ਮੱਤੀ Chapter 10 PANIRV Bible Verse Images

ਮੱਤੀ 10 Bible Verse Pictures. Choose from a large collection of inspirational, motivational and encouraging Bible verses with pictures of nature. Download and share ਮੱਤੀ 10 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮੱਤੀ 10:1 (PANIRV)
Square Portrait Landscape 4K UHD
ਉਸ ਨੇ ਆਪਣੇ ਬਾਰਾਂ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਅਸ਼ੁੱਧ ਆਤਮਾਵਾਂ ਉੱਤੇ ਅਧਿਕਾਰ ਦਿੱਤਾ, ਕਿ ਉਹਨਾਂ ਨੂੰ ਕੱਢਣ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਦੂਰ ਕਰਨ।

ਮੱਤੀ 10:2 (PANIRV)
Square Portrait Landscape 4K UHD
ਬਾਰਾਂ ਰਸੂਲਾਂ ਦੇ ਇਹ ਨਾਮ ਹਨ, ਪਹਿਲਾ ਸ਼ਮਊਨ ਜਿਹੜਾ ਪਤਰਸ ਅਖਵਾਉਂਦਾ ਹੈ ਅਤੇ ਉਸ ਦਾ ਭਰਾ ਅੰਦ੍ਰਿਯਾਸ, ਜ਼ਬਦੀ ਦਾ ਪੁੱਤਰ ਯਾਕੂਬ ਅਤੇ ਉਸ ਦਾ ਭਰਾ ਯੂਹੰਨਾ,

ਮੱਤੀ 10:3 (PANIRV)
Square Portrait Landscape 4K UHD
ਫ਼ਿਲਿਪੁੱਸ, ਬਰਥੁਲਮਈ, ਥੋਮਾ ਅਤੇ ਮੱਤੀ ਚੂੰਗੀ ਲੈਣ ਵਾਲਾ, ਹਲਫ਼ਈ ਦਾ ਪੁੱਤਰ ਯਾਕੂਬ ਅਤੇ ਥੱਦਈ,

ਮੱਤੀ 10:4 (PANIRV)
Square Portrait Landscape 4K UHD
ਸ਼ਮਊਨ ਕਨਾਨੀ ਅਤੇ ਯਹੂਦਾ ਇਸਕਰਿਯੋਤੀ, ਜਿਸ ਨੇ ਉਹ ਨੂੰ ਫੜਵਾ ਵੀ ਦਿੱਤਾ।

ਮੱਤੀ 10:5 (PANIRV)
Square Portrait Landscape 4K UHD
ਇਨ੍ਹਾਂ ਬਾਰਾਂ ਨੂੰ ਯਿਸੂ ਨੇ ਭੇਜਿਆ ਅਤੇ ਉਨ੍ਹਾਂ ਨੂੰ ਇਹ ਆਗਿਆ ਦਿੱਤੀ: “ਤੁਸੀਂ ਪਰਾਈਆਂ ਕੌਮਾਂ ਦੇ ਰਾਹ ਨਾ ਜਾਣਾ ਅਤੇ ਸਾਮਰਿਯਾ ਦੇ ਕਿਸੇ ਨਗਰ ਵਿੱਚ ਨਾ ਵੜਨਾ”।

ਮੱਤੀ 10:6 (PANIRV)
Square Portrait Landscape 4K UHD
ਸਗੋਂ ਇਸਰਾਏਲ ਦੇ ਘਰਾਣੇ ਦੀਆਂ ਗੁਆਚੀਆਂ ਹੋਈਆਂ ਭੇਡਾਂ ਕੋਲ ਜਾਓ।

ਮੱਤੀ 10:7 (PANIRV)
Square Portrait Landscape 4K UHD
ਅਤੇ ਜਾਂਦਿਆਂ ਹੋਇਆਂ ਇਹ ਪਰਚਾਰ ਕਰ ਕੇ ਆਖੋ, ਕਿ ਸਵਰਗ ਰਾਜ ਨੇੜੇ ਆਇਆ ਹੈ।

ਮੱਤੀ 10:8 (PANIRV)
Square Portrait Landscape 4K UHD
ਰੋਗੀਆਂ ਨੂੰ ਚੰਗਾ ਕਰੋ, ਮੁਰਦਿਆਂ ਨੂੰ ਜਿਉਂਦੇ ਕਰੋ, ਕੋੜ੍ਹੀਆਂ ਨੂੰ ਸ਼ੁੱਧ ਕਰੋ, ਭੂਤਾਂ ਨੂੰ ਕੱਢੋ। ਤੁਸੀਂ ਮੁਫ਼ਤ ਲਿਆ ਹੈ, ਮੁਫ਼ਤ ਹੀ ਦਿਓ।

ਮੱਤੀ 10:9 (PANIRV)
Square Portrait Landscape 4K UHD
ਸੋਨਾ, ਚਾਂਦੀ ਅਤੇ ਤਾਂਬਾ ਆਪਣੇ ਕਮਰ ਕੱਸੇ ਵਿੱਚ ਨਾ ਲਓ।

ਮੱਤੀ 10:10 (PANIRV)
Square Portrait Landscape 4K UHD
ਅਤੇ ਨਾ ਰਾਹ ਦੇ ਲਈ ਝੋਲਾ ਨਾ ਦੋ ਕੁੜਤੇ ਨਾ ਜੁੱਤੀ ਅਤੇ ਨਾ ਲਾਠੀ ਲਓ ਕਿਉਂ ਜੋ ਮਜ਼ਦੂਰ ਆਪਣੇ ਭੋਜਨ ਦਾ ਹੱਕਦਾਰ ਹੈ।

ਮੱਤੀ 10:11 (PANIRV)
Square Portrait Landscape 4K UHD
ਅਤੇ ਜਿਸ ਕਿਸੇ ਨਗਰ ਜਾਂ ਪਿੰਡ ਵਿੱਚ ਵੜੋ ਪੁੱਛੋ ਕਿ ਇੱਥੇ ਕੌਣ ਯੋਗ ਹੈ, ਜਿੰਨਾਂ ਚਿਰ ਨਾ ਉੱਥੋਂ ਨਾ ਤੁਰੋ, ਉੱਥੇ ਹੀ ਠਹਿਰੇ ਰਹੋ l

ਮੱਤੀ 10:12 (PANIRV)
Square Portrait Landscape 4K UHD
ਅਤੇ ਘਰ ਵਿੱਚ ਵੜਦਿਆਂ ਉਹ ਦੀ ਸੁੱਖ ਮੰਗੋ।

ਮੱਤੀ 10:13 (PANIRV)
Square Portrait Landscape 4K UHD
ਅਤੇ ਜੇ ਘਰ ਯੋਗ ਹੋਵੇ ਤਾਂ ਤੁਹਾਡੀ ਸ਼ਾਂਤੀ ਉਹ ਨੂੰ ਮਿਲੇ, ਪਰ ਜੇ ਯੋਗ ਨਾ ਹੋਵੇ ਤਾਂ ਤੁਹਾਡੀ ਸ਼ਾਂਤੀ ਤੁਹਾਨੂੰ ਮੁੜ ਆਵੇ।

ਮੱਤੀ 10:14 (PANIRV)
Square Portrait Landscape 4K UHD
ਅਤੇ ਜੇ ਕੋਈ ਤੁਹਾਨੂੰ ਕਬੂਲ ਨਾ ਕਰੇ ਨਾ ਤੁਹਾਡੀਆਂ ਗੱਲਾਂ ਸੁਣੇ, ਤਾਂ ਤੁਸੀਂ ਉਸ ਘਰ ਜਾਂ ਨਗਰ ਤੋਂ ਬਾਹਰ ਨਿੱਕਲ ਕੇ ਆਪਣੇ ਪੈਰਾਂ ਦੀ ਧੂੜ ਝਾੜ ਸੁੱਟੋ।

ਮੱਤੀ 10:15 (PANIRV)
Square Portrait Landscape 4K UHD
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਨਿਆਂ ਦੇ ਦਿਨ ਉਸ ਨਗਰ ਨਾਲੋਂ ਸਦੂਮ ਅਤੇ ਅਮੂਰਾਹ ਦੇ ਦੇਸ ਦਾ ਹਾਲ ਝੱਲਣ ਯੋਗ ਹੋਵੇਗਾ।

ਮੱਤੀ 10:16 (PANIRV)
Square Portrait Landscape 4K UHD
ਵੇਖੋ ਮੈਂ ਤੁਹਾਨੂੰ ਭੇਡਾਂ ਵਾਂਗੂੰ ਬਘਿਆੜਾਂ ਵਿੱਚ ਭੇਜਦਾ ਹਾਂ, ਇਸ ਲਈ ਤੁਸੀਂ ਸੱਪਾਂ ਵਰਗੇ ਹੁਸ਼ਿਆਰ ਅਤੇ ਕਬੂਤਰਾਂ ਵਰਗੇ ਭੋਲੇ ਹੋਵੋ।

ਮੱਤੀ 10:17 (PANIRV)
Square Portrait Landscape 4K UHD
ਪਰ ਮਨੁੱਖਾਂ ਤੋਂ ਚੌਕਸ ਰਹੋ ਕਿਉਂ ਜੋ ਉਹ ਤੁਹਾਨੂੰ ਅਦਾਲਤਾਂ ਦੇ ਹਵਾਲੇ ਕਰਨਗੇ ਅਤੇ ਆਪਣਿਆਂ ਪ੍ਰਾਰਥਨਾ ਘਰਾਂ ਵਿੱਚ ਤੁਹਾਨੂੰ ਕੋਰੜੇ ਮਾਰਨਗੇ।

ਮੱਤੀ 10:18 (PANIRV)
Square Portrait Landscape 4K UHD
ਅਤੇ ਤੁਸੀਂ ਮੇਰੇ ਕਾਰਨ ਹਾਕਮਾਂ ਅਤੇ ਰਾਜਿਆਂ ਦੇ ਅੱਗੇ ਪੇਸ਼ ਕੀਤੇ ਜਾਓਗੇ ਜੋ ਉਨ੍ਹਾਂ ਲਈ ਅਤੇ ਪਰਾਈਆਂ ਕੌਮਾਂ ਲਈ ਗਵਾਹੀ ਹੋਵੇ।

ਮੱਤੀ 10:19 (PANIRV)
Square Portrait Landscape 4K UHD
ਪਰ ਜਦੋਂ ਉਹ ਤੁਹਾਨੂੰ ਫੜਵਾਉਣ ਤਾਂ ਚਿੰਤਾ ਨਾ ਕਰੋ, ਕਿ ਅਸੀਂ ਕਿਵੇਂ ਜਾਂ ਕੀ ਬੋਲੀਏ, ਕਿਉਂਕਿ ਜਿਹੜੀ ਗੱਲ ਤੁਸੀਂ ਬੋਲਣੀ ਹੈ ਉਹ ਤੁਹਾਨੂੰ ਉਸੇ ਵੇਲੇ ਬਖ਼ਸ਼ੀ ਜਾਵੇਗੀ।

ਮੱਤੀ 10:20 (PANIRV)
Square Portrait Landscape 4K UHD
ਬੋਲਣ ਵਾਲੇ ਤੁਸੀਂ ਨਹੀਂ, ਪਰ ਤੁਹਾਡੇ ਪਿਤਾ ਦਾ ਆਤਮਾ ਜਿਹੜਾ ਤੁਹਾਡੇ ਵਿੱਚ ਬੋਲਦਾ ਹੈ।

ਮੱਤੀ 10:21 (PANIRV)
Square Portrait Landscape 4K UHD
ਅਤੇ ਭਰਾ ਭਰਾ ਨੂੰ ਅਤੇ ਪਿਤਾ ਪੁੱਤਰ ਨੂੰ ਮੌਤ ਲਈ ਫੜਵਾਏਗਾ ਅਤੇ ਬੱਚੇ ਆਪਣੇ ਮਾਪਿਆਂ ਦੇ ਵਿਰੁੱਧ ਉੱਠ ਖੜ੍ਹੇ ਹੋਣਗੇ ਅਤੇ ਉਨ੍ਹਾਂ ਨੂੰ ਮਰਵਾ ਸੁੱਟਣਗੇ।

ਮੱਤੀ 10:22 (PANIRV)
Square Portrait Landscape 4K UHD
ਅਤੇ ਮੇਰੇ ਨਾਮ ਕਰਕੇ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ, ਪਰ ਜਿਹੜਾ ਅੰਤ ਤੱਕ ਸਹੇਗਾ ਉਹੀ ਬਚਾਇਆ ਜਾਵੇਗਾ।

ਮੱਤੀ 10:23 (PANIRV)
Square Portrait Landscape 4K UHD
ਪਰ ਜਦੋਂ ਲੋਕ ਤੁਹਾਨੂੰ ਇੱਕ ਨਗਰ ਵਿੱਚ ਸਤਾਉਣ ਫਿਰ ਦੂਜੇ ਨੂੰ ਭੱਜ ਜਾਓ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਤੁਸੀਂ ਜਦੋਂ ਤੱਕ ਇਸਰਾਏਲ ਦੇ ਸਾਰਿਆਂ ਨਗਰਾਂ ਵਿੱਚ ਨਾ ਫਿਰ ਲਵੋ, ਤਾਂ ਕਿ ਮਨੁੱਖ ਦਾ ਪੁੱਤਰ ਆ ਜਾਵੇ।

ਮੱਤੀ 10:24 (PANIRV)
Square Portrait Landscape 4K UHD
ਚੇਲਾ ਆਪਣੇ ਗੁਰੂ ਨਾਲੋਂ ਵੱਡਾ ਨਹੀਂ, ਨਾ ਨੌਕਰ ਆਪਣੇ ਮਾਲਕ ਨਾਲੋਂ।

ਮੱਤੀ 10:25 (PANIRV)
Square Portrait Landscape 4K UHD
ਇਹ ਹੀ ਬਹੁਤ ਹੈ, ਕਿ ਚੇਲਾ ਆਪਣੇ ਗੁਰੂ ਜਿਹਾ ਅਤੇ ਨੌਕਰ ਆਪਣੇ ਮਾਲਕ ਜਿਹਾ ਹੋਵੇ। ਜਦੋਂ ਉਨ੍ਹਾਂ ਘਰ ਦੇ ਮਾਲਕ ਨੂੰ (ਮੂਲ ਭਾਸ਼ਾ ਵਿੱਚ ਬਾਲਜਬੂਲ) ਸ਼ੈਤਾਨ ਆਖਿਆ, ਤਾਂ ਕਿੰਨ੍ਹਾਂ ਵਧੇਰੇ ਉਹ ਦੇ ਘਰ ਵਾਲਿਆਂ ਨੂੰ ਆਖਣਗੇ।

ਮੱਤੀ 10:26 (PANIRV)
Square Portrait Landscape 4K UHD
ਸੋ ਤੁਸੀਂ ਉਨ੍ਹਾਂ ਕੋਲੋਂ ਨਾ ਡਰੋ, ਕਿਉਂਕਿ ਕੋਈ ਚੀਜ਼ ਲੁਕੀ ਨਹੀਂ ਹੈ ਜਿਹੜੀ ਪ੍ਰਗਟ ਨਾ ਕੀਤੀ ਜਾਵੇਗੀ, ਨਾ ਕੁਝ ਗੁਪਤ ਹੈ ਜੋ ਜਾਣਿਆ ਨਾ ਜਾਵੇਗਾ।

ਮੱਤੀ 10:27 (PANIRV)
Square Portrait Landscape 4K UHD
ਜੋ ਕੁਝ ਵੀ ਮੈਂ ਤੁਹਾਨੂੰ ਹਨ੍ਹੇਰੇ ਵਿੱਚ ਆਖਦਾ ਹਾਂ ਤੁਸੀਂ ਉਹ ਨੂੰ ਚਾਨਣ ਵਿੱਚ ਆਖੋ, ਅਤੇ ਜੋ ਕੁਝ ਵੀ ਤੁਸੀਂ ਕੰਨਾਂ ਨਾਲ ਸੁਣਦੇ ਹੋ ਕੋਠਿਆਂ ਉੱਤੇ ਉਹ ਦਾ ਪ੍ਰਚਾਰ ਕਰੋ।

ਮੱਤੀ 10:28 (PANIRV)
Square Portrait Landscape 4K UHD
ਅਤੇ ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਸਰੀਰ ਨੂੰ ਮਾਰ ਸੁੱਟਦੇ ਹਨ ਪਰ ਆਤਮਾ ਨੂੰ ਨਹੀਂ ਮਾਰ ਸਕਦੇ, ਪਰ ਉਸ ਕੋਲੋਂ ਡਰੋ ਜਿਹੜਾ ਸਰੀਰ ਅਤੇ ਆਤਮਾ ਦੋਵਾਂ ਦਾ ਨਰਕ ਵਿੱਚ ਨਾਸ ਕਰ ਸਕਦਾ ਹੈ।

ਮੱਤੀ 10:29 (PANIRV)
Square Portrait Landscape 4K UHD
ਕੀ, ਇੱਕ ਪੈਸੇ ਨੂੰ ਦੋ ਚਿੜੀਆਂ ਨਹੀਂ ਵਿਕਦੀਆਂ? ਫਿਰ ਵੀ ਉਨ੍ਹਾਂ ਵਿੱਚੋਂ ਇੱਕ ਵੀ ਤੁਹਾਡੇ ਪਿਤਾ ਦੀ ਮਰਜ਼ੀ ਬਿਨ੍ਹਾਂ ਜ਼ਮੀਨ ਉੱਤੇ ਨਹੀਂ ਡਿੱਗਦੀ।

ਮੱਤੀ 10:30 (PANIRV)
Square Portrait Landscape 4K UHD
ਪਰ ਤੁਹਾਡੇ ਸਿਰ ਦੇ ਵਾਲ਼ ਵੀ ਗਿਣੇ ਹੋਏ ਹਨ।

ਮੱਤੀ 10:31 (PANIRV)
Square Portrait Landscape 4K UHD
ਇਸ ਲਈ ਨਾ ਡਰੋ। ਤੁਸੀਂ ਚਿੜੀਆਂ ਨਾਲੋਂ ਉੱਤਮ ਹੋ।

ਮੱਤੀ 10:32 (PANIRV)
Square Portrait Landscape 4K UHD
ਇਸ ਲਈ, ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਕਰਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਕਰਾਰ ਕਰਾਂਗਾ।

ਮੱਤੀ 10:33 (PANIRV)
Square Portrait Landscape 4K UHD
ਪਰ ਜੇ ਕੋਈ ਮਨੁੱਖਾਂ ਦੇ ਅੱਗੇ ਮੇਰਾ ਇਨਕਾਰ ਕਰੇਗਾ ਤਾਂ ਮੈਂ ਵੀ ਆਪਣੇ ਪਿਤਾ ਦੇ ਅੱਗੇ ਜਿਹੜਾ ਸਵਰਗ ਵਿੱਚ ਹੈ, ਉਹ ਦਾ ਇਨਕਾਰ ਕਰਾਂਗਾ।

ਮੱਤੀ 10:34 (PANIRV)
Square Portrait Landscape 4K UHD
ਇਹ ਨਾ ਸਮਝੋ ਕਿ ਮੈਂ ਧਰਤੀ ਉੱਤੇ ਮੇਲ ਕਰਾਉਣ ਆਇਆ ਹਾਂ। ਮੈਂ ਮੇਲ ਕਰਾਉਣ ਨਹੀਂ ਸਗੋਂ ਤਲਵਾਰ ਚਲਾਉਣ ਆਇਆ ਹਾਂ।

ਮੱਤੀ 10:35 (PANIRV)
Square Portrait Landscape 4K UHD
ਕਿਉਂਕਿ ਮੈਂ ਪੁੱਤਰ ਨੂੰ ਉਹ ਦੇ ਪਿਤਾ ਤੋਂ, ਧੀ ਨੂੰ ਉਹ ਦੀ ਮਾਂ ਤੋਂ ਅਤੇ ਨੂੰਹ ਨੂੰ ਉਹ ਦੀ ਸੱਸ ਤੋਂ ਅਲੱਗ ਕਰਨ ਆਇਆ ਹਾਂ।

ਮੱਤੀ 10:36 (PANIRV)
Square Portrait Landscape 4K UHD
ਅਤੇ ਮਨੁੱਖ ਦੇ ਵੈਰੀ ਉਹ ਦੇ ਘਰ ਵਾਲੇ ਹੀ ਹੋਣਗੇ।

ਮੱਤੀ 10:37 (PANIRV)
Square Portrait Landscape 4K UHD
ਜੇ ਕੋਈ ਪਿਤਾ ਜਾਂ ਮਾਤਾ ਨੂੰ ਮੇਰੇ ਨਾਲੋਂ ਵੱਧ ਪਿਆਰ ਕਰਦਾ ਹੈ, ਉਹ ਮੇਰੇ ਯੋਗ ਨਹੀਂ।

ਮੱਤੀ 10:38 (PANIRV)
Square Portrait Landscape 4K UHD
ਅਤੇ ਜੇ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ, ਉਹ ਮੇਰੇ ਯੋਗ ਨਹੀਂ।

ਮੱਤੀ 10:39 (PANIRV)
Square Portrait Landscape 4K UHD
ਜਿਸ ਕਿਸੇ ਨੇ ਆਪਣੀ ਜਾਨ ਲੱਭ ਲਈ, ਉਹ ਉਸ ਨੂੰ ਗੁਆਵੇਗਾ ਅਤੇ ਜਿਸ ਕਿਸੇ ਨੇ ਮੇਰੇ ਲਈ ਆਪਣੀ ਜਾਨ ਗੁਆਈ ਹੈ, ਉਹ ਉਸ ਨੂੰ ਲੱਭ ਲਵੇਗਾ।

ਮੱਤੀ 10:40 (PANIRV)
Square Portrait Landscape 4K UHD
ਜਿਹੜਾ ਤੁਹਾਨੂੰ ਕਬੂਲ ਕਰੇ ਉਹ ਮੈਨੂੰ ਕਬੂਲ ਕਰਦਾ ਹੈ ਅਤੇ ਜਿਹੜਾ ਮੈਨੂੰ ਕਬੂਲ ਕਰੇ ਉਹ ਮੇਰੇ ਭੇਜਣ ਵਾਲੇ ਨੂੰ ਕਬੂਲ ਕਰਦਾ ਹੈ।

ਮੱਤੀ 10:41 (PANIRV)
Square Portrait Landscape 4K UHD
ਜੇਕਰ ਕੋਈ ਕਿਸੇ ਨੂੰ ਨਬੀ ਹੋਣ ਦੇ ਕਾਰਨ ਕਬੂਲ ਕਰੇ, ਉਹ ਨਬੀ ਦਾ ਫਲ ਪ੍ਰਾਪਤ ਕਰੇਗਾ ਅਤੇ ਜੇਕਰ ਕੋਈ ਕਿਸੇ ਨੂੰ ਧਰਮੀ ਹੋਣ ਦੇ ਕਾਰਨ ਕਬੂਲ ਕਰੇ ਉਹ ਧਰਮੀ ਦਾ ਫਲ ਪਾਵੇਗਾ।

ਮੱਤੀ 10:42 (PANIRV)
Square Portrait Landscape 4K UHD
ਜੇ ਕੋਈ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਚੇਲੇ ਨੂੰ ਸਿਰਫ਼ ਇੱਕ ਗਿਲਾਸ ਠੰਡਾ ਪਾਣੀ ਪਿਆਵੇ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਕਦੀ ਨਹੀਂ ਗੁਆਵੇਗਾ।

Available Bible Translations

American Standard Version
Matthew 10 (ASV) »
King James Version
Matthew 10 (KJV) »
GOD’S WORD® (GW)
Matthew 10 (GW) »
World English Bible
Matthew 10 (WEB) »
Louis Segond 1910
Matthieu 10 (LSG) »
इंडियन रिवाइज्ड वर्जन - हिंदी
मत्ती 10 (HINIRV) »
ভারতীয় সংশোধিত সংস্করণ - বাংলা
মথি 10 (BENIRV) »
இந்தியன் ரீவைஸ்டு வேர்ஷன் - தமிழ்
மத்தேயு 10 (TAMIRV) »
इंडियन रिवाइज्ड वर्जन - मराठी
मत्तय 10 (MARIRV) »
ఇండియన్ రేవిజ్డ్ వెర్షన్ - తెలుగు
మత్తయి 10 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 10 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 10 (KANIRV) »
الكتاب المقدس باللغة العربية، فان دايك
مَتَّى 10 (AVD) »
תנ ך עברי מודרני
הבשורה על־פי מתי 10 (HEB) »
Bíblia Sagrada Português
Mateus 10 (BSL) »
Kinh Thánh: Tiếng Việt
Ma-thi-ơ 10 (VIE) »
Reina Valera Antigua
Mateo 10 (RVA) »
La Sacra Bibbia
Matteo 10 (RIV) »
圣 经 简体中文和合本
马 太 福 音 10 (CUVS) »
聖 經 繁體中文和合本
馬 太 福 音 10 (CUVT) »
Bibla e Shenjtë
Mateu 10 (ALB) »
Svenska Bibeln 1917
Matteus 10 (SV1917) »
Библия на русском
Матфея 10 (RUSV) »
Українська Біблія
Матвія 10 (UKR) »
Szent Biblia - Magyar
Máté 10 (KAR) »
Българска Библия
Матей 10 (BULG) »
Det Norsk Bibel
Matteus 10 (NORSK) »
Kitaabka Quduuska Ah
Matayos 10 (SOM) »
De Heilige Schrift
Mattheüs 10 (NLD) »

ਮੱਤੀ (PANIRV) Chapter Selection

PANIRV Book Selection List