ਵਿਰਲਾਪ Chapter 1 PANIRV Bible Verse Images

ਵਿਰਲਾਪ 1 Bible Verse Pictures. Choose from a large collection of inspirational, motivational and encouraging Bible verses with pictures of nature. Download and share ਵਿਰਲਾਪ 1 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਵਿਰਲਾਪ 1:1 (PANIRV)
Square Portrait Landscape 4K UHD
ਹਾਏ! ਉਹ ਨਗਰੀ ਕਿਵੇਂ ਇਕੱਲੀ ਬੈਠੀ ਹੈ, ਜਿਹੜੀ ਪਹਿਲਾਂ ਲੋਕਾਂ ਨਾਲ ਭਰੀ ਹੋਈ ਸੀ! ਉਹ ਵਿਧਵਾ ਵਾਂਗੂੰ ਹੋ ਗਈ, ਜਿਹੜੀ ਕੌਮਾਂ ਵਿੱਚ ਮਹਾਨ ਸੀ! ਉਹ ਜੋ ਸੂਬਿਆਂ ਦੀ ਰਾਜਕੁਮਾਰੀ ਸੀ, ਹੁਣ ਲਗਾਨ ਦੇਣ ਵਾਲੀ ਹੋ ਗਈ!

ਵਿਰਲਾਪ 1:2 (PANIRV)
Square Portrait Landscape 4K UHD
ਉਹ ਰਾਤ ਨੂੰ ਫੁੱਟ-ਫੁੱਟ ਕੇ ਰੋਂਦੀ ਹੈ, ਉਹ ਦੇ ਹੰਝੂ ਉਹ ਦੀਆਂ ਗੱਲਾਂ ਉੱਤੇ ਛਲਕਦੇ ਹਨ, ਉਹ ਦੇ ਸਾਰੇ ਪ੍ਰੇਮੀਆਂ ਵਿੱਚ ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਉਹ ਦੇ ਸਾਰੇ ਮਿੱਤਰਾਂ ਨੇ ਉਹ ਨੂੰ ਧੋਖਾ ਦਿੱਤਾ, ਉਹ ਉਸ ਦੇ ਵੈਰੀ ਬਣ ਗਏ ਹਨ।

ਵਿਰਲਾਪ 1:3 (PANIRV)
Square Portrait Landscape 4K UHD
ਯਹੂਦਾਹ ਦੁੱਖ ਦੇ ਨਾਲ, ਅਤੇ ਕਠਿਨ ਸੇਵਾ ਦੇ ਨਾਲ ਗ਼ੁਲਾਮੀ ਵਿੱਚ ਚਲੀ ਗਈ, ਉਹ ਕੌਮਾਂ ਦੇ ਵਿਚਕਾਰ ਵੱਸਦੀ ਹੈ, ਪਰ ਉਸ ਨੂੰ ਚੈਨ ਨਹੀਂ ਮਿਲਦਾ। ਉਹ ਦੇ ਸਾਰੇ ਪਿੱਛਾ ਕਰਨ ਵਾਲਿਆਂ ਨੇ ਉਸ ਨੂੰ ਦੁੱਖ ਵਿੱਚ ਜਾ ਫੜ੍ਹਿਆ।

ਵਿਰਲਾਪ 1:4 (PANIRV)
Square Portrait Landscape 4K UHD
ਸੀਯੋਨ ਦੇ ਰਾਹ ਸੋਗ ਕਰਦੇ ਹਨ, ਕਿਉਂ ਜੋ ਠਹਿਰਾਏ ਹੋਏ ਪਰਬਾਂ ਉੱਤੇ ਕੋਈ ਨਹੀਂ ਆਉਂਦਾ, ਉਹ ਦੇ ਸਾਰੇ ਫਾਟਕ ਵਿਰਾਨ ਹੋ ਗਏ ਹਨ, ਉਹ ਦੇ ਜਾਜਕ ਹਾਉਕੇ ਭਰਦੇ ਹਨ, ਉਹ ਦੀਆਂ ਕੁਆਰੀਆਂ ਦੁੱਖੀ ਹਨ, ਉਹ ਆਪ ਵੀ ਕੁੜੱਤਣ ਵਿੱਚ ਹੈ।

ਵਿਰਲਾਪ 1:5 (PANIRV)
Square Portrait Landscape 4K UHD
ਉਹ ਦੇ ਵਿਰੋਧੀ ਉਹ ਦੇ ਸੁਆਮੀ ਬਣ ਗਏ, ਉਹ ਦੇ ਵੈਰੀ ਤਰੱਕੀ ਕਰਦੇ ਹਨ, ਕਿਉਂ ਜੋ ਯਹੋਵਾਹ ਨੇ ਉਹ ਨੂੰ ਉਹ ਦੇ ਬਹੁਤੇ ਅਪਰਾਧਾਂ ਦੇ ਕਾਰਨ ਦੁੱਖ ਦਿੱਤਾ ਹੈ, ਉਹ ਦੇ ਬੱਚਿਆਂ ਨੂੰ ਵਿਰੋਧੀ ਗ਼ੁਲਾਮੀ ਵਿੱਚ ਲੈ ਗਏ।

ਵਿਰਲਾਪ 1:6 (PANIRV)
Square Portrait Landscape 4K UHD
ਸੀਯੋਨ ਦੀ ਧੀ ਦੀ ਸਾਰੀ ਸ਼ੋਭਾ ਜਾਂਦੀ ਰਹੀ, ਉਹ ਦੇ ਹਾਕਮ ਉਨ੍ਹਾਂ ਹਿਰਨੀਆਂ ਵਾਂਗੂੰ ਹੋ ਗਏ, ਜਿਨ੍ਹਾਂ ਨੂੰ ਚਾਰਗਾਹ ਨਹੀਂ ਲੱਭਦੀ, ਉਹ ਪਿੱਛਾ ਕਰਨ ਵਾਲਿਆਂ ਦੇ ਸਾਹਮਣਿਓਂ ਨਿਰਬਲ ਹੋ ਕੇ ਭੱਜਦੇ ਹਨ।

ਵਿਰਲਾਪ 1:7 (PANIRV)
Square Portrait Landscape 4K UHD
ਯਰੂਸ਼ਲਮ ਨੇ ਆਪਣੇ ਦੁੱਖ ਅਤੇ ਕਲੇਸ਼ ਦੇ ਦਿਨਾਂ ਵਿੱਚ, ਪੁਰਾਣੇ ਸਮਿਆਂ ਦੇ ਆਪਣੇ ਸਾਰੇ ਮਨਭਾਉਣੇ ਪਦਾਰਥਾਂ ਨੂੰ ਯਾਦ ਕੀਤਾ, ਜਦ ਉਹ ਦੇ ਲੋਕ ਵਿਰੋਧੀ ਦੇ ਹੱਥ ਵਿੱਚ ਪਏ, ਅਤੇ ਉਹ ਦਾ ਸਹਾਇਕ ਕੋਈ ਨਾ ਬਣਿਆ। ਉਹ ਦੇ ਵਿਰੋਧੀਆਂ ਨੇ ਉਹ ਨੂੰ ਵੇਖਿਆ, ਅਤੇ ਉਹ ਦੀ ਬਰਬਾਦੀ ਦਾ ਮਖ਼ੌਲ ਉਡਾਇਆ।

ਵਿਰਲਾਪ 1:8 (PANIRV)
Square Portrait Landscape 4K UHD
ਯਰੂਸ਼ਲਮ ਨੇ ਵੱਡਾ ਪਾਪ ਕੀਤਾ, ਇਸ ਲਈ ਉਹ ਅਸ਼ੁੱਧ ਹੋ ਗਈ, ਸਾਰੇ ਜਿਹੜੇ ਉਹ ਦਾ ਆਦਰ ਕਰਦੇ ਸਨ ਉਹ ਉਸ ਦਾ ਨਿਰਾਦਰ ਕਰਦੇ ਹਨ, ਕਿਉਂ ਜੋ ਉਨ੍ਹਾਂ ਨੇ ਉਸ ਦਾ ਨੰਗੇਜ਼ ਵੇਖਿਆ, ਹਾਂ, ਉਹ ਹਾਉਕੇ ਭਰਦੀ ਅਤੇ ਮੂੰਹ ਫੇਰ ਲੈਂਦੀ ਹੈ।

ਵਿਰਲਾਪ 1:9 (PANIRV)
Square Portrait Landscape 4K UHD
ਉਹ ਦੀ ਅਸ਼ੁੱਧਤਾ ਉਹ ਦੇ ਪੱਲੇ ਉੱਤੇ ਹੈ, ਉਸ ਨੇ ਆਪਣੇ ਅੰਤ ਨੂੰ ਯਾਦ ਨਾ ਰੱਖਿਆ, ਇਸ ਲਈ ਉਹ ਭਿਆਨਕ ਤਰੀਕੇ ਨਾਲ ਗਿਰਾਈ ਗਈ, ਉਹ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਹੇ ਯਹੋਵਾਹ, ਮੇਰੇ ਦੁੱਖ ਨੂੰ ਵੇਖ! ਕਿਉਂ ਜੋ ਵੈਰੀ ਮੇਰੇ ਵਿਰੁੱਧ ਸਫ਼ਲ ਹੋਇਆ ਹੈ।

ਵਿਰਲਾਪ 1:10 (PANIRV)
Square Portrait Landscape 4K UHD
ਵਿਰੋਧੀ ਨੇ ਆਪਣਾ ਹੱਥ ਉਸ ਦੀਆਂ ਮਨਭਾਉਣੀਆਂ ਵਸਤਾਂ ਉੱਤੇ ਵਧਾਇਆ ਹੈ, ਉਹ ਨੇ ਵੇਖਿਆ ਹੈ ਕਿ ਪਰਾਈਆਂ ਕੌਮਾਂ ਉਹ ਦੇ ਪਵਿੱਤਰ ਸਥਾਨ ਵਿੱਚ ਵੜੀਆਂ ਹਨ, ਜਿਨ੍ਹਾਂ ਲਈ ਤੂੰ ਹੁਕਮ ਦਿੱਤਾ ਸੀ ਕਿ ਉਹ ਤੇਰੀ ਸਭਾ ਵਿੱਚ ਨਾ ਵੜਨ।

ਵਿਰਲਾਪ 1:11 (PANIRV)
Square Portrait Landscape 4K UHD
ਉਹ ਦੇ ਸਾਰੇ ਲੋਕ ਹਾਉਕੇ ਭਰਦੇ ਹਨ, ਉਹ ਰੋਟੀ ਭਾਲਦੇ ਹਨ, ਉਹਨਾਂ ਨੇ ਆਪਣੀਆਂ ਮਨਭਾਉਣੀਆਂ ਵਸਤਾਂ ਵੇਚ ਕੇ ਭੋਜਨ ਮੁੱਲ ਲਿਆ ਹੈ, ਤਾਂ ਜੋ ਉਹਨਾਂ ਦੀ ਜਾਨ ਵਿੱਚ ਜਾਨ ਆਵੇ। ਹੇ ਯਹੋਵਾਹ, ਵੇਖ ਅਤੇ ਧਿਆਨ ਦੇ, ਕਿਉਂ ਜੋ ਮੈਂ ਤੁੱਛ ਹੋ ਗਈ ਹਾਂ!

ਵਿਰਲਾਪ 1:12 (PANIRV)
Square Portrait Landscape 4K UHD
ਹੇ ਸਾਰੇ ਲੰਘਣ ਵਾਲਿਓ! ਕੀ ਇਹ ਤੁਹਾਡੇ ਲਈ ਕੁਝ ਨਹੀਂ ਹੈ? ਧਿਆਨ ਦਿਓ ਅਤੇ ਵੇਖੋ, ਕੀ ਮੇਰੇ ਦੁੱਖ ਵਰਗਾ ਕੋਈ ਹੋਰ ਦੁੱਖ ਹੈ ਜੋ ਮੇਰੇ ਉੱਤੇ ਆਣ ਪਿਆ ਹੈ, ਜਿਸ ਨੂੰ ਯਹੋਵਾਹ ਨੇ ਆਪਣੇ ਭੜਕਦੇ ਕ੍ਰੋਧ ਦੇ ਦਿਨ ਮੇਰੇ ਉੱਤੇ ਪਾਇਆ ਹੈ?

ਵਿਰਲਾਪ 1:13 (PANIRV)
Square Portrait Landscape 4K UHD
ਉਚਿਆਈ ਤੋਂ ਉਸ ਨੇ ਮੇਰੀਆਂ ਹੱਡੀਆਂ ਵਿੱਚ ਅੱਗ ਘੱਲੀ ਹੈ, ਅਤੇ ਉਸ ਨਾਲ ਉਹ ਭਸਮ ਹੋ ਗਈਆਂ, ਉਸ ਨੇ ਮੇਰੇ ਪੈਰਾਂ ਲਈ ਇੱਕ ਜਾਲ਼ ਵਿਛਾਇਆ, ਉਸ ਨੇ ਮੈਨੂੰ ਪਿੱਛੇ ਮੋੜ ਦਿੱਤਾ, ਉਸ ਨੇ ਮੈਨੂੰ ਵਿਰਾਨ ਕਰ ਦਿੱਤਾ ਅਤੇ ਮੈਂ ਸਾਰਾ ਦਿਨ ਰੋਗ ਨਾਲ ਨਿਰਬਲ ਰਹਿੰਦੀ ਹਾਂ।

ਵਿਰਲਾਪ 1:14 (PANIRV)
Square Portrait Landscape 4K UHD
ਜੂਲੇ ਦੀਆਂ ਰੱਸੀਆਂ ਦੀ ਤਰ੍ਹਾਂ ਉਸਨੇ ਮੇਰੇ ਅਪਰਾਧਾਂ ਨੂੰ ਆਪਣੇ ਹੱਥ ਨਾਲ ਬੰਨਿਆ ਹੈ, ਅਤੇ ਉਨ੍ਹਾਂ ਨੂੰ ਵੱਟ ਕੇ ਮੇਰੀ ਗਰਦਨ ਉੱਤੇ ਚੜ੍ਹਾਇਆ ਹੈ, ਉਸ ਨੇ ਮੇਰਾ ਬਲ ਘਟਾ ਦਿੱਤਾ ਹੈ, ਪ੍ਰਭੂ ਨੇ ਮੈਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ, ਜਿਨ੍ਹਾਂ ਦੇ ਅੱਗੇ ਮੈਂ ਖੜ੍ਹੀ ਵੀ ਨਹੀਂ ਰਹਿ ਸਕਦੀ।

ਵਿਰਲਾਪ 1:15 (PANIRV)
Square Portrait Landscape 4K UHD
ਪ੍ਰਭੂ ਨੇ ਮੇਰੇ ਸਾਰੇ ਸੂਰਮਿਆਂ ਨੂੰ ਤੁੱਛ ਜਾਣਿਆ ਹੈ, ਉਸ ਨੇ ਮੇਰੇ ਵਿਰੁੱਧ ਇੱਕ ਮੰਡਲੀ ਨੂੰ ਬੁਲਾਇਆ ਕਿ ਮੇਰੇ ਜੁਆਨਾਂ ਨੂੰ ਕੁਚਲ ਦੇਵੇ। ਪ੍ਰਭੂ ਨੇ ਯਹੂਦਾਹ ਦੀ ਕੁਆਰੀ ਧੀ ਨੂੰ ਜਾਣੋ ਹੌਦ ਵਿੱਚ ਮਿੱਧਿਆ ਹੈ।

ਵਿਰਲਾਪ 1:16 (PANIRV)
Square Portrait Landscape 4K UHD
ਇਹਨਾਂ ਗੱਲਾਂ ਦੇ ਕਾਰਨ ਮੈਂ ਰੋਂਦੀ ਹਾਂ, ਮੇਰੀਆਂ ਅੱਖੀਆਂ ਤੋਂ ਪਾਣੀ ਵਗਦਾ ਹੈ, ਕਿਉਂ ਜੋ ਮੇਰਾ ਤਸੱਲੀ ਦੇਣ ਵਾਲਾ ਮੈਥੋਂ ਦੂਰ ਹੈ, ਜਿਹੜਾ ਮੇਰੀ ਜਾਨ ਨੂੰ ਤਾਜ਼ਗੀ ਦਿੰਦਾ ਹੈ। ਮੇਰੇ ਬੱਚੇ ਵਿਰਾਨ ਹੋ ਗਏ ਹਨ, ਕਿਉਂ ਜੋ ਵੈਰੀ ਪਰਬਲ ਹੋ ਗਿਆ।

ਵਿਰਲਾਪ 1:17 (PANIRV)
Square Portrait Landscape 4K UHD
ਸੀਯੋਨ ਨੇ ਆਪਣੇ ਹੱਥ ਫੈਲਾਏ, ਪਰ ਉਸ ਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ, ਯਹੋਵਾਹ ਨੇ ਯਾਕੂਬ ਲਈ ਹੁਕਮ ਦਿੱਤਾ ਹੈ ਕਿ ਜੋ ਉਸ ਦੇ ਆਲੇ-ਦੁਆਲੇ ਹਨ ਉਹ ਉਸ ਦੇ ਵਿਰੋਧੀ ਹੋ ਜਾਣ, ਯਰੂਸ਼ਲਮ ਉਹਨਾਂ ਦੇ ਵਿਚਕਾਰ ਅਸ਼ੁੱਧ ਇਸਤਰੀ ਵਾਂਗੂੰ ਹੋ ਗਈ ਹੈ।

ਵਿਰਲਾਪ 1:18 (PANIRV)
Square Portrait Landscape 4K UHD
ਯਹੋਵਾਹ ਧਰਮੀ ਹੈ ਕਿਉਂ ਜੋ ਮੈਂ ਉਸ ਦੇ ਹੁਕਮਾਂ ਦਾ ਵਿਰੋਧ ਕੀਤਾ, ਹੇ ਸਾਰੇ ਲੋਕੋ, ਸੁਣੋ, ਅਤੇ ਮੇਰੇ ਦੁੱਖ ਨੂੰ ਵੇਖੋ, ਮੇਰੀਆਂ ਕੁਆਰੀਆਂ ਅਤੇ ਮੇਰੇ ਜੁਆਨ ਗ਼ੁਲਾਮੀ ਵਿੱਚ ਚਲੇ ਗਏ।

ਵਿਰਲਾਪ 1:19 (PANIRV)
Square Portrait Landscape 4K UHD
ਮੈਂ ਆਪਣੇ ਪ੍ਰੇਮੀਆਂ ਨੂੰ ਬੁਲਾਇਆ, ਪਰ ਉਹਨਾਂ ਨੇ ਮੈਨੂੰ ਧੋਖਾ ਦਿੱਤਾ, ਜਦ ਮੇਰੇ ਜਾਜਕ ਅਤੇ ਮੇਰੇ ਬਜ਼ੁਰਗ ਭੋਜਨ ਲੱਭਦੇ ਸਨ, ਤਾਂ ਜੋ ਉਨ੍ਹਾਂ ਦੀ ਜਾਨ ਵਿੱਚ ਤਾਜ਼ਗੀ ਆਵੇ, ਤਦ ਸ਼ਹਿਰ ਵਿੱਚ ਹੀ ਉਨ੍ਹਾਂ ਨੇ ਪ੍ਰਾਣ ਛੱਡ ਦਿੱਤੇ।

ਵਿਰਲਾਪ 1:20 (PANIRV)
Square Portrait Landscape 4K UHD
ਹੇ ਯਹੋਵਾਹ, ਵੇਖ, ਕਿਉਂ ਜੋ ਮੈਂ ਦੁੱਖੀ ਹਾਂ! ਮੇਰਾ ਦਿਲ ਬੇਚੈਨ ਹੈ, ਅਤੇ ਮੇਰਾ ਜੀਅ ਮੇਰੇ ਅੰਦਰ ਘਬਰਾਉਂਦਾ ਹੈ, ਕਿਉਂ ਜੋ ਮੈਂ ਵੱਡੀ ਬਗਾਵਤ ਕੀਤੀ ਹੈ! ਬਾਹਰ ਤਲਵਾਰ ਮੈਨੂੰ ਵੰਸ਼ਹੀਨ ਬਣਾਉਂਦੀ ਹੈ, ਅਤੇ ਘਰ ਵਿੱਚ, ਜਾਣੋ, ਮੌਤ ਦਾ ਵਾਸ ਹੈ!

ਵਿਰਲਾਪ 1:21 (PANIRV)
Square Portrait Landscape 4K UHD
ਉਨ੍ਹਾਂ ਨੇ ਸੁਣਿਆ ਹੈ ਕਿ ਮੈਂ ਹਾਉਕੇ ਭਰਦੀ ਹਾਂ, ਪਰ ਮੈਨੂੰ ਤਸੱਲੀ ਦੇਣ ਵਾਲਾ ਕੋਈ ਨਹੀਂ। ਮੇਰੇ ਸਾਰੇ ਵੈਰੀਆਂ ਨੇ ਮੇਰੀ ਬਿਪਤਾ ਦੀ ਖ਼ਬਰ ਸੁਣੀ ਹੈ, ਉਹ ਖੁਸ਼ ਹਨ ਕਿ ਤੂੰ ਇਹ ਕੀਤਾ ਹੈ। ਪਰ ਤੂੰ ਉਹ ਦਿਨ ਲਿਆ ਜਿਸ ਦਾ ਤੂੰ ਪ੍ਰਚਾਰ ਕੀਤਾ ਹੈ, ਤਦ ਉਹ ਵੀ ਮੇਰੇ ਵਰਗੇ ਹੋ ਜਾਣਗੇ।

ਵਿਰਲਾਪ 1:22 (PANIRV)
Square Portrait Landscape 4K UHD
ਉਨ੍ਹਾਂ ਦੀ ਸਾਰੀ ਬੁਰਿਆਈ ਤੇਰੇ ਸਾਹਮਣੇ ਆਵੇ, ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰ ਜਿਵੇਂ ਤੂੰ ਮੇਰੇ ਨਾਲ ਮੇਰੇ ਸਾਰੇ ਅਪਰਾਧਾਂ ਦੇ ਕਾਰਨ ਕੀਤਾ ਹੈ, ਕਿਉਂ ਜੋ ਮੈਂ ਬਹੁਤ ਹਾਉਕੇ ਭਰਦੀ ਹਾਂ, ਅਤੇ ਮੇਰਾ ਦਿਲ ਨਿਰਬਲ ਹੋ ਗਿਆ ਹੈ।

Available Bible Translations

American Standard Version
Lamentations 1 (ASV) »
King James Version
Lamentations 1 (KJV) »
GOD’S WORD® (GW)
Lamentations 1 (GW) »
World English Bible
Lamentations 1 (WEB) »
Louis Segond 1910
Lamentations 1 (LSG) »
इंडियन रिवाइज्ड वर्जन - हिंदी
विलापगीत 1 (HINIRV) »
ভারতীয় সংশোধিত সংস্করণ - বাংলা
বিলাপ 1 (BENIRV) »
இந்தியன் ரீவைஸ்டு வேர்ஷன் - தமிழ்
புலம்பல் 1 (TAMIRV) »
इंडियन रिवाइज्ड वर्जन - मराठी
विलापगीत 1 (MARIRV) »
ఇండియన్ రేవిజ్డ్ వెర్షన్ - తెలుగు
విలాపవాక్యాలు 1 (TELIRV) »
ઇન્ડિયન રિવાયઝ્ડ વર્ઝન - ગુજરાતી
યર્મિયાનો વિલાપ 1 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಪ್ರಲಾಪಗಳು 1 (KANIRV) »
الكتاب المقدس باللغة العربية، فان دايك
مَرَاثِي إِرْمِيَا 1 (AVD) »
תנ ך עברי מודרני
איכה 1 (HEB) »
Bíblia Sagrada Português
Lamentações 1 (BSL) »
Kinh Thánh: Tiếng Việt
Ai Ca 1 (VIE) »
Reina Valera Antigua
Lamentaciones 1 (RVA) »
圣 经 简体中文和合本
耶 利 米 哀 歌 1 (CUVS) »
聖 經 繁體中文和合本
耶 利 米 哀 歌 1 (CUVT) »
Bibla e Shenjtë
Vajtimet 1 (ALB) »
Svenska Bibeln 1917
Klagovisorna 1 (SV1917) »
Библия на русском
Плач Иеремии 1 (RUSV) »
Українська Біблія
Плач Єремії 1 (UKR) »
Szent Biblia - Magyar
Jeremiás siralmai 1 (KAR) »
Българска Библия
Плач Еремиев 1 (BULG) »
聖書 日本語
哀歌 1 (JPN) »
De Heilige Schrift
Klaagliederen 1 (NLD) »

ਵਿਰਲਾਪ (PANIRV) Chapter Selection

1 2 3 4 5

PANIRV Book Selection List