871) »

ਯਿਰਮਿਯਾਹ (PANIRV) Chapter Selection

PANIRV Book Selection List