ਲੂਕਾ 7 PANIRV
ਲੂਕਾ Chapter 7 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਜਦ ਉਹ ਆਪਣੀਆਂ ਸਾਰੀਆਂ ਗੱਲਾਂ ਲੋਕਾਂ ਨੂੰ ਕਹਿ ਚੁੱਕਿਆ ਤਾਂ ਕਫ਼ਰਨਾਹੂਮ ਵਿੱਚ ਆਇਆ।
Square Portrait Landscape 4K UHD
ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ।
Square Portrait Landscape 4K UHD
ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ।
Square Portrait Landscape 4K UHD
ਉਹ ਯਿਸੂ ਦੇ ਕੋਲ ਆਏ ਅਤੇ ਬੜੀ ਨਿਮਰਤਾ ਨਾਲ ਉਸ ਨੂੰ ਬੇਨਤੀ ਕਰ ਕੇ ਆਖਿਆ ਕਿ ਉਹ ਇਸ ਲਾਇਕ ਹੈ ਜੋ ਤੂੰ ਉਸ ਦੇ ਲਈ ਇਹ ਕੰਮ ਕਰੇਂ।
Square Portrait Landscape 4K UHD
ਕਿਉਂਕਿ ਉਹ ਸਾਡੀ ਕੌਮ ਨੂੰ ਪਿਆਰ ਕਰਦਾ ਹੈ ਨਾਲੇ ਉਸ ਨੇ ਆਪ ਸਾਡੇ ਲਈ ਪ੍ਰਾਰਥਨਾ ਘਰ ਬਣਵਾਇਆ ਹੈ।
Square Portrait Landscape 4K UHD
ਯਿਸੂ ਉਨ੍ਹਾਂ ਦੇ ਨਾਲ ਚੱਲਿਆ ਗਿਆ ਅਤੇ ਜਦ ਉਹ ਘਰ ਦੇ ਨੇੜੇ ਆਇਆ ਤਾਂ ਸੂਬੇਦਾਰ ਨੇ ਮਿੱਤਰਾਂ ਦੇ ਰਾਹੀਂ ਉਸ ਨੂੰ ਸੁਨੇਹਾ ਭੇਜਿਆ ਕਿ ਪ੍ਰਭੂ ਜੀ ਖੇਚਲ ਨਾ ਕਰ ਕਿਉਂਕਿ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੇ ਘਰ ਆਓ।
Square Portrait Landscape 4K UHD
ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ।
Square Portrait Landscape 4K UHD
ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ। ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, “ਜਾ” ਤਾਂ ਉਹ ਜਾਂਦਾ ਹੈ ਅਤੇ ਦੂਜੇ ਨੂੰ ਬੁਲਾਵਾਂ “ਆ” ਤਾਂ ਉਹ ਆਉਂਦਾ ਹੈ ਅਤੇ ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾਂ ਹਾਂ “ਇਹ ਕਰ”, ਤਾਂ ਉਹ ਕਰਦਾ ਹੈ।
Square Portrait Landscape 4K UHD
ਯਿਸੂ ਇਹ ਗੱਲਾਂ ਸੁਣ ਕੇ ਹੈਰਾਨ ਹੋਇਆ ਅਤੇ ਉਸ ਭੀੜ ਦੀ ਵੱਲ ਜੋ ਉਸ ਦੇ ਮਗਰ ਚੱਲੀ ਆਉਂਦੀ ਸੀ ਮੁੜ ਕੇ ਕਿਹਾ, ਮੈਂ ਤੁਹਾਨੂੰ ਆਖਦਾ ਹਾਂ ਮੈਂ ਇਸ ਤਰ੍ਹਾਂ ਦਾ ਵਿਸ਼ਵਾਸ ਇਸਰਾਏਲ ਵਿੱਚ ਵੀ ਨਹੀਂ ਵੇਖਿਆ!
Square Portrait Landscape 4K UHD
ਜੋ ਭੇਜੇ ਗਏ ਸਨ ਉਨ੍ਹਾਂ ਘਰ ਮੁੜ ਕੇ ਉਸ ਨੌਕਰ ਨੂੰ ਚੰਗਾ ਹੋਇਆ ਵੇਖਿਆ।
Square Portrait Landscape 4K UHD
ਇਸ ਦੇ ਪਿੱਛੋਂ ਇਹ ਹੋਇਆ ਯਿਸੂ ਨਾਈਨ ਨਾਮ ਦੇ ਇੱਕ ਨਗਰ ਨੂੰ ਗਿਆ ਅਤੇ ਉਸ ਦੇ ਚੇਲੇ ਅਤੇ ਵੱਡੀ ਭੀੜ ਉਸ ਦੇ ਨਾਲ ਤੁਰੀ ਜਾਂਦੀ ਸੀ।
Square Portrait Landscape 4K UHD
ਅਤੇ ਜਿਸ ਵੇਲੇ ਉਹ ਨਗਰ ਦੇ ਫਾਟਕ ਦੇ ਨੇੜੇ ਪੁੱਜਿਆ ਤਾਂ ਵੇਖੋ ਲੋਕ ਇੱਕ ਮੁਰਦੇ ਨੂੰ ਬਾਹਰ ਲਈ ਜਾਂਦੇ ਸਨ ਜੋ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ ਵਿਧਵਾ ਸੀ, ਨਗਰ ਦੀ ਵੱਡੀ ਭੀੜ ਉਸ ਦੇ ਨਾਲ ਸੀ।
Square Portrait Landscape 4K UHD
ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ।
Square Portrait Landscape 4K UHD
ਅਤੇ ਨੇੜੇ ਆ ਕੇ ਅਰਥੀ ਨੂੰ ਛੂਹਿਆ ਅਤੇ ਚੁੱਕਣ ਵਾਲੇ ਰੁੱਕ ਗਏ। ਤਦ ਉਸ ਨੇ ਕਿਹਾ, ਹੇ ਜਵਾਨ ਮੈਂ ਤੈਨੂੰ ਕਹਿੰਦਾ ਹਾਂ, ਉੱਠ!
Square Portrait Landscape 4K UHD
ਤਦ ਉਹ ਮੁਰਦਾ ਉੱਠ ਕੇ ਬੈਠ ਗਿਆ ਅਤੇ ਬੋਲਣ ਲੱਗ ਪਿਆ ਅਤੇ ਯਿਸੂ ਨੇ ਉਸ ਨੂੰ ਉਸ ਦੀ ਮਾਂ ਨੂੰ ਸੌਂਪ ਦਿੱਤਾ।
Square Portrait Landscape 4K UHD
ਤਦ ਸਭ ਦੇ ਸਭ ਡਰ ਗਏ ਅਤੇ ਪਰਮੇਸ਼ੁਰ ਦੀ ਵਡਿਆਈ ਕਰ ਕੇ ਬੋਲੇ ਕਿ ਸਾਡੇ ਵਿੱਚ ਇੱਕ ਮਹਾਨ ਨਬੀ ਉੱਠਿਆ ਹੈ, ਅਤੇ ਪਰਮੇਸ਼ੁਰ ਨੇ ਆਪਣੀ ਪਰਜਾ ਉੱਤੇ ਨਿਗਾਹ ਕੀਤੀ ਹੈ।
Square Portrait Landscape 4K UHD
ਅਤੇ ਉਸ ਦੇ ਬਾਰੇ ਇਹ ਗੱਲ ਸਾਰੇ ਯਹੂਦਿਯਾ ਅਤੇ ਉਸ ਪੂਰੇ ਇਲਾਕੇ ਵਿੱਚ ਫੈਲ ਗਈ।
Square Portrait Landscape 4K UHD
ਯੂਹੰਨਾ ਦੇ ਚੇਲਿਆਂ ਨੇ ਉਸ ਨੂੰ ਇਨ੍ਹਾਂ ਸਾਰਿਆਂ ਕੰਮਾਂ ਦੀ ਖ਼ਬਰ ਦਿੱਤੀ।
Square Portrait Landscape 4K UHD
ਤਦ ਯੂਹੰਨਾ ਨੇ ਆਪਣੇ ਚੇਲਿਆਂ ਵਿੱਚੋਂ ਦੋ ਚੇਲਿਆਂ ਨੂੰ ਬੁਲਾਇਆ ਅਤੇ ਪ੍ਰਭੂ ਕੋਲ ਇਹ ਪੁੱਛਣ ਲਈ ਭੇਜਿਆ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ।
Square Portrait Landscape 4K UHD
ਉਹ ਦੋਨੋਂ ਚੇਲੇ ਯਿਸੂ ਕੋਲ ਆਏ ਅਤੇ ਉਸ ਤੋਂ ਪੁੱਛਿਆ ਕਿ ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਸਾਨੂੰ ਇਹ ਪੁੱਛਣ ਲਈ ਭੇਜਿਆ ਹੈ ਕਿ ਆਉਣ ਵਾਲਾ ਮਸੀਹ ਤੂੰ ਹੀ ਹੈਂ ਜਾਂ ਅਸੀਂ ਕਿਸੇ ਹੋਰ ਨੂੰ ਉਡੀਕੀਏ?
Square Portrait Landscape 4K UHD
ਉਸ ਨੇ ਉਸ ਸਮੇਂ ਬਹੁਤਿਆਂ ਨੂੰ ਰੋਗਾਂ ਅਤੇ ਕਮਜ਼ੋਰੀਆਂ ਅਤੇ ਦੁਸ਼ਟ ਆਤਮਾਵਾਂ ਤੋਂ ਚੰਗਾ ਕੀਤਾ ਅਤੇ ਬਹੁਤ ਸਾਰੇ ਅੰਨ੍ਹਿਆਂ ਨੂੰ ਸੁਜਾਖਾ ਕੀਤਾ।
Square Portrait Landscape 4K UHD
ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।
Square Portrait Landscape 4K UHD
ਜਦ ਯੂਹੰਨਾ ਦੇ ਸੰਦੇਸ਼ਵਾਹਕ ਵਾਪਸ ਚੱਲੇ ਗਏ ਤਾਂ ਉਹ ਯੂਹੰਨਾ ਦੇ ਬਾਰੇ ਲੋਕਾਂ ਨੂੰ ਕਹਿਣ ਲੱਗਾ ਕਿ ਤੁਸੀਂ ਉਜਾੜ ਵਿੱਚ ਕੀ ਵੇਖਣ ਗਏ ਸੀ? ਭਲਾ, ਇੱਕ ਕਾਨੇ ਨੂੰ ਜਿਹੜਾ ਹਵਾ ਨਾਲ ਹਿੱਲਦਾ ਹੈ?
Square Portrait Landscape 4K UHD
ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਇੱਕ ਮਨੁੱਖ ਨੂੰ ਜੋ ਮਹੀਨ ਬਸਤਰ ਪਹਿਨੇ ਹੋਏ ਸੀ? ਵੇਖੋ, ਉਹ ਜੋ ਸੋਹਣੀ ਪੁਸ਼ਾਕ ਪਹਿਨਦੇ ਅਤੇ ਐਸ਼ ਕਰਦੇ ਹਨ ਸੋ ਰਾਜਿਆਂ ਦੇ ਮਹਿਲਾਂ ਵਿੱਚ ਰਹਿੰਦੇ ਹਨ।
Square Portrait Landscape 4K UHD
ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ।
Square Portrait Landscape 4K UHD
ਇਹ ਉਹ ਹੈ ਜਿਸ ਦੇ ਬਾਰੇ ਵਿੱਚ ਲਿਖਿਆ ਹੈ, ਵੇਖ, ਮੈਂ ਆਪਣਾ ਦੂਤ ਤੇਰੇ ਅੱਗੇ ਭੇਜਦਾ ਹਾਂ, ਜਿਹੜਾ ਤੇਰੇ ਅੱਗੇ ਤੇਰਾ ਰਾਹ ਤਿਆਰ ਕਰੇਗਾ।
Square Portrait Landscape 4K UHD
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜਿਹੜੇ ਔਰਤਾਂ ਤੋਂ ਪੈਦਾ ਹੋਏ ਹਨ ਉਨ੍ਹਾਂ ਵਿੱਚੋਂ ਯੂਹੰਨਾ ਨਾਲੋਂ ਵੱਡਾ ਕੋਈ ਨਹੀਂ, ਪਰ ਜੋ ਪਰਮੇਸ਼ੁਰ ਦੇ ਰਾਜ ਵਿੱਚ ਛੋਟਾ ਹੈ ਉਹ ਉਸ ਤੋਂ ਵੱਡਾ ਹੈ।
Square Portrait Landscape 4K UHD
ਜਦ ਮਸੂਲੀਆਂ ਅਤੇ ਸਭ ਲੋਕਾਂ ਨੇ ਇਹ ਸੁਣਿਆ ਤਾਂ ਯੂਹੰਨਾ ਦਾ ਬਪਤਿਸਮਾ ਲੈ ਕੇ ਪਰਮੇਸ਼ੁਰ ਨੂੰ ਸੱਚਾ ਮੰਨਿਆ।
Square Portrait Landscape 4K UHD
ਪਰ ਫ਼ਰੀਸੀਆਂ ਅਤੇ ਉਪਦੇਸ਼ਕਾਂ ਨੇ ਉਸ ਕੋਲੋਂ ਬਪਤਿਸਮਾ ਨਾ ਲੈ ਕੇ ਆਪਣੇ ਲਈ ਪਰਮੇਸ਼ੁਰ ਦੀ ਇੱਛਾ ਨੂੰ ਟਾਲ ਦਿੱਤਾ।
Square Portrait Landscape 4K UHD
ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?
Square Portrait Landscape 4K UHD
ਉਹ ਉਨ੍ਹਾਂ ਬੱਚਿਆਂ ਵਰਗੇ ਹਨ ਜਿਹੜੇ ਬਜ਼ਾਰ ਵਿੱਚ ਬੈਠੇ ਇੱਕ ਦੂਜੇ ਨੂੰ ਅਵਾਜ਼ ਮਾਰਦੇ ਤੇ ਆਖਦੇ ਹਨ ਕਿ ਅਸੀਂ ਤੁਹਾਡੇ ਲਈ ਬੰਸਰੀ ਵਜਾਈ ਪਰ ਤੁਸੀਂ ਨਾ ਨੱਚੇ। ਅਸੀਂ ਵਿਰਲਾਪ ਕੀਤਾ ਪਰ ਤੁਸੀਂ ਨਾ ਰੋਏ।
Square Portrait Landscape 4K UHD
ਯੂਹੰਨਾ ਬਪਤਿਸਮਾ ਦੇਣ ਵਾਲਾ ਤੁਹਾਡੇ ਕੋਲ ਆਇਆ, ਉਹ ਨਾ ਤਾਂ ਰੋਟੀ ਖਾਂਦਾ ਅਤੇ ਨਾ ਮੈਅ ਪੀਂਦਾ ਸੀ ਅਤੇ ਤੁਸੀਂ ਆਖਦੇ ਹੋ ਕਿ ਉਹ ਦੇ ਵਿੱਚ ਇੱਕ ਭੂਤ ਹੈ।
Square Portrait Landscape 4K UHD
ਮਨੁੱਖ ਦਾ ਪੁੱਤਰ ਖਾਂਦਾ ਪੀਂਦਾ ਆਇਆ ਹੈ ਅਤੇ ਤੁਸੀਂ ਉਸ ਬਾਰੇ ਕਹਿੰਦੇ ਹੋ, ਵੇਖੋ ਇੱਕ ਪੇਟੂ ਅਤੇ ਸ਼ਰਾਬੀ ਮਨੁੱਖ, ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦਾ ਮਿੱਤਰ!
Square Portrait Landscape 4K UHD
ਫੇਰ ਇੱਕ ਫ਼ਰੀਸੀ ਨੇ ਉਸ ਨੂੰ ਬੇਨਤੀ ਕੀਤੀ ਜੋ ਮੇਰੇ ਨਾਲ ਭੋਜਨ ਕਰ। ਤਦ ਉਹ ਫ਼ਰੀਸੀ ਦੇ ਘਰ ਜਾ ਕੇ ਖਾਣ ਬੈਠ ਗਿਆ।
Square Portrait Landscape 4K UHD
ਉਸ ਸ਼ਹਿਰ ਵਿੱਚ ਇੱਕ ਪਾਪੀ ਔਰਤ ਰਹਿੰਦੀ ਸੀ। ਜਦੋਂ ਉਸ ਨੂੰ ਪਤਾ ਲੱਗਾ ਕਿ ਯਿਸੂ ਫ਼ਰੀਸੀ ਦੇ ਘਰ ਭੋਜਨ ਕਰ ਰਿਹਾ ਹੈ ਤਾਂ ਉਹ ਸੰਗਮਰਮਰ ਦੀ ਅਤਰਦਾਨੀ ਵਿੱਚ ਅਤਰ ਲੈ ਕੇ ਆਈ।
Square Portrait Landscape 4K UHD
ਅਤੇ ਉਹ ਉਸ ਦੇ ਚਰਨਾਂ ਦੇ ਕੋਲ ਖਲੋ ਕੇ ਰੋਂਦੀ-ਰੋਂਦੀ ਹੰਝੂਆਂ ਨਾਲ ਉਸ ਦੇ ਪੈਰ ਧੋਣ ਲੱਗੀ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਪੂੰਝ ਕੇ ਉਸ ਦੇ ਪੈਰਾਂ ਨੂੰ ਚੁੰਮਿਆ ਅਤੇ ਅਤਰ ਮਲਿਆ।
Square Portrait Landscape 4K UHD
ਅਤੇ ਇਹ ਵੇਖ ਕੇ ਉਹ ਫ਼ਰੀਸੀ ਜਿਸ ਨੇ ਉਸ ਨੂੰ ਭੋਜਨ ਤੇ ਬੁਲਾਇਆ ਸੀ ਆਪਣੇ ਮਨ ਵਿੱਚ ਕਹਿਣ ਲੱਗਾ ਕਿ ਇਹ ਮਨੁੱਖ ਜੇਕਰ ਨਬੀ ਹੁੰਦਾ ਤਾਂ ਜਾਣ ਲੈਂਦਾ ਕਿ ਇਹ ਔਰਤ ਜੋ ਉਸ ਨੂੰ ਛੂੰਹਦੀ ਹੈ ਕੌਣ ਅਤੇ ਕਿਹੋ ਜਿਹੀ ਹੈ ਕਿਉਂ ਜੋ ਉਹ ਪਾਪਣ ਹੈ।
Square Portrait Landscape 4K UHD
ਯਿਸੂ ਨੇ ਉਸ ਦੇ ਵਿਚਾਰਾਂ ਨੂੰ ਜਾਣ ਕੇ ਕਿਹਾ, ਸ਼ਮਊਨ, ਮੈਂ ਤੈਨੂੰ ਕੁਝ ਆਖਣਾ ਹੈ। ਤਾਂ ਉਹ ਬੋਲਿਆ, ਗੁਰੂ ਜੀ ਦੱਸੋ।
Square Portrait Landscape 4K UHD
ਯਿਸੂ ਨੇ ਕਿਹਾ, “ਕਿਸੇ ਸ਼ਾਹੂਕਾਰ ਦੇ ਦੋ ਕਰਜ਼ਾਈ ਸਨ, ਇੱਕ ਢਾਈ ਸੌ ਰੁਪਏ ਦਾ ਅਤੇ ਦੂਜਾ ਪੰਜਾਹਾਂ ਦਾ।”
Square Portrait Landscape 4K UHD
ਜਦ ਉਨ੍ਹਾਂ ਦੇ ਕੋਲ ਵਾਪਸ ਕਰਨ ਲਈ ਕੁਝ ਨਾ ਸੀ ਤਾਂ ਉਸ ਨੇ ਦੋਵਾਂ ਦਾ ਕਰਜ਼ ਮਾਫ਼ ਕਰ ਦਿੱਤਾ ਸੀ। ਮੈਨੂੰ ਦੱਸ ਉਨ੍ਹਾਂ ਵਿੱਚੋਂ ਉਸ ਨਾਲ ਜ਼ਿਆਦਾ ਪਿਆਰ ਕੌਣ ਕਰੇਗਾ?
Square Portrait Landscape 4K UHD
ਸ਼ਮਊਨ ਨੇ ਉੱਤਰ ਦਿੱਤਾ, ਮੇਰੀ ਸਮਝ ਵਿੱਚ ਉਹ ਜਿਸ ਨੂੰ ਉਸ ਨੇ ਜ਼ਿਆਦਾ ਮਾਫ਼ ਕੀਤਾ। ਤਾਂ ਉਸ ਨੇ ਉਸ ਨੂੰ ਆਖਿਆ, ਤੂੰ ਠੀਕ ਫ਼ੈਸਲਾ ਕੀਤਾ।
Square Portrait Landscape 4K UHD
ਫਿਰ ਉਸ ਨੇ ਔਰਤ ਵੱਲ ਮੂੰਹ ਫੇਰ ਕੇ ਸ਼ਮਊਨ ਨੂੰ ਕਿਹਾ, ਤੂੰ ਇਸ ਔਰਤ ਨੂੰ ਵੇਖਦਾ ਹੈਂ? ਮੈਂ ਤੇਰੇ ਘਰ ਆਇਆ ਪਰ ਤੂੰ ਮੇਰੇ ਪੈਰ ਧੋਣ ਲਈ ਪਾਣੀ ਨਾ ਦਿੱਤਾ ਪਰ ਇਸ ਨੇ ਮੇਰੇ ਪੈਰ ਹੰਝੂਆਂ ਨਾਲ ਧੋਤੇ ਅਤੇ ਆਪਣੇ ਵਾਲਾਂ ਨਾਲ ਪੂੰਝੇ ਹਨ।
Square Portrait Landscape 4K UHD
ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ।
Square Portrait Landscape 4K UHD
ਤੂੰ ਮੇਰੇ ਸਿਰ ਤੇ ਤੇਲ ਨਹੀਂ ਲਾਇਆ ਪਰ ਇਸ ਨੇ ਮੇਰੇ ਪੈਰਾਂ ਨੂੰ ਅਤਰ ਮਲਿਆ ਹੈ।
Square Portrait Landscape 4K UHD
ਇਸ ਕਾਰਨ ਮੈਂ ਤੈਨੂੰ ਆਖਦਾ ਹਾਂ ਕਿ ਇਸ ਦੇ ਪਾਪ ਜੋ ਬਹੁਤੇ ਸਨ ਸੋ ਮਾਫ਼ ਕੀਤੇ ਗਏ ਕਿਉਂਕਿ ਇਸ ਨੇ ਬਹੁਤ ਪਿਆਰ ਕੀਤਾ, ਪਰ ਜਿਸ ਨੂੰ ਥੋੜ੍ਹਾ ਮਾਫ਼ ਕੀਤਾ ਗਿਆ ਸੋ ਥੋੜ੍ਹਾ ਪਿਆਰ ਕਰਦਾ ਹੈ।
Square Portrait Landscape 4K UHD
ਫਿਰ ਯਿਸੂ ਨੇ ਉਸ ਔਰਤ ਨੂੰ ਆਖਿਆ, ਤੇਰੇ ਪਾਪ ਮਾਫ਼ ਕੀਤੇ ਗਏ।
Square Portrait Landscape 4K UHD
ਅਤੇ ਜਿਹੜੇ ਉਸ ਦੇ ਨਾਲ ਭੋਜਨ ਕਰ ਰਹੇ ਸਨ ਆਪਣੇ ਮਨਾਂ ਵਿੱਚ ਕਹਿਣ ਲੱਗੇ ਜੋ ਇਹ ਕੌਣ ਹੈ, ਜੋ ਪਾਪ ਵੀ ਮਾਫ਼ ਕਰਦਾ ਹੈ?
Square Portrait Landscape 4K UHD
ਅਤੇ ਉਸ ਨੇ ਉਸ ਔਰਤ ਨੂੰ ਆਖਿਆ, ਤੇਰੇ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ, ਸ਼ਾਂਤੀ ਨਾਲ ਚਲੀ ਜਾ।
Available Bible Translations
Luke 7 (ASV) »
Luke 7 (KJV) »
Luke 7 (GW) »
Luke 7 (BSB) »
Luke 7 (WEB) »
Luc 7 (LSG) »
Lukas 7 (LUTH1912) »
लूका 7 (HINIRV) »
লূক 7 (BENIRV) »
லூக்கா 7 (TAMIRV) »
लूक 7 (MARIRV) »
లూకా 7 (TELIRV) »
લૂક 7 (GUJIRV) »
ಲೂಕನು 7 (KANIRV) »
لُوقا 7 (AVD) »
הבשורה על־פי לוקס 7 (HEB) »
Lucas 7 (BSL) »
Lu-ca 7 (VIE) »
Lucas 7 (RVA) »
Luca 7 (RIV) »
路 加 福 音 7 (CUVS) »
路 加 福 音 7 (CUVT) »
Luka 7 (ALB) »
Lukas 7 (SV1917) »
Луки 7 (RUSV) »
Луки 7 (UKR) »
Lukács 7 (KAR) »
Лука 7 (BULG) »
ルカによる福音書 7 (JPN) »
Lukas 7 (NORSK) »
Luka 7 (SWHULB) »
Łukasza 7 (POLUBG) »
Luukos 7 (SOM) »
Lukas 7 (NLD) »
Lukas 7 (DA1871) »