ਮੱਤੀ Chapter 20 PANIRV Bible Verse Images

ਮੱਤੀ 20 Bible Verse Pictures. Choose from a large collection of inspirational, motivational and encouraging Bible verses with pictures of nature. Download and share ਮੱਤੀ 20 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮੱਤੀ 20:1 (PANIRV)
Square Portrait Landscape 4K UHD
ਸਵਰਗ ਰਾਜ ਇੱਕ ਘਰ ਦੇ ਮਾਲਕ ਵਰਗਾ ਹੈ ਜਿਹੜਾ ਸਵੇਰੇ ਘਰੋਂ ਨਿੱਕਲਿਆ ਤਾਂ ਕਿ ਆਪਣੇ ਅੰਗੂਰੀ ਬਾਗ਼ ਵਿੱਚ ਮਜ਼ਦੂਰ ਲਾਵੇ।

ਮੱਤੀ 20:2 (PANIRV)
Square Portrait Landscape 4K UHD
ਅਤੇ ਜਦ ਉਹ ਨੇ ਮਜ਼ਦੂਰਾਂ ਨਾਲ ਇੱਕ ਦੀਨਾਰ ਦਿਹਾੜੀ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦਾ ਵਾਅਦਾ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਬਾਗ਼ ਵਿੱਚ ਭੇਜ ਦਿੱਤਾ।

ਮੱਤੀ 20:3 (PANIRV)
Square Portrait Landscape 4K UHD
ਅਤੇ ਪਹਿਰ ਕੁ ਦਿਨ ਚੜੇ ਬਾਹਰ ਜਾ ਕੇ ਉਹ ਨੇ ਹੋਰ ਲੋਕਾਂ ਨੂੰ ਬਜਾਰ ਵਿੱਚ ਵਿਹਲੇ ਖੜ੍ਹੇ ਵੇਖਿਆ।

ਮੱਤੀ 20:4 (PANIRV)
Square Portrait Landscape 4K UHD
ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਵੀ ਬਾਗ਼ ਵਿੱਚ ਜਾਓ ਅਤੇ ਜੋ ਹੱਕ ਹੋਵੇਗਾ ਉਹ ਮੈਂ ਤੁਹਾਨੂੰ ਦਿਆਂਗਾ, ਅਤੇ ਉਹ ਗਏ।

ਮੱਤੀ 20:5 (PANIRV)
Square Portrait Landscape 4K UHD
ਅਤੇ ਦਿਨ ਦੇ ਤੀਜੇ ਪਹਿਰ ਦੇ ਬਾਹਰ ਜਾ ਕੇ ਉਹ ਨੇ ਉਸੇ ਤਰ੍ਹਾਂ ਕੀਤਾ।

ਮੱਤੀ 20:6 (PANIRV)
Square Portrait Landscape 4K UHD
ਅਤੇ ਘੰਟਾ ਕੁ ਦਿਨ ਰਹਿੰਦੇ ਬਾਹਰ ਜਾ ਕੇ ਉਹ ਨੇ ਹੋਰਨਾਂ ਨੂੰ ਖੜ੍ਹੇ ਵੇਖਿਆ ਅਤੇ ਉਨ੍ਹਾਂ ਨੂੰ ਕਿਹਾ, ਤੁਸੀਂ ਇੱਥੇ ਸਾਰਾ ਦਿਨ ਵਿਹਲੇ ਕਿਉਂ ਖੜ੍ਹੇ ਰਹੇ?

ਮੱਤੀ 20:7 (PANIRV)
Square Portrait Landscape 4K UHD
ਉਨ੍ਹਾਂ ਨੇ ਉਸ ਨੂੰ ਕਿਹਾ, ਕਿਉਂਕਿ ਕਿਸੇ ਸਾਨੂੰ ਦਿਹਾੜੀ ਨਹੀਂ ਲਾਇਆ। ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਵੀ ਬਾਗ਼ ਵਿੱਚ ਜਾਓ।

ਮੱਤੀ 20:8 (PANIRV)
Square Portrait Landscape 4K UHD
ਅਤੇ ਜਦੋਂ ਸ਼ਾਮ ਹੋਈ ਬਾਗ਼ ਦੇ ਮਾਲਕ ਨੇ ਆਪਣੇ ਭੰਡਾਰੀ ਨੂੰ ਆਖਿਆ ਕਿ ਮਜ਼ਦੂਰਾਂ ਨੂੰ ਸੱਦ ਅਤੇ ਪਿੱਛਲਿਆਂ ਤੋਂ ਲੈ ਕੇ ਪਹਿਲਿਆਂ ਤੱਕ ਉਨ੍ਹਾਂ ਨੂੰ ਮਜ਼ਦੂਰੀ ਦੇ।

ਮੱਤੀ 20:9 (PANIRV)
Square Portrait Landscape 4K UHD
ਅਤੇ ਜਦੋਂ ਉਹ ਆਏ ਜਿਹੜੇ ਘੰਟਾ ਦਿਨ ਰਹਿੰਦੇ ਕੰਮ ਲੱਗੇ ਸਨ ਤਾਂ ਉਨ੍ਹਾਂ ਨੂੰ ਵੀ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਮਿਲਿਆ।

ਮੱਤੀ 20:10 (PANIRV)
Square Portrait Landscape 4K UHD
ਅਤੇ ਜੋ ਪਹਿਲੇ ਆਏ ਉਨ੍ਹਾਂ ਇਹ ਸਮਝਿਆ ਕਿ ਸਾਨੂੰ ਕੁਝ ਵੱਧ ਮਿਲੇਗਾ ਅਤੇ ਉਨ੍ਹਾਂ ਨੂੰ ਵੀ ਇੱਕ ਦੀਨਾਰ ਹੀ ਮਿਲਿਆ।

ਮੱਤੀ 20:11 (PANIRV)
Square Portrait Landscape 4K UHD
ਪਰ ਉਹ ਇੱਕ ਦੀਨਾਰ ਲੈ ਕੇ ਘਰ ਦੇ ਮਾਲਕ ਦੇ ਉੱਤੇ ਕੁੜ੍ਹਨ ਲੱਗੇ।

ਮੱਤੀ 20:12 (PANIRV)
Square Portrait Landscape 4K UHD
ਅਤੇ ਬੋਲੇ ਜੋ ਅੰਤ ਵਿੱਚ ਆਏ ਉਹਨਾਂ ਨੇ ਇੱਕੋ ਘੜੀ ਕੰਮ ਕੀਤਾ ਅਤੇ ਤੂੰ ਇਨ੍ਹਾਂ ਨੂੰ ਵੀ ਸਾਡੇ ਬਰਾਬਰ ਕਰ ਦਿੱਤਾ ਜਿਨ੍ਹਾਂ ਸਾਰੇ ਦਿਨ ਦਾ ਭਾਰ ਅਤੇ ਧੁੱਪ ਸਹੀ।

ਮੱਤੀ 20:13 (PANIRV)
Square Portrait Landscape 4K UHD
ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ?

ਮੱਤੀ 20:14 (PANIRV)
Square Portrait Landscape 4K UHD
ਤੂੰ ਆਪਣਾ ਹਿਸਾਬ ਲੈ ਕੇ ਚੱਲਿਆ ਜਾ ਪਰ ਮੇਰੀ ਮਰਜ਼ੀ ਹੈ ਕਿ ਜਿੰਨਾਂ ਤੈਨੂੰ ਦਿੱਤਾ ਉੱਨਾ ਹੀ ਇਸ ਪਿੱਛਲੇ ਨੂੰ ਵੀ ਦਿਆਂ।

ਮੱਤੀ 20:15 (PANIRV)
Square Portrait Landscape 4K UHD
ਭਲਾ, ਮੈਨੂੰ ਅਧਿਕਾਰ ਨਹੀਂ ਕਿ ਆਪਣੇ ਮਾਲ ਨਾਲ ਜੋ ਚਾਹਾਂ ਸੋ ਕਰਾਂ? ਕੀ ਤੂੰ ਇਸੇ ਲਈ ਬੁਰੀ ਨਜ਼ਰ ਵੇਖਦਾ ਹੈਂ ਜੋ ਮੈਂ ਭਲਾ ਹਾਂ?

ਮੱਤੀ 20:16 (PANIRV)
Square Portrait Landscape 4K UHD
ਇਸੇ ਤਰ੍ਹਾਂ ਜੋ ਪਹਿਲਾਂ ਵਾਲੇ ਪਿਛਲੇ ਅਤੇ ਪਿਛਲੇ ਵਾਲੇ ਪਹਿਲਾਂ ਹੋਣਗੇ।

ਮੱਤੀ 20:17 (PANIRV)
Square Portrait Landscape 4K UHD
ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,

ਮੱਤੀ 20:18 (PANIRV)
Square Portrait Landscape 4K UHD
ਵੇਖੋ ਅਸੀਂ ਯਰੂਸ਼ਲਮ ਨੂੰ ਜਾਂਦੇ ਹਾਂ ਅਤੇ ਮਨੁੱਖ ਦਾ ਪੁੱਤਰ ਮੁੱਖ ਜਾਜਕਾਂ ਅਤੇ ਉਪਦੇਸ਼ਕਾਂ ਦੇ ਹੱਥ ਫੜਵਾਇਆ ਜਾਵੇਗਾ ਅਤੇ ਉਹ ਉਸ ਨੂੰ ਮਾਰ ਸੁੱਟਣ ਦਾ ਹੁਕਮ ਦੇਣਗੇ।

ਮੱਤੀ 20:19 (PANIRV)
Square Portrait Landscape 4K UHD
ਅਤੇ ਉਸ ਨੂੰ ਠੱਠਾ ਕਰਨ, ਕੋਰੜੇ ਮਾਰਨ ਅਤੇ ਸਲੀਬ ਉੱਤੇ ਚੜ੍ਹਾਉਣ ਲਈ ਪਰਾਈਆਂ ਕੌਮਾਂ ਦੇ ਹੱਥ ਫੜਵਾ ਦੇਣਗੇ ਅਤੇ ਉਹ ਤੀਜੇ ਦਿਨ ਫੇਰ ਜਿਵਾਇਆ ਜਾਵੇਗਾ।

ਮੱਤੀ 20:20 (PANIRV)
Square Portrait Landscape 4K UHD
ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ।

ਮੱਤੀ 20:21 (PANIRV)
Square Portrait Landscape 4K UHD
ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ।

ਮੱਤੀ 20:22 (PANIRV)
Square Portrait Landscape 4K UHD
ਪਰ ਯਿਸੂ ਨੇ ਉੱਤਰ ਦਿੱਤਾ, ਤੁਸੀਂ ਨਹੀਂ ਜਾਣਦੇ ਜੋ ਕੀ ਮੰਗਦੇ ਹੋ। ਉਹ ਪਿਆਲਾ ਜਿਹੜਾ ਮੈਂ ਪੀਣ ਨੂੰ ਤਿਆਰ ਹਾਂ ਕੀ ਤੁਸੀਂ ਪੀ ਸਕਦੇ ਹੋ? ਉਨ੍ਹਾਂ ਉਸ ਨੂੰ ਆਖਿਆ, ਅਸੀਂ ਪੀ ਸਕਦੇ ਹਾਂ।

ਮੱਤੀ 20:23 (PANIRV)
Square Portrait Landscape 4K UHD
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ।

ਮੱਤੀ 20:24 (PANIRV)
Square Portrait Landscape 4K UHD
ਅਤੇ ਜਦ ਦਸਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੋਹਾਂ ਭਰਾਵਾਂ ਉੱਤੇ ਖਿਝ ਗਏ।

ਮੱਤੀ 20:25 (PANIRV)
Square Portrait Landscape 4K UHD
ਤਦ ਯਿਸੂ ਨੇ ਉਨ੍ਹਾਂ ਨੂੰ ਕੋਲ ਸੱਦ ਕੇ ਆਖਿਆ, ਤੁਸੀਂ ਜਾਣਦੇ ਹੋ ਜੋ ਪਰਾਈਆਂ ਕੌਮਾਂ ਦੇ ਅਧਿਕਾਰੀ ਉਨ੍ਹਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਉਹ ਜਿਹੜੇ ਵੱਡੇ ਹਨ, ਉਨ੍ਹਾਂ ਉੱਤੇ ਅਧਿਕਾਰ ਜਮਾਉਂਦੇ ਹਨ।

ਮੱਤੀ 20:26 (PANIRV)
Square Portrait Landscape 4K UHD
ਤੁਹਾਡੇ ਵਿੱਚ ਅਜਿਹਾ ਨਾ ਹੋਵੇ ਪਰ ਜੋ ਕੋਈ ਤੁਹਾਡੇ ਵਿੱਚੋਂ ਕੋਈ ਵੱਡਾ ਹੋਣਾ ਚਾਹੇ, ਸੋ ਤੁਹਾਡਾ ਸੇਵਾਦਾਰ ਹੋਵੇ।

ਮੱਤੀ 20:27 (PANIRV)
Square Portrait Landscape 4K UHD
ਅਤੇ ਜੋ ਕੋਈ ਤੁਹਾਡੇ ਵਿੱਚੋਂ ਅਧਿਕਾਰੀ ਬਣਨਾ ਚਾਹੁੰਦਾ ਹੋਵੇ, ਉਹ ਤੁਹਾਡਾ ਕਾਮਾ ਹੋਵੇ।

ਮੱਤੀ 20:28 (PANIRV)
Square Portrait Landscape 4K UHD
ਜਿਵੇਂ ਮਨੁੱਖ ਦਾ ਪੁੱਤਰ ਆਪਣੀ ਸੇਵਾ ਟਹਿਲ ਕਰਾਉਣ ਨਹੀਂ ਸਗੋਂ ਸੇਵਾ ਟਹਿਲ ਕਰਨ ਅਤੇ ਬਹੁਤਿਆਂ ਦੇ ਥਾਂ ਪ੍ਰਾਸਚਿੱਤ ਦਾ ਮੁੱਲ ਭਰਨ ਲਈ ਆਪਣੀ ਜਾਨ ਦੇਣ ਆਇਆ।

ਮੱਤੀ 20:29 (PANIRV)
Square Portrait Landscape 4K UHD
ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ।

ਮੱਤੀ 20:30 (PANIRV)
Square Portrait Landscape 4K UHD
ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

ਮੱਤੀ 20:31 (PANIRV)
Square Portrait Landscape 4K UHD
ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

ਮੱਤੀ 20:32 (PANIRV)
Square Portrait Landscape 4K UHD
ਤਦ ਯਿਸੂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸੱਦਿਆ ਅਤੇ ਕਿਹਾ, ਤੁਸੀਂ ਕੀ ਚਾਹੁੰਦੇ ਹੋ ਜੋ ਮੈਂ ਤੁਹਾਡੇ ਲਈ ਕਰਾਂ?

ਮੱਤੀ 20:33 (PANIRV)
Square Portrait Landscape 4K UHD
ਉਨ੍ਹਾਂ ਉਸ ਨੂੰ ਆਖਿਆ, ਪ੍ਰਭੂ ਜੀ, ਸਾਡੀਆਂ ਅੱਖਾਂ ਖੁੱਲ੍ਹ ਜਾਣ!

ਮੱਤੀ 20:34 (PANIRV)
Square Portrait Landscape 4K UHD
ਅਤੇ ਯਿਸੂ ਨੇ ਤਰਸ ਖਾ ਕੇ ਉਨ੍ਹਾਂ ਦੀਆਂ ਅੱਖਾਂ ਨੂੰ ਛੂਹਿਆ ਅਤੇ ਉਹ ਓਸੇ ਵੇਲੇ ਸੁਜਾਖੇ ਹੋ ਗਏ ਅਤੇ ਉਹ ਦੇ ਮਗਰ ਤੁਰ ਪਏ।

Available Bible Translations

American Standard Version
Matthew 20 (ASV) »
King James Version
Matthew 20 (KJV) »
GOD’S WORD® (GW)
Matthew 20 (GW) »
World English Bible
Matthew 20 (WEB) »
Louis Segond 1910
Matthieu 20 (LSG) »
इंडियन रिवाइज्ड वर्जन - हिंदी
मत्ती 20 (HINIRV) »
ভারতীয় সংশোধিত সংস্করণ - বাংলা
মথি 20 (BENIRV) »
இந்தியன் ரீவைஸ்டு வேர்ஷன் - தமிழ்
மத்தேயு 20 (TAMIRV) »
इंडियन रिवाइज्ड वर्जन - मराठी
मत्तय 20 (MARIRV) »
ఇండియన్ రేవిజ్డ్ వెర్షన్ - తెలుగు
మత్తయి 20 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 20 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 20 (KANIRV) »
الكتاب المقدس باللغة العربية، فان دايك
مَتَّى 20 (AVD) »
תנ ך עברי מודרני
הבשורה על־פי מתי 20 (HEB) »
Bíblia Sagrada Português
Mateus 20 (BSL) »
Kinh Thánh: Tiếng Việt
Ma-thi-ơ 20 (VIE) »
Reina Valera Antigua
Mateo 20 (RVA) »
La Sacra Bibbia
Matteo 20 (RIV) »
圣 经 简体中文和合本
马 太 福 音 20 (CUVS) »
聖 經 繁體中文和合本
馬 太 福 音 20 (CUVT) »
Bibla e Shenjtë
Mateu 20 (ALB) »
Svenska Bibeln 1917
Matteus 20 (SV1917) »
Библия на русском
Матфея 20 (RUSV) »
Українська Біблія
Матвія 20 (UKR) »
Szent Biblia - Magyar
Máté 20 (KAR) »
Българска Библия
Матей 20 (BULG) »
Det Norsk Bibel
Matteus 20 (NORSK) »
Kitaabka Quduuska Ah
Matayos 20 (SOM) »
De Heilige Schrift
Mattheüs 20 (NLD) »

ਮੱਤੀ (PANIRV) Chapter Selection

PANIRV Book Selection List