ਅਹਬਾਰ 6 PANIRV
ਅਹਬਾਰ Chapter 6 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਜੇ ਕੋਈ ਮਨੁੱਖ ਯਹੋਵਾਹ ਦੇ ਵਿਰੁੱਧ ਪਾਪ ਕਰਕੇ ਦੋਸ਼ੀ ਠਹਿਰੇ ਅਤੇ ਆਪਣੇ ਗੁਆਂਢੀ ਨਾਲ ਗਿਰਵੀ ਰੱਖੀ ਹੋਈ ਵਸਤੂ, ਲੈਣ-ਦੇਣ ਅਤੇ ਠੱਗੀ ਦੇ ਮਾਮਲਿਆਂ ਵਿੱਚ ਉਸ ਨਾਲ ਧੋਖਾ ਕਰੇ ਜਾਂ ਉਸ ਨੂੰ ਲੁੱਟੇ,
Square Portrait Landscape 4K UHD
ਜਾਂ ਕਿਸੇ ਗੁਆਚੀ ਹੋਈ ਵਸਤੂ ਨੂੰ ਲੱਭੇ ਅਤੇ ਉਸ ਦੇ ਵਿਖੇ ਝੂਠ ਬੋਲੇ ਅਤੇ ਝੂਠੀ ਸਹੁੰ ਚੁੱਕੇ, ਅਜਿਹਾ ਕੋਈ ਵੀ ਕੰਮ ਜਿਸ ਨੂੰ ਕਰਕੇ ਮਨੁੱਖ ਪਾਪੀ ਠਹਿਰਦਾ ਹੈ,
Square Portrait Landscape 4K UHD
ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ,
Square Portrait Landscape 4K UHD
ਜਾਂ ਕੋਈ ਵੀ ਵਸਤੂ ਹੋਵੇ ਜਿਸ ਦੇ ਵਿਖੇ ਉਸ ਨੇ ਝੂਠੀ ਸਹੁੰ ਚੁੱਕੀ ਹੋਵੇ, ਤਾਂ ਜਿਸ ਦਿਨ ਉਸ ਨੂੰ ਇਹ ਖ਼ਬਰ ਹੋਵੇ ਕਿ ਉਹ ਦੋਸ਼ੀ ਹੈ ਤਾਂ ਉਹ ਉਸ ਨੂੰ ਉਸੇ ਤਰ੍ਹਾਂ ਹੀ ਸਗੋਂ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਪਾ ਕੇ ਉਸ ਦੇ ਸੁਆਮੀ ਨੂੰ ਮੋੜ ਦੇਵੇ।
Square Portrait Landscape 4K UHD
ਅਤੇ ਉਹ ਯਹੋਵਾਹ ਦੇ ਅੱਗੇ ਆਪਣੀ ਦੋਸ਼ ਬਲੀ ਦੀ ਭੇਟ ਲਈ ਇੱਜੜ ਵਿੱਚੋਂ ਦੋਸ਼ ਰਹਿਤ ਇੱਕ ਭੇਡੂ ਜਾਜਕ ਦੇ ਕੋਲ ਲਿਆਵੇ, ਉਸ ਦਾ ਮੁੱਲ ਓਨਾ ਹੀ ਹੋਵੇ ਜਿਨ੍ਹਾਂ ਜਾਜਕ ਠਹਿਰਾਵੇ।
Square Portrait Landscape 4K UHD
ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ।
Square Portrait Landscape 4K UHD
ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ।
Square Portrait Landscape 4K UHD
ਅਤੇ ਜਾਜਕ ਆਪਣੇ ਕਤਾਨ ਦੇ ਬਸਤਰ ਅਤੇ ਆਪਣੇ ਸਰੀਰ ਉੱਤੇ ਅੰਗਰੱਖਾ ਪਹਿਨ ਲਵੇ ਅਤੇ ਹੋਮ ਬਲੀ ਦੀ ਸੁਆਹ ਜਿਹੜੀ ਅੱਗ ਨਾਲ ਭਸਮ ਕਰਨ ਤੋਂ ਬਾਅਦ ਜਗਵੇਦੀ ਉੱਤੇ ਬਚ ਜਾਵੇ, ਉਸ ਨੂੰ ਚੁੱਕ ਕੇ ਜਗਵੇਦੀ ਦੇ ਇੱਕ ਪਾਸੇ ਰੱਖ ਦੇਵੇ।
Square Portrait Landscape 4K UHD
ਤਦ ਉਹ ਆਪਣੇ ਇਹ ਬਸਤਰ ਲਾਹ ਦੇਵੇ ਅਤੇ ਦੂਜੇ ਬਸਤਰ ਪਾ ਕੇ ਉਸ ਸੁਆਹ ਨੂੰ ਡੇਰਿਆਂ ਤੋਂ ਬਾਹਰ ਸਾਫ਼ ਸਥਾਨ ਵਿੱਚ ਲੈ ਜਾਵੇ।
Square Portrait Landscape 4K UHD
ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਨਾ ਬੁਝਾਈ ਜਾਵੇ ਅਤੇ ਜਾਜਕ ਹਰ ਰੋਜ਼ ਸਵੇਰ ਦੇ ਵੇਲੇ ਉਸ ਦੇ ਉੱਤੇ ਲੱਕੜਾਂ ਬਾਲਣ ਅਤੇ ਹੋਮ ਦੀ ਭੇਟ ਸੁਧਾਰ ਕੇ ਰੱਖਣ ਅਤੇ ਉਸ ਦੇ ਉੱਤੇ ਸੁੱਖ-ਸਾਂਦ ਦੀਆਂ ਭੇਟਾਂ ਦੀ ਚਰਬੀ ਸਾੜਨ।
Square Portrait Landscape 4K UHD
ਜਗਵੇਦੀ ਦੇ ਉੱਤੇ ਅੱਗ ਸਦਾ ਬਲਦੀ ਰਹੇ, ਉਹ ਕਦੇ ਵੀ ਨਾ ਬੁਝੇ।
Square Portrait Landscape 4K UHD
ਮੈਦੇ ਦੀ ਭੇਟ ਦੀ ਬਿਵਸਥਾ ਇਹ ਹੈ: ਹਾਰੂਨ ਦੇ ਪੁੱਤਰ ਯਹੋਵਾਹ ਦੇ ਅੱਗੇ ਜਗਵੇਦੀ ਦੇ ਸਾਹਮਣੇ ਉਸ ਨੂੰ ਚੜ੍ਹਾਉਣ।
Square Portrait Landscape 4K UHD
ਅਤੇ ਉਹ ਮੈਦੇ ਦੀ ਭੇਟ ਵਿੱਚੋਂ ਤੇਲ ਰਲੇ ਹੋਏ ਮੈਦੇ ਦੀ ਇੱਕ ਮੁੱਠ ਭਰੇ ਅਤੇ ਉਸ ਦਾ ਸਾਰਾ ਲੁਬਾਨ ਚੁੱਕ ਕੇ, ਮੈਦੇ ਦੀ ਭੇਟ ਵਿੱਚੋਂ ਯਾਦਗੀਰੀ ਲਈ ਯਹੋਵਾਹ ਦੇ ਲਈ ਸੁਗੰਧਤਾ ਕਰਕੇ ਜਗਵੇਦੀ ਦੇ ਉੱਤੇ ਸਾੜੇ।
Square Portrait Landscape 4K UHD
ਅਤੇ ਜੋ ਕੁਝ ਬਚ ਜਾਵੇ ਉਸ ਨੂੰ ਹਾਰੂਨ ਅਤੇ ਉਸ ਦੇ ਪੁੱਤਰ ਖਾਣ, ਉਹ ਪਤੀਰੀ ਰੋਟੀ ਨਾਲ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ ਅਤੇ ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਉਸ ਨੂੰ ਖਾਣ।
Square Portrait Landscape 4K UHD
ਉਹ ਖ਼ਮੀਰ ਨਾਲ ਪਕਾਇਆ ਨਾ ਜਾਵੇ, ਕਿਉਂ ਜੋ ਮੈਂ ਉਸ ਨੂੰ ਆਪਣੀਆਂ ਅੱਗ ਦੀਆਂ ਭੇਟਾਂ ਵਿੱਚੋਂ, ਉਨ੍ਹਾਂ ਦਾ ਨਿੱਜ-ਭਾਗ ਠਹਿਰਾ ਕੇ ਦਿੱਤਾ ਹੈ, ਇਸ ਲਈ ਜਿਸ ਤਰ੍ਹਾਂ ਪਾਪ ਬਲੀ ਦੀ ਭੇਟ ਅਤੇ ਦੋਸ਼ ਬਲੀ ਦੀ ਭੇਟ ਅੱਤ ਪਵਿੱਤਰ ਹੈ, ਉਸੇ ਤਰ੍ਹਾਂ ਇਹ ਵੀ ਪਵਿੱਤਰ ਹੈ।
Square Portrait Landscape 4K UHD
ਹਾਰੂਨ ਦੀ ਸੰਤਾਨ ਵਿੱਚੋਂ ਸਾਰੇ ਪੁਰਖ ਉਸ ਵਿੱਚੋਂ ਖਾ ਸਕਦੇ ਹਨ, ਇਹ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਤੁਹਾਡੀਆਂ ਪੀੜ੍ਹੀਆਂ ਲਈ ਇੱਕ ਸਦਾ ਦੀ ਬਿਧੀ ਹੈ। ਜਿਹੜਾ ਉਨ੍ਹਾਂ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ।
Square Portrait Landscape 4K UHD
ਜਿਸ ਦਿਨ ਹਾਰੂਨ ਨੂੰ ਮਸਹ ਕੀਤਾ ਜਾਵੇ, ਉਸ ਦਿਨ ਉਹ ਆਪਣੇ ਪੁੱਤਰਾਂ ਦੇ ਨਾਲ ਯਹੋਵਾਹ ਦੇ ਅੱਗੇ ਭੇਟ ਚੜ੍ਹਾਵੇ ਅਰਥਾਤ ਏਫਾਹ ਦਾ ਦਸਵਾਂ ਹਿੱਸਾ, ਇੱਕ ਸਦਾ ਦੀ ਮੈਦੇ ਦੀ ਭੇਟ ਦੇ ਲਈ ਅੱਧਾ ਸਵੇਰ ਨੂੰ ਅਤੇ ਅੱਧਾ ਰਾਤ ਨੂੰ ਚੜ੍ਹਾਵੇ।
Square Portrait Landscape 4K UHD
ਉਹ ਤਵੇ ਉੱਤੇ ਤੇਲ ਦੇ ਨਾਲ ਬਣਾਈ ਜਾਵੇ ਅਤੇ ਜਦੋਂ ਪੱਕ ਜਾਵੇ ਤਾਂ ਤੂੰ ਉਸ ਨੂੰ ਅੰਦਰ ਲੈ ਆਵੀਂ ਅਤੇ ਮੈਦੇ ਦੀ ਭੇਟ ਦੇ ਇਸ ਪਕਾਏ ਹੋਏ ਟੁੱਕੜੇ ਨੂੰ ਤੂੰ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਚੜ੍ਹਾਵੀਂ।
Square Portrait Landscape 4K UHD
ਹਾਰੂਨ ਦੇ ਪੁੱਤਰਾਂ ਵਿੱਚੋਂ ਜਿਸ ਨੂੰ ਵੀ ਜਾਜਕ ਹੋਣ ਲਈ ਮਸਹ ਕੀਤਾ ਜਾਵੇ ਉਹ ਉਸ ਭੇਟ ਨੂੰ ਚੜ੍ਹਾਵੇ, ਇਹ ਯਹੋਵਾਹ ਦੇ ਅੱਗੇ ਇੱਕ ਸਦਾ ਦੀ ਬਿਧੀ ਹੈ। ਇਹ ਸਾਰੀ ਭੇਟ ਸਾੜੀ ਜਾਵੇ।
Square Portrait Landscape 4K UHD
ਕਿਉਂ ਜੋ ਜਾਜਕ ਦੀਆਂ ਸਾਰੀਆਂ ਮੈਦੇ ਦੀਆਂ ਭੇਟਾਂ ਪੂਰੀਆਂ ਸਾੜੀਆਂ ਜਾਣ, ਉਹ ਖਾਧੀਆਂ ਨਾ ਜਾਣ।
Square Portrait Landscape 4K UHD
ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ ਕਿ ਪਾਪ ਦੀ ਭੇਟ ਦੀ ਬਿਧੀ ਇਹ ਹੈ: ਜਿੱਥੇ ਹੋਮ ਬਲੀ ਦੀ ਭੇਟ ਵੱਢੀ ਜਾਂਦੀ ਹੈ, ਉੱਥੇ ਹੀ ਪਾਪ ਬਲੀ ਦੀ ਭੇਟ ਵੀ ਯਹੋਵਾਹ ਦੇ ਲਈ ਵੱਢੀ ਜਾਵੇ, ਇਹ ਅੱਤ ਪਵਿੱਤਰ ਹੈ।
Square Portrait Landscape 4K UHD
ਜਿਹੜਾ ਜਾਜਕ ਪਾਪ ਬਲੀ ਚੜ੍ਹਾਵੇ ਉਹ ਹੀ ਉਸ ਨੂੰ ਖਾਵੇ, ਉਹ ਮੰਡਲੀ ਦੇ ਡੇਰੇ ਦੇ ਵਿਹੜੇ ਵਿੱਚ ਪਵਿੱਤਰ ਸਥਾਨ ਵਿੱਚ ਖਾਧੀ ਜਾਵੇ।
Square Portrait Landscape 4K UHD
ਜੋ ਕੁਝ ਉਸ ਦੇ ਮਾਸ ਨੂੰ ਛੂਹੇ ਉਹ ਪਵਿੱਤਰ ਠਹਿਰੇਗਾ ਅਤੇ ਜੇਕਰ ਉਸ ਦੇ ਲਹੂ ਦੀ ਛਿੱਟੇ ਕਿਸੇ ਬਸਤਰ ਉੱਤੇ ਪੈ ਜਾਣ ਤਾਂ ਤੂੰ ਉਸ ਬਸਤਰ ਨੂੰ ਕਿਸੇ ਪਵਿੱਤਰ ਸਥਾਨ ਵਿੱਚ ਧੋ ਦੇਵੀਂ।
Square Portrait Landscape 4K UHD
ਅਤੇ ਉਹ ਮਿੱਟੀ ਦੀ ਹਾਂਡੀ ਜਿਸ ਦੇ ਵਿੱਚ ਉਹ ਪਕਾਇਆ ਜਾਵੇ, ਉਸ ਨੂੰ ਤੋੜ ਦਿੱਤਾ ਜਾਵੇ ਪਰ ਜੇਕਰ ਉਹ ਕਿਸੇ ਪਿੱਤਲ ਦੀ ਹਾਂਡੀ ਵਿੱਚ ਪਕਾਇਆ ਗਿਆ ਹੋਵੇ, ਤਾਂ ਉਸ ਨੂੰ ਮਾਂਜ ਕੇ ਪਾਣੀ ਨਾਲ ਧੋਇਆ ਜਾਵੇ।
Square Portrait Landscape 4K UHD
ਜਾਜਕਾਂ ਵਿੱਚੋਂ ਸਾਰੇ ਪੁਰਖ ਉਸ ਨੂੰ ਖਾ ਸਕਦੇ ਹਨ, ਇਹ ਅੱਤ ਪਵਿੱਤਰ ਹੈ।
Square Portrait Landscape 4K UHD
ਪਰ ਜਿਸ ਪਾਪ ਬਲੀ ਦੀ ਭੇਟ ਦੇ ਲਹੂ ਵਿੱਚੋਂ ਕੁਝ ਵੀ ਲਹੂ ਮੰਡਲੀ ਦੇ ਡੇਰੇ ਵਿੱਚ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਇਆ ਜਾਵੇ, ਉਸ ਦਾ ਮਾਸ ਕਦੀ ਵੀ ਨਾ ਖਾਧਾ ਜਾਵੇ, ਨਾ ਹੀ ਉਹ ਅੱਗ ਵਿੱਚ ਸਾੜਿਆ ਜਾਵੇ।
Available Bible Translations
Leviticus 6 (ASV) »
Leviticus 6 (KJV) »
Leviticus 6 (GW) »
Leviticus 6 (BSB) »
Leviticus 6 (WEB) »
Lévitique 6 (LSG) »
Levitikus 6 (LUTH1912) »
लैव्यव्यवस्था 6 (HINIRV) »
লেবীয়া 6 (BENIRV) »
லேவியராகமம் 6 (TAMIRV) »
लेवीय 6 (MARIRV) »
లేవీకాండం 6 (TELIRV) »
લેવીય 6 (GUJIRV) »
ಯಾಜಕಕಾಂಡ 6 (KANIRV) »
اَللَّاوِيِّينَ 6 (AVD) »
ויקרא 6 (HEB) »
Levítico 6 (BSL) »
Lê-vi 6 (VIE) »
Levítico 6 (RVA) »
Levitico 6 (RIV) »
利 未 记 6 (CUVS) »
利 未 記 6 (CUVT) »
Levitiku 6 (ALB) »
3 Mosebok 6 (SV1917) »
Левит 6 (RUSV) »
Левит 6 (UKR) »
3 Mózes 6 (KAR) »
Левит 6 (BULG) »
レビ記 6 (JPN) »
3 Mosebok 6 (NORSK) »
Mambo ya Walawi 6 (SWHULB) »
Kapłańska 6 (POLUBG) »
Laawiyiintii 6 (SOM) »
Leviticus 6 (NLD) »
3 Mosebog 6 (DA1871) »