ਮੱਤੀ Chapter 19 PANIRV Bible Verse Images

ਮੱਤੀ 19 Bible Verse Pictures. Choose from a large collection of inspirational, motivational and encouraging Bible verses with pictures of nature. Download and share ਮੱਤੀ 19 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮੱਤੀ 19:1 (PANIRV)
Square Portrait Landscape 4K UHD
ਫਿਰ ਅਜਿਹਾ ਹੋਇਆ ਕਿ ਜਦੋਂ ਯਿਸੂ ਇਹ ਗੱਲਾਂ ਕਰ ਹਟਿਆ ਤਾਂ ਗਲੀਲ ਤੋਂ ਚੱਲਿਆ ਗਿਆ ਅਤੇ ਯਰਦਨ ਪਾਰ ਯਹੂਦਿਯਾ ਦੇ ਇਲਾਕੇ ਵਿੱਚ ਆਇਆ।

ਮੱਤੀ 19:2 (PANIRV)
Square Portrait Landscape 4K UHD
ਅਤੇ ਬਹੁਤ ਸਾਰੇ ਲੋਕ ਉਹ ਦੇ ਮਗਰ ਤੁਰ ਪਏ, ਅਤੇ ਉਸ ਨੇ ਉੱਥੇ ਉਨ੍ਹਾਂ ਨੂੰ ਚੰਗਾ ਕੀਤਾ।

ਮੱਤੀ 19:3 (PANIRV)
Square Portrait Landscape 4K UHD
ਫ਼ਰੀਸੀ ਉਸ ਦੀ ਪ੍ਰੀਖਿਆ ਲੈਣ ਲਈ ਉਹ ਦੇ ਕੋਲ ਆ ਕੇ ਬੋਲੇ, ਕੀ ਮਨੁੱਖ ਨੂੰ ਇਹ ਯੋਗ ਹੈ ਕਿ ਉਹ ਕਿਸੇ ਗੱਲ ਕਾਰਨ ਆਪਣੀ ਪਤਨੀ ਨੂੰ ਤਲਾਕ ਦੇਵੇ?

ਮੱਤੀ 19:4 (PANIRV)
Square Portrait Landscape 4K UHD
ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ?

ਮੱਤੀ 19:5 (PANIRV)
Square Portrait Landscape 4K UHD
ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ।

ਮੱਤੀ 19:6 (PANIRV)
Square Portrait Landscape 4K UHD
ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।

ਮੱਤੀ 19:7 (PANIRV)
Square Portrait Landscape 4K UHD
ਉਨ੍ਹਾਂ ਨੇ ਉਸ ਨੂੰ ਆਖਿਆ, ਫੇਰ ਮੂਸਾ ਨੇ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ?

ਮੱਤੀ 19:8 (PANIRV)
Square Portrait Landscape 4K UHD
ਯਿਸੂ ਨੇ ਉੱਤਰ ਦਿੱਤਾ, ਮੂਸਾ ਨੇ ਤੁਹਾਡੀ ਸਖ਼ਤ ਦਿਲੀ ਕਰਕੇ ਤੁਹਾਨੂੰ ਆਪਣੀਆਂ ਪਤਨੀਆਂ ਨੂੰ ਤਿਆਗਣ ਦੀ ਪਰਵਾਨਗੀ ਦਿੱਤੀ ਪਰ ਮੁੱਢੋਂ ਅਜਿਹਾ ਨਾ ਸੀ।

ਮੱਤੀ 19:9 (PANIRV)
Square Portrait Landscape 4K UHD
ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਹਰਾਮਕਾਰੀ ਤੋਂ ਇਲਾਵਾ ਆਪਣੀ ਪਤਨੀ ਨੂੰ ਕਿਸੇ ਹੋਰ ਕਾਰਨ ਤਿਆਗ ਦੇਵੇ ਅਤੇ ਦੂਜੀ ਨਾਲ ਵਿਆਹ ਕਰੇ ਉਹ ਵਿਭਚਾਰ ਕਰਦਾ ਹੈ।

ਮੱਤੀ 19:10 (PANIRV)
Square Portrait Landscape 4K UHD
ਚੇਲਿਆਂ ਨੇ ਉਹ ਨੂੰ ਕਿਹਾ, ਜੇਕਰ ਆਦਮੀ ਅਤੇ ਔਰਤ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਕਰਵਾਉਣਾ ਹੀ ਚੰਗਾ ਨਹੀਂ।

ਮੱਤੀ 19:11 (PANIRV)
Square Portrait Landscape 4K UHD
ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਇਹ ਗੱਲ ਸਾਰਿਆਂ ਲਈ ਨਹੀਂ, ਸਿਰਫ਼ ਉਹਨਾਂ ਲਈ ਜਿਨ੍ਹਾਂ ਨੂੰ ਬਖ਼ਸ਼ਿਆ ਗਿਆ ਹੈ।

ਮੱਤੀ 19:12 (PANIRV)
Square Portrait Landscape 4K UHD
ਕਿਉਂਕਿ ਅਜਿਹੇ ਖੁਸਰੇ ਹਨ, ਜਿਹੜੇ ਮਾਂ ਦੀ ਕੁੱਖੋਂ ਇਸੇ ਤਰ੍ਹਾਂ ਜੰਮੇ ਅਤੇ ਕੁਝ ਖੁਸਰੇ ਅਜਿਹੇ ਹਨ ਜਿਹੜੇ ਮਨੁੱਖਾਂ ਦੇ ਦੁਆਰਾ ਖੁਸਰੇ ਕੀਤੇ ਹੋਏ ਹਨ ਅਤੇ ਅਜਿਹੇ ਖੁਸਰੇ ਵੀ ਹਨ ਕਿ ਜਿਨ੍ਹਾਂ ਨੇ ਸਵਰਗ ਰਾਜ ਦੇ ਕਾਰਨ ਆਪਣੇ ਆਪ ਨੂੰ ਖੁਸਰੇ ਕੀਤਾ ਹੈ, ਜਿਹੜਾ ਕਬੂਲ ਕਰ ਸਕਦਾ ਹੈ ਉਹ ਕਬੂਲ ਕਰੇ।

ਮੱਤੀ 19:13 (PANIRV)
Square Portrait Landscape 4K UHD
ਤਦ ਲੋਕ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਪ੍ਰਾਰਥਨਾ ਕਰੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ।

ਮੱਤੀ 19:14 (PANIRV)
Square Portrait Landscape 4K UHD
ਤਦ ਯਿਸੂ ਨੇ ਆਖਿਆ, ਬੱਚਿਆਂ ਨੂੰ ਕੁਝ ਨਾ ਆਖੋ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਤੋਂ ਨਾ ਰੋਕੋ ਕਿਉਂ ਜੋ ਸਵਰਗ ਰਾਜ ਇਹੋ ਜਿਹਿਆਂ ਦਾ ਹੈ।

ਮੱਤੀ 19:15 (PANIRV)
Square Portrait Landscape 4K UHD
ਅਤੇ ਉਹ ਉਨ੍ਹਾਂ ਉੱਤੇ ਹੱਥ ਰੱਖ ਕੇ ਉੱਥੋਂ ਚੱਲਿਆ ਗਿਆ।

ਮੱਤੀ 19:16 (PANIRV)
Square Portrait Landscape 4K UHD
ਤਾਂ ਵੇਖੋ ਇੱਕ ਮਨੁੱਖ ਨੇ ਉਹ ਦੇ ਕੋਲ ਆ ਕੇ ਕਿਹਾ, ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜੋ ਮੈਨੂੰ ਸਦੀਪਕ ਜੀਵਨ ਮਿਲੇ?

ਮੱਤੀ 19:17 (PANIRV)
Square Portrait Landscape 4K UHD
ਉਸ ਨੇ ਉਹ ਨੂੰ ਆਖਿਆ, ਤੂੰ ਭਲਿਆਈ ਦੇ ਬਾਰੇ ਮੈਨੂੰ ਕਿਉਂ ਪੁੱਛਦਾ ਹੈਂ? ਭਲਾ ਤਾਂ ਇੱਕੋ ਹੀ ਹੈ। ਪਰ ਜੇ ਤੂੰ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦਾ ਹੈਂ ਤਾਂ ਹੁਕਮਾਂ ਨੂੰ ਮੰਨ।

ਮੱਤੀ 19:18 (PANIRV)
Square Portrait Landscape 4K UHD
ਉਸ ਨੇ ਉਹ ਨੂੰ ਆਖਿਆ, ਕਿਹੜੇ ਹੁਕਮ? ਤਦ ਯਿਸੂ ਨੇ ਕਿਹਾ, ਖ਼ੂਨ ਨਾ ਕਰ, ਵਿਭਚਾਰ ਨਾ ਕਰ, ਚੋਰੀ ਨਾ ਕਰ, ਝੂਠੀ ਗਵਾਹੀ ਨਾ ਦੇ।

ਮੱਤੀ 19:19 (PANIRV)
Square Portrait Landscape 4K UHD
ਆਪਣੇ ਮਾਂ ਪਿਉ ਦਾ ਆਦਰ ਕਰ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।

ਮੱਤੀ 19:20 (PANIRV)
Square Portrait Landscape 4K UHD
ਉਸ ਜਵਾਨ ਨੇ ਉਹ ਨੂੰ ਆਖਿਆ, ਮੈਂ ਤਾਂ ਇਨ੍ਹਾਂ ਸਾਰੇ ਹੁਕਮਾਂ ਦੀ ਪਾਲਣਾ ਕਰਦਾ ਰਿਹਾ ਹਾਂ। ਹੁਣ ਮੇਰੇ ਵਿੱਚ ਕੀ ਕਮੀ ਹੈ?

ਮੱਤੀ 19:21 (PANIRV)
Square Portrait Landscape 4K UHD
ਯਿਸੂ ਨੇ ਉਹ ਨੂੰ ਕਿਹਾ, ਜੇ ਤੂੰ ਸਿੱਧ ਹੋਣਾ ਚਾਹੁੰਦਾ ਹੈਂ ਤਾਂ ਜਾ ਕੇ ਆਪਣੀ ਜਾਇਦਾਦ ਵੇਚ ਅਤੇ ਕੰਗਾਲਾਂ ਵਿੱਚ ਵੰਡ ਦੇ ਤਾਂ ਤੈਨੂੰ ਸਵਰਗ ਵਿੱਚ ਖ਼ਜ਼ਾਨਾ ਮਿਲੇਗਾ ਅਤੇ ਆ, ਮੇਰੇ ਮਗਰ ਹੋ ਤੁਰ।

ਮੱਤੀ 19:22 (PANIRV)
Square Portrait Landscape 4K UHD
ਪਰ ਉਸ ਜਵਾਨ ਨੇ ਜਦ ਇਹ ਗੱਲ ਸੁਣੀ ਤਾਂ ਉਦਾਸ ਹੋ ਕੇ ਚੱਲਿਆ ਗਿਆ, ਕਿਉਂ ਜੋ ਉਹ ਵੱਡਾ ਧਨਵਾਨ ਸੀ।

ਮੱਤੀ 19:23 (PANIRV)
Square Portrait Landscape 4K UHD
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਧਨਵਾਨ ਦਾ ਸਵਰਗ ਰਾਜ ਵਿੱਚ ਦਾਖਲ ਹੋਣਾ ਔਖਾ ਹੈ।

ਮੱਤੀ 19:24 (PANIRV)
Square Portrait Landscape 4K UHD
ਫੇਰ ਮੈਂ ਤੁਹਾਨੂੰ ਆਖਦਾ ਹਾਂ ਕਿ ਕਿਸੇ ਧਨਵਾਨ ਦੇ ਸਵਰਗ ਰਾਜ ਵਿੱਚ ਦਾਖਲ ਹੋਣ ਨਾਲੋਂ, ਊਠ ਦਾ ਸੂਈ ਦੇ ਨੱਕੇ ਦੇ ਵਿੱਚੋਂ ਦੀ ਲੰਘਣਾ ਸੁਖਾਲਾ ਹੈ।

ਮੱਤੀ 19:25 (PANIRV)
Square Portrait Landscape 4K UHD
ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?

ਮੱਤੀ 19:26 (PANIRV)
Square Portrait Landscape 4K UHD
ਤਦ ਯਿਸੂ ਨੇ ਉਨ੍ਹਾਂ ਵੱਲ ਵੇਖ ਕੇ ਉਨ੍ਹਾਂ ਨੂੰ ਕਿਹਾ, ਇਹ ਮਨੁੱਖ ਤੋਂ ਅਣਹੋਣਾ ਹੈ, ਪਰ ਪਰਮੇਸ਼ੁਰ ਤੋਂ ਸਭ ਕੁਝ ਹੋ ਸਕਦਾ ਹੈ।

ਮੱਤੀ 19:27 (PANIRV)
Square Portrait Landscape 4K UHD
ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ?

ਮੱਤੀ 19:28 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਮਨੁੱਖ ਦਾ ਪੁੱਤਰ ਨਵੀਂ ਸਰਿਸ਼ਟੀ ਵਿੱਚ ਆਪਣੇ ਮਹਿਮਾ ਦੇ ਸਿੰਘਾਸਣ ਉੱਤੇ ਬੈਠੇਗਾ ਤਦ ਤੁਸੀਂ ਵੀ ਮੇਰੇ ਨਾਲ ਬਾਰਾਂ ਸਿੰਘਾਸਣਾਂ ਉੱਤੇ ਬੈਠੋਗੇ ਅਤੇ ਇਸਰਾਏਲ ਦੇ ਬਾਰਾਂ ਗੋਤਾਂ ਦਾ ਨਿਆਂ ਕਰੋਗੇ।

ਮੱਤੀ 19:29 (PANIRV)
Square Portrait Landscape 4K UHD
ਅਤੇ ਹਰ ਕੋਈ ਜਿਸ ਨੇ ਆਪਣੇ ਘਰ, ਭਰਾਵਾਂ, ਭੈਣਾਂ, ਮਾਤਾ-ਪਿਤਾ, ਬਾਲ ਬੱਚਿਆਂ ਜਾਂ ਜਾਇਦਾਦ ਨੂੰ ਮੇਰੇ ਨਾਮ ਦੇ ਕਾਰਨ ਛੱਡਿਆ ਹੈ ਉਹ ਸੌ ਗੁਣਾ ਫਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਿਸ ਹੋਵੇਗਾ।

ਮੱਤੀ 19:30 (PANIRV)
Square Portrait Landscape 4K UHD
ਪਰ ਬਹੁਤ ਜੋ ਪਹਿਲੇ ਹਨ ਪਿਛਲੇ ਅਤੇ ਜੋ ਪਿਛਲੇ ਹਨ ਉਹ ਪਹਿਲੇ ਹੋਣਗੇ।

Available Bible Translations

American Standard Version
Matthew 19 (ASV) »
King James Version
Matthew 19 (KJV) »
GOD’S WORD® (GW)
Matthew 19 (GW) »
World English Bible
Matthew 19 (WEB) »
Louis Segond 1910
Matthieu 19 (LSG) »
इंडियन रिवाइज्ड वर्जन - हिंदी
मत्ती 19 (HINIRV) »
ভারতীয় সংশোধিত সংস্করণ - বাংলা
মথি 19 (BENIRV) »
இந்தியன் ரீவைஸ்டு வேர்ஷன் - தமிழ்
மத்தேயு 19 (TAMIRV) »
इंडियन रिवाइज्ड वर्जन - मराठी
मत्तय 19 (MARIRV) »
ఇండియన్ రేవిజ్డ్ వెర్షన్ - తెలుగు
మత్తయి 19 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 19 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 19 (KANIRV) »
الكتاب المقدس باللغة العربية، فان دايك
مَتَّى 19 (AVD) »
תנ ך עברי מודרני
הבשורה על־פי מתי 19 (HEB) »
Bíblia Sagrada Português
Mateus 19 (BSL) »
Kinh Thánh: Tiếng Việt
Ma-thi-ơ 19 (VIE) »
Reina Valera Antigua
Mateo 19 (RVA) »
La Sacra Bibbia
Matteo 19 (RIV) »
圣 经 简体中文和合本
马 太 福 音 19 (CUVS) »
聖 經 繁體中文和合本
馬 太 福 音 19 (CUVT) »
Bibla e Shenjtë
Mateu 19 (ALB) »
Svenska Bibeln 1917
Matteus 19 (SV1917) »
Библия на русском
Матфея 19 (RUSV) »
Українська Біблія
Матвія 19 (UKR) »
Szent Biblia - Magyar
Máté 19 (KAR) »
Българска Библия
Матей 19 (BULG) »
Det Norsk Bibel
Matteus 19 (NORSK) »
Kitaabka Quduuska Ah
Matayos 19 (SOM) »
De Heilige Schrift
Mattheüs 19 (NLD) »

ਮੱਤੀ (PANIRV) Chapter Selection

PANIRV Book Selection List