ਰੋਮੀਆਂ Chapter 11 PANIRV Bible Verse Images

ਰੋਮੀਆਂ 11 Bible Verse Pictures. Choose from a large collection of inspirational, motivational and encouraging Bible verses with pictures of nature. Download and share ਰੋਮੀਆਂ 11 inspirational Bible verse images. Bible verse pictures were created based on verses from the Indian Revised Version (IRV) - Punjabi. IRV-Punjabi Bible verse images were generated with permission from Bridge Connectivity Solutions Pvt. Ltd. (BCS).

Indian Revised Version (IRV) - Punjabi (ਭਾਰਤੀ ਸੋਧਿਆ ਹੋਇਆ ਸੰਸਕਰਣ - ਪੰਜਾਬੀ), 2019 by Bridge Connectivity Solutions Pvt. Ltd. is licensed under a Creative Commons Attribution-ShareAlike 4.0 International License. This resource is published originally on VachanOnline, a premier Scripture Engagement digital platform for Indian and South Asian Languages and made available to users via vachanonline.com website and the companion VachanGo mobile app.
Please remember to give attribution to Bridge Connectivity Solutions Pvt. Ltd. when using IRV-Punjabi Bible Verse images. You can use CC-licensed materials as long as you follow the license conditions. One condition of all CC licenses is attribution.

Creative Commons License

Terms of Use: This work is licensed under a Creative Commons Attribution-ShareAlike 4.0 International License. It is attributed to Bridge Connectivity Solutions Pvt. Ltd. (BCS), and the Unified Scripture XML (USX) format version can be found on the Digital Bible Library website. All IRV-Punjabi Bible verse images were generated with permission from Bridge Connectivity Solutions Pvt. Ltd. (BCS).

In addition, we would like to give very special thanks to eBible.org for making the Punjabi Indian Revised Version Bible available in MySQL format.


ਰੋਮੀਆਂ 11:1 (PANIRV)
Square Portrait Landscape 4K UHD
ਸੋ ਮੈਂ ਕਹਿੰਦਾ ਹਾਂ, ਕੀ ਪਰਮੇਸ਼ੁਰ ਨੇ ਆਪਣੀ ਪਰਜਾ ਨੂੰ ਛੱਡ ਦਿੱਤਾ? ਕਦੇ ਨਹੀਂ! ਮੈਂ ਵੀ ਤਾਂ ਇਸਰਾਏਲੀ ਹਾਂ, ਅਬਰਾਹਾਮ ਦੇ ਵੰਸ਼ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਹਾਂ।

ਰੋਮੀਆਂ 11:2 (PANIRV)
Square Portrait Landscape 4K UHD
ਪਰਮੇਸ਼ੁਰ ਨੇ ਆਪਣੀ ਉਸ ਪਰਜਾ ਨੂੰ ਨਹੀਂ ਛੱਡਿਆ ਜਿਹ ਨੂੰ ਉਸ ਨੇ ਪਹਿਲਾਂ ਹੀ ਜਾਣਿਆ ਸੀ। ਭਲਾ, ਤੁਸੀਂ ਇਹ ਨਹੀਂ ਜਾਣਦੇ ਕਿ ਪਵਿੱਤਰ ਗ੍ਰੰਥ ਏਲੀਯਾਹ ਦੀ ਕਥਾ ਵਿੱਚ ਕੀ ਕਹਿੰਦਾ ਹੈ, ਕਿ ਉਹ ਪਰਮੇਸ਼ੁਰ ਦੇ ਅੱਗੇ ਇਸਰਾਏਲ ਦੇ ਵਿਰੁੱਧ ਕਿਸ ਤਰ੍ਹਾਂ ਫ਼ਰਿਆਦ ਕਰਦਾ ਹੈ?

ਰੋਮੀਆਂ 11:3 (PANIRV)
Square Portrait Landscape 4K UHD
ਕਿ ਹੇ ਪ੍ਰਭੂ, ਉਹਨਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਦਿੱਤਾ, ਅਤੇ ਤੇਰੀਆਂ ਜਗਵੇਦੀਆਂ ਨੂੰ ਢਾਹ ਦਿੱਤਾ ਅਤੇ ਹੁਣ ਮੈਂ ਹੀ ਇਕੱਲਾ ਰਹਿ ਗਿਆ ਹਾਂ ਅਤੇ ਉਹ ਮੇਰੀ ਜਾਨ ਦੇ ਵੀ ਖੋਜੀ ਹਨ।

ਰੋਮੀਆਂ 11:4 (PANIRV)
Square Portrait Landscape 4K UHD
ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ? ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ।

ਰੋਮੀਆਂ 11:5 (PANIRV)
Square Portrait Landscape 4K UHD
ਇਸੇ ਤਰ੍ਹਾਂ ਹੁਣ ਵੀ ਕਿਰਪਾ ਨਾਲ ਚੁਣੇ ਹੋਏ ਕਿੰਨੇ ਹੀ ਲੋਕ ਬਾਕੀ ਹਨ।

ਰੋਮੀਆਂ 11:6 (PANIRV)
Square Portrait Landscape 4K UHD
ਪਰ ਇਹ ਜੋ ਕਿਰਪਾ ਤੋਂ ਹੋਇਆ ਤਾਂ ਫੇਰ ਕਰਮਾਂ ਤੋਂ ਨਹੀਂ। ਨਹੀਂ ਤਾਂ ਕਿਰਪਾ ਫੇਰ ਕਿਰਪਾ ਨਾ ਰਹੀ।

ਰੋਮੀਆਂ 11:7 (PANIRV)
Square Portrait Landscape 4K UHD
ਤਾਂ ਫੇਰ ਕੀ ਨਤੀਜਾ ਨਿੱਕਲਿਆ? ਇਹ ਕਿ ਜਿਸ ਗੱਲ ਦੀ ਇਸਰਾਏਲ ਖ਼ੋਜ ਵਿੱਚ ਸੀ, ਸੋ ਉਹ ਨੂੰ ਨਾ ਲੱਭੀ ਪਰ ਚੁਣਿਆਂ ਹੋਇਆਂ ਨੂੰ ਲੱਭੀ ਹੈ, ਅਤੇ ਬਾਕੀ ਦੇ ਲੋਕਾਂ ਦੇ ਮਨ ਪੱਥਰ ਕੀਤੇ ਗਏ।

ਰੋਮੀਆਂ 11:8 (PANIRV)
Square Portrait Landscape 4K UHD
ਜਿਵੇਂ ਲਿਖਿਆ ਹੋਇਆ ਹੈ, ਕਿ ਪਰਮੇਸ਼ੁਰ ਨੇ ਅੱਜ ਦੇ ਦਿਨ ਤੱਕ ਉਹਨਾਂ ਨੂੰ ਸੁਸਤ ਤਬੀਅਤ ਦਿੱਤੀ, ਅਤੇ ਉਨ੍ਹਾ ਨੂੰ ਅਜਿਹੀਆਂ ਅੱਖਾਂ ਦਿੱਤੀਆਂ ਜੋ ਨਾ ਵੇਖਣ ਅਤੇ ਅਜਿਹੇ ਕੰਨ ਦਿੱਤੇ ਜੋ ਨਾ ਸੁਣਨ।

ਰੋਮੀਆਂ 11:9 (PANIRV)
Square Portrait Landscape 4K UHD
ਅਤੇ ਦਾਊਦ ਕਹਿੰਦਾ ਹੈ, ਉਹਨਾਂ ਦੀ ਮੇਜ਼ ਉਨ੍ਹਾਂ ਲਈ ਫ਼ਾਹੀ ਅਤੇ ਫੰਦਾ, ਠੋਕਰ ਅਤੇ ਸਜ਼ਾ ਦਾ ਕਾਰਨ ਬਣ ਜਾਵੇ।

ਰੋਮੀਆਂ 11:10 (PANIRV)
Square Portrait Landscape 4K UHD
ਉਨ੍ਹਾਂ ਦੀਆਂ ਅੱਖਾਂ ਉੱਤੇ ਹਨ੍ਹੇਰਾ ਛਾ ਜਾਵੇ ਤਾਂ ਜੋ ਉਹ ਨਾ ਵੇਖਣ, ਅਤੇ ਉਹਨਾਂ ਦੀ ਕਮਰ ਸਦਾ ਤੱਕ ਝੁਕਾਈ ਰੱਖ!

ਰੋਮੀਆਂ 11:11 (PANIRV)
Square Portrait Landscape 4K UHD
ਸੋ ਮੈਂ ਆਖਦਾ ਹਾਂ, ਭਲਾ ਉਹਨਾਂ ਨੇ ਇਸ ਲਈ ਠੋਕਰ ਖਾਧੀ ਕਿ ਡਿੱਗ ਪੈਣ? ਕਦੇ ਨਹੀਂ! ਸਗੋਂ ਉਹਨਾਂ ਦੀ ਭੁੱਲ ਦੇ ਕਾਰਨ ਪਰਾਈਆਂ ਕੌਮਾਂ ਨੂੰ ਮੁਕਤੀ ਪ੍ਰਾਪਤ ਹੋਈ ਕਿ ਉਹਨਾਂ ਦੀ ਅਣਖ ਨੂੰ ਜਗਾਵੇ।

ਰੋਮੀਆਂ 11:12 (PANIRV)
Square Portrait Landscape 4K UHD
ਜੇ ਉਹਨਾਂ ਦੀ ਭੁੱਲ ਸੰਸਾਰ ਦਾ ਧਨ ਅਤੇ ਉਹਨਾਂ ਦਾ ਘਾਟਾ, ਪਰਾਈਆਂ ਕੌਮਾਂ ਦੇ ਲਈ ਧਨ ਦਾ ਕਾਰਨ ਹੋਇਆ ਤਾਂ ਉਹਨਾਂ ਦੀ ਭਰਪੂਰੀ ਕੀ ਕੁਝ ਨਾ ਹੋਵੇਗੀ।

ਰੋਮੀਆਂ 11:13 (PANIRV)
Square Portrait Landscape 4K UHD
ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ। ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ।

ਰੋਮੀਆਂ 11:14 (PANIRV)
Square Portrait Landscape 4K UHD
ਜੋ ਮੈਂ ਕਿਵੇਂ ਆਪਣੀ ਕੌਮ ਨੂੰ ਅਣਖੀ ਬਣਾਂਵਾ ਅਤੇ ਉਹਨਾਂ ਵਿੱਚੋਂ ਕਈਆਂ ਨੂੰ ਬਚਾਂਵਾ।

ਰੋਮੀਆਂ 11:15 (PANIRV)
Square Portrait Landscape 4K UHD
ਕਿਉਂਕਿ ਜੇ ਉਹਨਾਂ ਦਾ ਰੱਦਣਾ ਸੰਸਾਰ ਦਾ ਮੇਲ-ਮਿਲਾਪ ਹੋਇਆ ਤਾਂ ਉਹਨਾਂ ਦਾ ਕਬੂਲ ਕੀਤਾ ਜਾਣਾ ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਿਨ੍ਹਾਂ ਹੋਰ ਕੀ ਹੋਵੇਗਾ।

ਰੋਮੀਆਂ 11:16 (PANIRV)
Square Portrait Landscape 4K UHD
ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।

ਰੋਮੀਆਂ 11:17 (PANIRV)
Square Portrait Landscape 4K UHD
ਪਰ ਜੇ ਟਹਿਣੀਆਂ ਵਿੱਚੋਂ ਕੁਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ।

ਰੋਮੀਆਂ 11:18 (PANIRV)
Square Portrait Landscape 4K UHD
ਤਾਂ ਉਨ੍ਹਾਂ ਟਹਿਣੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸੰਭਾਲਦਾ ਪਰ ਜੜ੍ਹ ਤੈਨੂੰ ਸੰਭਾਲਦੀ ਹੈ।

ਰੋਮੀਆਂ 11:19 (PANIRV)
Square Portrait Landscape 4K UHD
ਫੇਰ ਤੂੰ ਇਹ ਆਖੇਂਗਾ, ਕਿ ਟਹਿਣੀਆਂ ਇਸ ਲਈ ਤੋੜੀਆਂ ਗਈਆਂ ਜੋ ਮੈਂ ਪੇਉਂਦ ਕੀਤਾ ਜਾਂਵਾਂ।

ਰੋਮੀਆਂ 11:20 (PANIRV)
Square Portrait Landscape 4K UHD
ਅੱਛਾ, ਉਹ ਤਾਂ ਅਵਿਸ਼ਵਾਸ ਦੇ ਕਾਰਨ ਤੋੜੀਆਂ ਗਈਆਂ ਪਰ ਤੂੰ ਵਿਸ਼ਵਾਸ ਹੀ ਦੇ ਨਾਲ ਖਲੋਤਾ ਹੈਂ। ਇਸ ਲਈ ਅਭਮਾਨ ਨਾ ਕਰ ਸਗੋਂ ਡਰ।

ਰੋਮੀਆਂ 11:21 (PANIRV)
Square Portrait Landscape 4K UHD
ਕਿਉਂਕਿ ਜਦੋਂ ਪਰਮੇਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਾ ਛੱਡਿਆ ਤਾਂ ਤੈਨੂੰ ਵੀ ਨਾ ਛੱਡੇਗਾ।

ਰੋਮੀਆਂ 11:22 (PANIRV)
Square Portrait Landscape 4K UHD
ਸੋ ਪਰਮੇਸ਼ੁਰ ਦੀ ਦਿਆਲਗੀ ਅਤੇ ਸਖਤੀ ਨੂੰ ਵੇਖ। ਸਖਤੀ ਉਹਨਾਂ ਉੱਤੇ ਜਿਹੜੇ ਡਿੱਗ ਪਏ ਹਨ, ਪਰ ਪਰਮੇਸ਼ੁਰ ਦੀ ਦਿਆਲਗੀ ਤੇਰੇ ਉੱਤੇ ਜੇ ਤੂੰ ਉਹ ਦੀ ਦਿਆਲਗੀ ਵਿੱਚ ਟਿਕਿਆ ਰਹੇ। ਨਹੀਂ ਤਾਂ ਤੂੰ ਵੀ ਵੱਢਿਆ ਜਾਵੇਂਗਾ।

ਰੋਮੀਆਂ 11:23 (PANIRV)
Square Portrait Landscape 4K UHD
ਅਤੇ ਉਹ ਵੀ ਜੇ ਅਵਿਸ਼ਵਾਸ ਵਿੱਚ ਟਿਕੇ ਨਾ ਰਹਿਣ ਤਾਂ ਪੇਉਂਦ ਕੀਤੇ ਜਾਣਗੇ, ਕਿਉਂ ਜੋ ਪਰਮੇਸ਼ੁਰ ਨੂੰ ਅਧਿਕਾਰ ਹੈ, ਕਿ ਉਨ੍ਹਾਂ ਨੂੰ ਫੇਰ ਪੇਉਂਦ ਕਰੇ।

ਰੋਮੀਆਂ 11:24 (PANIRV)
Square Portrait Landscape 4K UHD
ਕਿਉਂਕਿ ਜੇ ਤੂੰ ਉਸ ਜ਼ੈਤੂਨ ਦੇ ਰੁੱਖ ਨਾਲੋਂ ਵੱਡਿਆ ਗਿਆ, ਜੋ ਅਸਲ ਵਿੱਚ ਜੰਗਲੀ ਹੈਂ, ਅਤੇ ਸੁਭਾਓ ਦੇ ਵਿਰੁੱਧ ਚੰਗੇ ਜ਼ੈਤੂਨ, ਦੇ ਰੁੱਖ ਵਿੱਚ ਪੇਉਂਦ ਕੀਤਾ ਗਿਆ, ਤਾਂ ਇਹ ਜੋ ਅਸਲੀ ਟਹਿਣੀਆਂ ਹਨ ਆਪਣੇ ਹੀ ਜ਼ੈਤੂਨ ਦੇ ਰੁੱਖ ਵਿੱਚ ਕਿੰਨ੍ਹਾਂ ਵੱਧ ਕੇ ਪੇਉਂਦ ਨਾ ਕੀਤੀਆਂ ਜਾਣਗੀਆਂ।

ਰੋਮੀਆਂ 11:25 (PANIRV)
Square Portrait Landscape 4K UHD
ਹੁਣ ਹੇ ਭਰਾਵੋ, ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਤੁਸੀਂ ਆਪਣੀ ਜਾਂਚ ਵਿੱਚ ਸਿਆਣੇ ਬਣ ਬੈਠੋਂ, ਮੈਂ ਚਾਹੁੰਦਾ ਹਾਂ ਜੋ ਤੁਸੀਂ ਇਸ ਭੇਤ ਤੋਂ ਅਣਜਾਣ ਨਾ ਰਹੋ, ਕਿਉਂ ਜੋ ਕੁਝ ਕਠੋਰਤਾ ਇਸਰਾਏਲ ਉੱਤੇ ਆਣ ਪਈ ਅਤੇ ਪਈ ਰਹੇਗੀ ਜਿੰਨਾਂ ਚਿਰ ਪਰਾਈਆਂ ਕੌਮਾਂ ਦੀ ਭਰਪੂਰੀ ਨਾ ਹੋ ਲਵੇ।

ਰੋਮੀਆਂ 11:26 (PANIRV)
Square Portrait Landscape 4K UHD
ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,

ਰੋਮੀਆਂ 11:27 (PANIRV)
Square Portrait Landscape 4K UHD
ਅਤੇ ਉਹਨਾਂ ਦੇ ਨਾਲ ਮੇਰਾ ਇਹ ਨੇਮ ਹੋਵੇਗਾ, ਜੋ ਮੈਂ ਉਹਨਾਂ ਦੇ ਪਾਪਾਂ ਨੂੰ ਦੂਰ ਕਰ ਦੇਵਾਂਗਾ।

ਰੋਮੀਆਂ 11:28 (PANIRV)
Square Portrait Landscape 4K UHD
ਉਹ ਖੁਸ਼ਖਬਰੀ ਦੇ ਅਨੁਸਾਰ ਤਾਂ ਤੁਹਾਡੇ ਵੈਰੀ ਹਨ, ਪਰਮੇਸ਼ੁਰ ਦੀ ਚੋਣ ਦੇ ਅਨੁਸਾਰ ਬਾਪ ਦਾਦਿਆਂ ਦੇ ਕਾਰਨ ਤੁਹਾਡੇ ਪਿਆਰੇ ਹਨ।

ਰੋਮੀਆਂ 11:29 (PANIRV)
Square Portrait Landscape 4K UHD
ਕਿਉਂ ਜੋ ਪਰਮੇਸ਼ੁਰ ਦੇ ਵਰਦਾਨ ਅਤੇ ਬੁਲਾਹਟ ਸਦਾ ਲਈ ਹੈ।

ਰੋਮੀਆਂ 11:30 (PANIRV)
Square Portrait Landscape 4K UHD
ਜਿਸ ਪ੍ਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣ-ਆਗਿਆਕਾਰ ਸੀ, ਪਰ ਹੁਣ ਉਨ੍ਹਾਂ ਦੀ ਅਣ-ਆਗਿਆਕਾਰੀ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ।

ਰੋਮੀਆਂ 11:31 (PANIRV)
Square Portrait Landscape 4K UHD
ਇਸੇ ਪਰਕਾਰ ਹੁਣ ਇਹ ਵੀ ਅਣ-ਆਗਿਆਕਾਰ ਹੋਏ ਤਾਂ ਜੋ ਤੁਹਾਡੇ ਉੱਤੇ ਜੋ ਦਯਾ ਕੀਤੀ ਗਈ ਹੈ, ਇਸ ਕਰਕੇ ਉਹਨਾਂ ਉੱਤੇ ਵੀ ਦਯਾ ਕੀਤੀ ਜਾਵੇ।

ਰੋਮੀਆਂ 11:32 (PANIRV)
Square Portrait Landscape 4K UHD
ਸੋ ਪਰਮੇਸ਼ੁਰ ਨੇ ਸਾਰਿਆਂ ਨੂੰ ਇੱਕ ਸੰਗ ਕਰਕੇ ਅਣ-ਆਗਿਆਕਾਰੀ ਦੇ ਬੰਧਨ ਵਿੱਚ ਜਾਣ ਦਿੱਤਾ ਤਾਂ ਜੋ ਉਹ ਸਭ ਦੇ ਉੱਤੇ ਦਯਾ ਕਰੇ।

ਰੋਮੀਆਂ 11:33 (PANIRV)
Square Portrait Landscape 4K UHD
ਵਾਹ, ਪਰਮੇਸ਼ੁਰ ਦਾ ਧੰਨ ਅਤੇ ਬੁੱਧ ਅਤੇ ਗਿਆਨ ਕਿੰਨਾਂ ਡੂੰਘਾ ਹੈ! ਉਹ ਦੇ ਨਿਆਂ ਕਿੰਨੇ ਅਣ-ਦੇਖੇ ਹਨ ਅਤੇ ਉਹ ਦੇ ਮਾਰਗ ਕਿੰਨੇ ਦੁਰਲੱਭ ਹਨ!

ਰੋਮੀਆਂ 11:34 (PANIRV)
Square Portrait Landscape 4K UHD
ਪ੍ਰਭੂ ਦੀ ਬੁੱਧੀ ਨੂੰ ਕਿਸ ਨੇ ਜਾਣਿਆ, ਜਾ ਕੌਣ ਉਹ ਦਾ ਸਲਾਹਕਾਰ ਬਣਿਆ?

ਰੋਮੀਆਂ 11:35 (PANIRV)
Square Portrait Landscape 4K UHD
ਜਾਂ ਕਿਸ ਨੇ ਉਹ ਨੂੰ ਪਹਿਲਾਂ ਕੁਝ ਦਿੱਤਾ, ਜਿਹ ਦਾ ਉਹ ਨੂੰ ਮੁੜ ਬਦਲਾ ਦਿੱਤਾ ਜਾਵੇ?।

ਰੋਮੀਆਂ 11:36 (PANIRV)
Square Portrait Landscape 4K UHD
ਕਿਉਂ ਜੋ ਉਸ ਤੋਂ ਅਤੇ ਉਸੇ ਦੇ ਵਸੀਲੇ ਨਾਲ ਅਤੇ ਉਸੇ ਦੇ ਲਈ, ਸਾਰੀਆਂ ਵਸਤਾਂ ਹੋਈਆਂ ਹਨ। ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ।

Available Bible Translations

American Standard Version
Romans 11 (ASV) »
King James Version
Romans 11 (KJV) »
GOD’S WORD® (GW)
Romans 11 (GW) »
World English Bible
Romans 11 (WEB) »
Louis Segond 1910
Romains 11 (LSG) »
Luther Bibel 1912
Römer 11 (LUTH1912) »
इंडियन रिवाइज्ड वर्जन - हिंदी
रोमियों 11 (HINIRV) »
ভারতীয় সংশোধিত সংস্করণ - বাংলা
ৰোমীয়া 11 (BENIRV) »
இந்தியன் ரீவைஸ்டு வேர்ஷன் - தமிழ்
ரோமர் 11 (TAMIRV) »
इंडियन रिवाइज्ड वर्जन - मराठी
रोमकरांस 11 (MARIRV) »
ఇండియన్ రేవిజ్డ్ వెర్షన్ - తెలుగు
రోమీయులకు 11 (TELIRV) »
ઇન્ડિયન રિવાયઝ્ડ વર્ઝન - ગુજરાતી
રોમનોને 11 (GUJIRV) »
ಭಾರತೀಯ ಪರಿಷ್ಕೃತ ಆವೃತ್ತಿ - ಕನ್ನಡ
ರೋಮಾಪುರದವರಿಗೆ 11 (KANIRV) »
الكتاب المقدس باللغة العربية، فان دايك
رُومِيَةَ 11 (AVD) »
Bíblia Sagrada Português
Romanos 11 (BSL) »
Kinh Thánh: Tiếng Việt
Rô-ma 11 (VIE) »
Reina Valera Antigua
Romanos 11 (RVA) »
La Sacra Bibbia
Romani 11 (RIV) »
圣 经 简体中文和合本
罗 马 书 11 (CUVS) »
聖 經 繁體中文和合本
羅 馬 書 11 (CUVT) »
Bibla e Shenjtë
Romakëve 11 (ALB) »
Svenska Bibeln 1917
Romarbrevet 11 (SV1917) »
Библия на русском
Римлянам 11 (RUSV) »
Українська Біблія
римлян 11 (UKR) »
Szent Biblia - Magyar
Róma 11 (KAR) »
Българска Библия
Римляни 11 (BULG) »
Det Norsk Bibel
Romerne 11 (NORSK) »
Biblia Takatifu
Warumi 11 (SWHULB) »
Kitaabka Quduuska Ah
Rooma 11 (SOM) »
De Heilige Schrift
Romeinen 11 (NLD) »
Dansk Bibel 1871
Romerne 11 (DA1871) »

ਰੋਮੀਆਂ (PANIRV) Chapter Selection

1 2 3 4 5 6 7 8 9 10 11 12 13 14 15 16

PANIRV Book Selection List