ਲੂਕਾ Chapter 8 PANIRV Bible Verse Images

ਲੂਕਾ 8 Bible Verse Pictures. Choose from a large collection of inspirational, motivational and encouraging Bible verses with pictures of nature. Download and share ਲੂਕਾ 8 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਲੂਕਾ 8:1 (PANIRV)
Square Portrait Landscape 4K UHD
ਕੁਝ ਸਮੇਂ ਬਾਅਦ ਇਸ ਤਰ੍ਹਾਂ ਹੋਇਆ ਕਿ ਯਿਸੂ ਆਪਣੇ ਬਾਰਾਂ ਚੇਲਿਆਂ ਨਾਲ ਨਗਰਾਂ ਅਤੇ ਪਿੰਡਾਂ ਵਿੱਚ ਫਿਰਦਾ ਹੋਇਆ ਪਰਚਾਰ ਕਰਦਾ ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਸੁਣਾਉਂਦਾ ਸੀ।

ਲੂਕਾ 8:2 (PANIRV)
Square Portrait Landscape 4K UHD
ਅਤੇ ਕਈ ਔਰਤਾਂ ਵੀ ਜਿਹੜੀਆਂ ਦੁਸ਼ਟ ਆਤਮਾਵਾਂ ਤੋਂ ਚੰਗੀਆਂ ਕੀਤੀਆਂ ਗਈਆਂ ਸਨ ਅਰਥਾਤ ਮਰਿਯਮ ਜਿਸ ਨੂੰ ਮਗਦਲੀਨੀ ਆਖਦੇ ਸਨ। ਜਿਸ ਦੇ ਵਿੱਚੋਂ ਸੱਤ ਭੂਤਾਂ ਨਿੱਕਲੀਆਂ ਸਨ।

ਲੂਕਾ 8:3 (PANIRV)
Square Portrait Landscape 4K UHD
ਅਤੇ ਯੋਆਨਾ ਜੋ ਹੇਰੋਦੇਸ ਦੇ ਦਰਬਾਰੀ ਖੂਜ਼ਾਹ ਦੀ ਪਤਨੀ ਅਤੇ ਸੁਸੰਨਾ ਅਤੇ ਹੋਰ ਬਹੁਤ ਸਾਰੀਆਂ ਔਰਤਾਂ ਸਨ ਜੋ ਆਪਣੀ ਸੰਪਤੀ ਨਾਲ ਉਨ੍ਹਾਂ ਦੀ ਟਹਿਲ ਸੇਵਾ ਕਰਦੀਆਂ ਸਨ।

ਲੂਕਾ 8:4 (PANIRV)
Square Portrait Landscape 4K UHD
ਜਦ ਵੱਡੀ ਭੀੜ ਇਕੱਠੀ ਸੀ ਅਤੇ ਨਗਰਾਂ ਦੇ ਲੋਕ ਉਸ ਦੇ ਕੋਲ ਆਉਂਦੇ ਸਨ, ਤਾਂ ਉਸ ਨੇ ਦ੍ਰਿਸ਼ਟਾਂਤ ਨਾਲ ਆਖਿਆ

ਲੂਕਾ 8:5 (PANIRV)
Square Portrait Landscape 4K UHD
ਕਿ ਇੱਕ ਬੀਜਣ ਵਾਲਾ ਬੀਜ ਬੀਜਣ ਨੂੰ ਨਿੱਕਲਿਆ ਅਤੇ ਬੀਜਦੇ ਹੋਏ ਕੁਝ ਬੀਜ ਸੜਕ ਦੇ ਕੰਢੇ ਜਾ ਡਿੱਗੇ ਅਤੇ ਮਿੱਧੇ ਗਏ ਅਤੇ ਅਕਾਸ਼ ਦੇ ਪੰਛੀਆਂ ਨੇ ਉਸ ਨੂੰ ਚੁਗ ਲਿਆ।

ਲੂਕਾ 8:6 (PANIRV)
Square Portrait Landscape 4K UHD
ਅਤੇ ਕੁਝ ਪਥਰੀਲੀ ਜ਼ਮੀਨ ਵਿੱਚ ਡਿੱਗਿਆ ਜੋ ਉੱਗਦਿਆਂ ਹੀ ਸੁੱਕ ਗਏ ਕਿਉਂ ਜੋ ਉਹਨਾਂ ਨੂੰ ਪਾਣੀ ਨਾ ਮਿਲਿਆ।

ਲੂਕਾ 8:7 (PANIRV)
Square Portrait Landscape 4K UHD
ਅਤੇ ਕੁਝ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਅਤੇ ਕੰਡਿਆਲੀਆਂ ਝਾੜੀਆਂ ਨੇ ਨਾਲ ਹੀ ਵੱਧ ਕੇ ਉਹਨਾਂ ਨੂੰ ਦਬਾ ਲਿਆ।

ਲੂਕਾ 8:8 (PANIRV)
Square Portrait Landscape 4K UHD
ਅਤੇ ਕੁਝ ਚੰਗੀ ਜ਼ਮੀਨ ਵਿੱਚ ਡਿੱਗਿਆ ਅਤੇ ਉੱਗ ਕੇ ਸੌ ਗੁਣਾ ਫਲ ਦਿੱਤਾ। ਉਹ ਇਹ ਗੱਲਾਂ ਕਹਿ ਕੇ ਉੱਚੀ ਆਵਾਜ਼ ਵਿੱਚ ਬੋਲਿਆ ਕਿ ਜਿਸ ਦੇ ਸੁਣਨ ਦੇ ਕੰਨ ਹੋਣ ਉਹ ਸੁਣੇ!

ਲੂਕਾ 8:9 (PANIRV)
Square Portrait Landscape 4K UHD
ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ?

ਲੂਕਾ 8:10 (PANIRV)
Square Portrait Landscape 4K UHD
ਅਤੇ ਉਸ ਨੇ ਕਿਹਾ, ਪਰਮੇਸ਼ੁਰ ਦੇ ਰਾਜ ਦੇ ਭੇਤਾਂ ਦੀ ਸਮਝ ਤੁਹਾਨੂੰ ਦਿੱਤੀ ਗਈ ਹੈ, ਪਰ ਹੋਰਨਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਦੱਸਿਆ ਜਾਂਦਾ ਹੈ ਤਾਂ ਕਿ ਉਹ ਵੇਖਦੇ ਹੋਏ ਨਾ ਵੇਖਣ ਅਤੇ ਸੁਣਦੇ ਹੋਏ ਨਾ ਸਮਝਣ।

ਲੂਕਾ 8:11 (PANIRV)
Square Portrait Landscape 4K UHD
ਇਸ ਦ੍ਰਿਸ਼ਟਾਂਤ ਦਾ ਅਰਥ ਇਹ ਹੈ ਕਿ ਬੀਜ ਪਰਮੇਸ਼ੁਰ ਦਾ ਬਚਨ ਹੈ।

ਲੂਕਾ 8:12 (PANIRV)
Square Portrait Landscape 4K UHD
ਅਤੇ ਸੜਕ ਦੇ ਕੰਢੇ ਵਾਲੇ ਉਹ ਹਨ ਜਿਨ੍ਹਾਂ ਬਚਨ ਨੂੰ ਸੁਣਿਆ, ਤਦ ਸ਼ੈਤਾਨ ਆ ਕੇ ਉਸ ਬਚਨ ਨੂੰ ਉਨ੍ਹਾਂ ਦੇ ਦਿਲਾਂ ਵਿੱਚੋਂ ਕੱਢ ਕੇ ਲੈ ਜਾਂਦਾ ਹੈ ਕਿ ਅਜਿਹਾ ਨਾ ਹੋਵੇ ਜੋ ਉਹ ਵਿਸ਼ਵਾਸ ਕਰ ਕੇ ਮੁਕਤੀ ਪਾਉਣ।

ਲੂਕਾ 8:13 (PANIRV)
Square Portrait Landscape 4K UHD
ਅਤੇ ਜੋ ਪਥਰੀਲੀ ਜ਼ਮੀਨ ਉੱਤੇ ਡਿੱਗੇ ਸੋ ਉਹ ਹਨ, ਜਿਹੜੇ ਬਚਨ ਸੁਣ ਕੇ ਖੁਸ਼ੀ ਨਾਲ ਮੰਨ ਲੈਂਦੇ ਹਨ ਅਤੇ ਜੜ੍ਹ ਨਾ ਫੜ੍ਹਨ ਕਰਕੇ ਥੋੜ੍ਹਾ ਸਮਾਂ ਹੀ ਵਿਸ਼ਵਾਸ ਕਰਦੇ ਹਨ ਅਤੇ ਪਰਤਾਵਾ ਪੈਣ ਤੇ ਵਿਸ਼ਵਾਸ ਤੋਂ ਪਿੱਛੇ ਹੱਟ ਜਾਂਦੇ ਹਨ।

ਲੂਕਾ 8:14 (PANIRV)
Square Portrait Landscape 4K UHD
ਜੋ ਕੰਡਿਆਲੀਆਂ ਝਾੜੀਆਂ ਵਿੱਚ ਡਿੱਗੇ ਸਨ, ਸੋ ਉਹ ਹਨ ਜਿਨ੍ਹਾਂ ਬਚਨ ਸੁਣਿਆ ਅਤੇ ਆਪਣੇ ਜੀਵਨ ਦੀਆਂ ਚਿੰਤਾਵਾਂ, ਧਨ ਦਾ ਲੋਭ ਅਤੇ ਭੋਗ ਬਿਲਾਸ ਵਿੱਚ ਪੈ ਕੇ ਸੁਣੇ ਹੋਏ ਬਚਨ ਅਨੁਸਾਰ ਫਲਦਾਇਕ ਨਹੀਂ ਹੁੰਦੇ ਹਨ।

ਲੂਕਾ 8:15 (PANIRV)
Square Portrait Landscape 4K UHD
ਪਰ ਜੋ ਚੰਗੀ ਜ਼ਮੀਨ ਵਿੱਚ ਡਿੱਗਿਆ ਸੋ ਉਹ ਹਨ ਜਿਹੜੇ ਬਚਨ ਨੂੰ ਸੁਣ ਕੇ ਚੰਗੇ ਅਤੇ ਖਰੇ ਦਿਲ ਵਿੱਚ ਸਾਂਭ ਰੱਖਦੇ ਹਨ ਅਤੇ ਧੀਰਜ ਨਾਲ ਫਲ ਦਿੰਦੇ ਹਨ।

ਲੂਕਾ 8:16 (PANIRV)
Square Portrait Landscape 4K UHD
ਕੋਈ ਮਨੁੱਖ ਦੀਵਾ ਬਾਲ ਕੇ ਉਸ ਨੂੰ ਕਟੋਰੇ ਜਾਂ ਮੰਜੇ ਦੇ ਹੇਠ ਨਹੀਂ ਰੱਖਦਾ ਹੈ ਪਰ ਦੀਵਟ ਉੱਤੇ ਰੱਖਦਾ ਹੈ ਤਾਂ ਜੋ ਅੰਦਰ ਆਉਣ ਵਾਲੇ ਚਾਨਣ ਵੇਖਣ।

ਲੂਕਾ 8:17 (PANIRV)
Square Portrait Landscape 4K UHD
ਕੁਝ ਛੁੱਪਿਆ ਨਹੀਂ ਜੋ ਪਰਗਟ? ਨਾ ਹੋਵੇਗਾ ਅਤੇ ਕੁਝ ਗੁਪਤ ਨਹੀਂ ਜੋ ਜਾਣਿਆ ਨਾ ਜਾਵੇ ਅਤੇ ਉਜਾਗਰ ਨਾ ਹੋਵੇ।

ਲੂਕਾ 8:18 (PANIRV)
Square Portrait Landscape 4K UHD
ਇਸ ਕਰਕੇ ਸੁਚੇਤ ਰਹੋ ਜੋ ਕਿਸ ਤਰ੍ਹਾਂ ਸੁਣਦੇ ਹੋ ਕਿਉਂਕਿ ਜਿਸ ਦੇ ਕੋਲ ਕੁਝ ਹੋਵੇ ਉਸ ਨੂੰ ਦਿੱਤਾ ਜਾਵੇਗਾ ਅਤੇ ਜਿਸ ਦੇ ਕੋਲ ਨਾ ਹੋਵੇ ਉਸ ਤੋਂ ਉਹ ਵੀ ਲੈ ਲਿਆ ਜਾਵੇਗਾ ਜਿਸ ਨੂੰ ਉਹ ਆਪਣਾ ਸਮਝਦਾ ਹੈ।

ਲੂਕਾ 8:19 (PANIRV)
Square Portrait Landscape 4K UHD
ਯਿਸੂ ਦੀ ਮਾਤਾ ਅਤੇ ਭਰਾ ਉਸ ਕੋਲ ਆਏ ਪਰ ਭੀੜ ਦੇ ਕਾਰਨ ਉਸ ਦੇ ਨੇੜੇ ਨਾ ਪਹੁੰਚ ਸਕੇ।

ਲੂਕਾ 8:20 (PANIRV)
Square Portrait Landscape 4K UHD
ਉਸ ਨੂੰ ਖ਼ਬਰ ਦਿੱਤੀ ਗਈ ਕਿ ਤੇਰੀ ਮਾਤਾ ਅਤੇ ਤੇਰੇ ਭਰਾ ਬਾਹਰ ਖੜ੍ਹੇ ਤੈਨੂੰ ਮਿਲਣਾ ਚਾਹੁੰਦੇ ਹਨ।

ਲੂਕਾ 8:21 (PANIRV)
Square Portrait Landscape 4K UHD
ਪਰ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਮੇਰੀ ਮਾਤਾ ਅਤੇ ਭਰਾ ਇਹ ਹਨ ਜੋ ਪਰਮੇਸ਼ੁਰ ਦਾ ਬਚਨ ਸੁਣਦੇ ਅਤੇ ਮੰਨਦੇ ਹਨ।

ਲੂਕਾ 8:22 (PANIRV)
Square Portrait Landscape 4K UHD
ਫਿਰ ਇੱਕ ਦਿਨ ਯਿਸੂ ਅਤੇ ਉਸ ਦੇ ਚੇਲੇ ਬੇੜੀ ਉੱਤੇ ਚੜ੍ਹੇ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਆਓ, ਅਸੀਂ ਝੀਲ ਦੇ ਉਸ ਪਾਰ ਚੱਲੀਏ, ਤਾਂ ਉਨ੍ਹਾਂ ਨੇ ਬੇੜੀ ਖੋਲ੍ਹ ਦਿੱਤੀ।

ਲੂਕਾ 8:23 (PANIRV)
Square Portrait Landscape 4K UHD
ਪਰ ਜਦ ਉਹ ਬੇੜੀ ਵਿੱਚ ਜਾ ਰਹੇ ਸਨ ਤਾਂ ਯਿਸੂ ਸੌਂ ਗਿਆ ਅਤੇ ਝੀਲ ਵਿੱਚ ਤੂਫ਼ਾਨ ਆਇਆ ਅਤੇ ਬੇੜੀ ਪਾਣੀ ਨਾਲ ਭਰਦੀ ਜਾਂਦੀ ਸੀ। ਇਸ ਲਈ ਉਹ ਖ਼ਤਰੇ ਵਿੱਚ ਸਨ।

ਲੂਕਾ 8:24 (PANIRV)
Square Portrait Landscape 4K UHD
ਤਦ ਚੇਲਿਆਂ ਨੇ ਆ ਕੇ ਯਿਸੂ ਨੂੰ ਜਗਾਇਆ ਅਤੇ ਕਿਹਾ, ਸੁਆਮੀ ਜੀ, ਸੁਆਮੀ ਜੀ! ਅਸੀਂ ਤਾਂ ਮਰ ਚੱਲੇ ਹਾਂ! ਤਦ ਉਸ ਨੇ ਉੱਠ ਕੇ ਤੂਫ਼ਾਨ ਅਤੇ ਪਾਣੀ ਦੀਆਂ ਲਹਿਰਾਂ ਨੂੰ ਝਿੜਕਿਆ ਅਤੇ ਉਹ ਸ਼ਾਂਤ ਹੋ ਗਈਆਂ।

ਲੂਕਾ 8:25 (PANIRV)
Square Portrait Landscape 4K UHD
ਫੇਰ ਉਸ ਨੇ ਉਨ੍ਹਾਂ ਨੂੰ ਪੁੱਛਿਆ, ਤੁਹਾਡਾ ਵਿਸ਼ਵਾਸ ਕਿੱਥੇ ਹੈ? ਅਤੇ ਉਹ ਡਰ ਗਏ ਅਤੇ ਹੈਰਾਨ ਹੋ ਕੇ ਆਪਸ ਵਿੱਚ ਕਹਿਣ ਲੱਗੇ, ਇਹ ਕੌਣ ਹੈ ਕਿ ਤੂਫ਼ਾਨ ਅਤੇ ਪਾਣੀ ਨੂੰ ਵੀ ਹੁਕਮ ਦਿੰਦਾ ਹੈ ਅਤੇ ਉਹ ਉਸ ਦੀ ਗੱਲ ਮੰਨਦੇ ਹਨ?।

ਲੂਕਾ 8:26 (PANIRV)
Square Portrait Landscape 4K UHD
ਉਹ ਗਿਰਸੇਨੀਆਂ ਦੇ ਦੇਸ ਵਿੱਚ ਪਹੁੰਚੇ ਜੋ ਗਲੀਲ ਦੇ ਸਾਹਮਣੇ ਉਸ ਪਾਰ ਹੈ।

ਲੂਕਾ 8:27 (PANIRV)
Square Portrait Landscape 4K UHD
ਅਤੇ ਜਦ ਉਹ ਕੰਢੇ ਤੇ ਉੱਤਰਿਆ ਤਾਂ ਉਸ ਨਗਰ ਵਿੱਚੋਂ ਇੱਕ ਆਦਮੀ ਉਸ ਨੂੰ ਮਿਲਿਆ ਜਿਸ ਵਿੱਚ ਦੁਸ਼ਟ ਆਤਮਾਵਾਂ ਸਨ ਅਤੇ ਉਹ ਬਹੁਤ ਸਮੇਂ ਤੋਂ ਕੱਪੜੇ ਨਹੀਂ ਪਹਿਨਦਾ ਸੀ ਅਤੇ ਘਰ ਨਹੀਂ ਸਗੋਂ ਕਬਰਾਂ ਵਿੱਚ ਰਹਿੰਦਾ ਸੀ।

ਲੂਕਾ 8:28 (PANIRV)
Square Portrait Landscape 4K UHD
ਅਤੇ ਉਹ ਯਿਸੂ ਨੂੰ ਵੇਖਦਿਆਂ ਹੀ ਚੀਕ ਉੱਠਿਆ ਅਤੇ ਉਸ ਦੇ ਅੱਗੇ ਡਿੱਗ ਪਿਆ ਅਤੇ ਉੱਚੀ ਅਵਾਜ਼ ਨਾਲ ਬੋਲਿਆ, ਹੇ ਮਹਾਂ ਪਰਮੇਸ਼ੁਰ ਦੇ ਪੁੱਤਰ ਯਿਸੂ, ਤੁਹਾਡਾ ਮੇਰੇ ਨਾਲ ਕੀ ਕੰਮ? ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਜੋ ਮੈਨੂੰ ਦੁੱਖ ਨਾ ਦਿਓ!

ਲੂਕਾ 8:29 (PANIRV)
Square Portrait Landscape 4K UHD
ਕਿਉਂਕਿ ਉਹ ਅਸ਼ੁੱਧ ਆਤਮਾ ਨੂੰ ਉਸ ਆਦਮੀ ਵਿੱਚੋਂ ਨਿੱਕਲਣ ਦਾ ਹੁਕਮ ਦੇ ਰਿਹਾ ਸੀ, ਇਸ ਲਈ ਜੋ ਦੁਸ਼ਟ-ਆਤਮਾ ਬਾਰ-ਬਾਰ ਉਸ ਵਿੱਚ ਆਉਂਦਾ ਸੀ। ਬਹੁਤ ਬਾਰ ਲੋਕ ਉਸ ਨੂੰ ਸੰਗਲਾਂ ਅਤੇ ਬੇੜੀਆਂ ਨਾਲ ਜਕੜ ਕੇ ਪਹਿਰੇ ਵਿੱਚ ਰੱਖਦੇ ਸਨ ਪਰ ਉਹ ਬੰਧਨਾਂ ਨੂੰ ਤੋੜ ਦਿੰਦਾ ਸੀ। ਦੁਸ਼ਟ-ਆਤਮਾ ਉਸ ਨੂੰ ਉਜਾੜਾਂ ਵਿੱਚ ਭਜਾਈ ਫਿਰਦਾ ਸੀ।

ਲੂਕਾ 8:30 (PANIRV)
Square Portrait Landscape 4K UHD
ਫਿਰ ਯਿਸੂ ਨੇ ਉਸ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਬੋਲਿਆ, ਲਸ਼ਕਰ, ਕਿਉਂ ਜੋ ਬਹੁਤ ਸਾਰੀਆਂ ਦੁਸ਼ਟ ਆਤਮਾਵਾਂ ਉਸ ਵਿੱਚ ਸਨ।

ਲੂਕਾ 8:31 (PANIRV)
Square Portrait Landscape 4K UHD
ਅਤੇ ਉਨ੍ਹਾਂ ਯਿਸੂ ਦੀ ਮਿੰਨਤ ਕੀਤੀ ਕਿ ਸਾਨੂੰ ਅਥਾਹ ਕੁੰਡ ਵਿੱਚ ਜਾਣ ਦਾ ਹੁਕਮ ਨਾ ਕਰ!

ਲੂਕਾ 8:32 (PANIRV)
Square Portrait Landscape 4K UHD
ਨੇੜੇ ਪਹਾੜ ਉੱਤੇ ਸੂਰਾਂ ਦਾ ਇੱਕ ਵੱਡਾ ਇੱਜੜ ਚੁਗਦਾ ਸੀ ਅਤੇ ਉਨ੍ਹਾਂ ਉਸ ਦੀ ਮਿੰਨਤ ਕੀਤੀ ਕਿ ਸਾਨੂੰ ਆਗਿਆ ਦਿਓ ਜੋ ਅਸੀਂ ਉਨ੍ਹਾਂ ਸੂਰਾਂ ਵਿੱਚ ਜਾ ਵੜੀਏ ਤਾਂ ਉਸ ਨੇ ਉਨ੍ਹਾਂ ਨੂੰ ਆਗਿਆ ਦਿੱਤੀ।

ਲੂਕਾ 8:33 (PANIRV)
Square Portrait Landscape 4K UHD
ਅਤੇ ਦੁਸ਼ਟ ਆਤਮਾਵਾਂ ਉਸ ਮਨੁੱਖ ਵਿੱਚੋਂ ਨਿੱਕਲ ਕੇ ਸੂਰਾਂ ਵਿੱਚ ਜਾ ਵੜੀਆਂ ਅਤੇ ਸਾਰਾ ਇੱਜੜ ਪਹਾੜ ਦੀ ਢਲਾਣ ਤੋਂ ਤੇਜ ਭੱਜ ਕੇ ਝੀਲ ਵਿੱਚ ਡੁੱਬ ਕੇ ਮਰ ਗਿਆ।

ਲੂਕਾ 8:34 (PANIRV)
Square Portrait Landscape 4K UHD
ਤਦ ਉਹਨਾਂ ਦੇ ਚੁਗਾਉਣ ਵਾਲੇ ਇਹ ਸਭ ਵੇਖ ਕੇ ਭੱਜੇ ਅਤੇ ਨਗਰ ਅਤੇ ਪਿੰਡਾਂ ਵਿੱਚ ਇਸ ਦੀ ਖ਼ਬਰ ਪਹੁੰਚਾਈ।

ਲੂਕਾ 8:35 (PANIRV)
Square Portrait Landscape 4K UHD
ਤਾਂ ਲੋਕ ਉਨ੍ਹਾਂ ਦੀਆਂ ਗੱਲਾਂ ਸੁਣ ਕੇ ਇਹ ਸਭ ਜੋ ਵਾਪਰਿਆ ਸੀ, ਵੇਖਣ ਨੂੰ ਨਿੱਕਲੇ ਅਤੇ ਯਿਸੂ ਦੇ ਕੋਲ ਆ ਕੇ ਉਸ ਆਦਮੀ ਨੂੰ ਜਿਸ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲੀਆਂ ਸਨ ਕੱਪੜੇ ਪਹਿਨੀ ਅਤੇ ਸੁਰਤ ਸੰਭਾਲੀ ਯਿਸੂ ਦੇ ਚਰਨਾਂ ਲਾਗੇ ਬੈਠਾ ਵੇਖਿਆ ਅਤੇ ਉਹ ਡਰ ਗਏ।

ਲੂਕਾ 8:36 (PANIRV)
Square Portrait Landscape 4K UHD
ਵੇਖਣ ਵਾਲਿਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਹ ਜਿਸ ਦੇ ਵਿੱਚ ਦੁਸ਼ਟ ਆਤਮਾਵਾਂ ਸਨ ਕਿਸ ਪ੍ਰਕਾਰ ਚੰਗਾ ਹੋ ਗਿਆ।

ਲੂਕਾ 8:37 (PANIRV)
Square Portrait Landscape 4K UHD
ਤਦ ਗਿਰਸੇਨੀਆਂ ਦੇ ਇਲਾਕੇ ਦੇ ਸਾਰੇ ਲੋਕਾਂ ਨੇ ਯਿਸੂ ਦੇ ਅੱਗੇ ਬੇਨਤੀ ਕੀਤੀ ਜੋ ਸਾਡੇ ਕੋਲੋਂ ਚਲੇ ਜਾਓ ਕਿਉਂ ਜੋ ਉਹ ਬਹੁਤ ਹੀ ਡਰ ਗਏ ਸਨ। ਸੋ ਉਹ ਬੇੜੀ ਉੱਤੇ ਚੜ੍ਹ ਕੇ ਵਾਪਸ ਚੱਲਿਆ ਗਿਆ।

ਲੂਕਾ 8:38 (PANIRV)
Square Portrait Landscape 4K UHD
ਅਤੇ ਉਸ ਆਦਮੀ ਨੇ ਜਿਸ ਦੇ ਵਿੱਚੋਂ ਭੂਤਾਂ ਨਿੱਕਲੀਆਂ ਸਨ, ਉਸ ਦੇ ਨਾਲ ਰਹਿਣ ਲਈ ਬੇਨਤੀ ਕੀਤੀ ਪਰ ਯਿਸੂ ਨੇ ਇਹ ਕਹਿ ਕੇ ਉਸ ਨੂੰ ਵਿਦਿਆ ਕੀਤਾ

ਲੂਕਾ 8:39 (PANIRV)
Square Portrait Landscape 4K UHD
ਜੋ ਆਪਣੇ ਘਰ ਨੂੰ ਮੁੜ ਜਾ ਅਤੇ ਉਨ੍ਹਾਂ ਨੂੰ ਦੱਸ ਜੋ ਪਰਮੇਸ਼ੁਰ ਨੇ ਤੇਰੇ ਲਈ ਕਿੰਨੇ ਵੱਡੇ ਕੰਮ ਕੀਤੇ ਹਨ। ਤਾਂ ਉਹ ਸਾਰੇ ਨਗਰ ਵਿੱਚ ਲੋਕਾਂ ਨੂੰ ਦੱਸਣ ਲੱਗਾ ਜੋ ਯਿਸੂ ਨੇ ਉਸ ਦੇ ਲਈ ਕਿੰਨੇ ਵੱਡੇ ਕੰਮ ਕੀਤੇ।

ਲੂਕਾ 8:40 (PANIRV)
Square Portrait Landscape 4K UHD
ਜਦ ਯਿਸੂ ਵਾਪਸ ਮੁੜ ਆਇਆ ਤਾਂ ਲੋਕਾਂ ਨੇ ਉਸ ਨੂੰ ਖੁਸ਼ੀ ਨਾਲ ਕਬੂਲ ਕੀਤਾ ਕਿਉਂ ਜੋ ਉਹ ਸਭ ਉਸ ਦੀ ਉਡੀਕ ਕਰ ਰਹੇ ਸਨ।

ਲੂਕਾ 8:41 (PANIRV)
Square Portrait Landscape 4K UHD
ਉਸੇ ਸਮੇਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਜਿਹੜਾ ਪ੍ਰਾਰਥਨਾ ਘਰ ਦਾ ਸਰਦਾਰ ਸੀ ਅਤੇ ਉਸ ਨੇ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ।

ਲੂਕਾ 8:42 (PANIRV)
Square Portrait Landscape 4K UHD
ਕਿਉਂ ਜੋ ਉਸ ਦੀ ਬਾਰਾਂ ਸਾਲਾਂ ਦੀ ਇਕਲੌਤੀ ਧੀ ਮਰਨ ਵਾਲੀ ਸੀ ਅਤੇ ਜਦੋਂ ਉਹ ਜਾ ਰਿਹਾ ਸੀ ਭੀੜ ਉਸ ਨੂੰ ਦਬਾਈ ਜਾਂਦੀ ਸੀ।

ਲੂਕਾ 8:43 (PANIRV)
Square Portrait Landscape 4K UHD
ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ।

ਲੂਕਾ 8:44 (PANIRV)
Square Portrait Landscape 4K UHD
ਉਸ ਨੇ ਪਿੱਛੋਂ ਦੀ ਆ ਕੇ ਯਿਸੂ ਦੇ ਕੱਪੜੇ ਦਾ ਪੱਲਾ ਛੂਹਿਆ ਅਤੇ ਉਸੇ ਸਮੇਂ ਉਸ ਦੇ ਲਹੂ ਵਹਿਣਾ ਬੰਦ ਹੋ ਗਿਆ।

ਲੂਕਾ 8:45 (PANIRV)
Square Portrait Landscape 4K UHD
ਤਦ ਯਿਸੂ ਨੇ ਕਿਹਾ, ਮੈਨੂੰ ਕਿਸ ਨੇ ਛੂਹਿਆ ਹੈ? ਜਦ ਸਾਰਿਆਂ ਨੇ ਨਾ ਕੀਤੀ ਤਾਂ ਪਤਰਸ ਅਤੇ ਉਸ ਦੇ ਨਾਲ ਦਿਆਂ ਨੇ ਆਖਿਆ, ਸੁਆਮੀ ਜੀ, ਭੀੜ ਤੁਹਾਡੇ ਉੱਤੇ ਡਿੱਗਦੀ ਹੈ।

ਲੂਕਾ 8:46 (PANIRV)
Square Portrait Landscape 4K UHD
ਪਰ ਯਿਸੂ ਨੇ ਆਖਿਆ, ਕਿਸੇ ਨੇ ਮੈਨੂੰ ਜ਼ਰੂਰ ਛੂਹਿਆ ਹੈ ਕਿਉਂ ਜੋ ਮੈਂ ਮਹਿਸੂਸ ਕੀਤਾ ਕਿ ਮੇਰੇ ਵਿੱਚੋਂ ਸਮਰੱਥਾ ਨਿੱਕਲੀ ਹੈ।

ਲੂਕਾ 8:47 (PANIRV)
Square Portrait Landscape 4K UHD
ਜਦ ਉਸ ਔਰਤ ਨੇ ਵੇਖਿਆ ਜੋ ਮੈਂ ਲੁੱਕ ਨਹੀਂ ਸਕਦੀ ਤਾਂ ਕੰਬਦੀ-ਕੰਬਦੀ ਯਿਸੂ ਕੋਲ ਆਈ ਅਤੇ ਉਸ ਦੇ ਚਰਨਾਂ ਵਿੱਚ ਡਿੱਗ ਕੇ ਸਾਰੇ ਲੋਕਾਂ ਦੇ ਸਾਹਮਣੇ ਆਪਣਾ ਹਾਲ ਦੱਸਿਆ ਜੋ ਕਿਸ ਕਾਰਨ ਉਸ ਨੂੰ ਛੂਹਿਆ ਅਤੇ ਕਿਸ ਤਰ੍ਹਾਂ ਇਕਦਮ ਚੰਗੀ ਹੋ ਗਈ।

ਲੂਕਾ 8:48 (PANIRV)
Square Portrait Landscape 4K UHD
ਯਿਸੂ ਨੇ ਉਸ ਨੂੰ ਆਖਿਆ, ਬੇਟੀ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ, ਸ਼ਾਂਤੀ ਨਾਲ ਚਲੀ ਜਾ।

ਲੂਕਾ 8:49 (PANIRV)
Square Portrait Landscape 4K UHD
ਉਹ ਬੋਲ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਕਿਸੇ ਨੇ ਆ ਕੇ ਕਿਹਾ ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਖੇਚਲ ਨਾ ਦੇ।

ਲੂਕਾ 8:50 (PANIRV)
Square Portrait Landscape 4K UHD
ਪਰ ਯਿਸੂ ਨੇ ਸੁਣ ਕੇ ਜੈਰੁਸ ਨੂੰ ਆਖਿਆ, ਨਾ ਡਰ, ਕੇਵਲ ਵਿਸ਼ਵਾਸ ਕਰ ਤਾਂ ਉਹ ਬਚ ਜਾਵੇਗੀ।

ਲੂਕਾ 8:51 (PANIRV)
Square Portrait Landscape 4K UHD
ਉਸ ਨੇ ਘਰ ਪਹੁੰਚ ਕੇ ਪਤਰਸ, ਯੂਹੰਨਾ ਅਤੇ ਯਾਕੂਬ ਅਤੇ ਕੁੜੀ ਦੇ ਮਾਪਿਆਂ ਤੋਂ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਅੰਦਰ ਵੜਨ ਨਾ ਦਿੱਤਾ।

ਲੂਕਾ 8:52 (PANIRV)
Square Portrait Landscape 4K UHD
ਅਤੇ ਸਭ ਲੋਕ ਉਸ ਕੁੜੀ ਲਈ ਰੋਂਦੇ ਅਤੇ ਪਿੱਟਦੇ ਸਨ ਪਰ ਯਿਸੂ ਨੇ ਆਖਿਆ, ਨਾ ਰੋਵੋ ਕਿਉਂ ਜੋ ਉਹ ਮਰੀ ਨਹੀਂ ਪਰ ਸੁੱਤੀ ਪਈ ਹੈ।

ਲੂਕਾ 8:53 (PANIRV)
Square Portrait Landscape 4K UHD
ਤਾਂ ਉਹ ਉਸ ਉੱਤੇ ਹੱਸਣ ਲੱਗੇ ਕਿਉਂ ਜੋ ਜਾਣਦੇ ਸਨ ਕਿ ਉਹ ਮਰੀ ਹੋਈ ਹੈ।

ਲੂਕਾ 8:54 (PANIRV)
Square Portrait Landscape 4K UHD
ਪਰ ਯਿਸੂ ਨੇ ਉਸ ਦਾ ਹੱਥ ਫੜ੍ਹ ਕੇ ਉੱਚੀ ਅਵਾਜ਼ ਨਾਲ ਕਿਹਾ, ਬੇਟੀ, ਉੱਠ!

ਲੂਕਾ 8:55 (PANIRV)
Square Portrait Landscape 4K UHD
ਅਤੇ ਉਸ ਦਾ ਆਤਮਾ ਮੁੜ ਆਇਆ ਅਤੇ ਉਹ ਝੱਟ ਉੱਠ ਖੜ੍ਹੀ ਹੋਈ, ਅਤੇ ਉਸ ਨੇ ਹੁਕਮ ਦਿੱਤਾ ਜੋ ਉਸ ਨੂੰ ਕੁਝ ਖਾਣ ਲਈ ਦਿੱਤਾ ਜਾਏ।

ਲੂਕਾ 8:56 (PANIRV)
Square Portrait Landscape 4K UHD
ਉਸ ਦੇ ਮਾਪੇ ਹੈਰਾਨ ਰਹਿ ਗਏ, ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਇਸ ਘਟਨਾ ਦੇ ਬਾਰੇ ਕਿਸੇ ਨੂੰ ਕੁਝ ਨਾ ਦੱਸਣ।

Available Bible Translations

American Standard Version
Luke 8 (ASV) »
King James Version
Luke 8 (KJV) »
GOD’S WORD® (GW)
Luke 8 (GW) »
Berean Bible
Luke 8 (BSB) »
World English Bible
Luke 8 (WEB) »
Louis Segond 1910
Luc 8 (LSG) »
Luther Bibel 1912
Lukas 8 (LUTH1912) »
इंडियन रिवाइज्ड वर्जन - हिंदी
लूका 8 (HINIRV) »
ভারতীয় সংশোধিত সংস্করণ - বাংলা
লূক 8 (BENIRV) »
இந்தியன் ரீவைஸ்டு வேர்ஷன் - தமிழ்
லூக்கா 8 (TAMIRV) »
इंडियन रिवाइज्ड वर्जन - मराठी
लूक 8 (MARIRV) »
ఇండియన్ రేవిజ్డ్ వెర్షన్ - తెలుగు
లూకా 8 (TELIRV) »
ઇન્ડિયન રિવાયઝ્ડ વર્ઝન - ગુજરાતી
લૂક 8 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಲೂಕನು 8 (KANIRV) »
الكتاب المقدس باللغة العربية، فان دايك
لُوقا 8 (AVD) »
Bíblia Sagrada Português
Lucas 8 (BSL) »
Kinh Thánh: Tiếng Việt
Lu-ca 8 (VIE) »
Reina Valera Antigua
Lucas 8 (RVA) »
La Sacra Bibbia
Luca 8 (RIV) »
圣 经 简体中文和合本
路 加 福 音 8 (CUVS) »
聖 經 繁體中文和合本
路 加 福 音 8 (CUVT) »
Bibla e Shenjtë
Luka 8 (ALB) »
Svenska Bibeln 1917
Lukas 8 (SV1917) »
Библия на русском
Луки 8 (RUSV) »
Українська Біблія
Луки 8 (UKR) »
Szent Biblia - Magyar
Lukács 8 (KAR) »
Българска Библия
Лука 8 (BULG) »
Det Norsk Bibel
Lukas 8 (NORSK) »
Biblia Takatifu
Luka 8 (SWHULB) »
Kitaabka Quduuska Ah
Luukos 8 (SOM) »
De Heilige Schrift
Lukas 8 (NLD) »
Dansk Bibel 1871
Lukas 8 (DA1871) »

ਲੂਕਾ (PANIRV) Chapter Selection

PANIRV Book Selection List