ਮੱਤੀ Chapter 9 PANIRV Bible Verse Images

ਮੱਤੀ 9 Bible Verse Pictures. Choose from a large collection of inspirational, motivational and encouraging Bible verses with pictures of nature. Download and share ਮੱਤੀ 9 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਮੱਤੀ 9:1 (PANIRV)
Square Portrait Landscape 4K UHD
ਉਹ ਬੇੜੀ ਉੱਤੇ ਚੜ੍ਹ ਕੇ ਪਾਰ ਲੰਘਿਆ ਅਤੇ ਆਪਣੇ ਨਗਰ ਵੱਲ ਆਇਆ।

ਮੱਤੀ 9:2 (PANIRV)
Square Portrait Landscape 4K UHD
ਅਤੇ ਵੇਖੋ ਕੁਝ ਲੋਕ ਇੱਕ ਅਧਰੰਗੀ ਨੂੰ ਮੰਜੀ ਉੱਤੇ ਪਾ ਕੇ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੇ ਵਿਸ਼ਵਾਸ ਨੂੰ ਵੇਖ ਕੇ ਉਸ ਅਧਰੰਗੀ ਨੂੰ ਆਖਿਆ, ਹੇ ਪੁੱਤਰ ਹੌਂਸਲਾ ਰੱਖ! ਤੇਰੇ ਪਾਪ ਮਾਫ਼ ਹੋਏ।

ਮੱਤੀ 9:3 (PANIRV)
Square Portrait Landscape 4K UHD
ਅਤੇ ਵੇਖੋ ਕਈ ਧਰਮ ਦੇ ਉਪਦੇਸ਼ਕਾਂ ਨੇ ਆਪਣੇ ਮਨ ਵਿੱਚ ਕਿਹਾ ਜੋ ਇਹ ਪਰਮੇਸ਼ੁਰ ਦੀ ਨਿੰਦਿਆ ਕਰਦਾ ਹੈ।

ਮੱਤੀ 9:4 (PANIRV)
Square Portrait Landscape 4K UHD
ਤਾਂ ਯਿਸੂ ਨੇ ਉਨ੍ਹਾਂ ਦੇ ਮਨਾਂ ਦੇ ਵਿਚਾਰ ਜਾਣ ਕੇ ਆਖਿਆ, ਤੁਸੀਂ ਕਿਉਂ ਆਪਣੇ ਮਨਾਂ ਵਿੱਚ ਬੁਰੇ ਵਿਚਾਰ ਕਰਦੇ ਹੋ?

ਮੱਤੀ 9:5 (PANIRV)
Square Portrait Landscape 4K UHD
ਭਲਾ, ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ?

ਮੱਤੀ 9:6 (PANIRV)
Square Portrait Landscape 4K UHD
ਪਰ ਇਸ ਲਈ ਜੋ ਤੁਸੀਂ ਜਾਣੋ ਜੋ ਮਨੁੱਖ ਦੇ ਪੁੱਤਰ ਨੂੰ ਧਰਤੀ ਉੱਤੇ ਪਾਪ ਮਾਫ਼ ਕਰਨ ਦਾ ਅਧਿਕਾਰ ਹੈ, ਫਿਰ ਉਸ ਨੇ ਅਧਰੰਗੀ ਨੂੰ ਕਿਹਾ, ਉੱਠ ਆਪਣੀ ਮੰਜੀ ਚੁੱਕ ਕੇ ਘਰ ਚੱਲਿਆ ਜਾ।

ਮੱਤੀ 9:7 (PANIRV)
Square Portrait Landscape 4K UHD
ਤਾਂ ਉਹ ਉੱਠ ਕੇ ਆਪਣੇ ਘਰ ਨੂੰ ਤੁਰ ਗਿਆ।

ਮੱਤੀ 9:8 (PANIRV)
Square Portrait Landscape 4K UHD
ਭੀੜ ਇਹ ਵੇਖ ਕੇ ਡਰ ਗਈ ਅਤੇ ਪਰਮੇਸ਼ੁਰ ਦੀ ਵਡਿਆਈ ਕੀਤੀ ਜੋ ਉਹ ਨੇ ਮਨੁੱਖਾਂ ਨੂੰ ਅਜਿਹਾ ਅਧਿਕਾਰ ਦਿੱਤਾ।

ਮੱਤੀ 9:9 (PANIRV)
Square Portrait Landscape 4K UHD
ਯਿਸੂ ਨੇ ਉੱਥੋਂ ਅੱਗੇ ਜਾ ਕੇ, ਮੱਤੀ ਨਾਮ ਦੇ ਇੱਕ ਮਨੁੱਖ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ, ਅਤੇ ਉਹ ਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ”, ਅਤੇ ਉਹ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ।

ਮੱਤੀ 9:10 (PANIRV)
Square Portrait Landscape 4K UHD
ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ।

ਮੱਤੀ 9:11 (PANIRV)
Square Portrait Landscape 4K UHD
ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?

ਮੱਤੀ 9:12 (PANIRV)
Square Portrait Landscape 4K UHD
ਪਰ ਯਿਸੂ ਨੇ ਇਹ ਸੁਣ ਕੇ ਕਿਹਾ, ਨਵੇਂ ਨਰੋਇਆਂ ਨੂੰ ਨਹੀਂ ਸਗੋਂ ਰੋਗੀਆਂ ਨੂੰ ਹਕੀਮ ਦੀ ਲੋੜ ਹੈ।

ਮੱਤੀ 9:13 (PANIRV)
Square Portrait Landscape 4K UHD
ਪਰ ਤੁਸੀਂ ਜਾ ਕੇ ਇਹ ਦਾ ਅਰਥ ਸਿੱਖੋ ਕਿ ਮੈਂ ਬਲੀਦਾਨ ਨੂੰ ਨਹੀਂ ਸਗੋਂ ਦਯਾ ਨੂੰ ਚਾਹੁੰਦਾ ਹਾਂ, ਕਿਉਂ ਜੋ ਮੈਂ ਧਰਮੀਆਂ ਨੂੰ ਨਹੀਂ ਸਗੋਂ ਪਾਪੀਆਂ ਨੂੰ ਬੁਲਾਉਣ ਆਇਆ ਹਾਂ।

ਮੱਤੀ 9:14 (PANIRV)
Square Portrait Landscape 4K UHD
ਫਿਰ ਯੂਹੰਨਾ ਦੇ ਚੇਲਿਆਂ ਨੇ ਉਹ ਦੇ ਕੋਲ ਆ ਕੇ ਕਿਹਾ, “ਜੋ ਇਹ ਦਾ ਕੀ ਕਾਰਨ ਹੈ ਕਿ ਅਸੀਂ ਅਤੇ ਫ਼ਰੀਸੀ ਵਰਤ ਰੱਖਦੇ ਹਾਂ, ਪਰ ਤੇਰੇ ਚੇਲੇ ਵਰਤ ਨਹੀਂ ਰੱਖਦੇ?”

ਮੱਤੀ 9:15 (PANIRV)
Square Portrait Landscape 4K UHD
ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿੰਨਾਂ ਚਿਰ ਲਾੜਾ ਬਰਾਤੀਆਂ ਦੇ ਨਾਲ ਹੈ ਕੀ ਉਹ ਸੋਗ ਕਰ ਸਕਦੇ ਹਨ? ਪਰ ਉਹ ਦਿਨ ਆਉਣਗੇ ਜਦ ਲਾੜਾ ਉਨ੍ਹਾਂ ਤੋਂ ਅਲੱਗ ਕੀਤਾ ਜਾਵੇਗਾ, ਫਿਰ ਉਹ ਵਰਤ ਰੱਖਣਗੇ।

ਮੱਤੀ 9:16 (PANIRV)
Square Portrait Landscape 4K UHD
ਪੁਰਾਣੇ ਕੱਪੜੇ ਨੂੰ ਨਵੇਂ ਕੱਪੜੇ ਦੀ ਟਾਕੀ ਕੋਈ ਨਹੀਂ ਲਾਉਂਦਾ, ਕਿਉਂ ਜੋ ਉਹ ਟਾਕੀ ਜਿਹੜੀ ਲਾਈ ਹੈ ਉਸ ਕੱਪੜੇ ਨੂੰ ਖਿੱਚ ਲੈਂਦੀ ਹੈ ਅਤੇ ਉਹ ਵੱਧ ਫੱਟ ਜਾਂਦਾ ਹੈ।

ਮੱਤੀ 9:17 (PANIRV)
Square Portrait Landscape 4K UHD
ਅਤੇ ਨਾ ਨਵੀਂ ਮੈਅ ਨੂੰ ਪੁਰਾਣੀਆਂ ਮਸ਼ਕਾਂ ਵਿੱਚ ਭਰਦੇ ਹਨ ਨਹੀਂ ਤਾਂ ਮਸ਼ਕਾਂ ਪਾਟ ਜਾਂਦੀਆਂ ਅਤੇ ਮੈਅ ਵਗ ਜਾਂਦੀ ਅਤੇ ਮਸ਼ਕਾਂ ਦਾ ਨਾਸ ਹੋ ਜਾਂਦਾ ਹੈ। ਪਰ ਨਵੀਂ ਮੈਅ ਨਵੀਆਂ ਮਸ਼ਕਾਂ ਵਿੱਚ ਭਰਦੇ ਹਨ ਸੋ ਉਹ ਦੋਵੇਂ ਬਚੀਆਂ ਰਹਿੰਦੀਆਂ ਹਨ”।

ਮੱਤੀ 9:18 (PANIRV)
Square Portrait Landscape 4K UHD
ਜਦੋਂ ਉਹ ਉਨ੍ਹਾਂ ਨੂੰ ਇਹ ਗੱਲਾਂ ਕਹਿ ਰਿਹਾ ਸੀ ਵੇਖੋ ਇੱਕ ਹਾਕਮ ਨੇ ਆ ਕੇ ਉਹ ਦੇ ਅੱਗੇ ਮੱਥਾ ਟੇਕਿਆ ਅਤੇ ਆਖਿਆ, ਮੇਰੀ ਬੇਟੀ ਹੁਣੇ ਮਰੀ ਹੈ, ਪਰ ਤੂੰ ਆ ਕੇ ਆਪਣਾ ਹੱਥ ਉਸ ਉੱਤੇ ਰੱਖ ਤਾਂ ਉਹ ਜਿਉਂਦੀ ਹੋ ਜਾਵੇਗੀ।

ਮੱਤੀ 9:19 (PANIRV)
Square Portrait Landscape 4K UHD
ਫਿਰ ਯਿਸੂ ਉੱਠ ਕੇ ਉਹ ਦੇ ਪਿੱਛੇ ਤੁਰ ਪਿਆ, ਅਤੇ ਉਸ ਦੇ ਚੇਲੇ ਵੀ ਉਸ ਦੇ ਨਾਲ ਤੁਰ ਪਏ।

ਮੱਤੀ 9:20 (PANIRV)
Square Portrait Landscape 4K UHD
ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ।

ਮੱਤੀ 9:21 (PANIRV)
Square Portrait Landscape 4K UHD
ਕਿਉਂ ਜੋ ਉਹ ਆਪਣੇ ਮਨ ਵਿੱਚ ਆਖਦੀ ਸੀ, ਜੇ ਮੈਂ ਕੇਵਲ ਉਹ ਦੇ ਕੱਪੜੇ ਨੂੰ ਛੂਹ ਲਵਾਂ ਤਾਂ ਚੰਗੀ ਹੋ ਜਾਂਵਾਂਗੀ।

ਮੱਤੀ 9:22 (PANIRV)
Square Portrait Landscape 4K UHD
ਤਦ ਯਿਸੂ ਨੇ ਪਿੱਛੇ ਮੁੜ ਕੇ ਉਹ ਨੂੰ ਵੇਖਿਆ ਅਤੇ ਆਖਿਆ, ਬੇਟੀ ਹੌਂਸਲਾ ਰੱਖ! ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ। ਉਹ ਔਰਤ ਉਸੇ ਵੇਲੇ ਚੰਗੀ ਹੋ ਗਈ।

ਮੱਤੀ 9:23 (PANIRV)
Square Portrait Landscape 4K UHD
ਫਿਰ ਯਿਸੂ ਹਾਕਮ ਦੇ ਘਰ ਵਿੱਚ ਗਿਆ ਅਤੇ ਬੰਸਰੀ ਵਜਾਉਣ ਵਾਲਿਆਂ ਨੂੰ ਅਤੇ ਭੀੜ ਨੂੰ ਰੌਲ਼ਾ ਪਾਉਂਦਿਆਂ ਵੇਖ ਕੇ ਆਖਿਆ,

ਮੱਤੀ 9:24 (PANIRV)
Square Portrait Landscape 4K UHD
ਪਰੇ ਹੋ ਜਾਵੋ ਕਿਉਂ ਜੋ ਕੁੜੀ ਮਰੀ ਨਹੀਂ ਪਰ ਸੁੱਤੀ ਪਈ ਹੈ, ਪਰ ਉਹ ਉਸ ਉੱਤੇ ਹੱਸੇ।

ਮੱਤੀ 9:25 (PANIRV)
Square Portrait Landscape 4K UHD
ਜਦੋਂ ਭੀੜ ਬਾਹਰ ਕੱਢੀ ਗਈ, ਤਾਂ ਉਸ ਨੇ ਅੰਦਰ ਜਾ ਕੇ ਉਹ ਦਾ ਹੱਥ ਫੜਿਆ ਅਤੇ ਕੁੜੀ ਉੱਠ ਖੜੀ ਹੋਈ।

ਮੱਤੀ 9:26 (PANIRV)
Square Portrait Landscape 4K UHD
ਅਤੇ ਇਹ ਖ਼ਬਰ ਉਸ ਸਾਰੇ ਦੇਸ ਵਿੱਚ ਫੈਲ ਗਈ।

ਮੱਤੀ 9:27 (PANIRV)
Square Portrait Landscape 4K UHD
ਜਦੋਂ ਯਿਸੂ ਉੱਥੋਂ ਤੁਰਿਆ ਤਾਂ ਦੋ ਅੰਨ੍ਹੇ ਉਹ ਦੇ ਮਗਰ ਅਵਾਜ਼ਾਂ ਮਾਰਦੇ ਆਏ ਅਤੇ ਬੋਲੇ, ਹੇ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

ਮੱਤੀ 9:28 (PANIRV)
Square Portrait Landscape 4K UHD
ਅਤੇ ਜਦੋਂ ਉਹ ਘਰ ਵਿੱਚ ਗਿਆ ਤਾਂ ਉਹ ਅੰਨ੍ਹੇ ਉਹ ਦੇ ਕੋਲ ਆਏ ਅਤੇ ਯਿਸੂ ਨੇ ਉਨ੍ਹਾਂ ਨੂੰ ਕਿਹਾ, ਭਲਾ, ਤੁਹਾਨੂੰ ਵਿਸ਼ਵਾਸ ਹੈ ਜੋ ਮੈਂ ਇਹ ਕੰਮ ਕਰ ਸਕਦਾ ਹਾਂ? ਉਨ੍ਹਾਂ ਉਸ ਨੂੰ ਆਖਿਆ, ਹਾਂ, ਪ੍ਰਭੂ ਜੀ।

ਮੱਤੀ 9:29 (PANIRV)
Square Portrait Landscape 4K UHD
ਤਦ ਉਹ ਉਨ੍ਹਾਂ ਦੀਆਂ ਅੱਖਾਂ ਨੂੰ ਛੂਹ ਕੇ ਬੋਲਿਆ, ਜਿਸ ਤਰ੍ਹਾਂ ਤੁਹਾਡਾ ਵਿਸ਼ਵਾਸ ਹੈ ਤੁਹਾਡੇ ਲਈ ਓਸੇ ਤਰ੍ਹਾਂ ਹੋਵੇ।

ਮੱਤੀ 9:30 (PANIRV)
Square Portrait Landscape 4K UHD
ਅਤੇ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਤਾਂ ਯਿਸੂ ਨੇ ਤਗੀਦ ਨਾਲ ਉਨ੍ਹਾਂ ਨੂੰ ਆਖਿਆ, ਖ਼ਬਰਦਾਰ, ਕੋਈ ਨਾ ਜਾਣੇ!

ਮੱਤੀ 9:31 (PANIRV)
Square Portrait Landscape 4K UHD
ਪਰ ਉਨ੍ਹਾਂ ਨੇ ਜਾ ਕੇ ਉਸ ਸਾਰੇ ਦੇਸ ਵਿੱਚ ਉਸ ਦੀ ਚਰਚਾ ਕੀਤੀ।

ਮੱਤੀ 9:32 (PANIRV)
Square Portrait Landscape 4K UHD
ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ।

ਮੱਤੀ 9:33 (PANIRV)
Square Portrait Landscape 4K UHD
ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ।

ਮੱਤੀ 9:34 (PANIRV)
Square Portrait Landscape 4K UHD
ਪਰ ਫ਼ਰੀਸੀਆਂ ਨੇ ਕਿਹਾ, ਉਹ ਤਾਂ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।

ਮੱਤੀ 9:35 (PANIRV)
Square Portrait Landscape 4K UHD
ਯਿਸੂ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਹੋਇਆ ਅਤੇ ਸਾਰੇ ਰੋਗ ਅਤੇ ਸਾਰੀ ਮਾਂਦਗੀ ਦੂਰ ਕਰਦਾ ਹੋਇਆ ਸਾਰੇ ਨਗਰਾਂ ਅਤੇ ਪਿੰਡਾਂ ਵਿੱਚ ਫਿਰਿਆ।

ਮੱਤੀ 9:36 (PANIRV)
Square Portrait Landscape 4K UHD
ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।

ਮੱਤੀ 9:37 (PANIRV)
Square Portrait Landscape 4K UHD
ਤਦ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ, ਫ਼ਸਲ ਪੱਕੀ ਹੋਈ ਤਾਂ ਬਹੁਤ ਹੈ ਪਰ ਮਜ਼ਦੂਰ ਥੋੜ੍ਹੇ ਹਨ।

ਮੱਤੀ 9:38 (PANIRV)
Square Portrait Landscape 4K UHD
ਇਸ ਲਈ ਤੁਸੀਂ ਖੇਤ ਦੇ ਮਾਲਕ ਦੇ ਅੱਗੇ ਬੇਨਤੀ ਕਰੋ ਜੋ ਉਹ ਆਪਣੀ ਫ਼ਸਲ ਵੱਢਣ ਲਈ ਮਜ਼ਦੂਰ ਭੇਜੇ।

Available Bible Translations

American Standard Version
Matthew 9 (ASV) »
King James Version
Matthew 9 (KJV) »
GOD’S WORD® (GW)
Matthew 9 (GW) »
World English Bible
Matthew 9 (WEB) »
Louis Segond 1910
Matthieu 9 (LSG) »
इंडियन रिवाइज्ड वर्जन - हिंदी
मत्ती 9 (HINIRV) »
ভারতীয় সংশোধিত সংস্করণ - বাংলা
মথি 9 (BENIRV) »
இந்தியன் ரீவைஸ்டு வேர்ஷன் - தமிழ்
மத்தேயு 9 (TAMIRV) »
इंडियन रिवाइज्ड वर्जन - मराठी
मत्तय 9 (MARIRV) »
ఇండియన్ రేవిజ్డ్ వెర్షన్ - తెలుగు
మత్తయి 9 (TELIRV) »
ઇન્ડિયન રિવાયઝ્ડ વર્ઝન - ગુજરાતી
માથ્થી 9 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಮತ್ತಾಯನು 9 (KANIRV) »
الكتاب المقدس باللغة العربية، فان دايك
مَتَّى 9 (AVD) »
תנ ך עברי מודרני
הבשורה על־פי מתי 9 (HEB) »
Bíblia Sagrada Português
Mateus 9 (BSL) »
Kinh Thánh: Tiếng Việt
Ma-thi-ơ 9 (VIE) »
Reina Valera Antigua
Mateo 9 (RVA) »
La Sacra Bibbia
Matteo 9 (RIV) »
圣 经 简体中文和合本
马 太 福 音 9 (CUVS) »
聖 經 繁體中文和合本
馬 太 福 音 9 (CUVT) »
Bibla e Shenjtë
Mateu 9 (ALB) »
Svenska Bibeln 1917
Matteus 9 (SV1917) »
Библия на русском
Матфея 9 (RUSV) »
Українська Біблія
Матвія 9 (UKR) »
Szent Biblia - Magyar
Máté 9 (KAR) »
Българска Библия
Матей 9 (BULG) »
Det Norsk Bibel
Matteus 9 (NORSK) »
Biblia Takatifu
Mathayo 9 (SWHULB) »
Kitaabka Quduuska Ah
Matayos 9 (SOM) »
De Heilige Schrift
Mattheüs 9 (NLD) »
Dansk Bibel 1871
Matthæus 9 (DA1871) »

ਮੱਤੀ (PANIRV) Chapter Selection

PANIRV Book Selection List