ਜ਼ਬੂਰ Chapter 89 PANIRV Bible Verse Images

ਜ਼ਬੂਰ 89 Bible Verse Pictures. Choose from a large collection of inspirational, motivational and encouraging Bible verses with pictures of nature. Download and share ਜ਼ਬੂਰ 89 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਜ਼ਬੂਰ 89:1 (PANIRV)
Square Portrait Landscape 4K UHD
ਏਥਾਨ ਅਜ਼ਰਾ ਵੰਸ਼ੀ ਦਾ ਮਸ਼ਕੀਲ ਯਹੋਵਾਹ ਦੀਆਂ ਮਿਹਰਬਾਨੀਆਂ ਦੇ ਗੀਤ ਮੈਂ ਸਦਾ ਗਾਵਾਂਗਾ, ਮੈਂ ਤੇਰੀ ਵਫ਼ਾਦਾਰੀ ਸਾਰੀਆਂ ਪੀੜ੍ਹੀਆਂ ਨੂੰ ਆਪਣੇ ਮੂੰਹੋਂ ਸਮਝਾਵਾਂਗਾ।

ਜ਼ਬੂਰ 89:2 (PANIRV)
Square Portrait Landscape 4K UHD
ਮੈਂ ਤਾਂ ਆਖਿਆ, ਤੇਰੀ ਦਯਾ ਸਦਾ ਤੋੜੀ ਬਣੀ ਰਹੇਗੀ, ਤੂੰ ਆਪਣੀ ਵਫ਼ਾਦਾਰੀ ਨੂੰ ਅਕਾਸ਼ ਵਿੱਚ ਕਾਇਮ ਕਰੇਂਗਾ।

ਜ਼ਬੂਰ 89:3 (PANIRV)
Square Portrait Landscape 4K UHD
ਮੈਂ ਆਪਣੇ ਚੁਣੇ ਹੋਏ ਦੇ ਨਾਲ ਨੇਮ ਬੰਨ੍ਹਿਆ ਹੈ, ਅਤੇ ਆਪਣੇ ਦਾਸ ਦਾਊਦ ਨਾਲ ਸਹੁੰ ਖਾਧੀ,

ਜ਼ਬੂਰ 89:4 (PANIRV)
Square Portrait Landscape 4K UHD
ਕਿ ਮੈਂ ਤੇਰੀ ਅੰਸ ਨੂੰ ਸਦਾ ਤੱਕ ਕਾਇਮ ਰੱਖਾਂਗਾ, ਅਤੇ ਤੇਰੀ ਰਾਜ ਗੱਦੀ ਨੂੰ ਪੀੜ੍ਹੀਓਂ ਪੀੜ੍ਹੀ ਬਣਾਈ ਰੱਖਾਂਗਾ। ਸਲਹ।

ਜ਼ਬੂਰ 89:5 (PANIRV)
Square Portrait Landscape 4K UHD
ਹੇ ਯਹੋਵਾਹ, ਅਕਾਸ਼ ਤੇਰੇ ਅਚਰਜਾਂ ਨੂੰ ਸਲਾਹੁਣਗੇ, ਨਾਲੇ ਸੰਤਾਂ ਦੀ ਸੰਗਤ ਵਿੱਚ ਤੇਰੀ ਵਫ਼ਾਦਾਰੀ ਨੂੰ!

ਜ਼ਬੂਰ 89:6 (PANIRV)
Square Portrait Landscape 4K UHD
ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?

ਜ਼ਬੂਰ 89:7 (PANIRV)
Square Portrait Landscape 4K UHD
ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!

ਜ਼ਬੂਰ 89:8 (PANIRV)
Square Portrait Landscape 4K UHD
ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,

ਜ਼ਬੂਰ 89:9 (PANIRV)
Square Portrait Landscape 4K UHD
ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ।

ਜ਼ਬੂਰ 89:10 (PANIRV)
Square Portrait Landscape 4K UHD
ਤੂੰ ਰਹਬ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!

ਜ਼ਬੂਰ 89:11 (PANIRV)
Square Portrait Landscape 4K UHD
ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।

ਜ਼ਬੂਰ 89:12 (PANIRV)
Square Portrait Landscape 4K UHD
ਉੱਤਰ ਅਤੇ ਦੱਖਣ ਨੂੰ ਤੂੰ ਉਤਪਤ ਕੀਤਾ, ਤਾਬੋਰ ਤੇ ਹਰਮੋਨ ਤੇਰੇ ਨਾਮ ਦਾ ਜੈਕਾਰਾ ਗਜਾਉਣਗੇ।

ਜ਼ਬੂਰ 89:13 (PANIRV)
Square Portrait Landscape 4K UHD
ਤੇਰੀ ਬਾਂਹ ਬਲਵੰਤ ਹੈ, ਤੇਰਾ ਹੱਥ ਸ਼ਕਤੀਮਾਨ, ਤੇਰਾ ਸੱਜਾ ਹੱਥ ਉੱਚਾ ਹੈ!

ਜ਼ਬੂਰ 89:14 (PANIRV)
Square Portrait Landscape 4K UHD
ਧਰਮ ਤੇ ਨਿਆਂ ਤੇਰੀ ਰਾਜ ਗੱਦੀ ਦੇ ਨੀਂਹ ਹਨ, ਦਯਾ ਤੇ ਵਫ਼ਾਦਾਰੀ ਤੇਰੇ ਅੱਗੇ-ਅੱਗੇ ਚੱਲਦੀਆਂ ਹਨ।

ਜ਼ਬੂਰ 89:15 (PANIRV)
Square Portrait Landscape 4K UHD
ਧੰਨ ਓਹ ਲੋਕ ਹਨ ਜਿਹੜੇ ਅਨੰਦ ਦੀ ਲਲਕਾਰ ਦੇ ਸ਼ਬਦ ਨੂੰ ਜਾਣਦੇ ਹਨ, ਹੇ ਯਹੋਵਾਹ, ਓਹ ਤੇਰੇ ਚਿਹਰੇ ਦੇ ਚਾਨਣ ਵਿੱਚ ਤੁਰਦੇ ਹਨ!

ਜ਼ਬੂਰ 89:16 (PANIRV)
Square Portrait Landscape 4K UHD
ਤੇਰੇ ਨਾਮ ਉੱਤੇ ਓਹ ਸਾਰਾ ਦਿਨ ਖੁਸ਼ੀ ਮਨਾਉਂਦੇ ਹਨ, ਅਤੇ ਤੇਰੇ ਧਰਮ ਦੇ ਕਾਰਨ ਓਹ ਉੱਚੇ ਕੀਤੇ ਜਾਂਦੇ ਹਨ।

ਜ਼ਬੂਰ 89:17 (PANIRV)
Square Portrait Landscape 4K UHD
ਤੂੰ ਹੀ ਤਾਂ ਉਨ੍ਹਾਂ ਦੇ ਬਲ ਦਾ ਜਲਾਲ ਹੈਂ, ਅਤੇ ਤੇਰੀ ਮਿਹਰਬਾਨੀ ਨਾਲ ਸਾਡਾ ਸਿੰਗ ਉੱਚਾ ਕੀਤਾ ਜਾਵੇਗਾ।

ਜ਼ਬੂਰ 89:18 (PANIRV)
Square Portrait Landscape 4K UHD
ਸਾਡੀ ਢਾਲ਼ ਤਾਂ ਯਹੋਵਾਹ ਦੀ ਹੈ, ਅਤੇ ਸਾਡਾ ਪਾਤਸ਼ਾਹ ਇਸਰਾਏਲ ਦੇ ਪਵਿੱਤਰ ਪੁਰਖ ਦਾ ਹੈ।

ਜ਼ਬੂਰ 89:19 (PANIRV)
Square Portrait Landscape 4K UHD
ਤਦ ਮੈਂ ਦਰਸ਼ਣ ਵਿੱਚ ਆਪਣੇ ਸੰਤਾਂ ਨਾਲ ਬਚਨ ਕੀਤਾ, ਅਤੇ ਫ਼ਰਮਾਇਆ ਕਿ ਮੈਂ ਸਹਾਇਤਾ ਇੱਕ ਸੂਰਮੇ ਨੂੰ ਦਿੱਤੀ ਹੈ, ਮੈਂ ਪਰਜਾ ਵਿੱਚੋਂ ਚੁਣ ਕੇ ਇੱਕ ਨੂੰ ਉੱਚਿਆਂ ਕੀਤਾ ਹੈ।

ਜ਼ਬੂਰ 89:20 (PANIRV)
Square Portrait Landscape 4K UHD
ਮੈਂ ਆਪਣੇ ਦਾਸ ਦਾਊਦ ਨੂੰ ਲੱਭ ਕੇ, ਆਪਣੇ ਪਵਿੱਤਰ ਤੇਲ ਨਾਲ ਮਸਹ ਕੀਤਾ ਹੈ,

ਜ਼ਬੂਰ 89:21 (PANIRV)
Square Portrait Landscape 4K UHD
ਜਿਹ ਦੇ ਨਾਲ ਮੇਰਾ ਹੱਥ ਦ੍ਰਿੜ੍ਹ ਰਹੇਗਾ, ਨਾਲੇ ਮੇਰੀ ਬਾਂਹ ਉਹ ਨੂੰ ਤਕੜਾਈ ਦੇਵੇਗੀ।

ਜ਼ਬੂਰ 89:22 (PANIRV)
Square Portrait Landscape 4K UHD
ਨਾ ਕੋਈ ਵੈਰੀ ਉਸ ਤੋਂ ਚੱਟੀ ਲਵੇਗਾ, ਨਾ ਦੁਸ਼ਟ ਦਾ ਪੁੱਤਰ ਉਹ ਨੂੰ ਔਖਿਆਂ ਕਰੇਗਾ।

ਜ਼ਬੂਰ 89:23 (PANIRV)
Square Portrait Landscape 4K UHD
ਮੈਂ ਉਹ ਦੇ ਅੱਗੋਂ ਉਹ ਦੇ ਵਿਰੋਧੀਆਂ ਨੂੰ ਮਾਰਾਂਗਾ, ਅਤੇ ਉਹ ਦੇ ਵੈਰੀਆਂ ਨੂੰ ਕੁੱਟਾਂਗਾ।

ਜ਼ਬੂਰ 89:24 (PANIRV)
Square Portrait Landscape 4K UHD
ਪਰ ਮੇਰੀ ਵਫ਼ਾਦਾਰੀ ਅਤੇ ਮੇਰੀ ਦਯਾ ਉਹ ਦੇ ਨਾਲ ਰਹੇਗੀ, ਅਤੇ ਮੇਰੇ ਨਾਮ ਦੇ ਕਾਰਨ ਉਹ ਦਾ ਸਿੰਗ ਉੱਚਾ ਕੀਤਾ ਜਾਵੇਗਾ,

ਜ਼ਬੂਰ 89:25 (PANIRV)
Square Portrait Landscape 4K UHD
ਅਤੇ ਮੈਂ ਉਹ ਦਾ ਹੱਥ ਸਮੁੰਦਰ ਉੱਤੇ, ਅਤੇ ਉਹ ਦਾ ਸੱਜਾ ਹੱਥ ਨਦੀਆਂ ਉੱਤੇ ਰੱਖਾਂਗਾ।

ਜ਼ਬੂਰ 89:26 (PANIRV)
Square Portrait Landscape 4K UHD
ਇਹ ਮੈਨੂੰ ਪੁਕਾਰ ਕੇ ਆਖੇਗਾ, ਤੂੰ ਮੇਰਾ ਪਿਤਾ, ਮੇਰਾ ਪਰਮੇਸ਼ੁਰ ਅਤੇ ਮੇਰੀ ਮੁਕਤੀ ਦੀ ਚੱਟਾਨ ਹੈਂ!

ਜ਼ਬੂਰ 89:27 (PANIRV)
Square Portrait Landscape 4K UHD
ਮੈਂ ਵੀ ਉਹ ਨੂੰ ਆਪਣਾ ਪਹਿਲੌਠਾ, ਅਤੇ ਧਰਤੀ ਦਿਆਂ ਰਾਜਿਆਂ ਵਿੱਚੋਂ ਅੱਤ ਮਹਾਨ ਬਣਾਵਾਂਗਾ।

ਜ਼ਬੂਰ 89:28 (PANIRV)
Square Portrait Landscape 4K UHD
ਮੈਂ ਸਦਾ ਉਹ ਦੇ ਲਈ ਆਪਣੀ ਦਯਾ ਬਣਾਈ ਰੱਖਾਂਗਾ, ਅਤੇ ਮੇਰਾ ਨੇਮ ਉਹ ਦੇ ਨਾਲ ਪੱਕਾ ਰਹੇਗਾ,

ਜ਼ਬੂਰ 89:29 (PANIRV)
Square Portrait Landscape 4K UHD
ਅਤੇ ਮੈਂ ਉਹ ਦੇ ਵੰਸ਼ ਨੂੰ ਸਦਾ ਤੱਕ, ਅਤੇ ਉਹ ਦੀ ਰਾਜ ਗੱਦੀ ਨੂੰ ਅਕਾਸ਼ ਦੇ ਦਿਨਾਂ ਵਾਂਗੂੰ ਸਾਂਭਾਂਗਾ।

ਜ਼ਬੂਰ 89:30 (PANIRV)
Square Portrait Landscape 4K UHD
ਜੇ ਉਹ ਦੇ ਬੱਚੇ ਮੇਰੀ ਬਿਵਸਥਾ ਨੂੰ ਤਿਆਗ ਦੇਣ, ਅਤੇ ਮੇਰੇ ਨਿਆਂਵਾਂ ਉੱਤੇ ਨਾ ਚੱਲਣ,

ਜ਼ਬੂਰ 89:31 (PANIRV)
Square Portrait Landscape 4K UHD
ਜੇ ਓਹ ਮੇਰੀਆਂ ਬਿਧੀਆਂ ਨੂੰ ਵਿਗਾੜ ਦੇਣ, ਅਤੇ ਮੇਰੇ ਹੁਕਮਾਂ ਦੀ ਪਾਲਣਾ ਨਾ ਕਰਨ,

ਜ਼ਬੂਰ 89:32 (PANIRV)
Square Portrait Landscape 4K UHD
ਤਾਂ ਮੈਂ ਡੰਡੇ ਨਾਲ ਉਨ੍ਹਾਂ ਦੇ ਅਪਰਾਧਾਂ ਦੀ ਅਤੇ ਕੋਰੜਿਆਂ ਨਾਲ ਉਨ੍ਹਾਂ ਦੀ ਬਦੀ ਦੀ ਸਜ਼ਾ ਦਿਆਂਗਾ।

ਜ਼ਬੂਰ 89:33 (PANIRV)
Square Portrait Landscape 4K UHD
ਪਰ ਮੈਂ ਆਪਣੀ ਦਯਾ ਉਸ ਤੋਂ ਹਟਾ ਨਾ ਲਵਾਂਗਾ, ਨਾ ਆਪਣੀ ਵਫ਼ਾਦਾਰੀ ਛੱਡ ਕੇ ਝੂਠਾ ਹੋਵਾਂਗਾ।

ਜ਼ਬੂਰ 89:34 (PANIRV)
Square Portrait Landscape 4K UHD
ਮੈਂ ਆਪਣੇ ਨੇਮ ਨੂੰ ਭਰਿਸ਼ਟ ਨਾ ਕਰਾਂਗਾ, ਅਤੇ ਜੋ ਮੇਰੇ ਬੁੱਲ੍ਹਾਂ ਵਿੱਚੋਂ ਨਿੱਕਲਿਆ ਉਹ ਨੂੰ ਨਾ ਬਦਲਾਂਗਾ।

ਜ਼ਬੂਰ 89:35 (PANIRV)
Square Portrait Landscape 4K UHD
ਇੱਕ ਵਾਰ ਮੈਂ ਆਪਣੀ ਪਵਿੱਤਰਤਾਈ ਦੀ ਸਹੁੰ ਖਾ ਚੁੱਕਾ ਹਾਂ, ਫੇਰ ਦਾਊਦ ਨਾਲ ਝੂਠ ਨਾ ਬੋਲਾਂਗਾ।

ਜ਼ਬੂਰ 89:36 (PANIRV)
Square Portrait Landscape 4K UHD
ਉਹ ਦਾ ਵੰਸ਼ ਅੰਤ ਤੱਕ, ਅਤੇ ਉਹ ਦੀ ਰਾਜ ਗੱਦੀ ਸੂਰਜ ਵਾਂਗੂੰ ਮੇਰੇ ਅੱਗੇ ਬਣੀ ਰਹੇਗੀ।

ਜ਼ਬੂਰ 89:37 (PANIRV)
Square Portrait Landscape 4K UHD
ਉਹ ਚੰਦਰਮਾਂ ਜਿਹੀ ਕਾਇਮ ਰਹੇਗੀ, ਅਤੇ ਗਗਣ ਦੀ ਸੱਚੀ ਸਾਖੀ ਜਿਹੀ। ਸਲਹ।

ਜ਼ਬੂਰ 89:38 (PANIRV)
Square Portrait Landscape 4K UHD
ਪਰ ਤੂੰ ਤਾਂ ਤਿਆਗ ਦਿੱਤਾ ਅਤੇ ਰੱਦ ਕੀਤਾ ਹੈ, ਤੂੰ ਤਾਂ ਆਪਣੇ ਮਸਹ ਕੀਤੇ ਹੋਏ ਉੱਤੇ ਕ੍ਰੋਧਵਾਨ ਹੋਈਆਂ ਹੈਂ,

ਜ਼ਬੂਰ 89:39 (PANIRV)
Square Portrait Landscape 4K UHD
ਤੂੰ ਆਪਣੇ ਦਾਸ ਦੇ ਨੇਮ ਨੂੰ ਘਿਣਾਉਣਾ ਸਮਝਿਆ, ਤੂੰ ਉਹ ਦੇ ਮੁਕਟ ਨੂੰ ਮਿੱਟੀ ਵਿੱਚ ਭਰਿਸ਼ਟ ਕੀਤਾ ਹੈ,

ਜ਼ਬੂਰ 89:40 (PANIRV)
Square Portrait Landscape 4K UHD
ਤੂੰ ਉਹ ਦੀਆਂ ਸਾਰੀਆਂ ਵਾੜਾਂ ਨੂੰ ਤੋੜ ਦਿੱਤਾ ਹੈ, ਤੂੰ ਉਹ ਦੇ ਕਿਲਿਆਂ ਨੂੰ ਥੇਹ ਕਰ ਦਿੱਤਾ ਹੈ!

ਜ਼ਬੂਰ 89:41 (PANIRV)
Square Portrait Landscape 4K UHD
ਉਸ ਰਾਹ ਦੇ ਸਾਰੇ ਲੰਘਣ ਵਾਲੇ ਉਹ ਨੂੰ ਲੁੱਟਦੇ ਹਨ, ਉਹ ਦੇ ਗੁਆਂਢੀ ਉਹ ਦੀ ਨਿੰਦਿਆ ਕਰਦੇ ਹਨ।

ਜ਼ਬੂਰ 89:42 (PANIRV)
Square Portrait Landscape 4K UHD
ਤੂੰ ਉਹ ਦੇ ਵਿਰੋਧੀਆਂ ਦੇ ਸੱਜੇ ਹੱਥ ਨੂੰ ਉੱਚਿਆਂ ਕੀਤਾ, ਤੂੰ ਉਹ ਦੇ ਸਾਰੇ ਵੈਰੀਆਂ ਨੂੰ ਅਨੰਦ ਕੀਤਾ ਹੈ!

ਜ਼ਬੂਰ 89:43 (PANIRV)
Square Portrait Landscape 4K UHD
ਤੂੰ ਉਹ ਦੀ ਤਲਵਾਰ ਦੀ ਧਾਰ ਨੂੰ ਵੀ ਮੋੜ ਦਿੱਤਾ ਹੈ, ਅਤੇ ਲੜਾਈ ਵਿੱਚ ਉਹ ਨੂੰ ਖਲੋਣ ਨਹੀਂ ਦਿੱਤਾ।

ਜ਼ਬੂਰ 89:44 (PANIRV)
Square Portrait Landscape 4K UHD
ਤੂੰ ਉਹ ਦੇ ਤੇਜ ਨੂੰ ਮੁਕਾ ਦਿੱਤਾ ਹੈ, ਅਤੇ ਉਹ ਦੀ ਰਾਜ ਗੱਦੀ ਨੂੰ ਧਰਤੀ ਉੱਤੇ ਪਟਕਾ ਮਾਰਿਆ।

ਜ਼ਬੂਰ 89:45 (PANIRV)
Square Portrait Landscape 4K UHD
ਤੂੰ ਉਹ ਦੀ ਜਵਾਨੀ ਦੇ ਦਿਨਾਂ ਨੂੰ ਘਟਾ ਦਿੱਤਾ ਹੈ, ਤੂੰ ਉਹ ਨੂੰ ਲਾਜ ਵਿੱਚ ਲਪੇਟਿਆ ਹੈ! ਸਲਹ।

ਜ਼ਬੂਰ 89:46 (PANIRV)
Square Portrait Landscape 4K UHD
ਹੇ ਯਹੋਵਾਹ, ਕਦ ਤੱਕ? ਕੀ ਤੂੰ ਸਦਾ ਤੱਕ ਆਪਣੇ ਆਪ ਨੂੰ ਲੁਕਾਈ ਰੱਖੇਂਗਾ? ਕਦ ਤੱਕ ਤੇਰਾ ਕ੍ਰੋਧ ਅੱਗ ਵਾਂਗੂੰ ਭੱਖਦਾ ਰਹੇਗਾ?

ਜ਼ਬੂਰ 89:47 (PANIRV)
Square Portrait Landscape 4K UHD
ਚੇਤੇ ਕਰ ਕਿ ਮੇਰਾ ਵੇਲਾ ਕਿੰਨ੍ਹਾਂ ਘੱਟ ਹੈ, ਤੂੰ ਕਿਹੜੇ ਵਿਅਰਥ ਲਈ ਸਾਰੇ ਆਦਮ ਵੰਸ਼ ਨੂੰ ਉਤਪਤ ਕੀਤਾ!

ਜ਼ਬੂਰ 89:48 (PANIRV)
Square Portrait Landscape 4K UHD
ਕਿਹੜਾ ਮਨੁੱਖ ਜਿਉਂਦਾ ਰਹੇਗਾ ਅਤੇ ਮੌਤ ਨੂੰ ਨਾ ਵੇਖੇਗਾ, ਅਤੇ ਆਪਣੀ ਜਾਨ ਨੂੰ ਪਤਾਲ ਦੇ ਵੱਸ ਤੋਂ ਛੁਡਾਵੇਗਾ? ਸਲਹ।

ਜ਼ਬੂਰ 89:49 (PANIRV)
Square Portrait Landscape 4K UHD
ਹੇ ਪ੍ਰਭੂ, ਤੇਰੀਆਂ ਓਹ ਪਹਿਲੀਆਂ ਦਿਆਲ਼ਗੀਆਂ ਕਿੱਥੇ ਹਨ, ਜਿਨ੍ਹਾਂ ਦੇ ਵਿਖੇ ਤੂੰ ਆਪਣੀ ਵਫ਼ਾਦਾਰੀ ਵਿੱਚ ਦਾਊਦ ਨਾਲ ਸਹੁੰ ਖਾਧੀ ਸੀ?

ਜ਼ਬੂਰ 89:50 (PANIRV)
Square Portrait Landscape 4K UHD
ਹੇ ਪ੍ਰਭੂ, ਆਪਣੇ ਦਾਸਾਂ ਦੇ ਉਲਾਹਮਿਆਂ ਦਾ ਚੇਤਾ ਕਰ, ਮੈਂ ਆਪਣੀ ਛਾਤੀ ਉੱਤੇ ਬਹੁਤ ਸਾਰੇ ਲੋਕਾਂ ਦੇ ਉਲਾਹਮੇ ਚੁੱਕੀ ਬੈਠਾ ਹਾਂ,

ਜ਼ਬੂਰ 89:51 (PANIRV)
Square Portrait Landscape 4K UHD
ਜਿਨ੍ਹਾਂ ਦੇ ਨਾਲ, ਹੇ ਪ੍ਰਭੂ, ਤੇਰੇ ਵੈਰੀਆਂ ਨੇ ਤਾਨੇ ਮਾਰੇ, ਜਿਨ੍ਹਾਂ ਦੇ ਨਾਲ ਉਨ੍ਹਾਂ ਨੇ ਤੇਰੇ ਮਸਹ ਕੀਤੇ ਹੋਏ ਦੇ ਖੁਰਿਆਂ ਉੱਤੇ ਤਾਨੇ ਮਾਰੇ।

ਜ਼ਬੂਰ 89:52 (PANIRV)
Square Portrait Landscape 4K UHD
ਯਹੋਵਾਹ ਸਦਾ ਤੱਕ ਮੁਬਾਰਕ ਹੋਵੇ! ਆਮੀਨ, ਫੇਰ ਆਮੀਨ!

Available Bible Translations

American Standard Version
Psalms 89 (ASV) »
King James Version
Psalms 89 (KJV) »
GOD’S WORD® (GW)
Psalms 89 (GW) »
World English Bible
Psalms 89 (WEB) »
Louis Segond 1910
Psaumes 89 (LSG) »
Luther Bibel 1912
Psalm 89 (LUTH1912) »
इंडियन रिवाइज्ड वर्जन - हिंदी
भजन संहिता 89 (HINIRV) »
ভারতীয় সংশোধিত সংস্করণ - বাংলা
গীতমালা 89 (BENIRV) »
இந்தியன் ரீவைஸ்டு வேர்ஷன் - தமிழ்
சங்கீதங்கள் 89 (TAMIRV) »
इंडियन रिवाइज्ड वर्जन - मराठी
स्तोत्रसंहिता 89 (MARIRV) »
ఇండియన్ రేవిజ్డ్ వెర్షన్ - తెలుగు
కీర్తన 89 (TELIRV) »
ઇન્ડિયન રિવાયઝ્ડ વર્ઝન - ગુજરાતી
ગીતશાસ્ત્ર 89 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ಕೀರ್ತನೆಗಳು 89 (KANIRV) »
الكتاب المقدس باللغة العربية، فان دايك
اَلْمَزَامِيرُ 89 (AVD) »
תנ ך עברי מודרני
תהלים 89 (HEB) »
Bíblia Sagrada Português
Salmos 89 (BSL) »
Kinh Thánh: Tiếng Việt
Thánh Thi 89 (VIE) »
Reina Valera Antigua
Salmos 89 (RVA) »
La Sacra Bibbia
Salmi 89 (RIV) »
圣 经 简体中文和合本
诗 篇 89 (CUVS) »
聖 經 繁體中文和合本
詩 篇 89 (CUVT) »
Bibla e Shenjtë
Psalmet 89 (ALB) »
Svenska Bibeln 1917
Psaltaren 89 (SV1917) »
Библия на русском
Псалтирь 89 (RUSV) »
Українська Біблія
Псалми 89 (UKR) »
Szent Biblia - Magyar
Zsoltárok 89 (KAR) »
Българска Библия
Псалми 89 (BULG) »
聖書 日本語
詩篇 89 (JPN) »
Det Norsk Bibel
Salmene 89 (NORSK) »
Biblia Takatifu
Zaburi 89 (SWHULB) »
Kitaabka Quduuska Ah
Sabuurradii 89 (SOM) »
De Heilige Schrift
Psalmen 89 (NLD) »
Dansk Bibel 1871
Salme 89 (DA1871) »

PANIRV Book Selection List