ਪਰਕਾਸ਼ ਦੀ ਪੋਥੀ 13 PANIRV
ਪਰਕਾਸ਼ ਦੀ ਪੋਥੀ Chapter 13 PANIRV Bible Verse Images
Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.
Creative Commons License
- Title: Indian Revised Version (IRV) Punjabi - 2019
- Creator: Bridge Connectivity Solutions Pvt. Ltd. (BCS)
- Source: Digital Bible Library
- License: CC BY-SA 4.0
Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).
In addition, we would like to give very special thanks to eBible.org for making the Punjabi Indian Revised Version Bible available in MySQL format.
Square Portrait Landscape 4K UHD
ਮੈਂ ਇੱਕ ਦਰਿੰਦਾ ਸਮੁੰਦਰ ਵਿੱਚੋਂ ਨਿੱਕਲਦਿਆਂ ਦੇਖਿਆ, ਜਿਸ ਦੇ ਦਸ ਸਿੰਗਾਂ ਉੱਤੇ ਦਸ ਮੁਕਟ ਅਤੇ ਉਹ ਦੇ ਸੱਤ ਸਿਰਾਂ ਉੱਤੇ ਕੁਫ਼ਰ ਦੇ ਨਾਮ ਸਨ।
Square Portrait Landscape 4K UHD
ਅਤੇ ਜਿਹੜਾ ਦਰਿੰਦਾ ਮੈਂ ਦੇਖਿਆ ਉਹ ਚੀਤੇ ਵਰਗਾ ਸੀ, ਅਤੇ ਉਹ ਦੇ ਪੈਰ ਰਿੱਛ ਦੇ ਪੈਰਾਂ ਵਰਗੇ ਸਨ, ਅਤੇ ਉਹ ਦਾ ਮੂੰਹ ਬੱਬਰ ਸ਼ੇਰ ਦੇ ਮੂੰਹ ਵਰਗਾ ਸੀ, ਅਤੇ ਅਜਗਰ ਨੇ ਆਪਣੀ ਸਮਰੱਥਾ, ਆਪਣੀ ਗੱਦੀ ਅਤੇ ਵੱਡਾ ਅਧਿਕਾਰ ਉਹ ਨੂੰ ਦੇ ਦਿੱਤਾ।
Square Portrait Landscape 4K UHD
ਮੈਂ ਇਹ ਦੇ ਸਿਰਾਂ ਵਿੱਚੋਂ ਇੱਕ ਨੂੰ ਜਿਵੇਂ ਮੌਤ ਦਾ ਗਹਿਰਾ ਜਖ਼ਮ ਲੱਗਾ ਹੋਇਆ ਵੇਖਿਆ ਅਤੇ ਉਹ ਦਾ ਡੂੰਘਾ ਜਖ਼ਮ ਚੰਗਾ ਹੋ ਗਿਆ ਅਤੇ ਸਾਰਾ ਸੰਸਾਰ ਉਸ ਦਰਿੰਦੇ ਦੇ ਮਗਰ ਹੈਰਾਨ ਹੋ ਕੇ ਤੁਰ ਪਿਆ।
Square Portrait Landscape 4K UHD
ਅਤੇ ਉਹਨਾਂ ਨੇ ਅਜਗਰ ਨੂੰ ਮੱਥਾ ਟੇਕਿਆ ਕਿਉਂਕਿ ਉਸ ਨੇ ਦਰਿੰਦੇ ਨੂੰ ਆਪਣਾ ਅਧਿਕਾਰ ਦਿੱਤਾ ਸੀ ਅਤੇ ਉਹਨਾਂ ਨੇ ਉਸ ਦਰਿੰਦੇ ਨੂੰ ਮੱਥਾ ਟੇਕਿਆ ਅਤੇ ਆਖਿਆ ਜੋ ਇਸ ਦਰਿੰਦੇ ਦੇ ਵਰਗਾ ਕੌਣ ਹੈ ਅਤੇ ਕੌਣ ਇਹ ਦੇ ਨਾਲ ਲੜ ਸਕਦਾ ਹੈ?
Square Portrait Landscape 4K UHD
ਵੱਡਾ ਬੋਲ ਬੋਲਣ ਵਾਲਾ ਅਤੇ ਨਿੰਦਿਆ ਬਕਣ ਵਾਲਾ ਮੂੰਹ ਦਰਿੰਦੇ ਨੂੰ ਦਿੱਤਾ ਗਿਆ ਅਤੇ ਉਹ ਨੂੰ ਇਹ ਅਧਿਕਾਰ ਦਿੱਤਾ ਗਿਆ ਕਿ ਬਤਾਲੀਆਂ ਮਹੀਨਿਆਂ ਤੱਕ ਆਪਣਾ ਕੰਮ ਕਰੀ ਜਾਵੇ।
Square Portrait Landscape 4K UHD
ਦਰਿੰਦੇ ਨੇ ਪਰਮੇਸ਼ੁਰ ਦੇ ਵਿਰੁੱਧ ਕੁਫ਼ਰ ਬਕਣ ਨੂੰ ਆਪਣਾ ਮੂੰਹ ਖੋਲਿਆ ਤਾਂ ਕਿ ਉਸ ਦੇ ਨਾਮ ਅਤੇ ਉਸ ਦੇ ਡੇਰੇ ਉੱਤੇ ਅਰਥਾਤ ਉਨ੍ਹਾਂ ਉੱਤੇ ਜਿਹੜੇ ਸਵਰਗ ਵਿੱਚ ਵੱਸਦੇ ਹਨ ਕੁਫ਼ਰ ਬਕੇ।
Square Portrait Landscape 4K UHD
ਅਤੇ ਉਸ ਦਰਿੰਦੇ ਨੂੰ ਇਹ ਦਿੱਤਾ ਗਿਆ ਕਿ ਸੰਤਾਂ ਨਾਲ ਯੁੱਧ ਕਰੇ ਅਤੇ ਉਹਨਾਂ ਨੂੰ ਜਿੱਤ ਲਵੇ, ਅਤੇ ਹਰੇਕ ਗੋਤ, ਉੱਮਤ, ਭਾਸ਼ਾ ਅਤੇ ਕੌਮ ਉੱਤੇ ਉਹ ਨੂੰ ਅਧਿਕਾਰ ਦਿੱਤਾ ਗਿਆ।
Square Portrait Landscape 4K UHD
ਅਤੇ ਧਰਤੀ ਦੇ ਸਾਰੇ ਵਸਨੀਕ ਉਹ ਨੂੰ ਮੱਥਾ ਟੇਕਣਗੇ ਅਰਥਾਤ ਹਰੇਕ ਜਿਸ ਦਾ ਨਾਮ ਉਸ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਜਿਹੜਾ ਬਲੀਦਾਨ ਕੀਤਾ ਗਿਆ ਸੀ, ਜਗਤ ਦੇ ਮੁੱਢੋਂ ਹੀ ਨਹੀਂ ਲਿਖਿਆ ਗਿਆ।
Square Portrait Landscape 4K UHD
ਜੇ ਕਿਸੇ ਨੇ ਗੁਲਾਮੀ ਵਿੱਚ ਜਾਣਾ ਹੋਵੇ, ਤਾਂ ਉਹ ਗੁਲਾਮੀ ਵਿੱਚ ਜਾਵੇਗਾ। ਜੇ ਕੋਈ ਤਲਵਾਰ ਨਾਲ ਵੱਢੇ, ਤਾਂ ਜ਼ਰੂਰ ਹੈ ਕਿ ਉਹ ਤਲਵਾਰ ਨਾਲ ਵੱਢਿਆ ਜਾਵੇ। ਇਹ ਸੰਤਾਂ ਦੇ ਸਬਰ ਅਤੇ ਵਿਸ਼ਵਾਸ ਦਾ ਮੌਕਾ ਹੈ।
Square Portrait Landscape 4K UHD
ਮੈਂ ਇੱਕ ਹੋਰ ਦਰਿੰਦੇ ਨੂੰ ਧਰਤੀ ਵਿੱਚੋਂ ਨਿੱਕਲਦਿਆਂ ਦੇਖਿਆ ਅਤੇ ਇੱਕ ਲੇਲੇ ਵਾਂਗੂੰ ਉਹ ਦੇ ਦੋ ਸਿੰਗ ਸਨ ਅਤੇ ਅਜਗਰ ਵਾਂਗੂੰ ਉਹ ਬੋਲਦਾ ਸੀ।
Square Portrait Landscape 4K UHD
ਅਤੇ ਉਹ ਉਸ ਪਹਿਲੇ ਦਰਿੰਦੇ ਦੇ ਸਾਹਮਣੇ ਉਸ ਦਾ ਸਾਰਾ ਅਧਿਕਾਰ ਵਰਤਦਾ ਹੈ ਅਤੇ ਧਰਤੀ ਅਤੇ ਉਹ ਦੇ ਵਾਸੀਆਂ ਕੋਲੋਂ ਉਸ ਪਹਿਲੇ ਦਰਿੰਦੇ ਨੂੰ ਮੱਥਾ ਟਿਕਾਉਂਦਾ ਹੈ ਜਿਸ ਦਾ ਗਹਿਰਾ ਜਖ਼ਮ ਚੰਗਾ ਹੋ ਗਿਆ ਸੀ।
Square Portrait Landscape 4K UHD
ਅਤੇ ਉਹ ਵੱਡੀਆਂ ਨਿਸ਼ਾਨੀਆਂ ਵੀ ਵਿਖਾਉਂਦਾ ਹੈ ਐਥੋਂ ਤੱਕ ਕਿ ਮਨੁੱਖਾਂ ਦੇ ਸਾਹਮਣੇ ਸਵਰਗ ਤੋਂ ਧਰਤੀ ਉੱਤੇ ਅੱਗ ਵੀ ਵਰਸਾਉਂਦਾ ਹੈ।
Square Portrait Landscape 4K UHD
ਅਤੇ ਉਨ੍ਹਾਂ ਨਿਸ਼ਾਨੀਆਂ ਦੇ ਕਾਰਨ ਜੋ ਉਸ ਦਰਿੰਦੇ ਦੇ ਸਾਹਮਣੇ ਵਿਖਾਉਂਣ ਦਾ ਉਹ ਨੂੰ ਅਧਿਕਾਰ ਦਿੱਤਾ ਗਿਆ ਸੀ ਉਹ ਧਰਤੀ ਦੇ ਵਾਸੀਆਂ ਨੂੰ ਭਰਮਾਉਂਦਾ ਹੈ ਅਤੇ ਧਰਤੀ ਦੇ ਵਾਸੀਆਂ ਨੂੰ ਆਖਦਾ ਹੈ ਕਿ ਉਸ ਦਰਿੰਦੇ ਦੀ ਮੂਰਤ ਬਣਾਓ ਜਿਹ ਨੂੰ ਤਲਵਾਰ ਦੀ ਸੱਟ ਵੱਜੀ ਅਤੇ ਉਹ ਜਿਉਂਦਾ ਰਿਹਾ।
Square Portrait Landscape 4K UHD
ਉਹ ਨੂੰ ਇਹ ਵੀ ਦਿੱਤਾ ਗਿਆ ਜੋ ਉਸ ਦਰਿੰਦੇ ਦੀ ਮੂਰਤੀ ਵਿੱਚ ਸੁਆਸ ਪਾ ਦੇਵੇ ਤਾਂ ਕਿ ਉਸ ਦਰਿੰਦੇ ਦੀ ਮੂਰਤੀ ਬੋਲੇ ਅਤੇ ਜਿੰਨੇ ਦਰਿੰਦੇ ਦੀ ਮੂਰਤੀ ਦੀ ਪੂਜਾ ਨਾ ਕਰਨ ਉਹ ਵੱਢੇ ਜਾਣ।
Square Portrait Landscape 4K UHD
ਅਤੇ ਉਹ ਸਭਨਾਂ ਛੋਟਿਆਂ, ਵੱਡਿਆਂ, ਧਨਵਾਨਾਂ, ਗਰੀਬਾਂ, ਅਜ਼ਾਦਾਂ ਅਤੇ ਗੁਲਾਮਾਂ ਨੂੰ ਉਹਨਾਂ ਦੇ ਸੱਜੇ ਹੱਥ ਉੱਤੇ ਅਥਵਾ ਉਹਨਾਂ ਦੇ ਮੱਥੇ ਉੱਤੇ ਦਾਗ ਲਗਵਾ ਦਿੰਦਾ ਹੈ।
Square Portrait Landscape 4K UHD
ਅਤੇ ਕਿਸੇ ਨੂੰ ਲੈਣ-ਦੇਣ ਨਹੀਂ ਕਰਨ ਦਿੰਦਾ ਪਰ ਨਿਰਾ ਉਹ ਨੂੰ ਜਿਹ ਦੇ ਉੱਤੇ ਉਹ ਦਾਗ ਅਰਥਾਤ ਦਰਿੰਦੇ ਦਾ ਨਾਮ ਜਾਂ ਉਹ ਦੇ ਨਾਮ ਦਾ ਅੰਕ ਲੱਗਾ ਹੋਵੇ।
Square Portrait Landscape 4K UHD
ਇਹ ਗਿਆਨ ਦਾ ਮੌਕਾ ਹੈ! ਜਿਹ ਨੂੰ ਬੁੱਧ ਹੈ ਉਹ ਉਸ ਦਰਿੰਦੇ ਦੇ ਅੰਕ ਗਿਣ ਲਵੇ। ਉਹ ਮਨੁੱਖ ਦਾ ਅੰਕ ਹੈ ਅਤੇ ਉਹ ਦਾ ਅੰਕ 666 (ਛੇ ਸੌ ਛਿਆਹਠ) ਹੈ।
Available Bible Translations
Revelation 13 (ASV) »
Revelation 13 (KJV) »
Revelation 13 (GW) »
Revelation 13 (BSB) »
Revelation 13 (WEB) »
Apocalypse 13 (LSG) »
Offenbarung 13 (LUTH1912) »
प्रकाशितवाक्य 13 (HINIRV) »
पপ্রত্যাদেশ 13 (BENIRV) »
வெளிப்படுத்தின விசேஷம் 13 (TAMIRV) »
प्रकटीकरण 13 (MARIRV) »
ప్రకటన గ్రంథం 13 (TELIRV) »
પ્રકટીકરણ 13 (GUJIRV) »
ಪ್ರಕಟಣೆ 13 (KANIRV) »
رُؤيا 13 (AVD) »
ההתגלות 13 (HEB) »
Apocalipse 13 (BSL) »
Khải Huyền 13 (VIE) »
Apocalipsis 13 (RVA) »
Apocalisse 13 (RIV) »
启 示 录 13 (CUVS) »
启 示 录 13 (CUVT) »
Zbulesa 13 (ALB) »
Uppenbarelseboken 13 (SV1917) »
Откровение 13 (RUSV) »
Об'явлення 13 (UKR) »
Jelenések 13 (KAR) »
Откровение 13 (BULG) »
ヨハネの黙示録 13 (JPN) »
Åpenbaringen 13 (NORSK) »
Ufunuo 13 (SWHULB) »
Objawienie 13 (POLUBG) »
Muujintii 13 (SOM) »
Openbaring 13 (NLD) »
Aabenbaringen 13 (DA1871) »