ਅਹਬਾਰ Chapter 4 PANIRV Bible Verse Images

ਅਹਬਾਰ 4 Bible Verse Pictures. Choose from a large collection of inspirational, motivational and encouraging Bible verses with pictures of nature. Download and share ਅਹਬਾਰ 4 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਅਹਬਾਰ 4:1 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਅਹਬਾਰ 4:2 (PANIRV)
Square Portrait Landscape 4K UHD
ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ, ਜਿਨ੍ਹਾਂ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਦਿੱਤਾ ਹੈ,

ਅਹਬਾਰ 4:3 (PANIRV)
Square Portrait Landscape 4K UHD
ਅਤੇ ਜੇਕਰ ਕਦੀ ਮਸਹ ਕੀਤਾ ਹੋਇਆ ਜਾਜਕ ਕੋਈ ਅਜਿਹਾ ਪਾਪ ਕਰੇ, ਜਿਸ ਦੇ ਕਾਰਨ ਪਰਜਾ ਦੋਸ਼ੀ ਠਹਿਰੇ ਤਾਂ ਉਹ ਆਪਣੇ ਉਸ ਪਾਪ ਦੇ ਲਈ ਇੱਕ ਦੋਸ਼ ਰਹਿਤ ਜੁਆਨ ਬਲ਼ਦ ਯਹੋਵਾਹ ਦੇ ਅੱਗੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ,

ਅਹਬਾਰ 4:4 (PANIRV)
Square Portrait Landscape 4K UHD
ਉਹ ਉਸ ਬਲ਼ਦ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲ਼ਦ ਦੇ ਸਿਰ ਉੱਤੇ ਰੱਖੇ ਅਤੇ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢ ਸੁੱਟੇ,

ਅਹਬਾਰ 4:5 (PANIRV)
Square Portrait Landscape 4K UHD
ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।

ਅਹਬਾਰ 4:6 (PANIRV)
Square Portrait Landscape 4K UHD
ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਉਸ ਲਹੂ ਨੂੰ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।

ਅਹਬਾਰ 4:7 (PANIRV)
Square Portrait Landscape 4K UHD
ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਸੁਗੰਧੀ ਧੂਪ ਦੀ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ, ਯਹੋਵਾਹ ਦੇ ਅੱਗੇ ਲਗਾਵੇ, ਫੇਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।

ਅਹਬਾਰ 4:8 (PANIRV)
Square Portrait Landscape 4K UHD
ਫੇਰ ਉਹ ਉਸ ਬਲ਼ਦ ਦੀ ਸਾਰੀ ਚਰਬੀ ਪਾਪ ਬਲੀ ਦੀ ਭੇਟ ਕਰਕੇ ਵੱਖਰੀ ਕਰੇ ਅਰਥਾਤ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ ਅਤੇ ਉਹ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ।

ਅਹਬਾਰ 4:9 (PANIRV)
Square Portrait Landscape 4K UHD
ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ,

ਅਹਬਾਰ 4:10 (PANIRV)
Square Portrait Landscape 4K UHD
ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਭੇਟਾਂ, ਬਲੀ ਦੇ ਬਲ਼ਦ ਤੋਂ ਵੱਖਰੀਆਂ ਕੀਤੀਆਂ ਜਾਂਦੀਆਂ ਹਨ। ਜਾਜਕ ਉਨ੍ਹਾਂ ਨੂੰ ਹੋਮ ਦੀ ਜਗਵੇਦੀ ਉੱਤੇ ਸਾੜੇ।

ਅਹਬਾਰ 4:11 (PANIRV)
Square Portrait Landscape 4K UHD
ਪਰ ਬਲ਼ਦ ਦੀ ਖੱਲ, ਉਸ ਦਾ ਸਾਰਾ ਮਾਸ, ਉਸ ਦਾ ਸਿਰ, ਲੱਤਾਂ ਅਤੇ ਆਂਦਰਾਂ ਸਮੇਤ ਉਸ ਦਾ ਗੋਹਾ,

ਅਹਬਾਰ 4:12 (PANIRV)
Square Portrait Landscape 4K UHD
ਅਰਥਾਤ ਸਾਰਾ ਬਲ਼ਦ, ਉਹ ਡੇਰਿਆਂ ਤੋਂ ਬਾਹਰ ਇੱਕ ਸਾਫ਼ ਸਥਾਨ ਵਿੱਚ ਜਿੱਥੇ ਸੁਆਹ ਪਾਈ ਜਾਂਦੀ ਹੈ, ਲੈ ਜਾਵੇ ਅਤੇ ਉਸ ਨੂੰ ਲੱਕੜਾਂ ਉੱਤੇ ਅੱਗ ਨਾਲ ਸਾੜ ਦੇਵੇ, ਉਹ ਉੱਥੇ ਹੀ ਸਾੜਿਆ ਜਾਵੇ ਜਿੱਥੇ ਸੁਆਹ ਪਾਈ ਜਾਂਦੀ ਹੈ।

ਅਹਬਾਰ 4:13 (PANIRV)
Square Portrait Landscape 4K UHD
ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ,

ਅਹਬਾਰ 4:14 (PANIRV)
Square Portrait Landscape 4K UHD
ਤਾਂ ਜਦ ਉਨ੍ਹਾਂ ਦਾ ਕੀਤਾ ਹੋਇਆ ਪਾਪ ਪ੍ਰਗਟ ਹੋ ਜਾਵੇ, ਤਾਂ ਮੰਡਲੀ ਇੱਕ ਜੁਆਨ ਬਲ਼ਦ ਪਾਪ ਬਲੀ ਲਈ ਚੜ੍ਹਾਵੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਲਿਆਵੇ,

ਅਹਬਾਰ 4:15 (PANIRV)
Square Portrait Landscape 4K UHD
ਅਤੇ ਮੰਡਲੀ ਦੇ ਬਜ਼ੁਰਗ ਆਪਣੇ-ਆਪਣੇ ਹੱਥ ਯਹੋਵਾਹ ਦੇ ਅੱਗੇ ਬਲ਼ਦ ਦੇ ਸਿਰ ਉੱਤੇ ਰੱਖਣ ਅਤੇ ਉਹ ਬਲ਼ਦ ਯਹੋਵਾਹ ਦੇ ਅੱਗੇ ਵੱਢਿਆ ਜਾਵੇ।

ਅਹਬਾਰ 4:16 (PANIRV)
Square Portrait Landscape 4K UHD
ਅਤੇ ਮਸਹ ਕੀਤਾ ਹੋਇਆ ਜਾਜਕ ਉਸ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਮੰਡਲੀ ਦੇ ਡੇਰੇ ਨੂੰ ਲਿਆਵੇ।

ਅਹਬਾਰ 4:17 (PANIRV)
Square Portrait Landscape 4K UHD
ਅਤੇ ਜਾਜਕ ਆਪਣੀ ਉਂਗਲੀ ਲਹੂ ਵਿੱਚ ਡੋਬ ਕੇ ਪਵਿੱਤਰ ਸਥਾਨ ਦੇ ਪਰਦੇ ਦੇ ਸਾਹਮਣੇ, ਉਹ ਲਹੂ ਨੂੰ ਯਹੋਵਾਹ ਦੇ ਅੱਗੇ ਸੱਤ ਵਾਰੀ ਛਿੜਕੇ।

ਅਹਬਾਰ 4:18 (PANIRV)
Square Portrait Landscape 4K UHD
ਅਤੇ ਜਾਜਕ ਉਸ ਲਹੂ ਵਿੱਚੋਂ ਕੁਝ ਲੈ ਕੇ ਜਗਵੇਦੀ ਦੇ ਸਿੰਗਾਂ ਉੱਤੇ ਜੋ ਮੰਡਲੀ ਦੇ ਡੇਰੇ ਵਿੱਚ ਹੈ ਯਹੋਵਾਹ ਦੇ ਅੱਗੇ ਲਗਾਵੇ, ਫਿਰ ਬਲ਼ਦ ਦਾ ਸਾਰਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ, ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਹੈ।

ਅਹਬਾਰ 4:19 (PANIRV)
Square Portrait Landscape 4K UHD
ਅਤੇ ਉਹ ਉਸ ਬਲ਼ਦ ਦੀ ਸਾਰੀ ਚਰਬੀ ਲੈ ਕੇ ਜਗਵੇਦੀ ਦੇ ਉੱਤੇ ਸਾੜੇ।

ਅਹਬਾਰ 4:20 (PANIRV)
Square Portrait Landscape 4K UHD
ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲ਼ਦ ਨਾਲ ਕਰੇ ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ।

ਅਹਬਾਰ 4:21 (PANIRV)
Square Portrait Landscape 4K UHD
ਅਤੇ ਜਿਸ ਤਰ੍ਹਾਂ ਉਸ ਨੇ ਪਹਿਲੇ ਬਲ਼ਦ ਨੂੰ ਸਾੜਿਆ ਸੀ, ਉਸੇ ਤਰ੍ਹਾਂ ਹੀ ਇਸ ਬਲ਼ਦ ਨੂੰ ਵੀ ਡੇਰੇ ਤੋਂ ਬਾਹਰ ਲੈ ਜਾ ਕੇ ਸਾੜੇ। ਇਹ ਮੰਡਲੀ ਦੇ ਲਈ ਪਾਪ ਦੀ ਭੇਟ ਹੈ।

ਅਹਬਾਰ 4:22 (PANIRV)
Square Portrait Landscape 4K UHD
ਜਦੋਂ ਕੋਈ ਪ੍ਰਧਾਨ ਪਾਪ ਕਰੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੁਝ ਅਜਿਹਾ ਕਰੇ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ,

ਅਹਬਾਰ 4:23 (PANIRV)
Square Portrait Landscape 4K UHD
ਤਦ ਜੇਕਰ ਉਸ ਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਦੋਸ਼ ਰਹਿਤ ਇੱਕ ਬੱਕਰਾ ਆਪਣੀ ਭੇਟ ਵਿੱਚ ਲਿਆਵੇ,

ਅਹਬਾਰ 4:24 (PANIRV)
Square Portrait Landscape 4K UHD
ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।

ਅਹਬਾਰ 4:25 (PANIRV)
Square Portrait Landscape 4K UHD
ਅਤੇ ਜਾਜਕ ਉਸ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।

ਅਹਬਾਰ 4:26 (PANIRV)
Square Portrait Landscape 4K UHD
ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।

ਅਹਬਾਰ 4:27 (PANIRV)
Square Portrait Landscape 4K UHD
ਜੇਕਰ ਆਮ ਲੋਕਾਂ ਵਿੱਚੋਂ ਕੋਈ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ ਜਿਸ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਸੀ ਅਤੇ ਦੋਸ਼ੀ ਠਹਿਰੇ,

ਅਹਬਾਰ 4:28 (PANIRV)
Square Portrait Landscape 4K UHD
ਫਿਰ ਜਦ ਉਸ ਦਾ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਉਸ ਪਾਪ ਦੇ ਕਾਰਨ ਦੋਸ਼ ਰਹਿਤ ਇੱਕ ਬੱਕਰੀ ਆਪਣੀ ਭੇਟ ਲਈ ਲਿਆਵੇ।

ਅਹਬਾਰ 4:29 (PANIRV)
Square Portrait Landscape 4K UHD
ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ।

ਅਹਬਾਰ 4:30 (PANIRV)
Square Portrait Landscape 4K UHD
ਅਤੇ ਜਾਜਕ ਉਸ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।

ਅਹਬਾਰ 4:31 (PANIRV)
Square Portrait Landscape 4K UHD
ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੇ ਅੱਗੇ ਉਸ ਨੂੰ ਸੁਗੰਧਤਾ ਕਰਕੇ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।

ਅਹਬਾਰ 4:32 (PANIRV)
Square Portrait Landscape 4K UHD
ਜੇਕਰ ਉਹ ਪਾਪ ਬਲੀ ਦੀ ਭੇਟ ਵਿੱਚ ਇੱਕ ਭੇਡ ਲਿਆਵੇ ਤਾਂ ਉਹ ਦੋਸ਼ ਰਹਿਤ ਇੱਕ ਲੇਲੀ ਲਿਆਵੇ।

ਅਹਬਾਰ 4:33 (PANIRV)
Square Portrait Landscape 4K UHD
ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ।

ਅਹਬਾਰ 4:34 (PANIRV)
Square Portrait Landscape 4K UHD
ਅਤੇ ਜਾਜਕ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ।

ਅਹਬਾਰ 4:35 (PANIRV)
Square Portrait Landscape 4K UHD
ਫੇਰ ਜਿਸ ਤਰ੍ਹਾਂ ਸੁੱਖ-ਸਾਂਦ ਦੀਆਂ ਬਲੀਆਂ ਵਿੱਚੋਂ ਚਰਬੀ ਵੱਖਰੀ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਹ ਉਸ ਦੀ ਸਾਰੀ ਚਰਬੀ ਵੱਖਰੀ ਕਰੇ ਅਤੇ ਜਾਜਕ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਦੇ ਅਨੁਸਾਰ ਉਨ੍ਹਾਂ ਨੂੰ ਸਾੜੇ, ਅਤੇ ਜਾਜਕ ਉਸ ਦੇ ਪਾਪ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ।

Available Bible Translations

American Standard Version
Leviticus 4 (ASV) »
King James Version
Leviticus 4 (KJV) »
GOD’S WORD® (GW)
Leviticus 4 (GW) »
World English Bible
Leviticus 4 (WEB) »
Louis Segond 1910
Lévitique 4 (LSG) »
इंडियन रिवाइज्ड वर्जन - हिंदी
लैव्यव्यवस्था 4 (HINIRV) »
ভারতীয় সংশোধিত সংস্করণ - বাংলা
লেবীয়া 4 (BENIRV) »
இந்தியன் ரீவைஸ்டு வேர்ஷன் - தமிழ்
லேவியராகமம் 4 (TAMIRV) »
इंडियन रिवाइज्ड वर्जन - मराठी
लेवीय 4 (MARIRV) »
ఇండియన్ రేవిజ్డ్ వెర్షన్ - తెలుగు
లేవీకాండం 4 (TELIRV) »
ઇન્ડિયન રિવાયઝ્ડ વર્ઝન - ગુજરાતી
લેવીય 4 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಯಾಜಕಕಾಂಡ 4 (KANIRV) »
الكتاب المقدس باللغة العربية، فان دايك
اَللَّاوِيِّينَ 4 (AVD) »
תנ ך עברי מודרני
ויקרא 4 (HEB) »
Bíblia Sagrada Português
Levítico 4 (BSL) »
Kinh Thánh: Tiếng Việt
Lê-vi 4 (VIE) »
Reina Valera Antigua
Levítico 4 (RVA) »
La Sacra Bibbia
Levitico 4 (RIV) »
圣 经 简体中文和合本
利 未 记 4 (CUVS) »
聖 經 繁體中文和合本
利 未 記 4 (CUVT) »
Bibla e Shenjtë
Levitiku 4 (ALB) »
Svenska Bibeln 1917
3 Mosebok 4 (SV1917) »
Библия на русском
Левит 4 (RUSV) »
Українська Біблія
Левит 4 (UKR) »
Szent Biblia - Magyar
3 Mózes 4 (KAR) »
Българска Библия
Левит 4 (BULG) »
聖書 日本語
レビ記 4 (JPN) »
Kitaabka Quduuska Ah
Laawiyiintii 4 (SOM) »
De Heilige Schrift
Leviticus 4 (NLD) »
Dansk Bibel 1871
3 Mosebog 4 (DA1871) »

ਅਹਬਾਰ (PANIRV) Chapter Selection

PANIRV Book Selection List