ਯੂਹੰਨਾ Chapter 7 PANIRV Bible Verse Images

ਯੂਹੰਨਾ 7 Bible Verse Pictures. Choose from a large collection of inspirational, motivational and encouraging Bible verses with pictures of nature. Download and share ਯੂਹੰਨਾ 7 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯੂਹੰਨਾ 7:1 (PANIRV)
Square Portrait Landscape 4K UHD
ਇਸ ਤੋਂ ਬਾਅਦ ਯਿਸੂ ਨੇ ਗਲੀਲ ਦੇ ਇਲਾਕੇ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਕਰਨਾ ਨਹੀਂ ਚਾਹੁੰਦਾ ਸੀ, ਕਿਉਂਕਿ ਉਸ ਇਲਾਕੇ ਦੇ ਯਹੂਦੀ ਉਸ ਨੂੰ ਮਾਰਨਾ ਚਾਹੁੰਦੇ ਸਨ।

ਯੂਹੰਨਾ 7:2 (PANIRV)
Square Portrait Landscape 4K UHD
ਯਹੂਦੀਆਂ ਲਈ ਡੇਰਿਆਂ ਦੇ ਤਿਉਹਾਰ ਦਾ ਸਮਾਂ ਨੇੜੇ ਸੀ।

ਯੂਹੰਨਾ 7:3 (PANIRV)
Square Portrait Landscape 4K UHD
ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਚੱਲ ਕੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕੰਮ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖਣ,

ਯੂਹੰਨਾ 7:4 (PANIRV)
Square Portrait Landscape 4K UHD
ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਲੁਕੋਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਕੰਮ ਤੂੰ ਕਰਦਾ ਹੈਂ।”

ਯੂਹੰਨਾ 7:5 (PANIRV)
Square Portrait Landscape 4K UHD
ਯਿਸੂ ਦੇ ਭਰਾਵਾਂ ਨੇ ਵੀ ਉਸ ਤੇ ਵਿਸ਼ਵਾਸ ਨਹੀਂ ਕੀਤਾ।

ਯੂਹੰਨਾ 7:6 (PANIRV)
Square Portrait Landscape 4K UHD
ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਠੀਕ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।

ਯੂਹੰਨਾ 7:7 (PANIRV)
Square Portrait Landscape 4K UHD
ਸੰਸਾਰ ਤੁਹਾਡੇ ਨਾਲ ਵੈਰ ਨਹੀਂ ਕਰ ਸਕਦਾ। ਪਰ ਇਹ ਮੇਰੇ ਨਾਲ ਵੈਰ ਕਰਦਾ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਬੁਰੇ ਕੰਮ ਕਰਦੇ ਹਨ।

ਯੂਹੰਨਾ 7:8 (PANIRV)
Square Portrait Landscape 4K UHD
ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”

ਯੂਹੰਨਾ 7:9 (PANIRV)
Square Portrait Landscape 4K UHD
ਇਹ ਆਖਣ ਤੋਂ ਬਾਅਦ ਯਿਸੂ ਗਲੀਲ ਵਿੱਚ ਹੀ ਰਿਹਾ।

ਯੂਹੰਨਾ 7:10 (PANIRV)
Square Portrait Landscape 4K UHD
ਯਿਸੂ ਦੇ ਭਰਾ ਤਿਉਹਾਰ ਤੇ ਚਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਅਦ, ਯਿਸੂ ਵੀ ਚਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ।

ਯੂਹੰਨਾ 7:11 (PANIRV)
Square Portrait Landscape 4K UHD
ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਬੋਲੇ, “ਉਹ ਕਿੱਥੇ ਹੈ?”

ਯੂਹੰਨਾ 7:12 (PANIRV)
Square Portrait Landscape 4K UHD
ਉੱਥੇ ਵੱਡੀ ਭੀੜ ਇਕੱਠੀ ਸੀ, ਕੁਝ ਲੋਕ ਆਪਸ ਵਿੱਚ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।”

ਯੂਹੰਨਾ 7:13 (PANIRV)
Square Portrait Landscape 4K UHD
ਪਰ ਇੰਨ੍ਹਾਂ ਦਲੇਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁੱਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਡਰੇ ਹੋਏ ਸਨ।

ਯੂਹੰਨਾ 7:14 (PANIRV)
Square Portrait Landscape 4K UHD
ਯਿਸੂ ਹੈਕਲ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।

ਯੂਹੰਨਾ 7:15 (PANIRV)
Square Portrait Landscape 4K UHD
ਯਹੂਦੀ ਅਚਰਜ਼ ਮੰਨ ਕੇ ਬੋਲੇ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਫ਼ੇਰ ਵੀ ਉਸ ਨੇ ਇਹ ਸਭ ਕਿਵੇਂ ਸਿੱਖਿਆ?”

ਯੂਹੰਨਾ 7:16 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ “ਜੋ ਬਚਨ ਮੈਂ ਦਿੰਦਾ ਹਾਂ, ਮੇਰੇ ਆਪਣੇ ਬਚਨ ਨਹੀਂ ਹਨ, ਸਗੋਂ ਉਸ ਤੋਂ ਆਉਂਦੇ ਹਨ ਜਿਸ ਨੇ ਮੈਨੂੰ ਭੇਜਿਆ ਹੈ।

ਯੂਹੰਨਾ 7:17 (PANIRV)
Square Portrait Landscape 4K UHD
ਜੇਕਰ ਕੋਈ ਪਰਮੇਸ਼ੁਰ ਦੀ ਮਰਜ਼ੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਸਿੱਖਿਆ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।

ਯੂਹੰਨਾ 7:18 (PANIRV)
Square Portrait Landscape 4K UHD
ਕੋਈ ਵੀ ਜੋ ਆਪਣੇ ਵਿਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ ਆਪ ਦੀ ਵਡਿਆਈ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਦੀ ਵਡਿਆਈ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸ ਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ।

ਯੂਹੰਨਾ 7:19 (PANIRV)
Square Portrait Landscape 4K UHD
ਕੀ ਮੂਸਾ ਨੇ ਤੁਹਾਨੂੰ ਬਿਵਸਥਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਉਸ ਤੇ ਨਹੀਂ ਚੱਲਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”

ਯੂਹੰਨਾ 7:20 (PANIRV)
Square Portrait Landscape 4K UHD
ਲੋਕਾਂ ਨੇ ਉੱਤਰ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”

ਯੂਹੰਨਾ 7:21 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, “ਮੈਂ ਇੱਕ ਕੰਮ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ।

ਯੂਹੰਨਾ 7:22 (PANIRV)
Square Portrait Landscape 4K UHD
ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਬਿਵਸਥਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਮਨੁੱਖ ਦੀ ਸੁੰਨਤ ਕਰਦੇ ਹੋ।

ਯੂਹੰਨਾ 7:23 (PANIRV)
Square Portrait Landscape 4K UHD
ਇਸ ਲਈ ਬਿਵਸਥਾ ਦੀ ਪਾਲਣਾ ਲਈ ਕਿਸੇ ਵੀ ਮਨੁੱਖ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਮਨੁੱਖ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ?

ਯੂਹੰਨਾ 7:24 (PANIRV)
Square Portrait Landscape 4K UHD
ਕਿਸੇ ਚੀਜ਼ ਦੇ ਬਾਹਰੀ ਰੂਪ ਤੋਂ ਨਿਆਂ ਨਾ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”

ਯੂਹੰਨਾ 7:25 (PANIRV)
Square Portrait Landscape 4K UHD
ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੋ ਮਨੁੱਖ ਨਹੀਂ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।

ਯੂਹੰਨਾ 7:26 (PANIRV)
Square Portrait Landscape 4K UHD
ਪਰ ਉਹ ਖੁੱਲੇ-ਆਮ ਬਚਨ ਬੋਲ ਰਿਹਾ ਹੈ ਅਤੇ ਉਸ ਨੂੰ ਕੋਈ ਬਚਨ ਬੋਲਣ ਤੋਂ ਨਹੀਂ ਰੋਕ ਰਿਹਾ। ਜ਼ਰੂਰ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ।

ਯੂਹੰਨਾ 7:27 (PANIRV)
Square Portrait Landscape 4K UHD
ਪਰ ਅਸੀਂ ਜਾਣਦੇ ਹਾਂ ਕਿ ਇਹ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”

ਯੂਹੰਨਾ 7:28 (PANIRV)
Square Portrait Landscape 4K UHD
ਜਦੋਂ ਯਿਸੂ ਹੈਕਲ ਵਿੱਚ ਬਚਨ ਬੋਲ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ।

ਯੂਹੰਨਾ 7:29 (PANIRV)
Square Portrait Landscape 4K UHD
ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸ ਨੇ ਮੈਨੂੰ ਭੇਜਿਆ ਹੈ।”

ਯੂਹੰਨਾ 7:30 (PANIRV)
Square Portrait Landscape 4K UHD
ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਫੜ ਨਾ ਸਕਿਆ। ਕਿਉਂਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਠੀਕ ਸਮਾਂ ਨਹੀਂ ਸੀ।

ਯੂਹੰਨਾ 7:31 (PANIRV)
Square Portrait Landscape 4K UHD
ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦੀ ਉਡੀਕ ਕਰ ਰਹੇ ਹਾਂ, ਜਦੋਂ ਉਹ ਆਵੇਗਾ ਤਾਂ ਕੀ ਇਸ ਆਦਮੀ ਤੋਂ ਵੀ ਵਧ ਚਮਤਕਾਰ ਕਰੇਗਾ?”

ਯੂਹੰਨਾ 7:32 (PANIRV)
Square Portrait Landscape 4K UHD
ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਗੱਲਾਂ ਸੁਣੀਆਂ, ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਹੈਕਲ ਦੇ ਪਹਿਰੇਦਾਰਾਂ ਨੂੰ ਉਸ ਨੂੰ ਫੜਨ ਲਈ ਭੇਜਿਆ।

ਯੂਹੰਨਾ 7:33 (PANIRV)
Square Portrait Landscape 4K UHD
ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜ੍ਹਾ ਚਿਰ ਹੋਰ ਮੈਂ ਤੁਹਾਡੇ ਕੋਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚਲਾ ਜਾਂਵਾਂਗਾ, ਜਿਸ ਨੇ ਮੈਨੂੰ ਭੇਜਿਆ ਹੈ।

ਯੂਹੰਨਾ 7:34 (PANIRV)
Square Portrait Landscape 4K UHD
ਤੁਸੀਂ ਮੈਨੂੰ ਲੱਭੋਗੇ ਪਰ ਲੱਭ ਨਾ ਸਕੋਗੇ ਕਿਉਂਕਿ ਤੁਸੀਂ ਉੱਥੇ ਨਹੀਂ ਪਹੁੰਚ ਸਕਦੇ ਜਿੱਥੇ ਮੈਂ ਹਾਂ।”

ਯੂਹੰਨਾ 7:35 (PANIRV)
Square Portrait Landscape 4K UHD
ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ, ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਬਚਨ ਸੁਨਾਉਣ ਜਾ ਰਿਹਾ ਹੈ?

ਯੂਹੰਨਾ 7:36 (PANIRV)
Square Portrait Landscape 4K UHD
ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਗੇ ਪਰ ਮੈਨੂੰ ਲੱਭ ਨਹੀਂ ਸਕੋਗੇ। ਅਤੇ ਤੁਸੀਂ ਉੱਥੇ ਪਹੁੰਚ ਨਹੀਂ ਸਕਦੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”

ਯੂਹੰਨਾ 7:37 (PANIRV)
Square Portrait Landscape 4K UHD
ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖ਼ਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਬੋਲ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਹ ਮੇਰੇ ਕੋਲੋਂ ਆ ਕੇ ਪੀਵੇ।

ਯੂਹੰਨਾ 7:38 (PANIRV)
Square Portrait Landscape 4K UHD
ਇਹ ਪੋਥੀਆਂ ਵਿੱਚ ਲਿਖਿਆ ਹੈ ਜੋ ਮੇਰੇ ਤੇ ਵਿਸ਼ਵਾਸ ਕਰੇਗਾ ਅੰਮ੍ਰਿਤ ਜਲ ਦੇ ਦਰਿਆ ਉਸ ਦੇ ਵਿੱਚੋਂ ਵਗਣਗੇ।”

ਯੂਹੰਨਾ 7:39 (PANIRV)
Square Portrait Landscape 4K UHD
ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਤੇ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸਕਣਗੇ ਕਿਉਂਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂਕਿ ਹਾਲੇ ਯਿਸੂ ਆਪਣੀ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।

ਯੂਹੰਨਾ 7:40 (PANIRV)
Square Portrait Landscape 4K UHD
ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਇਹ ਉਹੀ ਨਬੀ ਹੈ।”

ਯੂਹੰਨਾ 7:41 (PANIRV)
Square Portrait Landscape 4K UHD
ਕੁਝ ਹੋਰਾਂ ਨੇ ਆਖਿਆ, “ਉਹ ਮਸੀਹ ਹੈ।” ਕੁਝ ਨੇ ਆਖਿਆ, “ਕੀ, ਮਸੀਹ ਗਲੀਲ ਵਿੱਚ ਆਵੇਗਾ?

ਯੂਹੰਨਾ 7:42 (PANIRV)
Square Portrait Landscape 4K UHD
ਕੀ ਇਹ ਪਵਿੱਤਰ ਗ੍ਰੰਥ ਵਿੱਚ ਲਿਖਿਆ ਹੋਇਆ ਹੈ ਕਿ ਮਸੀਹ ਦਾਊਦ ਦੇ ਘਰਾਣੇ ਵਿੱਚੋਂ ਆਵੇਗਾ ਅਤੇ ਬੈਤਲਹਮ, ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ?”

ਯੂਹੰਨਾ 7:43 (PANIRV)
Square Portrait Landscape 4K UHD
ਇਸ ਲਈ ਲੋਕਾਂ ਦੀ ਯਿਸੂ ਬਾਰੇ ਆਪਸ ਵਿੱਚ ਫੁੱਟ ਪੈ ਗਈ ਸੀ।

ਯੂਹੰਨਾ 7:44 (PANIRV)
Square Portrait Landscape 4K UHD
ਕੁਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।

ਯੂਹੰਨਾ 7:45 (PANIRV)
Square Portrait Landscape 4K UHD
ਇਸ ਲਈ ਹੈਕਲ ਦੇ ਪਹਿਰੇਦਾਰ ਫ਼ਰੀਸੀਆਂ ਅਤੇ ਮੁੱਖ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪਹਿਰੇਦਾਰਾਂ ਨੂੰ ਪੁੱਛਿਆ, “ਤੁਸੀਂ ਯਿਸੂ ਨੂੰ ਫੜ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”

ਯੂਹੰਨਾ 7:46 (PANIRV)
Square Portrait Landscape 4K UHD
ਪਹਿਰੇਦਾਰਾਂ ਨੇ ਅੱਗੋਂ ਆਖਿਆ, “ਅਜਿਹੇ ਬਚਨ ਕਦੇ ਕਿਸੇ ਹੋਰ ਮਨੁੱਖ ਨੇ ਨਹੀਂ ਕੀਤੇ।”

ਯੂਹੰਨਾ 7:47 (PANIRV)
Square Portrait Landscape 4K UHD
ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਮਤਲਬ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ?

ਯੂਹੰਨਾ 7:48 (PANIRV)
Square Portrait Landscape 4K UHD
ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਤੇ ਵਿਸ਼ਵਾਸ ਕੀਤਾ ਹੈ? ਨਹੀਂ!

ਯੂਹੰਨਾ 7:49 (PANIRV)
Square Portrait Landscape 4K UHD
ਪਰ ਇਹ ਲੋਕ, ਜਿਨ੍ਹਾਂ ਨੂੰ ਬਿਵਸਥਾ ਦਾ ਨਹੀਂ ਪਤਾ, ਪਰਮੇਸ਼ੁਰ ਵਲੋਂ ਸਰਾਪੀ ਹਨ।

ਯੂਹੰਨਾ 7:50 (PANIRV)
Square Portrait Landscape 4K UHD
ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ।

ਯੂਹੰਨਾ 7:51 (PANIRV)
Square Portrait Landscape 4K UHD
ਕੀ ਸਾਡੀ ਬਿਵਸਥਾ ਕਿਸੇ ਨੂੰ ਉਸ ਦੀ ਸੁਣੇ ਅਤੇ ਜਾਣੇ ਬਿਨ੍ਹਾਂ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?”

ਯੂਹੰਨਾ 7:52 (PANIRV)
Square Portrait Landscape 4K UHD
ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਤੋਂ ਹੈ?

ਯੂਹੰਨਾ 7:53 (PANIRV)
Square Portrait Landscape 4K UHD
ਪੋਥੀਆਂ ਪੜ੍ਹੋ ਫ਼ਿਰ ਤੁਸੀਂ ਜਾਣੋਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ,” ਸਾਰੇ ਯਹੂਦੀ ਆਗੂ ਉੱਥੋਂ ਆਪਣੇ-ਆਪਣੇ ਘਰ ਚਲੇ ਗਏ।

Available Bible Translations

American Standard Version
John 7 (ASV) »
King James Version
John 7 (KJV) »
GOD’S WORD® (GW)
John 7 (GW) »
Berean Bible
John 7 (BSB) »
World English Bible
John 7 (WEB) »
Louis Segond 1910
Jean 7 (LSG) »
Luther Bibel 1912
Johannes 7 (LUTH1912) »
इंडियन रिवाइज्ड वर्जन - हिंदी
यूहन्ना 7 (HINIRV) »
ভারতীয় সংশোধিত সংস্করণ - বাংলা
যোহন 7 (BENIRV) »
இந்தியன் ரீவைஸ்டு வேர்ஷன் - தமிழ்
யோவான் 7 (TAMIRV) »
इंडियन रिवाइज्ड वर्जन - मराठी
योहान 7 (MARIRV) »
ఇండియన్ రేవిజ్డ్ వెర్షన్ - తెలుగు
యోహాను 7 (TELIRV) »
ઇન્ડિયન રિવાયઝ્ડ વર્ઝન - ગુજરાતી
યોહાન 7 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೋಹಾನನು 7 (KANIRV) »
الكتاب المقدس باللغة العربية، فان دايك
يوحنَّا 7 (AVD) »
Bíblia Sagrada Português
João 7 (BSL) »
Kinh Thánh: Tiếng Việt
Giăng 7 (VIE) »
Reina Valera Antigua
Juan 7 (RVA) »
La Sacra Bibbia
Giovanni 7 (RIV) »
圣 经 简体中文和合本
约 翰 福 音 7 (CUVS) »
聖 經 繁體中文和合本
約 翰 福 音 7 (CUVT) »
Bibla e Shenjtë
Gjoni 7 (ALB) »
Svenska Bibeln 1917
Johannes 7 (SV1917) »
Библия на русском
Иоанна 7 (RUSV) »
Українська Біблія
Івана 7 (UKR) »
Szent Biblia - Magyar
János 7 (KAR) »
Българска Библия
Йоан 7 (BULG) »
Det Norsk Bibel
Johannes 7 (NORSK) »
Biblia Takatifu
Yohana 7 (SWHULB) »
Polska Biblia
Jana 7 (POLUBG) »
Kitaabka Quduuska Ah
Yooxanaa 7 (SOM) »
De Heilige Schrift
Johannes 7 (NLD) »
Dansk Bibel 1871
Johannes 7 (DA1871) »

ਯੂਹੰਨਾ (PANIRV) Chapter Selection

PANIRV Book Selection List