ਅਹਬਾਰ 16 PANIRV
ਅਹਬਾਰ Chapter 16 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਜਿਸ ਵੇਲੇ ਹਾਰੂਨ ਦੇ ਦੋ ਪੁੱਤਰ ਯਹੋਵਾਹ ਦੇ ਸਨਮੁਖ ਅਪਵਿੱਤਰ ਭੇਟ ਚੜ੍ਹਾ ਕੇ ਮਰ ਗਏ,
Square Portrait Landscape 4K UHD
ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ, ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ।
Square Portrait Landscape 4K UHD
ਜਦ ਹਾਰੂਨ ਪਵਿੱਤਰ ਸਥਾਨ ਵਿੱਚ ਆਵੇ ਤਦ ਉਹ ਇੱਕ ਜੁਆਨ ਬਲ਼ਦ ਪਾਪ ਬਲੀ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਬਲੀ ਦੀ ਭੇਟ ਲਈ ਲੈ ਕੇ ਆਇਆ ਕਰੇ।
Square Portrait Landscape 4K UHD
ਉਹ ਕਤਾਨ ਦਾ ਪਵਿੱਤਰ ਕੁੜਤਾ, ਕਤਾਨ ਦਾ ਅੰਗਰੱਖਾ, ਕਤਾਨ ਦਾ ਕਮਰ ਕੱਸਾ ਅਤੇ ਕਤਾਨ ਦੀ ਪਗੜੀ ਪਹਿਨ ਕੇ ਆਇਆ ਕਰੇ। ਇਹ ਪਵਿੱਤਰ ਬਸਤਰ ਹਨ, ਇਸ ਲਈ ਉਹ ਪਾਣੀ ਨਾਲ ਨਹਾ ਕੇ ਇਨ੍ਹਾਂ ਨੂੰ ਪਹਿਨੇ।
Square Portrait Landscape 4K UHD
ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ।
Square Portrait Landscape 4K UHD
ਅਤੇ ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ, ਜੋ ਆਪ ਉਸ ਦੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।
Square Portrait Landscape 4K UHD
ਉਹ ਉਨ੍ਹਾਂ ਦੋਨਾਂ ਮੇਮਣਿਆਂ ਨੂੰ ਲੈ ਕੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਖੜ੍ਹਾ ਕਰੇ।
Square Portrait Landscape 4K UHD
ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਪਰਚੀਆਂ ਪਾਵੇ, ਇੱਕ ਪਰਚੀ ਯਹੋਵਾਹ ਦੇ ਲਈ ਅਤੇ ਦੂਜੀ ਅਜ਼ਾਜ਼ੇਲ ਦੇ ਲਈ।
Square Portrait Landscape 4K UHD
ਜਿਸ ਬੱਕਰੇ ਉੱਤੇ ਯਹੋਵਾਹ ਲਈ ਪਰਚੀ ਨਿੱਕਲੇ, ਹਾਰੂਨ ਉਸ ਨੂੰ ਲੈ ਕੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ।
Square Portrait Landscape 4K UHD
ਪਰ ਉਹ ਬੱਕਰਾ ਜਿਸ ਦੇ ਉੱਤੇ ਅਜ਼ਾਜ਼ੇਲ ਲਈ ਪਰਚੀ ਨਿੱਕਲੀ, ਉਹ ਯਹੋਵਾਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।”
Square Portrait Landscape 4K UHD
“ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ ਜੋ ਉਸਨੇ ਆਪਣੇ ਲਈ ਲਿਆ ਹੈ, ਲਿਆਵੇ ਅਤੇ ਉਸ ਨੂੰ ਵੱਢ ਕੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।
Square Portrait Landscape 4K UHD
ਅਤੇ ਉਹ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਏ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।
Square Portrait Landscape 4K UHD
ਉਹ ਉਸ ਧੂਪ ਨੂੰ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।
Square Portrait Landscape 4K UHD
ਤਦ ਉਹ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਪੂਰਬ ਦੀ ਵੱਲ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਆਪਣੀ ਉਂਗਲ ਨਾਲ ਛਿੜਕੇ ਅਤੇ ਫੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।”
Square Portrait Landscape 4K UHD
“ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ।”
Square Portrait Landscape 4K UHD
ਅਤੇ ਉਹ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈ, ਅਤੇ ਉਨ੍ਹਾਂ ਦੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦੇ ਕਾਰਨ, ਪਵਿੱਤਰ ਸਥਾਨ ਦੇ ਲਈ ਪ੍ਰਾਸਚਿਤ ਕਰੇ ਅਤੇ ਇਸੇ ਤਰ੍ਹਾਂ ਹੀ ਉਹ ਮੰਡਲੀ ਦੇ ਡੇਰੇ ਦੇ ਲਈ ਕਰੇ ਜਿਹੜਾ ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ।
Square Portrait Landscape 4K UHD
ਜਿਸ ਵੇਲੇ ਹਾਰੂਨ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਜਾਵੇ, ਤਾਂ ਜਦ ਤੱਕ ਉਹ ਆਪਣੇ ਲਈ, ਆਪਣੇ ਘਰਾਣੇ ਦੇ ਲਈ ਅਤੇ ਇਸਰਾਏਲ ਦੀ ਸਾਰੀ ਮੰਡਲੀ ਦੇ ਲਈ ਪ੍ਰਾਸਚਿਤ ਪੂਰਾ ਕਰਕੇ ਬਾਹਰ ਨਾ ਨਿੱਕਲੇ, ਤਦ ਤੱਕ ਮੰਡਲੀ ਦੇ ਡੇਰੇ ਵਿੱਚ ਹੋਰ ਕੋਈ ਮਨੁੱਖ ਨਾ ਜਾਵੇ।
Square Portrait Landscape 4K UHD
ਫੇਰ ਉਹ ਨਿੱਕਲ ਕੇ ਉਸ ਜਗਵੇਦੀ ਦੇ ਕੋਲ ਜਾਵੇ ਜਿਹੜੀ ਯਹੋਵਾਹ ਦੇ ਅੱਗੇ ਹੈ, ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਬਲ਼ਦ ਦੇ ਲਹੂ ਅਤੇ ਬੱਕਰੇ ਦੇ ਲਹੂ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਅਤੇ ਆਲੇ-ਦੁਆਲੇ ਛਿੜਕੇ।
Square Portrait Landscape 4K UHD
ਅਤੇ ਉਹ ਉਸ ਲਹੂ ਤੋਂ ਆਪਣੀ ਉਂਗਲ ਨਾਲ ਕੁਝ ਲੈ ਕੇ ਸੱਤ ਵਾਰੀ ਉਸ ਦੇ ਉੱਤੇ ਛਿੜਕੇ ਅਤੇ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈਆਂ ਤੋਂ ਉਸ ਨੂੰ ਪਵਿੱਤਰ ਕਰੇ।
Square Portrait Landscape 4K UHD
ਜਦ ਉਹ ਪਵਿੱਤਰ ਸਥਾਨ ਅਤੇ ਮੰਡਲੀ ਦੇ ਡੇਰੇ ਅਤੇ ਜਗਵੇਦੀ ਦਾ ਪ੍ਰਾਸਚਿਤ ਪੂਰਾ ਕਰ ਲਵੇ ਤਾਂ ਜੀਉਂਦੇ ਬੱਕਰੇ ਨੂੰ ਲਿਆਵੇ,
Square Portrait Landscape 4K UHD
ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਇਸਰਾਏਲੀਆਂ ਦੀਆਂ ਬਦੀਆਂ, ਉਨ੍ਹਾਂ ਦੇ ਸਾਰੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦਾ ਇਕਰਾਰ ਕਰੇ ਅਤੇ ਉਨ੍ਹਾਂ ਨੂੰ ਬੱਕਰੇ ਦੇ ਸਿਰ ਉੱਤੇ ਰੱਖ ਕੇ ਉਸ ਨੂੰ ਕਿਸੇ ਮਨੁੱਖ ਦੇ ਹੱਥ ਜਿਹੜਾ ਇਸ ਕੰਮ ਲਈ ਤਿਆਰ ਹੋਵੇ, ਉਜਾੜ ਵਿੱਚ ਭੇਜ ਦੇਵੇ।
Square Portrait Landscape 4K UHD
ਉਹ ਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਕਿਸੇ ਉਜਾੜ ਸਥਾਨ ਨੂੰ ਚੱਲਿਆ ਜਾਵੇ ਅਤੇ ਉਹ ਮਨੁੱਖ ਉਸ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ।
Square Portrait Landscape 4K UHD
ਤਦ ਹਾਰੂਨ ਮੰਡਲੀ ਦੇ ਡੇਰੇ ਵਿੱਚ ਆਵੇ ਅਤੇ ਜਿਹੜੇ ਕਤਾਨੀ ਬਸਤਰ ਉਸ ਨੇ ਪਵਿੱਤਰ ਸਥਾਨ ਵਿੱਚ ਜਾਣ ਦੇ ਵੇਲੇ ਪਹਿਨੇ ਸਨ, ਉਨ੍ਹਾਂ ਨੂੰ ਲਾਹ ਕੇ ਰੱਖ ਦੇਵੇ।
Square Portrait Landscape 4K UHD
ਫੇਰ ਉਹ ਕਿਸੇ ਪਵਿੱਤਰ ਸਥਾਨ ਵਿੱਚ ਪਾਣੀ ਨਾਲ ਨਹਾਵੇ, ਆਪਣੇ ਸਧਾਰਨ ਬਸਤਰ ਪਾਵੇ ਅਤੇ ਬਾਹਰ ਨਿੱਕਲ ਕੇ ਆਪਣੀ ਹੋਮ ਬਲੀ ਦੀ ਭੇਟ ਅਤੇ ਲੋਕਾਂ ਦੀ ਹੋਮ ਬਲੀ ਦੀ ਭੇਟ ਚੜ੍ਹਾਵੇ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।
Square Portrait Landscape 4K UHD
ਅਤੇ ਪਾਪ ਬਲੀ ਦੀ ਭੇਟ ਦੀ ਚਰਬੀ ਨੂੰ ਉਹ ਜਗਵੇਦੀ ਉੱਤੇ ਸਾੜੇ।
Square Portrait Landscape 4K UHD
ਅਤੇ ਜਿਹੜਾ ਮਨੁੱਖ ਉਸ ਬੱਕਰੇ ਨੂੰ ਅਜ਼ਾਜ਼ੇਲ ਲਈ ਛੱਡ ਕੇ ਆਇਆ, ਉਹ ਵੀ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
Square Portrait Landscape 4K UHD
ਉਹ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਅਤੇ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ, ਜਿਨ੍ਹਾਂ ਦਾ ਲਹੂ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ, ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਨ੍ਹਾਂ ਦੀਆਂ ਖੱਲਾਂ, ਮਾਸ ਅਤੇ ਗੋਹੇ ਨੂੰ ਅੱਗ ਵਿੱਚ ਸਾੜ ਦੇਵੇ।
Square Portrait Landscape 4K UHD
ਜਿਹੜਾ ਉਨ੍ਹਾਂ ਨੂੰ ਸਾੜੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
Square Portrait Landscape 4K UHD
“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,
Square Portrait Landscape 4K UHD
ਕਿਉਂ ਜੋ ਉਸੇ ਦਿਨ ਜਾਜਕ ਤੁਹਾਨੂੰ ਸ਼ੁੱਧ ਕਰਨ ਲਈ ਤੁਹਾਡੇ ਲਈ ਪ੍ਰਾਸਚਿਤ ਕਰੇ ਤਾਂ ਜੋ ਤੁਸੀਂ ਆਪਣੇ ਸਾਰੇ ਪਾਪਾਂ ਤੋਂ ਯਹੋਵਾਹ ਦੇ ਅੱਗੇ ਸ਼ੁੱਧ ਹੋਵੋ।
Square Portrait Landscape 4K UHD
ਇਹ ਤੁਹਾਡੇ ਲਈ ਇੱਕ ਮਹਾਂ-ਵਿਸ਼ਰਾਮ ਦਾ ਦਿਨ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ।
Square Portrait Landscape 4K UHD
ਜਿਸ ਦਾ ਆਪਣੇ ਪਿਤਾ ਦੇ ਥਾਂ ਉੱਤੇ ਜਾਜਕ ਹੋਣ ਲਈ ਮਸਹ ਕੀਤਾ ਜਾਵੇ, ਉਹ ਜਾਜਕ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ।
Square Portrait Landscape 4K UHD
ਉਹ ਪਵਿੱਤਰ ਸਥਾਨ ਦੇ ਲਈ, ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।
Square Portrait Landscape 4K UHD
“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ।” ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
Available Bible Translations
Leviticus 16 (ASV) »
Leviticus 16 (KJV) »
Leviticus 16 (GW) »
Leviticus 16 (BSB) »
Leviticus 16 (WEB) »
Lévitique 16 (LSG) »
Levitikus 16 (LUTH1912) »
लैव्यव्यवस्था 16 (HINIRV) »
লেবীয়া 16 (BENIRV) »
லேவியராகமம் 16 (TAMIRV) »
लेवीय 16 (MARIRV) »
లేవీకాండం 16 (TELIRV) »
લેવીય 16 (GUJIRV) »
ಯಾಜಕಕಾಂಡ 16 (KANIRV) »
اَللَّاوِيِّينَ 16 (AVD) »
ויקרא 16 (HEB) »
Levítico 16 (BSL) »
Lê-vi 16 (VIE) »
Levítico 16 (RVA) »
Levitico 16 (RIV) »
利 未 记 16 (CUVS) »
利 未 記 16 (CUVT) »
Levitiku 16 (ALB) »
3 Mosebok 16 (SV1917) »
Левит 16 (RUSV) »
Левит 16 (UKR) »
3 Mózes 16 (KAR) »
Левит 16 (BULG) »
レビ記 16 (JPN) »
3 Mosebok 16 (NORSK) »