ਯੂਹੰਨਾ 5 PANIRV
ਯੂਹੰਨਾ Chapter 5 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਇਸ ਤੋਂ ਬਾਅਦ ਯਿਸੂ ਇੱਕ ਖ਼ਾਸ ਯਹੂਦੀਆਂ ਤਿਉਹਾਰ ਲਈ ਯਰੂਸ਼ਲਮ ਗਿਆ।
Square Portrait Landscape 4K UHD
ਯਰੂਸ਼ਲਮ ਵਿੱਚ ਇੱਕ ਤਲਾਬ ਹੈ ਜਿਸ ਦੇ ਪੰਜ ਬਰਾਂਡੇ ਬਣੇ ਹੋਏ ਹਨ। ਇਸ ਤਾਲ ਨੂੰ ਇਬਰਾਨੀ ਭਾਸ਼ਾ ਵਿੱਚ ਬੇਥਜ਼ਥਾ ਆਖਦੇ ਹਨ। ਇਹ ਤਲਾਬ ਭੇਡ ਦਰਵਾਜ਼ੇ ਦੇ ਨੇੜੇ ਹੈ।
Square Portrait Landscape 4K UHD
ਬਹੁਤ ਸਾਰੇ ਬਿਮਾਰ ਲੋਕ ਤਾਲ ਦੇ ਨੇੜੇ ਬਰਾਂਡਿਆਂ ਵਿੱਚ ਲੇਟੇ ਹੋਏ ਸਨ। ਕੁਝ ਲੋਕ ਅੰਨ੍ਹੇ, ਲੰਗੜੇ ਤੇ ਕੁਝ ਅਧਰੰਗੀ ਸਨ।
Square Portrait Landscape 4K UHD
ਇੱਕ ਠਹਿਰਾਏ ਹੋਏ ਸਮੇਂ ਤੇ ਇੱਕ ਦੂਤ ਆ ਕੇ ਤਲਾਬ ਦੇ ਪਾਣੀ ਨੂੰ ਹਿਲਾਉਂਦਾ ਸੀ, ਅਤੇ ਜਿਹੜਾ ਸਭ ਤੋਂ ਪਹਿਲਾਂ ਉਸ ਵਿੱਚ ਵੜਦਾ ਸੀ, ਉਸ ਹਰ ਪ੍ਰਕਾਰ ਦੀ ਬਿਮਾਰੀ ਤੋਂ ਚੰਗਾ ਹੋ ਜਾਂਦਾ ਸੀ l
Square Portrait Landscape 4K UHD
ਉਨ੍ਹਾਂ ਵਿੱਚ ਇੱਕ ਅਜਿਹਾ ਆਦਮੀ ਵੀ ਸੀ, ਜੋ ਅਠੱਤੀ ਸਾਲਾਂ ਤੋਂ ਬਿਮਾਰ ਸੀ।
Square Portrait Landscape 4K UHD
ਯਿਸੂ ਨੇ ਉਸ ਆਦਮੀ ਨੂੰ ਉੱਥੇ ਲੇਟਿਆ ਵੇਖਿਆ। ਯਿਸੂ ਨੂੰ ਇਹ ਪਤਾ ਸੀ ਕਿ ਉਹ ਬਹੁਤ ਲੰਮੇ ਸਮੇਂ ਤੋਂ ਬਿਮਾਰ ਸੀ। ਇਸ ਲਈ ਯਿਸੂ ਨੇ ਉਸ ਨੂੰ ਪੁੱਛਿਆ, “ਕੀ ਤੂੰ ਚੰਗਾ ਹੋਣਾ ਚਾਹੁੰਦਾ ਹੈਂ?”
Square Portrait Landscape 4K UHD
ਉਸ ਬਿਮਾਰ ਆਦਮੀ ਨੇ ਆਖਿਆ, “ਪ੍ਰਭੂ ਜੀ, ਅਜਿਹਾ ਕੋਈ ਨਹੀਂ ਜੋ ਉਦੋਂ ਤਲਾਬ ਅੰਦਰ ਜਾਣ ਵਿੱਚ ਮੇਰੀ ਸਹਾਇਤਾ ਕਰੇ ਜਦੋਂ ਪਾਣੀ ਵਿੱਚ ਹਲਚਲ ਹੁੰਦੀ ਹੈ। ਮੈਂ ਤਾਲ ਅੰਦਰ ਪਹੁੰਚਣ ਵਾਲਾ ਪਹਿਲਾ ਵਿਅਕਤੀ ਹੋਣ ਦੀ ਕੋਸ਼ਿਸ਼ ਕਰਦਾ ਹਾਂ ਪਰ ਜਦੋਂ ਤੱਕ ਕਿ ਮੈਂ ਪਹੁੰਚਾ ਮੇਰੇ ਤੋਂ ਪਹਿਲਾਂ ਹੀ ਕੋਈ ਹੋਰ ਤਲਾ ਅੰਦਰ ਵੜ ਜਾਂਦਾ ਹੈ।”
Square Portrait Landscape 4K UHD
ਫਿਰ ਯਿਸੂ ਨੇ ਉਸ ਨੂੰ ਆਖਿਆ, “ਉੱਠ, ਆਪਣਾ ਬਿਸਤਰਾ ਚੁੱਕ ਅਤੇ ਤੁਰ।”
Square Portrait Landscape 4K UHD
ਉਹ ਤੁਰੰਤ ਹੀ ਚੰਗਾ ਹੋ ਗਿਆ। ਉਸ ਨੇ ਆਪਣੀ ਮੰਜੀ ਚੁੱਕ ਕੇ ਚੱਲਣਾ ਸ਼ੁਰੂ ਕਰ ਦਿੱਤਾ। ਜਦੋਂ ਇਹ ਸਭ ਕੁਝ ਵਾਪਰਿਆ, ਇਹ ਸਬਤ ਦਾ ਦਿਨ ਸੀ।
Square Portrait Landscape 4K UHD
ਇਸ ਲਈ ਯਹੂਦੀਆਂ ਨੇ ਉਸ ਚੰਗੇ ਹੋਏ ਬੰਦੇ ਨੂੰ ਆਖਿਆ, “ਅੱਜ ਸਬਤ ਦਾ ਦਿਨ ਹੈ, ਤੇਰਾ ਬਿਸਤਰਾ ਚੁੱਕਣਾ ਬਿਵਸਥਾ ਦੇ ਖਿਲਾਫ਼ ਹੈ।”
Square Portrait Landscape 4K UHD
ਪਰ ਉਸ ਨੇ ਆਖਿਆ, “ਉਹ ਵਿਅਕਤੀ ਜਿਸ ਨੇ ਮੈਨੂੰ ਚੰਗਾ ਕੀਤਾ ਹੈ,” ਉਸ ਨੇ ਮੈਨੂੰ ਆਖਿਆ, “ਆਪਣਾ ਬਿਸਤਰਾ ਚੁੱਕ ਤੇ ਚਲ ਫਿਰ।”
Square Portrait Landscape 4K UHD
ਯਹੂਦੀਆਂ ਨੇ ਉਸ ਨੂੰ ਪੁੱਛਿਆ, “ਉਹ ਆਦਮੀ ਕੌਣ ਹੈ ਜਿਸ ਨੇ ਤੈਨੂੰ ਆਖਿਆ ਕਿ ਤੂੰ ਆਪਣਾ ਬਿਸਤਰਾ ਚੁੱਕ ਤੇ ਤੁਰ ਫਿਰ?”
Square Portrait Landscape 4K UHD
ਪਰ ਜੋ ਆਦਮੀ ਚੰਗਾ ਕੀਤਾ ਗਿਆ ਸੀ ਉਸ ਨੂੰ ਇਹ ਨਹੀਂ ਸੀ ਪਤਾ ਕਿ ਉਹ ਕੌਣ ਸੀ। ਉੱਥੇ ਬਹੁਤ ਸਾਰੇ ਲੋਕ ਸਨ ਅਤੇ ਯਿਸੂ ਉੱਥੋਂ ਚਲਾ ਗਿਆ ਸੀ।
Square Portrait Landscape 4K UHD
ਬਾਅਦ ਵਿੱਚ ਯਿਸੂ ਨੇ ਉਸ ਨੂੰ ਹੈਕਲ ਵਿੱਚ ਵੇਖਿਆ ਅਤੇ ਉਸ ਨੂੰ ਆਖਿਆ, “ਵੇਖ ਹੁਣ ਤੂੰ ਚੰਗਾ ਹੋ ਗਿਆ ਹੈ, ਫਿਰ ਪਾਪ ਨਾ ਕਰੀ, ਨਹੀਂ ਤਾਂ ਤੇਰੇ ਨਾਲ ਕੋਈ ਹੋਰ ਭੈੜੀ ਗੱਲ ਵੀ ਵਾਪਰ ਸਕਦੀ ਹੈ।”
Square Portrait Landscape 4K UHD
ਤਦ ਉਹ ਆਦਮੀ ਉੱਥੇ ਵਾਪਸ ਉਨ੍ਹਾਂ ਯਹੂਦੀਆਂ ਕੋਲ ਗਿਆ। ਅਤੇ ਉਨ੍ਹਾਂ ਨੂੰ ਆਖਿਆ ਜਿਸ ਨੇ ਮੈਨੂੰ ਚੰਗਾ ਕੀਤਾ ਸੀ, ਉਹ ਯਿਸੂ ਹੈ।
Square Portrait Landscape 4K UHD
ਇਸ ਲਈ ਯਹੂਦੀ ਉਸ ਨੂੰ ਦੁੱਖ ਦੇਣ ਲੱਗੇ ਕਿਉਂ ਜੋ ਯਿਸੂ ਸਬਤ ਦੇ ਦਿਨ ਅਜਿਹੇ ਕੰਮ ਕਰਦਾ ਸੀ।
Square Portrait Landscape 4K UHD
ਪਰ ਯਿਸੂ ਨੇ ਯਹੂਦੀਆਂ ਨੂੰ ਉੱਤਰ ਦਿੱਤਾ, “ਮੇਰਾ ਪਿਤਾ ਹਮੇਸ਼ਾਂ ਕੰਮ ਕਰਦਾ ਰਹਿੰਦਾ ਹੈ, ਇਸ ਲਈ ਮੈਂਨੂੰ ਵੀ ਕੰਮ ਕਰਨਾ ਚਾਹੀਦਾ ਹੈ।”
Square Portrait Landscape 4K UHD
ਇਹ ਸੁਣਨ ਤੋਂ ਬਾਅਦ ਯਹੂਦੀ ਯਿਸੂ ਨੂੰ ਮਾਰਨ ਲਈ ਹੋਰ ਵੀ ਕੋਸ਼ਿਸ਼ਾਂ ਕਰਨ ਲੱਗੇ। ਯਹੂਦੀਆਂ ਨੇ ਆਖਿਆ, “ਯਿਸੂ ਸਬਤ ਦੇ ਦਿਨ ਦਾ ਨੇਮ ਤੋੜ ਰਿਹਾ ਹੈ ਅਤੇ ਆਖਿਆ, ਪਰਮੇਸ਼ੁਰ ਨੂੰ ਆਪਣਾ ਪਿਤਾ ਆਖ ਕੇ ਉਹ ਆਪਣੇ ਆਪ ਨੂੰ ਪਰਮੇਸ਼ੁਰ ਦੇ ਬਰਾਬਰ ਬਣਾ ਰਿਹਾ ਹੈ।”
Square Portrait Landscape 4K UHD
ਪਰ ਯਿਸੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਕਿ ਪੁੱਤਰ ਆਪਣੇ ਆਪ ਕੁਝ ਨਹੀਂ ਕਰ ਸਕਦਾ। ਪੁੱਤਰ ਉਹੀ ਕਰਦਾ ਹੈ ਜੋ ਉਹ ਪਿਤਾ ਨੂੰ ਕਰਿਦਆਂ ਵੇਖਦਾ ਹੈ। ਜੋ ਕੁਝ ਪਿਤਾ ਕਰਦਾ ਉਹੀ ਪੁੱਤਰ ਵੀ ਕਰਦਾ।
Square Portrait Landscape 4K UHD
ਪਰ ਪਿਤਾ ਆਪਣੇ ਪੁੱਤਰ ਨੂੰ ਪਿਆਰ ਕਰਦਾ ਹੈ ਅਤੇ ਪਿਤਾ ਪੁੱਤਰ ਨੂੰ ਉਹ ਸਭ ਕੁਝ ਵਿਖਾਉਂਦਾ ਹੈ ਜੋ ਉਹ ਕਰਦਾ। ਪਰ ਪਿਤਾ ਆਪਣੇ ਪੁੱਤਰ ਨੂੰ ਵੱਡੇ ਕੰਮ ਵੀ ਵਿਖਾਵੇਗਾ। ਫਿਰ ਤੁਸੀਂ ਸਭ ਹੈਰਾਨ ਰਹਿ ਜਾਉਂਗੇ।
Square Portrait Landscape 4K UHD
ਪਿਤਾ ਮੁਰਦਿਆਂ ਨੂੰ ਜਿਵਾਲਦਾ ਹੈ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ। ਉਸੇ ਹੀ ਤਰ੍ਹਾਂ, ਪੁੱਤਰ ਵੀ, ਜਿਨ੍ਹਾਂ ਨੂੰ ਉਹ ਚਾਹੁੰਦਾ ਹੈ, ਜੀਵਨ ਦਿੰਦਾ ਹੈ।
Square Portrait Landscape 4K UHD
ਪਿਤਾ ਕਿਸੇ ਦਾ ਨਿਆਂ ਨਹੀਂ ਕਰਦਾ, ਪਰ ਉਸ ਨੇ ਇਹ ਅਧਿਕਾਰ ਪੂਰੀ ਤਰ੍ਹਾਂ ਪੁੱਤਰ ਨੂੰ ਦਿੱਤਾ ਹੋਇਆ ਹੈ।
Square Portrait Landscape 4K UHD
ਪਰਮੇਸ਼ੁਰ ਨੇ ਇਹ ਇਸ ਲਈ ਕੀਤਾ ਤਾਂ ਕਿ ਸਾਰੇ ਲੋਕ ਪੁੱਤਰ ਦਾ ਉਵੇਂ ਹੀ ਆਦਰ ਕਰਨ ਜਿਵੇਂ ਉਹ ਪਿਤਾ ਦਾ ਆਦਰ ਕਰਦੇ ਹਨ। ਜੋ ਕੋਈ ਆਦਮੀ ਪੁੱਤਰ ਦਾ ਆਦਰ ਨਹੀਂ ਕਰਦਾ, ਉਹ ਆਦਮੀ ਪਿਤਾ ਦਾ ਆਦਰ ਨਹੀਂ ਕਰਦਾ, ਜਿਸ ਨੇ ਉਸ ਨੂੰ ਭੇਜਿਆ ਹੈ।
Square Portrait Landscape 4K UHD
ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ, ਉਹ ਮੇਰੇ ਬਚਨ ਸੁਣਦਾ ਹੈ ਅਤੇ ਉਨ੍ਹਾਂ ਤੇ ਵਿਸ਼ਵਾਸ ਕਰਦਾ ਹੈ। ਉਹ, ਜਿਸ ਨੇ ਮੈਨੂੰ ਭੇਜਿਆ ਹੈ, ਸਦੀਪਕ ਜੀਵਨ ਉਸਦਾ ਹੈ। ਉਸਦਾ ਨਿਆਂ ਨਹੀਂ ਹੋਵੇਗਾ। ਉਸ ਨੂੰ ਮੌਤ ਤੋਂ ਮੁਕਤ ਕਰ ਦਿੱਤਾ ਗਿਆ ਹੈ ਅਤੇ ਉਹ ਸਦੀਪਕ ਜੀਵਨ ਵਿੱਚ ਦਾਖਲ ਹੋ ਚੁੱਕਿਆ ਹੈ।
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ। ਉਹ ਸਮਾਂ ਆ ਰਿਹਾ ਹੈ, ਅਤੇ ਸਗੋਂ ਹੁਣੇ ਹੈ। ਉਹ ਜੋ ਮਰ ਚੁੱਕੇ ਹਨ ਪਰਮੇਸ਼ੁਰ ਦੇ ਪੁੱਤਰ ਦੀ ਅਵਾਜ਼ ਨੂੰ ਸੁਣਨਗੇ ਅਤੇ ਜਿਹੜੇ ਲੋਕ ਉਸ ਨੂੰ ਸੁਨਣਗੇ ਉਨ੍ਹਾਂ ਨੂੰ ਜੀਵਨ ਮਿਲੇਗਾ।
Square Portrait Landscape 4K UHD
ਪਿਤਾ ਹੀ ਜੀਵਨ ਦੇਣ ਵਾਲਾ ਹੈ, ਇਸ ਲਈ ਉਸ ਨੇ ਆਪਣੇ ਪੁੱਤਰ ਨੂੰ ਵੀ ਜੀਵਨ ਦੇਣ ਵਾਲਾ ਬਣਾ ਦਿੱਤਾ ਹੈ।
Square Portrait Landscape 4K UHD
ਪਿਤਾ ਨੇ ਨਿਆਂ ਕਰਨ ਦਾ ਵੀ ਅਧਿਕਾਰ ਆਪਣੇ ਪੁੱਤਰ ਨੂੰ ਦਿੱਤਾ ਹੈ ਕਿਉਂਕਿ ਉਹ ਮਨੁੱਖ ਦਾ ਪੁੱਤਰ ਹੈ।
Square Portrait Landscape 4K UHD
ਇਸ ਗੱਲ ਬਾਰੇ ਹੈਰਾਨ ਨਾ ਹੋਵੋ। ਉਹ ਸਮਾਂ ਆ ਰਿਹਾ ਹੈ, ਜਦੋਂ ਕਬਰਾਂ ਵਿੱਚ ਮੁਰਦੇ ਵੀ ਉਸ ਦੀ ਅਵਾਜ਼ ਸੁਣਨਗੇ।
Square Portrait Landscape 4K UHD
ਉਹ ਆਪਣੀਆਂ ਕਬਰਾਂ ਚੋਂ ਬਾਹਰ ਆ ਜਾਣਗੇ, ਉਹ ਜਿਨ੍ਹਾਂ ਨੇ ਚੰਗੇ ਕੰਮ ਕੀਤੇ ਹਨ, ਉਭਾਰੇ ਜਾਣਗੇ ਅਤੇ ਜੀਵਨ ਪ੍ਰਾਪਤ ਕਰਨਗੇ। ਪਰ ਉਹ ਲੋਕ, ਜਿਨ੍ਹਾਂ ਨੇ ਮੰਦੇ ਕੰਮ ਕੀਤੇ ਹਨ, ਨਿਆਂ ਲਈ ਜਿਵਾਲੇ ਜਾਣਗੇ।”
Square Portrait Landscape 4K UHD
“ਮੈਂ ਆਪਣੇ ਆਪ ਕੁਝ ਨਹੀਂ ਕਰ ਸਕਦਾ। ਮੈਂ ਉਸ ਅਧਾਰ ਤੇ ਨਿਆਂ ਕਰਦਾ ਹਾਂ ਜੋ ਮੈਂ ਪਰਮੇਸ਼ੁਰ ਤੋਂ ਸੁਣਦਾ ਹਾਂ। ਇਸ ਲਈ ਮੇਰਾ ਨਿਆਂ ਠੀਕ ਹੈ। ਕਿਉਂਕਿ ਮੈਂ ਆਪਣੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਸਗੋਂ ਮੈਂ ਉਸ ਦੀ ਇੱਛਾ ਅਨੁਸਾਰ ਕਰਨ ਦੀ ਕੋਸ਼ਿਸ਼ ਕਰਦਾ ਹਾਂ, ਜਿਸ ਨੇ ਮੈਨੂੰ ਭੇਜਿਆ ਹੈ।
Square Portrait Landscape 4K UHD
ਜੇਕਰ ਮੈਂ ਆਪਣੇ ਬਾਰੇ ਗਵਾਹੀ ਦੇਵਾਂ, ਤਾਂ ਮੇਰੀ ਗਵਾਹੀ ਸੱਚੀ ਨਹੀਂ ਹੈ।
Square Portrait Landscape 4K UHD
ਪਰ ਇੱਕ ਹੋਰ ਹੈ ਜੋ ਮੇਰੇ ਬਾਰੇ ਗਵਾਹੀ ਦਿੰਦਾ ਹੈ ਅਤੇ ਮੈਂ ਜਾਣਦਾ ਹਾਂ ਕਿ ਉਸ ਦੀ ਮੇਰੇ ਬਾਰੇ ਗਵਾਹੀ ਸੱਚੀ ਹੈ।
Square Portrait Landscape 4K UHD
ਤੁਸੀਂ ਲੋਕਾਂ ਨੂੰ ਯੂਹੰਨਾ ਕੋਲ ਭੇਜਿਆ ਅਤੇ ਉਸ ਨੇ ਸੱਚ ਬਾਰੇ ਗਵਾਹੀ ਦਿੱਤੀ।
Square Portrait Landscape 4K UHD
ਪਰ ਮੈਂ ਇੱਕ ਆਦਮੀ ਦੀ ਗਵਾਹੀ ਤੇ ਨਿਰਭਰ ਨਹੀਂ ਕਰਦਾ। ਮੈਂ ਤੁਹਾਨੂੰ ਇਹ ਗੱਲਾਂ ਇਸ ਲਈ ਦੱਸਦਾ ਹਾਂ ਤਾਂ ਕਿ ਤੁਸੀਂ ਬਚਾਏ ਜਾ ਸਕੋ।
Square Portrait Landscape 4K UHD
ਯੂਹੰਨਾ ਇੱਕ ਦੀਵੇ ਵਾਂਗੂੰ ਜਗਦਾ ਸੀ ਤੇ ਜਿਸ ਨੇ ਚਾਨਣ ਦਿੱਤਾ ਅਤੇ ਤੁਸੀਂ ਕੁਝ ਸਮੇਂ ਲਈ ਉਸ ਚਾਨਣ ਦਾ ਅਨੰਦ ਲਿਆ।
Square Portrait Landscape 4K UHD
ਪਰ ਜੋ ਗਵਾਹੀ ਮੈਂ ਆਪਣੇ ਬਾਰੇ ਦਿੰਦਾ ਹਾਂ ਉਹ ਯੂਹੰਨਾ ਦੀ ਗਵਾਹੀ ਨਾਲੋਂ ਵੱਡੀ ਹੈ। ਜੋ ਕੰਮ ਪਿਤਾ ਨੇ ਮੈਨੂੰ ਕਰਨ ਲਈ ਦਿੱਤਾ ਹੈ, ਉਹ ਮੇਰੇ ਬਾਰੇ ਗਵਾਹੀ ਦਿੰਦਾ ਹੈ ਕਿ ਪਿਤਾ ਨੇ ਮੈਨੂੰ ਭੇਜਿਆ ਹੈ।
Square Portrait Landscape 4K UHD
ਅਤੇ ਉਹ ਪਿਤਾ ਜਿਸ ਨੇ ਮੈਨੂੰ ਭੇਜਿਆ ਉਸ ਨੇ ਮੇਰੇ ਬਾਰੇ ਗਵਾਹੀ ਦਿੱਤੀ। ਪਰ ਤੁਸੀਂ ਕਦੇ ਉਸ ਦੀ ਅਵਾਜ਼ ਨਹੀਂ ਸੁਣੀ। ਅਤੇ ਤੁਸੀਂ ਕਦੇ ਉਸਦਾ ਰੂਪ ਨਹੀਂ ਵੇਖਿਆ।
Square Portrait Landscape 4K UHD
ਉਸ ਪਿਤਾ ਦੇ ਬਚਨ ਵੀ ਤੁਹਾਡੇ ਅੰਦਰ ਨਹੀਂ ਹਨ ਕਿਉਂਕਿ, ਤੁਸੀਂ ਉਸ ਤੇ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
Square Portrait Landscape 4K UHD
ਤੁਸੀਂ ਇਹ ਸੋਚ ਕੇ ਪਵਿੱਤਰ ਗ੍ਰੰਥਾਂ ਨੂੰ ਧਿਆਨ ਨਾਲ ਪੜ੍ਹਦੇ ਹੋ ਕਿ ਤੁਸੀਂ ਉਨ੍ਹਾਂ ਰਾਹੀਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ। ਉਹੀ ਪੁਸਤਕਾਂ ਮੇਰੇ ਬਾਰੇ ਗਵਾਹੀ ਦਿੰਦੀਆਂ ਹਨ!
Square Portrait Landscape 4K UHD
ਹਾਲੇ ਵੀ ਤੁਸੀਂ ਉਸ ਸਦੀਪਕ ਜੀਵਨ ਨੂੰ ਪ੍ਰਾਪਤ ਕਰਨ ਲਈ ਮੇਰੇ ਕੋਲ ਆਉਣ ਤੋਂ ਇੰਨਕਾਰ ਕਰਦੇ ਹੋ।
Square Portrait Landscape 4K UHD
ਪਰ ਮੈਂ ਤੁਹਾਨੂੰ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਹੈ ਨਹੀਂ।
Square Portrait Landscape 4K UHD
ਮੈਂ ਆਪਣੇ ਪਿਤਾ ਦੇ ਨਾਮ ਤੋਂ ਆਇਆ ਹਾਂ। ਪਰ ਹਾਲੇ ਵੀ ਤੁਸੀਂ ਮੈਨੂੰ ਨਹੀਂ ਕਬੂਲ ਕਰਦੇ। ਜੇਕਰ ਦੂਸਰਾ ਵਿਅਕਤੀ ਆਪਣੇ ਖੁਦ ਦੇ ਨਾਮ ਵਿੱਚ ਆਉਂਦਾ ਹੈ, ਤੁਸੀਂ ਉਸ ਨੂੰ ਕਬੂਲ ਕਰ ਲਓਗੇ।
Square Portrait Landscape 4K UHD
ਤੁਸੀਂ ਇੱਕ ਦੂਜੇ ਤੋਂ ਵਡਿਆਈ ਚਾਹੁੰਦੇ ਹੋ, ਪਰ ਤੁਸੀਂ ਉਸ ਉਸਤਤ ਦੀ ਚਾਹਨਾ ਨਹੀਂ ਰੱਖਦੇ ਜਿਹੜੀ ਪਰਮੇਸ਼ੁਰ ਵੱਲੋਂ ਆਉਂਦੀ ਹੈ। ਤਾਂ ਫਿਰ ਤੁਸੀਂ ਕਿਵੇਂ ਮੇਰੇ ਉੱਤੇ ਵਿਸ਼ਵਾਸ ਕਰ ਸਕਦੇ ਹੋ?
Square Portrait Landscape 4K UHD
ਇਹ ਨਾ ਸੋਚੋ ਕਿ ਪਿਤਾ ਦੇ ਸਾਹਮਣੇ ਮੈਂ ਤੁਹਾਨੂੰ ਦੋਸ਼ੀ ਠਹਿਰਾਵਾਂਗਾ। ਜੋ ਤੁਹਾਨੂੰ ਦੋਸ਼ੀ ਠਹਿਰਾਉਂਦਾ ਹੈ, ਉਹ ਮੂਸਾ ਹੈ ਅਤੇ ਤੁਸੀਂ ਆਪਣੀ ਆਸ ਉਸ ਤੇ ਰੱਖੀ ਹੋਈ ਹੈ।
Square Portrait Landscape 4K UHD
ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ ਤਾਂ ਤੁਸੀਂ ਮੇਰੇ ਤੇ ਵੀ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ ਸੀ।
Square Portrait Landscape 4K UHD
ਕਿਉਂਕਿ ਤੁਸੀਂ ਉਸ ਦੀ ਲਿਖਤਾਂ ਤੇ ਵਿਸ਼ਵਾਸ ਨਹੀਂ ਕਰਦੇ ਫੇਰ ਤੁਸੀਂ ਮੇਰੇ ਸ਼ਬਦਾਂ ਤੇ ਕਿਵੇਂ ਵਿਸ਼ਵਾਸ ਕਰੋਂਗੇ।”
Available Bible Translations
John 5 (ASV) »
John 5 (KJV) »
John 5 (GW) »
John 5 (BSB) »
John 5 (WEB) »
Jean 5 (LSG) »
Johannes 5 (LUTH1912) »
यूहन्ना 5 (HINIRV) »
যোহন 5 (BENIRV) »
யோவான் 5 (TAMIRV) »
योहान 5 (MARIRV) »
యోహాను 5 (TELIRV) »
યોહાન 5 (GUJIRV) »
ಯೋಹಾನನು 5 (KANIRV) »
يوحنَّا 5 (AVD) »
הבשורה על־פי יוחנן 5 (HEB) »
João 5 (BSL) »
Giăng 5 (VIE) »
Juan 5 (RVA) »
Giovanni 5 (RIV) »
约 翰 福 音 5 (CUVS) »
約 翰 福 音 5 (CUVT) »
Gjoni 5 (ALB) »
Johannes 5 (SV1917) »
Иоанна 5 (RUSV) »
Івана 5 (UKR) »
János 5 (KAR) »
Йоан 5 (BULG) »
ヨハネによる福音書 5 (JPN) »
Johannes 5 (NORSK) »
Yohana 5 (SWHULB) »
Jana 5 (POLUBG) »
Yooxanaa 5 (SOM) »
Johannes 5 (NLD) »
Johannes 5 (DA1871) »