ਯਸ਼ਵਾ Chapter 10 PANIRV Bible Verse Images

ਯਸ਼ਵਾ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਯਸ਼ਵਾ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਯਸ਼ਵਾ 10:1 (PANIRV)
Square Portrait Landscape 4K UHD
ਜਦ ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਸੁਣਿਆ ਕਿ ਯਹੋਸ਼ੁਆ ਨੇ ਕਿਵੇਂ ਅਈ ਨੂੰ ਜਿੱਤ ਲਿਆ, ਉਹ ਦਾ ਸੱਤਿਆਨਾਸ ਕਰ ਸੁੱਟਿਆ ਹੈ। ਜਿਵੇਂ ਉਸ ਨੇ ਯਰੀਹੋ ਅਤੇ ਉਸ ਦੇ ਰਾਜੇ ਨਾਲ ਕੀਤਾ ਉਸੇ ਤਰ੍ਹਾਂ ਉਸ ਨੇ ਅਈ ਅਤੇ ਉਹ ਦੇ ਰਾਜੇ ਨਾਲ ਵੀ ਕੀਤਾ, ਕਿਵੇਂ ਗਿਬਓਨ ਦੇ ਵਾਸੀਆਂ ਨੇ ਇਸਰਾਏਲ ਨਾਲ ਮੇਲ ਕਰ ਲਿਆ ਅਤੇ ਉਹਨਾਂ ਦੇ ਨਾਲ ਰਹਿੰਦੇ ਹਨ।

ਯਸ਼ਵਾ 10:2 (PANIRV)
Square Portrait Landscape 4K UHD
ਤਦ ਉਹ ਬਹੁਤ ਡਰੇ ਕਿਉਂ ਜੋ ਗਿਬਓਨ ਇੱਕ ਵੱਡਾ ਸ਼ਹਿਰ ਸੀ ਅਤੇ ਪਾਤਸ਼ਾਹੀ ਸੀ ਸਗੋਂ ਉਹ ਅਈ ਨਾਲੋਂ ਵੱਡਾ ਸੀ ਅਤੇ ਉਹ ਦੇ ਸਾਰੇ ਮਨੁੱਖ ਸੂਰਮੇ ਸਨ।

ਯਸ਼ਵਾ 10:3 (PANIRV)
Square Portrait Landscape 4K UHD
ਯਰੂਸ਼ਲਮ ਦੇ ਰਾਜੇ ਅਦੋਨੀ ਸਦਕ ਨੇ ਹਬਰੋਨ ਦੇ ਰਾਜੇ ਹੋਹਾਮ ਨੂੰ ਅਤੇ ਯਰਮੂਥ ਦੇ ਰਾਜੇ ਫ਼ਿਰਾਮ ਨੂੰ ਅਤੇ ਲਾਕੀਸ਼ ਦੇ ਰਾਜੇ ਯਾਫ਼ੀਆ ਨੂੰ ਅਤੇ ਅਗਲੋਨ ਦੇ ਰਾਜੇ ਦਬੀਰ ਨੂੰ ਸੁਨੇਹਾ ਭੇਜਿਆ

ਯਸ਼ਵਾ 10:4 (PANIRV)
Square Portrait Landscape 4K UHD
ਮੇਰੇ ਕੋਲ ਆਓ ਅਤੇ ਮੇਰੀ ਸਹਾਇਤਾ ਕਰੋ ਤਾਂ ਜੋ ਅਸੀਂ ਗਿਬਓਨ ਨੂੰ ਮਾਰ ਦੇਈਏ ਕਿਉਂ ਜੋ ਉਹ ਨੇ ਯਹੋਸ਼ੁਆ ਅਤੇ ਇਸਰਾਏਲੀਆਂ ਨਾਲ ਮੇਲ ਕਰ ਲਿਆ ਹੈ।

ਯਸ਼ਵਾ 10:5 (PANIRV)
Square Portrait Landscape 4K UHD
ਤਾਂ ਅਮੋਰੀਆਂ ਦੇ ਪੰਜਾਂ ਰਾਜਿਆਂ ਅਰਥਾਤ ਯਰੂਸ਼ਲਮ ਦੇ ਰਾਜੇ, ਹਬਰੋਨ ਦੇ ਰਾਜੇ, ਯਰਮੂਥ ਦੇ ਰਾਜੇ, ਲਾਕੀਸ਼ ਦੇ ਰਾਜੇ ਅਤੇ ਅਗਲੋਨ ਦੇ ਰਾਜੇ ਇਕੱਠੇ ਹੋਏ ਅਤੇ ਉਹ ਅਤੇ ਉਹਨਾਂ ਦੀ ਸਾਰੀ ਫੌਜ ਨੇ ਚੜਾਈ ਕੀਤੀ ਅਤੇ ਗਿਬਓਨ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਵਿਰੁੱਧ ਯੁੱਧ ਕੀਤਾ।

ਯਸ਼ਵਾ 10:6 (PANIRV)
Square Portrait Landscape 4K UHD
ਗਿਬਓਨ ਦੇ ਮਨੁੱਖਾਂ ਨੇ ਯਹੋਸ਼ੁਆ ਕੋਲ ਜਿਹੜਾ ਗਿਲਗਾਲ ਦੇ ਡੇਰੇ ਵਿੱਚ ਸੀ ਸੁਨੇਹਾ ਭੇਜਿਆ ਕਿ ਆਪਣਾ ਹੱਥ ਆਪਣੇ ਦਾਸਾਂ ਤੋਂ ਨਾ ਹਟਾਵੀਂ। ਛੇਤੀ ਨਾਲ ਸਾਡੇ ਕੋਲ ਆਓ ਅਤੇ ਸਾਨੂੰ ਬਚਾਓ ਅਤੇ ਸਾਡੀ ਸਹਾਇਤਾ ਕਰੋ ਕਿਉਂ ਜੋ ਅਮੋਰੀਆਂ ਦੇ ਸਾਰੇ ਰਾਜੇ ਜਿਹੜੇ ਪਰਬਤ ਉੱਤੇ ਵੱਸਦੇ ਹਨ ਸਾਡੇ ਵਿਰੁੱਧ ਇਕੱਠੇ ਹੋਏ ਹਨ।

ਯਸ਼ਵਾ 10:7 (PANIRV)
Square Portrait Landscape 4K UHD
ਯਹੋਸ਼ੁਆ ਨਾਲੇ ਸਾਰੇ ਯੋਧੇ ਅਤੇ ਸਾਰੇ ਸੂਰਬੀਰ ਗਿਲਗਾਲ ਤੋਂ ਚੜ੍ਹੇ।

ਯਸ਼ਵਾ 10:8 (PANIRV)
Square Portrait Landscape 4K UHD
ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, ਤੂੰ ਉਹਨਾਂ ਤੋਂ ਨਾ ਡਰ ਕਿਉਂ ਜੋ ਮੈਂ ਉਹਨਾਂ ਨੂੰ ਤੇਰੇ ਹੱਥ ਵਿੱਚ ਦੇ ਦਿੱਤਾ ਹੈ। ਉਹਨਾਂ ਵਿੱਚੋਂ ਕੋਈ ਵੀ ਤੇਰੇ ਅੱਗੇ ਖੜ੍ਹਾ ਨਾ ਹੋ ਸਕੇਗਾ।

ਯਸ਼ਵਾ 10:9 (PANIRV)
Square Portrait Landscape 4K UHD
ਯਹੋਸ਼ੁਆ ਨੇ ਗਿਲਗਾਲ ਤੋਂ ਸਾਰੀ ਰਾਤ ਤੁਰ ਕੇ ਉਹਨਾਂ ਉੱਤੇ ਅਚਾਨਕ ਹਮਲਾ ਕੀਤਾ।

ਯਸ਼ਵਾ 10:10 (PANIRV)
Square Portrait Landscape 4K UHD
ਯਹੋਵਾਹ ਨੇ ਇਸਰਾਏਲ ਦੇ ਅੱਗੇ ਉਹਨਾਂ ਨੂੰ ਘਬਰਾ ਦਿੱਤਾ ਅਤੇ ਉਹ ਨੇ ਉਹਨਾਂ ਨੂੰ ਗਿਬਓਨ ਵਿੱਚ ਵੱਡੀ ਮਾਰ ਨਾਲ ਮਾਰ ਸੁੱਟਿਆ ਅਤੇ ਉਹ ਨੇ ਬੈਤ-ਹੋਰੋਨ ਦੀ ਚੜ੍ਹਾਈ ਦੇ ਰਾਹ ਵਿੱਚ ਉਹਨਾਂ ਦਾ ਪਿੱਛਾ ਕੀਤਾ ਅਤੇ ਉਹਨਾਂ ਨੂੰ ਅਜ਼ੇਕਾਹ ਅਤੇ ਮੱਕੇਦਾਹ ਤੱਕ ਮਾਰਦਾ ਗਿਆ।

ਯਸ਼ਵਾ 10:11 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸਰਾਏਲ ਦੇ ਅੱਗੋਂ ਭੱਜੇ ਜਾਂਦੇ ਸਨ ਤਾਂ ਬੈਤ-ਹੋਰੋਨ ਦੀ ਚੜ੍ਹਾਈ ਕੋਲ ਯਹੋਵਾਹ ਨੇ ਉਹਨਾਂ ਉੱਤੇ ਅਕਾਸ਼ੋਂ ਵੱਡੇ-ਵੱਡੇ ਪੱਥਰ ਅਜ਼ੇਕਾਹ ਤੱਕ ਇਉਂ ਸੁੱਟੇ ਕਿ ਉਹ ਮਰ ਗਏ। ਜਿਹੜੇ ਗੜਿਆਂ ਨਾਲ ਮਰੇ ਉਹ ਉਹਨਾਂ ਤੋਂ ਵੱਧ ਸਨ, ਜਿਹੜੇ ਇਸਰਾਏਲ ਦੀ ਤਲਵਾਰ ਨਾਲ ਵੱਢੇ ਗਏ।

ਯਸ਼ਵਾ 10:12 (PANIRV)
Square Portrait Landscape 4K UHD
ਉਸ ਦਿਨ ਜਦ ਯਹੋਵਾਹ ਨੇ ਅਮੋਰੀਆਂ ਨੂੰ ਇਸਰਾਏਲੀਆਂ ਦੇ ਵੱਸ ਵਿੱਚ ਕਰ ਦਿੱਤਾ ਅਤੇ ਇਸਰਾਏਲੀਆਂ ਦੇ ਵੇਖਦਿਆਂ ਯਹੋਸ਼ੁਆ ਨੇ ਆਖਿਆ, “ਹੇ ਸੂਰਜ, ਗਿਬਓਨ ਉੱਤੇ, ਅਤੇ ਹੇ ਚੰਦਰਮਾ, ਅੱਯਾਲੋਨ ਦੀ ਖੱਡ ਵਿੱਚ ਠਹਿਰਿਆ ਰਹਿ”

ਯਸ਼ਵਾ 10:13 (PANIRV)
Square Portrait Landscape 4K UHD
ਤਦ ਸੂਰਜ ਠਹਿਰ ਗਿਆ ਅਤੇ ਚੰਦਰਮਾ ਖੜ੍ਹਾ ਰਿਹਾ, ਜਦ ਤੱਕ ਕੌਮ ਨੇ ਆਪਣੇ ਵੈਰੀਆਂ ਤੋਂ ਬਦਲਾ ਨਾ ਲਿਆ। ਕੀ ਇਹ ਯਾਸ਼ਰ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ? ਸੋ ਸੂਰਜ ਅਕਾਸ਼ ਦੇ ਵਿੱਚਕਾਰ ਖੜ੍ਹਾ ਰਿਹਾ ਅਤੇ ਸਾਰੀ ਦਿਹਾੜੀ ਡੁੱਬਣ ਦੀ ਛੇਤੀ ਨਾ ਕੀਤੀ।

ਯਸ਼ਵਾ 10:14 (PANIRV)
Square Portrait Landscape 4K UHD
ਇਸ ਤੋਂ ਅੱਗੇ ਜਾਂ ਪਿੱਛੇ ਅਜਿਹਾ ਦਿਨ ਕਦੀ ਨਹੀਂ ਹੋਇਆ ਕਿ ਯਹੋਵਾਹ ਨੇ ਮਨੁੱਖ ਦੀ ਅਵਾਜ਼ ਸੁਣੀ ਹੋਵੇ ਕਿਉਂ ਜੋ ਯਹੋਵਾਹ ਇਸਰਾਏਲ ਲਈ ਲੜਿਆ।

ਯਸ਼ਵਾ 10:15 (PANIRV)
Square Portrait Landscape 4K UHD
ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।

ਯਸ਼ਵਾ 10:16 (PANIRV)
Square Portrait Landscape 4K UHD
ਪਰ ਇਹ ਪੰਜ ਰਾਜੇ ਨੱਸ ਗਏ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਜਾ ਲੁਕੇ।

ਯਸ਼ਵਾ 10:17 (PANIRV)
Square Portrait Landscape 4K UHD
ਤਾਂ ਯਹੋਸ਼ੁਆ ਨੂੰ ਦੱਸਿਆ ਗਿਆ ਕਿ ਉਹ ਪੰਜ ਰਾਜੇ ਲੱਭ ਗਏ ਹਨ ਅਤੇ ਮੱਕੇਦਾਹ ਦੀ ਗੁਫ਼ਾ ਵਿੱਚ ਲੁਕੇ ਹੋਏ ਹਨ।

ਯਸ਼ਵਾ 10:18 (PANIRV)
Square Portrait Landscape 4K UHD
ਤਾਂ ਯਹੋਸ਼ੁਆ ਨੇ ਆਖਿਆ ਕਿ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿਓ ਅਤੇ ਉਹਨਾਂ ਦੀ ਰਾਖੀ ਲਈ ਮਨੁੱਖ ਉਹ ਦੇ ਕੋਲ ਖੜ੍ਹਾ ਕਰ ਦਿਓ।

ਯਸ਼ਵਾ 10:19 (PANIRV)
Square Portrait Landscape 4K UHD
ਪਰ ਤੁਸੀਂ ਨਾ ਖੜ੍ਹੇ ਹੋਇਓ, ਆਪਣੇ ਵੈਰੀਆਂ ਦਾ ਪਿੱਛਾ ਕਰੋ ਅਤੇ ਉਹਨਾਂ ਦੇ ਵਿੱਚੋਂ ਜਿਹੜੇ ਪਿੱਛੇ ਰਹਿ ਗਏ ਹਨ ਉਹਨਾਂ ਨੂੰ ਮਾਰੋ। ਉਹਨਾਂ ਨੂੰ ਆਪਣੇ ਸ਼ਹਿਰਾਂ ਵਿੱਚ ਵੜਨ ਨਾ ਦਿਓ ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਉਹਨਾਂ ਨੂੰ ਤੁਹਾਡੇ ਹੱਥ ਵਿੱਚ ਦੇ ਦਿੱਤਾ ਹੈ।

ਯਸ਼ਵਾ 10:20 (PANIRV)
Square Portrait Landscape 4K UHD
ਇਸ ਤਰ੍ਹਾਂ ਹੋਇਆ ਕਿ ਜਦ ਯਹੋਸ਼ੁਆ ਅਤੇ ਇਸਰਾਏਲੀਆਂ ਨੇ ਉਹਨਾਂ ਨੂੰ ਅੱਤ ਵੱਡੀ ਮਾਰ ਨਾਲ ਮਾਰ ਕੇ ਮੁਕਾ ਦਿੱਤਾ ਤਾਂ ਉਹਨਾਂ ਦੇ ਜਿਹੜੇ ਪਿੱਛੇ ਰਹਿ ਗਏ ਸਨ ਉਹਨਾਂ ਗੜ੍ਹਾਂ ਵਾਲੇ ਸ਼ਹਿਰਾਂ ਵਿੱਚ ਜਾ ਵੜੇ।

ਯਸ਼ਵਾ 10:21 (PANIRV)
Square Portrait Landscape 4K UHD
ਸਾਰੇ ਲੋਕ ਯਹੋਸ਼ੁਆ ਕੋਲ ਮੱਕੇਦਾਹ ਦੇ ਡੇਰੇ ਨੂੰ ਸੁਲਾਹ ਨਾਲ ਮੁੜ ਪਏ ਅਤੇ ਕਿਸੇ ਨੇ ਆਪਣਾ ਮੂੰਹ ਕਿਸੇ ਇਸਰਾਏਲੀ ਦੇ ਵਿਰੁੱਧ ਨਾ ਖੋਲ੍ਹਿਆ।

ਯਸ਼ਵਾ 10:22 (PANIRV)
Square Portrait Landscape 4K UHD
ਫਿਰ ਯਹੋਸ਼ੁਆ ਨੇ ਆਖਿਆ, ਗੁਫ਼ਾ ਦੇ ਮੂੰਹ ਨੂੰ ਖੋਲ੍ਹੋ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਮੇਰੇ ਕੋਲ ਲੈ ਆਓ।

ਯਸ਼ਵਾ 10:23 (PANIRV)
Square Portrait Landscape 4K UHD
ਉਹਨਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਗੁਫ਼ਾ ਵਿੱਚੋਂ ਇਹ ਪੰਜੇ ਰਾਜੇ ਉਹ ਦੇ ਕੋਲ ਲੈ ਆਏ ਅਰਥਾਤ ਯਰੂਸ਼ਲਮ ਦਾ ਰਾਜਾ, ਹਬਰੋਨ ਦਾ ਰਾਜਾ, ਯਰਮੂਥ ਦਾ ਰਾਜਾ, ਲਾਕੀਸ਼ ਦਾ ਰਾਜਾ ਅਤੇ ਅਗਲੋਨ ਦਾ ਰਾਜਾ।

ਯਸ਼ਵਾ 10:24 (PANIRV)
Square Portrait Landscape 4K UHD
ਫਿਰ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਹਨਾਂ ਰਾਜਿਆਂ ਨੂੰ ਯਹੋਸ਼ੁਆ ਦੇ ਕੋਲ ਲੈ ਆਏ ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਮਨੁੱਖਾਂ ਨੂੰ ਸੱਦਿਆ ਅਤੇ ਯੋਧਿਆਂ ਦੇ ਸਰਦਾਰਾਂ ਨੂੰ ਜਿਹੜੇ ਉਹ ਦੇ ਨਾਲ ਜਾਂਦੇ ਸਨ ਆਖਿਆ, ਨੇੜੇ ਆ ਕੇ ਆਪਣੇ ਪੈਰ ਇਹਨਾਂ ਰਾਜਿਆਂ ਦੀਆਂ ਗਰਦਨਾਂ ਉੱਤੇ ਰੱਖੋ ਸੋ ਉਹਨਾਂ ਨੇ ਨੇੜੇ ਆ ਕੇ ਆਪਣੇ ਪੈਰ ਉਹਨਾਂ ਦੀਆਂ ਗਰਦਨਾਂ ਉੱਤੇ ਰੱਖੇ।

ਯਸ਼ਵਾ 10:25 (PANIRV)
Square Portrait Landscape 4K UHD
ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਬਰਾਓ। ਤਕੜੇ ਹੋਵੋ ਅਤੇ ਹੌਂਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਅਜਿਹਾ ਹੀ ਕਰੇਗਾ।

ਯਸ਼ਵਾ 10:26 (PANIRV)
Square Portrait Landscape 4K UHD
ਇਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨੂੰ ਜਾਨੋਂ ਮਾਰ ਸੁੱਟਿਆ ਅਤੇ ਉਹਨਾਂ ਨੂੰ ਪੰਜਾਂ ਰੁੱਖਾਂ ਉੱਤੇ ਟੰਗ ਦਿੱਤਾ ਅਤੇ ਉਹ ਸ਼ਾਮਾਂ ਤੱਕ ਉਹਨਾਂ ਰੁੱਖਾਂ ਉੱਤੇ ਟੰਗੇ ਰਹੇ।

ਯਸ਼ਵਾ 10:27 (PANIRV)
Square Portrait Landscape 4K UHD
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਸੂਰਜ ਡੁੱਬਣ ਲੱਗਾ ਤਦ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਹਨਾਂ ਨੇ ਉਹਨਾਂ ਨੂੰ ਰੁੱਖਾਂ ਉੱਤੋਂ ਲਾਹ ਲਿਆ ਅਤੇ ਉਸ ਗੁਫ਼ਾ ਵਿੱਚ ਜਿੱਥੇ ਉਹ ਲੁਕੇ ਸਨ ਸੁੱਟ ਦਿੱਤਾ ਅਤੇ ਉਸ ਗੁਫ਼ਾ ਦੇ ਮੂੰਹ ਉੱਤੇ ਵੱਡੇ-ਵੱਡੇ ਪੱਥਰ ਰੱਖ ਦਿੱਤੇ ਜਿਹੜੇ ਅੱਜ ਦੇ ਦਿਨ ਤੱਕ ਵੀ ਹਨ।

ਯਸ਼ਵਾ 10:28 (PANIRV)
Square Portrait Landscape 4K UHD
ਯਹੋਸ਼ੁਆ ਨੇ ਉਸੇ ਦਿਨ ਮੱਕੇਦਾਹ ਨੂੰ ਲੈ ਲਿਆ ਅਤੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਸ ਨੇ ਉਹਨਾਂ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ। ਉਸ ਨੇ ਕਿਸੇ ਨੂੰ ਵੀ ਬਾਕੀ ਨਾ ਛੱਡਿਆ ਅਤੇ ਉਸ ਨੇ ਮੱਕੇਦਾਹ ਦੇ ਰਾਜੇ ਨਾਲ ਤਿਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।

ਯਸ਼ਵਾ 10:29 (PANIRV)
Square Portrait Landscape 4K UHD
ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਹ ਦੇ ਨਾਲ ਮੱਕੇਦਾਹ ਤੋਂ ਲਿਬਨਾਹ ਨੂੰ ਗਏ ਅਤੇ ਲਿਬਨਾਹ ਨਾਲ ਯੁੱਧ ਕੀਤਾ।

ਯਸ਼ਵਾ 10:30 (PANIRV)
Square Portrait Landscape 4K UHD
ਅਤੇ ਯਹੋਵਾਹ ਨੇ ਉਸ ਨੂੰ ਵੀ ਅਤੇ ਉਸ ਦੇ ਰਾਜੇ ਨੂੰ ਵੀ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਉਸ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਉਹ ਨੇ ਕਿਸੇ ਨੂੰ ਉਸ ਦੇ ਵਿੱਚ ਬਾਕੀ ਨਾ ਛੱਡਿਆ ਅਤੇ ਉਸ ਦੇ ਰਾਜੇ ਨਾਲ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।

ਯਸ਼ਵਾ 10:31 (PANIRV)
Square Portrait Landscape 4K UHD
ਤਾਂ ਯਹੋਸ਼ੁਆ ਅਤੇ ਉਹ ਦੇ ਨਾਲ ਸਾਰਾ ਇਸਰਾਏਲ ਲਿਬਨਾਹ ਤੋਂ ਲਾਕੀਸ਼ ਨੂੰ ਲੰਘੇ ਅਤੇ ਉਸ ਦੇ ਸਾਹਮਣੇ ਡੇਰੇ ਲਾ ਕੇ ਉਸ ਦੇ ਨਾਲ ਯੁੱਧ ਕੀਤਾ।

ਯਸ਼ਵਾ 10:32 (PANIRV)
Square Portrait Landscape 4K UHD
ਤਾਂ ਯਹੋਵਾਹ ਨੇ ਲਾਕੀਸ਼ ਸ਼ਹਿਰ ਨੂੰ ਇਸਰਾਏਲ ਦੇ ਹੱਥ ਵਿੱਚ ਦੇ ਦਿੱਤਾ ਅਤੇ ਉਹ ਨੇ ਦੂਜੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਸ ਨੂੰ ਅਤੇ ਉਸ ਦੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਜਿਵੇਂ ਉਹ ਨੇ ਲਿਬਨਾਹ ਨਾਲ ਕੀਤਾ ਸੀ।

ਯਸ਼ਵਾ 10:33 (PANIRV)
Square Portrait Landscape 4K UHD
ਤਦ ਗਜ਼ਰ ਸ਼ਹਿਰ ਦਾ ਰਾਜਾ ਹੋਰਾਮ ਉਤਾਹਾਂ ਲਾਕੀਸ਼ ਦੀ ਸਹਾਇਤਾ ਲਈ ਆਇਆ ਅਤੇ ਯਹੋਸ਼ੁਆ ਨੇ ਉਹ ਨੂੰ ਅਤੇ ਉਹ ਦੇ ਲੋਕਾਂ ਨੂੰ ਇਉਂ ਮਾਰਿਆ ਕਿ ਕੋਈ ਬਾਕੀ ਨਾ ਰਿਹਾ।

ਯਸ਼ਵਾ 10:34 (PANIRV)
Square Portrait Landscape 4K UHD
ਤਾਂ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਲਾਕੀਸ਼ ਦੇ ਪੱਛਮ ਤੋਂ ਅਗਲੋਨ ਸ਼ਹਿਰ ਨੂੰ ਲੰਘੇ ਅਤੇ ਉਹ ਦੇ ਸਾਹਮਣੇ ਡੇਰੇ ਲਾ ਕੇ ਉਹ ਦੇ ਨਾਲ ਯੁੱਧ ਕੀਤਾ।

ਯਸ਼ਵਾ 10:35 (PANIRV)
Square Portrait Landscape 4K UHD
ਅਤੇ ਉਸੇ ਦਿਨ ਉਹ ਨੂੰ ਜਿੱਤ ਲਿਆ ਅਤੇ ਉਹ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਸੇ ਦਿਨ ਉਹ ਦੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਉਸ ਲਾਕੀਸ਼ ਨਾਲ ਕੀਤਾ ਸੀ।

ਯਸ਼ਵਾ 10:36 (PANIRV)
Square Portrait Landscape 4K UHD
ਫਿਰ ਯਹੋਸ਼ੁਆ ਅਤੇ ਉਸ ਦੇ ਨਾਲ ਸਾਰਾ ਇਸਰਾਏਲ ਅਗਲੋਨ ਤੋਂ ਹਬਰੋਨ ਸ਼ਹਿਰ ਨੂੰ ਉਤਾਹਾਂ ਗਏ ਅਤੇ ਉਹ ਦੇ ਨਾਲ ਯੁੱਧ ਕੀਤਾ।

ਯਸ਼ਵਾ 10:37 (PANIRV)
Square Portrait Landscape 4K UHD
ਅਤੇ ਉਹ ਨੂੰ ਜਿੱਤ ਲਿਆ ਤਾਂ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਉਹ ਦੇ ਸਾਰੇ ਸ਼ਹਿਰਾਂ ਨੂੰ ਉਹ ਦੇ ਸਾਰੇ ਪ੍ਰਾਣੀਆਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਜਿਵੇਂ ਉਸ ਅਗਲੋਨ ਨਾਲ ਕੀਤਾ ਸੀ ਸਗੋਂ ਉਹ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ।

ਯਸ਼ਵਾ 10:38 (PANIRV)
Square Portrait Landscape 4K UHD
ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਉਸ ਨਾਲ ਦਬੀਰ ਨੂੰ ਮੁੜ ਕੇ ਉਸ ਨਾਲ ਯੁੱਧ ਕੀਤਾ।

ਯਸ਼ਵਾ 10:39 (PANIRV)
Square Portrait Landscape 4K UHD
ਉਸ ਨੇ ਉਹ ਨੂੰ ਅਤੇ ਉਹ ਦੇ ਰਾਜੇ ਨੂੰ ਅਤੇ ਉਹ ਦੇ ਸਾਰੇ ਸ਼ਹਿਰਾਂ ਨੂੰ ਜਿੱਤ ਲਿਆ ਅਤੇ ਉਹਨਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਦਿੱਤਾ, ਕਿਸੇ ਨੂੰ ਬਾਕੀ ਨਾ ਛੱਡਿਆ। ਜਿਵੇਂ ਉਸ ਨੇ ਹਬਰੋਨ ਅਤੇ ਲਿਬਨਾਹ ਅਤੇ ਉਹਨਾਂ ਦੇ ਰਾਜਿਆਂ ਨਾਲ ਕੀਤਾ ਸੀ ਉਸੇ ਤਰ੍ਹਾਂ ਉਸ ਨੇ ਦਬੀਰ ਅਤੇ ਉਹ ਦੇ ਰਾਜੇ ਨਾਲ ਕੀਤਾ।

ਯਸ਼ਵਾ 10:40 (PANIRV)
Square Portrait Landscape 4K UHD
ਇਉਂ ਯਹੋਸ਼ੁਆ ਨੇ ਸਾਰੇ ਦੇਸ ਨੂੰ ਅਰਥਾਤ ਪਹਾੜੀ ਦੇਸ, ਦੱਖਣ, ਬੇਟ, ਢਾਲਾਂ ਅਤੇ ਉਹਨਾਂ ਦੇ ਸਾਰੇ ਰਾਜਿਆਂ ਨੂੰ ਮਾਰ ਸੁੱਟਿਆ ਅਤੇ ਕਿਸੇ ਨੂੰ ਬਾਕੀ ਨਾ ਛੱਡਿਆ ਸਗੋਂ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆਨਾਸ ਕਰ ਸੁੱਟਿਆ ਜਿਵੇਂ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਨੇ ਹੁਕਮ ਦਿੱਤਾ ਸੀ।

ਯਸ਼ਵਾ 10:41 (PANIRV)
Square Portrait Landscape 4K UHD
ਯਹੋਸ਼ੁਆ ਨੇ ਉਹਨਾਂ ਨੂੰ ਕਾਦੇਸ਼-ਬਰਨੇਆ ਤੋਂ ਅੱਜ਼ਾਹ ਤੱਕ ਅਤੇ ਗੋਸ਼ਨ ਦੇ ਸਾਰੇ ਦੇਸ ਨੂੰ ਗਿਬਓਨ ਤੱਕ ਨਾਸ ਕੀਤਾ।

ਯਸ਼ਵਾ 10:42 (PANIRV)
Square Portrait Landscape 4K UHD
ਯਹੋਸ਼ੁਆ ਨੇ ਉਹਨਾਂ ਸਾਰੇ ਰਾਜਿਆਂ ਨੂੰ ਅਤੇ ਉਹਨਾਂ ਦੇ ਸਾਰੇ ਦੇਸਾਂ ਨੂੰ ਇੱਕੋ ਹੀ ਸਮੇਂ ਵਿੱਚ ਇਸ ਕਾਰਨ ਜਿੱਤ ਲਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸਰਾਏਲ ਲਈ ਲੜਿਆ।

ਯਸ਼ਵਾ 10:43 (PANIRV)
Square Portrait Landscape 4K UHD
ਫਿਰ ਯਹੋਸ਼ੁਆ ਅਤੇ ਸਾਰਾ ਇਸਰਾਏਲ ਉਸ ਦੇ ਨਾਲ ਗਿਲਗਾਲ ਦੇ ਡੇਰੇ ਨੂੰ ਮੁੜੇ।

Available Bible Translations

American Standard Version
Joshua 10 (ASV) »
King James Version
Joshua 10 (KJV) »
GOD’S WORD® (GW)
Joshua 10 (GW) »
World English Bible
Joshua 10 (WEB) »
Louis Segond 1910
Josué 10 (LSG) »
Luther Bibel 1912
Josua 10 (LUTH1912) »
इंडियन रिवाइज्ड वर्जन - हिंदी
यहोशू 10 (HINIRV) »
ভারতীয় সংশোধিত সংস্করণ - বাংলা
যিহোচূৱা 10 (BENIRV) »
இந்தியன் ரீவைஸ்டு வேர்ஷன் - தமிழ்
யோசுவா 10 (TAMIRV) »
इंडियन रिवाइज्ड वर्जन - मराठी
यहोशवा 10 (MARIRV) »
ఇండియన్ రేవిజ్డ్ వెర్షన్ - తెలుగు
యెహోషువ 10 (TELIRV) »
ઇન્ડિયન રિવાયઝ્ડ વર્ઝન - ગુજરાતી
યહોશુઆ 10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯೆಹೋಶುವನು 10 (KANIRV) »
الكتاب المقدس باللغة العربية، فان دايك
يَشُوع 10 (AVD) »
תנ ך עברי מודרני
יהושע 10 (HEB) »
Bíblia Sagrada Português
Joshua 10 (BSL) »
Kinh Thánh: Tiếng Việt
Giô-sua 10 (VIE) »
Reina Valera Antigua
Josué 10 (RVA) »
La Sacra Bibbia
Giosué 10 (RIV) »
圣 经 简体中文和合本
约 书 亚 记 10 (CUVS) »
聖 經 繁體中文和合本
約 書 亞 記 10 (CUVT) »
Bibla e Shenjtë
Jozueu 10 (ALB) »
Svenska Bibeln 1917
Josua 10 (SV1917) »
Библия на русском
Иисус Навин 10 (RUSV) »
Українська Біблія
Ісус Навин 10 (UKR) »
Szent Biblia - Magyar
Józsué 10 (KAR) »
Българска Библия
Исус Навиев 10 (BULG) »
Det Norsk Bibel
Josvas 10 (NORSK) »
Biblia Takatifu
Yoshua 10 (SWHULB) »
Kitaabka Quduuska Ah
Yashuuca 10 (SOM) »
De Heilige Schrift
Jozua 10 (NLD) »
Dansk Bibel 1871
Josua 10 (DA1871) »

ਯਸ਼ਵਾ (PANIRV) Chapter Selection

PANIRV Book Selection List