ਅਹਬਾਰ 15 PANIRV
ਅਹਬਾਰ Chapter 15 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਆਖੋ, ਜੇਕਰ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਦਾ ਰੋਗ ਹੋਵੇ ਤਾਂ ਉਹ ਉਸ ਰੋਗ ਦੇ ਕਾਰਨ ਅਸ਼ੁੱਧ ਹੈ।
Square Portrait Landscape 4K UHD
ਭਾਵੇਂ ਪ੍ਰਮੇਹ ਉਸ ਦੇ ਸਰੀਰ ਤੋਂ ਵਗਦਾ ਰਹੇ ਭਾਵੇਂ ਵਗਣਾ ਬੰਦ ਵੀ ਹੋ ਜਾਵੇ ਤਾਂ ਵੀ ਉਹ ਅਸ਼ੁੱਧ ਹੈ।
Square Portrait Landscape 4K UHD
ਉਹ ਸਾਰੇ ਵਿਛਾਉਣੇ ਜਿੰਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੇਟੇ, ਉਹ ਅਸ਼ੁੱਧ ਹੋਣ ਅਤੇ ਸਭ ਵਸਤੂਆਂ ਜਿਨ੍ਹਾਂ ਦੇ ਉੱਤੇ ਉਹ ਬੈਠੇ ਉਹ ਵੀ ਅਸ਼ੁੱਧ ਹੋਣ।
Square Portrait Landscape 4K UHD
ਜਿਹੜਾ ਉਸ ਵਿਛਾਉਣੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਜਿਹੜਾ ਕਿਸੇ ਅਜਿਹੀ ਵਸਤੂ ਉੱਤੇ ਬੈਠੇ ਜਿਸ ਉੱਤੇ ਪ੍ਰਮੇਹ ਵਾਲਾ ਬੈਠਿਆ ਸੀ, ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਅਤੇ ਜਿਹੜਾ ਉਸ ਪ੍ਰਮੇਹ ਵਾਲੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਜੇਕਰ ਕਦੀ ਪ੍ਰਮੇਹ ਦਾ ਰੋਗੀ ਸ਼ੁੱਧ ਮਨੁੱਖ ਦੇ ਉੱਤੇ ਥੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਜਿਹੜੀ ਕਾਠੀ ਉੱਤੇ ਪ੍ਰਮੇਹ ਵਾਲਾ ਬੈਠੇ, ਉਹ ਅਸ਼ੁੱਧ ਹੋਵੇ।
Square Portrait Landscape 4K UHD
ਅਤੇ ਜਿਹੜਾ ਉਸ ਵਸਤੂ ਨੂੰ ਛੂਹੇ ਜਿਹੜੀ ਪ੍ਰਮੇਹ ਵਾਲੇ ਦੇ ਹੇਠ ਸੀ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਿਹੜਾ ਅਜਿਹੀ ਵਸਤੂ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਜਿਸ ਨੂੰ ਪ੍ਰਮੇਹ ਹੋਵੇ, ਉਸ ਜਿਸ ਕਿਸੇ ਨੂੰ ਬਿਨ੍ਹਾਂ ਹੱਥ ਧੋਏ ਛੂਹ ਲਵੇ ਤਾਂ ਉਹ ਮਨੁੱਖ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਉਸ ਮਿੱਟੀ ਦੇ ਭਾਂਡੇ ਨੂੰ ਜਿਸ ਨੂੰ ਪ੍ਰਮੇਹ ਵਾਲਾ ਛੂਹੇ, ਤੋੜ ਦਿੱਤਾ ਜਾਵੇ ਅਤੇ ਸਾਰੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ।
Square Portrait Landscape 4K UHD
ਜਦੋਂ ਪ੍ਰਮੇਹ ਵਾਲਾ ਮਨੁੱਖ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਲਈ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਆਪਣੇ ਕੱਪੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨਹਾਵੇ ਤਾਂ ਉਹ ਸ਼ੁੱਧ ਹੋਵੇਗਾ।
Square Portrait Landscape 4K UHD
ਅਤੇ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ।
Square Portrait Landscape 4K UHD
ਤਦ ਜਾਜਕ ਉਨ੍ਹਾਂ ਵਿੱਚੋਂ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਪ੍ਰਮੇਹ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
Square Portrait Landscape 4K UHD
ਜੇਕਰ ਕਿਸੇ ਮਨੁੱਖ ਦਾ ਵੀਰਜ ਨਿੱਕਲੇ ਤਾਂ ਉਹ ਆਪਣਾ ਸਾਰਾ ਸਰੀਰ ਪਾਣੀ ਨਾਲ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਅਤੇ ਜਿਸ ਕਿਸੇ ਬਸਤਰ ਜਾਂ ਚਮੜੇ ਉੱਤੇ ਉਹ ਵੀਰਜ ਪਵੇ, ਉਹ ਪਾਣੀ ਨਾਲ ਧੋਤੇ ਜਾਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ।
Square Portrait Landscape 4K UHD
ਜੇਕਰ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰੇ ਅਤੇ ਉਸ ਤੋਂ ਵੀਰਜ ਨਿੱਕਲੇ ਤਾਂ ਉਹ ਦੋਵੇਂ ਪਾਣੀ ਨਾਲ ਨਹਾਉਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ।
Square Portrait Landscape 4K UHD
ਜੇਕਰ ਕਿਸੇ ਇਸਤਰੀ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਪ੍ਰਮੇਹ ਵਿੱਚ ਲਹੂ ਹੋਵੇ ਤਾਂ ਉਹ ਸੱਤ ਦਿਨ ਤੱਕ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਅਤੇ ਜਦ ਤੱਕ ਉਹ ਅਸ਼ੁੱਧ ਰਹੇ ਤਦ ਤੱਕ ਜਿਸ ਕਿਸੇ ਵਸਤੂ ਉੱਤੇ ਉਹ ਲੰਮੀ ਪਵੇ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ ਉਹ ਸਭ ਅਸ਼ੁੱਧ ਹੋਣ।
Square Portrait Landscape 4K UHD
ਅਤੇ ਜਿਹੜਾ ਉਸ ਦੇ ਵਿਛਾਉਣੇ ਨੂੰ ਛੂਹੇ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਜੇਕਰ ਕੋਈ ਉਸ ਵਸਤੂ ਨੂੰ ਛੂਹੇ ਜਿਸ ਉੱਤੇ ਉਹ ਬੈਠਦੀ ਸੀ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਜੇਕਰ ਕੋਈ ਉਸ ਦੇ ਵਿਛਾਉਣੇ ਨੂੰ ਜਾਂ ਕਿਸੇ ਹੋਰ ਵਸਤੂ ਨੂੰ ਜਿਸ ਉੱਤੇ ਉਹ ਬੈਠੀ ਸੀ, ਛੂਹੇ, ਜਿਸ ਉੱਤੇ ਉਸ ਦਾ ਲਹੂ ਲੱਗਿਆ ਸੀ, ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਵਿਛਾਉਣੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ।
Square Portrait Landscape 4K UHD
ਜੇਕਰ ਕਿਸੇ ਇਸਤਰੀ ਨੂੰ ਉਸ ਦੀ ਮਾਹਵਾਰੀ ਦੇ ਦਿਨਾਂ ਤੋਂ ਇਲਾਵਾ ਜਾਂ ਮਾਹਵਾਰੀ ਦੇ ਨਿਯੁਕਤ ਦਿਨਾਂ ਤੋਂ ਵੱਧ ਸਮੇਂ ਤੱਕ ਲਹੂ ਵੱਗਦਾ ਰਹੇ, ਤਾਂ ਜਦ ਤੱਕ ਉਹ ਅਜਿਹੀ ਹਾਲਤ ਵਿੱਚ ਰਹੇ ਤਦ ਤੱਕ ਉਹ ਅਸ਼ੁੱਧ ਰਹੇ।
Square Portrait Landscape 4K UHD
ਉਹ ਸਾਰੇ ਵਿਛਾਉਣੇ ਜਿਨ੍ਹਾਂ ਦੇ ਉੱਤੇ ਉਹ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ, ਉਹ ਉਸ ਦੀ ਮਾਹਵਾਰੀ ਦੇ ਵਿਛਾਉਣੇ ਦੀ ਤਰ੍ਹਾਂ ਠਹਿਰਣ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ, ਉਹ ਸਭ ਉਸ ਦੀ ਮਾਹਵਾਰੀ ਦੇ ਦਿਨਾਂ ਦੀ ਅਸ਼ੁੱਧਤਾਈ ਦੀ ਤਰ੍ਹਾਂ ਅਸ਼ੁੱਧ ਹੋਣ।
Square Portrait Landscape 4K UHD
ਜਿਹੜਾ ਉਨ੍ਹਾਂ ਵਸਤੂਆਂ ਨੂੰ ਛੂਹੇ, ਉਹ ਅਸ਼ੁੱਧ ਠਹਿਰੇ, ਇਸ ਲਈ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
Square Portrait Landscape 4K UHD
ਪਰ ਜੇਕਰ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ, ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਉਹ ਸ਼ੁੱਧ ਹੋ ਜਾਵੇਗੀ।
Square Portrait Landscape 4K UHD
ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਅੱਗੇ ਜਾਜਕ ਦੇ ਕੋਲ ਲਿਆਵੇ।
Square Portrait Landscape 4K UHD
ਤਦ ਜਾਜਕ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦੀ ਪ੍ਰਮੇਹ ਦੀ ਅਸ਼ੁੱਧਤਾਈ ਦੇ ਕਾਰਨ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
Square Portrait Landscape 4K UHD
ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਦੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ, ਅਜਿਹਾ ਨਾ ਹੋਵੇ ਕਿ ਉਹ ਆਪਣੀ ਅਸ਼ੁੱਧਤਾਈ ਦੇ ਕਾਰਨ ਮੇਰੇ ਉਸ ਡੇਰੇ ਨੂੰ ਭਰਿਸ਼ਟ ਕਰਨ ਜੋ ਉਨ੍ਹਾਂ ਦੇ ਵਿਚਕਾਰ ਹੈ ਅਤੇ ਇਸ ਕਾਰਨ ਮਰ ਨਾ ਜਾਣ।
Square Portrait Landscape 4K UHD
ਜਿਸ ਨੂੰ ਪ੍ਰਮੇਹ ਹੋਵੇ ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ,
Square Portrait Landscape 4K UHD
ਅਤੇ ਜੋ ਇਸਤਰੀ ਮਾਹਵਾਰੀ ਵਿੱਚ ਹੋਵੇ, ਅਤੇ ਉਹ ਪੁਰਖ ਜਾਂ ਇਸਤਰੀ ਜਿਸ ਨੂੰ ਪ੍ਰਮੇਹ ਹੋਵੇ ਅਤੇ ਉਹ ਪੁਰਖ ਜੋ ਅਸ਼ੁੱਧ ਇਸਤਰੀ ਨਾਲ ਸੰਗ ਕਰੇ, ਉਨ੍ਹਾਂ ਸਾਰਿਆਂ ਦੇ ਲਈ ਇਹੋ ਹੀ ਬਿਵਸਥਾ ਹੈ।
Available Bible Translations
Leviticus 15 (ASV) »
Leviticus 15 (KJV) »
Leviticus 15 (GW) »
Leviticus 15 (BSB) »
Leviticus 15 (WEB) »
Lévitique 15 (LSG) »
Levitikus 15 (LUTH1912) »
लैव्यव्यवस्था 15 (HINIRV) »
লেবীয়া 15 (BENIRV) »
லேவியராகமம் 15 (TAMIRV) »
लेवीय 15 (MARIRV) »
లేవీకాండం 15 (TELIRV) »
લેવીય 15 (GUJIRV) »
ಯಾಜಕಕಾಂಡ 15 (KANIRV) »
اَللَّاوِيِّينَ 15 (AVD) »
ויקרא 15 (HEB) »
Levítico 15 (BSL) »
Lê-vi 15 (VIE) »
Levítico 15 (RVA) »
Levitico 15 (RIV) »
利 未 记 15 (CUVS) »
利 未 記 15 (CUVT) »
Levitiku 15 (ALB) »
3 Mosebok 15 (SV1917) »
Левит 15 (RUSV) »
Левит 15 (UKR) »
3 Mózes 15 (KAR) »
Левит 15 (BULG) »
レビ記 15 (JPN) »
3 Mosebok 15 (NORSK) »
Mambo ya Walawi 15 (SWHULB) »
Kapłańska 15 (POLUBG) »
Laawiyiintii 15 (SOM) »
Leviticus 15 (NLD) »
3 Mosebog 15 (DA1871) »