ਗਿਣਤੀ Chapter 35 PANIRV Bible Verse Images

ਗਿਣਤੀ 35 Bible Verse Pictures. Choose from a large collection of inspirational, motivational and encouraging Bible verses with pictures of nature. Download and share ਗਿਣਤੀ 35 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਗਿਣਤੀ 35:1 (PANIRV)
Square Portrait Landscape 4K UHD
ਫੇਰ ਯਹੋਵਾਹ ਮੋਆਬ ਦੇ ਮੈਦਾਨ ਵਿੱਚ ਯਰਦਨ ਉੱਤੇ ਯਰੀਹੋ ਕੋਲ ਮੂਸਾ ਨੂੰ ਬੋਲਿਆ,

ਗਿਣਤੀ 35:2 (PANIRV)
Square Portrait Landscape 4K UHD
ਇਸਰਾਏਲੀਆਂ ਨੂੰ ਹੁਕਮ ਦੇ, ਕਿ ਉਹ ਲੇਵੀਆਂ ਨੂੰ ਆਪਣੇ ਕਬਜ਼ੇ ਦੀ ਜ਼ਮੀਨ ਵਿੱਚੋਂ ਰਹਿਣ ਲਈ ਨਗਰ ਦੇਣ ਅਤੇ ਨਗਰਾਂ ਦੇ ਦੁਆਲੇ ਦੀ ਸ਼ਾਮਲਾਟ ਲੇਵੀਆਂ ਨੂੰ ਦੇਣ।

ਗਿਣਤੀ 35:3 (PANIRV)
Square Portrait Landscape 4K UHD
ਨਗਰ ਉਨ੍ਹਾਂ ਦੇ ਰਹਿਣ ਲਈ ਅਤੇ ਸ਼ਾਮਲਾਟ ਉਨ੍ਹਾਂ ਦੇ ਪਸ਼ੂਆਂ ਲਈ, ਉਨ੍ਹਾਂ ਦੇ ਸਭ ਕੁਝ ਲਈ ਅਤੇ ਉਨ੍ਹਾਂ ਦੇ ਜਾਨਵਰਾਂ ਲਈ ਹੋਵੇ।

ਗਿਣਤੀ 35:4 (PANIRV)
Square Portrait Landscape 4K UHD
ਅਤੇ ਨਗਰਾਂ ਦੀ ਸ਼ਾਮਲਾਟ ਜਿਹੜੀ ਤੁਸੀਂ ਲੇਵੀਆਂ ਨੂੰ ਦਿਓ ਨਗਰ ਦੀਆਂ ਕੰਧਾਂ ਤੋਂ ਲੈ ਕੇ ਬਾਹਰ ਵੱਲ ਆਲੇ-ਦੁਆਲੇ ਇੱਕ-ਇੱਕ ਹਜ਼ਾਰ ਹੱਥ ਹੋਵੇ।

ਗਿਣਤੀ 35:5 (PANIRV)
Square Portrait Landscape 4K UHD
ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ, ਲਹਿੰਦੇ ਪਾਸੇ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਅਤੇ ਨਗਰ ਵਿਚਕਾਰ ਹੋਵੇ। ਇਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਟਾਂ ਹੋਣ।

ਗਿਣਤੀ 35:6 (PANIRV)
Square Portrait Landscape 4K UHD
ਜਿਹੜੇ ਨਗਰ ਤੁਸੀਂ ਲੇਵੀਆਂ ਨੂੰ ਦਿਓਗੇ ਉਹ ਛੇ ਨਗਰ ਪਨਾਹ ਦੇ ਨਗਰ ਹੋਣ ਜਿਨ੍ਹਾਂ ਨੂੰ ਤੁਸੀਂ ਖੂਨੀ ਦੇ ਭੱਜ ਜਾਣ ਲਈ ਠਹਿਰਾਓ ਅਤੇ ਉਨ੍ਹਾਂ ਤੋਂ ਬਿਨ੍ਹਾਂ ਤੁਸੀਂ ਬਿਆਲੀ ਨਗਰ ਹੋਰ ਦਿਓ।

ਗਿਣਤੀ 35:7 (PANIRV)
Square Portrait Landscape 4K UHD
ਸੋ ਸਾਰੇ ਨਗਰ ਜਿਹੜੇ ਤੁਸੀਂ ਲੇਵੀਆਂ ਨੂੰ ਦਿਓ ਅਠਤਾਲੀ ਨਗਰ ਸ਼ਾਮਲਾਟ ਨਾਲ ਹੋਣ।

ਗਿਣਤੀ 35:8 (PANIRV)
Square Portrait Landscape 4K UHD
ਅਤੇ ਉਹ ਨਗਰ ਜਿਹੜੇ ਤੁਸੀਂ ਇਸਰਾਏਲੀਆਂ ਦੀ ਜ਼ਮੀਨ ਤੋਂ ਦੇਣੇ ਉਹ ਬਹੁਤਿਆਂ ਵਿੱਚੋਂ ਬਹੁਤੇ ਅਤੇ ਥੋੜ੍ਹਿਆਂ ਵਿੱਚੋਂ ਥੋੜ੍ਹੇ ਦਿਓ। ਹਰ ਇੱਕ ਆਪਣੀ ਜ਼ਮੀਨ ਅਨੁਸਾਰ ਜਿਹੜੀ ਉਹ ਨੂੰ ਮਿਲੀ ਹੈ ਆਪਣੇ ਨਗਰਾਂ ਵਿੱਚੋਂ ਲੇਵੀਆਂ ਨੂੰ ਦੇਵੇ।

ਗਿਣਤੀ 35:9 (PANIRV)
Square Portrait Landscape 4K UHD
ਯਹੋਵਾਹ ਨੇ ਮੂਸਾ ਨੂੰ ਆਖਿਆ,

ਗਿਣਤੀ 35:10 (PANIRV)
Square Portrait Landscape 4K UHD
ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ, ਜਦ ਤੁਸੀਂ ਕਨਾਨ ਦੇਸ ਨੂੰ ਯਰਦਨ ਪਾਰ ਲੰਘੋ

ਗਿਣਤੀ 35:11 (PANIRV)
Square Portrait Landscape 4K UHD
ਤਾਂ ਤੁਸੀਂ ਆਪਣੇ ਲਈ ਨਗਰ ਠਹਿਰਾਓ ਜਿਹੜੇ ਤੁਹਾਡੇ ਲਈ ਪਨਾਹ ਦੇ ਨਗਰ ਹੋਣ ਜਿੱਥੇ ਖੂਨੀ ਭੱਜ ਜਾਵੇ ਜਿਸ ਕਿਸੇ ਨੂੰ ਭੁੱਲ ਨਾਲ ਮਾਰਿਆ ਹੋਵੇ।

ਗਿਣਤੀ 35:12 (PANIRV)
Square Portrait Landscape 4K UHD
ਅਤੇ ਇਹ ਨਗਰ ਤੁਹਾਡੇ ਲਈ ਬਦਲਾ ਲੈਣ ਵਾਲੇ ਤੋਂ ਪਨਾਹ ਲਈ ਹੋਣ ਤਾਂ ਜੋ ਖੂਨੀ ਮਰ ਨਾ ਜਾਵੇ ਜਿੰਨਾਂ ਚਿਰ ਉਹ ਮੰਡਲੀ ਦੇ ਅੱਗੇ ਨਿਆਂ ਲਈ ਖੜ੍ਹਾ ਨਾ ਕੀਤਾ ਜਾਵੇ।

ਗਿਣਤੀ 35:13 (PANIRV)
Square Portrait Landscape 4K UHD
ਅਤੇ ਜਿਹੜੇ ਨਗਰ ਤੁਸੀਂ ਦਿਓ ਉਹ ਤੁਹਾਡੇ ਲਈ ਛੇ ਨਗਰ ਪਨਾਹ ਦੇ ਨਗਰ ਹੋਣ।

ਗਿਣਤੀ 35:14 (PANIRV)
Square Portrait Landscape 4K UHD
ਤਿੰਨ ਨਗਰ ਯਰਦਨ ਤੋਂ ਪਾਰ ਅਤੇ ਤਿੰਨ ਨਗਰ ਕਨਾਨ ਦੇਸ ਵਿੱਚ ਠਹਿਰਾਓ ਅਤੇ ਉਹ ਪਨਾਹ ਦੇ ਨਗਰ ਹੋਣ।

ਗਿਣਤੀ 35:15 (PANIRV)
Square Portrait Landscape 4K UHD
ਇਸਰਾਏਲੀਆਂ ਲਈ, ਪਰਦੇਸੀਆਂ ਲਈ ਅਤੇ ਉਸ ਲਈ ਜਿਹੜਾ ਉਨ੍ਹਾਂ ਵਿੱਚ ਵੱਸਦਾ ਹੋਵੇ ਇਹ ਛੇ ਨਗਰ ਪਨਾਹ ਲਈ ਹੋਣ ਤਾਂ ਜੋ ਜੇ ਕੋਈ ਕਿਸੇ ਨੂੰ ਭੁੱਲ ਨਾਲ ਮਾਰ ਦੇਵੇ ਉਹ ਉੱਥੇ ਭੱਜ ਜਾਵੇ।

ਗਿਣਤੀ 35:16 (PANIRV)
Square Portrait Landscape 4K UHD
ਪਰ ਜੇ ਉਸ ਨੇ ਕਿਸੇ ਨੂੰ ਲੋਹੇ ਦੇ ਕਿਸੇ ਹਥਿਆਰ ਨਾਲ ਮਾਰਿਆ ਹੋਵੇ ਕਿ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ ਅਤੇ ਉਹ ਖੂਨੀ ਜ਼ਰੂਰ ਮਾਰਿਆ ਜਾਵੇ।

ਗਿਣਤੀ 35:17 (PANIRV)
Square Portrait Landscape 4K UHD
ਜਿਸ ਨੇ ਹੱਥ ਵਿੱਚ ਪੱਥਰ ਲੈ ਕੇ ਜਿਸ ਤੋਂ ਕੋਈ ਮਰ ਸਕੇ ਕਿਸੇ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।

ਗਿਣਤੀ 35:18 (PANIRV)
Square Portrait Landscape 4K UHD
ਜਾਂ ਜੇ ਉਸ ਨੇ ਲੱਕੜੀ ਦੇ ਹਥਿਆਰ ਨੂੰ ਹੱਥ ਵਿੱਚ ਲੈ ਕੇ ਜਿਸ ਤੋਂ ਕੋਈ ਮਰ ਸਕੇ ਉਹ ਨੂੰ ਮਾਰਿਆ ਹੋਵੇ ਅਤੇ ਉਹ ਮਰ ਗਿਆ ਹੋਵੇ ਤਾਂ ਉਹ ਖੂਨੀ ਹੈ। ਉਹ ਖੂਨੀ ਜ਼ਰੂਰ ਮਾਰਿਆ ਜਾਵੇ।

ਗਿਣਤੀ 35:19 (PANIRV)
Square Portrait Landscape 4K UHD
ਖੂਨ ਦਾ ਬਦਲਾ ਲੈਣ ਵਾਲਾ ਆਪ ਉਸ ਖੂਨੀ ਨੂੰ ਮਾਰੇ ਜਦ ਉਹ ਉਸ ਨੂੰ ਲੱਭੇ ਤਾਂ ਉਹ ਉਸ ਨੂੰ ਮਾਰ ਸੁੱਟੇ।

ਗਿਣਤੀ 35:20 (PANIRV)
Square Portrait Landscape 4K UHD
ਜੇ ਕੋਈ ਕਿਸੇ ਨੂੰ ਵੈਰ ਨਾਲ ਧੱਕਾ ਮਾਰੇ ਜਾਂ ਘਾਤ ਲਾ ਕੇ ਉਸ ਉੱਤੇ ਕੁਝ ਸੁੱਟਿਆ ਹੋਵੇ ਕਿ ਉਹ ਮਰ ਗਿਆ ਹੋਵੇ

ਗਿਣਤੀ 35:21 (PANIRV)
Square Portrait Landscape 4K UHD
ਜਾਂ ਦੁਸ਼ਮਣੀ ਨਾਲ ਆਪਣੇ ਹੱਥੀਂ ਮਾਰੇ ਕਿ ਉਹ ਮਰ ਜਾਵੇ ਤਾਂ ਮਾਰਨ ਵਾਲਾ ਜ਼ਰੂਰ ਮਾਰਿਆ ਜਾਵੇ, ਉਹ ਖੂਨੀ ਹੈ। ਬਦਲਾ ਲੈਣ ਵਾਲਾ ਜਦ ਕਦੀ ਉਹ ਲੱਭੇ ਉਸ ਖੂਨੀ ਨੂੰ ਮਾਰ ਸੁੱਟੇ।

ਗਿਣਤੀ 35:22 (PANIRV)
Square Portrait Landscape 4K UHD
ਪਰ ਜੇ ਉਸ ਨੇ ਉਹ ਨੂੰ ਅਚਾਨਕ ਦੁਸ਼ਮਣੀ ਤੋਂ ਬਿਨ੍ਹਾਂ ਧੱਕਾ ਮਾਰਿਆ ਹੋਵੇ ਜਾਂ ਉਹ ਦੇ ਉੱਤੇ ਘਾਤ ਲਾਉਣ ਤੋਂ ਬਿਨ੍ਹਾਂ ਕੁਝ ਸੁੱਟਿਆ ਹੋਵੇ।

ਗਿਣਤੀ 35:23 (PANIRV)
Square Portrait Landscape 4K UHD
ਜਾਂ ਕਿਸੇ ਪੱਥਰ ਨਾਲ ਜਿਸ ਦੇ ਨਾਲ ਕੋਈ ਮਰ ਸਕੇ ਵੇਖੇ ਬਿਨ੍ਹਾਂ ਉਹ ਦੇ ਉੱਤੇ ਸੁੱਟਿਆ ਹੋਵੇ ਅਤੇ ਉਹ ਮਰ ਜਾਵੇ ਅਤੇ ਉਹ ਉਸ ਦਾ ਵੈਰੀ ਨਹੀਂ ਸੀ ਨਾ ਉਹ ਉਸ ਦਾ ਨੁਕਸਾਨ ਚਾਹੁੰਦਾ ਸੀ।

ਗਿਣਤੀ 35:24 (PANIRV)
Square Portrait Landscape 4K UHD
ਤਾਂ ਮੰਡਲੀ ਨੂੰ ਮਾਰਨ ਵਾਲਾ ਅਤੇ ਖੂਨ ਦਾ ਬਦਲਾ ਲੈਣ ਵਾਲਾ ਇਨ੍ਹਾਂ ਨਿਯਮਾਂ ਦੇ ਅਨੁਸਾਰ ਫ਼ੈਸਲਾ ਕਰੇ।

ਗਿਣਤੀ 35:25 (PANIRV)
Square Portrait Landscape 4K UHD
ਅਤੇ ਮੰਡਲੀ ਉਸ ਖੂਨੀ ਨੂੰ ਬਦਲਾ ਲੈਣ ਵਾਲੇ ਦੇ ਹੱਥੋਂ ਛੁਡਾ ਕੇ, ਉਸ ਨੂੰ ਉਸ ਦੇ ਪਨਾਹ ਦੇ ਨਗਰ ਵਿੱਚ ਮੋੜ ਦੇਵੇ ਜਿੱਥੇ ਨੂੰ ਉਹ ਭੱਜ ਗਿਆ ਸੀ ਅਤੇ ਉਸ ਵਿੱਚ ਪ੍ਰਧਾਨ ਜਾਜਕ ਦੀ ਮੌਤ ਤੱਕ ਜਿਹੜਾ ਪਵਿੱਤਰ ਤੇਲ ਨਾਲ ਮਸਹ ਹੋਇਆ ਹੈ, ਵੱਸੇ।

ਗਿਣਤੀ 35:26 (PANIRV)
Square Portrait Landscape 4K UHD
ਅਤੇ ਜੇ ਕਦੀ ਉਹ ਖੂਨੀ ਪਨਾਹ ਦੇ ਨਗਰ ਦੀ ਹੱਦ ਤੋਂ ਬਾਹਰ ਜਿੱਥੇ ਨੂੰ ਉਹ ਨੱਠਾ ਸੀ ਜਾਵੇ।

ਗਿਣਤੀ 35:27 (PANIRV)
Square Portrait Landscape 4K UHD
ਅਤੇ ਖੂਨ ਦਾ ਬਦਲਾ ਲੈਣ ਵਾਲਾ ਉਸ ਨੂੰ ਪਨਾਹ ਦੇ ਨਗਰ ਦੀ ਹੱਦੋਂ ਬਾਹਰ ਮਿਲੇ ਅਤੇ ਖੂਨ ਦਾ ਬਦਲਾ ਲੈਣ ਉਸ ਖੂਨੀ ਨੂੰ ਮਾਰ ਦੇਵੇ ਤਾਂ ਉਹ ਖੂਨ ਦਾ ਦੋਸ਼ੀ ਨਾ ਹੋਵੇਗਾ।

ਗਿਣਤੀ 35:28 (PANIRV)
Square Portrait Landscape 4K UHD
ਕਿਉਂ ਜੋ ਉਸ ਨੂੰ ਚਾਹੀਦਾ ਸੀ ਕਿ ਪ੍ਰਧਾਨ ਜਾਜਕ ਦੀ ਮੌਤ ਤੱਕ ਆਪਣੇ ਪਨਾਹ ਦੇ ਨਗਰ ਵਿੱਚ ਰਹਿੰਦਾ, ਪਰ ਪ੍ਰਧਾਨ ਜਾਜਕ ਦੀ ਮੌਤ ਪਿੱਛੋਂ ਉਹ ਖੂਨੀ ਆਪਣੀ ਜ਼ਮੀਨ ਦੀ ਧਰਤੀ ਵਿੱਚ ਮੁੜ ਜਾਵੇ

ਗਿਣਤੀ 35:29 (PANIRV)
Square Portrait Landscape 4K UHD
ਅਤੇ ਇਹ ਤੁਹਾਡੇ ਲਈ ਨਿਆਂ ਦੀ ਬਿਧੀ ਪੀੜ੍ਹੀਓਂ ਪੀੜ੍ਹੀ ਤੁਹਾਡੀਆਂ ਸਾਰੀਆਂ ਰਹਿਣ ਦੀਆਂ ਥਾਵਾਂ ਵਿੱਚ ਹੋਵੇ।

ਗਿਣਤੀ 35:30 (PANIRV)
Square Portrait Landscape 4K UHD
ਜੇ ਕੋਈ ਕਿਸੇ ਮਨੁੱਖ ਨੂੰ ਮਾਰੇ, ਉਹ ਗਵਾਹਾਂ ਦੀ ਗਵਾਹੀ ਨਾਲ ਮਾਰਿਆ ਜਾਵੇ, ਪਰ ਇੱਕੋ ਹੀ ਗਵਾਹ ਦੀ ਗਵਾਹੀ ਤੋਂ ਕੋਈ ਨਾ ਮਾਰਿਆ ਜਾਵੇ।

ਗਿਣਤੀ 35:31 (PANIRV)
Square Portrait Landscape 4K UHD
ਤੁਸੀਂ ਕਿਸੇ ਖੂਨੀ ਦੀ ਜਾਨ ਦਾ ਜੁਰਮਾਨਾ ਨਾ ਲਓ, ਜੋ ਮੌਤ ਦਾ ਦੋਸ਼ੀ ਹੋਵੇ। ਉਹ ਜ਼ਰੂਰ ਮਾਰਿਆ ਜਾਵੇ।

ਗਿਣਤੀ 35:32 (PANIRV)
Square Portrait Landscape 4K UHD
ਜਿਹੜਾ ਆਪਣੇ ਪਨਾਹ ਨਗਰ ਨੂੰ ਭੱਜ ਗਿਆ ਹੋਵੇ ਅਤੇ ਮੁੜ ਕੇ ਆਪਣੇ ਦੇਸ ਵਿੱਚ ਜਾਜਕ ਦੀ ਮੌਤ ਤੋਂ ਪਹਿਲਾਂ ਆ ਵੱਸੇ ਉਸ ਤੋਂ ਤੁਸੀਂ ਕੋਈ ਜੁਰਮਾਨਾ ਉਸ ਦੇ ਬਦਲੇ ਨਾ ਲਓ।

ਗਿਣਤੀ 35:33 (PANIRV)
Square Portrait Landscape 4K UHD
ਤੁਸੀਂ ਉਸ ਜਗ੍ਹਾ ਨੂੰ ਭਰਿਸ਼ਟ ਨਾ ਕਰੋ ਜਿਸ ਦੇ ਵਿੱਚ ਤੁਸੀਂ ਵੱਸਦੇ ਹੋ, ਕਿਉਂ ਜੋ ਜ਼ਮੀਨ ਖੂਨ ਦੇ ਨਾਲ ਭਰਿਸ਼ਟ ਹੋ ਜਾਂਦੀ ਹੈ ਅਤੇ ਜਿਸ ਨਗਰ ਵਿੱਚ ਖੂਨ ਵਹਾਇਆ ਜਾਵੇ ਤਾਂ ਉਸ ਖੂਨ ਵਹਾਉਣ ਵਾਲੇ ਦੇ ਖੂਨ ਨਾਲ ਹੀ ਉਸ ਜ਼ਮੀਨ ਦਾ ਪ੍ਰਾਸਚਿਤ ਹੋ ਸਕਦਾ ਹੈ।

ਗਿਣਤੀ 35:34 (PANIRV)
Square Portrait Landscape 4K UHD
ਜਿਸ ਦੇਸ ਵਿੱਚ ਤੁਸੀਂ ਵਾਸ ਕਰੋਗੇ ਮੈਂ ਤੁਹਾਡੇ ਵਿਚਕਾਰ ਵੱਸਾਂਗਾ, ਉਸ ਨਗਰ ਨੂੰ ਤੁਸੀਂ ਭਰਿਸ਼ਟ ਨਾ ਕਰਨਾ, ਕਿਉਂ ਜੋ ਮੈਂ ਯਹੋਵਾਹ ਇਸਰਾਏਲੀਆਂ ਵਿੱਚ ਵੱਸਦਾ ਹਾਂ।

Available Bible Translations

American Standard Version
Numbers 35 (ASV) »
King James Version
Numbers 35 (KJV) »
GOD’S WORD® (GW)
Numbers 35 (GW) »
World English Bible
Numbers 35 (WEB) »
Louis Segond 1910
Nombres 35 (LSG) »
Luther Bibel 1912
Numeri 35 (LUTH1912) »
इंडियन रिवाइज्ड वर्जन - हिंदी
गिनती 35 (HINIRV) »
ভারতীয় সংশোধিত সংস্করণ - বাংলা
গননা 35 (BENIRV) »
இந்தியன் ரீவைஸ்டு வேர்ஷன் - தமிழ்
எண்ணாகமம் 35 (TAMIRV) »
इंडियन रिवाइज्ड वर्जन - मराठी
गणना 35 (MARIRV) »
ఇండియన్ రేవిజ్డ్ వెర్షన్ - తెలుగు
సంఖ్యాకాండం 35 (TELIRV) »
ઇન્ડિયન રિવાયઝ્ડ વર્ઝન - ગુજરાતી
ગણના 35 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಅರಣ್ಯಕಾಂಡ 35 (KANIRV) »
الكتاب المقدس باللغة العربية، فان دايك
اَلْعَدَد 35 (AVD) »
תנ ך עברי מודרני
במדבר 35 (HEB) »
Bíblia Sagrada Português
Números 35 (BSL) »
Kinh Thánh: Tiếng Việt
Dân Số 35 (VIE) »
Reina Valera Antigua
Números 35 (RVA) »
La Sacra Bibbia
Numeri 35 (RIV) »
圣 经 简体中文和合本
民 数 记 35 (CUVS) »
聖 經 繁體中文和合本
民 數 記 35 (CUVT) »
Bibla e Shenjtë
Numrat 35 (ALB) »
Svenska Bibeln 1917
4 Mosebok 35 (SV1917) »
Библия на русском
Числа 35 (RUSV) »
Українська Біблія
Числа 35 (UKR) »
Szent Biblia - Magyar
4 Mózes 35 (KAR) »
Българска Библия
Числа 35 (BULG) »
聖書 日本語
民数記 35 (JPN) »
Biblia Takatifu
Hesabu 35 (SWHULB) »
Kitaabka Quduuska Ah
Tirintii 35 (SOM) »
De Heilige Schrift
Numberi 35 (NLD) »

ਗਿਣਤੀ (PANIRV) Chapter Selection

PANIRV Book Selection List